ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ
ਗੁਰਬਾਣੀ ਦੀ ਤੁੱਕ ਬਦਲਣ ਤੇ ਕਰਾਮਾਤ ਦਿਖਾਉਣ ਕਾਰਨ
ਅਪਣੇ ਕਿਸ ਪੁੱਤਰ ਦਾ ਤਿਆਗ ਕਰ ਦਿੱਤਾ ਸੀ ?
सलोक मः ३ ॥ जगतु जलंदा रखि लै आपणी किरपा धारि ॥ जितु दुआरै उबरै तितै लैहु उबारि ॥ सतिगुरि सुखु वेखालिआ सचा सबदु बीचारि ॥ नानक अवरु न सुझई हरि बिनु बखसणहारु ॥१॥ मः ३ ॥ हउमै माइआ मोहणी दूजै लगै जाइ ॥ ना इह मारी न मरै ना इह हटि विकाइ ॥ गुर कै सबदि परजालीऐ ता इह विचहु जाइ ॥ तनु मनु होवै उजला नामु वसै मनि आइ ॥ नानक माइआ का मारणु सबदु है गुरमुखि पाइआ जाइ ॥२॥ पउड़ी ॥ सतिगुर की वडिआई सतिगुरि दिती धुरहु हुकमु बुझि नीसाणु ॥ पुती भातीई जावाई सकी अगहु पिछहु टोलि डिठा लाहिओनु सभना का अभिमानु ॥ जिथै को वेखै तिथै मेरा सतिगुरू हरि बखसिओसु सभु जहानु ॥ जि सतिगुर नो मिलि मंने सु हलति पलति सिझै जि वेमुखु होवै सु फिरै भरिसट थानु ॥ जन नानक कै वलि होआ मेरा सुआमी हरि सजण पुरखु सुजानु ॥ पउदी भिति देखि कै सभि आइ पए सतिगुर की पैरी लाहिओनु सभना किअहु मनहु गुमानु ॥१०॥
अर्थ: हे प्रभू! (विकारों में) जल रहे संसार को अपनी मेहर से बचा लें, जिस भी तरीके से ये बच सकता है उसी तरह बचा ले।
हे नानक! सदा-स्थिर प्रभू की सिफत सालाह की बाणी मन में बसा के (जिस मनुष्य को) सतिगुरू ने (सिमरन का) आत्मिक आनंद दिखा दिया, उसको यह समझ आ जाती है कि परमात्मा के बिना कोई और ये बख्शिश करने वाला नहीं है।1। हे भाई! माया का अहंकार (सारे संसार को) अपने वश में करने की समर्थता रखने (की मानसिकता) वाला है, (इसके असर तले जीव परमात्मा को बिसार के) और (के मोह) में फसता है। ये अहंकार ना (किसी और से) मारा जा सकता है, ना ही ये खुद मरता है, ना ही यह किसी दुकान पर बेचा जा सकता है। जब इसको गुरू के शबद द्वारा अच्छी तरह जलाया जाता है, तब ही यह (जीव के) अंदर से समाप्त होता है। (हे भाई! जिस मनुष्य के अंदर से माया का अहंकार खत्म हो जाता है उसका) तन (उसका) मन पवित्र हो जाता है, उसके मन में परमात्मा का नाम आ बसता है। हे नानक! गुरू का शबद ही माया के प्रभाव को (असर को) खत्म करने का एक मात्र) वसीला है, और, ये शबद गुरू की शरण पड़ने पर ही मिलता है।2। (जो) इज्जत गुरू (अमरदास जी) की (हुई, वह) गुरू (अंगद देव जी) ने परमात्मा की हजूरी से (मिला) हुकम समझ के परवाना समझ के (उनको) दी। पुत्रों ने, भतीजों ने, और साक-संबन्धियों ने अच्छी तरह परख के देख लिया था (गुरू ने) सबका गुमान दूर कर दिया। हे भाई! परमात्मा ने (गुरू के माध्यम से) सारे संसार को (नाम की) बख्शिश की है; जहाँ भी कोई देखता है वहाँ ही प्यारा गुरू (नाम की दाति देने के लिए मौजूद) है। जो मनुष्य गुरू को मिल के पतीजता है वह इस लोक में और परलोक में कामयाब हो जाता है, पर जो मनुष्य गुरू की तरफ से मुँह मोड़ता है, वह भटकता फिरता है, उसका हृदय-स्थल (विकारों से) गंदा बना रहता है। हे नानक! (कह-) सब के दिल की जानने वाला सब का मित्र सबमें व्यापक प्रभू अपने सेवक के पक्ष में रहता है। हे भाई! (गुरू के दर से) आत्मिक खुराक मिलती देख के सारे लोग गुरू के चरणों में आ लगे। गुरू ने सबके मन से अहंकार दूर कर दिया।10
ਅੰਗ : 853
ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨। (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ। ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ,
ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ,
ਤੰਦਰੁਸਤੀ ਬਖਸ਼ੇ ਤੇ ਚੜ੍ਹਦੀ ਕਲਾ ਚ ਰੱਖੇ
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥ अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥ हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥ हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥ हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥
बैराड़ी महला ४ ॥ जपि मन हरि हरि नामु नित धिआइ ॥ जो इछहि सोई फलु पावहि फिरि दूखु न लागै आइ ॥१॥ रहाउ ॥ सो जपु सो तपु सा ब्रत पूजा जितु हरि सिउ प्रीति लगाइ ॥ बिनु हरि प्रीति होर प्रीति सभ झूठी इक खिन महि बिसरि सभ जाइ ॥१॥ तू बेअंतु सरब कल पूरा किछु कीमति कही न जाइ ॥ नानक सरणि तुम्हारी हरि जीउ भावै तिवै छडाइ ॥२॥६॥
हे (मेरे मन! सदा प्रभु का नाम सुमिरन कर, प्रभु का धयान धरा कर, (उस प्रभु के दर से) जो कुछ मांगेगा, वोही प्राप्त कर लेगा। कोई दुःख भी आ के तुझे पूह नहीं सकेगा।१।रहाउ। हे मन! जिस सुमिरन की बरकत से परमात्मा से प्रीत बनी रहती है, वह सुमिरन ही जप है, वह सुमिरन ही ताप है, वह सुमिरन ही व्रत है, वह सुमिरन ही पूजा है। प्रभु के चरणों के प्रेम के बिना और (जप-ताप आदि का प्यार झूठा है, एक दिन पल में ही वह प्यार भूल जाता है।१। हे नानक! (कह) हे प्रभु जी, तू सभी ताकतों से भरपूर है, तेरा मूल्य नहीं पाया जा सकता। मैं (नानक) तेरी सरन आया हूँ, जैसे तुझे अच्छा लगे, मुझे अपने चरणों के बिना और और की प्रीत से बचाए रखो।२।६।
ਅੰਗ : 720
ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
ਅਰਥ: ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ। ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ।੧। ਹੇ ਨਾਨਕ! (ਆਖ-) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ।੨।੬।