ਸੰਧਿਆ ਵੇਲੇ ਦਾ ਹੁਕਮਨਾਮਾ – 28 ਅਗਸਤ 2024

ਅੰਗ : 673

ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ {ਪੰਨਾ 673}

ਅਰਥ: ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।੧।
ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ।੨।
ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।੪।੯।


Related Posts

2 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 20 ਜੂਨ 2024

  1. 🙏🙏ਹੇ ਵਾਹਿਗੁਰੂ ਜੀ ਤੁਸੀਂ ਆਪਣੀ ਵਡਿਆਈ ਆਪ ਹੀ ਜਾਣਦੇ ਹੋ ਹਮ ਅਵਗੁਣ ਭਰੇ ਏਕ ਗੁਣ ਨਾਹੀ🙏🙏

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top