ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
धनासरी महला ५ ॥ नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥
हे भाई ! जिस मनुख के मस्तक पर भाग्य (उदय हो) उस को प्यारे गुरु ने परमात्मा का नाम दे दिया। उस मनुख का (फिर) सदा का काम ही जगत में यह बन जाता है कि वह औरों को हरि नाम दृढ़ करता है जपता है (नाम जपने के लिए प्रेरणा करता है।।१।। हे भाई! परमात्मा के सेवक के लिए परमात्मा का नाम (ही) बढ़ाई है नाम ही शोभा है। हरि-नाम ही उस कि आत्मिक अवस्था अहि, नाम ही उस की इज्ज़त है। जो कुछ परमात्मा की रजा में होता है, सेवक उस को (सर माथे पर) मानता है।।१।।रहाउ।। परमात्मा का नाम-धन जिस मनुख के पास है, वोही पूरा साहूकार है। हे नानक! वह मनुख हरि-नाम सुमिरन को ही अपना असली विहार समझता है, नाम का ही उस को सहारा रहता है, नाम की ही वह कमाई खाता है।
ਅੰਗ : 680
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਅਰਥ: ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥
6 ਦਸੰਬਰ ਦਾ ਇਤਿਹਾਸ
ਅੱਜ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ
ਦਾ ਸ਼ਹੀਦੀ ਦਿਹਾੜਾ ਹੈ ਜੀ ਜਿਹਨਾਂ ਨੂੰ 1675 ਨੂੰ
ਦਿੱਲੀ ਦੇ ਚਾਂਦਨੀ ਚੋਂਕ ਵਿਖੇ ਸ਼ਹੀਦ
ਕਰ ਦਿੱਤਾ ਗਿਆ ਸੀ
ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ
ਮਾਤਾ ਜੀ: ਮਾਤਾ ਨਾਨਕੀ ਜੀ
ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.)
ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ)
ਮਹਿਲ: ਮਾਤਾ ਗੁਜਰ ਕੌਰ ਜੀ
ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਸ਼ਹੀਦੀ ਦਿਨ: 11 ਮੱਘਰ, ਸੰਮਤ 1732 ਬਿ. (11 ਨਵੰਬਰ, 1675 ਈ.)
ਸ਼ਹੀਦੀ ਸਥਾਨ: ਚਾਂਦਨੀ ਚੌਂਕ, ਦਿੱਲੀ
ਮੁੱਢਲਾ ਜੀਵਨ: ਬਚਪਨ ਤੋਂ ਹੀ ਆਪ ਜੀ ਦਲੇਰ, ਤਿਆਗੀ, ਪਰਉਪਕਾਰੀ ਅਤੇ ਸਾਧੂ ਸੁਭਾਅ ਦੇ ਮਾਲਕ ਸਨ।ਗੁਰਮਤਿ ਦੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਆਪ ਜੀ ਨੇ ਯੁੱਧ ਕਲਾ ਵੀ ਸਿੱਖੀ।ਆਪ ਜੀ ਨੇ ਕਰਤਾਰਪੁਰ ਦੀ ਜੰਗ ਵਿੱਚ ਤੇਗ ਦੇ ਉਹ ਜੌਹਰ ਦਿਖਾਏ ਕਿ ਆਪ ਜੀ ਦੇ ਪਿਤਾ ਜੀ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਜੀ ਤੇ ਪ੍ਰਸੰਨ ਹੋ ਕੇ ਆਪ ਜੀ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ ਤੇਗ ਬਹਾਦਰ ਰੱਖ ਦਿੱਤਾ।
ਗੁਰੂ ਜੀ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਸਾਉਣਾ: ਗੁਰੂ ਜੀ ਨੇ ਕਹਿਲੂਰ ਦੇ ਰਾਜੇ ਦੀਪ ਚੰਦ ਪਾਸੋਂ ਮਾਖੋਵਾਲ ਪਿੰਡ ਦੀ ਜ਼ਮੀਨ ਮੁੱਲ ਲੈ ਕੇ ਅਕਤੂਬਰ 1665 ਈ. ਵਿੱਚ ਅਨੰਦਪੁਰ ਸਾਹਿਬ ਦੀ ਨੀਂਹ ਰੱਖੀ।ਇਸ ਨਗਰ ਦਾ ਪਹਿਲਾ ਨਾਂ ਚੱਕ ਨਾਨਕੀ ਸਤਿਗੁਰਾਂ ਨੇ ਆਪਣੀ ਮਾਤਾ ਜੀ ਦੇ ਨਾਮ ਤੇ ਰੱਖਿਆ ਸੀ, ਜੋ ਬਾਅਦ ਵਿੱਚ ਅਨੰਦਪੁਰ ਸਾਹਿਬ (ਅਨੰਦਾਂ ਦੀ ਪੁਰੀ) ਦੇ ਨਾਂ ਨਾਲ ਪ੍ਰਸਿੱਧ ਹੋਇਆ।
ਪ੍ਰਚਾਰ ਦੌਰੇ: ਆਪਣੇ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਪੰਜਾਬ ਦੇ ਪਿੰਡਾਂ ਤੋਂ ਇਲਾਵਾ ਕੁਰੂਕਸ਼ੇਤਰ, ਦਿੱਲੀ, ਹਰਿਦੁਆਰ, ਮਥੁਰਾ, ਆਗਰਾ, ਕਾਨਪੁਰ, ਇਲਾਹਾਬਾਦ, ਬਨਾਰਸ, ਗਯਾ, ਢਾਕਾ ਅਤੇ ਆਸਾਮ ਆਦਿ ਦੇ ਇਲਾਕਿਆਂ ਵਿੱਚ ਗਏ।ਗੁਰੂ ਜੀ ਨੇ ਧੂਬੜੀ (ਅਸਾਮ) ਵਿਖੇ ਰਾਜਾ ਰਾਮ ਸਿੰਘ ਅਤੇ ਹੋਮੀ ਕਬੀਲੇ ਦੇ ਸਰਦਾਰ ਚੱਕਰਧਵੱਜ ਵਿੱਚ ਸੁਲ੍ਹਾ ਕਰਵਾਈ।ਗੁਰੂ ਸਾਹਿਬ ਦੇ ਉਪਦੇਸ਼ਾਂ ਨੇ ਦੋਹਾਂ ਧਿਰਾਂ ਦੇ ਮਨਾਂ ਵਿੱਚੋਂ ਵੈਰ ਭਾਵਨਾ ਨੂੰ ਖ਼ਤਮ ਕਰ ਦਿੱਤਾ। ਇਨ੍ਹਾਂ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਨੇ ਮੁੱਖ ਤੌਰ ਤੇ ਲੋਕਾਂ ਨੂੰ ਨਾ ਕਿਸੇ ਤੋਂ ਡਰਨ ਅਤੇ ਨਾ ਹੀ ਕਿਸੇ ਨੂੰ ਡਰਾਉਣ ਦੀ ਪ੍ਰੇਰਨਾ ਕਰਕੇ ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਭਰਿਆ।
ਔਰੰਗਜ਼ੇਬ ਦੇ ਅੱਤਿਆਚਾਰ: ਮੁਗਲ ਬਾਦਸ਼ਾਹ ਔਰੰਗਜ਼ੇਬ ਨੇ 1658 ਈ. ਤੋਂ 1707 ਈ. ਤੱਕ ਦੇ ਆਪਣੇ ਰਾਜ ਦੇ ਸਮੇਂ ਦੌਰਾਨ ਭਾਰਤ ਵਿੱਚ ਹਰ ਪਾਸੇ ਬਹੁਤ ਜ਼ੁਲਮ ਕੀਤੇ।ਉਸ ਦੇ ਹੁਕਮ ਨਾਲ ਦੇਸ਼ ਅੰਦਰ ਧਾਰਮਿਕ ਕੱਟੜਤਾ ਦੀ ਲਹਿਰ ਚਲਾਈ ਗਈ, ਜਿਸ ਤਹਿਤ ਹਿੰਦੂ ਲੋਕਾਂ ਨੂੰ ਸਰਕਾਰੀ ਨੌਕਰੀਆਂ ਤੋਂ ਕੱਢਿਆ ਜਾਣ ਲੱਗਿਆ।ਔਰੰਗਜ਼ੇਬ ਨੇ 1674 ਈ. ਵਿੱਚ ਫ਼ੈਸਲਾ ਕੀਤਾ ਕਿ ਗੈਰ-ਮੁਸਲਮਾਨਾਂ ਨੂੰ ਮੁਸਲਮਾਨ ਬਣਾਇਆ ਜਾਵੇ।ਉਸ ਨੇ ਇਸ ਲਈ ਸਭ ਤੋਂ ਪਹਿਲਾਂ ਕਸ਼ਮੀਰ ਨੂੰ ਚੁਣਿਆ ਕਿਉਂਕਿ ਉਹ ਸੋਚਦਾ ਸੀ ਕਿ ਕਸ਼ਮੀਰ ਦੇ ਪੰਡਿਤ ਬਹੁਤ ਵਿਦਵਾਨ ਹਨ।ਇਸ ਲਈ ਜੇਕਰ ਉਹ ਇਸਲਾਮ ਧਰਮ ਅਪਣਾ ਲੈਣਗੇ ਤਾਂ ਬਾਕੀ ਦੇ ਆਮ ਲੋਕ ਵੀ ਉਨ੍ਹਾਂ ਵੱਲ ਵੇਖ ਕੇ ਅਸਾਨੀ ਨਾਲ ਆਪਣਾ ਧਰਮ ਬਦਲ ਲੈਣਗੇ।
ਕਸ਼ਮੀਰੀ ਪੰਡਿਤਾਂ ਦੀ ਪੁਕਾਰ: ਔਰੰਗਜ਼ੇਬ ਦੇ ਅੱਤਿਆਚਾਰਾਂ ਤੋਂ ਬਚਾਉਣ ਦੀ ਫਰਿਆਦ ਲੈ ਕੇ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ, ਕੁੱਝ ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਵਫ਼ਦ ਸ੍ਰੀ ਅਨੰਦਪੁਰ ਸਾਹਿਬ ਪੁੱਜਾ।25 ਮਈ, 1675 ਈ. ਨੂੰ ਉਨ੍ਹਾਂ ਦੀ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਹੋਈ।ਸਤਿਗੁਰਾਂ ਨੇ ਕਸ਼ਮੀਰੀ ਪੰਡਿਤਾਂ ਦੇ ਦੁੱਖ ਨੂੰ ਬਹੁਤ ਹਮਦਰਦੀ ਨਾਲ ਸੁਣਿਆ। ਗੁਰੂ ਜੀ ਨੇ ਸੋਚ ਵਿਚਾਰ ਕਰਨ ਉਪਰੰਤ ਇਹ ਬਚਨ ਕੀਤਾ ਕਿ ਇਹ ਸੰਕਟ ਤਾਂ ਟਲ ਸਕਦਾ ਹੈ, ਜੇਕਰ ਕੋਈ ਮਹਾਨ ਵਿਅਕਤੀ ਆਪਣਾ ਬਲੀਦਾਨ ਦੇਵੇ।ਇਹ ਸੁਣ ਕੇ ਪਾਸ ਬੈਠੇ ਬਾਲ ਸ੍ਰੀ ਗੋਬਿੰਦ ਰਾਇ ਜੀ ਨੇ ਕਿਹਾ ਕਿ ਪਿਤਾ ਜੀ! ਤੁਹਾਡੇ ਤੋਂ ਮਹਾਨ ਵਿਅਕਤੀ ਹੋਰ ਕੌਣ ਹੋ ਸਕਦਾ ਹੈ? ਇਹ ਸੁਣ ਕੇ ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਬਾਦਸ਼ਾਹ ਨੂੰ ਲਿਖ ਭੇਜੋ ਕਿ ਗੁਰੂ ਤੇਗ ਬਹਾਦਰ ਸਾਡੇ ਧਾਰਮਿਕ ਰਹਿਬਰ ਹਨ।ਜੇਕਰ ਉਹ ਇਸਲਾਮ ਕਬੂਲ ਕਰ ਲੈਣ ਤਾਂ ਅਸੀਂ ਸਾਰੇ ਹੀ ਇਸਲਾਮ ਕਬੂਲ ਕਰ ਲਵਾਂਗੇ।ਇਸ ਤਰ੍ਹਾਂ ਗੁਰੂ ਜੀ ਨੇ ਔਰੰਗਜ਼ੇਬ ਦੇ ਜ਼ੁਲਮ ਨੂੰ ਵੰਗਾਰਿਆ।
ਗੁਰੂ ਸਾਹਿਬ ਜੀ ਦੀ ਸ਼ਹੀਦੀ: ਗੁਰੂ ਸਾਹਿਬ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲਣ ਵੇਲੇ ਸੰਗਤਾਂ ਨੂੰ ਬਚਨ ਕੀਤਾ ਕਿ ਸਾਡੇ ਤੋਂ ਬਾਅਦ ਗੁਰਿਆਈ ਦੀ ਜ਼ੁੰਮੇਵਾਰੀ ਗੋਬਿੰਦ ਰਾਇ ਜੀ ਸੰਭਾਲਣਗੇ।ਮਿਤੀ 11 ਜੁਲਾਈ, 1675 ਈ. ਨੂੰ ਗੁਰੂ ਜੀ ਪੰਜ ਸਿੱਖਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਏ।ਉਸ ਸਮੇਂ ਭਾਵੇਂ ਔਰੰਗਜ਼ੇਬ ਦਿੱਲੀ ਵਿੱਚ ਨਹੀਂ ਸੀ, ਪਰ ਉਸ ਦੇ ਹੁਕਮ ਨਾਲ ਹੀ ਸਭ ਕੁਝ ਹੋ ਰਿਹਾ ਸੀ।ਔਰੰਗਜ਼ੇਬ ਦੇ ਭੇਜੇ ਹੁਕਮ ਅਨੁਸਾਰ ਸਥਾਨਕ ਹਾਕਮਾਂ ਨੇ ਗੁਰੂ ਜੀ ਅੱਗੇ ਤਿੰਨ ਸ਼ਰਤਾਂ ਰੱਖੀਆਂ, ‘ਇਸਲਾਮ ਕਬੂਲ ਕਰੋ, ਕਰਾਮਾਤ ਵਿਖਾਓ ਜਾਂ ਮੌਤ ਕਬੂਲ ਕਰੋ।’ ਗੁਰੂ ਜੀ ਨੇ ਉੱਤਰ ਦਿੱਤਾ ਕਿ ਸਾਡੇ ਲਈ ਆਪਣਾ ਧਰਮ ਪਿਆਰਾ ਹੈ; ਕਰਾਮਾਤ ਕਹਿਰ ਦਾ ਨਾਂ ਹੈ, ਇਹ ਅਸਾਂ ਦਿਖਾਉਣੀ ਨਹੀਂ, ਕਿਉਂਕਿ ਇਹ ਗੁਰੂ ਆਸ਼ੇ ਦੇ ਉਲਟ ਹੈ।ਤੀਸਰੀ ਰਹੀ ਮੌਤ ਦੀ ਗੱਲ, ਇਸ ਨੂੰ ਅਸੀਂ ਪ੍ਰਵਾਨ ਕਰਦੇ ਹਾਂ।ਇਹ ਸੁਣ ਕੇ ਸਤਿਗੁਰਾਂ ਨੂੰ ਸ਼ਹੀਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ। ਦਿੱਲੀ ਦੇ ਚਾਂਦਨੀ ਚੌਂਕ ਵਿੱਚ ਇਹ ਵਰਤਾਰਾ ਵੇਖਣ ਵਾਲਿਆਂ ਦੀ ਭੀੜ ਲੱਗ ਗਈ।ਗੁਰੂ ਜੀ ਨੂੰ ਆਪਣਾ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਾਨਸਿਕ ਤੌਰ ਤੇ ਡਰਾਉਣ ਧਮਕਾਉਣ ਦੇ ਨਾਲ ਨਾਲ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਪਿਆਰੇ ਤਿੰਨ ਸਿੱਖਾਂ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਗਿਆ ਤਾਂ ਜੋ ਗੁਰੂ ਸਾਹਿਬ ਤਸੀਹਿਆਂ ਤੋਂ ਡਰ ਕੇ ਈਨ ਮੰਨ ਲੈਣ ਅਤੇ ਮੁਸਲਮਾਨ ਧਰਮ ਕਬੂਲ ਲੈਣ।ਇਸ ਤਹਿਤ ਸਭ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਆਰੇ ਨਾਲ ਚੀਰਿਆ ਗਿਆ।ਫਿਰ ਭਾਈ ਸਤੀ ਦਾਸ ਜੀ ਨੂੰ ਜਿਉਂਦੇ ਜੀਅ ਰੂੰ ਵਿੱਚ ਲਪੇਟ ਕੇ ਅੱਗ ਲਾ ਕੇ ਸਾੜਿਆ ਗਿਆ।ਇਹਨਾਂ ਤੋਂ ਬਾਅਦ ਭਾਈ ਦਿਆਲਾ ਜੀ ਨੂੰ ਪਾਣੀ ਦੀ ਉਬਲਦੀ ਦੇਗ ਵਿੱਚ ਬਿਠਾ ਕੇ ਉਬਾਲਿਆ ਗਿਆ।ਗੁਰੂ ਜੀ ਦੇ ਤਿੰਨ ਪਿਆਰੇ ਸਿੱਖ, ਆਪਣਾ ਸਿੱਖੀ ਸਿਦਕ ਨਿਭਾਉਂਦੇ ਹੋਏ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਸ਼ਹੀਦ ਹੋ ਗਏ।ਤਿੰਨਾਂ ਸਿੱਖਾਂ ਦੀ ਸ਼ਹੀਦੀ ਤੋਂ ਬਾਅਦ ਗੁਰੂ ਜੀ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜ਼ਬੂਰ ਕੀਤਾ ਗਿਆ ਪਰ ਗੁਰੂ ਸਾਹਿਬ ਜੀ ਨੇ ਸ਼ਹੀਦੀ ਨੂੰ ਪ੍ਰਵਾਨ ਕੀਤਾ ਅਤੇ 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਲਾਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਤਲਵਾਰ ਨਾਲ ਧੜ ਤੋਂ ਵੱਖ ਕਰਨ ਦਾ ਕਹਿਰ ਕਮਾਇਆ।ਇਸ ਸਥਾਨ ਉੱਤੇ ਹੁਣ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।ਗੁਰੂ ਜੀ ਨੇ ਆਪਣੀ ਸ਼ਹਾਦਤ ਦੇ ਕੇ ਮੁਗਲ ਹਕੂਮਤ ਦੁਆਰਾ ਭਾਰਤ ਦੇ ਗਲ਼ ਪਾਈਆਂ ਗੁਲਾਮੀ ਦੀਆਂ ਜ਼ੰਜੀਰਾਂ ਸਦਾ ਲਈ ਤੋੜਨ ਦਾ ਬਿਗਲ ਵਜਾ ਦਿੱਤਾ।
ਸੀਸ ਦਾ ਸਸਕਾਰ: ਗੁਰੂ ਜੀ ਦੀ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਨੇ ਬਹੁਤ ਹੀ ਫੁਰਤੀ ਅਤੇ ਨਿਡਰਤਾ ਨਾਲ ਹਾਕਮਾਂ ਨੂੰ ਬਿਨਾਂ ਪਤਾ ਲੱਗਣ ਦਿੱਤੇ ਸਤਿਗੁਰਾਂ ਦਾ ਸੀਸ ਉਠਾ ਲਿਆ।ਇਸ ਨਿਰਭੈ ਸੂਰਮੇ ਨੇ ਜ਼ਾਲਮ ਹਕੂਮਤ ਦੀ ਪ੍ਰਵਾਹ ਨਹੀਂ ਕੀਤੀ ਅਤੇ ਦਿਨ ਰਾਤ ਚੱਲਦਾ ਹੋਇਆ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਪਹੁੰਚ ਗਿਆ।ਗੁਰੂ ਜੀ ਨੇ ਭਾਈ ਜੈਤਾ ਜੀ ਨੂੰ ਗਲ਼ ਨਾਲ ਲਾਇਆ ਅਤੇ ਪਿਆਰ ਨਾਲ ਬਚਨ ਕਹੇ, ‘ਰੰਘਰੇਟੇ ਗੁਰ ਕੇ ਬੇਟੇ’।ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਸੀਸ ਦਾ ਸਸਕਾਰ ਕੀਤਾ ਗਿਆ, ਉੱਥੇ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।
ਗੁਰੂ ਜੀ ਦੇ ਧੜ ਦਾ ਸਸਕਾਰ: ਸਤਿਗੁਰਾਂ ਦੇ ਧੜ ਨੂੰ ਸੰਭਾਲਣ ਦੀ ਸੇਵਾ ਭਾਈ ਲੱਖੀ ਸ਼ਾਹ ਵਣਜਾਰਾ ਜੀ ਨੇ ਨਿਭਾਈ।ਉਹ ਸਮਾਂ ਦੇਖ ਕੇ ਸਤਿਗੁਰਾਂ ਦਾ ਧੜ ਉਠਾ ਕੇ ਘਰ ਲੈ ਆਏ।ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਚਿਖਾ ਤਿਆਰ ਕਰਕੇ ਸਤਿਕਾਰ ਨਾਲ ਸਤਿਗੁਰਾਂ ਦੀ ਦੇਹ ਰੱਖੀ ਅਤੇ ਘਰ ਨੂੰ ਹੀ ਅੱਗ ਲਗਾ ਦਿੱਤੀ। ਜਿੱਥੇ ਗੁਰੂ ਜੀ ਦੇ ਸਰੀਰ ਦਾ ਸਸਕਾਰ ਹੋਇਆ, ਇੱਥੇ ਗੁਰਦੁਆਰਾ ‘ਰਕਾਬ ਗੰਜ ਸਾਹਿਬ’ (ਦਿੱਲੀ) ਸੁਸ਼ੋਭਿਤ ਹੈ।
ਸ੍ਰਿਸ਼ਟੀ ਦੀ ਚਾਦਰ: ਆਪਣਾ ਬਲੀਦਾਨ ਦੇ ਕੇ ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਜੀ, ਨੇ ਸਿਰਫ਼ ਹਿੰਦੂ ਧਰਮ ਦੇ ਤਿਲਕ ਤੇ ਜੰਞੂ ਨੂੰ ਹੀ ਨਹੀਂ ਬਚਾਇਆ, ਸਗੋਂ ਸਾਰੀ ਮਨੁੱਖਤਾ ਦੀ ਧਾਰਮਿਕ ਸੁਤੰਤਰਤਾ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਦੀ ਅਵਾਜ਼ ਬੁਲੰਦ ਕੀਤੀ।ਕਲਯੁੱਗ ਵਿੱਚ ਸ਼ਹੀਦੀ ਪਾ ਕੇ ਸਤਿਗੁਰਾਂ ਨੇ ਬਹੁਤ ਵੱਡਾ ਸਾਕਾ ਕਰ ਦਿਖਾਇਆ।ਸ਼ਰਨ ਵਿੱਚ ਆਇਆਂ ਲਈ ਭਲਾਈ ਕਰਦਿਆਂ ਆਪਣਾ ਸੀਸ ਕੁਰਬਾਨ ਕਰ ਦਿੱਤਾ, ਪਰ ਮੁੱਖ ਤੋਂ ‘ਸੀ’ ਤੱਕ ਨਾ ਉਚਾਰੀ।ਧਰਮ ਦੀ ਰੱਖਿਆ ਲਈ ਇਹ ਮਹਾਨ ਸਾਕਾ ਕੀਤਾ।ਸਤਿਗੁਰਾਂ ਨੇ ਆਪਣਾ ਸੀਸ ਤਾਂ ਵਾਰ ਦਿੱਤਾ, ਪਰ ਸਿਦਕ ਨਾ ਹਾਰਿਆ।ਇਸ ਮਹਾਨ ਕੁਰਬਾਨੀ ਦੇ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ‘ਧਰਮ ਦੀ ਚਾਦਰ’ ਵੀ ਕਿਹਾ ਜਾਂਦਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਬਚਿੱਤਰ ਨਾਟਕ ਵਿੱਚ, ਇਉਂ ਫ਼ਰਮਾਉਂਦੇ ਹਨ:
ਤਿਲਕ ਜੰਞੂ ਰਾਖਾ ਪ੍ਰਭ ਤਾ ਕਾ॥
ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਿਨ ਕਰੀ॥
ਸੀਸੁ ਦੀਯਾ ਪਰੁ ਸੀ ਨ ਉਚਰੀ॥13॥
ਧਰਮ ਹੇਤ ਸਾਕਾ ਜਿਿਨ ਕੀਆ॥
ਸੀਸੁ ਦੀਆ ਪਰੁ ਸਿਰਰੁ ਨ ਦੀਆ॥
ਬਾਣੀ ਰਚਨਾ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 59 ਸ਼ਬਦ ਅਤੇ 57 ਸਲੋਕ ਉਚਾਰਨ ਕੀਤੇ ਹਨ।ਉਨ੍ਹਾਂ ਨੇ ਆਪਣੀ ਬਾਣੀ ਵਿੱਚ ਇਹ ਮਨੁੱਖਾ ਜੀਵਨ ਅਜਾਈਂ ਨਾ ਗੁਆਉਣ ਅਤੇ ਪ੍ਰਭੂ ਨਾਲ ਜੁੜ ਕੇ ਸਫ਼ਲ ਕਰਨ ਉੱਤੇ ਜ਼ੋਰ ਦਿੱਤਾ ਹੈ।
ਸਿੱਖਿਆ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਾਨੂੰ ਇਹ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਇੱਕ ਅਕਾਲ ਪੁਰਖ ਉੱਤੇ ਭਰੋਸਾ ਰੱਖਣਾ ਚਾਹੀਦਾ ਹੈ, ਕਦੇ ਵੀ ਜ਼ਾਲਮ ਦੇ ਜ਼ੁਲਮ ਅੱਗੇ ਝੁਕਣਾ ਨਹੀਂ ਚਾਹੀਦਾ ਅਤੇ ਮਨੁੱਖੀ ਅਧਿਕਾਰਾਂ ਅਤੇ ਕਦਰਾਂ ਕੀਮਤਾਂ ਦੀ ਰਾਖੀ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥
अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
ਅੰਗ : 508
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥
अर्थ: रागु धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥