सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥
हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
ਅੰਗ : 626
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਅਰਥ: ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
ਅੰਗ : 807
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥1॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥2॥12॥30॥
ਅਰਥ: ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ । ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।1। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ । ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।2।12।30।
ਗੁਰਦੁਆਰਾ ਸ਼੍ਰੀ ਅੰਤਰਯਾਮਤਾ ਸਾਹਿਬ ਜੀ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਸੋਂ ਮੁਸਲਿਮ ਲੋਕਾਂ ਨੇ ਪੁੱਛਿਆ ਕੀ ਆਪ ਹਿੰਦੂਆਂ ਦੇ ਗੁਰੂ ਹੋ ਜਾਂ ਮੁਸਲਮਾਨਾਂ ਦੇ ਤਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਨੇ ਕਿਹਾ ਕਿ ਅਸੀਂ ਤਾਂ ਸਾਂਝੇ ਹਾਂ। ਤਾਂ
ਮੁਸਲਮਾਨਾਂ ਨੇ ਕਿਹਾ ਜੇ ਸਾਂਝੇ ਹੋ ਤਾਂ ਸਾਡੇ ਨਾਲ ਚੱਲ ਕੇ ਨਮਾਜ਼ ਕਰੋ , ਗੁਰੂ ਨਾਨਕ ਦੇਵ ਜੀ ਉਹਨਾਂ ਦੇ ਨਾਲ ਆ ਗਏ , ਮਸੀਤ ਵਿਚ ਸਾਰੇ ਨਮਾਜ਼ ਦੀ ਅਦਾ ਵਿੱਚ ਖੜੇ ਹੋ ਕੇ ਨਮਾਜ਼ ਗੁਜ਼ਾਰਨ ਪਰ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਧੇ ਖੜੇ ਰਹੇ , ਨਮਾਜ਼ ਕਰ ਕਰ ਮੁਸਲਮਾਨਾਂ ਨੇ ਰੋਹਬ ਨਾਲ ਆ ਕੇ ਆਖਿਆ ਕਿ ਆਪ ਜੀ ਨੇ ਨਮਾਜ਼ ਕਿਉ ਨਹੀਂ ਪੜ੍ਹੀ ? ਤਾਂ ਗੁਰੂ ਜੀ ਕਹਿਣ ਲੱਗੇ ਤੁਸੀਂ ਵੀ ਨਹੀਂ ਪੜ੍ਹੀ , ਨਵਾਬ ਕਹਿੰਦਾ ਅਸੀਂ ਤਾਂ ਪੜ੍ਹੀ ਹੈ। ਸਤਿਗੁਰ ਜੀ ਕਹਿੰਦੇ ਤੇਰਾ ਮੰਨ ਤਾਂ ਕੰਧਾਰ ਘੋੜੇ ਖਰੀਦਣ ਗਿਆ ਸੀ , ਸਰੀਰ ਕਰਕੇ ਤੂੰ ਵੀ ਹਾਜ਼ਿਰ ਸੀ ਅਸੀਂ ਵੀ ਹਾਜ਼ਿਰ ਸੀ , ਧਿਆਨ ਵਿਚ ਨਹੀਂ ਸੀ , ਫਿਰ ਇਹ ਸੁਣ ਕੇ ਖਾਨ ਨੇ ਕਿਹਾ ਕਿ ਆਪ ਕਾਜੀ ਨਾਲ ਨਮਾਜ਼ ਪੜ੍ਹ ਲੈਂਦੇ। ਸਤਿਗੁਰ ਜੀ ਕਹਿੰਦੇ ਭਾਈ ਸਰੀਰ ਇਸਦਾ ਵੀ ਇਥੇ ਹੀ ਸੀ ਪਰ ਅਸਲ ਭਾਵ ਮੰਨ ਤਾਂ ਘਰ ਵਛੇਰੀ ਦੀ ਸੰਭਾਲ ਕਰ ਰਿਹਾ ਸੀ।
ਕਿਤੇ ਨਵ – ਜੰਮੀ ਵਛੇਰੀ ਖੂਹ ਵਿੱਚ ਨਾ ਡਿੱਗ ਜਾਵੇ ਫਿਰ ਸਾਰੇ ਹਜ਼ੂਰ ਜੀ ਦੇ ਚਰਨਾਂ ਤੇ ਝੁਕੇ , ਸਭ ਨੇ ਸੱਜਦਾ ਕੀਤਾ ਅਤੇ ਕਹਿੰਦੇ ਇਹ ਤਾਂ ਖੁਦਾ ਬੰਦ ਹੈ , ਇਹ ਤਾਂ ਜਾਣੀ – ਜਾਣ ਹਨ , ਇਹ ਤਾਂ
ਅੰਤਰਯਾਮੀ ਹੈ। ਇਸ ਲਈ ਇਸ ਗੁਰਦੁਆਰੇ ਦਾ ਨਾਮ ਅੰਤਰਯਾਮਤਾ ਸਾਹਿਬ ਪੈ ਗਿਆ
ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ ਸੀ। ਇਸ ਇਲਾਕੇ ਦੀ ਸੰਗਤ ਨੇ ਗੁਰੂ ਸਾਹਿਬ ਦੇ ਦਰਬਾਰ ਕਰਤਾਰਪੁਰ ਵਿਖੇ ਪੁੱਜ ਕੇ ਉਹਨਾਂ ਨੂੰ ਖਤਰਨਾਕ ਸ਼ੇਰ ਤੋਂ ਮੁਕਤ ਕਰਾਉਣ ਲਈ ਫਰਿਆਦ ਕੀਤੀ। ਸੰਗਤਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਗੁਰੂ ਸਾਹਿਬ ਆਪਣੇ ਯੋਧੇ ਸਿੱਖਾਂ ਸਮੇਤ ਇਸ ਅਸਥਾਨ ਤੇ ਪੁੱਜੇ। ਟਾਹਲੀ ਦੇ ਦਰਖਤ ਨਾਲ ਆਪਣਾ ਘੋੜਾ ਬੰਨ ਕੇ ਗੁਰੂ ਜੀ ਨੇ ਇਸ ਅਸਥਾਨ ਤੇ ਅਰਾਮ ਕੀਤਾ। ਜੰਗਲ ਵਿੱਚ ਉਸ ਸਮੇਂ ਸ਼ੇਰ ਸੁੱਤਾ ਪਿਆ ਸੀ ਗੁਰੂ ਜੀ ਨੇ ਆਪਣੇ ਪੈਰ ਨਾਲ ਸ਼ੇਰ ਨੂੰ ਉਠਾਉਂਦੇ ਹੋਏ ਮੁਕਾਬਲਾ ਕਰਨ ਲਈ ਵੰਗਾਰਿਆ , ਕਾਫੀ ਜੱਦੋ ਜਹਿਦ ਉਪਰੰਤ ਸ਼ੇਰ ਦਾ ਪਿੱਛਾ ਕਰਕੇ ਉਸ ਨੂੰ ਇਥੋਂ ਦੋ ਮੀਲ ਦੀ ਦੂਰੀ ਤੇ ਟਾਵੀਂ ਦੇ ਸਥਾਨ ਤੇ ਮਾਰ ਮੁਕਾਇਆ।
ਉਸ ਸਮੇਂ ਇਸ ਪਿੰਡ ਵਿੱਚ ਝੰਡਾ ਨਾਮ ਦਾ ਹੰਕਾਰੀ ਤੇਲੀ ਰਹਿੰਦਾ ਸੀ ਜਿਸ ਦੇ 101 ਕੋਹਲੂ ਇਸ ਪਿੰਡ ਵਿੱਚ ਚੱਲਦੇ ਸਨ। ਗੁਰੂ ਜੀ ਨੇ ਉਸਦਾ ਹੰਕਾਰ ਤੋੜਦੇ ਹੋਏ ਲੋਕਾਂ ਨੂੰ ਨੀਂਵੇ ਹੋ ਕੇ ਨਿਮਰਤਾ ਤੇ ਹਲੀਮੀ ਨਾਲ ਚੱਲਣ ਦੀ ਸਿੱਖਿਆ ਦਿੱਤੀ , ਇਸ ਅਸਥਾਨ ਤੇ ਗੁਰਦੁਆਰਾ ਸਾਹਿਬ ਜੀ ਦੀ ਨੀਹਂ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਨੇ 22 ਜੁਲਾਈ 1978 ਨੂੰ ਆਪਣੇ ਹਸਤ ਕਮਲਾਂ ਨਾਲ ਰੱਖੀ ਸੀ।
ਇਤਿਹਾਸ ਚੰਗਾ ਲੱਗੇ ਤਾਂ ਸ਼ੇਅਰ ਜਰੂਰ ਕਰਿਓ।
ਅੰਗ : 833
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥1॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥1॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥2॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥3॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥4॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥5॥ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥6॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥7॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥8॥2॥5॥
ਅਰਥ: ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ । ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।1।ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ । ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ।1।ਰਹਾਉ।ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ।2।ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ) । ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ।3।ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ । (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ।4।ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ । ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ । ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ।5।ਹੇ ਭਾਈ! ਵੇਦ ਸ਼ਾਸਤ® ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ।6।ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ । (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ®ਾਂ ਦਾ ਉਪਦੇਸ ਹੈ । (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ । ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ।7।ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ । ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ । ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ । ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ।8।2।5।
ਅੰਗ : 830
ਮੋਰੀ ਅਹੰ ਜਾਇ ਦਰਸਨ ਪਾਵਤ ਰੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥1॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥1॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥2॥2॥129॥
ਅਰਥ: ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ । ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ । ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ ।1।ਰਹਾਉ। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ । ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ । ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ।1। (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ®ੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ । ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ । ਹੇ ਨਾਨਕ! (ਆਖ—) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ।2।2।129।
सोरठि महला ३ ॥ भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥
(गुरु) भक्त जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं आँका जा सकता (भावार्थ, कोई मनुख इस धन को दुनिया के पदार्थों से खरीद नहीं सकता)। जिन्होंने यह सदा-थिर हरी धन प्राप्त कर लिया, उनको इस नाम-धन की बरकत से (लोक परलोक में) इज्जत मिलती है॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराह पड़ा भटकता रहता है, (आगे परलोक में) प्रभु की दरगाह में दंड सहता है॥रहाउ॥ इस सरीर में काम, क्रोध, लोभ, मोह अन्धकार के पञ्च चोर बसते हैं, (यह) आत्मिक जीवन देने वाला नाम-धन लूटते रहते हैं, परन्तु, अपने मन के पीछे चलने वाले मनुख यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (को उनकी सहायता नहीं कर सकता)। माया के मोह में जगत अंधों वाली करतूत करता रहता है, गुरु से भटक कर (इस के आत्मिक जीवन के रस्ते में) अँधेरा हुआ रहता है॥२॥
ਅੰਗ : 600
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥
ਅਰਥ: (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥