धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।
ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।
ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ:ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥
हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१। हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ। हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। हे हरी! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभू! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। हे प्रभू! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह–) जिसको प्रभू का नाम प्राप्त होता है, वह आनंद लेता है। मैं सदा हरी-नाम से सदके हूँ।4।2।
ਅੰਗ : 731
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਅਰਥ: ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥
हिंदी में अर्थ :- जो मनुख सतगुर से मनमुख में, वेह (अंत में) बहुत दुःख सहते हैं, प्रभु को मिल नहीं सकते, बार बार पैदा होते हैं व् मरते हैं, चिंता का रोग उन्हें कभी नहीं छोड़ता, सदा दुखी रहते हैं, हे नानक, कृपा-दृष्टि वाला प्रभु यदि उनको बक्श ले तो सतगुरु के शब्द के द्वारा उन्हें मिल जाते हैं।१। जो मनुख सग्तुरु से मनमुख हैं उनकी कोई जगह टिकाना नहीं; उनका विभ्चरण किसी छोड़ी हुई स्त्री जैसा है, जो घर घर में बदनाम होती है। है नानक! जो गुरु के सन्मुख हो के बक्शे जाते हैं, वह सतगुरु की संगत मैं मिल जाते हैं॥२॥ जो मनुष्य सच्चे हरि को सेवते हैं, वे संसार समुंदर को पार कर लेते हैं; जो मनुष्य हरि का नाम स्मरण करते हैं, उन्हें जम छोड़ जाता है; जिन्होंने हरि का नाम जपा है, उन्हें दरगाह में आदर मिलता है; (पर) हे हरि! जिस पर तेरी मेहर होती है, वही मनुष्य तेरी भक्ति करते हैं। सतिगुरु के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।
ਅੰਗ : 645
ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
सूही महला ५ ॥ धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥
हे सहेली! वह जीव-स्त्री प्रशंसा योग्य है, सुहाग-भाग्य वाली है, जो प्रभु-पति के साथ साँझ बनाती है, जो अहंकार छोड़ कर के प्रभु-पति का हुकम मानती रहती है। वह जीव-स्त्री प्रभु-पति (के प्यार) में रंगी हुई उस के मिलाप का आनंद मनाती रहती है॥1॥ हे सखी! परमात्मा मिल्न्बे की निशानी (मुझसे) सुन ले। (वह निशानी वह तरीका है कि ) लाज की खातिर छोड़ कर अपना मन अपना सरीर परमात्मा के हवाले कर दे॥1॥रहाउ॥ (एक सत्संगी) सहेली (दूसरी सत्संगी) सहेली को (प्रभु-पति के मिलाप के तरीके के बारे में) ( है और कहती है कि) जो जीव-स्त्री वह सब करती है जो प्रभु-पति को आ है, वह सुहाग भाग्य जीव-स्त्री उस प्रभु के चरणों में लीन रहती है॥2॥
ਅੰਗ : 737
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥
ਅਰਥ: ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥