ਜੇਠ ਦੇ ਮਹਿਨੇ ਦੀ ਸੰਗਰਾਂਦ ਦੇ
ਪਵਿੱਤਰ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ
ਬੇਅੰਤ ਵਧਾਈਆਂ |
🙏🙏🙏🙏
ਰਾਏ ਬੁਲਾਰ ਦੇ ਵਾਰਿਸਾਂ ਨੇ ਜਮੀਨ ਦੇ ਲਾਲਚ ਵਿਚ ਅਦਾਲਤ ਵਿਚ ਮੁਕੱਦਮਾ ਕਰ ਦਿਤਾ ਕਿ ਸਾਡੇ ਬਜੁਰਗ ਰਾਏ ਬੁਲਾਰ ਦਾ ਦਿਮਾਗ ਉਦੋਂ ਸਹੀ ਨਹੀ ਸੀ ਜਦ ਉਸਨੇ ਆਪਣੀ ਅੱਧੀ ਜਮੀਨ ਗੁਰੂ ਨਾਨਕ ਸਾਹਿਬ ਦੇ ਨਾਂ ਲਵਾਈ ਸੀ ਤੇ ਹੁਣ ਉਹ ਪੈਲੀ ਸਾਨੂੰ ਮਿਲਣੀ ਚਾਹੀਦੀ ਹੈ-ਇਸ ਮਗਰੋਂ ਜੋ ਕੁਝ ਹੋਇਆ,ਉਹ ਜਾਨਣ ਲਈ ਇਹ ਲੇਖ ਪੜੋ-ਕਮਾਲ -ਕਮਾਲ-ਵਿਸਮਾਦ…!
ਰਾਇ ਬੁਲਾਰ ਖ਼ਾਨ ਸਾਹਿਬ ਨਾਲ ਗੁਰੂ ਨਾਨਕ ਦੇਵ ਜੀ ਦੀ ਇੱਕ ਸਾਂਝ ਦਾ ਜ਼ਿਕਰ ਸਾਡੀਆਂ ਸਾਖੀਆਂ ਵਿੱਚ ਨਹੀਂ ਆਉਂਦਾ। ਵੱਡੀ ਘਟਨਾ ਵਾਪਰੀ ਪਰ ਸਾਖੀਆਂ ਵਿੱਚ ਦਰਜ ਨਹੀਂ ਕੀਤੀ ਗਈ। ਇਹ ਸਾਖੀ ਮੈਨੂੰ ਗੁਰੂ ਨਾਨਕ ਗੌਰਮਿੰਟ ਡਿਗਰੀ ਕਾਲਜ ਨਨਕਾਣਾ ਸਾਹਿਬ ਦੇ ਠੇਕੇਦਾਰ ਨੇ ਸੁਣਾਈ।
ਹੋਇਆ ਇੰਜ ਕਿ 10 ਅਪਰੈਲ 1993 ਨੂੰ ਨਨਕਾਣਾ ਸਾਹਿਬ ਮੱਥਾ ਟੇਕਿਆ, ਕੀਰਤਨ ਸੁਣਿਆ ਤੇ ਲੰਗਰ ਛਕਿਆ। ਸੋਚਿਆ ਕਿ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਮਿਲਾਂ, ਗੱਲਾਂ ਕਰਾਂ। ਕਾਲਜ ਤਾਂ ਹੋਣਾ ਨਹੀਂ ਇੱਥੇ, ਸਕੂਲ ਹੋਏਗਾ। ਕਿਸੇ ਮਾਸਟਰ ਨੂੰ ਮਿਲੀਏ। ਪੁਲੀਸ ਅਫ਼ਸਰ ਨੂੰ ਦੱਸਿਆ ਕਿ ਮੈਂ ਪ੍ਰੋਫੈਸਰ ਹਾਂ। ਕਿਸੇ ਪ੍ਰੋਫ਼ੈਸਰ ਜਾਂ ਮਾਸਟਰ ਨੂੰ ਮਿਲਣਾ ਚਾਹੁੰਦਾ ਹਾਂ। ਡੀ.ਐੱਸ.ਪੀ. ਨੇ ਦੱਸਿਆ, ‘‘ਅਹਿ ਇਧਰ ਦੋ ਕੁ ਫਰਲਾਂਗ ’ਤੇ ਕਾਲਜ ਹੈ, ਚਲੇ ਜਾਓ।’’ ਤੁਰਦਾ ਗਿਆ। ਅੱਗੇ ਗੇਟ ਆ ਗਿਆ। ਅੰਗਰੇਜ਼ੀ ਅਤੇ ਉਰਦੂ ਅੱਖਰਾਂ ਵਿੱਚ ਲਿਖਿਆ ਹੋਇਆ ਸੀ- ਗੁਰੂ ਨਾਨਕ ਗੌਰਮਿੰਟ ਡਿਗਰੀ ਕਾਲਜ ਨਨਕਾਣਾ ਸਾਹਿਬ। ਅੰਦਰ ਲੰਘਿਆ, ਕੋਈ ਦਿਸਿਆ ਨਹੀਂ। ਚੌਕੀਦਾਰ ਨੇ ਸਲਾਮਾਲੇਕਮ ਆਖਿਆ ਤੇ ਕਿਹਾ, ‘‘ਜੀ ਖਿਦਮਤ?’’ ਮੈਂ ਕਿਹਾ, ‘‘ਕੋਈ ਪ੍ਰੋਫ਼ੈਸਰ ਹੈ?’’ ਉਸ ਨੇ ਕਿਹਾ, ‘‘ਹਨ, ਇਮਤਿਹਾਨ ਹੋ ਰਹੇ ਹਨ। ਡਿਊਟੀਆਂ ’ਤੇ ਹਨ। ਕੰਮ ਹੈ ਤਾਂ ਜਿਸ ਨੂੰ ਕਹੋ ਬੁਲਾ ਲਿਆਉਂਦਾ ਹਾਂ।’’ ਮੈਂ ਕਿਹਾ, ‘‘ਕੰਮ ਤਾਂ ਕੋਈ ਨਹੀਂ। ਘੰਟੇ ਨੂੰ ਫੇਰ ਆ ਜਾਵਾਂਗਾ ਪੰਜ ਵਜੇ।’’ ਵਾਪਸ ਤੁਰ ਪਿਆ। ਸਾਢੇ ਛੇ ਫੁੱਟ ਲੰਮਾ 65-70 ਸਾਲ ਦਾ ਬਜ਼ੁਰਗ ਸਲਵਾਰ ਕਮੀਜ਼ ਦਸਤਾਰ ਪਹਿਨੀ ਮੇਰੇ ਵੱਲ ਤੇਜ਼ੀ ਨਾਲ ਆਇਆ, ‘‘ਸਰਦਾਰ ਜੀ ਸਤਿ ਸ੍ਰੀ ਅਕਾਲ। ਪਰਤ ਕਿਉਂ ਚਲੇ? ਮੈਂ ਤੁਹਾਨੂੰ ਦੇਖਿਆ ਤਾਂ ਲੇਬਰ ਨੂੰ ਛੁੱਟੀ ਦੇ ਦਿੱਤੀ। ਮੈਂ ਠੇਕੇਦਾਰ ਹਾਂ। ਮੁੰਡਿਆਂ ਲਈ ਹੋਸਟਲ ਬਣਾ ਰਿਹਾ ਹਾਂ। ਆਉ ਇਧਰ ਬੈਠੀਏ। ਗੱਲਾਂ ਕਰਾਂਗੇ।’’ ਦੋ-ਤਿੰਨ ਕੁਰਸੀਆਂ ਮੰਗਵਾ ਲਈਆਂ। ਕੋਈ ਮਜ਼ਦੂਰ ਛੁੱਟੀ ਕਰਕੇ ਘਰ ਨਹੀਂ ਗਿਆ, ਸਾਰੇ ਸਾਡੇ ਇਰਦ-ਗਿਰਦ ਜ਼ਮੀਨ ਉਪਰ ਬੈਠ ਗਏ। ਗੱਲਾਂ ਦੌਰਾਨ ਮੈਂ ਪੁੱਛਿਆ, ‘‘ਗੁਰਦੁਆਰਾ ਸਾਹਿਬ ਦੇ ਨਾਮ ਕਿੰਨੀ ਜ਼ਮੀਨ ਹੈ ਇੱਥੇ?’’ ਉਸ ਨੇ ਕਿਹਾ, ‘‘ਜੀ ਕਿਉਂ ਪੁੱਛੀ ਇਹ ਗੱਲ? ਰਹਿਣ-ਸਹਿਣ ਖਾਣ-ਪੀਣ ਵਿੱਚ ਕੋਈ ਦਿੱਕਤ ਆਈ?’’ ਮੈਂ ਕਿਹਾ, ‘‘ਨਹੀਂ। ਕੋਈ ਕਮੀ ਨਹੀਂ ਰਹੀ। ਇਹ ਮੇਰੇ ਬਾਬੇ ਦਾ ਜਨਮ ਸਥਾਨ ਹੈ ਨਾ। ਇਸ ਵਾਸਤੇ ਕੀ ਮੇਰਾ ਫ਼ਿਕਰਮੰਦ ਹੋਣ ਦਾ ਹੱਕ ਨਹੀਂ?’’ ਉਸ ਨੇ ਕਿਹਾ, ‘‘ਬਿਲਕੁਲ ਨਹੀਂ। ਫ਼ਿਕਰ ਕਰਨ ਦਾ ਹੱਕ ਵੱਡਿਆਂ ਦਾ ਹੈ। ਸਾਡਾ ਤੁਹਾਡਾ ਹੱਕ ਬੰਦਗੀ ਕਰਨ ਦਾ ਹੈ। ਹਜ਼ਰਤ ਬਾਬਾ ਨਾਨਕ ਅਲਹਿ ਸਲਾਮ ਸਾਡਾ ਫ਼ਿਕਰ ਕਰਦਾ ਹੈ।’’
ਮੈਂ ਕਿਹਾ, ‘‘ਦਰੁਸਤ। ਅੱਛਾ ਇਹ ਦੱਸੋ ਕਿ ਜਾਣਨ ਦਾ ਹੱਕ ਤਾਂ ਹੈ?’’ ਉਸ ਨੇ ਕਿਹਾ, ‘‘ਹਾਂ, ਜਾਣਨ ਦਾ ਹੱਕ ਹੈ। ਸਾਢੇ ਸੱਤ ਸੌ ਮੁਰੱਬਾ ਜ਼ਮੀਨ ਗੁਰਦੁਆਰੇ ਦੇ ਨਾਮ ਹੈ।’’ ਫਿਰ ਪੁੱਛਿਆ, ‘‘ਕੀ ਮਹਾਰਾਜਾ ਰਣਜੀਤ ਸਿੰਘ ਨੇ ਲੁਆਈ ਸੀ ਇਹ ਜ਼ਮੀਨ?’’ ਠੇਕੇਦਾਰ ਨੇ ਕਿਹਾ, ‘‘ਬਿਲਕੁਲ ਨਹੀਂ। ਇੰਨੀ ਜ਼ਮੀਨ ਕਿਸੇ ਗੁਰਦੁਆਰੇ ਦੇ ਨਾਮ ਮਹਾਰਾਜੇ ਨੇ ਨਹੀਂ ਲੁਆਈ। ਇਹ ਸਾਡੇ ਭੱਟੀਆਂ ਦੇ ਸਰਦਾਰ ਨੇ ਲੁਆਈ ਸੀ।’’ ਮੈਂ ਫਿਰ ਪੁੱਛਿਆ, ‘‘ਭੱਟੀਆਂ ਦਾ ਸਰਦਾਰ ਕੌਣ?’’ ਉਸ ਨੇ ਕਿਹਾ, ‘‘ਭੱਟੀਆਂ ਦੇ ਸਰਦਾਰ ਨੂੰ ਨਹੀਂ ਜਾਣਦੇ? ਇੱਥੇ ਪੰਜਾਹ ਪਿੰਡਾਂ ਵਿੱਚ ਬੱਚੇ-ਬੱਚੇ ਨੂੰ ਉਸ ਦਾ ਤੇ ਬਾਬੇ ਦੇ ਨਾਮ ਦਾ ਪਤਾ ਹੈ। ਉਸ ਦਾ ਨਾਮ ਸੀ ਰਾਇ ਬੁਲਾਰ ਖ਼ਾਨ ਸਾਹਿਬ। ਇੱਥੇ ਬੜੇ ਪਿੰਡ ਹਨ ਜੀ ਭੱਟੀਆਂ ਦੇ। ਤੁਸਾਂ ਨਹੀਂ ਸਰਦਾਰ ਦਾ ਨਾਮ ਸੁਣਿਆ?’’ ਮੈਂ ਕਿਹਾ, ‘‘ਇਸ ਸਰਦਾਰ ਦਾ ਨਾਮ ਤਾਂ ਸਾਡੇ ਕਣ-ਕਣ ਵਿੱਚ ਰਸਿਆ ਹੋਇਆ ਹੈ ਭਰਾ ਪਰ ਮੈਨੂੰ ਇਹ ਨਹੀਂ ਸੀ ਪਤਾ ਕਿ ਰਾਇ ਸਾਹਿਬ ਭੱਟੀ ਸਨ।’’
ਠੇਕੇਦਾਰ ਨੇ ਕਿਹਾ, ‘‘ਜੀ ਅਸੀਂ ਭੱਟੀ, ਆਮ ਨਹੀਂ ਹਾਂ। ਮੈਂ ਵੀ ਭੱਟੀ ਹਾਂ। ਸਾਰਿਆਂ ਜਹਾਨਾਂ ਦੇ ਮਾਲਕ ਗੁਰੂ ਬਾਬੇ ਨੂੰ ਸਭ ਤੋਂ ਪਹਿਲਾਂ ਸਾਡੇ ਸਰਦਾਰ ਨੇ ਪਛਾਣਿਆ ਸੀ। ਇੱਕ ਕੋਹਿਨੂਰ ਦੀ ਸ਼ਨਾਖਤ ਕਰ ਲਈ ਸੀ….!
ਭੱਟੀ ਸਰਦਾਰ ਨੇ ਉਦੋਂ ਹੀ, ਜਦੋਂ ਉਹ ਬਚਪਨ ਵਿੱਚ ਸੀ। ਹੁਣ ਸੁਣੋ ਜ਼ਮੀਨ ਦੇਣ ਦੀ ਗੱਲ। ਰਾਇ ਬੁਲਾਰ ਖ਼ਾਨ ਪੰਦਰਾਂ ਸੌ ਮੁਰੱਬਿਆਂ ਦਾ ਤਕੜਾ ਰਈਸ ਅਤੇ ਖ਼ੁਦਦਾਰ ਇਨਸਾਨ ਸੀ ਪਰ ਸੀ ਨੇਕੀ ਦਾ ਮੁਜੱਸਮਾ। ਬਾਬਾ ਜੀ ਦਾ ਕਦਰਦਾਨ ਸੀ ਪੂਰਾ। ਉਸ ਦੀ ਉਮਰ ਚਾਲੀਆਂ ਤੋਂ ਟੱਪ ਚੱਲੀ ਪਰ ਔਲਾਦ ਨਹੀਂ ਸੀ। ਘੋੜੇ ’ਤੇ ਸਵਾਰ ਹੋ ਕੇ ਮੁਰੱਬਿਆਂ ਦਾ ਦੌਰਾ ਕਰਨ ਗਿਆ। ਗੁਰੂ ਬਾਬੇ ਦੀ ਉਮਰ 12-13 ਸਾਲ ਸੀ। ਬਾਬਾ ਮੱਝਾਂ ਚਾਰ ਰਿਹਾ ਸੀ। ਰਾਇ ਸਾਹਿਬ ਘੋੜੇ ਤੋਂ ਉਤਰੇ। ਜੋੜੇ ਉਤਾਰੇ। ਬਾਬਾ ਜੀ ਦੇ ਨਜ਼ਦੀਕ ਹੱਥ ਜੋੜ ਕੇ ਖਲੋ ਗਏ ਤੇ ਕਿਹਾ- ਬਾਬਾ ਮੇਰੀ ਮੁਰਾਦ ਪੂਰੀ ਕਰ।
ਜੀ ਕਦੀ ਬਾਲ ਘਰ ਵਿੱਚ ਖੇਡੇ, ਇਹ ਮੁਰਾਦ ਮਨ ਵਿੱਚ ਲੈ ਕੇ ਅਰਜ਼ ਗੁਜ਼ਾਰਨ ਗਏ ਸਨ। ਬਾਬਾ ਜੀ ਨੇ ਅਸੀਸਾਂ ਦਿੱਤੀਆਂ ਅਤੇ ਕਿਹਾ- ਰਾਇ ਤੁਸਾਂ ਦੀ ਮੁਰਾਦ ਪੂਰੀ ਹੋਈ, ਸ਼ੱਕ ਨਾ ਕਰਨਾ।
ਸਾਲ ਬਾਅਦ ਰਾਇ ਸਾਹਿਬ ਦੇ ਘਰ ਬੇਟੇ ਦਾ ਜਨਮ ਹੋਇਆ। ਸਰਦਾਰ ਏਨਾ ਖ਼ੁਸ਼ ਕਿ ਬੜੀ ਵੱਡੀ ਦਾਅਵਤ ਦਿੱਤੀ। ਜੀ ਨਵਾਬ ਦੌਲਤ ਖ਼ਾਨ ਸਾਹਿਬ ਖ਼ੁਦ ਆਏ ਸਨ ਇਸ ਜਸ਼ਨ ਵਿੱਚ ਸ਼ਿਰਕਤ ਕਰਨ। ਪਿੰਡਾਂ ਦੇ ਪਿੰਡ ਆਣ ਉਤਰੇ ਸਨ। ਇਸ ਭਾਰੀ ਇਕੱਠ ਵਿੱਚ ਸ਼ੁਕਰਾਨਾ ਕਰਨ ਮਗਰੋਂ ਰਾਇ ਸਾਹਿਬ ਨੇ ਆਪਣੀ ਅੱਧੀ ਜ਼ਮੀਨ ਹਜ਼ਰਤ ਬਾਬਾ ਨਾਨਕ ਦੇ ਨਾਮ ਇੰਤਕਾਲ ਤਬਦੀਲ ਕਰ ਦੇਣ ਦਾ ਐਲਾਨ ਕੀਤਾ। ਸੋ ਉਦੋਂ ਸਾਢੇ ਸੱਤ ਸੌ ਮੁਰੱਬੇ ਬਾਬਾ ਜੀ ਦੇ ਨਾਮ ਹੋਏ ਜੋ ਹੁਣ ਤਕ ਤੁਰੇ ਆਂਵਦੇ ਹਨ। ਸਾਡੇ ਖਿਆਲ ਵਿੱਚ ਇਹ ਗੱਲ ਆਈ ਪਈ ਮਾਲਕ ਅਸੀਂ, ਕਾਬਜ਼ ਅਸੀਂ, ਕਾਸ਼ਤਕਾਰ ਅਸੀਂ ਪਰ ਨਾਮ ਸਾਡਾ ਮਾਲ ਰਿਕਾਰਡ ਵਿੱਚ ਬੋਲਦਾ ਨਹੀਂ। ਅਸੀਂ ਇਸ ਜ਼ਮੀਨ ਉਪਰ ਕਬਜ਼ੇ ਪੁਸ਼ਤਾਂ ਤੋਂ ਕੀਤੇ ਹੋਏ ਹਨ। ਸੌ ਕੁ ਕਿੱਲੇ ਜ਼ਮੀਨ ਬਚੀ ਹੋਈ ਹੈ ਗੁਰਦਵਾਰੇ ਦੇ ਕਬਜ਼ੇ ਵਿੱਚ। ਬਾਕੀ ਦੀ ਭੱਟੀ ਵਾਹੁੰਦੇ ਬੀਜਦੇ ਹਨ। ਅਸੀਂ ਸ਼ੇਖਪੁਰੇ ਅਦਾਲਤ ਵਿੱਚ ਮੁਕੱਦਮਾ ਦਾਇਰ ਕਰ ਦਿੱਤਾ ਕਿ ਪਿਛਲੀ ਉਮਰੇ ਸਾਡੇ ਬਜ਼ੁਰਗਾਂ ਦੇ ਬਜ਼ੁਰਗ ਰਾਇ ਬੁਲਾਰ ਸਾਹਿਬ ਦਾ ਦਿਮਾਗ਼ ਹਿੱਲ ਗਿਆ ਸੀ। ਉਸ ਨੇ ਅੱਧੀ ਜ਼ਮੀਨ ਇੱਕ ਫ਼ਕੀਰ ਨਾਨਕ ਦੇ ਨਾਮ ਕਰਵਾ ਦਿੱਤੀ ਪਰ ਉਸ ਦੇ ਹੱਕਦਾਰ ਅਸੀਂ ਹਾਂ। ਕਾਬਜ਼ ਕਾਸ਼ਤਕਾਰ ਵੀ ਖ਼ੁਦ ਹਾਂ। ਸਾਡੇ ਨਾਮ ਇੰਤਕਾਲ ਤਬਦੀਲ ਹੋਵੇ। ਲਉ ਜੀ ਤਲਬੀਆਂ, ਇਤਲਾਹਾਂ, ਰਿਕਾਰਡ, ਬਹਿਸਾਂ ਸਭ ਹੋ ਗਈਆਂ। ਚਾਰ ਸਾਲ ਮੁਕੱਦਮੇ ਦੀ ਕਾਰਵਾਈ ਚੱਲੀ। ਫ਼ੈਸਲੇ ਦੀ ਤਰੀਕ ਆਈ ਤਾਂ ਫ਼ੈਸਲਾ ਸਾਡੇ ਖ਼ਿਲਾਫ਼। ਇੰਤਕਾਲ ਤਬਦੀਲ ਨਹੀਂ ਹੋ ਸਕਦਾ। ਅਸੀਂ ਲਾਹੌਰ ਹਾਈਕੋਰਟ ਵਿੱਚ ਅਪੀਲ ਦਾਇਰ ਕਰ ਦਿੱਤੀ। ਤਿੰਨ ਚਾਰ ਸਾਲ ਉਥੇ ਸੁਣਵਾਈ ਹੁੰਦੀ ਰਹੀ। ਜਜਮੈਂਟ ਹੋਈ, ਇੰਤਕਾਲ ਤਬਦੀਲ ਨਹੀਂ ਹੋ ਸਕਦਾ। ਅਪੀਲ ਖਾਰਜ ਦਾਖ਼ਲ ਦਫ਼ਤਰ। ਅਸੀਂ ਜੀ ਸੁਪਰੀਮ ਕੋਰਟ ਇਸਲਾਮਾਬਾਦ ਅਪੀਲ ਦਾਇਰ ਕੀਤੀ। ਤਿੰਨ ਸਾਲ ਸੁਣਵਾਈ ਹੋਈ। ਅਖ਼ੀਰ ਜਦੋਂ ਫ਼ੈਸਲਾ ਸੁਣਾਉਣ ਦਾ ਵਕਤ ਆਇਆ ਤਾਂ ਬੈਂਚ ਨੇ ਕਿਹਾ- ਆਪਣੇ ਪੰਜ ਚਾਰ ਮੁਹਤਬਰ ਬੰਦੇ ਲੈ ਕੇ ਆਉਣਾ। ਵਕੀਲਾਂ ਨੂੰ ਨਹੀਂ ਲਿਆਉਣਾ। ਕੋਈ ਜ਼ਰੂਰੀ ਗੱਲ ਕਰਨੀ ਹੈ। ਅਸੀਂ ਪੁੱਛਿਆ ਜੀ ਕੀ ਗੱਲ ਕਰਨੀ ਹੈ, ਰਤਾ ਦੱਸੋ ਤਾਂ ਕਿ ਤਿਆਰੀ ਕਰਕੇ ਆਈਏ। ਆਪਸ ਵਿੱਚ ਸਲਾਹ ਜੋ ਕਰਨੀ ਹੋਈ। ਸਾਂਝਾ ਕੰਮ ਹੈ। ਜੱਜਾਂ ਨੇ ਕਿਹਾ- ਤੁਸੀਂ ਇਹ ਮੁਕੱਦਮਾ ਕਰਕੇ ਚੰਗਾ ਕੰਮ ਨਹੀਂ ਕੀਤਾ। ਇਹ ਦੱਸਣਾ ਹੈ। ਮਹੀਨਾ ਤਾਰੀਕ ਪਾ ਦਿੱਤੀ।
ਪਿੰਡਾਂ ਦੇ ਆਪਣੇ-ਆਪਣੇ ਇਕੱਠ ਹੋਏ। ਫਿਰ ਸਾਂਝੇ ਇਕੱਠ ਹੋਏ। ਅੱਠ ਬੰਦੇ ਚੁਣੇ ਗਏ ਜਿਹੜੇ ਬੈਂਚ ਨਾਲ ਗੱਲ ਕਰਨ ਅਦਾਲਤ ਜਾਣਗੇ। ਤਰੀਕ ਆ ਗਈ। ਸੈਂਕੜੇ ਬੰਦੇ ਅਦਾਲਤ ਦੇ ਬਾਹਰ ਪੁੱਜ ਗਏ। ਸਾਡੀ ਵਾਰੀ ਆਈ ਤਾਂ ਅੰਦਰ ਦਾਖਲ ਹੋਏ। ਇੱਕ ਮੈਂ ਵੀ ਸਾਂ। ਜੱਜਾਂ ਨੇ ਇੱਕ ਘੰਟੇ ਲਈ ਅਦਾਲਤ ਮੁਲਤਵੀ ਕਰ ਦਿੱਤੀ। ਸਾਨੂੰ ਪਿਛਲੇ ਕਮਰੇ ਵਿੱਚ ਲੈ ਗਏ। ਚਾਹ ਪਾਣੀ ਮੰਗਵਾ ਲਿਆ। ਫਿਰ ਗੱਲ ਤੋਰੀ। ਜੱਜ ਸਾਹਿਬਾਨ ਨੇ ਕਿਹਾ- ਅਸੀਂ ਬੜੀ ਬਾਰੀਕੀ ਨਾਲ ਕੇਸ ਦੇਖਿਆ ਹੈ। ਤੁਸੀਂ ਗਲਤ ਕੰਮ ਛੇੜ ਬੈਠੇ। ਜਿਨ੍ਹਾਂ ਫ਼ਕੀਰਾਂ ਉਪਰ ਮੁਕੱਦਮੇ ਦਾਇਰ ਕੀਤੇ ਉਨ੍ਹਾਂ ਤੋਂ ਮੁਰਾਦਾਂ ਮੰਗਦੇ ਤਾਂ ਠੀਕ ਸੀ। ਉਹ ਨੇਕਬਖ਼ਤ ਇਨਸਾਨ ਜਿਨ੍ਹਾਂ ਦੀ ਬਦੌਲਤ ਤੁਸੀਂ ਦੁਨੀਆਂ ਦੀ ਰੋਸ਼ਨੀ ਦੇਖੀ, ਤੁਸੀਂ ਉਨ੍ਹਾਂ ਉਪਰ ਮੁਕੱਦਮੇ ਕੀਤੇ, ਦਿਮਾਗ਼ ਹੱਲ ਜਾਣ ਵਰਗੇ ਬਦ ਇਲਜ਼ਾਮ ਲਾਏ। ਸਰਦਾਰ ਰਾਇ ਬੁਲਾਰ ਖ਼ਾਨ ਸਾਹਿਬ ਦਾ ਦਿਮਾਗ਼ ਅੱਧਾ ਤਾਂ ਕਾਇਮ ਰਿਹਾ ਜੋ ਅੱਧੀ ਜ਼ਮੀਨ ਬਚਾ ਲਈ। ਜਿਸ ਫ਼ਕੀਰ ਦੇ ਨਾਮ ਅੱਧੀ ਜ਼ਮੀਨ ਦਾ ਇੰਤਕਾਲ ਕਰਵਾਇਆ, ਉਸ ਨੇ ਕਦੇ ਇਸ ਜ਼ਮੀਨ ਵੱਲ ਦੇਖਿਆ ਭੀ ਨਹੀਂ। ਉਸ ਦੀ ਔਲਾਦ ਨੇ ਇਸ ਉਪਰ ਹੱਕ ਨਹੀਂ ਜਮਾਇਆ। ਸਿੱਖਾਂ ਨੇ ਕਦੀ ਨਾ ਇਹ ਜ਼ਮੀਨ ਰੋਕੀ, ਨਾ ਦਾਅਵੇ ਅਦਾਲਤਾਂ ਵਿੱਚ ਕੀਤੇ। ਤੁਸੀਂ ਇਸ ਉਪਰ ਪੁਸ਼ਤਾਂ ਤੋਂ ਕਬਜ਼ੇ ਕੀਤੇ ਹੋਏ ਹਨ, ਹੁਣ ਅਦਾਲਤਾਂ ਵਿੱਚ ਦਾਅਵੇ ਕੀਤੇ। ਦਸ ਬਾਰਾਂ ਸਾਲਾਂ ਤੋਂ ਤੁਸੀਂ ਵੱਡਿਆਂ ਦੀ ਬੇਅਦਬੀ ਕਰਦੇ ਆਏ ਹੋ, ਕਿਸੇ ਨੇ ਅਕਲ ਨਹੀਂ ਦਿੱਤੀ ਕਿ ਗੁਨਾਹ ਨਾ ਕਰੋ? ਜ਼ਮੀਨ ਤੋਂ ਵਧੀਕ ਉਹ ਤੁਹਾਨੂੰ ਪਿਆਰ ਕਰਦੇ ਸਨ। ਤੁਸੀਂ ਉਨ੍ਹਾਂ ਦਰਵੇਸ਼ਾਂ ਨੂੰ ਨਫ਼ਰਤ ਕਰਦੇ ਹੋ ਤੇ ਜ਼ਮੀਨ ਨਾਲ ਪਿਆਰ ਪਾ ਲਿਆ। ਤੁਹਾਡੇ ਕੋਲ ਹੀ ਰਹੇਗੀ ਜ਼ਮੀਨ। ਮੁਕੱਦਮਾ ਨਾ ਕਰਦੇ ਤਾਂ ਠੀਕ ਹੁੰਦਾ।
ਅਸੀਂ ਕਿਹਾ, ਜੀ ਜ਼ਮੀਨ ਸਾਡੇ ਈ ਕਬਜ਼ੇ ਵਿੱਚ ਹੈ ਪਰ ਰਿਕਾਰਡ ਮਾਲ ਵਿੱਚ ਸਾਡਾ ਨਾਮ ਨਹੀਂ। ਜੱਜਾਂ ਨੇ ਕਿਹਾ- ਨਾਮ ਨਹੀਂ ਰਹੇਗਾ। ਨਾ ਤੁਹਾਡਾ ਨਾ ਸਾਡਾ। ਨਾਮ ਰਹੇਗਾ ਅੱਲਾਹ ਪਰਵਰਦਗਾਰ ਦਾ। ਨਾਮ ਰਹੇਗਾ ਉਸ ਦੀ ਬੰਦਗੀ ਕਰਨ ਵਾਲਿਆ ਦਰਵੇਸ਼ਾਂ ਦਾ। ਉਹ ਜਿਹੜੇ ਚੰਦ ਤਾਰਿਆਂ ਦੇ ਮਾਲਕ ਹਨ ਉਹੀ ਰਹਿਣਗੇ, ਹੋਰ ਨਹੀਂ ਰਹੇਗਾ ਕੋਈ। ਸਾਡੀ ਤੁਹਾਨੂੰ ਇਹੀ ਸਲਾਹ ਹੈ ਕਿ ਮੁਕੱਦਮਾ ਵਾਪਸ ਲੈ ਲਉ। ਅਸੀਂ ਕਿਹਾ, ਜੀ ਬਾਹਰ ਸਾਡਾ ਭਾਈਚਾਰਾ ਖਲੋਤਾ ਹੈ, ਉਸ ਨਾਲ ਸਲਾਹ ਕਰ ਲਈਏ। ਜੱਜਾਂ ਨੇ ਕਿਹਾ- ਜ਼ਰੂਰ ਕਰੋ। ਹੁਣ ਸਾਢੇ ਗਿਆਰਾਂ ਵੱਜੇ ਹਨ। ਸ਼ਾਮੀਂ ਚਾਰ ਵਜੇ ਤਕ ਸਲਾਹ ਕਰ ਲਉ। ਜੇ ਮੁਕੱਦਮਾ ਵਾਪਸ ਨਾ ਲਿਆ ਤਾਂ ਫਿਰ ਅਸੀਂ ਫ਼ੈਸਲਾ ਸੁਣਾ ਦਿਆਂਗੇ। ਅਦਾਲਤ ਤੋਂ ਬਾਹਰ ਤੁਹਾਨੂੰ ਅਸੀਂ ਇਹ ਇੱਕ ਸਲਾਹ ਦਿੱਤੀ ਹੈ। ਇਹ ਸਲਾਹ ਮੰਨਣ ਦੇ ਤੁਸੀਂ ਪਾਬੰਦ ਨਹੀਂ। ਫ਼ੈਸਲਾ ਸ਼ਾਮੀ ਸੁਣਾਵਾਂਗੇ।
ਅਸੀਂ ਬਾਹਰ ਆ ਗਏ। ਭਾਈਚਾਰਾ ਉਡੀਕ ਰਿਹਾ ਸੀ। ਸਾਰੀ ਗੱਲ ਦੱਸੀ। ਸੋਚਣ ਵਿਚਾਰਨ ਲੱਗੇ। ਦਿਮਾਗ਼ ਰਿੜਕੇ। ਅਖ਼ੀਰ ਵਿੱਚ ਫ਼ੈਸਲਾ ਹੋਇਆ ਕਿ ਦੋਵਾਂ ਵਿੱਚੋਂ ਇੱਕ ਦੀ ਚੋਣ ਕਰਨੀ ਹੈ। ਅਪੀਲ ਵਾਪਸ ਲੈਣੀ ਹੈ ਕਿ ਮੁਕੱਦਮਾ ਹਾਰਨ ਦੀ ਜੱਜਮੈਂਟ ਲੈਣੀ ਹੈ। ਜੱਜਾਂ ਦੀਆਂ ਗੱਲਾਂ ਤੋਂ ਦਿਸ ਗਿਆ ਸੀ ਕਿ ਜਿੱਤਣ ਦਾ ਸਵਾਲ ਨਹੀਂ ਪੈਦਾ ਹੁੰਦਾ। ਅਸਾਂ ਸਾਰਿਆਂ ਨੇ ਮੁਕੱਦਮਾ ਵਾਪਸ ਲੈਣ ਦਾ ਫ਼ੈਸਲਾ ਕੀਤਾ। ਸ਼ਾਮੀਂ ਚਾਰ ਵਜੇ ਵਕੀਲਾਂ ਸਣੇ ਹਾਜ਼ਰ ਹੋ ਕੇ ਅਪੀਲ ਵਾਪਸ ਲੈ ਲਈ। ਅਸੀਂ ਬਚ ਗਏ ਸਰਦਾਰ ਜੀ। ਅਪੀਲ ਵਾਪਸ ਨਾ ਲੈਂਦੇ ਤਾਂ ਹਾਰਨਾ ਸੀ। ਦੁਨੀਆਂ ਵੀ ਜਾਣੀ ਸੀ ਦੀਨ ਵੀ। ਹੁਣ ਦੋਵੇਂ ਬਚ ਗਏ। ਅਗਲੀ ਦਰਗਾਹ ਵਿੱਚ ਇਨ੍ਹਾਂ ਦਰਵੇਸ਼ਾਂ ਸਾਹਮਣੇ ਖਲੋ ਕੇ ਗੁਨਾਹਾਂ ਦੀ ਮੁਆਫ਼ੀ ਮੰਗਣ ਜੋਗੇ ਰਹਿ ਗਏ। ਉਹ ਬੜੇ ਰਹਿਮਦਿਲ ਹਨ ਜੀ। ਆਪਣੀ ਔਲਾਦ ਦੀਆਂ ਗਲਤੀਆਂ ਮਾਪੇ ਬਖਸ਼ ਦਿਆ ਕਰਦੇ ਹਨ। ਦੇਖੋ ਭਰਾ ਜੀ ਕਿੰਨੀਆਂ ਤਾਕਤਾਂ ਦੇ ਮਾਲਕ ਹਨ ਹਜ਼ਰਤ ਬਾਬਾ ਨਾਨਕ। ਸਦੀਆਂ ਬੀਤ ਗਈਆਂ ਪਰ ਨੇਕੀ ਕਰਨ ਦਾ ਹੁਕਮ ਅਜੇ ਕਿਸੇ ਨਾ ਕਿਸੇ ਜ਼ਰੀਏ ਪੁਚਾ ਰਹੇ ਹਨ। ਸੁਪਰੀਮ ਕੋਰਟ ਨੂੰ ਕਿਹਾ ਕਿ ਇਨ੍ਹਾਂ ਨੂੰ ਗਲਤ ਰਸਤੇ ਭਟਕਣ ਤੋਂ ਰੋਕ। ਸੁਪਰੀਮ ਕੋਰਟ ਨੇ ਰੋਕਿਆ। ਬਾਬਾ ਜੀ ਨੇ ਸੁਪਰੀਮ ਕੋਰਨ ਤੋਂ ਸਾਡੀ ਹੱਤਕ ਨਹੀਂ ਕਰਵਾਈ। ਵਰਜਿਆ ਵੀ, ਇੱਜ਼ਤ ਵੀ ਰੱਖੀ। ਉਸ ਦੇ ਨਾਮ ਨੂੰ ਲੱਖ ਸਲਾਮ। ਅੱਜ ਵੀ ਮਾਲ ਰਿਕਾਰਡ ਅਨੁਸਾਰ ਇਹਨਾਂ ਮੁਰੱਬਿਆਂ ਵਿੱਚ ਗੁਰੂ ਬਾਬਾ ਨਾਨਕ ਖੇਤੀ ਕਰਦਾ ਹੈ…!
ਹਰਪਾਲ ਸਿੰਘ ਪੰਨੂ
15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ ।
ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ ਖੂੰਡਾ ਫੜੀ ਸਤਿਗੁਰੂ ਅਮਰਦਾਸ ਮਹਾਰਾਜ ਦੇ ਦਰਸ਼ਨ ਹੁੰਦੇ ਹਨ। ਜਦੋ ਗੁਰੂ ਸਾਹਿਬ ਸੰਗਤਾਂ ਵਿੱਚ ਆਉਦੇ ਇਉ ਮਹਿਸੂਸ ਹੁੰਦਾ ਜਿਵੇ ਅਕਾਲ ਪੁਰਖ ਪ੍ਰਕਾਸ਼ ਰੂਪ ਹੋ ਕੇ ਆ ਰਹੇ ਹੋਣ । ਸਾਰੀ ਸੰਗਤ ਨੂੰ ਏਨਾ ਪਿਆਰ ਕਰਦੇ ਕਿ ਕਾਇਨਾਤ ਦਾ ਪਿਆਰ ਵੀ ਫਿਕਾ ਪੈ ਜਾਵੇ । ਇਸ ਸੰਸਾਰ ਵਿੱਚ ਸਾਰੇ ਪਿਆਰ ਜਿਉਦੇ ਜੀਅ ਤੱਕ ਹੀ ਸੀਮਤ ਹਨ , ਜਦ ਕੋਈ ਮਰ ਜਾਵੇ ਸਾਰੇ ਪਿਆਰ ਕਰਨ ਵਾਲੇ ਆਪਣੇ ਹੱਥੀ ਸਾੜ ਕੇ ਆ ਜਾਦੇ ਹਨ , ਕੋਈ ਸਾਥ ਨਹੀ ਨਿਭਾ ਸਕਦਾ । ਪਰ ਗੁਰੂ ਜਿਉਦੇ ਜੀਅ ਤੇ ਗਲ ਨਾਲ ਲਾ ਕੇ ਰੱਖਦਾ ਹੈ ਪਰ ਮਰਨ ਤੋ ਬਾਅਦ ਵੀ ਸਾਥ ਨਹੀ ਛੱਡਦਾ । ਐਸਾ ਪਿਆਰ ਗੁਰੂ ਅਮਰਦਾਸ ਮਹਾਰਾਜ ਆਪਣੀ ਸੰਗਤ ਨਾਲ ਕਰਦੇ ਸਨ ।
ਗੁਰੂ ਅਮਰਦਾਸ ਮਹਾਰਾਜ ਜੀ ਦਾ ਜਨਮ 1479 ਈਸਵੀ ਨੂੰ ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਸਾਹਿਬ ਵਿੱਚ ਪਿਤਾ ਤੇਜ ਭਾਨ ਦੇ ਘਰ ਮਾਤਾ ਲਖਮੀ ਦੇਵੀ ਦੀ ਪਵਿੱਤਰ ਕੁੱਖ ਤੋ ਹੋਇਆ। ਗੁਰੂ ਜੀ ਚਾਰ ਭਰਾ ਸਨ ਆਪ ਸਾਰਿਆ ਨਾਲੋ ਵੱਡੇ ਸਨ ਆਪ ਜੀ ਦਾ ਵਿਆਹ ਦੇਵੀ ਚੰਦ ਬਹਿਲ ਦੀ ਧੀ ਬੀਬੀ ਰਾਮ ਕੌਰ ਜੀ ਨਾਲ ਹੋਇਆ , ਸਹੁਰੇ ਪਰਿਵਾਰ ਵਿੱਚ ਮਾਤਾ ਰਾਮ ਕੌਰ ਜੀ ਦਾ ਨਾਮ ਬਦਲ ਕੇ ਮਨਸਾ ਦੇਵੀ ਜੀ ਰੱਖ ਦਿੱਤਾ । ਆਪ ਜੀ ਦੇ ਘਰ ਦੋ ਪੁੱਤਰ ਬਾਬਾ ਮੋਹਣ ਜੀ ਤੇ ਬਾਬਾ ਮੋਹਰੀ ਜੀ ਹੋਏ ਤੇ ਦੋ ਧੀਆ ਬੀਬੀ ਭਾਨੀ ਜੀ ਤੇ ਬੀਬੀ ਦਾਨੀ ਜੀ ਹੋਈਆ। ਆਪ ਜੀ ਨੇ ਆਪਣੇ ਸਮੇਂ ਵਿੱਚ ਬਹੁਤ ਵੱਡੇ ਕਾਰਜ ਕੀਤੇ ਆਪ ਜੀ ਨੇ ਪੰਗਤ ਤੇ ਸੰਗਤ ਪ੍ਰਥਾ ਸੁਰੂ ਕੀਤੀ ਠੰਡੇ ਜਲ ਵਾਸਤੇ ਖੂਹ ਤੇ ਬਾਉਲੀਆ ਤਿਆਰ ਕਰਵਾਈਆ । ਨਵਾਂ ਨਗਰ ਗੋਇੰਦਵਾਲ ਸਾਹਿਬ ਵਸਾਇਆ ਸਭ ਤੋ ਵੱਡਾ ਕਾਰਜ ਔਰਤਾ ਵਾਸਤੇ ਕੀਤਾ । ਹਜ਼ਾਰਾਂ ਸਦੀਆਂ ਤੋ ਸਤੀ ਪ੍ਰਥਾ ਚਲਦੀ ਆ ਰਹੀ ਸੀ ਕਿ ਜਦੋ ਕਿਸੇ ਔਰਤ ਦਾ ਪਤੀ ਮਰ ਜਾਂਦਾ ਸੀ ਤਾ ਉਸ ਔਰਤ ਨੂੰ ਸਾਰਾ ਸਮਾਜ ਨਾਰੀਅਲ ਉਤੇ ਸੰਦੂਰ ਪਾ ਕੇ ਤੇ ਹੋਰ ਰਸਮਾ ਪੂਰੀਆਂ ਕਰਕੇ ਉਸ ਔਰਤ ਦੇ ਹੱਥ ਵਿਚ ਫੜਾ ਦਿੰਦੇ ਸਨ । ਹੁਣ ਤੇਰਾ ਏਥੋ ਸਭ ਕੁਝ ਮੁੱਕ ਗਿਆ ਹੈ , ਔਰਤ ਨੂੰ ਉਸ ਦੇ ਪਤੀ ਨਾਲ ਹੀ ਜਿਉਦੇ ਜੀਅ ਸਾੜ ਦਿੱਤਾ ਜਾਦਾ ਸੀ । ਪਰ ਜਦੋ ਗੁਰੂ ਅਮਰਦਾਸ ਮਹਾਰਾਜ ਜੀ ਦੇ ਦਰਸ਼ਨ ਕਰਨ ਵਾਸਤੇ ਗੋਇੰਦਵਾਲ ਸਾਹਿਬ ਦੀ ਧਰਤੀ ਤੇ ਅਕਬਰ ਬਾਦਸ਼ਾਹ ਆਇਆ ਤਾ ਗੁਰੂ ਜੀ ਨੇ ਅਕਬਰ ਬਾਦਸ਼ਾਹ ਨੂੰ ਆਖ ਕੇ ਕਾਨੂੰਨ ਬਣਾ ਕੇ ਲਾਗੂ ਕਰਵਾ ਦਿੱਤਾ ਕਿ ਅਜ ਤੋ ਕੋਈ ਔਰਤ ਸਤੀ ਨਹੀ ਹੋਵੇਗੀ ਭਾਵ ਜਿਉਦੇ ਜੀਅ ਸਾੜੀ ਨਹੀ ਜਾਵੇਗੀ । ਉਹ ਔਰਤ ਮੁੜ ਤੋ ਆਪਣਾ ਵਸੇਬਾ ਕਰ ਸਕਦੀ ਹੈ ਹਰ ਇਕ ਨੂੰ ਜਿਉਣ ਦਾ ਅਧਿਕਾਰ ਹੈ । ਐਸੇ ਪਰ ਉਪਕਾਰੀ ਸਨ ਮੇਰੇ ਸਤਿਗੁਰੂ ਅਮਰਦਾਸ ਮਹਾਰਾਜ ਜੀ , ਐਸੇ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ ।
ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਦੀ ਧੁਨੀ
ਸ੍ਰੀ ਗੁਰੂ ਅਰਜਨ ਦੇਵ ਜੀ ਨੇ ‘ਮਾਝ ਕੀ ਵਾਰ ਮਹਲਾ 1’ ਨੂੰ ਇਸ ਧੁਨ ਉੱਪਰ ਗਾਉਣ ਦਾ ਆਦੇਸ਼ ਕੀਤਾ ਹੈ। ‘ਮੁਰੀਦ’ ਤੇ ‘ਚੰਦ੍ਰਹੜਾ’ ਅਕਬਰ ਦੇ ਦੋ ਰਾਜਪੂਤ ਫੌਜੀ ਸਨ। ਮੁਰੀਦ ਨੂੰ ਮਲਕ ਦਾ ਖ਼ਿਤਾਬ ਮਿਲਿਆ ਹੋਇਆ ਸੀ ਜਿਸ ਕਰਕੇ ਉਸ ਨੂੰ ਮਲਕ ਮੁਰੀਦ ਕਿਹਾ ਜਾਂਦਾ ਸੀ। ਚੰਦ੍ਰਹੜਾ ਦੀ ਜੱਦ ਦਾ ਨਾਂ ਸੋਹੀਆ ਸੀ, ਇਸ ਲਈ ਚੰਦ੍ਰਹੜਾ ਸੋਹੀਆ ਦੇ ਨਾਂ ਨਾਲ ਪ੍ਰਸਿੱਧ ਸੀ। ਉੱਪਰੋਂ ਤਾਂ ਇਹ ਦੋਸਤ ਸਨ, ਪਰ ਵਿੱਚੋਂ ਇਕ ਦੂਜੇ ਨਾਲ ਦੁਸ਼ਮਣੀ ਰੱਖਦੇ ਸਨ।
ਇਕ ਵਾਰ ਸਰਹੱਦ ਵਿਚ ਬਗ਼ਾਵਤ ਹੋ ਗਈ। ਅਕਬਰ ਨੇ ਬਾਗ਼ੀਆਂ ਨੂੰ ਸੋਧਣ ਅਤੇ ਉਨ੍ਹਾਂ ਤੋਂ ਜੁਰਮਾਨਾ ਤੇ ਕਰ ਵਸੂਲ ਕਰਨ ਲਈ ਮਲਕ ਮੁਰੀਦ ਨੂੰ ਭੇਜਿਆ। ਮਲਕ ਮੁਰੀਦ ਬੜਾ ਬਹਾਦਰ ਸੂਰਮਾ ਸੀ। ਉਸ ਦਾ ਨਾਂ ਸੁਣਦਿਆਂ ਹੀ ਬਾਗ਼ੀਆਂ ਨੇ ਹਥਿਆਰ ਸੁੱਟ ਦਿੱਤੇ ਤੇ ਜੁਰਮਾਨਾ ਭਰ ਦਿੱਤਾ, ਪਰ ਕਰ ਵਾਸਤੇ ਕੁਝ ਸਮਾਂ ਮੰਗਿਆ। ਜੁਰਮਾਨੇ ਦਾ ਰੁਪਿਆ ਅਕਬਰ ਨੂੰ ਦਿੱਲੀ ਭੇਜ ਦਿੱਤਾ। ਬਾਗ਼ੀਆਂ ਨੂੰ ਸੋਧਣ ਲਈ ਅਤੇ ਕਰ ਇਕੱਠਾ ਕਰਨ ਲਈ ਕੁਝ ਸਮੇਂ ਵਾਸਤੇ ਉੱਥੇ ਹੀ ਠਹਿਰ ਗਿਆ।
ਕੁਝ ਸਮਾਂ ਲੰਘ ਗਿਆ। ਮਲਕ ਮੁਰੀਦ ਆਪਣੀ ਡਿਊਟੀ ਵਿਚ ਐਨਾ ਰੁੱਝ ਗਿਆ ਕਿ ਵੇਲੇ ਸਿਰ ਮਾਮਲਾ (ਕਰ) ਵਸੂਲ ਕਰ ਕੇ ਦਿੱਲੀ ਨਾ ਭੇਜ ਸਕਿਆ। ਚੰਦ੍ਰਹੜਾ ਸੋਹੀਆ ਨੇ ਮੌਕਾ ਤਾੜ ਕੇ ਅਕਬਰ ਦੇ ਦਰਬਾਰ ਵਿਚ ਝੂਠੀ ਖ਼ਬਰ ਉਡਾ ਦਿੱਤੀ ਕਿ ਮਲਕ ਮੁਰੀਦ ਬਾਗ਼ੀਆਂ ਨਾਲ ਰਲ ਗਿਆ ਹੈ। ਅਕਬਰ ਨੇ ਇਕ ਭਾਰੀ ਫੌਜ ਦੇ ਕੇ ਚੰਦ੍ਰਹੜਾ ਸੋਹੀਆ ਨੂੰ ਮਲਕ ਮੁਰੀਦ ਨੂੰ ਸੋਧਣ ਲਈ ਭੇਜ ਦਿੱਤਾ।
ਚੰਦ੍ਰਹੜਾ ਦੀ ਚਾਲ ਦਾ ਮਲਕ ਮੁਰੀਦ ਨੂੰ ਆਪਣੇ ਸੂਹੀਆਂ ਪਾਸੋਂ ਪਤਾ ਲੱਗ ਗਿਆ ਸੀ। ਦੋਹਾਂ ਧਿਰਾਂ ਵਿੱਚ ਲਹੂ-ਵੀਟਵੀਂ ਲੜਾਈ ਹੋਈ। ਅਨੇਕਾਂ ਸਿਪਾਹੀ ਮਾਰੇ ਗਏ। ਮਾਲੀ ਅਤੇ ਜਾਨੀ ਨੁਕਸਾਨ ਕਾਫ਼ੀ ਹੋਣ ਕਰਕੇ ਚੰਦ੍ਰਹੜਾ ਨੇ ਮੁਰੀਦ ਨੂੰ ਚਿੱਠੀ ਲਿਖੀ ਕਿ ਇਸ ਤਰ੍ਹਾਂ ਸਿਪਾਹੀਆਂ ਨੂੰ ਮਰਵਾਉਣ ਦਾ ਕੋਈ ਲਾਭ ਨਹੀਂ, ਦੁਸ਼ਮਣੀ ਆਪਣੀ ਹੈ ਇਸ ਲਈ ਆਪਾਂ ਦੋ-ਦੋ ਹੱਥ ਕਰ ਲਈਏ।
ਅਗਲੇ ਦਿਨ ਮਲਕ ਮੁਰੀਦ ਤੇ ਚੰਦ੍ਰਹੜਾ ਸੋਹੀਆ ਇਕੱਲੇ ਮੈਦਾਨ ਵਿਚ ਆ ਨਿੱਤਰੇ। ਸ਼ਸਤਰ ਵਿੱਦਿਆ ਵਿਚ ਨਿਪੁੰਨ ਹੋਣ ਕਰਕੇ ਦੋਵਾਂ ਨੇ ਚੰਗੇ ਕਰਤਬ ਵਿਖਾਏ। ਕਾਫ਼ੀ ਦੇਰ ਤਕ ਲੜਦੇ ਰਹੇ ਅਤੇ ਅੰਤ ਵਿਚ ਇਤਨੇ ਜ਼ਖ਼ਮੀ ਹੋ ਗਏ ਕਿ ਦੋਹਾਂ ਨੇ ਪ੍ਰਾਣ ਤਿਆਗ ਦਿੱਤੇ। ਜਿੱਤ ਹਾਰ ਕਿਸੇ ਦੀ ਵੀ ਨਹੀਂ ਹੋਈ। ਢਾਡੀਆਂ ਨੇ ਇਨ੍ਹਾਂ ਦੀ ਸੂਰਮਗਤੀ ਦੀ ਉਸਤਤੀ ਵਿਚ ਵਾਰ ਰਚੀ, ਜਿਸ ਦੀ ਇਕ ਪ੍ਰਸਿੱਧ ਪਉੜੀ ਇਸ ਤਰ੍ਹਾਂ ਹੈ:
ਕਾਬੁਲ ਵਿਚ ਮੁਰੀਦ ਖਾਂ ਫੜਿਆ ਬਡ ਜੌਰ।
ਚੰਦ੍ਰਹੜਾ ਲੈ ਫੌਜ ਕੋ ਚੜ੍ਹਿਆ ਬਡ ਤੌਰ।
ਦੋਹਾਂ ਕੰਧਾਰਾਂ ਮੂੰਹ ਜੁੜੇ ਦੰਮਾਮੇ ਦੌਰ।
ਸ਼ਸਤ੍ਰ ਪਜੂਤੇ ਸੂਰਿਆਂ ਸਿਰ ਬੱਧੇ ਟੌਰ।
ਹੋਲੀ ਖੇਲੇਂ ਚੰਦ੍ਰਹੜਾ ਰੰਗ ਲਗੇ ਸੌਰ।
ਦੋਵੇਂ ਤਰਫਾਂ ਜੁੱਟੀਆਂ ਸਰ ਵਗਨ ਕੌਰ।
ਮੈਂ ਭੀ ਰਾਇ ਸਦਾਇਸਾਂ ਵੜਿਆ ਲਾਹੌਰ।
ਦੋਨੋਂ ਸੂਰੇ ਸਾਹਮਣੇ ਜੂਝੇ ਉਸ ਠੌਰ।
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਦੇਖਿਆ ਕਿ ਇਹ ਅੱਠ-ਤੁਕੀ ਪਉੜੀ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਵਾਰ ਮਾਝ ਦਾ ਹੀ ਵਜ਼ਨ ਹੈ, ਜੋ ਦੇਸ ਵਿਚ ਮਲਕ ਮੁਰੀਦ ਵਾਲੀ ਵਾਰ ਦਾ ਹੈ, ਪਰ ਮਲਕ ਮੁਰੀਦ ਵਾਰ ਨਾਲ ਬਾਣੀ ਦਾ ਕੋਈ ਸੰਬੰਧ ਨਹੀਂ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਹ ਧੁਨੀ ਲਿਖ ਕੇ ਹੁਕਮ ਦਿੱਤਾ ਕਿ ਵਾਰ ਮਾਝ ਨੂੰ ਇਸ ਧਾਰਨਾ ’ਤੇ ਗਾਵਣਾ ਹੈ ।
(ਚਲਦਾ )
ਅੱਜ ਤੋ ਆਪਾ ਗੁਰੂ ਸਾਹਿਬ ਜੀ ਦੀ ਮਿਹਰ ਨਾਲ 22 ਕੁ ਦਿਨ ਦਾ ਲੜੀਵਾਰ ਇਤਿਹਾਸ ਸਾਂਝਾ ਕਰਨ ਦਾ ਜਤਨ ਕਰਾਂਗੇ ਬੜੇ ਪਿਆਰ ਨਾਲ ਪੜਨਾ ਜੀ । ਇਹ ਇਤਿਹਾਸ 22 ਵਾਰਾਂ ਦੇ ਸਬੰਧ ਵਿੱਚ ਹੈ । 22 ਵਾਰਾਂ ਵਿੱਚੋ 9 ਵਾਰਾਂ ਤੇ ਗੁਰੂ ਸਾਹਿਬ ਜੀ ਨੇ ਯੋਧਿਆ ਦੀਆਂ ਵਾਰਾਂ ਦੀਆਂ ਧੁਨੀਆਂ ਚੜਾਈਆਂ ਹਨ । ਕੁੱਝ ਇਤਿਹਾਸਕਾਰ ਮੰਨਦੇ ਹਨ ਇਹ ਧੁਨੀਆਂ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਚੜਾਈਆਂ ਹਨ ਪਰ ਬਹੁਤੇ ਇਤਿਹਾਸਕਾਰ ਗੁਰੂ ਅਰਜਨ ਸਾਹਿਬ ਜੀ ਦੁਵਾਰਾ ਧੁਨੀਆਂ ਨੂੰ ਚੜਾਇਆਂ ਮੰਨਦੇ ਹਨ । ਕਰਤਾਰਪੁਰ ਸਾਹਿਬ ਵਾਲੇ ਪੁਰਾਤਨ ਗੁਰੂ ਗ੍ਰੰਥ ਸਾਹਿਬ ਵਿੱਚ ਇਹ ਧੁਨੀਆਂ ਮੌਜੂਦ ਹਨ ਜੋ ਗੁਰੂ ਅਰਜਨ ਸਾਹਿਬ ਜੀ ਵਲੋ ਭਾਈ ਗੁਰਦਾਸ ਜੀ ਪਾਸੋ ਲਿਖਵਾਇਆ ਗਿਆ ਸੀ ।
ਭਾਗ 1
ਧੁਨੀਆਂ
ਧੁਨੀ ਸ਼ਬਦ ਦਾ ਪਿਛੋਕੜ ‘ਧਵਨੀ’ ਸ਼ਬਦ ਨਾਲ ਜੁੜਿਆ ਮੰਨਿਆ ਜਾਂਦਾ ਹੈ, ਜਿਸ ਦਾ ਅਰਥ ਹੈ ਨਾਦ ਜਾਂ ਆਵਾਜ਼। ਪਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਸ਼ਬਦ ਦੀ ਵਰਤੋਂ ਵਿਸ਼ੇਸ਼ ਸੰਕੇਤ ਲਈ ਕੀਤੀ ਗਈ ਹੈ ਜਿਸ ਤੋਂ ਭਾਵ ਹੈ ਗਾਉਣ ਦੀ ਧਾਰਨਾ ਜਾਂ ਵਿਧੀ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਨ ਸਮੇਂ ਜਿੱਥੇ ਬਾਣੀ ਨੂੰ ਰਾਗਾਂ ਵਿਚ ਸਮੋਇਆ ਹੈ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਨੌਂ ਵਾਰਾਂ ਨੂੰ ਗਾਉਣ ਲਈ ਲੋਕ-ਕਾਵਿ ਦੇ ਗਾਉਣ ਦੀ ਪਰੰਪਰਾ ਵਿਚ ਪੁਰਾਤਨ ਲੋਕ-ਵਾਰਾਂ ਦੀਆਂ ਧੁਨੀਆਂ ਵੱਲ ਸੰਕੇਤ ਵੀ ਕੀਤਾ ਹੈ। ਅਜਿਹੇ ਸੰਕੇਤ ਕੇਵਲ ਨੌਂ ਵਾਰਾਂ ਨਾਲ ਦਿੱਤੇ ਮਿਲਦੇ ਹਨ।
ਜੋ ਕਹਾਣੀਆਂ ਇਨ੍ਹਾਂ ਵਾਰਾਂ ਨਾਲ ਜੁੜੀਆਂ ਹੋਈਆਂ ਹਨ ਉਨ੍ਹਾਂ ਦਾ ਗੁਰਬਾਣੀ ਨਾਲ ਕੋਈ ਸੰਬੰਧ ਨਹੀਂ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਨ੍ਹਾਂ ਧੁਨੀਆਂ ਨੂੰ ਉਸ ਸਮੇਂ ਲੋਕਾਂ ਵਿਚ ਪ੍ਰਚਲਿਤ ਹੋਣ ਕਾਰਨ ਅਤੇ ਲੋਕਾਂ ਦੀਆਂ ਮਨਭਾਉਂਦੀਆਂ ਹੋਣ ਕਰਕੇ ਲੋਕਾਂ ਦੇ ਮਨਾਂ ’ਤੇ ਸਿੱਧਾ ਅਸਰ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਇਨ੍ਹਾਂ ਵਾਰਾਂ ਨੂੰ ਇਨ੍ਹਾਂ ਧੁਨੀਆਂ ’ਤੇ ਗਾਉਣ ਦਾ ਆਦੇਸ਼ ਦਿੱਤਾ ਹੈ।
ਇਨ੍ਹਾਂ ਨੌਂ ਵਾਰਾਂ ਦਾ ਵੇਰਵਾ ਇਸ ਤਰ੍ਹਾਂ ਹੈ:
1. ਵਾਰ ਮਾਝ ਕੀ ਸਲੋਕ ਮਹਲਾ ੧ – ਮਲਕ ਮੁਰੀਦ ਤਥਾ ਚੰਦ੍ਰਹੜਾ ਕੀ ਧੁਨੀ ਗਾਵਣੀ
2. ਗਉੜੀ ਕੀ ਵਾਰ ਮਹਲਾ ੫ – ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
3. ਆਸਾ ਮਹਲਾ ੧ – ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ-ਟੁੰਡੇ ਅਸ ਰਾਜੈ ਕੀ ਧੁਨੀ
4. ਗੂਜਰੀ ਕੀ ਵਾਰ ਮਹਲਾ ੩ – ਸਿਕੰਦਰ ਬਿਰਾਹਿਮ ਕੀ ਧੁਨਿ ਗਾਉਣੀ
5. ਵਡਹੰਸ ਕੀ ਵਾਰ ਮਹਲਾ ੪ – ਲਲਾਂ ਬਹਲੀਮਾ ਕੀ ਧੁਨਿ ਗਾਵਣੀ
6.ਰਾਮਕਲੀ ਕੀ ਵਾਰ ਮਹਲਾ ੩ – ਜੋਧੈ ਵੀਰੈ ਪੂਰਬਾਣੀ ਕੀ ਧੁਨੀ
7. ਸਾਰੰਗ ਕੀ ਵਾਰ ਮਹਲਾ ੪ – ਰਾਇ ਮਹਮੇ ਹਸਨੇ ਕੀ ਧੁਨਿ
8. ਵਾਰ ਮਲਾਰ ਕੀ ਮਹਲਾ ੧ – ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ
9. ਕਾਨੜੇ ਕੀ ਵਾਰ ਮਹਲਾ ੪ – ਮੂਸੇ ਕੀ ਵਾਰ ਕੀ ਧੁਨੀ ।
( ਚਲਦਾ )
सूही महला १ घरु ६ ੴ सतिगुर प्रसादि ॥ उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
अर्थ: राग सूही, घर ६ में गुरू नानक देव जी की बाणी अकाल पुरख एक है और सतिगुरू की कृपा द्वारा मिलता है। मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई)। अगर मैं सौ वारी भी उस काँसे के बर्तन को धोवा (साफ करू) तो भी (बाहरों) धोने से उस की (अंदरली) जूठ (कालिख) दूर नहीं होती ॥१॥ मेरे असल मित्र वही हैं जो (सदा) मेरे साथ रहन, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है वहाँ बेझिझक हो कर हिसाब दे सकें (भावार्थ, हिसाब देने में कामयाब हो सकें) ॥१॥ रहाउ ॥ जो घर मन्दिर महल चारों तरफ से तो चित्रे हुए हों, पर अंदर से खाली हों, (वह ढह जाते हैं और) ढहे हुए किसी काम नहीं आते ॥२॥ बगुलों के सफेद पंख होते हैं, वसते भी वह तीर्थों पर ही हैं। पर जीवों को (गला) घोट घोट के खा जाने वाले (अंदर से) साफ सुथरे नहीं कहे जाते ॥३॥ (जैसे) सिंबल का वृक्ष (है उसी प्रकार) मेरा शरीर है, (सिंबल के फलों को) देख कर तोते भ्रम खा जाते हैं, (सिंबल के) वह फल (तोतों के) काम नहीं आते, वैसे ही गुण मेरे शरीर में हैं ॥४॥ मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है। आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं। इस हालत में) किस तरीके के साथ (पहाड़ी पर) चड़ कर मैं पार निकलूँ ? ॥५॥ हे नानक जी! (पहाड़ी रस्ते जैसे बिखड़े जीवन-पंध में से पार निकलने के लिए) दुनिया के लोगों की खुश़ामदें, लोग-दिखावे और चतुराइयाँ किसी काम नहीं आ सकती। परमात्मा का नाम (अपने हृदय में) संभाल कर रख। (माया के मोह में) बंधा हुआ तूँ इस नाम (-सिमरन) के द्वारा ही (मोह के बंधनों से) मुक्ति पा सकेंगा ॥६॥१॥३॥
ਅੰਗ : 729
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥