ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ।
ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿੱਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿੱਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ. ਵਣਜਾਰਾ ਬੇਦੀ ਨੇ ‘ਮੁਹੱਲਾ` ਨੂੰ ਅਰਬੀ ਦੇ ਸ਼ਬਦ ਮਹਲੱਹੇ ਦਾ ਤਦਭਵ ਦੱਸਿਆ ਹੈ। ਜਿਸ ਦਾ ਭਾਵ ਉਸ ਸਥਾਨ ਤੋਂ ਹੈ ਜਿੱਥੇ ‘ਫ਼ਤਹ` ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਪਹਿਲਾ ਇਹ ਸ਼ਬਦ ਇਸੇ ਭਾਵ ਵਿੱਚ ਵਰਤਿਆ ਜਾਂਦਾ ਜਦੋਂ ਸਿਖੇ ਹੋਏ ਅਸਥਾਨ ਉੱਪਰ ਕੋਈ ਦਲ ਕਾਬਜ ਹੋ ਜਾਂਦਾ ਤਾਂ ਉੱਥੇ ਹੀ ਦਰਬਾਰ ਲੱਗਦਾ ਹੈ ਸ਼ਾਸਤਰਧਾਰੀ ਤੇਗਜ਼ਨੀ ਦੇ ਕਮਾਲ ਵਿਖਾਉਂਦੇ ਪਰ ਹੌਲੀ-ਹੌਲੀ ਇਹ ਸ਼ਬਦ ਜਲੂਸ ਲਈ ਪ੍ਰਚਲਿਤ ਹੋ ਗਿਆ ਜੋ ਫ਼ੋਜੀ ਸੱਜ ਪੱਜ ਕੇ ਨਗਾਰਿਆਂ ਦੀ ਚੋਟ…ਨਾਲ ਆਨੰਦਪੁਰ ਸਾਹਿਬ ਵਿੱਚ ਇੱਕ ਗੁਰਧਾਮ ਤੋਂ ਦੂਜੇ ਗੁਰਧਾਮਾ ਦੀ ਯਾਤਰਾਂ ਲਈ ਨਿਕਲਦਾ ਸੀ।
ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿੱਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇੱਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇੱਕ ਖਾਸ ਹਮਲੇ ਦੀ ਥਾਂ ‘ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿੱਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿੱਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿੱਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿੱਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿੱਚ ਧੜਾ-ਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਿਲ ਹੋਣ ਲੱਗੇ। ‘ਹੋਲਾ ਮਹੱਲਾ’ ਸਾਨੂੰ ਇੱਕ ਉਪਦੇਸ਼ ਦਿੰਦਾ ਹੈ। ਜਦ ਤਕ ਇਸ ਜਗਤ ਵਿੱਚ ਮਚ ਰਹੇ ‘ਮਹੱਲੇ’ ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਿਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ। ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫਲ ਕਰੀਏ ਤਾਂ ਸਾਨੂੰ ਪਿਤਾ ਕਲਗੀਧਰ ਦਾ ਦੱਸਿਆ ਉਦੇਸ਼ ਚੇਤੇ ਰੱਖਣਾ ਚਾਹੀਦਾ ਹੈ। ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉੱਦਮੀ ਜੀਵਨ ਲੈ ਕੇ ਆਪਣੀ ਤਕਦੀਰ ਨੂੰ ਨਵੇਂ ਸਿਰਿਓਂ ਘੜਨਾ ਚਾਹੀਦਾ ਹੈ।

ਸ਼੍ਰੀ ਅਨੰਦਪੁਰ ਸਾਹਿਬ ਹੋਲੇ-ਮਹੱਲੇ ਤੇ ਗਏ ਨਿਹੰਗ ਸਿੰਘ ਵੀਰ ਭਾਈ ਪਰਦੀਪ ਸਿੰਘ ਜੀ ਪ੍ਰਿੰਸ ਨੂੰ ਕੰਜਰਖਾਨਾ ਰੋਕਣ ਤੇ ਜਿਹੜੇ ਬੁੱਚੜਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ।
ਸ਼ਰਾਰਤੀ ਮੰਢੀਰ ਨੇ ਭਾਈ ਪਰਦੀਪ ਸਿੰਘ ਜੀ ਦੇ ਕੇਸ ਖੁੱਲ੍ਹ ਜਾਣ ਦਾ ਫ਼ਾਇਦਾ ਚੁੱਕਿਆ । ਭਾਈ ਪਰਦੀਪ ਸਿੰਘ ਆਪਣੇ ਕੇਸ ਸਾਂਭਦਾ ਰਹਿ ਗਿਆ ਤੇ ਸ਼ਰਾਰਤੀ ਅਨਸਰ ਵਾਰ ਤੇ ਵਾਰ ਕਰੀ ਗਏ ।
ਲਾਹਣਤ ਹੈ ਇਹੋ ਜਿਹਿਆਂ ਮਾਪਿਆਂ ਨੂੰ ਜੋ ਅੱਜ ਤੱਕ ਆਪਣੀ ਵਿਗੜੀ ਔਲਾਦ ਨੂੰ ਹੋਲੇ ਮਹੱਲੇ ਦਾ ਮਹੱਤਵ ਨੀ ਦੱਸ ਸਕੇ ।
ਉਹਨਾਂ ਪਾਪੀ ਬੁੱਚੜਾਂ ਨੇ ਬਾਦਸ਼ਾਹ-ਦਰਵੇਸ਼ ਦਸਮ-ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਤੋਂ ਸਦਾ ਲਈ ਕੁੱਲ-ਨਾਸ਼, ਵੰਸ਼-ਨਾਸ਼ ਦਾ ਸਰਾਪ ਲੈ ਲਿਆ ।
ਕੈਨੇਡਾ ਤੋਂ ਵਿਸ਼ੇਸ਼ ਤੌਰ ਤੇ ਹੋਲਾ ਮਹੱਲਾ ਵੇਖਣ ਲਈ ਪਹੁੰਚੇ ਸਨ ਨਿਹੰਗ ਸਿੰਘ ਭਾਈ ਪਰਦੀਪ ਸਿੰਘ ਜੀ । ਕੈਨੇਡਾ ਦੇ ਹੀ ਸਿਟੀਜਨ ਸਨ ।
ਸ਼ਰਾਰਤੀ ਮੰਢੀਰ ਅਨੰਦਪੁਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਜੀ ਦੇ ਜੋੜ ਮੇਲਿਆਂ ਨੂੰ ਇਕ ਆਮ ਮੇਲੇ ਵਾਂਙ ਸਮਝਦੀ ਹੈ ।
ਸਿੰਘੂ ਬਾਰਡਰ ਤੇ ਪਿਛਲੇ ਸਾਲ ਕਿਸਾਨੀ ਮੋਰਚੇ ਵੇਲ਼ੇ ਬੇਅਦਬੀ ਕਰਨ ਆਏ ਇਕ ਦੋਸ਼ੀ ਨੂੰ ਨਿਹੰਗ ਸਿੰਘ ਫ਼ੌਜਾਂ ਨੇ ਖਾਲਸਾਈ ਰਵਾਇਤ ਅਨੁਸਾਰ ਸਜ਼ਾ ਦਿੱਤੀ ਤੇ ਸਾਰਾ ਮੀਡੀਆ ਇਕ ਮਹੀਨਾ ਖ਼ਬਰਾਂ ਦਿਖਾਈ ਗਿਆ ਸੀ ਉਸ ਵਿਸ਼ੇਸ ਤੇ ।
ਹੁਣ ਕੋਈ ਨੀ ਬੋਲ ਰਿਹਾ । ਸ਼ਰਾਰਤੀ ਮੰਢੀਰ ਨੂੰ ਕਾਬੂ ਕਰਨ ਵਿੱਚ ਪ੍ਰਸ਼ਾਸ਼ਨ ਤੇ ਸਾਡੀ ਸ਼੍ਰੋਮਣੀ ਕਮੇਟੀ ਦੋਵੇਂ ਬੁਰੀ ਤਰ੍ਹਾਂ ਫੇਲ੍ਹ ਹੋ ਚੁਕੇ ਹਨ ।
– ਗਿਆਨੀ ਦੀਪ ਸਿੰਘ ਪਾਉਂਟਾ ਸਾਹਿਬ

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

ਅੰਗ : 680

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ : ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥

अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥

ਅੰਗ : 678

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਅਰਥ : (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

ਚੋਰ, ਲੁਟੇਰੇ ਅਤੇ ਲਾਲਚੀ ਲੋਕ ਉੱਥੇ ਆਉਂਦੇ ਹਨ ਜਿੱਥੇ ਸੋਨਾ ਅਤੇ ਦੌਲਤ ਹੁੰਦੀ ਹੈ।
ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨੂੰ ਮੁਸਲਿਮ ਸ਼ਾਸਕਾਂ ਨੇ ਦੋ ਵਾਰ ਢਾਹਿਆ ਸੀ, ਪਰ ਹਿੰਦੂ ਮੰਦਰਾਂ ਵਾਂਗ ਸੋਨੇ ਨਾਲ ਜੜਤ ਅਤੇ ਦੌਲਤ ਨਾਲ ਭਰਪੂਰ ਨਾ ਹੋਣ ਕਾਰਨ ਉਸ ਸਮੇਂ ਮੁਸਲਮਾਨਾਂ ਨੇ ਧਾਰਮਿਕ ਸਥਾਨ ਅਰਥਾਤ ਮਸਜਿਦ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਸਿੱਖ ਰਾਜ ਦੇ ਆਉਣ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਕਰ ਦਿੱਤਾ ਗਿਆ ਅਤੇ ਬੇਸ਼ੁਮਾਰ ਦੌਲਤ ਦਾਨ ਕੀਤੀ ਗਈ ਅਤੇ ਚੋਰ-ਲੁਟੇਰੇ ਆਕਰਸ਼ਿਤ ਹੋਣ ਲੱਗੇ। ਸੰਨ 1839 ਵਿਚ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਅਸਲ ਸੱਤਾ ਡੋਗਰਿਆਂ ਦੇ ਹੱਥ ਵਿਚ ਆ ਗਈ ਅਤੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਦੀ ਹਕੂਮਤ ਦੇ ਇੰਚਾਰਜ ਮਹੰਤਾਂ ਨੇ ਗੁਰਦੁਆਰਿਆਂ ਵਿਚ ਇਸ ਦੇ ਉਲਟ ਕਰਮਕਾਂਡੀ ਸੋਚ ਸਥਾਪਤ ਕਰਨ ਦੇ ਯਤਨ ਸ਼ੁਰੂ ਕਰ ਦਿੱਤੇ। ਸਿੱਖੀ ਸਿਧਾਂਤ, ਗੁਰਦੁਆਰੇ ਤਬਾਹ ਹੋ ਗਏ। ਇਹ ਨਿੱਜੀ ਜਾਇਦਾਦ ਬਣ ਗਏ।
ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਸ਼ਾਨ ਨੂੰ ਦੇਖਦਿਆਂ ਅੰਗਰੇਜ਼ ਸਰਕਾਰ ਨੇ ਇਸ ਨੂੰ ਇਕ ਵਿਸ਼ਾਲ ਚਰਚ ਵਿਚ ਤਬਦੀਲ ਕਰਨ ਲਈ ਇਸ ਦੀ ਨਿਲਾਮੀ ਕਰਨ ਦਾ ਫੈਸਲਾ ਕੀਤਾ ਅਤੇ ਗਿਰਜਾਘਰਾਂ ਨੂੰ ਵੇਚਣ ਲਈ ਨਿਲਾਮੀ ਲਈ 30 ਅਪ੍ਰੈਲ 1877 ਦੀ ਮਿਤੀ ਤੈਅ ਕੀਤੀ। 30 ਅਪਰੈਲ 1877 ਨੂੰ ਤੜਕੇ 4.30 ਵਜੇ ਅਸਮਾਨ ਵਿੱਚ ਜ਼ੋਰਦਾਰ ਬਿਜਲੀ ਚਮਕੀ ਅਤੇ ਅੱਗ ਦਾ ਇੱਕ ਗੋਲਾ ਹਰਿਮੰਦਰ ਸਾਹਿਬ ਦੇ ਉੱਤਰੀ ਦਰਵਾਜ਼ੇ ਰਾਹੀਂ ਅੰਦਰ ਦਾਖਲ ਹੋਇਆ ਅਤੇ ਬਿਨਾਂ ਕਿਸੇ ਨੁਕਸਾਨ ਦੇ ਦੂਜੇ ਦਰਵਾਜ਼ੇ ਰਾਹੀਂ ਬਾਹਰ ਆ ਗਿਆ। ਇਸ ਘਟਨਾ ਤੋਂ ਘਬਰਾ ਕੇ ਈਸਾਈ ਧਾਰਮਿਕ ਆਗੂਆਂ ਨੇ ਇਸ ਨੂੰ ਖਰੀਦਣ ਤੋਂ ਇਨਕਾਰ ਕਰ ਦਿੱਤਾ ਅਤੇ ਹਰਿਮੰਦਰ ਸਾਹਿਬ ਨੂੰ ਚਰਚ ਵਿਚ ਤਬਦੀਲ ਨਹੀਂ ਕੀਤਾ ਜਾ ਸਕਿਆ।
ਇਸ ਤਰ੍ਹਾਂ ਮਹੰਤਾਂ ਦੀ ਪਕੜ ਮੁੜ ਮਜ਼ਬੂਤ ​​ਹੋ ਗਈ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਸਮੇਤ ਸਾਰੇ ਗੁਰਦੁਆਰਿਆਂ ਨੂੰ ਨਿੱਜੀ ਜਾਇਦਾਦ ਬਣਾ ਲਿਆ ਅਤੇ ਕੁਕਰਮ ਕਰਨ ਲੱਗ ਪਏ। ਇਸ ਕਾਰਨ ਸਿੱਖ ਘਟਣ ਲੱਗੇ ਤਾਂ ਜਾਗਰੂਕ ਸਿੱਖਾਂ ਨੇ ਅੰਦੋਲਨ ਕਰ ਕੇ ਅਣਗਿਣਤ ਸ਼ਹਾਦਤਾਂ ਪ੍ਰਾਪਤ ਕਰਕੇ ਗੁਰਧਾਮਾਂ ਦਾ ਕਬਜ਼ਾ ਪ੍ਰਾਪਤ ਕੀਤਾ ਅਤੇ ਗੁਰਦੁਆਰਿਆਂ ਵਿਚੋਂ ਕਰਮਕਾਂਡ ਖਤਮ ਕਰਕੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਕੀਤੀ।
ਆਜ਼ਾਦੀ ਤੋਂ ਬਾਅਦ ਕਾਂਗਰਸ ਨੇ ਵੀ ਅਥਾਹ ਦੌਲਤ ‘ਤੇ ਕਾਬਜ਼ ਹੋਣ ਲਈ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕੀਤੀ ਅਤੇ ਸਾਰੀਆਂ ਚਾਲਾਂ ਚੱਲੀਆਂ, ਜਿਸ ਦਾ ਅੰਤ ਬਲੂ ਸਟਾਰ ਅਤੇ ਇੰਦਰਾ ਗਾਂਧੀ ਦੇ ਕਤਲ ‘ਤੇ ਹੋਇਆ।
ਹੁਣ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਮੇਤ ਸਾਰੇ ਗੁਰਦੁਆਰਿਆਂ ‘ਤੇ ਕਰਮਕਾਂਡੀ ਵਿਚਾਰਧਾਰਾ ਦੀਆਂ ਤਾਕਤਾਂ ਅਤੇ ਸ਼੍ਰੋਮਣੀ ਕਮੇਟੀ ਮੁੜ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਸਾਰੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੀ ਕਠਪੁਤਲੀ ਬਣਾਇਆ ਜਾ ਰਿਹਾ ਹੈ। – ਨਰਿੰਦਰ ਸਿੰਘ ਮੋਂਗਾ

Begin typing your search term above and press enter to search. Press ESC to cancel.

Back To Top