ਅੰਗ : 601

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਅਰਥ : ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

धनासरी छंत महला ४ घरु १ सतिੴ गुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥

अर्थ:- राग धनासरी, घर १ मे गुरु रामदास जी की बाणी ‘छंद’। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।

ਅੰਗ : 690

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

ਅਰਥ: – ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

ਅੰਗ : 692

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥

अर्थ :- जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ?क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर कहता है-हे लोको ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3।

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।

ਅੰਗ : 673

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਅਰਥ : ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

सूही महला ४ घरु ७ ੴ सतिगुर प्रसादि ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आगै अरदासि ॥ मै होरु थाउ नाही जिसु पहि करउ बेनंती मेरा दुखु सुखु तुझ ही पासि ॥२॥ विचे धरती विचे पाणी विचि कासट अगनि धरीजै ॥ बकरी सिंघु इकतै थाइ राखे मन हरि जपि भ्रमु भउ दूरि कीजै ॥३॥ हरि की वडिआई देखहु संतहु हरि निमाणिआ माणु देवाए ॥ जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥

राग सूही, घर ७ में गुरु रामदास जी की बाणी। अकाल पुरख एक है और सतगुरु की कृपा से मिलता है। में तेरे कौन कौन से गुण बता कर तेरी सिफत -सलाह कर सकता हूँ ? तूँ सारे गुणों का खजाना है, तूँ सुब का मालिक है । हे सुबसे ऊचे भगवान! तूँ सुब का पालन करने वाला है । में तेरी बढाई बियान नहीं कर सकता ॥੧॥ हे हरी! मेरे लिए तेरा वह नाम ही सहारा है। हे मेरे मालिक! जैसे तुझे अच्छा लगे उसी प्रकार मेरी रक्षा कर। तेरे बिना मेरा और कोई सहारा नहीं है॥१॥रहाउ॥ हे मेरे मालिक! तूँ ही मेरे लिए बल है, तूँ ही मेरे लिए सहारा है। मैं तेरे आगे ही बेनती कर सकता हूँ। मेरे लिए कोई ऐसी जगह नहीं, जिस पास मैं बेनती कर सकूँ। मैं अपना हेर एक सुख हरेक दुःख तेरे पास ही पेश कर सकता हूँ॥२॥ हे मेरे मन! देख, (पानी के) बीच ही धरती है, (धरती के) बीच ही पानी है, लकड़ी मैं आग राखी हुई है, (मालिक प्रभु ने, मानो) शेर और बकरी एक जगह रखे हुए हैं। हे मन! (तूँ क्यों डरता है? ऐसी शक्ति वाले) परमात्मा का नाम जप कर तूँ अपने हरेक डर भ्रम दूर कर लिया कर॥३॥ हे संत जनों! देखो परमात्मा की बड़ी ताकत! परमात्मा उनको आदर दिलाता है, जिनकी कोई इज्ज़त नहीं करता था। हे नानक! जैसे धरती (मनुख के) पैरों के निचे से (मौत आने पर) उस के उप्पर आ जाती है, उसी प्रकार परमात्मा सारे जगत को ला कर साध जनों के चरणों में डाल देता है॥४॥१॥१२॥

ਅੰਗ : 735

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥

ਅਰਥ : ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

Begin typing your search term above and press enter to search. Press ESC to cancel.

Back To Top