सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥

अर्थ: महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ। मैं सदके हूँ उस सतिगुरू से जिसने (परमात्मा की) समझ बख्शी है।12।

ਅੰਗ : 647

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ!
ਦੋ ਵਾਰੇ ਚਮਕੌਰ ਵਿੱਚ
ਦੋ ਸਰਹਿੰਦ ਵੱਲ ਤੋਰੇ ਨੇ!

ਪਿਤਾ ਵਾਰ ਚੌਂਕ ਚਾਂਦਨੀ
ਜੰਜੂ ਹਿੰਦੂਆਂ ਦੇ ਮੋੜੇ ਨੇ!
ਮਾਂ ਗੁਜਰੀ ਬੁਰਜ ਠੰਡੇ
ਮਰਜ ਦੁੱਖਾਂ ਦੇ ਤੋੜੇ ਨੇ!

ਖਾਲਸੇ ਦੀ ਕਰ ਸਾਜਨਾ
ਲੱਕ ਮੁਗਲਾਂ ਦੇ ਤੋੜੇ ਨੇ!
ਸੱਤ ਵਾਰ ਕੇ ਕੋਮ ‘ਤੋ
ਕਰਜ ਕੋਮ ਦੇ ਮੋੜੇ ਨੇ!

ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ……

ਗੁਰਪ੍ਰੀਤ ਸਿੰਘ

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।

ਅੰਗ : 648

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

सलोकु मः ३ ॥ पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोइ न सिझई वेखहु को लिव लाइ ॥ भेखधारी तीरथी भवि थके ना एहु मनु मारिआ जाइ ॥ गुरमुखि एहु मनु जीवतु मरै सचि रहै लिव लाइ ॥ नानक इसु मन की मलु इउ उतरै हउमै सबदि जलाइ ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥

अर्थ: पढ़ना और विचारना संसार का काम (ही हो गया) है (भावार्थ, अन्य व्यवहारों की तरह यह भी एक व्यवहार ही बन गया है, पर) हृदय में तृष्णा और विकार (टिके ही रहते) हैं। अहंकार में सारे (पंडित) पढ़ पढ़ कर थक गए हैं, माया के मोह में परेशान ही होते हैं। वह मनुष्य पढ़ा हुआ और समझदार पंडित है (भावार्थ, उस मनुष्य को पंडित समझो), जो सतिगुरू के श़ब्द में विचार करता है, जो अपने मन को खोजता है (अंदर से) हरी को खोज लेता है और (तृष्णा से) बचने के लिए मार्ग खोज लेता है, जो गुणों के ख़ज़ाने हरी को प्राप्त करता है और आतमिक अडोलता में टिक कर परमात्मा के गुणों में सुरती जोड़ी रखता है। हे नानक जी! इस तरह सतिगुरू के सनमुख हो कर जिस मनुष्य को ‘नाम’ आसरा (रूप) है, उस नाम का व्यापारी मुबारिक है ॥१॥ आप कोई भी मनुष्य ब्रिती जोड़ कर देख लो, मन को काबू करे बिना कोई कामयाब नहीं (भावार्थ, किसी का परिश्रम काम नहीं आया)। भेख करने वाले (साधू भी) तीर्थों की यात्रा कर के रह गए हैं, (इस तरह) यह मन मारा नहीं जाता। सतिगुरू के सनमुख हो कर मनुष्य सच्चे हरी में ब्रिती जोड़ी रखता है (इस लिए) उस का मन जीवित रहते हुए ही मरा हुआ है (भावार्थ, माया में रहते हुए भी माया से निरलेप है।) हे नानक जी! इस मन की मैल इस तरह उतरती है कि (मन की) हउमै (सतिगुरू के) श़ब्द के द्वारा जलाई जाए ॥२॥ हे मेरे भाई संत जनों! एक किनका मात्र (मुझे भी) हरी का नाम जपावो। हे हरी जनों! हरी के नाम का सिंगार बनावो, और माफ़ी की पुश़ाक पहनावो। इस तरह का सिंगार प्यारे हरी को अच्छा लगता है, हरी को प्रेम का सिंगार प्यारा लगता है। दिन रात हरी का नाम सिमरो, एक पल में सभी पाप कट देंगे। जिस गुरमुख पर हरी दयाल होता है, वह हरी का सिमरन कर के (संसार से) जीत (कर) जाता है ॥२१॥

ਅੰਗ : 650

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ ਜਾਂ ਦਸੰਬਰ ਚ ਮਨਾਇਆ ਜਾਂਦਾ ਹੈ , ਸਾਡੇ ਸਭ ਦੇ ਮਨ ਵਿੱਚ ਸਵਾਲ ਜਰੂਰ ਆਉਂਦਾ ਹੈ ਕੇ ਕਿਉਂ ? ਅਸੀਂ ਤਾਂ ਇਹ ਪੜ੍ਹਿਆ ਸੀ ਕਿ ਗੁਰੂ ਜੀ ਦਾ ਜਨਮ ਅਪ੍ਰੈਲ ਚ ਹੋਇਆ ਸੀ ਫਿਰ ਗੁਰਪੁਰਬ ਨਵੰਬਰ ਜਾਂ ਦਸੰਬਰ ਵਿੱਚ ਕਿਉਂ ਮਨਾਇਆ ਜਾਂਦਾ ? ਬਹੁਤ ਲੋਕਾਂ ਦੇ ਮੈਨੂੰ ਮੈਸੇਜ ਆਏ ਸੀ ਕਿ ਇਸ ਤਰਾਂ ਕਿਉਂ ਹੈ , ਹੁਣ ਸ਼ੁਰੂ ਕਰਦੇ ਹਾਂ ਕੇ ਇਸ ਤਰਾਂ ਕਿਉਂ ਹੈ।
ਗੁਰੂ ਨਾਨਕ ਦੇਵ ਜੀ ਦੀ ਜੀਵਨੀ ਜਨਮਸਾਖੀਆਂ ਵਿਚ ਲਿਖੀ ਹੋਈ ਹੈ ਅਤੇ ਬਾਜ਼ਾਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇੱਕ ਤੋਂ ਵੱਧ ਜਨਮਸਾਖੀਆਂ ਮੌਜੂਦ ਹਨ , ਪਰ ਸਭ ਤੋਂ ਪੁਰਾਣੀ ਜਨਮਸਾਖੀ ਜੋ ਕੇ ਗੁਰੂ ਅੰਗਦ ਦੇਵ ਜੀ ਦੇ ਸਮੇਂ ਵਿੱਚ ਲਿਖੀ ਗਈ ਸੀ ਜਿਸਨੂੰ ਭਾਈ ਬਾਲੇ ਵਾਲੀ ਜਨਮਸਾਖੀ ਕਿਹਾ ਜਾਂਦਾ ਹੈ ,
ਭਾਈ ਬਾਲੇ ਜੀ ਵਾਲੀ ਜਨਮਸਾਖੀ ਅਨੁਸਾਰ ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਮਹੀਨੇ ਵਿਚ ਹੋਇਆ ਸੀ ਅਤੇ ਬਾਕੀਆਂ ਦਾ ਕਹਿਣਾ ਹੈ ਕੇ ਗੁਰੂ ਜੀ ਦਾ ਜਨਮ ਵੈਸਾਖ ਮਹੀਨੇ ਚ ਹੋਇਆ ਸੀ , ਹੋਰ ਵੀ ਬਹੁਤ ਸਾਰੀਆਂ ਗੱਲਾਂ ਨੇ ਜੋ ਅਗਰ ਮੈਂ ਇਸ ਵਿਚ ਲਿਖ ਲੱਗ ਗਿਆ ਤਾਂ ਆਰਟੀਕਲ ਬਹੁਤ ਲੰਬਾ ਹੋ ਜਾਵੇਗਾ ਆਪਾਂ ਇਸਨੂੰ ਛੋਟਾ ਰੱਖਦੇ ਹੋਏ ਮੁੱਦੇ ਤੇ ਆਉਂਦੇ ਹਾਂ , ਸ਼੍ਰੀ ਅਕਾਲ ਤਖ਼ਤ ਤੋਂ 2003 ਵਿੱਚ ਛਪਿਆ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਗੁਰੂ ਜੀ ਦਾ ਜਨਮ 15 ਅਪ੍ਰੈਲ ਨੂੰ ਹੋਇਆ ਸੀ।
ਪਰ ਕਈ ਲੋਕ ਅਤੇ ਸੰਗਠਨ ਗੁਰੂ ਜੀ ਦਾ ਜਨਮ ਦਿਨ ਭਾਈ ਬਾਲਾ ਜੀ ਦੀ ਜਨਮਸਾਖੀ ਨੂੰ ਸਹੀ ਮੰਨਦੇ ਹੋਏ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਂਉਦੇ ਹਨ ਜੋ ਕੇ ਹਰ ਸਾਲ ਨਵੰਬਰ ਜਾਂ ਦਸੰਬਰ ਵਿੱਚ ਆਉਂਦਾ ਹੈ ਇਸ ਤਰਾਂ ਗੁਰੂ ਜੀ ਦਾ ਜਨਮ ਦਿਨ ਜ਼ਿਆਦਾ ਸਿਖਾਂ ਦੀ ਮੰਗ ਤੇ ਕੱਤਕ ਦੀ ਪੂਰਨਮਾਸ਼ੀ ਮਤਲਬ ਨਵੰਬਰ ਜਾਂ ਦਸੰਬਰ ਵਿੱਚ ਮਨਾਇਆ ਜਾਂਦਾ ਹੈ। ..

ਗੁਰੂ ਨਾਨਕ ਸਾਹਿਬ ਜੀ ਦਾ 8 ਨਵੰਬਰ ਨੂੰ ਪ੍ਕਾਸ ਪੁਰਬ ਆ ਰਿਹਾ ਹੈ ਜੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅੱਜ ਇਤਿਹਾਸ ਦੀ ਸਾਂਝ ਪਾਈਏ ਬੀਬੀ ਦੌਲਤਾਂ ਤੋਂ ਜਿਸ ਨੇ ਗੁਰੂ ਨਾਨਕ ਸਾਹਿਬ ਜੀ ਦੇ ਇਸ ਸੰਸਾਰ ਤੇ ਆਉਣ ਸਮੇਂ ਪਹਿਲੇ ਦਰਸ਼ਨ ਪਾਏ ਸਨ।
ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ ਜਨਮ ਦਿਵਾਇਆ ਹੋਵੇਗਾ। ਅਤੇ ਅੱਜ ਤੱਕ ਅਣਗਿਣਤ ਦਾਈਆਂ ਆਪਣੇ ਇਸ ਕਾਰਜ ਨੂੰ ਕਰਦਿਆਂ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਈਆਂ ਹੋਣਗੀਆਂ। ਪ੍ਰੰਤੂ ਸਿੱਖ ਇਤਿਹਾਸ ਦੇ ਬੇਸ਼ਕੀਮਤੀ ਪੰਨਿਆਂ ਤੇ ਕੇਵਲ ਦਾਈ ਦੌਲਤਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਰਹਿੰਦੀ ਦੁਨੀਆਂ ਤੱਕ ਪੁੰਨਿਆ ਦੇ ਚੰਨ ਦੀ ਨਿਆਈਂ ਚਮਕਦਾ ਰਹੇਗਾ।
ਦਾਈ ਦੌਲਤਾਂ ਦੇ ਮੁਕੱਦਰ ਦੇ ਸਿਤਾਰੇ ਉਦੋਂ ਜਾਗੇ, ਜਿਸ ਦਿਨ ਆਪ ਕਰਤਾਰ ਨੇ ਪਿਤਾ ਕਲਿਆਣ ਚੰਦ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਗ੍ਰਹਿ ਵਿੱਚ ਪੁੱਤਰ ਰੂਪ ਵਿੱਚ ਆਉਣਾ ਕੀਤਾ। ਕਤੱਕ ਦੀ ਪੂਰਨਮਾਸ਼ੀ ਵਾਲੀ ਸੋਹਣੀ ਰਾਤ ਨੂੰ ਜਦ ਆਪ ਨਿਰੰਕਾਰ ਨੇ ਸੰਸਾਰ ਨੂੰ ਤਾਰਨ ਹਿਤ ਮਾਤਾ ਤ੍ਰਿਪਤਾ ਜੀਆਂ ਦੀ ਪਾਵਨ ਕੁੱਖ ਤੋਂ ਜਨਮ ਲਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਹ ਭਾਗਾਂ ਭਰੇ ਹੱਥ ਵੀ ਦਈ ਦੌਲਤਾਂ ਦੇ ਹੀ ਸਨ ਜਿਹਨਾਂ ਨੇ ਨਿਰੰਕਾਰ ਪਹਿਲੀ ਵਾਰ ਛੂਹਿਆ। ਜਿਹਨਾਂ ਦੀ ਪਹਿਲੀ ਛੋਹ ਅਤੇ ਪਹਿਲੇ ਦੀਦਾਰ ਪਾਕੇ ਦਈ ਦੌਲਤਾਂ ਸੰਸਾਰ ਦੀ ਸੱਚੀ ਸੁੱਚੀ ਦੌਲਤ ਨਾਲ ਸਦਾ ਚਿਰ ਲਈ ਤ੍ਰਿਪਤ ਹੋ ਗਈ।
ਮਾਈ ਦੌਲਤਾਂ ਜੀ ਜਿੰਨਾਂ ਨੇ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਸਨ । ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਮੁਸਲਮਾਨ ਦਾਈ ਮਾਈ ਦੌਲਤਾਂ ਨੂੰ ਪ੍ਰਾਪਤ ਹੋਇਆ । ਰਾਇ ਭੋਏ ਦੀ ਤਲਵੰਡੀ ‘ ਤੇ ਜਦ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਵੇਲੇ ਭਲੇ ਨਸੀਬਾਂ ਵਾਲੀ ਦਾਈ ਮਾਈ ਦੌਲਤਾਂ ਦੇ ਅਨੁਭਵੀ ਗਿਆਨ ਚੋਂ ਨਿਕਲੀ ਗੱਲ ਸੱਚੀ ਹੋਈ ਇਹ ਬਾਲਕ ( ਨਾਨਕ ) ਆਮ ਨਹੀਂ ਹੈ , ਕੋਈ ਰੱਬੀ ਨੂਰ ਹੈ । ਕਿਉਂਕਿ ਦਾਈ ਦੌਲਤਾਂ ਨੇ ਆਪਣੀ ਜਿੰਦਗੀ ਵਿੱਚ ਬਹੁਤ ਬੱਚਿਆਂ ਨੂੰ ਜਨਮ ਦਵਾਇਆ ਪਰ ਇਹ ਇਲਾਹੀ ਨੂਰ ਪਹਿਲੀ ਵਾਰ ਦੇਖਿਆ ਸੀ । ਮਾਈ ਦੌਲਤਾਂ ਰਿਸ਼ਤੇ ਚੋਂ ਭਾਈ ਮਰਦਾਨੇ ਦੇ ਤਾਏ ਦੀ ਧੀ ਲਗਦੀ ਸੀ ।ਮਾਈਂ ਦੌਲਤਾਂ ਕਿਸ ਨਾਲ ਵਿਆਹੇ ਸੀ ਤੇ ਉਹਨਾਂ ਦੇ ਕਿਨੇ ਬੱਚੇ ਸਨ ਜਾ ਹੋਰ ਅਜੇ ਖੌਜ ਨਹੀਂ ਕੀਤੀ ਗਈ । ਮਰਦਾਨਾਂ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਸਨ ਮਰਦਾਨੇ ਦੀ ਮਾਤਾ ਬੀਬੀ ਲੱਖੋ ਜੀ ਸਨ । ਦਾਈ ਦੌਲਤਾਂ ਦੇ ਪਿਤਾ ਜੀ ਇਕਬਾਲ ਖਾਂਨ ਤੇ ਭਾਈ ਮਰਦਾਨਾ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਦੋਵੇ ਭਰਾ ਸਨ। ਇਕਬਾਲ ਖਾਨ , ਬਦਰੂ ਜੀ ਤੋ ਉਮਰ ਵਿੱਚ ਵੱਡੇ ਸਨ । ਮਾਈ ਦੌਲਤਾਂ ਬਾਲਕ ਨਾਨਕ ਨੂੰ ਖਿਡਾਉਣ ਨਹਾਉਣ – ਧੁਆਉਣ ਅਥਵਾ ਮਾਲਸ਼ ਵਗੈਰਾ ਕਰਨ ਦਾ ਕਾਰਜ ਵੀ ਕਰਦੀ ਰਹੀ ਸੀ । ਸਿੱਖ ਇਤਿਹਾਸ ਵਿੱਚ ਦੌਲਤਾਂ ਦਾਈ ਦਾ ਨਾਂ ਹਮੇਸ਼ਾਂ ਅਮਰ ਰਹੇਗਾ ਕਿਉਂਕਿ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਨਮ ਦਿਵਾਇਆ , ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਪ੍ਰਾਪਤ ਹੋਇਆ ।
ਇਕ ਵਾਰ ਗੁਰੂ ਸਾਹਿਬ ਜੀ ਈਦ ਵਾਲੇ ਦਿਨ ਮਾਈ ਦੌਲਤਾਂ ਕੋਲ਼ ਜਾ ਪਹੁੰਚੇ ਅਤੇ ਮਿੱਠੀਆਂ ਸੇਵੀਆਂ ਖਾਣ ਦੀ ਇੱਛਾ ਜ਼ਾਹਰ ਕੀਤੀ ਤਾਂ ਮਾਈ ਕਹਿਣ ਲੱਗੀ, ” ਤੁਸੀਂ ਉੱਚ ਜਾਤੀ ਦੇ ਹੋ ਤੇ, ਮੈਂ ਗਰੀਬ ਮੀਰ ਆਲਮ, ਇਸ ਲਈ ਇਹ ਖਾਣਾ ਤੁਹਾਡੇ ਲਈ ਨਹੀਂ ਹੈ…।” ਗੁਰੂ ਜੀ ਨੇ ਇਕ ਨਾ ਮੰਨੀ। ਕਿਹਾ ਸਾਰੇ ਜੀਵ ਉਸ ਅਕਾਲ ਪੁਰਖ ਦੇ ਬਣਾਏ ਹੋਏ ਹਨ ਸਭ ਬਰਾਬਰ ਹਨ। ਮਾਈ ਦੌਲਤਾਂ ਦੇ ਸਵਾਲਾਂ ਨੂੰ ਤਰਕਵਾਦੀ ਜਵਾਬਾਂ ਨਾਲ ਮਨਾ ਲਿਆ ਤੇ ਮਾਈ ਦੌਲਤਾਂ ਤੋਂ ਸੇਵੀਆਂ ਲੈ ਕੇ ਖਾਣ ਲੱਗੇ। ਉਦੋਂ ਗੁਰੂ ਨਾਨਕ ਦੇਵ ਜੀ ਦੀ ਉਮਰ ਲਗਭਗ 6 ਸਾਲ ਦੱਸੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਰੱਬ ਰੁਤਬਾ ਦੇਣ ਵਾਲ਼ੀਆਂ ਤਿੰਨ ਸਖ਼ਸ਼ੀਅਤਾਂ ਵਿਚੋਂ ਇਕ ਸਖ਼ਸ਼ੀਅਤ ਮਾਈ ਦੌਲਤਾਂ ਸੀ, ਦੂਸਰੀ ਬੇਬੇ ਨਾਨਕੀ ਜੀ, ਤੀਸਰੇ ਰਾਏ ਬੁਲਾਰ ਜੀ ਜਿਹਨਾ ਨੂੰ ਸਿੱਖ ਜਗਤ ਵਿਚ ਬੜੇ ਅਦਬ ਸਤਿਕਾਰ ਨਾਲ਼ ਯਾਦ ਕੀਤਾ ਜਾਂਦਾ ਹੈ। ਮਾਈਂ ਦੌਲਤਾਂ ਸਾਰੀ ਉਮਰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨੂੰ ਧਿਆਨ ਵਿੱਚ ਟਿਕਾਇਆ ਤੇ ਗੁਰੂ ਨਾਨਕ , ਗੁਰੂ ਨਾਨਕ ਕਰਦੀ ਅਖੀਰ ਗੁਰੂ ਨਾਨਕ ਜੀ ਵਿੱਚ ਹੀ ਅਭੇਦ ਹੋ ਗਈ ।
ਦਾਸ ਜੋਰਾਵਰ ਸਿੰਘ ਤਰਸਿੱਕਾ।

सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥

अर्थ: जिन लोगों ने सतिगुरू का पल्ला पकड़ा है, हे सज्जन! उनके संगी-साथी भी पार लांघ जाते हैं। जिनकी जीभ परमात्मा का नाम-अमृत चखती है उनके (जीवन-यात्रा में विकार आदि की) रुकावटें नहीं पड़ती। हे सज्जन! जो लोग परमात्मा के डर-अदब से वंचित रहते हैं वे विकारों के भार से लादे जाते हैं और संसार समुंद्र में डूब जाते हैं। पर जब परमात्मा मेहर की निगाह करता है तो उनको भी पार लंघा लेता है।1। हे सज्जन प्रभू! सदा तुझे ही सलाहना चाहिए, हमेशा तेरी ही सिफत सालाह करनी चाहिए। (इस संसार-समुंद्र में से पार लांघने के लिए तेरी सिफत सालाह ही जीवों के लिए जहाज है, इस) जहाज के बिना भव-सागर में डूब जाते हैं। (कोई भी जीव समुंद्र का) दूसरा छोर ढूँढ नहीं सकता। रहाउ। हे सज्जन! सलाहने योग्य परमात्मा की सिफत सालाह करनी चाहिए, उस जैसा और कोई नहीं है। जो लोग प्यारे प्रभू की सिफत सालाह करते हैं वे भाग्यशाली हैं। गुरू के शबद में गहरी लगन रखने वाले व्यक्ति को परमात्मा का प्रेम रंग चढ़ता है। ऐसे आदमी की संगति अगर (किसी को) प्राप्त हो जाए तो वह हरी नाम का रस लेता है। और (नाम-दूध को) मथ के वह जगत के मूल प्रभू में मिल जाता है।2। हे भाई! सदा स्थिर रहने वाले प्रभू का नाम प्रभू-पति को मिलने के लिए (इस जीवन-सफर में) राहदारी है, ये नाम सदा-स्थिर रहने वाली मेहर है। (प्रभू का यही हुकम है कि) जगत में जो भी आया है उसने (प्रभू को मिलने के लिए, ये नाम-रूपी राहदारी) लिख के अपने साथ ले जानी है। हे भाई! प्रभू की इस आज्ञा को समझ (पर इस हुकम को समझने के लिए गुरू की शरण पड़ना पड़ेगा) गुरू के बिना प्रभू का हुकम समझा नहीं जा सकता। हे भाई! (जो मनुष्य गुरू की शरण पड़ के समझ लेता है, विकारों का मुकाबला करने के लिए उसको) सदा-स्थिर प्रभू का बल हासिल हो जाता है।3। हे भाई! जीव परमात्मा के हुकम अनुसार (पहले) माता के गर्भ में ठहरता है, और माँ के पेट में (दस महीने निवास रखता है)। उल्टे सिर भार रह के प्रभू के हुकम अनुसार ही (फिर) जनम लेता है। (किसी खास जीवन उद्देश्य के लिए ही जीव जगत में आता है) जो जीव गुरू की शरण पड़ कर जीवन-उद्देश्य को सँवार के यहाँ से जाता है वही परमात्मा की हजूरी में आदर पाता है।4। हे सज्जन! परमात्मा की रजा के अनुसार ही जीव जगत में आता है, रजा के अनुसार ही यहाँ से चला जाता है। जो मनुष्य अपने मन के पीछे चलता है (और माया के मोह में फस जाता है) उसे प्रभू की रजा के अनुसार ही बाँध के (भाव, जबरदस्ती) यहाँ से रवाना किया जाता है (क्योंकि मोह के कारण वह इस माया को छोड़ना नहीं चाहता)। परमात्मा की रजा के अनुसार ही जिसने गुरू के शबद के द्वारा (जीवन-उद्देश्य को) पहचान लिया है वह परमात्मा की हजूरी में आदर सहित जाता है।5। हे भाई! परमात्मा की रजा के अनुसार ही (कहीं) माया की सोच सोची जा रही है, प्रभू की रजा में ही कहीं अहंकार व कहीं द्वैत है। प्रभू की रजा के अनुसार ही (कहीं कोई माया की खातिर) भटक रहा है, (कहीं कोई) जनम-मरन के चक्कर में डाला जा रहा है, कहीं पाप की ठॅगी हुई दुनिया (अपने दुख) रो रही है। जिस मनुष्य को शाह-प्रभू की रजा की समझ आ जाती है, उसे सदा-स्थिर रहने वाला प्रभू मिल जाता है, उसकी (लोक-परलोक में) उपमा होती है।6। हे भाई! (जगत में माया का प्रभाव इतना है कि) परमात्मा का सदा-स्थिर रहने वाला नाम सिमरना बड़ा कठिन हो रहा है, ना ही प्रभू-नाम सुना जा रहा है (माया के प्रभाव तले जीव नाम नहीं सिमरते, नाम नहीं सुनते)। हे भाई! मैं उन लोगों से कुर्बान जाता हूँ जिन्होंने प्रभू की सिफत सालाह की है। (मेरी यही प्रार्थना है कि उन की संगति में) मुझे भी नाम मिले और मेरा जीवन संतोषी हो जाए, मेहर की नज़र वाले प्रभू के चरणों में मैं जुड़ा रहूँ।7। हे भाई! हमारा शरीर कागज बन जाए, यदि मन को स्याही की दवात बना लें, यदि हमारी जीभ प्रभू की सिफत सालाह बनने के लिए कलम बन जाए, तो हे भाई! (सौभाग्य इसी बात में है कि) परमात्मा के गुणों को अपने विचार-मण्डल में ला के (अपने अंदर) उकरते चलो। हे नानक! वह लिखारी धन्य है जो सदा-स्थिर प्रभू के नाम को हृदय में टिका के (अपने अंदर) उकर लेता है।8।3।

Begin typing your search term above and press enter to search. Press ESC to cancel.

Back To Top