ਅੰਗ : 817
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫
ੴ ਸਤਿਗੁਰ ਪ੍ਰਸਾਦਿ ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਅਰਥ: ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ, (ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ।੧।ਰਹਾਉ। (ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ, ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ।੧। (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ।੨।੧।੬੫।

ਅੰਗ : 817
रागु बिलावलु महला ५ दुपदे घरु ५
ੴ सतिगुर प्रसादि ॥ अवरि उपाव सभि तिआगिआ दारू नामु लइआ ॥ ताप पाप सभि मिटे रोग सीतल मनु भइआ ॥१॥ गुरु पूरा आराधिआ सगला दुखु गइआ ॥ राखनहारै राखिआ अपनी करि मइआ ॥१॥ रहाउ ॥ बाह पकड़ि प्रभि काढिआ कीना अपनइआ ॥ सिमरि सिमरि मन तन सुखी नानक निरभइआ ॥२॥१॥६५॥

ਅਰਥ: राग बिलावलु, घर 5 में गुरु अर्जनदेव जी की दो बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जिस मनुख ने सिर्फ गुरु का पल्ला पकड़ा है, और सभी कोशिशें छोड़ दी हैं और परमात्मा के नाम की (ही) दवा बरती है, उस के सारे दुःख कलेश, सारे पाप, सारे रोग मिट गए हैं, उस का मन (विकारों की तपिश से बच कर) ठंडा-ठार हो गया है॥1॥ हे भाई! जो मनुख पूरे गुरु को अपने हृदय में बसाये रखता है, उस का सारा दुःख-कलेश दूर हो जाता है, (क्योंकि) रक्षा करने के समरथ परमात्मा ने (उस ऊपर) कृपा कर के (दुखों कलेशों से सदा) उस की रक्षा की है॥1॥रहाउ॥ (हे भाई! जिस मनुख ने गुरु को अपने हृदये में बसाया है) प्रभु ने (उस की) बाँह पकड़ कर उस को अपना बना लिया है। हे नानक! प्रभु का नाम सुमिरन कर के उस का मन उस का हृदय आनंद भरपूर हो गया है, और उस को (ताप पाप रोग आदिक का) कोई डर नहीं रह जाता॥2॥1॥65॥

ਅੰਗ : 682
ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
ਅਰਥ: ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥

ਅੰਗ : 682
धनासरी महला ५ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥
ਅਰਥ: हे भाई! (वह प्रभू अपने सेवक को) कोई दुख देने वाला समय देखने नहीं देता, वह अपना मूढ़-कदीमां का (प्यार वाला) स्वभाव सदा याद रखता है। प्रभू अपना हाथ दे कर अपने सेवक की रक्षा करता है, (सेवक को उसकी) प्रत्येक साँस के साथ पालता रहता है ॥१॥ हे भाई! मेरा मन (भी) उस प्रभू से जुड़ा रहता है, जो शुरू से आखिर तक सदा ही मददगार बना रहता है। हमारा वह मित्र प्रभू धन्य है (उस की सदा सिफ़त-सलाह करनी चाहिए) ॥ रहाउ ॥ हे भाई! मालिक-प्रभू के हैरान करने वाले कौतक देख कर, उस की वडियाई देख कर, (सेवक के) मन में (भी) खुशियाँ बनी रहती है। हे नानक जी! तूँ भी परमात्मा का नाम सिमर सिमर के आत्मिक आनंद मान। (जिस भी मनुष्य ने सिमरन किया) प्रभू ने पूरे तौर पर उस की इज़्ज़त रख ली ॥२॥१५॥४६॥

ਅੰਗ : 615
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।

ਅੰਗ : 615
सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥
ਅਰਥ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र (है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1।हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2।हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3।हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे जमों के वश में करती है), उसके सारे दुख-कलेश-कष्ट दूर हो गए।4।12।23।

ਤੀਜੇ ਪਾਤਸ਼ਾਹ ਗੁਰੂ ਅਮਰਦਾਸ ਜੀ ਨੇ ਜਦ 22 ਮੰਜੀਆਂ ਥਾਪੀਆਂ ਤਾਂ 3-3, 4-4 ਪਿੰਡਾਂ ਦਾ ਇੱਕ ਸਾਂਝਾ ਕਿਰਤੀ ਪਰਿਵਾਰ ਨਿਯੁਕਤ ਕੀਤਾ ਜਾਂਦਾ ਜੋ “ਬਾਬੇ ਕੇ” ਕਰਕੇ ਜਾਣੇ ਜਾਂਦੇ ।
ਇਹ ਪਰਿਵਾਰ ਸਾਰੇ ਇਲਾਕੇ ਵਿਚੋਂ ਅਤੇ ਨਿਜੀ ਕਮਾਈ ਵਿਚੋਂ ਦਸਵੰਧ ਤੇ ਰਸਦ ਇਕੱਠੀ ਕਰਦੇ ਜੋ ਸਾਲ ਬਾਅਦ ਮੰਜੀ ਸਾਹਿਬ ਵਾਲੇ ( ਗੁਰੂ ਕੇ ) ਲੈਣ ਆਉਂਦੇ ਅਤੇ ਗੁਰੂ ਸਾਹਿਬਾਨ ਕੋਲ ਲੰਗਰਾਂ ਤੱਕ ਪੁਜਦੀ ਕੀਤੀ ਜਾਂਦੀ ।
ਦਾਸੂਵਾਲ ਇਲਾਕੇ ਦੇ ਗੁਰੂ -ਕਾਲ ਤੋਂ “ਬਾਬੇ ਕੇ” ਕਰਕੇ ਜਾਣੇ ਜਾਂਦੇ ਪਰਿਵਾਰ ਵਿੱਚ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ ਜਨਮ ਹੋਇਆ । ਗੁਰੂ ਘਰ ਦੀ ਸੇਵਾ ਜਨਮ ਤੋਂ ਗੁੜਤੀ ਵਿੱਚ ਹੀ ਮਿਲੀ ।
ਚੜਦੀ ਉਮਰੇ ਦੋ ਸਾਲ ਲਗਾਤਾਰ ਹਰ ਐਤਵਾਰ ਪਿੰਡ ਤੋਂ 45 km ਦੂਰ ਤਰਨਤਾਰਨ ਸਾਹਿਬ ਜਾਂਦੇ ਅਤੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕਰਦੇ । ਸਤਿਗੁਰਾਂ ਦੀ ਐਸੀ ਰਹਿਮਤ ਹੋਈ ਕਿ ਸਮੁੱਚਾ ਜੀਵਨ ਹੀ ਸੇਵਾ ਰੂਪ ਹੋ ਗਿਆ । ਇਸ ਸੇਵਾ ਉਪਰੰਤ ਜਦ ਅੰਮ੍ਰਿਤ ਦੀ ਦਾਤ ਪ੍ਰਾਪਤ ਹੋਈ ਤਾਂ ਸਤਿਗੁਰਾਂ ਅੱਗੇ ਤਨੋ ਮਨੋ ਐਸੀ ਭਾਵਨੀ ਨਾਲ ਸੀਸ ਭੇਟ ਕੀਤਾ ਜੋ ਸਤਿਗੁਰਾਂ ਨੂੰ ਭਾਅ ਗਿਆ ।
“ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ “
1978 ਅੰਮ੍ਰਿਤਸਰ ਦੇ ਵਿਸਾਖੀ ਸਾਕੇ ਚ’ ਨਕਲੀ ਨਿਰੰਕਾਰੀਆਂ ਵਲੋਂ ਗੁਰੂ ਸਾਹਿਬ ਦੀ ਕੀਤੀ ਬੇਅਦਬੀ ਅਤੇ ਭਾਈ ਫੌਜਾ ਸਿੰਘ ਜੀ ਸਹਿਤ 13 ਸਿੰਘਾਂ ਦੀ ਸ਼ਹੀਦੀ ਨੇ ਐਸਾ ਝੰਜੋੜਿਆ ਕਿ “ਅਬ ਜੂਝਨ ਕੋ ਦਾਉ” ਜਾਣ ਰਣ ਤੱਤੇ �ਵਿੱਚ ਆਣ ਨਿੱਤਰੇ । ਸਾਥੀ ਸਿੰਘਾਂ ਨਾਲ ਮਿਲਕੇ ਨਿਰੰਕਾਰੀਆਂ ਦੇ ਐਸੇ ਆਹੂ ਲਾਹੇ ਕਿ ਦਿੱਲੀ ਤੱਕ ਸਰਕਾਰੀ ਤੰਤਰ ਕੰਬਣ ਲੱਗਾ ।
ਮੌਜੂਦਾ ਹਥਿਆਰਬੰਦ ਸੰਘਰਸ਼ ਦਾ ਮੁੱਢ ਬੰਨਿਆ ਗਿਆ । ਘਰ-ਘਰ ਬੱਬਰਾਂ ਦੀ ਦਲੇਰੀ ਦੀਆਂ ਗੱਲਾਂ ਹੋਣ ਲੱਗੀਆਂ । ਬੱਬਰ ਖਾਲਸਾ ਜਥੇਬੰਦੀ ਹੋਂਦ ਵਿੱਚ ਆਈ ਅਤੇ ਭਾਈ ਸੁਖਦੇਵ ਸਿੰਘ ਬੱਬਰ ਪਹਿਲੇ ਜਥੇਦਾਰ ਥਾਪੇ ਗਏ ਉਹਨਾਂ ਦੇ ਵੱਡੇ ਭਰਾ ਭਾਈ ਮਹਿਲ ਸਿੰਘ ਜੀ ਨੇ ਵੀ ਹਾਈ-ਕਮਾਂਡ ਵਿੱਚ ਅਹਿਮ ਸੇਵਾਵਾਂ ਨਿਭਾਈਆਂ । ਤੀਜੇ ਭਰਾਤਾ ਭਾਈ ਰਸਾਲ ਸਿੰਘ ਜਥੇਬੰਦੀ ਦੇ ਐਕਸ਼ਨਾਂ ਲਈ ਕਈ ਭੇਤ ਇਕੱਤਰ ਕਰਕੇ ਲਿਆਉਂਦੇ ਰਹੇ ।
ਬੱਬਰ ਭਰਾਵਾਂ ਦੀ ਦਲੇਰੀ ਦੀਆਂ ਗੱਲਾਂ ਸੱਥਾਂ ਵਿੱਚ ਵੀ ਹੋਣ ਲੱਗੀਆਂ ਇਉਂ “ਬਾਬੇ ਕੇ” ਕਰਕੇ ਜਾਣਿਆ ਜਾਂਦਾ ਪਰਿਵਾਰ “ਬੱਬਰਾਂ ਦੀਆਂ ਬਹਿਕਾਂ” ਕਰਕੇ ਜਾਣਿਆ ਜਾਣ ਲੱਗਾ ਅਤੇ ਇਲਾਕੇ ਵਿੱਚ “ਬਾਬੇ ਕੇ ਬੱਬਰ” ਵੀ ਆਖੇ ਜਾਣ ਲੱਗੇ ।
ਜਲਾਵਤਨੀ ਦਾ ਲੰਮਾਂ ਜੀਵਨ ਬਤੀਤ ਕਰਦਿਆਂ,
ਭਾਈ ਮਹਿਲ ਸਿੰਘ ਜੀ ਬੱਬਰ” ਦਾਸੂਵਾਲ ਨੇ ਮੋਜੂਦਾ ਸਿੱਖ ਸੰਘਰਸ਼ ਤੋਂ ਇਲਾਵਾ ਪਰਿਵਾਰ ਚ’ ਗੁਰੂ ਕਾਲ ਤੋਂ ਚੱਲੀ ਆ ਰਹੀ “ ਬਾਬੇ ਕਿਆਂ ਦੀ’ ਪੁਰਾਤਨ ਪਰੰਪਰਾ’ ਦੇ ਅਨੁਸਾਰ ਪਾਕਿਸਤਾਨ ਸਥਿਤ ਪੰਥ ਤੋਂ ਵਿੱਛੜੇ ਇਤਿਹਾਸਕ ਗੁਰਧਾਮਾਂ ਦੀ ਕਾਰ ਸੇਵਾ ਉਸਾਰੀ ਵਿੱਚ ਵੀ ਅਹਿਮ ਯੋਗਦਾਨ ਪਾਇਆ ਤੇ ਗੁਰੂ ਕੀਆਂ ਖੁਸ਼ੀਆਂ ਹਾਸਲ ਕੀਤੀਆਂ ਤੇ ਗੁਰੂ ਗੁਰੂ ਜਪਦਿਆਂ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਚ’ ਜਾ ਬਿਰਾਜੇ !
ਸੇਵਕ ਕੀ ਓੜਕਿ ਨਿਬਹੀ ਪ੍ਰੀਤ ॥
ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤ ॥੧ ॥

ਅੰਗ : 650
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥*

ਅੰਗ : 650
सलोकु मः ३ ॥
पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोइ न सिझई वेखहु को लिव लाइ ॥ भेखधारी तीरथी भवि थके ना एहु मनु मारिआ जाइ ॥ गुरमुखि एहु मनु जीवतु मरै सचि रहै लिव लाइ ॥ नानक इसु मन की मलु इउ उतरै हउमै सबदि जलाइ ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥*

ਅਰਥ: पढ़ना और विचारना संसार का काम (ही हो गया) है (भावार्थ, ओर विहारों की तरह जैसे यह भी एक विहार ही बन गया है, पर) हृदय में त्रिशना और विकार (टिके ही रहते) हैं; अहंकार में सारे (पंडित) पढ़ पढ़ के थ`क गए हैं, माया के मोह में खुआर ही होते हैं। वह मनुख पढ़ा हुआ और समझदार पंडित है (भावार्थ, उस मनुख को पंडित समझो), जो सतिगुरु के शब्द में विचार करता है, जो आपने मन को खोजता है (अंदर से) हरि को खोज लेता है और (त्रिशना से) बचने के लिए मार्ग खोज लेता है, जो गुणों के खज़ाने हरि को प्राप्त करता है और आत्मिक अढ़ोलता में टिक के परमात्मा के गुणों में सुरति जोड़ी रखता है। हे नानक! इस तरह सतिगुरु के सनमुख हुए जिस मनुख को ‘नाम’ सहारा (रूप) है, उस नाम का व्यापारी मुबारिक है ।१।आप कोई भी मनुष्य ब्रिती जोड़ कर देख लो, मन को काबू करे बिना कोई कामयाब नहीं (भावार्थ, किसी का परिश्रम काम नहीं आया)। भेख करने वाले (साधू भी) तीर्थों की यात्रा कर के रह गए हैं, (इस तरह) यह मन मारा नहीं जाता। सतिगुरू के सनमुख हो कर मनुष्य सच्चे हरी में ब्रिती जोड़ी रखता है (इस लिए) उस का मन जीवित रहते हुए ही मरा हुआ है (भावार्थ, माया में रहते हुए भी माया से निरलेप है।) हे नानक जी! इस मन की मैल इस तरह उतरती है कि (मन की) हउमै (सतिगुरू के) श़ब्द के द्वारा जलाई जाए ॥२॥ हे मेरे भाई संत जनों! एक किनका मात्र (मुझे भी) हरी का नाम जपावो। हे हरी जनों! हरी के नाम का सिंगार बनावो, और माफ़ी की पुश़ाक पहनावो। इस तरह का सिंगार प्यारे हरी को अच्छा लगता है, हरी को प्रेम का सिंगार प्यारा लगता है। दिन रात हरी का नाम सिमरो, एक पल में सभी पाप कट देंगे। जिस गुरमुख पर हरी दयाल होता है, वह हरी का सिमरन कर के (संसार से) जीत (कर) जाता है ॥२१॥

ਅੰਗ : 634
ਸੋਰਠਿ ਮਹਲਾ ੯ ॥*
*ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ: ਹੇ ਮਿੱਤਰ! ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

Begin typing your search term above and press enter to search. Press ESC to cancel.

Back To Top