ਅਮ੍ਰਿਤ ਵੇਲੇ ਦਾ ਹੁਕਮਨਾਮਾ – 19 ਸਤੰਬਰ 2023

ਅੰਗ : 479

ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਅਰਥ: (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥


Related Posts

One thought on “ਅਮ੍ਰਿਤ ਵੇਲੇ ਦਾ ਹੁਕਮਨਾਮਾ – 3 ਮਈ 2024

  1. ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top