ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਮਈ 2026
ਅੰਗ : 713 ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ […]
ਪਿਛਲੇ ਹੁਕਮਨਾਮੇ ਪੜ੍ਹੋਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਮਈ 2026
ਅੰਗ : 798 ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ਰਹਾਉ॥ ਮਨ ਕੀ ਪਰਤੀਤਿ ਮਨ ਤੇ ਪਾਈ॥ ਪੂਰੇ ਗੁਰ ਤੇ ਸਬਦਿ ਬੁਝਾਈ॥ ਜੀਵਣ […]
ਪਿਛਲੇ ਹੁਕਮਨਾਮੇ ਪੜ੍ਹੋਇਤਿਹਾਸ – ਦੀਵਾਨ ਕੌੜਾ ਮੱਲ ( ਲਾਹੌਰ ਦਾ ਇੱਕ ਦੀਵਾਨ )
(ਸਿਖਾਂ ਦੇ ਹਮਾਇਤੀ ਅਤੇ ਮਿੱਤਰ ਦੀਵਾਨ ਕੌੜਾ ਮੱਲ ਜੀ ਨੂੰ ਕੋਟਿਨ-ਕੋਟਿ ਪ੍ਰਣਾਮ!) ਦੀਵਾਨ ਕੌੜਾ ਮੱਲ ਲਾਹੌਰ ਦਾ ਇੱਕ ਦੀਵਾਨ ਸੀ ਜੋ ਸੂਬੇਦਾਰ ਮੀਰ ਮੰਨੂ ਦਾ ਸਮਕਾਲੀ ਸੀ। ਉਸਨੂੰ ਸਿੱਖ ਕੌਮ ਦਾ ਹਿਤੈਸ਼ੀ ਮੰਨਿਆ ਜਾਂਦਾ ਹੈ ਕਿਉਂਕਿ ਉਸਨੇ ਨਨਕਾਣਾ ਸਾਹਿਬ ਵਿੱਚ ਤਿੰਨ ਲੱਖ ਦੀ ਲਾਗਤ ਨਾਲ ਗੁਰਦੁਆਰਾ ਬਾਲ ਲੀਲਾ ਦੀ ਇਮਾਰਤ ਤੇ ਸਰੋਵਰ ਦੀ ਉਸਾਰੀ ਕਰਵਾਈ […]
ਪੜ੍ਹੋ ਪੂਰਾ ਇਤਿਹਾਸਇਤਿਹਾਸ ਗੁਰਦੁਆਰਾ ਸ਼੍ਰੀ ਹੱਟ ਸਾਹਿਬ ਜੀ – ਸੁਲਤਾਨਪੁਰ ਲੋਧੀ
ਗੁਰਦੁਆਰਾ ਸ਼੍ਰੀ ਹੱਟ ਸਾਹਿਬ ਉਸੇ ਜਗ੍ਹਾ ਤੇ ਸਥਿਤ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਨਵਾਬ ਕੋਲ ਮੋਦੀ ਦਾ ਕੰਮ ਕੀਤਾ। ਗੁਰੂ ਜੀ ਨੂੰ ਅਨਾਜ ਵੇਚਣ ਦੀ ਜਿੰਮੇਵਾਰੀ ਸੋਂਪੀ ਗਈ ਸੀ। ਨਵਾਬ ਨੂੰ ਇਹ ਦੱਸਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਲੋਕਾਂ ਨੂੰ ਅਨਾਜ ਬਿਨਾਂ ਪੈਸੇ ਲਏ ਹੀ ਵੰਡ ਰਹੇ ਹਨ। ਸੂਚਨਾ ਦੇਣ ਵਾਲੇ ਨੇ […]
ਪੜ੍ਹੋ ਪੂਰਾ ਇਤਿਹਾਸਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ
ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ […]
ਪੜ੍ਹੋ ਪੂਰਾ ਇਤਿਹਾਸਇਤਿਹਾਸ – ਬਾਬਾ ਬੋਤਾ ਸਿੰਘ ਜੀ ਸ਼ਹੀਦ , ਬਾਬਾ ਗਰਜਾ ਸਿੰਘ ਜੀ ਸ਼ਹੀਦ
ਜਦੋਂ ਭਾਈ ਮਨੀ ਸਿੰਘ ਜੀ ਦੀ ਸ਼ਹੀਦੀ ਦਾ ਬਦਲਾ ਲੈਣ ਲਈ ਸਿੰਘ ਪੰਜਾਬ ਵਿੱਚ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਹੇਠ ਆਏ ਸਨ। ਉਹਨਾਂ ਸਿੰਘਾਂ ਵਿੱਚ ਬਾਬਾ ਬੋਤਾ ਸਿੰਘ ਜੀ , ਬਾਬਾ ਗਰਜਾ ਸਿੰਘ ਜੀ ਵੀ ਨਾਲ ਸਨ। ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦੇ ਉਪਰੰਤ ਸਿੰਘ ਵੱਖ ਵੱਖ ਥਾਂਵਾ ਵੱਲ ਚਲੇ ਗਏ। ਬਾਬਾ ਬੋਤਾ […]
ਪੜ੍ਹੋ ਪੂਰਾ ਇਤਿਹਾਸਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ
(ਪ੍ਰਕਾਸ਼ ਉਤਸਵ ਤੇ ਵਿਸ਼ੇਸ਼) (ਇਕ ਵਾਰ ਸਾਰਾ ਲੇਖ ਜ਼ਰੂਰ ਪੜ੍ਹੋ ਨਾਸਤਿਕਾਂ ਵੱਲੋਂ ਪਾਏ ਸ਼ੰਕੇ ਜ਼ਰੂਰ ਨਵਿਰਤ ਹੋਣਗੇ।) ਸ਼੍ਰਿਸ਼ਟੀ ਦੀ ਹੋਂਦ ਤੋਂ ਪਹਿਲਾਂ ਪਰਮਾਤਮਾ ਅਫੁਰ ਅਵਸਥਾ ਵਿੱਚ ਸੀ ਉਦੋਂ ਨਾ ਕੋਈ ਚੰਦ ਨਾ ਸੂਰਜ ਨਾ ਆਕਾਸ਼ ਨਾ ਧਰਤੀ ਕੁਝ ਵੀ ਨਹੀਂ ਸੀ। ਤਦ ਪਰਮਾਤਮਾ ਦੇ ਨੇ ਇਕ ਸੰਕਲਪ ਨਾਲ ਮੂੰਹ ਵਿਚੋਂ ਆਵਾਜ਼ ਕੱਢੀ ਜਿਸ ਤੋਂ ਇਹ […]
ਪੜ੍ਹੋ ਪੂਰਾ ਇਤਿਹਾਸਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਬੁਰਾਈ ਨਾਲ ਟੱਕਰ
ਸੈਨਾਪਤੀ ਨੇ ਇਹ ਸ਼ਬਦ ਕਹੇ ਹੀ ਸਨ ਕਿ ਇਲਾਕੇ ਦੇ ਹਾਕਮ ਦੇ ਸਿਪਾਹੀ ਉਧਰੋਂ ਲੰਘਦੇ ਵਿਖਾਈ ਦਿੱਤੇ। ਬਾਲਕਾਂ ਨੂੰ ਵੇਖ ਕੇ ਉਹ ਉਨ੍ਹਾਂ ਦੇ ਕੋਲ ਆ ਗਏ ਤੇ ਬੜੇ ਰੁਹਬ ਨਾਲ ਕਹਿਣ ਲੱਗੇ, ‘ਮੁੰਡਿਓ, ਨਵਾਬ ਸਾਹਿਬ ਦੀ ਸਵਾਰੀ ਆ ਰਹੀ ਹੈ। ਅਦਬ ਨਾਲ ਖੜੇ ਹੋ ਜਾਉ, ਜਦੋਂ ਸਵਾਰੀ ਲੰਘੇ ਤਾਂ ਨਵਾਬ ਸਾਹਿਬ ਨੂੰ ਝੁਕ ਕੇ […]
ਪੜ੍ਹੋ ਪੂਰਾ ਇਤਿਹਾਸਹੋਲਾ ਮਹੱਲਾ
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲਾ’ ਅਰਬੀ […]
ਪੜ੍ਹੋ ਪੂਰਾ ਇਤਿਹਾਸ16 ਜੁਲਾਈ – ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ
16 ਜੁਲਾਈ – ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ 1 ਸਉਣ 1745 ਭਾਈ ਤਾਰੂ ਸਿੰਘ ਜੀ ਪਿੰਡ ਪੂਲੇ (ਜਿਲ੍ਹਾ ਅੰਮ੍ਰਿਤਸਰ ) ਦੇ ਰਹਿਣ ਵਾਲੇ ਸੀ। ਖੇਤੀਬਾੜੀ ਕਰਨੀ ਤੇ ਹਰ ਆਏ ਗਏ ਲੋੜਵੰਦਾਂ ਦੀ ਸੇਵਾ ਕਰਨੀ। ਹਕੂਮਤ ਦੇ ਜੁਲਮਾ ਕਰਕੇ ਜੋ ਸਿੰਘ ਵੱਸੋ ਤੋਂ ਦੂਰ ਜੰਗਲਾਂ ਚ ਰਹਿੰਦੇ ਸੀ , ਵੇਲੇ ਕੁਵੇਲੇ ਉਨ੍ਹਾਂ ਤੱਕ ਵੀ ਰਸਤ ਪਾਣੀ […]
ਪੜ੍ਹੋ ਪੂਰਾ ਇਤਿਹਾਸਸ਼ਹੀਦੀ ਦਿਹਾੜਿਆ ਬਾਰੇ
(ਪ੍ਰਚਾਰਕ ਜਰੂਰ ਪੜਣ) ਪੋਹ ਚੜਿਆ ਸ਼ਹੀਦੀ ਦਿਹਾੜੇ ਸ਼ੂਰੂ ਹੋਗੇ ਥਾਂ ਥਾਂ ਸ਼ਹੀਦਾਂ ਦੀ ਯਾਦ ਚ ਸਮਾਗਮ ਹੋਣੇ ਪਰ ਪਿਛਲੇ ਕੁੱਝ ਸਾਲਾਂ ਤੋ ਵੇਖੀਦਾ ਪ੍ਰਚਾਰਕ ਕਥਾਕਾਰ ਰਾਗੀ ਸਿੰਘ ਸ਼ਹਾਦਤ ਦੇ ਪ੍ਰਸੰਗ ਨੂੰ ਅਐ ਬਿਆਨ ਦੇ ਜਿਵੇ ਏਨਾ ਦਿਨਾਂ ਚ ਪੰਥ ਨੂੰ ਬੜਾ ਘਾਟਾ ਪੈ ਗਿਆ ਕੌਮ ਦਾ ਬੜਾ ਭਾਰੀ ਨੁਕਸਾਨ ਹੋ ਗਿਆ ਸਟੇਜਾਂ ਤੇ ਪ੍ਰਚਾਰਕ ਰੋਣ […]
ਪੜ੍ਹੋ ਪੂਰਾ ਇਤਿਹਾਸਗੁਰੂ ਅਰਜਨ ਦੇਵ ਜੀ ਜੀਵਨ ਤੇ ਸ਼ਹਾਦਤ
ਸ਼ਾਂਤੀ ਦੇ ਪੁੰਜ, ਸੁਖਮਨੀ ਦੇ ਰਚੇਤਾ, ਬਾਣੀ ਦੇ ਬੋਹਿਥ, ਗੁਰੂ ਗ੍ਰੰਥ ਸਾਹਿਬ ਦੇ ਸੰਪਾਦਕ ਰਚੇਤਾ, ਨਾਮ ਬਾਣੀ ਵਿਚ ਵਿਲੀਨ, ਹਰਿਮੰਦਰ ਸਾਹਿਬ ਤੇ ਤਰਨਤਾਰਨ ਸਾਹਿਬ ਦੇ ਸਿਰਜਣਹਾਰੇ-ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ 15 ਅਪ੍ਰੈਲ 1563 ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ। ਇਨ੍ਹਾਂ ਦੀ ਮਾਤਾ ਬੀਬੀ ਭਾਨੀ […]
ਪੜ੍ਹੋ ਪੂਰਾ ਇਤਿਹਾਸ

ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ ਸੇਵਨਿ ਆਪਣਾ ਤਿਨ੍ਹਾ ਵਿਟਹੁ ਹਉ ਵਾਰਿਆ ॥ ( ਸਿਰੀ ਰਾਗੁ ਮਃ ੩ ) ਭਾਈ ਜੀਊਣਾ ਭਾਵੇਂ ਸੇਵਕ ਸੀ । ਉਸ ਨੇ ਗੁਰ – ਦਰਸ਼ਨ ਕੀਤੇ ਸਨ । ਅਨੰਦਪੁਰ ਦੋ ਵਾਰ ਗਿਆ ਸੀ , ਪਰ ਜਦੋਂ ਪੂਰਨ ਨੱਸ ਆਇਆ ਤਾਂ ਉਸ ਨੂੰ ਬਹੁਤ ਦੁੱਖ ਹੋਇਆ । ਉਸ ਨੇ ਮਾਲਕਣ ਦੁਰਗੀ ਅੱਗੇ ਵੀ ਦੁੱਖ ਪ੍ਰਗਟ ਕੀਤਾ , ਪਰ ਕੀ ਹੋ ਸਕਦਾ ਸੀ , ਹੈ ਸੀ ਸੇਵਕ । ਰਾਤ ਪਹਿਰਾ ਰੱਖਣਾ ਤੇ ਡੰਗਰਾਂ ਨੂੰ ਪੱਠੇ ਪਾਉਣੇ , ਸੇਵਾ ਕਰਨੀ । ਇਕ ਸੱਚਾ ਸੁੱਚਾ ਈਮਾਨਦਾਰ ਸੇਵਕ ਸੀ । ਗੁਰੂ ਜੀ ਚਲੇ ਗਏ । ਪੂਰਨ ਦੀ ਕਠੋਰਤਾ ਉੱਤੇ ਉਸ ਨੂੰ ਵੀ ਰੰਜ ਆਇਆ ਤੇ ਮੁੜ ਆਪ ਵੀ ਪਿੱਛੇ ਨੱਠ ਤੁਰਿਆ । ਜੀਊਣੇ ਨੂੰ ਦੇਰ ਲੱਗ ਗਈ ਸੀ , ਪਿੰਡੋਂ ਬਾਹਰ ਜੰਗਲ ਸ਼ੁਰੂ ਹੋ ਜਾਂਦਾ ਸੀ । ਉਹ ਆਪਣੇ ਗੁਰੂ ਜੀ ਨੂੰ ਲੱਭਣ ਤੁਰਿਆ । ਉਸ ਦੀਆਂ ਲੱਤਾਂ ਵਿਚ ਕਾਹਲ ਆ ਗਈ , ਉਸ ਦੀਆਂ ਅੱਖਾਂ ਦੀ ਜੋਤ ਤੇਜ਼ ਹੋ ਗਈ । ਉਹ ਮਾਹੀ ਨੂੰ ਭਾਲਣ ਲੱਗੀਆਂ । ਉਹ ਸਹਿਜਧਾਰੀ ਸੀ । ਅਜੇ ਅੰਮ੍ਰਿਤ ਨਹੀਂ ਸੀ ਛਕਿਆ । ਨਾਮ – ਬਾਣੀ ਦੀ ਲਗਨ ਲੱਗੀ ਸੀ , ਪਰ ਗ਼ਰੀਬੀ ਤੇ ਸੇਵਾਦਾਰੀ ਉਸ ਨੂੰ ਪੂਰਨ ਭਗਤ ਨਹੀਂ ਸੀ ਬਣਨ ਦਿੰਦੀ । ਵਫ਼ਾਦਾਰ ਸੇਵਕ ਸੀ । ਭਾਈ ਜੀਊਣੇ ਨੇ ਪੈਰੀਂ ਜੁੱਤੀ ਨਾ ਪਾਈ । ਉਸ ਦੇ ਦਿਲ ਨੇ ਆਵਾਜ਼ ਦਿੱਤੀ , “ ਜੀਊਣਿਆ , ਤੇਰਾ ਪਿਆਰਾ ਗੁਰੂ ਨੰਗੀਂ ਪੈਰੀਂ ਤੇ ਤੂੰ ਜੁੱਤੀ ਪਾ ਕੇ ਉਹਨਾਂ ਨੂੰ ਲੱਭਣ ਜਾਏਂ ? ਇਹ ਕਿਵੇਂ ਹੋ ਸਕਦਾ ਹੈ ? ” ਮਨ ਦੀ ਇਸ ਆਵਾਜ਼ ‘ ਤੇ ਉਸ ਨੇ ਜੁੱਤੀ ਪੈਰਾਂ ਤੋਂ ਲਾਹ ਕੇ ਰਾਹ ਵਿਚ ਸੁੱਟ ਦਿੱਤੀ । ਉਹ ਨੰਗੀਂ ਪੈਰੀਂ ਨੱਠ ਉੱਠਿਆ , ਗਿੱਲੀ ਧਰਤੀ ਵੱਲ ਦੇਖਦਾ ਗਿਆ । ਪੈੜ ਲੱਭਣ ਲਈ , ਪੈੜ ਵੀ ਸਤਿਗੁਰੂ ਜੀ ਦੇ ਚਰਨ ਕੰਵਲਾਂ ਦਾ , ਜਿਹੜੇ ਚਰਨ ਜੋੜੇ ਨਾਲ ਚੱਲਦੇ , ਮਖ਼ਮਲੀ ਗਦੇਲਿਆਂ ‘ ਤੇ ਰੱਖੇ ਜਾਂਦੇ ਤੇ ਸੇਵਕ ਘੁਟ ਕੇ ਮਾਲਸ਼ਾਂ ਕਰਦੇ । ਚੰਦਨ ਦੇ ਪਊਏ ਪਾਉਂਦੇ । ਅੱਗੇ ਪਿੱਛੇ ਸੇਵਕ ਫਿਰਦੇ । ਪਰ ਵੇਖੋ ਰੰਗ ਕਰਤਾਰ ਦੇ , ਭਾਈ ਜਿਊਣਾ ਸੋਚਦਾ ਗਿਆ , “ ਧਰਮ ਤੇ ਦੇਸ਼ ਬਦਲੇ ਚੋਜੀ ਪ੍ਰੀਤਮ ਨੂੰ ਕੀ ਕਰਨਾ ਪਿਆ । ਨੰਗੀਂ ਪੈਰੀਂ , ਖ਼ਤਰੇ ਪੈਰ ਪੈਰ ‘ ਤੇ , ਭੁੱਖੇ ਭਾਣੇ । ” ਇਹ ਸੋਚ ਕੇ ਉਹ ਹੋਰ ਨੱਠਿਆ , ਝਾੜੀ ਝਾੜੀ ਦੇਖਣ ਲੱਗਾ । ਉਸ ਦੇ ਪੈਰਾਂ ਵਿਚ ਵੀ ਸੂਲਾਂ ਵੱਜਣ ਲੱਗੀਆਂ । ਪੀੜ ਨੂੰ ਪੀਂਦਾ ਹੋਇਆ ਆਖੀ ਗਿਆ : “ ਓ ਦਾਤਾ ਜੀ ! ਮੈਨੂੰ ਦਰਸ਼ਨ ਦਿਉ । ਆਪ ਹੀ ਦੱਸੋ ਕਿਥੇ ਹੋ ? ਮੈਂ ਆਪ ਦੇ ਦਰਸ਼ਨ ਬਿਨਾਂ ਨਹੀਂ ਬਚ ਸਕਦਾ ….. ਅੰਨ…
ਜਲ ਨਹੀਂ ਛਕਣਾ । ਕਰੋ ਕ੍ਰਿਪਾ । ’ ’ ਉਸ ਪੈੜ ਦੇਖੇ , ਨੰਗੇ ਪੈਰ , ਨੱਠੇ ਜਾਂਦੇ ਪੁਰਸ਼ ਦੇ , ਝੁਕ ਕੇ ਨਿਮਸ਼ਕਾਰ ਕੀਤੀ , ਖ਼ਾਕ ਚੁੱਕ ਕੇ ਨੈਣਾਂ ਨਾਲ ਲਾਈ , ਏਧਰ ਹੀ ਗਏ , ਦੀਨ ਦੁਨੀ ਦੇ ਮਾਲਕ ਜ਼ਰੂਰ ਮਿਲ ਪੈਣਗੇ । ” “ ਕੌਣ ਏ ? ਠਹਿਰ ! ” ਇਕ ਕੜਕਵੀਂ ਆਵਾਜ਼ ਆਈ । ਉਸ ਨੇ ਸੱਜੇ ਹੱਥ ਦੇਖਿਆ ਤਾਂ ਚਾਰ ਪਠਾਣ ਦਿਉਆਂ ਵਰਗੇ , ਉਧਰੋਂ ਵਧੇ ਤੇ ਦੋ ਖੱਬੇ ਪਾਸਿਓਂ । ਉਹ ਵੀ ਗੁਰੂ ਜੀ ਦੀ ਭਾਲ ਕਰ ਰਹੇ ਸਨ । ਭਾਈ ਜੀਊਣਾ ਖਲੋ ਗਿਆ । ਉਹ ਇਕ ਪਲ ਵਿਚ ਜਾਣ ਗਿਆ ਕਿ ਅੰਤ ਸਮਾਂ ਆ ਗਿਆ । ਇਹਨਾਂ ਦੁਸ਼ਟਾਂ ਨੇ ਕਤਲ ਤੋਂ ਕਰਨ ਤੋ ਨਹੀਂ ਰੁਕਣਾ । “ ਅੱਛਾ ਸਤਿਗੁਰੂ ਜੀ , ਜੋ ਆਪ ਦਾ ਹੁਕਮ । ” ਉਸ ਦੀ ਆਤਮਾ ਦਾ ਬੋਲ ਸੀ । “ ਕੌਣ ਹੈਂ ? ” ਇਕ ਨੇ ਅੱਗੇ ਹੋ ਕੇ ਪੁੱਛਿਆ । “ ਜੀਊਣਾ । ” ਭਾਈ ਜੀਊਣੇ ਨੇ ਉੱਤਰ ਦਿੱਤਾ । “ ਕਿਥੋਂ ? ’ ’ ‘ ‘ ਬਲੋਲਪੁਰ ਤੋਂ । ” “ ਏਧਰ ਕੀ ਲੈਣ ਆਇਆ ? ” “ ਮੇਰੀਆਂ ਦੋ ਘੋੜੀਆਂ ਖੁੱਲ੍ਹ ਕੇ ਜੰਗਲ ਵੱਲ ਆ ਗਈਆਂ ਹਨ , ਖੁਰਾ ਨਹੀਂ ਲੱਭਦਾ । ਮੇਰਾ ਮਾਲਕ ਹਸ਼ਮਤ ਖ਼ਾਨ ਰੁਹੇਲਾ ਹੈ । ‘ ‘ “ ਤੂੰ ਹਿੰਦੂ ਹੈਂ ਕਿ ਮੁਸਲਮਾਨ ? ” “ ਹਿੰਦੂ ! ਸੇਵਕ ਹਾਂ । ” “ ਝੂਠ ਬੋਲਦਾ ਹੈ । ” ਇਕ ਨੇ ਤਲਵਾਰ ਮੋਢੇ ‘ ਤੇ ਰੱਖ ਕੇ ਆਖਿਆ । “ ਗੁਰੂ ਵੱਲ ਤਾਂ ਨਹੀਂ ਚੱਲਿਆ ? ” “ ਗੁਰੂ ….. ਕੌਣ ਗੁਰੂ ? ‘ ‘ “ ਅਨੰਦਪੁਰ ਵਾਲਾ । ” “ ਨਹੀਂ ! ” ਭਾਈ ਜੀਊਣੇ ਨੇ ਝੂਠ ਬੋਲਿਆ । “ ਮਾਰੋ ! ” ਇਕ ਬੋਲਿਆ । “ ਨਹੀਂ — ਮਾਰੋ ਨਾ । ਇਸ ਕੋਲੋਂ ਪੁੱਛੋ — ਇਹ ਜ਼ਰੂਰ ਗੁਰੂ ਦਾ ਸੇਵਕ ਹੈ — ਨੰਗੀਂ ਪੈਰੀਂ , ਵਿਆਕੁਲ ਦਸ਼ਾ ਵਿਚ । ” ਹਾਂ । ਮੈਨੂੰ ਐਵੇਂ ਨਾ ਮਾਰੋ । ” “ ਮੈਨੂੰ ਨਹੀਂ ਪਤਾ , ਉੱਕਾ ਨਹੀਂ ਪਤਾ — ਮੈਂ ਘੋੜੀਆਂ ਲੱਭਣ ਆਇਆ “ ਚੱਲ ਪਿੱਛੇ – ਪਤਾ ਕਰਾਂਗੇ ਤੂੰ ਕੌਣ ਹੈਂ ? ‘ “ ਖ਼ੁਦਾ ਤੁਸਾਂ ਦਾ ਭਲਾ ਕਰੇ , ਮੈਨੂੰ ਛੱਡ ਦਿਉ ….. ਮੇਰਾ ਮਾਲਕ ਮੈਨੂੰ ਮਾਰੇਗਾ , ਉਹ ਡਾਢਾ ਹੈ ।… ਮੈਂ ਕਿਸੇ ਦਾ ਜਾਣੂ ਨਹੀਂ । ” ਜੀਊਣੇ ਨੇ ਤਰਲੇ ਲਏ , ਸਤਿਗੁਰੂ ਮਿਹਰ ਕੀਤੀ , ਪਠਾਣਾਂ ਦੇ ਮਨ ਬਦਲ ਦਿੱਤੇ , ਉਹਨਾਂ ਨੇ ਜੀਊਣੇ ਨੂੰ ਛੱਡ ਦਿੱਤਾ । “ ਦੇਖ ਜੇ ਕਿਸੇ ਝਾੜੀ ਉਹਲੇ ਸਿੱਖ ਗੁਰੂ ਲੁਕਿਆ ਦੇਖਿਆ ਤਾਂ ਪਤਾ ਦੇਵੀਂ । ਇਨਾਮ ਮਿਲੇਗਾ । ” ਉਹਨਾਂ ਨੇ ਆਖਿਆ । ਜੀਊਣੇ ਜ਼ਬਾਨੋਂ ਕੋਈ ਉੱਤਰ ਨਾ ਦਿੱਤਾ ਤੇ ਉਹਨਾਂ ਕੋਲੋਂ ਖ਼ਲਾਸੀ ਪਾ ਕੇ ਜੰਗਲ ਵਿਚ ਜਾ ਵੜਿਆ । ਪਠਾਣ ਅੱਗੇ ਨੂੰ ਚਲੇ ਗਏ ।
( ਚਲਦਾ )

