ਭਾਈ ਜੈ ਸਿੰਘ ਜਿੰਨਾ ਨੂੰ ਪੁੱਠੇ ਲਟਕਾ ਕੇ ਖਲ ਲਾਹੀ ਗਈ
ਫੇਰ ਵੀ ਸਿਦਕ ਨਹੀ ਹਾਰਿਆ 🙏
ਧੰਨ ਗੁਰੂ ਦੇ ਸਿੰਘ 🙇🙏🙇
ਜਿਹੜੇ ਸਮਝਦੇ ਕੁਰਬਾਨੀ ਬਹੁਤ ਵੱਡੀ ਹੈ ਉਹ ਸ਼ੇਅਰ ਕਰ ਦਿਓ

ਬਾਬਾ ਮੋਤੀ ਰਾਮ ਮਹਿਰਾ ਜੀ ਨੇ ਸਿਪਾਹੀਆਂ ਨੂੰ ਆਪਣੀ ਘਰਵਾਲੀ ਦੇ ਗਹਿਣੇ ਤੱਕ ਦੇ ਕੇ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਦੀ ਸੇਵਾ ਕੀਤੀ ਸੀ। ਬਾਅਦ ਵਿੱਚ ਪਤਾ ਲੱਗਣ ਤੇ ਦੁਸ਼ਟਾਂ ਨੇ ਬਾਬਾ ਮੋਤੀ ਰਾਮ ਜੀ ਦਾ ਪੂਰਾ ਪਰਿਵਾਰ ਕੋਹਲੂ ਵਿੱਚ ਗੰਨਿਆਂ ਵਾਂਗ ਪੀੜ ਦਿੱਤਾ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਦਰਦ ਨਾਲ ਬਾਬਾ ਮੋਤੀ ਰਾਮ ਮਹਿਰਾ ਦੇ ਮਾਸੂਮ ਬੱਚਿਆਂ ਦੀ ਕੁਰਬਾਨੀ ਦਾ ਦਰਦ ਵੀ ਸਾਨੂੰ ਮਹਿਸੂਸ ਕਰਨਾ ਚਾਹੀਦਾ ਹੈ। ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਉਹਨਾਂ ਦੇ ਪਰਿਵਾਰ ਦੀ ਬੇਮਿਸਾਲ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ।

ਬਟਾਲਾ ਸ਼ਹਿਰ ਹਰ ਸਾਲ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੇ ਚਾਅ, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਵਿਆਹ ਪੁਰਬ (ਬਾਬੇ ਦਾ ਵਿਆਹ) ਮਨਾਉਣ ਦੀ ਪਿਰਤ 100 ਤੋਂ ਵੀ ਪੁਰਾਣੀ ਹੈ।
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜਦੋਂ ਆਪਣੇ ਸਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਆਏ ਸਨ ਤਾਂ ਉਹ ਗੁਰੂ ਨਾਨਕ ਸਾਹਿਬ ਦੇ ਸਹੁਰਾ ਘਰ ਦੇ ਦਰਸ਼ਨਾਂ ਲਈ ਵੀ ਗਏ ਸਨ ਅਤੇ ਜਿਥੇ ਗੁਰੂ ਸਾਹਿਬ ਦਾ ਵਿਆਹ ਹੋਇਆ ਸੀ ਓਨਾਂ ਵੱਲੋਂ ਓਥੇ ਇੱਕ ਥੜਾ ਵੀ ਬਣਾਇਆ ਗਿਆ ਸੀ। ਉਸ ਸਮੇਂ ਤੋਂ ਹੀ ਸੰਗਤਾਂ ਦੀ ਆਮਦ ਇਸ ਪਾਵਨ ਅਸਥਾਨ ਦੇ ਦਰਸ਼ਨਾਂ ਲਈ ਵੱਧ ਗਈ ਸੀ। ਇਸ ਤੋਂ ਬਾਅਦ ਸਿੱਖ ਮਿਸਲਾਂ ਦੇ ਟਾਈਮ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ, ਰਾਣੀ ਸਦਾ ਕੌਰ ਦੇ ਸਮੇਂ ਵੀ ਗੁਰੂ ਸਾਹਿਬ ਦੇ ਵਿਆਹ ਅਸਥਾਨ ਦੀ ਮਹੱਤਤਾ ਸੰਗਤਾਂ ਵਿੱਚ ਵਧਦੀ ਗਈ। ਮਹਾਰਾਜਾ ਸ਼ੇਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਇਥੇ ਖੂਬਸੂਰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੀ ਉਸਾਰੀ ਕਰਵਾ ਦਿੱਤੀ ਅਤੇ ਨਾਨਕ ਨਾਮ ਲੇਵਾ ਸੰਗਤਾਂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਨੂੰ ਆਉਣ ਲੱਗੀਆਂ। ਸਿੱਖ ਮਿਸਲਾਂ ਦੇ ਦੌਰ ਤੋਂ ਹੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਵਿਆਹ ਪੁਰਬ ਮਨਾਇਆ ਜਾਂਦਾ ਸੀ ਅਤੇ ਉਸ ਸਮੇਂ ਵਿਆਹ ਪੁਰਬ ਦੇ ਦਿਹਾੜੇ ’ਤੇ ਵਿਸ਼ੇਸ਼ ਕਥਾ ਕੀਰਤਨ ਹੁੰਦਾ ਸੀ।
ਸੰਨ 1917 ਵਿੱਚ ਵਿਆਹ ਪੁਰਬ ਮਨਾਉਣ ਲਈ ਸੰਗਤਾਂ ਅੰਮ੍ਰਿਤਸਰ ਤੋਂ ਜੰਝ ਬਣ ਕੇ ਰੇਲ ਗੱਡੀ ਰਾਹੀਂ ਬਟਾਲਾ ਸ਼ਹਿਰ ਪਹੁੰਚੀਆਂ। ਮਹੰਤ ਕੇਸਰਾ ਸਿੰਘ ਅਤੇ ਬਟਾਲਾ ਸ਼ਹਿਰ ਦੀ ਸੰਗਤ ਨੇ ਜੰਝ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਜੰਝ ਨੂੰ ਰੇਵਲੇ ਸਟੇਸ਼ਨ ਦੇ ਨੇੜੇ ਹੀ ਮੁਹੱਲਾ ਦਾਰਾ-ਉੱਲ-ਇਸਲਾਮ ਦੇ ਬਾਹਰਵਾਰ ਸ਼ਿਵਾਲੇ ਵਿਖੇ ੳਤਾਰਿਆ ਗਿਆ ਅਤੇ ਸੰਗਤਾਂ ਦੀ ਆਓ-ਭਗਤ ਕੀਤੀ ਗਈ। ਸੰਗਤ ਦੇ ਰਹਿਣ ਦਾ ਪ੍ਰਬੰਧ ਰੇਲਵੇ ਸਟੇਸ਼ਨ ਦੇ ਬਾਹਰਵਾਰ ਬਣੀ ਸਰਾਂ ਵਿੱਚ ਕੀਤਾ ਜਾਂਦਾ ਸੀ। ਉਪਰੰਤ ਮਹੰਤ ਕੇਸਰਾ ਸਿੰਘ ਨੇ ਆਪਣੇ ਸਿਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰੂਪ ਚੁੱਕ ਕੇ ਸੰਗਤਾਂ ਦੇ ਨਾਲ ਕੀਰਤਨ ਕਰਦੇ ਹੋਏ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਪਹੁੰਚੇ। ਉਸ ਸਾਰੀ ਰਾਤ ਇਥੇ ਗੁਰਬਾਣੀ ਕੀਰਤਨ ਹੁੰਦਾ ਰਿਹਾ। ਅਗਲੇ ਦਿਨ ਸਵੇਰ ਹੁੰਦੇ, ਮਹੰਤ ਜੀ ਨੇ ਆਪਣੇ ਸਿਰ ’ਤੇ ਗੁਰੂ ਗ੍ਰੰਥ ਸਾਹਿਬ ਨੂੰ ਚੁੱਕ ਲਿਆ ਅਤੇ ਗੁਰੂ ਗ੍ਰੰਥ ਸਾਹਿਬ ਦੇ ਗਿਰਦ ਪ੍ਰਕਰਮਾਂ ਕੀਤੀਆਂ ਤੇ ਲਾਵਾਂ ਪੜ੍ਹੀਆਂ ਗਈਆਂ। ਇਸ ਤੋਂ ਬਾਅਦ ਇਹ ਰੀਤ ਕਈ ਸਾਲ ਤੱਕ ਜਾਰੀ ਰਹੀ। ਸਮਨ 1952 ਦੇ ਸਮੇਂ ਤੱਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਨਹੀਂ ਹੁੰਦਾ ਸੀ ਪਰ ਸੰਗਤਾਂ ਗੁਰੂ ਸਾਹਿਬ ਦੀ ਵਰਸੋਈ ਉਸ ਕੱਚੀ ਕੰਧ ਨੂੰ ਸਿਜਦਾ ਜਰੂਰ ਕਰਦੀਆਂ ਸਨ।
ਅੰਮ੍ਰਿਤਸਰ ਤੋਂ ਆਉਣ ਵਾਲਾ ਨਗਰ ਕੀਰਤਨ ਰੇਲ ਦੀ ਬਜਾਏ ਸੜਕ ਮਾਰਗ ਰਾਹੀਂ ਆਉਣ ਲੱਗਾ ਅਤੇ ਇਸਨੂੰ ‘ਸ਼ਬਦ ਚੌਂਕੀ’ ਦਾ ਨਾਮ ਦਿੱਤਾ ਗਿਆ। ਇਹ ਸ਼ਬਦ ਚੌਂਕੀ ਹਰ ਸਾਲ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ਪਹੁੰਚਣੀ ਅਤੇ ਸੰਗਤਾਂ ਨੇ ਇਸਦਾ ਭਰਪੂਰ ਸਵਾਗਤ ਕਰਨਾ ਅਤੇ ਵਿਆਹ ਪੁਰਬ ਦੀਆਂ ਖੁਸ਼ੀਆਂ ਮਨਾਉਣੀਆਂ। ਹੁਣ ਵੀ ਇਹ ਸ਼ਬਦ ਚੌਂਕੀ ਵਿਆਹ ਪੁਰਬ ਵਾਲੇ ਦਿਨ ਬਟਾਲਾ ਸ਼ਹਿਰ ਪਹੁੰਚਦੀ ਹੈ।
ਵਿਆਹ ਪੁਰਬ ਦਾ ਆਧੁਨਿਕ ਰੂਪ ਕਰੀਬ 2 ਦਹਾਕੇ ਪਹਿਲਾਂ ਸ਼ੁਰੂ ਹੋਇਆ ਹੈ। ਸੰਨ 2000 ਦੇ ਕਰੀਬ ਬਟਾਲਾ ਦੇ ਸਰਦਾਰ ਬੂਟ ਹਾਊਸ ਵਾਲੇ ਬੇਦੀ ਹੁਰਾਂ ਨੇ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਪੈਦਲ ਯਾਤਰਾ ਰਾਹੀਂ ਬਰਾਤ ਰੂਪੀ ਨਗਰ ਕੀਰਤਨ ਲਿਆਉਣ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਸੁਖਮਨੀ ਸੇਵਾ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਪਦਮ, ਗਿਆਨੀ ਹਰਬੰਸ ਸਿੰਘ ਅਤੇ ਹੋਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵੱਲੋਂ ਸੰਨ 2005 ਵਿੱਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਸ਼ਹਿਰ ਲਈ ਵਿਸ਼ਾਲ ਬਰਾਤ ਰੂਪੀ ਨਗਰ ਕੀਰਤਨ ਸਜਾਇਆ ਗਿਆ। ਓਦੋਂ ਤੋਂ ਲੈ ਕੇ ਹੁਣ ਤੱਕ ਇਹ ਨਗਰ ਕੀਰਤਨ ਵਿਆਹ ਪੁਰਬ ਤੋਂ ਇੱਕ ਦਿਨ ਪਹਿਲਾਂ ਸ਼ਾਮ ਨੂੰ ਬਟਾਲਾ ਸ਼ਹਿਰ ਵਿੱਚ ਪਹੁੰਚ ਜਾਂਦਾ ਹੈ ਅਤੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਸਤਿ ਕਰਤਾਰੀਆਂ ਵਿਖੇ ਹੁੰਦਾ ਹੈ। ਵਿਆਹ ਪੁਰਬ ਵਾਲੇ ਦਿਨ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੁੰਦੀ ਹੈ ਜੋ ਸਾਰਾ ਦਿਨ ਬਟਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਪਹੁੰਚਦਾ ਹੈ ਅਤੇ ਅਖੀਰ ਇਸ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਹੁੰਦੀ ਹੈ। ਜਦੋਂ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਪਹੁੰਚਦਾ ਹੈ ਤਾਂ ਸੰਗਤ ਵੱਲੋਂ ਇਸਦਾ ਬਹੁਤ ਉਤਸ਼ਾਹ ਨਾਲ ਸਵਾਗਤ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਸ਼ਬਦ ਕੀਰਤਨ ਅਤੇ ਲਾਵਾਂ ਦਾ ਪਾਠ ਕੀਤਾ ਜਾਂਦਾ ਹੈ।
ਬਟਾਲਾ ਸ਼ਹਿਰ ਵਿੱਚ ‘ਬਾਬੇ ਦੇ ਵਿਆਹ’ ਪ੍ਰਤੀ ਸੰਗਤਾਂ ਵਿੱਚ ਹਰ ਸਾਲ ਜੋਸ਼ ਤੇ ਉਤਸ਼ਾਹ ਵੱਧਦਾ ਜਾ ਰਿਹਾ ਹੈ ਅਤੇ ਇਸ ਸਮੇਂ ਇਹ ਸਭ ਤੋਂ ਵੱਡੇ ਨਗਰ ਕੀਰਤਨ ਦੇ ਰੂਪ ਵਿੱਚ ਵੀ ਉਭਰਿਆ ਹੈ। ਦੇਸ਼-ਵਿਦੇਸ਼ ਤੋਂ ਸੰਗਤਾਂ ਵਿਆਹ ਪੁਰਬ ਮੌਕੇ ਬਟਾਲਾ ਸ਼ਹਿਰ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਕੀ ਅਸੀਸ ਲੈਂਦੀਆਂ ਹਨ।
– ਇੰਦਰਜੀਤ ਸਿੰਘ ਹਰਪੁਰਾ,
ਬਟਾਲਾ, ਪੰਜਾਬ।

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਧੰਨ ਗੁਰੂ ਤੇਗ ਬਹਾਦੁਰ ਮਹਾਰਾਜ ਜੀ ਦਾ ਚਰਨ ਛੋਹ ਅਸਥਾਨ ਹੈ।
ਸਤਿਗੁਰੂ ਜੀ ਸੈਫ਼ਾਬਾਦ (ਅੱਜ ਕੱਲ੍ਹ ਬਹਾਦੁਰਗੜ੍ਹ ) ਬਿਰਾਜਮਾਨ ਸਨ , ਜਦੋ ਭਾਈ ਭਾਗ ਰਾਮ ਜੀ ਨੇ ‌ਬੇਨਤੀ ਕੀਤੀ ਪਾਤਸ਼ਾਹ ਸਾਡਾ ਇਲਾਕਾ ਚੇਚਕ ਆਦਿਕ ਕਈ ਬਿਮਾਰੀਆਂ ਨਾਲ ਘਿਰਿਆ ਹੈ। ਬੜਾ ਇਲਾਜ ਕਰਵਾਈ ਦਾ। ਕੋਈ ਹੱਲ ਨਹੀਂ, ਅਸੀਂ ਬੜੇ ਦੁਖੀ ਹਾਂ , ਗ਼ਰੀਬ ਨਿਵਾਜ਼ ਕਿਰਪਾ ਕਰੋ ਸਾਡੇ ਪਿੰਡ ਚਰਨ ਪਾਉ। ਬੇਨਤੀ ਸੁਣ ਨੌਵੇਂ ਗੁਰਦੇਵ ਸੰਗਤ ਸਮੇਤ ਪਿੰਡ ਲਹਿਲ ਪਹੁੰਚੇ। ਇੱਥੇ ਇਕ ਬੋਹੜ ਦਾ ਰੁੱਖ ਦੇਖ ਟਿਕਾਣਾ ਕੀਤਾ। ਨੇੜੇ ਹੀ ਇਕ ਟੋਭਾ ਸੀ , ਨੌਵੇਂ ਪਾਤਸ਼ਾਹ ਨੇ ਦੁਖੀਆਂ ਨੂੰ ਦੇਖ ਉਸ ਟੋਭੇ ਚ ਆਪਣਾ ਪਾਵਨ ਚਰਨ ਛੁਹਾਇਆ ਤੇ ਬਚਨ ਕੀਤੇ ਏਥੇ ਜੋ ਇਸ਼ਨਾਨ ਕਰੇਗਾ ਉਸ ਦੇ ਸਭ ਰੋਗ ਦੂਰ ਹੋਣਗੇ। ਇਕ ਮਾਤਾ ਬੀਬੀ ਕਰਮਾਂ ਦੇਵੀ ਨੇ ਬੇਨਤੀ ਕੀਤੀ ਮਹਾਰਾਜ ਸਾਡੇ ਅਠਰਾਏ ਨੂੰ ਬਾਲ ਸ਼ਾਤ ਹੋ ਜਾਂਦੇ ਆ (ਮਰ ਜਾਂਦੇ) (ਕੁਦਰਤੀ ਗਰਭ ਦਾ ਸਮਾਂ ਨੌਂ ਕ ਮਹੀਨੇ ਹੈ ਪਰ ਅੱਠਵੇਂ ਮਹੀਨੇ ਗਰਭ ਦੇ ਵਿੱਚ ਹੀ ਜਨਮ ਤੋਂ ਕੁਝ ਸਮਾਂ ਪਹਿਲਾਂ ਬੱਚੇ ਦੀ ਮੌਤ ਹੋ ਜਾਣ ਨੂੰ ਇਸ ਨੂੰ ਅਠਵਾਰਾ ਜਾਂ ਅਠਰਾਏ ਕਹਿੰਦੇ ਨੇ ਗਰਭਪਾਤ ਵੀ ਆਖਦੇ ਨੇ ) .
ਬੀਬੀ ਕਰਮੋ ਨੇ ਕਿਹਾ ਮਹਾਰਾਜ ਇਸ ਬਿਮਾਰੀ ਦੇ ਨਾਲ ਕਈ ਕੁੱਖਾਂ ਹਰੀਆਂ ਹੋਣ ਤੋਂ ਪਹਿਲਾਂ ਸਖਣੀਆਂ ਹੋ ਜਾਂਦੀਆ ਨੇ। ਮਿਹਰ ਕਰੋ ਸਤਿਗੁਰਾਂ ਨੇ ਕਿਹਾ ਇਸ ਟੋਭੇ ਚ ਇਸ਼ਨਾਨ ਕਰੋ , ਲੰਗਰ ਲਗਾਉ , ਆਏ ਗਏ ਦੀ ਸੇਵਾ ਕਰੋ, ਸੰਗਤ ਕਰੋ ਸਭ ਰੋਗ ਸਭ ਦੁਖ ਦੂਰ ਹੋਣਗੇ। ਸੰਗਤ ਨੇ ਕਿਹਾ ਜੀ ਏਥੇ ਬਹੁਤੀ ਵੱਸੋ ਨਹੀ ਹੈ , ਪਾਤਸ਼ਾਹ ਨੇ ਕਿਹਾ ਬਹੁਤ ਰੌਕਣ ਲੱਗਣਗੀਆਂ।
ਗੁਰੂ ਬਚਨ ਸਫਲੇ ਬਾਬਾ ਆਲਾ ਸਿੰਘ ਨੇ ਪਟਿਆਲਾ ਸ਼ਹਿਰ ਵਸਾਇਆ ਏਥੇ ਹੀ ਹੁਣ ਅਸਥਾਨ ਹੈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਉਹ ਟੋਭਾ ਸਰੋਵਰ ਬਣਿਆ।
ਉਹ ਬੋਹੜ ਦਾ ਰੁੱਖ ਜਿਥੇ ਸਤਿਗੁਰੂ ਬੈਠੇ ਸੀ , ਹੁਣ ਤਕ ਰਿਹਾ ਹੈ ਪਰ ਕੁਝ ਸਮਾਂ ਪਹਿਲਾਂ ਕਾਰ ਸੇਵਾ ਵਾਲਿਆ ਉਹ ਪਾਵਨ ਬੋਹੜ ਖ਼ਤਮ ਕਰ ਦਿੱਤਾ।
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲੇ ਹਰ ਸਾਲ ਬਸੰਤ ਪੰਚਮੀ ਨੂੰ ਸੰਗਤ ਦਾ ਭਾਰੀ ਇਕੱਠ ਹੁੰਦਾ , ਦੀਵਾਨ ਸਜਦੇ ਨੇ। ਰਵਾਇਤ ਹੈ ਕੇ ਸਤਿਗੁਰੂ ਮਹਾਰਾਜ ਬਸੰਤ ਪੰਚਮੀ ਵਾਲੇ ਦਿਨ ਪਹੁੰਚੇ।
ਮੇਜਰ ਸਿੰਘ
ਗੁਰੂ ਕਿਰਪਾ ਕਰੇ

ਅੱਜ ਮੈ ਸਿੱਖ ਧਰਮ ਦੇ ਪਹਿਲੇ ਸਿੱਖ ਸ਼ਹੀਦ ਦਾ ਜਿਕਰ ਕਰਨ ਲੱਗਾ ਜੋ ਗੁਰੂ ਨਾਨਕ ਸਾਹਿਬ ਜੀ ਵੇਲੇ ਸ਼ਹੀਦ ਹੋਇਆ ਤੇ ਸਿੱਖ ਧਰਮ ਵਿੱਚ ਪਹਿਲੇ ਸ਼ਹੀਦ ਹੋਣ ਦਾ ਮਾਨ ਹਾਸਿਲ ਕੀਤਾ । ਇਸ ਸਿੱਖ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗਾ ਕਿਉਕਿ ਇਤਿਹਾਸ ਵਿੱਚ ਇਸ ਸਿੱਖ ਦਾ ਜਿਕਰ ਬਹੁਤ ਘੱਟ ਆਇਆ ਪਰ ਭਾਈ ਗੁਰਦਾਸ ਜੀ ਨੇ ਇਸ ਸਿੱਖ ਭਾਈ ਤਾਰੂ ਪੋਪਟ ਜੀ ਬਾਰੇ ਲਿਖਿਆ ਹੈ । ਤਾਰੂ ਭਾਈ ਜੀ ਦਾ ਨਾਮ ਸੀ ਤੇ ਪੋਪਟ ਇਹਨਾ ਦੀ ਗੋਤ ਸੀ । ਇਸ ਕਰਕੇ ਇਹਨਾ ਦਾ ਇਤਿਹਾਸ ਵਿੱਚ ਭਾਈ ਤਾਰੂ ਪੋਪਟ ਜੀ ਕਰਕੇ ਹੀ ਆਇਆ ਹੈ । ਕੁਝ ਮੱਕੇ ਦੇ ਕਾਜੀ ਰੁਕਤਦੀਨ ਨੂੰ ਪਹਿਲਾ ਸਿੱਖ ਸ਼ਹੀਦ ਮੰਨਦੇ ਹਨ ਪਰ ਪਹਿਲਾ ਸ਼ਹੀਦ ਬਹੁਤੇ ਇਤਿਹਾਸਕਾਰ ਭਾਈ ਤਾਰੂ ਪੋਪਟ ਜੀ ਨੂੰ ਹੀ ਮੰਨਦੇ ਹਨ । ਆਉ ਇਕ ਝਾਤ ਮਾਰੀਏ ਭਾਈ ਗੁਰਦਾਸ ਜੀ ਦੀ ਵਾਰ ਤੇ ਜਿਸ ਵਿੱਚ ਭਾਈ ਗੁਰਦਾਸ ਜੀ ਨੇ ਗੁਰੂ ਨਾਨਕ ਸਾਹਿਬ ਜੀ ਦੇ ਵੇਲੇ ਦੇ ਸਿੱਖਾਂ ਦਾ ਜਿਕਰ ਕੀਤਾ ਹੈ । ਤੇ ਬਾਅਦ ਫੇਰ ਭਾਈ ਤਾਰੂ ਪੋਪਟ ਜੀ ਦੇ ਜੀਵਨ ਕਾਲ ਤੇ ਇਕ ਝਾਤ ਮਾਰਾਗੇ ਜੀ ।
ਤਾਰੂ ਪੋਪਟ ਤਾਰਿਆ ਗੁਰਮੁਖ ਬਾਲ ਸੁਭਾਇ ਉਦਾਸੀ।
ਮੂਲਾ ਕੀੜ ਵਖਾਣੀਏ ਚਲਿਤ ਅਚਰਜ ਲੁਭਤ ਗੁਰਦਾਸੀ
ਪਿਰਥਾ ਖੇਡਾ ਸੋਇਰੀ ਚਰਣ ਸਰਣ ਸੁਖ ਸਹਿਜ ਨਿਵਾਸੀ
ਭਲਾ ਰਬਾਬ ਵਜਾਇੰਦਾ ਮਜਲਸ ‘ਮਰਦਾਨਾ’ ਮੀਰਾਸੀ
ਪਿਰਥੀ ਮਲ ਸਹਿਗਲ ਭਲਾ ਰਾਮਾ ਡਿਡੀ ਭਗਤ ਅਭਿਆਸੀ।
ਦੌਲਤ ਖਾਂ ਲੋਦੀ ਭਲਾ ਹੋਆ ਜਿੰਦ ਪੀਰ ਅਬਿਨਾਸੀ
ਮਾਲੋ ਮਾਂਗਾ ਸਿਖ ਦੁਇ ਗੁਰਬਾਣੀ ਰਸ ਰਸਿਕ ਬਿਲਾਸੀ
ਸਨਮੁਖ ਕਾਲੂ ਆਸ ਧਾਰ ਗੁਰਬਾਣੀ ਦਰਗਹਿ ਸਾਬਾਸੀ
ਗੁਰਮਤਿ ਭਾਉ ਭਗਤਿ ਪ੍ਰਗਾਸੀ॥ ੧੩॥
ਭਗਰ ਜੋ ਭਗਤਾ ਓਹਰੀ, ਜਾਪੂ ਵੰਸੀ ਸੇਵ ਕਮਾਵੈ
ਸੀਹਾਂ ਉਪਲ ਜਾਣੀਏ ਗਜਨ ਉਪਲ ਸਤਿਗੁਰ ਭਾਵੈ
ਮੈਲਸੀਆਂ ਵਿਚ ਆਖੀਏ ਭਾਗੀਰਥ ਕਾਲੀ ਗੁਨ ਗਾਵੈ
ਜਿਤਾ ਰੰਧਾਵਾਂ ਭਲਾ ਬੂੜਾ ਬੁਢਾ ਇਕ ਮਨ ਧਿਆਵੈ। (ਵਾਰ ੧੧)
ਭਾਈ ਤਾਰੂ ਪੋਪਟ ਜੀ ਲਾਹੌਰ ਦੇ ਰਹਿਣ ਵਾਲਾ ਸੀ ਇਕ ਵਾਰ ਛੋਟੇ ਹੁੰਦਿਆਂ ਆਪਣੀ ਮਾਂ ਦੇ ਨਾਲ ਗੁਰੂ ਨਾਨਕ ਸਾਹਿਬ ਜੀ ਦੇ ਦਰਸ਼ਨਾਂ ਨੂੰ ਆਇਆ। ਤੇ ਜਦ ਗੁਰੂ ਜੀ ਦੇ ਸਾਹਮਣੇ ਆਇਆ ਤਾ ਗੁਰੂ ਜੀ ਦੇ ਚਰਨਾਂ ਉਤੇ ਸਿਰ ਰੱਖ ਕੇ ਗੁਰੂ ਜੀ ਨੂੰ ਅਕਾਲ ਪੁਰਖ ਤਕ ਪਹੁੰਚਣ ਦਾ ਤਰੀਕਾ ਪੁਛਿਆ । ਗੁਰੂ ਜੀ ਨੇ ਆਖਿਆ ਤੂੰ ਏਡੀ ਛੋਟੀ ਉਮਰ ਵਿੱਚ ਏਨੀਆਂ ਸਿਆਣਪ ਭਰੀਆਂ ਗਲਾ ਕਰ ਰਿਹਾ ਇਸ ਦੀ ਵਜਾ ਦਸੋ । ਤਾ ਭਾਈ ਤਾਰੂ ਪੋਪਟ ਜੀ ਕਹਿਣ ਲਗੇ ਸਤਿਗੁਰੂ ਜੀ ਮੌਤ ਜਰੂਰੀ ਨਹੀ ਬਜੁਰਗ ਹੋ ਕੇ ਹੀ ਆਵੇ ਕਈ ਵਾਰ ਛੋਟੇ ਹੁੰਦਿਆਂ ਵੀ ਆ ਸਕਦੀ ਹੈ । ਤੁਸੀ ਮਿਹਰ ਕਰੋ ਇਸ ਮੌਤ ਤੋ ਪਹਿਲਾ ਉਸ ਰੱਬ ਤਕ ਮਨ ਪਹੁੰਚ ਜਾਵੇ । ਇਹ ਸੁਣ ਕੇ ਗੁਰੂ ਨਾਨਕ ਸਾਹਿਬ ਜੀ ਬਹੁਤ ਖੁਸ਼ ਹੋਏ ਤੇ ਭਾਈ ਤਾਰੂ ਪੋਪਟ ਜੀ ਨੂੰ ਆਪਣਾ ਸਿੱਖ ਬਣਾ ਲਿਆ ਤੇ ਉਪਦੇਸ਼ ਦਿੱਤਾ ਉਸ ਵਾਹਿਗੁਰੂ ਨੂੰ ਕਦੇ ਵੀ ਨਹੀ ਵਿਸਾਰਨਾ । ਹੱਕ ਸੱਚ ਦੀ ਕਮਾਈ ਕਰਨੀ ਕਿਤੇ ਵੀ ਅੱਗ ਲਗ ਜਾਵੇ ਉਸ ਨੂੰ ਪਾਣੀ ਨਾਲ ਬਝੌਣ ਦੀ ਕੋਸ਼ਿਸ਼ ਕਰਨੀ ਕਿਸੇ ਦਾ ਦਿਲ ਨਹੀ ਦਖੌਣਾ ਹਰ ਇਕ ਦੀ ਮੱਦਦ ਕਰਨੀ । ਇਹਨਾਂ ਸਾਰੇ ਗੁਰੂ ਜੀ ਦੇ ਬਚਨਾ ਤੇ ਭਾਈ ਤਾਰੂ ਪੋਪਟ ਜੀ ਨੇ ਡਟ ਕੇ ਪਹਿਰਾ ਦਿੱਤਾ । ਜਦੋ ਬਾਬਰ ਨੇ ਲਾਹੌਰ ਤੇ ਹਮਲਾ ਕੀਤਾ ਤਾ ਉਸ ਨੇ ਸ਼ਹਿਰ ਲੁੱਟ ਕੇ ਬਾਅਦ ਵਿੱਚ ਅੱਗ ਲਗਾ ਦਿੱਤੀ । ਜਦੋ ਭਾਈ ਤਾਰੂ ਪੋਪਟ ਜੀ ਨੇ ਅੱਗ ਲਗੀ ਦੇਖੀ ਤਾ ਗੁਰੂ ਨਾਨਕ ਸਾਹਿਬ ਜੀ ਦੇ ਬਚਨਾਂ ਅਨੁਸਾਰ ਘਰ ਜਾ ਕੇ ਖੂਹੀ ਤੋ ਪਾਣੀ ਦੀ ਬਾਲਟੀ ਭਰ ਕੇ ਉਸ ਅੱਗ ਤੇ ਪਾਉਣ ਲਈ ਗਿਆ । ਜਦੋ ਸਿਪਾਹੀਆਂ ਦੇ ਭਾਈ ਤਾਰੂ ਪੋਪਟ ਜੀ ਨੂੰ ਬਾਲਟੀ ਨਾਲ ਪਾਣੀ ਪਾਉਦਿਆ ਦੇਖਿਆ ਤਾ ਹੱਸ ਕੇ ਕਹਿਣ ਲਗੇ ਤੇਰੀ ਬਾਲਟੀ ਪਾਣੀ ਨਾਲ ਕਿਤੇ ਅੱਗ ਬੁਝ ਜਾਵੇਗੀ । ਤਾ ਭਾਈ ਤਾਰੂ ਪੋਪਟ ਜੀ ਨੇ ਆਖਿਆ ਮੈ ਆਪਣੇ ਗੁਰੂ ਦਾ ਹੁਕਮ ਮੰਨ ਕੇ ਬਲਦੀ ਅੱਗ ਤੇ ਪਾਣੀ ਪਾ ਰਿਹਾ । ਅੱਗ ਬੁਝੇ ਚਾਹੇ ਨਾ ਬੁਝੇ ਮੈ ਆਪਣੇ ਗੁਰੂ ਦਾ ਹੁਕਮ ਮੰਨ ਰਿਹਾ ਇਹ ਕਹਿ ਕੇ ਭਾਈ ਤਾਰੂ ਪੋਪਟ ਜੀ ਨੇ ਦੂਸਰੀ ਬਾਲਟੀ ਵੀ ਪਾਣੀ ਦੀ ਪਾ ਕੇ ਆਏ । ਜਦੋ ਤੀਸਰੀ ਬਾਲਟੀ ਪਾਣੀ ਦੀ ਲੈ ਕੇ ਭਾਈ ਜੀ ਆਏ ਤਾ ਸਿਪਾਹੀਆਂ ਨੇ ਸਲਾਹ ਕੀਤੀ ਕਦੇ ਇਸ ਨੂੰ ਵੇਖ ਸਾਰੇ ਨਗਰ ਦੇ ਪਾਣੀ ਪਾ ਕੇ ਅੱਗ ਨਾ ਬੁਝਾ ਦੇਣ । ਇਹ ਸਲਾਹ ਕਰਕੇ ਸਿਪਾਹੀਆਂ ਨੇ ਭਾਈ ਤਾਰੂ ਪੋਪਟ ਜੀ ਨੂੰ ਜਿਉਦਿਆਂ ਹੀ ਬਲਦੀ ਅੱਗ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ । ਭਾਈ ਤਾਰੂ ਪੋਪਟ ਜੀ ਗੁਰੂ ਨਾਨਕ ਸਾਹਿਬ ਜੀ ਦਾ ਹੁਕਮ ਮੰਨਦਿਆਂ ਸ਼ਹਾਦਤ ਪ੍ਰਾਪਤ ਕੀਤੀ ਤੇ ਗੁਰੂ ਜੀ ਦੇ ਸਿੱਖਾਂ ਵਿੱਚੋ ਪਹਿਲੇ ਸ਼ਹੀਦ ਹੋਣ ਦਾ ਮਾਂਨ ਪ੍ਰਾਪਤ ਕੀਤਾ ।
ਜੋਰਾਵਰ ਸਿੰਘ ਤਰਸਿੱਕਾ ।

रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥

ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

बिलावलु महला ५ ॥ सोई मलीनु दीनु हीनु जिसु प्रभु बिसराना ॥ करनैहारु न बूझई आपु गनै बिगाना ॥१॥ दूखु तदे जदि वीसरै सुखु प्रभ चिति आए ॥ संतन कै आनंदु एहु नित हरि गुण गाए ॥१॥ रहाउ ॥ ऊचे ते नीचा करै नीच खिन महि थापै ॥ कीमति कही न जाईऐ ठाकुर परतापै ॥२॥ पेखत लीला रंग रूप चलनै दिनु आइआ ॥ सुपने का सुपना भइआ संगि चलिआ कमाइआ ॥३॥ करण कारण समरथ प्रभ तेरी सरणाई ॥ हरि दिनसु रैणि नानकु जपै सद सद बलि जाई ॥४॥२०॥५०॥

हे भाई! जिस मनुख को परमात्मा भूल जाता है, वोही मनुख गन्दा है, कंगाल है, नीच है। वह मुर्ख मनुख अपने आप को (कोई बड़ी हस्ती) समझता रहता है, सब कुछ करने में समर्थ प्रभु को कुछ नहीं समझता॥१॥ (हे भाई! मनुख को) तभी दुःख मिलता है जब इस को प्रभु भूल जाता है। परमात्मा मन में सदा बसने से सुख प्रतीत होता है। प्रभु का सेवक सदा प्रभु के गुण गाता रहता है। सेवकों के हृदये में यह आनंद टिका रहता है॥१॥रहाउ॥(परन्तु, हे भाई! याद रख) परमात्मा ऊँचे (अकड़खान) को निचा बना देता है, और नीचों को एक पल में ही इज्ज़त वाले बना देता है। उस परमात्मा के प्रातक का अंदाजा नहीं लगाया जा सकता॥२॥ (हे भाई! दुनिया के) खेल-तमाशे (दुनिया के) रंग-रूप देखते-देखते (ही मनुष्य के दुनिया से) चलने के दिन आ पहुँचते हैं। इन रंग-तमाशों से तो साथ खत्म ही होना था, वह साथ खत्म हो जाता है, मनुष्य के साथ तो किए हुए कर्म ही जाते हैं।3। हे जगत के रचनहार प्रभू! हे सारी ताकतों के मालिक प्रभू! (तेरा दास नानक) तेरी शरण आया है। हे हरी! नानक दिन-रात (तेरा ही नाम) जपता है, तुझसे ही सदा-सदा सदके जाता है।4।20।50।

ਅੰਗ : 813

ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

ਅਰਥ : ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ॥੧॥ (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ॥੧॥ ਰਹਾਉ॥ (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ॥੨॥ (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।

ਅਪਾਹਜ ਨੂੰ ਚੱਲਣ ਲਾ ਦਿੰਦਾ
ਗੂੰਗੇ ਨੂੰ ਬੋਲਣ ਲਾ ਦਿੰਦਾ
ਓਹਦਾ ਹਰ ਦੁੱਖ ਮੁੱਕ ਜਾਂਦਾ
ਜੋ ਵਾਹਿਗੁਰੂ ਅੱਗੇ ਝੁਕ ਜਾਂਦਾ

Begin typing your search term above and press enter to search. Press ESC to cancel.

Back To Top