राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 ।
हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|
ਅੰਗ : 678
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥
22 ਜੂਨ , 2024
ਭਗਤ ਕਬੀਰ ਜੀ ਦੇ
ਪ੍ਰਕਾਸ਼ ਪੁਰਬ ਦੀਆਂ, ਸਮੂਹ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ
22 ਜੂਨ , 2024
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ
ਪ੍ਰਕਾਸ਼ ਪੁਰਬ ਦੀਆਂ, ਸਮੂਹ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ
ਸ਼੍ਰੀ ਦਾਤੁਨ ਸਾਹਿਬ (ਮਿਸਵਾਕ) ਦੇ ਨਾਂ ਨਾਲ ਇਹ ਪਵਿੱਤਰ ਦਰੱਖਤ ਪਹਿਲੇ ਸਿੱਖ ਗੁਰੂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਯਾਦ ਵਿੱਚ ਬਿਰਾਜਮਾਨ ਹੈ ਜਿਸ ਨੂੰ ਕਿ ਲਦਾਖ਼ ਦੇ ਇਲਾਕੇ ਦੇ ਲੋਕ ਆਪਣੇ ਪਾਵਨ ਗੁਰੂ (ਰਿਮਪੋਚੇ ਲਾਮਾਂ) ਦੇ ਰੂਪ ਵਿੱਚ ਪੂਜਦੇ ਹਨ ਇਸ ਮਹਾਨ ਸੰਤ ਨੇ ਨੋ ਖੰਡ ਪ੍ਰਿਥਵੀ ਉੱਤੇ ਸਮੁੱਚੀ ਮਾਨਵਤਾ ਵਿੱਚ ਜਾਗ੍ਰਤੀ ਲਿਆਉਣ ਅਤੇ ਸਭ ਦੁੱਖਾਂ ਕਲੇਸ਼ਾਂ ਭਰਮਾ ਦਾ ਖਾਤਮਾ ਕਰਨ ਲਈ ਆਪਣੀ ਦੂਸਰੀ ਉਦਾਸੀ ਦੌਰਾਨ ਸੰਨ 1517 ਈ: ਵਿੱਚ ਆਪਣੇ ਪਵਿੱਤਰ ਚਰਨ ਪਾ ਕੇ ਧੰਨ ਧੰਨ ਕੀਤਾ ਸੀ। ਗੁਰੂ ਜੀ ਨੇ ਆਪਣਾ ਦਾਤੁਨ ਇੱਥੇ ਰੱਖਿਆ ਸੀ ਜੋ ਬਾਅਦ ਵਿੱਚ ਇਥੋਂ ਦੇ ਰੇਗਿਸਥਾਨੀ ਇਲਾਕੇ ਵਿੱਚ ਜਿਥੇ ਕੋਈ ਦਰੱਖਤ ਬਣ ਗਿਆ। ਆਪਣੀ ਪਵਿੱਤਰਤਾ ਦੇ ਲਈ ਅਤੇ ਗੁਰੂ ਜੀ ਨੇ ਚਾਰ ਚੁਫੇਰੇ ਸੱਚ , ਪ੍ਰੇਮ , ਸ਼ਾਂਤੀ ਅਤੇ ਨਿਡਰਤਾ ਦੇ ਉਪਦੇਸ਼ ਦੇਣ ਵਾਲੀ ਪਵਿੱਤਰ ਯਾਤਰਾ ਦੀ ਆਦਿ ਵਿੱਚ ਇਹ ਦਰਖਤ ਦਾਤੁਨ ਸਾਹਿਬ ਸੁਭਾਇਮਾਨ ਹੈ।
बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥
☬ अर्थ हिंदी ☬
हे मन! तूने प्रकाश-स्वरूप परमात्मा का भजन नहीं किया, तुझसे ये एक काम भी (जो करने वाला था) नहीं हो सकता।1। रहाउ।
जिन समझदार लोगों ने वेद-पुराण आदि के सारे मत सुन-सुन के कर्म-काण्ड की आस रखी, (ये आशा रखी कि कर्म काण्ड से जीवन सँवरेगा), वे सारे (आत्मिक) मौत में ग्रसे ही रहे। पंडित लोग भी आशा पूरी हुए बिना ही उठ के चले गए (जगत त्याग गए)।1।
कई लोगों ने जंगलों में जा के योग साधना की, तप किए, गाजर-मूली आदि चुन-खा के गुजारा किया; जोगी, कर्म काण्डी, ‘अलख’ कहने वाले जोगी, मोनधारी- ये सारे जम के लेखे में ही लिखे गए (भाव, इनके साधन मौत के डर से बचा नहीं सकते)।2।
जिन मनुष्यों ने शरीर पर तो (धार्मिक चिन्ह) चक्र आदि लगा लिए हैं, पर प्रेमा-भक्ति उसके हृदय में पैदा नहीं हुई, राग-रागनियां तो गाता है पर निरी पाखण्ड की मूर्ति ही बना बैठा है, ऐसे मनुष्य को परमात्मा से कुछ नहीं मिलता।3।
सारे जगत पर काल का सहम पड़ा हुआ है, भरमी-ज्ञानी भी उसी ही लेखे में लिखे गए हैं (वे भी मौत के सहम में ही हैं)। हे कबीर! कह– जिन मनुष्यों ने प्रेमा-भक्ति करनी समझ ली है वह (मौत के सहम से) आजाद हो गए हैं।4।3।
शबद का भाव: परमात्मा का भजन ही मनुष्य के करने के योग्य काम है। यही मौत के सहम से बचाता है। कर्म-काण्ड, जोग, तप आदि सिमरन के मुकाबले में तुच्छ हैं।
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥
ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
ਚਾਰ ਪੁੱਤ ਵਾਰੇ
ਪੰਜਵੀਂ ਮਾਂ ਵਾਰੀ
ਛੇਹਾ ਬਾਪ ਵਾਰਿਆ
ਸੱਤਵਾਂ ਆਪ ਵਾਰਿਆ
ਸੱਤ ਵਾਰ ਕੇ ਕਹਿੰਣਾ
ਭਾਣਾ ਮੀਠਾ ਲਾਗੇ ਤੇਰਾ
ਸਰਬੰਸਦਾਨੀਆ ਵੇ ਦੇਣਾ
ਕੋਣ ਦੇਓੁਗਾ ਤੇਰਾ
ਦੇਣਾ ਕੋਣ ਦੇਓੁਗਾ ਤੇਰਾ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
🙏🙏🙏🙏🙏🙏🙏🙏🙏🙏🙏🙏🙏🙏
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਜੀਉ ਪਿੰਡ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਤੇਰੀ ਰਹਿਮਤ ਦਾ ਦਾਤਾ ਮੈ ਕਿੱਦਾਂ ਕਰਜ਼ ਉਤਾਰਾ,
ਵਾਲ ਵਿੰਗਾ ਤੂੰ ਹੋਣ ਨਾ ਦਵੇ ਆਉਣ ਤੂਫ਼ਾਨ ਹਜਾਰਾਂ।
ਵਾਹਿਗੁਰੂ ਸਚੇ ਪਾਤਸ਼ਾਹ ਤੇਰਾ ਸਹਾਰਾ ਸਾਨੂੰ ਤਾਂ🙏🙏