सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥
अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
ਅੰਗ : 508
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥
धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ।
मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1।
हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ) ; ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ।੧।ਰਹਾਉ।
ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ।੧।
ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ। ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ।੨।੧।
ਅੰਗ : 685
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨੑਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨੑਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।