ਅੰਗ : 601
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
धनासरी महला १ घरु १ चउपदे ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥
अर्थ: राग धनासरी ,घर १ मे गुरू नानक देव जी की चार-बँदों वाली बाणी। अकाल पुरख एक है, जिस का नाम सच्चा है जो सिृसटी का रचनहार है, जो सब में मौजूद है, डर से रहित है, वैर रहित है, जिस का सरूप काल से परे है, (मतलब जिस का शरीर नाश रहित है), जो जूनों में नही आता, जिस का प्रकाश अपने अाप से हुआ है और जो सतिगुरू की कृपा से मिलता है। (जगत दुखों का समुँद्र है, इन दुखों को देख कर) मेरी जिंद काँप जाती है (परमात्मा के बिना अन्य कोई बचाने वाला नहीं दिखता) जिस के पास जा कर मैं अरजोई-अरदास करूँ। (इस लिए ओर आसरे छोड़ कर) मैं दुखों को नाश करने वाले प्रभू को ही सिमरता हूँ, वह सदा ही मेहर करने वाला है ॥१॥ (फिर वह) मेरा मालिक सदा ही बख्श़श़ें तो करता रहता है (परन्तु वह मेरी रोज की बेनती सुन के बख्श़श़ें करने में कभी परेशान नहीं होता) रोज ऐसे है जैसे पहली बार अपनी मेहर करने लगा है ॥१॥ रहाउ ॥ हे मेरी जिन्दे! हर रोज उस मालिक को याद करना चाहिए (दुखों से) आखिर वही बचाता है। हे मेरी जिन्दे! ध्यान से सुन (उस मालिक का सहारा लेने से ही दुखों से समुँद्र से) पार निकला जा सकता है ॥२॥ हे दयाल प्रभू! (मेहर कर, अपना नाम दे, जो कि) तेरे नाम से मैं (दुखों के इस समुँद्र को) पार कर सकूँ। मैं आपसे सदा सदके जाता हूँ ॥१॥ रहाउ ॥ सदा के लिए रहने वाला परमात्मा ही सब जगह हाज़िर है, उस के बिना ओर कोई नही। जिस जीव पर वह मेहर की निगाह करता है, वह उस का सिमरन करता है ॥३॥ हे प्यारे (प्रभू!) तेरी याद के बिना मे परेशान हो जाता हूँ। मुझे कोई वह बड़ी दात दें, जिस करके मैं तुम्हारे नाम मे जुड़ा रहा। हे प्यारे! तुम्हारे बिना ओर एेसा कोई नही है, जिस पास जा कर मैं यह अरजोई कर सका ॥१॥ रहाउ ॥ (दुखों के इस सागर से तरने के लिए) मैं अपने मालिक प्रभू को ही याद करता हूँ, किसी ओर से मैं यह माँग नही माँगता। नानक जी (अपने) उस (मालिक) का ही सेवक है, उस मालिक से ही खिन खिन सदके जाता है ॥४॥ हे मेरे मालिक! मैं तेरे नाम से खिन खिन कुर्बान जाता हूँ ॥१॥ रहाउ ॥४॥१॥
ਅੰਗ : 660
ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਅਾਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥
ਪਹਿਲੇ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ – ਮਦੀਨੇ ਵਲੋਂ ਆਏ ਤਾਂ ਅਫ਼ਗਾਨਿਸਤਾਨ ਰਾਹੀਂ ਪ੍ਰਚਾਰ ਕਰਦੇ ਆਏ । ਇਨ੍ਹਾਂ ਦੇ ਪ੍ਰਚਾਰ ਸਦਕਾ ਉਸ ਵੇਲੇ ਤੋਂ ਕਾਬਲ ਵਿਚ ਸਿੱਖ ਸੰਗਤ ਬਣ ਚੁੱਕੀ ਸੀ । ਇਸ ਤਰ੍ਹਾਂ ਦੀ ਸੰਗਤ ਵਿੱਚੋਂ ਹੀ ਇਕ ਬੀਬੀ ਹੋਈ ਜਿਹੜੀ ਮਾਈ ਸੇਵਾਂ ਦੇ ਨਾਂ ਕਰ ਕੇ ਪ੍ਰਸਿੱਧ ਹੋਈ । ਇਹ ਫਿਰ ਅੰਮ੍ਰਿਤਸਰ ਹੀ ਰਹਿਣ ਲੱਗ ਪਈ । ਇਹ ਬੜੀ ਧਾਰਮਿਕ ਉਚੀ ਅਵਸਥਾ ਨੂੰ ਪੁੱਜੀ ਹੋਈ ਇਸਤਰੀ ਸੀ । ਇਹ ਪ੍ਰਚਾਰ ਵੀ ਕਰਦੀ ਬੀਬੀਆਂ ਦੀ ਸੰਗਤਾਂ ਨੂੰ ਇਕੱਠੀਆਂ ਕਰ । ਪਤੀ ਬ੍ਰਤਾ ਹੋਣ ਕਰਕੇ ਗੁਰੂ ਜੀ ਤੇ ਪੂਰਨ ਸ਼ਰਧਾ ਹੋਣ ਕਰਕੇ ਅਨੇਕ ਕਰਨੀ ਵਾਲੀ ਬਣ ਗਈ ।
ਜਦੋਂ ਅੰਮ੍ਰਿਤ ਸਰੋਵਰ ਦੀ ਸੇਵਾ ਚਲ ਰਹੀ ਸੀ । ਕਾਬਲ ਤੋਂ ਇਕ ਮਾਈ ਸੇਵਾ ਆਈ । ਨੌਜੁਆਨ ਮੁਟਿਆਰ ਨੇ ਭੱਜ ਭੱਜ ਕੇ ਮਿਟੀ ਦੇ ਟੋਕਰੇ ਸਰੋਵਰ ਵਿੱਚੋਂ ਚੁੱਕ ਬਾਹਰ ਲਿਆ ਸੁੱਟਣੇ । ਆਉਂਦਿਆਂ ਜਾਂਦਿਆਂ ਕਈ ਵਾਰ ਆਪਣੇ ਹੱਥ ਨਾਲ ਝਟਕਾ ਜਿਹਾ ਮਾਰਨਾ । ਬਹੁਤ ਪਿਆਰ ਨਾਲ ਸੇਵਾ ਕਰਦੀ ਤੇ ਸੇਵਾ ਕਰਨ ਵਾਲੀਆਂ ਹੋਰ ਬੀਬੀਆਂ ਇਸ ਨਾਲ ਬੜਾ ਪਿਆਰ ਕਰਦੀਆਂ । ਕਿਸੇ ਨਾਲ ਕੋਈ ਗਲ ਨਾ ਕਰਦੀ।ਟੋਕਰੀ ਸਿਰ ਤੇ ਚੁੱਕ ਮੂੰਹ ਵਿੱਚ ਜਾਪ ਕਰਦੀ ਰਹਿੰਦੀ ਸੇਵਾ ਵਿਚ ਮਸਤ ਇਲਾਹੀ ਰੰਗਣਾ ਵਿਚ ਰੰਗੀ ਰਹਿੰਦੀ । ਦੁਪਹਿਰੇ ਸੰਗਤ ਨਾਲ ਲੰਗਰ ਪਾਣੀ ਛਕਦੀ । ਸਾਰੇ ਜਾਣਦੇ ਸਨ ਕਿ ਉਹ ਬਹੁਤ ਸੇਵਾ ਕਰਦੀ ਹੈ । ਦੂਰੋਂ ਆਈ ਸੰਗਤ ਰਾਤ ਦਿਨ ਇਥੇ ਤੰਬੂਆਂ ਵਿਚ ਰਹਿੰਦੀ । ਬੀਬੀਆਂ ਲਈ ਵੱਖਰੇ ਤੰਬੂ ਸਨ । ਸਾਰੀ ਸੰਗਤ ਸੇਵਾ ਕਰ ਰਾਤ ਦਾ ਲੰਗਰ ਛਕ ਆਪਣੇ ਆਪਣੇ ਅਸਥਾਨ ਤੇ ਸੌਂ ਜਾਂਦੇ । ਬੀਬੀਆਂ ਵੱਖਰੀਆਂ ਸੌਂਦੀਆਂ । ਪਰ ਇਹ ਬੀਬੀ ਲੰਗਰ ਤਾਂ ਛਕ ਲੈਂਦੀ ਪਰ ਰਾਤ ਬੀਬੀਆਂ ਵਿਚ ਨਾ ਸੌਂਦੀ ।
ਸੇਵਾ ਕਰਨ ਵਾਲੀਆਂ ਬੀਬੀਆਂ ਨੇ ਇਕ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਪਾਸ ਇਸ ਕਾਬਲ ਵਾਲੀ ਬੀਬੀ ਦੀ ਗੱਲ ਕੀਤੀ ਕਿ ਉਹ ਬੀਬੀ ਰਾਤ ਪਤਾ ਨਹੀਂ ਕਿਥੇ ਜਾਂਦੀ ਹੈ ਉਨ੍ਹਾਂ ਨਾਲ ਨਹੀਂ ਰਹਿੰਦੀ , ਪਤਾ ਕਰਨਾ ਚਾਹੀਦਾ ਹੈ ਕਿ ਉਹ ਕਿਥੇ ਜਾਂਦੀ ਹੈ ? ਉਹ ਕਈ ਵਾਰ ਟੋਕਰੀ ਰੱਖ ਕੇ ਹੱਥਾਂ ਨਾਲ ਖਾਲੀ ਹਵਾ ਵਿੱਚ ਧੱਕਾ ਜਿਹਾ ਵੀ ਦੇਂਦੀ ਰਹਿੰਦੀ । ਕਈ ਵਾਰ ਦਿਨ ਵਿਚ ਇਉਂ ਕਰਦੀ ਵੇਖੀਦੀ ਹੈ । ਇਹ ਅਸਚਰਜ ਜਿਹੀ ਗੱਲ ਕਰ ਸੇਵਾ ਕਰਦੀ ਕਾਬਲ ਵਾਲੀ ਬੀਬੀ ਨੂੰ ਸੱਦਿਆ ਗਿਆ | ਸਾਰੀ ਸੰਗਤ ਵਿਚ ਉਸ ਨੂੰ ਪੁੱਛਿਆ ਗਿਆ ਉਹ ਰਾਤ ਕਿਥੇ ਰਹਿੰਦੀ ਹੈ ? ਸੰਗਤ ਤੋਂ ਅੱਡ ਕਿਉਂ ਰਹਿੰਦੀ ਹੈ ? ਬੀਬੀ ਨੇ ਗੁਰੂ ਜੀ ਨੂੰ ਦੱਸਿਆ ਕਿ ਏਥੇ ਸੰਗਤ ਵਿੱਚ ਰਾਤ ਨਹੀਂ
ਰਹਿੰਦੀ ਉਹੋ ਰਾਤ ਆਪਣੇ ਘਰ ਕਾਬਲ ਚਲੀ ਜਾਂਦੀ ਹੈ ਆਪਣੇ ਸਾਰੇ ਘਰ ਦਾ ਕੰਮ ਕਾਜ । ਕਰ ਅੱਖਾਂ ਮੀਟਦੀ ਹਾਂ । ਅਕਾਲ ਪੁਰਖ ਏਥੇ ਪੁਚਾ ਦੇਂਦਾ ਹੈ । ਫਿਰ ਏਥੋਂ ਅਕਾਲ ਪੁਰਖ ਦਾ ਧਿਆਨ ਪ੍ਰਾਰਥਨਾ ਕਰਦੀ ਹਾਂ ਤੇ ਉਥੇ ਪੁੱਜ ਜਾਂਦੀ ਹਾਂ ਸਾਰੇ ਇਹ ਸੁਣ ਬੜੇ ਅਸਚਰਜ ਹੋਏ ॥ ਫਿਰ ਪੁਛਿਆ ਗਿਆ ਕਿ ਉਹ ਕਈ ਵਾਰ ਟੋਕਰੀ ਰੱਖ ਕੇ ਧਕਾ ਕਿਉਂ ਮਾਰਦੀ ਹੈ , ਬੀਬੀ ਨੇ ਦੱਸਿਆ ਕਿ ਉਸ ਦਾ ਬਾਲਕ ਹੈ ਉਸ ਨੂੰ ਦੁੱਧ ਪਿਲਾ ਪੰਘੂੜੇ ਵਿੱਚ ਸੁਲਾ ਕੇ ਆਉਂਦੀ ਹਾਂ ਜਦੋਂ ਉਹ ਮੈਨੂੰ ਰੋਂਦਾ ਜਾ ਜਾਗਦਾ ਦਿਸਦਾ ਹੈ । ਉਹ ਹੱਥਾਂ ਨਾਲ ਉਸ ਦੀ ਪੰਘੂੜੇ ਨੂੰ ਹਲਾ ਕੇ ਸੁਲਾ ਦੇਂਦੀ ਹੈ । ਅੰਤਰਜਾਮੀ ਗੁਰੂ ਸਭ ਕੁਝ ਜਾਣਦੇ ਸਨ । ਪਰ ਸੰਗਤਾਂ ਦਾ ਸ਼ੱਕ ਤਾਂ ਕਢਾਉਣਾ ਹੀ ਸੀ । ਗੁਰੂ ਜੀ ਕਿਹਾ ਕਿ ਇਹ ਠੀਕ ਹੈ । ਹੁਣ ਗੁਰੂ ਜੀ ਨੇ ਸੰਗਤ ਵਿਚ ਬੀਬੀ ਨੂੰ ਪੁਛਿਆ ਕਿ ਉਸ ਨੂੰ ਇਹੋ ਜਿਹੀ ਸ਼ਕਤੀ ਕਿਵੇਂ ਪ੍ਰਾਪਤ ਹੋਈ ? ਬੀਬੀ ਸੇਵਾ ਨੇ ਦਸਿਆ ਕਿ ਉਨ੍ਹਾਂ ਦਾ ਖਾਨਦਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੇਲੇ ਤੋਂ ਸਿੱਖ ਤੁਰੇ ਆਉਂਦੇ ਹਨ । ਦੋਵੇਂ ਜੀ ਪਤੀ ਪਤਨੀ ਨਾਮ ਬਾਣੀ ਦਾ ਅਭਿਆਸ ਤੇ ਸਿਮਰਨ ਕਰਦੇ ਹਨ ਤੇ ਉਹ ਆਪ ਇਕ ਪਤੀ ਬ੍ਤਾ ਇਸਤਰੀ ਹੈ ਹੋਰ ਕਿਸੇ ਮਨੁੱਖ ਵੱਲ ਅੱਖ ਚੁੱਕ ਕੇ ਨਹੀਂ ਡਿੱਠਾ । ਹੋਰ ਗੁਰੂ ਤੋਂ ਸਿਵਾ ਕਿਸੇ ਫਕੀਰ , ਪੀਰ ਜਾਂ ਮੜੀ ਮਸਾਨ ਦੀ ਪੂਜਾ ਉਹ ਨਹੀਂ ਕਰਦੀ । ਆਪਣੇ ਸੱਸ ਸੌਹਰੇ ਦੀ ਸੇ ਵਾ ਤੇ ਆਗਿਆ ਵਿਚ ਰਹਿੰਦੀ ਹੈ । ਕਦੀ ਕਿਸੇ ਦਾ ਦਿਲ ਨਹੀਂ ਦੁਖਾਇਆ ਵਾਹ ਲਗਦੀ ਭਲਾ ਕਰੀਦਾ ਹੈ । ਕਦੀ ਕਿਸੇ ਦਾ ਬੁਰਾ ਨਹੀਂ ਸੋਚਿਆ ਚੁਗਲੀ ਨਿੰਦਾ ਕਦੀ ਕੀਤੀ ਨਹੀਂ ਹੋਰ ਚੁਗਲੀ ਕਰਨ ਵਾਲੇ ਲਾਗੇ ਨਹੀਂ ਰੁਕੀ । ਪਤੀ ਨੇ ਏਥੇ ਕਾਰ ਸੇਵਾ ਲਈ ਆਉਣ ਦੀ ਆਗਿਆ ਦਿੱਤੀ ਹੈ ਤਾਂ ਸੇਵਾ ਕਰਕੇ ਜਨਮ ਸਫਲਾ ਹੋ ਸਕੇ । ਉਸ ਦਾ ਪਤੀ ਕਹਿੰਦਾ ਹੈ ਅੱਖਾਂ ਮੀਟ ਵਾਹਿਗੁਰੂ ਕਹਿ । ਇਥੇ ਪੁੱਜ ਜਾਂਦੀ ਹਾਂ । ਫਿਰ ਪਤੀ ਨੂੰ ਯਾਦ ਕਰਦੀ ਅੱਖਾਂ ਮੀਟਦੀ ਹਾਂ ਕਾਬਲ ਪੁੱਜ ਜਾਂਦੀ ਹੈ । ਇਸ ਤੋਂ ਬਾਅਦ ਦੋਵੇਂ ਜੀ ਅੰਮ੍ਰਿਤਸਰ ਵਸ ਪਏ । ਜਿਸ ਬਾਜਾਰ ਵਿਚ ਇਹ ਬੀਬੀ ਰਹਿੰਦੀ ਸੀ ਇਸ ਦਾ ਨਾਂ ਹੀ ਬਾਜਾਰ ਮਾਈ ਸੇਵਾ ਪੈ ਗਿਆ ।
ਜੋਰਾਵਰ ਸਿੰਘ ਤਰਸਿੱਕਾ ।
रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥
अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।
ਅੰਗ : 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2