ਸੱਚਾ ਸੌਦਾ
ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ਕੀਤਾ ਸੀ
ਭੁੱਖੇ ਸਾਧੂਆਂ ਨੂੰ ਲੰਗਰ ਛਕਾਇਆ ਸੀ
ਮਲਕ ਭਾਗੋ ਦੇ ਵੰਨ ਸੁਵੰਨੇ ਖਾਣਿਆਂ ਨੂੰ ਮਾਰੀ ਸੀ ਠੋਕਰ
ਭਾਈ ਲਾਲੋ ਦੀ ਸੁੱਕੀ ਮਿੱਸੀ ਰੋਟੀ ਦਾ ਅਨੰਦ ਮਾਣਿਆ ਸੀ
ਪਰ
ਸੱਚੇ ਸੌਦੇ ਦੇ ਅਰਥ ਹੀ ਬਦਲ ਦਿੱਤੇ
ਘਰ ਘਰ ਵਿੱਚ ਚੁੱਲ੍ਹਾ ਬੱਲੇ
ਸਿਰ ਤੇ ਹਰ ਇਕ ਤੇ ਦੇ ਛੱਤ ਹੋਵੇ
ਪਿੰਡਾ ਢੱਕਣ ਲਈ ਹਰ ਇੱਕ ਕੋਲ ਵਸਤਰ ਹੋਵੇ
ਪਰ
ਅਸੀਂ ਬੁੱਧ ਹੀਣ ਬੰਦੇ
ਗੁਰਦੁਆਰੇ ਜਾ ਕੇ ਕੁਝ ਸਿੱਖਦੇ ਹੀ ਨਹੀਂ
ਅਸੀਂ ਵੱਡੇ ਵੱਡੇ ਲੰਗਰ ਹਾਲਾਂ ਦੀ ਵਿਵਸਥਾ ਕਰਦੇ ਹਾਂ
ਹਰ ਇੱਕ ਨੂੰ ਰੋਟੀ ਮਿਲੇ ਸੋਚਦੇ ਹੀ ਨਹੀਂ
ਚੜ੍ਹਾਉਂਦੇ ਹਾਂ ਮਹਿੰਗੇ ਮਹਿੰਗੇ ਪੁਸ਼ਾਕਾਂ ਵਸਤਰ
ਪਰ ਕਿਸੇ ਗ਼ਰੀਬ ਦੇ ਗਲ ਕੱਪੜਾ ਪਾਉਣ ਦੀ ਕੋਸ਼ਿਸ਼ ਕਰਦੇ ਹੀ ਨਹੀਂ
ਇਮਾਰਤਾਂ ਹੀ ਇਮਾਰਤਾਂ ਬਣਾਉਣ ਤੇ ਜ਼ੋਰ ਹੈ
ਸੜਕਾਂ ਫੁੱਟਪਾਥਾਂ ਤੇ ਸੌਣ ਵਾਲੇ ਬੰਦਿਆਂ ਲਈ
ਸੋਚਣ ਦੀ ਲੋੜ ਹੈ
ਅਸੀਂ ਗੁਰਦੁਆਰੇ( ਸਕੂਲ) ਜਾਂਦੇ ਤਾਂ ਹਾਂ
ਬਿਸਰ ਗਈ ਸਭ ਤਾਤ ਪਰਾਈ
ਸਿਰਫ ਸੁਣ ਲੈਂਦੇ ਹਾਂ
ਅਮਲ ਨਹੀਂ ਕਰ ਪਾਉਂਦੇ ਹਾਂ
ਗੁਰੂਆਂ ਨੇ ਉਪਦੇਸ਼ ਦਿੱਤਾ ਸੀ
ਸਿੱਧਾ ਸਰਲ ਜੀਵਨ ਜਿਊਣ ਦੇ ਲਈ
ਪਰ
ਤੇਰੀ ਮੇਰੀ ਮੇਰੀ ਤੇਰੀ ਦੇ ਵਿਚੋਂ
ਅਸੀਂ ਆਪਣੇ ਆਪ ਨਹੀਂ ਕੱਢ ਪਾਏ ਹਾਂ
ਇਹ ਸੋਨਾ ਗਹਿਣੇ ਚਾਂਦੀ ਦੇ ਬਰਤਨ
ਚੰਦ ਲੋਕ ਹੀ ਭੇਟ ਕਰ ਸਕਦੇ ਨੇ
ਇਹਦੇ ਤੋਂ ਵੱਡਾ ਗ਼ਰੀਬੀ ਦਾ ਮਜ਼ਾਕ ਕੀ ਏ
ਕਰਨ ਤੇ ਉਨ੍ਹਾਂ ਦਾ ਵੀ ਦਿਲ ਤਾਂ ਕਰਦਾ ਹੋਣੈ
ਪਹਿਲਾਂ ਰੋਟੀ ਦਾ ਜੁਗਾੜ ਸੋਚਣਗੇ
ਸਾਡੇ ਦਿਖਾਵੇ ਵਿਚ ਫੰਕਸ਼ਨਾਂ ਵੇਲੇ ਦੇ ਜੂਠੇ ਖਾਣੇ ਡਸਟਬਿਨਾਂ ਵਿੱਚ
ਇਨ੍ਹਾਂ ਭੁੱਖ ਨਾਲ ਮਰਦੇ ਬੰਦਿਆਂ ਤੇ ਹੱਸਦੇ ਨੇ
ਧਰਮ ਨੇ ਤਾਂ ਧਾਰਮਿਕਤਾ ਸਿਖਾਈ
ਪਰ
ਜਿੱਥੇ ਸਾਡੀ ਭੇਟਾਂ ਨੂੰ ਨਿਵਾਜਿਆ ਨਹੀਂ ਜਾਂਦਾ
ਸਤਿਕਾਰਿਆ ਨਹੀਂ ਜਾਂਦਾ
ਸਾਡੀ ਸੇਵਾ ਦਾ ਬੋਲ ਬਾਲਾ ਨਹੀਂ ਹੁੰਦਾ
ਅਸੀਂ ਬਾਬੇ ਦੇ ਦਰ ਤੇ ਮੱਥਾ ਟੇਕਦੇ ਵੀ ਰਹਾਂਗੇ
ਸਕੂਲ ਵਿੱਚ ਜਾਵਾਂਗੇ ਤਾਂ ਸਹੀ
ਪਰ ਉਸ ਸਿੱਖਿਆ ਨੂੰ ਕਦੇ ਅਪਣਾਵਾਂਗੇ ਨਹੀਂ ।

13 ਪੋਹ – 28 ਦਸੰਬਰ ਦਿਨ ਬੁੱਧਵਾਰ
ਛੋਟੇ ਸਾਹਿਬਜ਼ਾਦੇ
ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ
ਧੰਨ ਧੰਨ ਬਾਬਾ ਫਤਿਹ ਸਿੰਘ ਜੀ ਅਤੇ
ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ
ਨੂੰ ਕੋਟਿ ਕੋਟਿ ਪ੍ਰਣਾਮ

ਤੇਰਾ ਦਰ ਜੰਨਤ ਤੋਂ ਸੋਹਣਾ ਏ….
ਜਿੱਥੇ ਦਰਦਾਂ ਤੋਂ ਆਰਾਮ ਮਿਲੇ!!

20 ਦਸੰਬਰ 2024
ਅੱਜ ਦੇ ਦਿਨ ਦਸ਼ਮੇਸ਼ ਪਿਤਾ ਨੇ
ਸਿੰਘਾਂ ਤੇ ਪਰਿਵਾਰ ਸਮੇਤ
ਅਨੰਦਪੁਰ ਦਾ ਕਿਲ੍ਹਾ ਛੱਡਿਆ ਸੀ
ਇਥੋਂ ਹੀ ਸ਼ੁਰੂਆਤ ਹੋਈ ਸੀ
ਸਫ਼ਰ-ਏ-ਸ਼ਹਾਦਤ ਦੀ

ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਕਲਿ ਕਲੇਸ ਤਨ ਮਾਹਿ ਮਿਟਾਵਉ ॥

ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ
ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥🙏

ਖਾਲਸਾ
≈≈≈≈≈≈≈≈≈≈≈≈≈≈≈≈≈≈≈
ਇੱਕ ਮੁੱਠੀ ਛੋਲਿਆਂ ਦੀ ਖਾ ਘੋੜੇ ਦੀ ਕਾਠੀ ਤੇ
ਬੀਆ ਬਾਨ ਜੰਗਲਾਂ ਚ ਗੱਜੇ ਖਾਲਸਾ,
ਤੇੜ ਕੱਛਹਿਰਾ ਮੋਢੇ ਤੇ ਹਥਿਆਰ ਰੱਖੇ
ਵੈਰੀ ਅਤੇ ਮੌਤ ਨੂੰ ਡਰਾਵੇ ਖਾਲਸਾ,
ਜੰਗਲਾਂ ਚ ਕਰੇ ਰਾਜ,ਤਖ਼ਤ ਤੇ ਬੈਠੇ
ਮੁਗ਼ਲਾਂ ਨੂੰ ਭਾਜੜਾ ਪਵਾਵੇ ਖਾਲਸਾ,
ਬਾਣੀ ਅਤੇ ਬਾਣੇ ਚ ਪਰਪੱਕ ਪੂਰਾ
ਸ਼ਰਣ ਆਏ ਨੂੰ ਦੇਗ ਚੜ੍ਹ ਆਏ ਨੂੰ ਝਟਕਾਏ ਖਾਲਸਾ,
ਗਊ ਗਰੀਬ ਦੀ ਕਰੇ ਰਾਖੀ
ਹਾਕਮ ਤੋਂ ਲੁੱਟ ਦੀਨ ਨੂੰ ਖਜਾਨਾ ਲੁਟਾਏ ਖਾਲਸਾ,
ਘੋੜੇ ਦੀ ਕਾਠੀ ਤੇ ਲਾਵੇ ਦਰਬਾਰ
ਰਾਜ ਕਰੇਗਾ ਖਾਲਸਾ ਦੇ ਜੈਕਾਰੇ ਗਜਾਏ ਖਾਲਸਾ,
ਮਸਤਾਨੇ ਲੰਗਰਾਂ ਚ ਵੀ ਬੇਪ੍ਰਵਾਹ
ਦਰ ਆਏ ਭੁੱਖਿਆ ਦੀ ਭੁੱਖ ਮਿਟਾਏ ਖਾਲਸਾ,
ਸਿੰਘਾਂ ਦੇ ਸਿਰਾਂ ਦੇ ਪੈਣ ਮੁੱਲ
ਵੈਰੀਆਂ ਦੀ ਹਿੱਕ ਵਿੱਚ ਜਾ ਕੇ ਵੱਜੇ ਖਾਲਸਾ,
ਮੁਗ਼ਲਾਂ ਨੂੰ ਭੁਲੇਖਾ ਸਿੰਘ ਹੋ ਗਏ ਖ਼ਤਮ
ਬਾਬਾ ਬੋਤਾ ਸਿੰਘ ਗਰਜ਼ਾ ਸਿੰਘ ਲਾਏ ਚੁੰਗੀ ਖਾਲਸਾ,
ਇੱਕ ਨਿਸ਼ਾਨ ਇੱਕ ਵਿਧਾਨ ਤੇ ਡੱਟ ਕੇ
ਛੱਡ ਧੜੇਬੰਦੀਆਂ ਬੋਲ ਹੱਲਾ, ਦਿੱਲੀ ਫਤਹਿ ਕਰੇ ਖਾਲਸਾ,
ਘੋੜੇ ਦੀ ਕਾਠੀ ਤੋਂ ਖਾਲਸਾ ਰਾਜ
ਦਿੱਲੀ ਤੋਂ ਅਫ਼ਗਾਨ ਖਾਲਸਾਈ ਝੰਡਾ ਝੂਲਾਏ ਖਾਲਸਾ |
….. ਹਰਜੀਤ ਸਿੰਘ ✍️

ਸਿਰ ਝੁਕਾ ਕੇ ਆਦਰ ਕਰਾਂ
ਨੀਹਾਂ ‘ਚ ਖਲੋਤਿਆਂ ਦਾ
ਕੋਈ ਦੇਣ ਨੀ ਦੇ ਸਕਦਾ ..
ਮਾਂ ਗੁਜਰੀ ਦੇ ਪੋਤਿਆਂ ਦਾ

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ,
ਹਰ ਖਜ਼ਾਨੇ ਦੇ ਖਜ਼ਾਨਚੀ ਹਨ।
ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ,
ਹਰ ਦੁਖ ਦਰਦ ਨੂੰ ਦੂਰ ਕਰਨ ਵਾਲੇ ਹਨ॥

22 ਦਸੰਬਰ 2024
ਸਾਹਿਬਜ਼ਾਦਾ ਅਜੀਤ ਸਿੰਘ ਜੀ ਤੇ
ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੀ
ਲਾਸਾਨੀ ਸ਼ਹਾਦਤ ਨੂੰ
ਕੋਟਿ ਕੋਟਿ ਪ੍ਰਣਾਮ

Begin typing your search term above and press enter to search. Press ESC to cancel.

Back To Top