बिहागड़ा महला ५ ॥ हरि चरण सरोवर तह करहु निवासु मना ॥ करि मजनु हरि सरे सभि किलबिख नासु मना ॥ करि सदा मजनु गोबिंद सजनु दुख अंधेरा नासे ॥ जनम मरणु न होइ तिस कउ कटै जम के फासे ॥ मिलु साधसंगे नाम रंगे तहा पूरन आसो ॥ बिनवंति नानक धारि किरपा हरि चरण कमल निवासो ॥१॥ तह अनद बिनोद सदा अनहद झुणकारो राम ॥ मिलि गावहि संत जना प्रभ का जैकारो राम ॥ मिलि संत गावहि खसम भावहि हरि प्रेम रस रंगि भिंनीआ ॥ हरि लाभु पाइआ आपु मिटाइआ मिले चिरी विछुंनिआ ॥ गहि भुजा लीने दइआ कीन्हे प्रभ एक अगम अपारो ॥ बिनवंति नानक सदा निरमल सचु सबदु रुण झुणकारो ॥२॥ सुणि वडभागीआ हरि अंम्रित बाणी राम ॥ जिन कउ करमि लिखी तिसु रिदै समाणी राम ॥ अकथ कहाणी तिनी जाणी जिसु आपि प्रभु किरपा करे ॥ अमरु थीआ फिरि न मूआ कलि कलेसा दुख हरे ॥ हरि सरणि पाई तजि न जाई प्रभ प्रीति मनि तनि भाणी ॥ बिनवंति नानक सदा गाईऐ पवित्र अंम्रित बाणी ॥३॥ मन तन गलतु भए किछु कहणु न जाई राम ॥ जिस ते उपजिअड़ा तिनि लीआ समाई राम ॥ मिलि ब्रहम जोती ओति पोती उदकु उदकि समाइआ ॥ जलि थलि महीअलि एकु रविआ नह दूजा द्रिसटाइआ ॥ बणि त्रिणि त्रिभवणि पूरि पूरन कीमति कहणु न जाई ॥ बिनवंति नानक आपि जाणै जिनि एह बणत बणाई ॥४॥२॥५॥
अर्थ :-हे मेरे मन ! परमात्मा के चरण (मानो) सुंदर तालाब है, उस में तूँ (सदा) टिकिआ रहो। हे मन ! परमात्मा (की सिफ़त-सालाह) के तालाब में स्नान करा कर, तेरे सारे पापों का नास हो जाएगा। हे मन ! सदा (हरि-सर में) स्नान करता रहा कर। (जो मनुख यह स्नान करता है) मित्र भगवान उस के सारे दु:ख नास कर देता है उस का मोह का अंधेरा दूर कर देता है। उस मनुख को जन्म-मरन का गेड़ नहीं भुगतणा पड़ता, मित्र-भगवान उसकी यम की फाहीआँ (फंदे) (आत्मिक मौत लाने वाली फाहीआँ (फंदे)) काट देता है। हे मन ! साध संगत में मिल, परमात्मा के नाम-रंग में जुड़ा कर, साध संगत में ही तेरी हरेक आशा पूरी होगी। नानक बेनती करता है-हे हरि ! कृपा कर, तेरे सुंदर कोमल चरणों में मेरा मन सदा टिका रहे।1। साध संगत में सदा आत्मिक आनंद और खुशी की (मानो) एक-रस रौ चली रहती है। साध संगत में संत जन मिल के परमात्मा की सिफ़त-सालाह के गीत गाते रहते हैं। संत जन सिफ़त-सालाह के गीत गाते हैं, वह खसम-भगवान को प्यारे लगते हैं, उन की सुरति परमात्मा के प्रेम-रस के रंग में भिगी रहती है। वह (इस मनुष्य के जन्म में) परमात्मा के नाम की कमाई कमाते हैं, (अपने अंदर से) आपा-भाव मिटा लेते हैं, मुद्दत से बिछुड़े हुए (फिर परमात्मा को) मिल पड़ते हैं। अपहुँच और बयंत परमात्मा उनके ऊपर दया करता है, (उन की) बाँह पकड़ के (उनको) अपना बना लेता है। नानक बेनती करता है-वह संत जन सदा के लिए पवित्र जीवन वाले हो जाते हैं, परमात्मा की सिफ़त सालाह की बाणी उन के अंदर मिठ्ठी मिठ्ठी रौ चलाई रखती है।2।
ਅੰਗ : 544
ਬਿਹਾਗੜਾ ਮਹਲਾ ੫ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ। ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।1। ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।2।
सोरठि महला ५ ॥ जीअ जंत्र सभि तिस के कीए सोई संत सहाई ॥ अपुने सेवक की आपे राखै पूरन भई बडाई ॥१॥ पारब्रहमु पूरा मेरै नालि ॥ गुरि पूरै पूरी सभ राखी होए सरब दइआल ॥१॥ रहाउ ॥ अनदिनु नानकु नामु धिआए जीअ प्रान का दाता ॥ अपुने दास कउ कंठि लाइ राखै जिउ बारिक पित माता ॥२॥२२॥५०॥
ਅੰਗ : 621
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
ਅਰਥ: ਸਰਠਿ ਮਹਲਾ ੫ ॥ ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧। ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।
धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०
ਅੰਗ : 673
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
धनासिरी महला ५ ॥ अउखधु तेरो नामु दइआल ॥ मोहि आतुर तेरी गति नही जानी तूं आपि करहि प्रतिपाल ॥१॥ रहाउ ॥ धारि अनुग्रहु सुआमी मेरे दुतीआ भाउ निवारि ॥ बंधन काटि लेहु अपुने करि कबहू न आवह हारि ॥१॥ तेरी सरनि पइआ हउ जीवां तूं सम्रथु पुरखु मिहरवानु ॥ आठ पहर प्रभ कउ आराधी नानक सद कुरबानु ॥२॥१८॥
अर्थ :-हे दया के घर भगवान ! तेरा नाम (मेरे हरेक रोग की) दवाई है, पर मैं दुखीए को समझा ही नहीं थी कि तूं कितनी ऊँची आत्मिक अवस्था वाला हैं, (फिर भी) तूं आप मेरी पालना करता हैं ।1।रहाउ । हे मेरे स्वामी ! मेरे ऊपर कृपा कर (मेरे अंदर से) माया का मोह दूर कर । हे भगवान ! हमारे (माया के मोह के) बंधन काट के हमे आपने बना लो, हम कभी (मनुख जन्म की बाजी) हार के ना आए।1। हे नानक ! (बोल-हे भगवान !) तेरी शरण में आकर मैं आत्मिक जीवन वाला बना रहता हूँ (मुझे अपनी शरण में रख) तूं सभी ताकतों का स्वामी हैं, तूं सर्व-व्यापक हैं, तूं (सब ऊपर) दया करने वाला हैं । (हे भाई ! मेरी यही अरदास है कि) मैं आठो पहर परमात्मा का आराधन करता रहूँ, मैं उस से सदा सदके जाता हूँ।2।18।
ਅੰਗ : 675
ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
ਅਰਥ: ਹੇ ਦਇਆ ਦੇ ਘਰ ਪ੍ਰਭੂ! ਤੇਰਾ ਨਾਮ (ਮੇਰੇ ਹਰੇਕ ਰੋਗ ਦੀ) ਦਵਾਈ ਹੈ, ਪਰ ਮੈਂ ਦੁੱਖੀਏ ਨੇ ਸਮਝਿਆ ਹੀ ਨਹੀਂ ਸੀ ਕਿ ਤੂੰ ਕਿਤਨੀ ਉੱਚੀ ਆਤਮਕ ਅਵਸਥਾ ਵਾਲਾ ਹੈਂ, (ਫਿਰ ਭੀ) ਤੂੰ ਆਪ ਮੇਰੀ ਪਾਲਣਾ ਕਰਦਾ ਹੈਂ ॥੧॥ ਰਹਾਉ ॥ ਹੇ ਮੇਰੇ ਮਾਲਕ! ਮੇਰੇ ਉੱਤੇ ਮੇਹਰ ਕਰ (ਮੇਰੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ। ਹੇ ਪ੍ਰਭੂ! ਸਾਡੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਸਾਨੂੰ ਆਪਣੇ ਬਣਾ ਲਵੋ, ਅਸੀਂ ਕਦੇ (ਮਨੁੱਖ ਜਨਮ ਦੀ ਬਾਜ਼ੀ) ਹਾਰ ਕੇ ਨਾਹ ਆਵੀਏ ॥੧॥ (ਹੇ ਪ੍ਰਭੂ!) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉਤੇ) ਦਇਆ ਕਰਨ ਵਾਲਾ ਹੈਂ। (ਹੇ ਭਾਈ! ਮੇਰੀ ਇਹੀ ਅਰਦਾਸ ਹੈ ਕਿ) ਮੈਂ ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹਾਂ। ਹੇ ਨਾਨਕ! (ਆਖ-) ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ॥੨॥੧੮॥
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।