7 ਮਾਰਚ 1703 ਨੂੰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਉਦੈ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ਅਨੁਸਾਰ ਮੁਗਲਾ ਕੋਲੋ ਹਿੰਦੂ ਲੜਕੀ ਛੁਡਵਾਂ ਕੇ ਹਿੰਦੂਆਂ ਦੇ ਘਰ ਇੱਜਤ ਨਾਲ ਭੇਜੀ ਸੀ ।
ਲੇਖਕ ਜੋਰਾਵਰ ਸਿੰਘ ਤਰਸਿੱਕਾ ।
ਇਕ ਵਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਨ ਸਜਿਆ ਹੋਇਆ ਸੀ ਕਿ ਇੱਕ ਬ੍ਰਾਹਮਨ ਜਿਸ ਦਾ ਨਾਂਅ ਦੇਵਦਾਸ ਜਾ ( ਦੇਵੀਦਾਸ ) ਸੀ, ਰੋਂਦਾ ਕੁਰਲਾਂਦਾ ਦੀਵਾਨ ਵਿੱਚ ਪੁੱਜਿਆ। ਇਹ ਹੁਸ਼ਿਆਰਪੁਰ ਦੇ ਨੇੜੇ ਦੇ ਇੱਕ ਪਿੰਡ ਜੋਜੇ ਦਾ ਰਹਿਣ ਵਾਲਾ ਸੀ। ਗੁਰੂ ਜੀ ਨੇ ਬ੍ਰਾਹਮਣ ਨੂੰ ਚੁੱਪ ਕਰਾ ਕੇ ਰੋਣ ਦਾ ਕਾਰਨ ਪੁੱਛਿਆ। ਬ੍ਰਾਹਮਣ ਕਹਿਣ ਲੱਗਾ ਬੱਸੀਆਂ ਦਾ ਪਠਾਣ ਜਾਬਰ ਖਾਨ ਜੋ ਹਿਂਦੂਆਂ ਤੇ ਬਹੁਤ ਜੁਲਮ ਕਰਦਾ ਹੈ ਹਿੰਦੂ ਕੁੜੀਆ ਨੂੰ ਚੱਕ ਕੇ ਲੈ ਜਾਦਾ ਹੈ ਤੇ ਉਹਨਾ ਦੀ ਇਜਤ ਬੇ ਪਤ ਕਰਦਾ ਹੈ। ਮੈਂ ਮੁਕਲਾਵਾ ਲੈ ਕੇ ਆ ਰਿਹਾ ਸੀ ਕਿ ਮੇਰੀ ਘਰ ਵਾਲੀ ਬ੍ਰਾਹਮਣੀ , ਪਠਾਣਾਂ ਨੇ ਖੋਹ ਲਈ ਹੈ। ਮੈਂ ਬਹੁਤ ਚੀਕ-ਪੁਕਾਰ ਕੀਤੀ ਪਰ ਮੇਰੀ ਕਿਸੇ ਨੇ ਨਾ ਸੁਣੀ। ਇਨ੍ਹਾਂ ਮੈਨੂੰ ਫੜ ਕੇ ਬਹੁਤ ਮਾਰਿਆ ਤੇ ਮੇਰੀ ਘਰਵਾਲੀ ਖੋਹ ਕੇ ਚਲਦੇ ਬਣੇ। ਮੈ ਸਰਕਾਰੇ ਦਰਬਾਰੇ ਬਹੁਤ ਧੱਕੇ ਖਾਦੇ ਸਾਰੇ ਨਵਾਬਾਂ ਦੇ ਅਗੇ ਹੱਥ ਜੋੜੇ ਪਰ ਮੇਰੀ ਕਿਸੇ ਨੇ ਨਹੀ ਸੁਣੀ ਹੁਣ ਮੈਂ ਆਪ ਜੀ ਦੀ ਸ਼ਰਨ ਆਇਆ ਹਾਂ। ਮੇਰੀ ਸਹਾਇਤਾ ਕਰੋ ਤੇ ਮੇਰੀ ਇਸਤਰੀ ਮੈਨੂੰ ਵਾਪਸ ਦਿਵਾਉ।
ਗੁਰੂ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਹੁਕਮ ਦਿੱਤਾ ਕਿ ਬਸੀ ਦੇ ਪਠਾਣ ਜਾਬਰ ਖਾਂ ਨੇ ਇਸ ਬ੍ਰਾਹਮਣ ਦੀ ਘਰਵਾਲੀ ਖੋਹ ਲਈ ਹੈ। ਤੁਸੀਂ ਸਿੰਘਾਂ ਨੂੰ ਲੈ ਕੇ ਜਾਉ ਤੇ ਬਿਜਲੀ ਦੀ ਫੁਰਤੀ ਵਾਂਗੂ ਬ੍ਰਾਹਮਣੀ ਨੂੰ ਛੁਡਾ ਕੇ ਇਸ ਦੇ ਹਵਾਲੇ ਕਰੋ। ਜਾਬਰ ਖਾਂ ਨੂੰ ਉਸ ਦੇ ਕੀਤੇ ਦੀ ਕਰੜੀ ਸਜ਼ਾ ਦਿਉ।
ਸਾਹਿਬਜਾਦਾ ਅਜੀਤ ਸਿੰਘ ਨੇ ਭਾਈ ਉਦੈ ਸਿੰਘ ਤੇ 100 ਸਿੰਘਾਂ ਨੂੰ ਨਾਲ ਲਿਆ ਤੇ ਬ੍ਰਾਹਮਣ ਨੂੰ ਘੋੜੇ ਤੇ ਬਿਠਾ ਲਿਆ। ਅਜੇ ਦਿਨ ਨਹੀਂ ਸੀ ਚੜ੍ਹਿਆ ਕਿ ਬਸੀ ਪਠਾਣਾਂ ਤੇ ਸਿੰਘ ਜਾ ਪਏ। ਹਵੇਲੀ ਦਾ ਬੂਹਾ ਤੋੜ ਕੇ ਅੰਦਰ ਲੰਘ ਗਏ। ਪਠਾਣਾਂ ਨੇ ਸਿੱਖਾਂ ਨੂੰ ਅੰਦਰ ਆਉਂਦਿਆਂ ਵੇਖ ਸਿੰਘ ਆ ਗਏ ਸਿੱਖ ਆ ਗਏ। ਦਾ ਰੌਲਾ ਪਾ ਦਿੱਤਾ। ਕਿਸੇ ਪਠਾਣ ਦਾ ਹੌਂਸਲਾ ਨਹੀਂ ਸੀ ਕਿ ਸਿੱਖਾਂ ਨਾਲ ਟਾਕਰਾ ਲੈ ਸਕੇ।
ਪਰ ਜਾਨ ਬਚੌਣ ਲਈ ਪਠਾਣਾਂ ਨੇ ਤਲਵਾਰਾ ਸਿੰਘਾ ਨਾਲ ਖੜਕਾਈਆਂ ਜਿਸ ਵਿੱਚ ਬਹੁਤ ਪਠਾਣ ਮਾਰੇ ਗਏ ਕੁਝ ਸਿੰਘ ਵੀ ਜਖਮੀ ਹੋਏ ।
ਜਾਬਰ ਖਾਂ ਅੰਦਰਲੇ ਕਮਰੇ ਵਿੱਚ ਲੁਕਿਆ ਹੋਇਆ ਸੀ। ਸਿੱਖਾਂ ਨੇ ਘਬਰਾਏ ਹੋਏ ਜਾਬਰ ਖਾਂ ਨੂੰ ਜਾ ਪਕੜਿਆਂ ਬ੍ਰਾਹਮਣ ਨੇ ਦੋਸ਼ੀ ਜਾਬਰ ਖਾਂ ਨੂੰ ਪਛਾਣ ਲਿਆ ਸੀ। ਬ੍ਰਾਹਮਣੀ ਨੂੰ ਵੀ ਅੰਦਰੋਂ ਲੱਭ ਕੇ ਬ੍ਰਾਹਮਣ ਦੇ ਹਵਾਲੇ ਕੀਤੀ। ਹੋਰ ਕਿਸੇ ਚੀਜ ਨੂੰ ਹੱਥ ਨਹੀਂ ਲਾਇਆ।
ਸਾਹਿਬਜਾਦਾ ਅਜੀਤ ਸਿੰਘ ਜੀ ਫਿਰ ਉੱਥੇ ਪਹੁੰਚੇ ਜਿੱਥੇ ਹੁਣ ਗੁਰਦੁਆਰਾ ਸ਼ਹੀਦਾਂ ਲਦੇਵਾਲ ਮਹਿਲਪੁਰ ਸਥਿਤ ਹੈ।ਜਖਮੀ ਸਿੰਘਾਂ ਵਿੱਚੋਂ ਕੁੱਝ ਰਾਤ ਨੂੰ ਸ਼ਹੀਦ ਹੋ ਗਏ। ਉਨ੍ਹਾਂ ਸਿੰਘਾਂ ਦਾ ਸੰਸਕਾਰ ਬਾਬਾ ਅਜੀਤ ਸਿੰਘ ਜੀ ਨੇ ਸਵੇਰੇ ਆਪਣੇ ਹੱਥਾਂ ਨਾਲ ਕੀਤਾ।
ਜਾਬਰ ਖਾਂ ਪਠਾਣ ਨੂੰ ਬੰਨ੍ਹ ਕੇ ਘੋੜੇ ਤੇ ਬਿਠਾ ਕੇ ਬ੍ਰਾਹਮਣੀ ਸਮੇਤ ਅਨੰਦਪੁਰ ਸਾਹਿਬ ਪਹੁੰਚੇ। ਗੁਰੂ ਗੋਬਿੰਦ ਸਿੰਘ ਜੀ ਨੇ ਬ੍ਰਾਹਮਣੀ ਪੰਡਤ ਨੂੰ ਦੇ ਕੇ ਉਸਦੇ ਘਰ ਭੇਜ ਦਿੱਤਾ ਤੇ ਕਿਹਾ ਜਿਸ ਦੇ ਲਈ ਸਾਰੇ ਦਰਵਾਜੇ ਬੰਦ ਹੋ ਜਾਣ ਉਸ ਲਈ ਗੁਰੂ ਨਾਨਕ ਸਾਹਿਬ ਜੀ ਦੇ ਦਰਵਾਜੇ ਹਮੇਸ਼ਾ ਲਈ ਖੁਲੇ ਹਨ । ਜਿਸ ਦੀ ਕੋਈ ਮੱਦਦ ਨਹੀ ਕਰਰੇਗਾ ਹਮੇਸ਼ਾ ਮੇਰਾ ਖਾਲਸਾ ਉਸ ਨਾਲ ਹੋਵੇਗਾ ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ।।

ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲਾ ਸਥਾਨ ਹੈ।ਇਸ ਪਾਵਨ ਅਸਥਾਨ ਪ੍ਰਤੀ ਸਿੱਖਾਂ ਦੀ ਸ਼ਰਧਾ ਬਹੁਤ ਵੱਡੀ ਹੈ।ਇਸੇ ਸ਼ਰਧਾ ਤਹਿਤ ਹੀ ਮਹਾਰਾਜਾ ਰਣਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਂ `ਤੇ ਕਈ ਮੁਰੱਬੇ ਜ਼ਮੀਨ ਲਗਾਈ।ਨਹਿਰੀ ਸਿੰਚਾਈ ਕਾਰਨ ਜ਼ਮੀਨ ਦੀ ਆਮਦਨ ਚੋਖੀ ਸੀ ਅਤੇ ਗੁਰਦੁਆਰਾ ਸਾਹਿਬ ‘ਤੇ ਕਾਬਜ਼ ਕੁਕਰਮੀ ਮਹੰਤਾਂ ਨੇ ਇਸ ਆਮਦਨ ਦੀ ਦੁਰਵਤੋਂ ਕਰਦਿਆਂ ਮਨਮਾਨੀਆਂ ਸ਼ੁਰੂ ਕਰ ਦਿੱਤੀਆਂ।ਗੁਰੂ ਘਰ ਅੰਦਰ ਕੁਕਰਮਾਂ ਦਾ ਚਲਣ ਮਹੰਤਾਂ ਦੇ ਜੀਵਨ ਦਾ ਹਿੱਸਾ ਬਣ ਗਿਆ।ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਮਹੰਤ ਸਾਧੂ ਰਾਮ ਸ਼ਰਾਬੀ ਤੇ ਆਚਰਣ ਤੋਂ ਡਿੱਗਿਆ ਹੋਇਆ ਸੀ।ਉਸ ਦੇ ਮਰਨ ਉਪਰੰਤ ਮਹੰਤ ਕਿਸ਼ਨ ਦਾਸ ਕਾਬਜ਼ ਹੋਇਆ।ਉਹ ਵੀ ਸ਼ਰਾਬੀ, ਜੂਏਬਾਜ਼ ਸੀ ਤੇ ਪਹਿਲੇ ਮਹੰਤ ਨਾਲੋਂ ਵੀ ਕਈ ਗੁਣਾ ਵੱਧ ਔਗੁਣਾ ਵਾਲਾ ਸੀ।ਉਸ ਨੇ ਬਹੁਤ ਵਾਅਦੇ ਕੀਤੇ, ਪਰ ਸਭ ਛਿੱਕੇ ਟੰਗ ਕੇ ਮਨਮਰਜ਼ੀਆਂ ਕਰਨ ਲੱਗ ਪਿਆ।ਉਸ ਦੀ ਮੌਤ ਮਗਰੋਂ ਨਰੈਣੂ (ਨਰਾਇਣ ਦਾਸ) ਮਹੰਤ ਬਣਿਆ।ਉਸ ਨੇ ਸੰਗਤ ਦੇ ਕਹਿਣ `ਤੇ ਇਕ ਮੈਜਿਸਟ੍ਰੇਟ ਦੇ ਸਾਹਮਣੇ ਇਕਬਾਲ ਕੀਤਾ ਕਿ ਉਹ ਅਜਿਹੇ ਕੰਮ ਨਹੀਂ ਕਰੇਗਾ ਜੋ ਪਹਿਲੇ ਮਹੰਤ ਕਰਦੇ ਆਏ ਹਨ, ਪਰ ਇਹ ਵਾਅਦੇ ਅਸਲੀਅਤ ਵਿਚ ਨਾ ਆਏ।ਇਹ ਅਤਿ ਦਰਜ਼ੇ ਦਾ ਸ਼ਰਾਬੀ ਤੇ ਭੈੜੇ ਆਚਰਣ ਵਾਲਾ ਨਿਕਲਿਆ।
ਮਹੰਤ ਨੇ ਗੁਰਦੁਆਰਾ ਸਾਹਿਬ ਨੂੰ ਅੱਯਾਸ਼ੀ ਦਾ ਅੱਡਾ ਬਣਾਇਆ ਹੋਇਆ ਸੀ।ਅਗਸਤ 1917 ਵਿਚ ਮਹੰਤ ਨੇ ਗੁਰਦੁਆਰੇ ਦੀ ਹਦੂਦ ਦੇ ਅੰਦਰ ਵੇਸਵਾ ਦਾ ਨਾਚ ਕਰਾਇਆ ਤੇ ਸ਼ਰਾਬ ਦਾ ਦੌਰ ਚਲਾਇਆ।ਉਸ ਦੇ ਚੇਲੇ ਵੀ ਖਤਰਨਾਕ ਹੱਦ ਤਕ ਵਿਗੜੇ ਹੋਏ ਸਨ।ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਨਾਲ ਨਾ ਤਾਂ ਪਿਆਰ ਸੀ ਤੇ ਨਾ ਹੀ ਇਸ ਦੀ ਪਵਿੱਤਰਤਾ ਬਣਾਈ ਰੱਖਣ ਦੇ ਇੱਛੁਕ ਸਨ।ਉਹ ਤਾਂ ਪਵਿੱਤਰ ਅਸਥਾਨ ਦੀ ਕੁਵਰਤੋਂ ਕਰਕੇ ਧੱਜੀਆਂ ਉਡਾ ਰਹੇ ਸਨ। ਸੰਨ 1918 ਨੂੰ ਇੱਕ ਰਿਟਾਇਰਡ ਸਿੰਧੀ ਅਫਸਰ ਆਪਣੇ ਪਰਿਵਾਰ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਤਾਂ ਰਾਤ ਸਮੇਂ ਉਸ ਦੀ 13 ਸਾਲ ਦੀ ਲੜਕੀ ਨਾਲ ਮਹੰਤ ਦੇ ਚੇਲੇ ਨੇ ਕੁਕਰਮ ਕੀਤਾ ਅਤੇ ਮਹੰਤ ਨਰੈਣੂ ਨੇ ਆਪਣੇ ਚੇਲੇ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਉਸੇ ਸਾਲ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ 6 ਬੀਬੀਆਂ ਗੁਰਦੁਆਰੇ ਦਰਸ਼ਨ ਲਈ ਆਈਆਂ ਤਾਂ ਮਹੰਤ ਦੇ ਚੇਲਿਆਂ ਨੇ ਉਨ੍ਹਾਂ ਦਾ ਵੀ ਇਹੀ ਹਸ਼ਰ ਕੀਤਾ।ਜਦੋਂ ਕੁੱਝ ਸਿੰਘਾਂ ਨੇ ਮਹੰਤ ਕੋਲ ਇਸ ਗੱਲ ਦਾ ਰੋਸ ਕੀਤਾ ਤਾਂ ਅੱਗੋਂ ਉਸ ਨੇ ਇਹ ਕਿਹਾ ਕਿ ਗੁਰਦੁਆਰਾ ਸਾਡੀ ਨਿੱਜੀ ਦੁਕਾਨ ਹੈ, ਇਥੇ ਤੁਸੀਂ ਆਪਣੀਆਂ ਇਸਤਰੀਆਂ ਨਾ ਭੇਜਿਆ ਕਰੋ।
ਇਥੋਂ ਦੀ ਵੱਧ ਰਹੀ ਗੁੰਡਾਗਰਦੀ ਤੇ ਅਨਰਥ ਨੂੰ ਦੇਖਦੇ ਹੋਏ ਅਕਤੂਬਰ 1920 ਵਿਚ ਪਿੰਡ ਧਾਰੋਵਾਲੀ ਜ਼ਿਲ੍ਹਾ ਸ਼ੇਖੂਪੁਰਾ ਵਿਚ ਇਕ ਭਾਰੀ ਦੀਵਾਨ ਕੀਤਾ ਗਿਆ, ਜਿਸ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਸੁਧਾਰ ਲਈ ਗੁਰਮਤਾ ਪਾਸ ਕੀਤਾ।ਉਧਰ ਮਹੰਤ ਨੇ ਹਰ ਰੋਜ਼ ਆਸ-ਪਾਸ ਦੇ ਪਿੰਡਾਂ ਵਿਚੋਂ 500 ਆਦਮੀ ਆਪਣੀ ਮਦਦ ਲਈ ਬੁਲਾਉਣੇ ਸ਼ੁਰੂ ਕਰ ਦਿੱਤੇ।ਮਹੰਤ ਨੇ ਗੁਰਦੁਆਰਿਆਂ `ਤੇ ਕਾਬਜ਼ ਮਹੰਤਾਂ ਦਾ ਇੱਕ ਇਕੱਠ ਸਿੱਖਾਂ ਦਾ ਟਾਕਰਾ ਕਰਨ ਲਈ ਸੱਦਿਆ।ਇਸ ਵਿਚ 60 ਆਦਮੀ ਸ਼ਾਮਲ ਹੋਏ।ਨਰਾਇਣ ਦਾਸ ਨੇ ਸਭ ਨੂੰ ਸਪੱਸ਼ਟ ਕਰ ਦਿੱਤਾ ਕਿ ਇਹ ਅਕਾਲੀ ਸੁਧਾਰ ਦੇ ਬਹਾਨੇ ਸਾਡੇ ਕੋਲੋਂ ਆਮਦਨ ਦੇ ਸੋਮੇ ਆਪਣੇ ਕਬਜ਼ੇ ਵਿਚ ਲੈਣਾ ਚਾਹੁੰਦੇ ਹਨ।ਇਹ ਸਾਨੂੰ ਭੁੱਖੇ ਮਾਰਨਾ ਚਾਹੁੰਦੇ ਹਨ ਤੇ ਫਿਰ ਆਪਾਂ ਸੜਕ `ਤੇ ਰਾਹ ਵੇਖਣ ਜੋਗੇ ਹੀ ਰਹਿ ਜਾਵਾਂਗੇ।ਹੁਣ ਹੰਭਲਾ ਮਾਰਨ ਦੀ ਲੋੜ ਹੈ।ਇਕ ਵਾਰ ਹੰਭਲਾ ਮਾਰ ਕੇ ਇਨ੍ਹਾਂ ਨੂੰ ਦਬਾਅ ਲਵੋ ਨਹੀਂ ਤਾਂ ਇਹ ਸਾਨੂੰ ਦਬਾਅ ਲੈਣਗੇ।ਇਸ ਮੰਤਵ ਲਈ 60 ਹਜ਼ਾਰ ਰੁਪਏ ਦਾ ਫੰਡ ਇਕੱਠਾ ਕੀਤਾ ਗਿਆ।ਫੰਡ ਇਕੱਠਾ ਕਰਕੇ ਉਨ੍ਹਾਂ ਨੇ ਹਥਿਆਰ ਖਰੀਦ ਕੇ ਗੁਰਦੁਆਰੇ ਵਿਚ ਰੱਖ ਲਏ ਤੇ ਬਹੁਤ ਸਾਰੇ ਕਿਰਾਏ ਦੇ ਗੁੰਡੇ ਵੀ ਜਮ੍ਹਾਂ ਕਰ ਲਏ।ਭਾਰੀ ਗਿਣਤੀ ਵਿਚ ਗੋਲੀ, ਸਿੱਕਾ, ਮਿੱਟੀ ਦਾ ਤੇਲ, ਲੱਕੜਾਂ ਆਦਿ ਇਕੱਠੀਆਂ ਕਰ ਲਈਆਂ।
ਮਹੰਤ ਨਰੈਣੂ ਦੀ ਕੋਝੀ ਹਰਕਤ ਦੀ ਸੂਹ ਭਾਈ ਵਰਿਆਮ ਸਿੰਘ ਦੇ ਰਾਹੀਂ, ਜਿਸਨੂੰ ਸੂਹੀਏ ਦੇ ਤੌਰ `ਤੇ ਮਹੰਤ ਕੋਲ ਭੇਜਿਆ ਹੋਇਆ ਸੀ, ਭਾਈ ਕਰਤਾਰ ਸਿੰਘ ਝੱਬਰ ਹੋਰਾਂ ਨੂੰ ਲੱਗੀ ਕਿ ਮਹੰਤ ਦੀ ਨੀਅਤ ਸਾਫ ਨਹੀਂ।ਉਹ ਪੰਥਕ ਆਗੂਆਂ ਨੂੰ ਖਤਮ ਕਰਨਾ ਚਾਹੁੰਦਾ ਹੈ।ਉਨ੍ਹਾਂ ਨੇ ਇਲਾਕੇ ਦੇ ਮੁਖੀ ਸਿੰਘਾਂ ਨਾਲ ਸਲਾਹ ਕੀਤੀ ਕਿ ਮਾਰਚ ਦੀ ਸਿੱਖ ਕਾਨਫਰੰਸ ਤੋਂ ਪਹਿਲਾਂ-ਪਹਿਲਾਂ ਹੀ ਮਹੰਤ ਨਾਲ ਸਿੱਝ ਲਿਆ ਜਾਵੇ, ਕਿਉਂਕਿ ਇਸ ਨੇ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਣਾ।ਇਸ ਲਈ ਗੁਰਦੁਆਰੇ ਦਾ ਕਬਜ਼ਾ ਉਸ ਵੇਲੇ ਛੁਡਾ ਲਿਆ ਜਾਵੇ, ਜਦੋਂ ਮਹੰਤ ਲਾਹੌਰ ਵਿਖੇ ਹੋ ਰਹੀ ਸਨਾਤਨ ਕਾਨਫਰੰਸ ਵਿਚ ਗਿਆ ਹੋਵੇ।
23 ਜਨਵਰੀ ਤੇ 6 ਫਰਵਰੀ 1921 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸ਼੍ਰੋਮਣੀ ਕਮੇਟੀ ਦੇ ਸਮਾਗਮ ਹੋਏ ਜਿਨ੍ਹਾਂ ਵਿਚ ਸ੍ਰੀ ਨਨਕਾਣਾ ਸਾਹਿਬ ਸਬੰਧੀ ਵਿਚਾਰ ਹੋਈ।ਸਾਰੇ ਪੰਥ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ਨੂੰ ਸੁਧਾਰਨ ਲਈ ਜੋਸ਼ ਠਾਠਾਂ ਮਾਰ ਰਿਹਾ ਸੀ।ਜ਼ਿਲ੍ਹਾ ਸ਼ੇਖੂਪੁਰਾ ਤੇ ਲਾਇਲਪੁਰ ਵਿਚ ਭਾਰੀ ਦੀਵਾਨ ਕੀਤੇ ਗਏ।ਭਾਈ ਲਛਮਣ ਸਿੰਘ ਧਾਰੋਵਾਲੀ ਨੇ ਇਕ ਤਕੜਾ ਜਥਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ।17 ਫਰਵਰੀ ਨੂੰ ਸ੍ਰੀ ਗੁਰੂ ਸਿੰਘ ਸਭਾ ਲਾਇਲਪੁਰ ਦੇ ਗੁਰਦੁਆਰੇ ਵਿਚ ਵੀ ਮੁਖੀ ਸਿੰਘਾਂ ਦੀ ਇਕੱਤਰਤਾ ਹੋਈ, ਜਿਸ ਵਿਚ ਜਥਾ ਲਿਜਾਣ ਬਾਰੇ ਵਿਚਾਰ ਕੀਤੀ ਗਈ। ਭਾਈ ਲਛਮਣ ਸਿੰਘ ਧਾਰੋਵਾਲੀ, ਭਾਈ ਕਰਤਾਰ ਸਿੰਘ ਝੱਬਰ, ਸ. ਤੇਜਾ ਸਿੰਘ ਚੂਹੜਕਾਣਾ ਆਦਿ ਸਿੱਖ ਆਗੂ ਸਾਰੀ ਤਹਿਰੀਕ ਨੂੰ ਚਲਾ ਰਹੇ ਸਨ।ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲੈਣ ਲਈ ਫੈਸਲਾ ਹੋਇਆ ਕਿ ਦੋਵੇਂ ਜਥੇ 20 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਪੁੱਜਣ।ਮਹੰਤ ਨੇ ਨਵੀਂ ਚਲਾਕੀ ਖੇਡਦਿਆਂ ਗੱਲਬਾਤ ਦੀ ਤਜਵੀਜ਼ ਰੱਖੀ, ਪਰ ਸਮਾਂ ਦੇ ਕੇ ਨਾ ਪਹੁੰਚਿਆ।ਮਹੰਤ ਦੀ ਬਦਨੀਤੀ ਨੂੰ ਸਮਝਦਿਆਂ ਸਿੱਖ ਆਗੂਆਂ ਨੇ ਟਕਰਾਅ ਦੀ ਸਥਿਤੀ ਨੂੰ ਟਾਲਣ ਲਈ ਉਲੀਕੇ ਪ੍ਰੋਗਰਾਮ ਅੱਗੇ ਪਾਉਣ ਦੀ ਸਲਾਹ ਕੀਤੀ, ਪਰ ਭਾਈ ਲਛਮਣ ਸਿੰਘ ਧਾਰੋਵਾਲੀ ਕੋਲ ਇਸ ਦੀ ਜਾਣਕਾਰੀ ਪੁੱਜਣ ਤਕ ਉਹ ਅਰਦਾਸਾ ਸੋਧ ਚੁੱਕੇ ਸਨ ਅਤੇ ਜਿਸ ਕਾਰਨ ਉਨ੍ਹਾਂ ਨੇ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ।
ਭਾਈ ਲਛਮਣ ਸਿੰਘ ਜੋ 19 ਫਰਵਰੀ ਦੀ ਸ਼ਾਮ ਨੂੰ ਪਿੰਡੋਂ ਜਥਾ ਲੈ ਕੇ ਚੱਲੇ ਸਨ, ਅਗਲੀ ਸਵੇਰ ਸ੍ਰੀ ਨਨਕਾਣਾ ਸਾਹਿਬ ਪੁੱਜੇ।ਭਾਈ ਸਾਹਿਬ ਦੇ ਨਾਲ ਉਸ ਸਮੇਂ 200 ਦੇ ਕਰੀਬ ਸਿੰਘ ਸਨ।ਜਥੇ ਨੇ ਸ਼ਰਧਾ ਨਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਭਾਈ ਲਛਮਣ ਸਿੰਘ ਧਾਰੋਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਗਏ।
ਮਹੰਤ ਨਰਾਇਣ ਦਾਸ ਨੇ ਕਤਲੇਆਮ ਦੀ ਪੂਰੀ ਤਿਆਰੀ ਕੀਤੀ ਹੋਈ ਸੀ।ਮਿੱਟੀ ਦੇ ਤੇਲ ਦੇ ਪੀਪੇ, ਛਵੀਆਂ, ਗੰਡਾਸੇ, ਲੱਕੜਾਂ, ਬੰਦੂਕਾਂ ਤੇ ਕਾਰਤੂਸ ਕਾਫੀ ਮਾਤਰਾ ਵਿਚ ਮੰਗਵਾ ਕੇ ਰੱਖੇ ਹੋਏ ਸਨ।ਜਦੋਂ ਜਥਾ ਜਨਮ ਅਸਥਾਨ ਅੰਦਰ ਦਾਖਲ ਹੋਇਆ ਤਾਂ ਮਹੰਤ ਨੇ ਬਾਹਰਲੇ ਦਰਵਾਜ਼ੇ ਬੰਦ ਕਰ ਦਿੱਤੇ।ਕਾਤਲਾਂ ਨੇ ਸਿੰਘਾਂ ਉਪਰ ਵਾਰ ਕਰਨੇ ਸ਼ੁਰੂ ਕਰ ਦਿੱਤੇ।ਛੱਤ ਦੇ ਉਪਰੋਂ ਮਹੰਤ ਦੇ ਗੁੰਡਿਆਂ ਨੇ ਗੋਲੀਆਂ ਦੀ ਵਰਖਾ ਕਰਕੇ ਸ਼ਾਂਤਮਈ ਸਿੰਘਾਂ ਨੂੰ ਵਿੰਨ੍ਹ ਦਿੱਤਾ।ਛਵੀਆਂ ਤੇ ਗੰਡਾਸਿਆਂ ਨਾਲ ਸਿੰਘਾਂ ਨੂੰ ਸ਼ਹੀਦ ਕੀਤਾ ਗਿਆ।ਭਾਈ ਲਛਮਣ ਸਿੰਘ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸਨ, ਨੂੰ ਵੀ ਗੋਲੀਆਂ ਲੱਗੀਆਂ।ਸ਼ਹੀਦ ਸਿੰਘਾਂ ਦੇ ਸਰੀਰਾਂ ਨੂੰ ਤੇਲ ਪਾ ਕੇ ਫੂਕਿਆ ਗਿਆ ਅਤੇ ਭਾਈ ਲਛਮਣ ਸਿੰਘ ਨੂੰ ਜ਼ਖਮੀ ਹਾਲਤ ਵਿਚ ਜੰਡ ਨਾਲ ਬੰਨ੍ਹ ਕੇ ਅੱਗ ਲਗਾ ਦਿੱਤੀ।ਸ. ਦਲੀਪ ਸਿੰਘ ਜੀ ਉਸ ਸਮੇਂ ਸ. ਉਤਮ ਸਿੰਘ ਦੇ ਕਾਰਖਾਨੇ ਵਿਚ ਸਨ।ਜਦੋਂ ਉਨ੍ਹਾਂ ਨੇ ਗੋਲੀਆਂ ਦੀ ਅਵਾਜ਼ ਸੁਣੀ ਤਾਂ ਉਹ ਭੱਜ ਕੇ ਗੁਰਦੁਆਰਾ ਸਾਹਿਬ ਆ ਗਏ।ਜਦੋਂ ਨੇੜੇ ਪੁੱਜੇ ਤਾਂ ਗੁੰਡਿਆਂ ਨੇ ਛਵੀਆਂ ਤੇ ਗੰਡਾਸੇ ਮਾਰ ਕੇ ਉਨ੍ਹਾਂ ਨੂੰ ਵੀ ਭੱਖਦੀ ਭੱਠੀ ਵਿਚ ਸੁੱਟ ਦਿੱਤਾ।
ਇਸ ਸਾਕੇ ਸਬੰਧੀ ਸ. ਉੱਤਮ ਸਿੰਘ ਕਾਰਖਾਨੇ ਵਾਲਿਆਂ ਨੇ ਪੰਥਕ ਜਥੇਬੰਦੀ ਤੇ ਸਰਕਾਰੀ ਅਫਸਰਾਂ ਨੂੰ ਤਾਰਾਂ ਭੇਜੀਆਂ।21 ਫਰਵਰੀ 1921 ਨੂੰ ਮੁੱਖੀ ਸਿੱਖ ਤੇ ਅਣਗਿਣਤ ਸੰਗਤਾਂ ਸ੍ਰੀ ਨਨਕਾਣਾ ਸਾਹਿਬ ਪੁੱਜੀਆਂ।ਉਸੇ ਦਿਨ ਸ਼ਾਮ ਨੂੰ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਪੰਥਕ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਥਾਂ ਵਿਚ ਆ ਗਿਆ।
23 ਫਰਵਰੀ 1921 ਈ. ਨੂੰ ਸ਼ਹੀਦ ਹੋਏ ਸਾਰੇ ਸਿੰਘਾਂ ਦਾ ਇਕੱਠਾ ਸਸਕਾਰ ਕੀਤਾ ਗਿਆ। 5 ਅਪ੍ਰੈਲ 1921 ਈ. ਤੋਂ ਮਹੰਤ ਨਰੈਣ ਦਾਸ ਅਤੇ ਉਸ ਦੇ ਬੰਦਿਆਂ ਵਿਰੁੱਧ ਮੁਕੱਦਮਾ ਚਲਣਾ ਸ਼ੁਰੂ ਹੋਇਆ। 12 ਅਕਤੂਬਰ 1921 ਈ. ਨੂੰ ਸੈਸ਼ਨ ਜੱਜ ਨੇ ਮਹੰਤ ਨਰੈਣ ਦਾਸ ਅਤੇ ਉਸ ਦੇ ਸੱਤ ਬੰਦਿਆਂ ਨੂੰ ਮੌਤ ਦੀ ਸਜ਼ਾ ਦਿੱਤੀ ਅਤੇ ਅੱਠ ਹੋਰਾਂ ਨੂੰ ਉਮਰ ਭਰ ਦੀ ਜਲਾਵਤਨੀ ਦਾ ਦੰਡ ਦਿੱਤਾ, 16 ਪਠਾਣਾਂ ਨੂੰ 7 ਸਾਲ ਬਾਮੁਸ਼ਕਤ ਕੈਦ ਦੀ ਸਜ਼ਾ ਦਿੱਤੀ। ਮਹੰਤ ਨਰੈਣ ਦਾਸ ਦੀ ਅਪੀਲ ‘ਤੇ 3 ਮਾਰਚ 1922 ਈ. ਨੂੰ ਹਾਈ ਕੋਰਟ ਨੇ ਉਸ ਨੂੰ ਉਮਰ ਕੈਦ, ਉਸ ਦੇ ਤਿੰਨ ਬੰਦਿਆਂ ਨੂੰ ਮੌਤ ਦੀ ਸਜ਼ਾ ਅਤੇ ਦੋ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਅਤੇ ਬਾਕੀਆਂ ਨੂੰ ਰਿਹਾ ਕਰ ਦਿੱਤਾ।
ਮਹੰਤ , ਲਾਲਾ ਲਾਜਪਤ ਰਾਏ ਦੇ ਵੀ ਨੇੜੇ ਸੀ ਲਾਲੇ ਨੂੰ ਅਖਬਾਰ ਲਈ ਆਰਥਿਕ ਸਹਾਇਤਾ ਵੀ ਦਿੰਦਾਂ ਸੀ।
ਮਹੰਤ ਨੂੰ ਸਰਕਾਰੀ ਸ਼ਹਿ ਵੀ ਸੀ ਇਸ ਲਈ ਪਹਿਲਾਂ ਫਾਂਸੀ ਦੀ ਸਜ਼ਾ ਦਿਤੀ , ਫਿਰ ਉਸਨੂੰ ਕਾਲੇ ਪਾਣੀ ਦੀ ਸਜ਼ਾ ਚ ਬਦਲ ਦਿਤਾ।
ਇੱਕ ਸਿੰਘ ਤੋ ਜਾਣਕਾਰੀ ਮਿਲੀ ਕਿ ਕਾਲੇ ਪਾਣੀ ਤੋ ਵੀ ਛੇਤੀ ਹੀ ਅਜਾਦ ਕਰ ਦਿਤਾ ਸੀ ਤੇ ਦੇਹਰਾਦੂਨ ਰਾਮਰਾਇ ਦੇ ਅਸਥਾਨ ਦਾ ਮਹਂਤ ਬਣਗਿਆ ਸੀ ਉਥੇ ਹੀ ਗੁਮਨਾਮ ਰਹਿ ਮਰ ਗਿਆ।

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥

अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥

ਅੰਗ : 643

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ : (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥ हे भाई! कोई मनुष्य अपनी मनोकामना के अनुसार तीर्थों पे जा बसा है, (मुक्ति का चाहवान अपने) सिर पर (शिव जी वाला) आरा रखवाता है (और, अपने आप को चिरवा लेता है)। पर अगर कोई मनुष्य (ऐसे) लाखों ही यतन करे, इस तरह भी मन की (विकारों की) मैल नहीं उतरती।3। हे भाई! कोई मनुष्य सोना, स्त्री, बढ़िया घोड़े, बढ़िया हाथी (और ऐसे ही) कई किसमों के दान करने वाला है। कोई मनुष्य अन्न दान करता है, कपड़े दान करता है, जमीन दान करता है। (इस तरह भी) परमात्मा के दर पर पहुँचा नहीं जा सकता।4। हे भाई! कोई मनुष्य देव-पूजा में, देवताओं को नमस्कार दंडवत करने में, खट् कर्म करने में मस्त रहता है। पर वह भी (इन मिथे हुए धार्मिक कर्मों को करने के कारण अपने आप को धार्मिक समझ के) अहंकार करता-करता (माया के मोह के) बँधनों में जकड़ा रहता है। इस ढंग से भी परमात्मा को नहीं मिला जा सकता।5। योग-मत में सिद्धों के प्रसिद्ध चौरासी आसन हैं। ये आसन कर करके भी मनुष्य थक जाता है। उम्र तो लंबी कर लेता है, पर इस तरह परमात्मा से मिलाप का संजोग नहीं बनता, बार बार जनम मरन के चक्कर में पड़ा रहता है।6। हे भाई! कई ऐसे हैं जो राज हकूमत के रंग तमाशे भोगते हैं, राजाओं वाले ठाठ-बाठ बनाते हैं, लोगों पर हुकम चलाते हैं, कोई उनका हुकम मोड़ नहीं सकता। सुंदर स्त्री की सेज भोगते हैं, (अपने शरीर पर) चंदन व इत्र लगाते हैं। पर ये सब कुछ तो भयानक नर्क की ओर ले जाने वाले हैं।7। हे भाई! साध-संगति में बैठ के परमात्मा की सिफत सालाह करनी- ये कर्म और सारे कर्मों से श्रेष्ठ है। पर, हे नानक! कह– ये अवसर उस मनुष्य को ही मिलता है जिसके माथे पर पूर्बले किए कर्मों के संस्कारों के अनुसार लेख लिखा होता है।8। हे भाई! तेरा सेवक तेरी सिफत सालाह के रंग में मस्त रहता है। हे भाई! दीनों के दुख दूर करने वाला परमात्मा जिस मनुष्य पर दयावान होता है, उसका ये मन परमात्मा की सिफत सालाह के रंग में रंगा रहता है। रहाउ दूजा।1।3।

ਅੰਗ : 641

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

Begin typing your search term above and press enter to search. Press ESC to cancel.

Back To Top