ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ : ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥
ਅੰਗ : 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ : ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
रामकली महला १ ॥ सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ॥पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥सिध साधिक अरु जोगी जंगम पीर पुरस बहुतेरे ॥ जे तिन मिला त कीरति आखा ता मनु सेव करे ॥३॥कागदु लूणु रहै घ्रित संगे पाणी कमलु रहै ॥ ऐसे भगत मिलहि जन नानक तिन जमु किआ करै ॥४॥४॥
अर्थ: (जो प्रभु सारे) जगत को सुनता है (भाव, सारे जगत की सदाअ सुनता है) उसके चरणों में तवज्जो जोड़नी मेरी सदाअ है, उसको अपने अंदर साक्षात देखना (उसके दर पर) मेरी सिंगी बज रही है। (उसके दर से भिक्षा) मांगने के लिए अपने आप को योग्य पात्र बनाना, (ये) मैंने (कंधे पर) झोली डाली हुई है, ता कि मुझे नाम-भिक्षा मिल जाए।1। हे जोगी! (मैं भी गोरख का चेला हूँ, पर मेरा) गोरख (सदा जीता-) जागता है। (मेरा) गोरख वह है जिसने सृष्टि पैदा की है, और पैदा करते हुए समय नहीं लगता।1। रहाउ। (जिस परमात्मा ने) पानी-पवन (आदि तत्वों) में (जीवों के) प्राण टिका के रख दिए हैं, सूर्य और चंद्रमा मुखी दीए बनाए हैं, बसने के लिए (जीवों को) धरती दी है (जीवों ने उसको भुला के उसके) इतने उपकार बिसार दिए हैं।2। जगत में अनेक जंगम-जोगी, पीर जोग-साधना में सिद्ध हुए जोगी और अन्य साधन करने वाले देखने में आते हैं, पर मैं तो यदि उन्हें मिलूँगा तो (उनसे मिलके) परमात्मा की महिमा ही करूँगा (मेरा जीवन-उद्देश्य यही है) मेरा मन प्रभु का नाम जपना ही करेगा।3। जैसे नमक घी में पड़ा गलता नहीं, जैसे कागज़ घी में रखा गलता नहीं, जैसे कमल फूल पानी में रहने से कुम्हलाता नहीं, इसी तरह, हे दास नानक! भक्त जन परमात्मा के चरणों में मिले रहते हैं, यम उनका कुछ बिगाड़ नहीं सकता।4।4।
ਅੰਗ : 877
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ : ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ : (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥
अर्थ: हे प्रभू जी! तेरे नाम में (जुड़ कर) मेरे अंदर आतमिक जीवन पैदा होता है, मेरे मन में ख़ुश़ी पैदा होती है। हे भाई! परमात्मा का नाम सदा-थिर रहने वाला है, प्रभू गुणों (का ख़ज़ाना) है और धरती के जीवों के दिल की जानने वाला है। गुरू का बख़्श़ा ज्ञान बताता है कि सिरजनहार प्रभू बेअंत है, जिस ने यह सृष्टि पैदा की है, वही इस को नाश करता है। जब उस के हुक्म में भेजा हुआ (मौत का) निमंत्रण आता है तो कोई जीव (उस निमंत्रण को) मोड़ नहीं सकता। परमात्मा आप ही (जीवों को) पैदा कर के आप ही संभाल करता है, आप ही प्रत्येक जीव के सिर पर (उस के किए कार्य अनुसार) लेख लिखता है, आप ही (जीव को सही जीवन-मार्ग की) सूझ बख़्श़ता है। मालिक-प्रभू अपहुँच है, जीवों के ज्ञान-इंद्रियों की उस तक पहुँच नहीं हो सकती। हे नानक जी! (उस के द्वार पर अरदास करो, और कहो – हे प्रभू!) तेरी सदा कायम रहने वाली सिफ़त-सलाह कर के मेरे अंदर आतमिक जीवन पैदा होता है (मुझे अपनी सिफ़त-सलाह बख़्श़) ॥१॥ हे प्रभू जी! तेरे बराबर का अन्य कोई नहीं है, (अन्य जो भी जगत में) आया है, (वह यहाँ से आखिर) चला जाएगा (तूँ ही सदा कायम रहने वाला हैं)। जिस मनुष्य की भटकना (गुरू) दूर करता है, प्रभू के हुक्म अनुसार उस के जन्म मरण के चक्र खत्म हो जाते हैं। गुरू जिस की भटकना दूर करता है, उस से उस परमात्मा की सिफ़त-सलाह करवाता है जिस के गुण बताए नहीं जा सकते। वह मनुष्य सदा-थिर प्रभू (की याद) में रहता है, सदा-थिर प्रभू (उस के हृदय में) प्रगट हो जाता है। वह मनुष्य रज़ा के मालिक-प्रभू का हुक्म पहचान लेता है (और समझ लेता है कि) प्रभू आप ही पैदा करता है और आप ही (अपने में) लीन कर लेता है। हे प्रभू! जिस मनुष्य ने तेरी सिफ़त- सलाह (की दात) गुरू से प्राप्त कर लई है, तूँ उस के मन में आ वसता हैं और अंत समय भी उस का मित्र बनता हैं। हे नानक जी! मालिक-प्रभू सदा कायम रहने वाला है, उस जैसा अन्य कोई नहीं। (उस के द्वार पर अरदास करो और कहो-) हे प्रभू! तेरे नाम से जुड़ने से (लोग परलोग में) आदर मिलता है ॥२॥ हे अदृष्ट रचनहार! तूँ सदा-थिर रहने वाला हैं और सब जीवों को पैदा करने वाला हैं। एक सिरजणहार ही (सारे जगत का) मालिक है, उस ने (जन्म और मरण) के दो रास्ते चलाएं हैं। (उसी की रज़ा अनुसार जगत में) झगड़ों की वृद्धि होती है। दोनों रास्ते प्रभू ने ही चलाएं हैं, सभी जीव उसी के हुक्म में हैं, (उसी के हुक्म अनुसार) जगत जमता और मरता रहता है। (जीव नाम को भुला कर माया के मोह का) ज़हर-रूप बोझ अपने सिर पर इक्कठा करी जाता है, (और यह नहीं समझता कि) परमात्मा के नाम के बिना अन्य कोई भी साथी-मित्र नहीं बन सकता। जीव (परमात्मा के) हुक्म अनुसार (जगत में) आता है, (पर माया के मोह में फंस कर उस) हुक्म को समझता नहीं। प्रभू आप ही जीव को अपने हुक्म अनुसार (सही रास्ते पा कर) संवारने के समर्थ है। हे नानक जी! गुरू के श़ब्द में जुड़ने से यह पहचान आती है कि जगत का मालिक सदा-थिर रहने वाला है और सब का पैदा करने वाला है ॥३॥ हे भाई! परमात्मा की भगती करने वाले मनुष्य परमात्मा की हज़ूरी में शोभा प्राप्त करते हैं, क्योंकि गुरू के श़ब्द की बरकत से वह अपने जीवन को सुंदर बना लेते हैं। वह मनुष्य आतमिक जीवन देने वाली बाणी अपनी जीभ से उचारते रहते हैं, जीव को उस बाणी से एक-रस कर लेते हैं। भगत-जन प्रभू के नाम से जीभ को रसा लेते हैं, नाम में जुड़ कर (नाम के लिए उनकी) प्यास बढ़ती है, गुरू के श़ब्द द्वारा वह प्रभू-नाम से सदके होते हैं (नाम की खातिर अन्य सभी शारीरिक सुख कुर्बान करते हैं। हे प्रभू! जब (भगत जन) तेरे मन को प्यारे लगते हैं, तब वह गुरू-पारस से स्पर्श कर के आप भी पारस हो जाते हैं (अन्यों को पवित्र जीवन देने योग्य हो जाते हैं)। जो मनुष्य आपा-भाव दूर करते हैं उनको वह आतमिक दर्जा मिल जाता है जहाँ आतमिक मौत असर नहीं कर सकती। परन्तु इस तरह कोई विरला ही गुरू के दिए ज्ञान की विचार करने वाला मनुष्य होता है। हे नानक जी! परमात्मा की भगती करने वाले मनुष्य सदा-थिर प्रभू के द्वार पर शोभा प्राप्त करते हैं, वह (अपने सारे जीवन में) सदा-थिर प्रभू के नाम का ही व्यपार करते हैं ॥४॥ जब तक मैं माया के लिए भुखा प्यासा रहता हूँ, तब तक मैं किसी भी तरह प्रभू के द्वार पर पहुँच नहीं सकता। (माया की तृष्णा दूर करने का इलाज) मैं जा कर अपने गुरू से पुछता हूँ (और उन की शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की श़रण पड़ कर मैं सदा-थिर नाम सिमरता हूँ, सदा-थिर प्रभू (की सिफ़त-सलाह) उचारता हूँ, और सदा-थिर प्रभू के साथ सांझ पाता हूँ। मैं हर रोज़ उस प्रभू का नाम मुख से लेता हूँ जो दीनों का सहारा है जो दया का स्रोत है और जिस पर माया का असर नहीं पड़ सकता। परमात्मा ने जिस मनुष्य को अपनी हज़ूरी से ही नाम सिमरन की करने-योग्य कार्य करने का हुक्म दे दिया, वह मनुष्य अपने मन को (माया की तरफ़ से) मार कर तृष्णा के असर से बच जाता है। हे नानक जी! उस मनुष्य को प्रभू का नाम ही मीठा और अन्य सभी रसों से श्रेष्ठ लगता है, उस ने नाम सिमरन की बरकत से माया की तृष्णा (अपने अंदर से) दूर कर ली होती है ॥५॥२॥
ਅੰਗ : 688
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਅਰਥ : ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ* *ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।