ਇਤਿਹਾਸ – 4 ਨਵੰਬਰ ਜਨਮ ਦਿਹਾੜਾ ਭਗਤ ਨਾਮਦੇਵ ਜੀ ਮਹਾਰਾਜ

ਜਨਮ ਦਿਹਾੜਾ 4 ਨਵੰਬਰ ਭਗਤ ਨਾਮਦੇਵ ਜੀ ਮਹਾਰਾਜ ਮਹਾਰਾਸ਼ਟਰ ਦੇ ਪਿੰਡ ਨਰਸੀ ਬਾਹਮਣੀ ਦੇ ਰਹਿਣ ਵਾਲੇ ਬਾਬਾ ਦਾਮਸ਼ੇਟ ਦੇ ਘਰ ਮਾਤਾ ਗੋਨਾ ਬਾਈ ਜੀ ਦੀ ਪਾਵਨ ਕੁੱਖੋੰ ਕੱਤੇ ਸੁਦੀ 11 ਨੂੰ ਸੰਮਤ ੧੩੨੭ (1270 ਈ: ) ਚ ਇੱਕ ਬੱਚੇ ਦਾ ਜਨਮ ਹੋਇਆ ਨਾਮ ਰੱਖਿਆ ਨਾਮਦੇਵ ਜੋ ਮਾਲਕ ਦੀ ਭਗਤੀ ਕਰਕੇ ਭਗਤ ਨਾਮਦੇਵ ਜੀ ਕਰਕੇ ਹੋਏ […]
ਮਾਛੀਵਾੜਾ ਭਾਗ 16 ਤੇ ਆਖਰੀ

ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ (ਜਨਵਰੀ 1705) ਨੂੰ ਅੰਮ੍ਰਿਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜ੍ਹਿਆ ਰਾਏ ਕੱਲੇ […]
ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ

ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ ਇਹ ਪਾਵਨ ਅਸਥਾਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੰਜਾ ਕਿਲਿਆਂ ਵਿਚੋਂ ਇੱਕ ਹੈ। ਇਸ ਅਸਥਾਨ ਦਾ ਨਿਰਮਾਣ ਬਿਲਾਸਪੁਰ ਦੇ ਪਹਾੜੀ ਰਾਜਿਆਂ ਦੇ ਹਮਲਿਆਂ ਨੂੰ ਮੁੱਖ ਰੱਖ ਕੇ ਕੀਤਾ। ਇਸ ਅਸਥਾਨ ਤੇ ਭਾਈ ਘਨਈਆ ਜੀ ਦੇ ਨਾਲ ਪੰਜ ਸੌ ਦੇ ਕਰੀਬ (ਬ੍ਰਹਮ ਗਿਆਨੀ) ਸਿੰਘਾਂ ਨੇ ਤਪ ਕੀਤਾ। ਪਹਿਲਾ […]
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ ( ਮੋਹੀ)

ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ , ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ ਛੱਲੇ ਵਰਗਾ ਹੁੰਦਾ ਹੈ ਇਸ ਨਾਲ ਤੀਰ ਚਲਾਉਣਾ ਸੌਖਾ ਰਹਿੰਦਾ ਹੁੰਦਾ। ਸੋਝ ਕਰਕੇ ਗੁਲਸ਼ਤ੍ਰਾਣ ਉਗਲ ਚ ਫਸ ਗਿਆ ਤੇ ਉਤਰਦਾ ਨਹੀਂ ਸੀ। ਕਲਗੀਧਰ ਪਿਤਾ ਜੀ […]
ਇਤਿਹਾਸ – ਭਗਤ ਕਬੀਰ ਜੀ

ਭਾਰਤ ਦੀ ਧਰਤੀ ਬਹੁਤ ਸਾਰੇ ਮਹਾਨ ਰਿਸ਼ੀਆਂ-ਮੁਨੀਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਭਗਤ ਕਬੀਰ ਜੀ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਇੱਕ ਹਨ। ਭਗਤ ਕਬੀਰ ਜੀ ਦੇ ਜਨਮ ਸੰਬੰਧੀ ਵੱਖ ਵੱਖ ਸਾਖੀਆਂ ਪ੍ਰਚਲਿਤ ਹਨ। ਭਾਈ ਕਾਹਨ ਸਿੰਘ ਨਾਭਾ ਦਾ ਲਿਖਿਆ ‘ਮਹਾਂਨ ਕੋਸ਼’ ਅਨੁਸਾਰ ਭਗਤ ਕਬੀਰ ਜੀ ਦਾ ਜਨਮ ਇੱਕ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ 15 […]
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੁਰਗੱਦੀ ਗੁਰਪੁਰਬ ਤੇ ਵਿਸ਼ੇਸ

ਤਿਆਗ ਤੇ ਦਇਆ ਦੀ ਮੂਰਤ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਨਾਨਕੀ ਜੀ ਦੇ ਉਦਰ ਤੋਂ ਹੋਇਆ। ਗੁਰੂ ਤੇਗ ਬਹਾਦਰ ਜੀ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸਨ। […]
22 ਮੰਜੀਆਂ ਬਾਰੇ ਜਾਣਕਾਰੀ

ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ […]
ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ

ਮਰਦਾਨੇ ਦੇ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ ਆਪਣੇ ਘਰਵਾਲੀ ਨੂੰ ਕਹਿੰਦਾ ਹੈ, “ਤੇ ਫਿਰ ਤੂੰ ਕੀ ਆਖਿਅਾ, ਤੂੰ ਕੀ ਜਵਾਬ ਦਿੱਤਾ?” “ਮੈਂ ਕੀ ਜਵਾਬ ਦੇਂਦੀ,ਠੀਕ ਮਾਰਦੀਆਂ ਨੇ ਤਾਹਨੇ,ਮੈਂ ਚੁੱਪ ਰਹਿ ਗਈ।ਵਾਕਈ ਉਹ […]
ਵਿਸਾਖੀ

ਖ਼ਾਲਸਾ ਸਾਜਨਾ ਦਿਵਸ ਮਨਾ ਰਹੀਆਂ ਸਾਰੀਆਂ ਸੰਗਤਾਂ ਨੂੰ ਬਹੁਤ ਬਹੁਤ ਮੁਬਾਰਕਾਂ ਪ੍ਰਵਾਨ ਹੋਵਣ ਜੀ। ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਕਿਰਪਾ ਕਰਨ ਗੁਰੂ ਸਾਹਿਬ ਦਾ ਖ਼ਾਲਸਾ ਹਮੇਸ਼ਾ ਚੜ੍ਹਦੀ ਕਲਾਂ ਵਿੱਚ ਰਹੇ। ਪਿਛਲੇ ਸਾਲ ਮੈਂ ਪਰਿਵਾਰ ਸਮੇਤ ਵਿਸਾਖੀ ਮੌਕੇ ਪੰਜਾਬ ਸੀ ਤੇ ਮੈਨੂੰ ਵਿਸਾਖੀ ਵਾਲੇ ਦਿਨ ਮੇਰੇ ਪੇਕੇ ਪਿੰਡ ਦੇਨੋਵਾਲ ਕਲਾਂ ਵੱਲੋਂ ਹਰ ਸਾਲ ਲਗਾਏ […]
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਵਾਲਾਤ ਵਿਚ ਬੰਦ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੀ ਪੁਰਾਤਨ ਜੇਲ੍ਹ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਦੀਆਂ ਖੋਜਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਹਿੰਦ ਧਰਮ ਨੂੰ ਬਚਾਉਣ ਲਈ ਜਦੋਂ […]