सूही महला १ ॥ मेरा मनु राता गुण रवै मनि भावै सोई ॥ गुर की पउड़ी साच की साचा सुखु होई ॥ सुखि सहजि आवै साच भावै साच की मति किउ टलै ॥ इसनानु दानु सुगिआनु मजनु आपि अछलिओ किउ छलै ॥ परपंच मोह बिकार थाके कूड़ु कपटु न दोई ॥ मेरा मनु राता गुण रवै मनि भावै सोई ॥१॥
(परमात्मा के प्यार में) रंगा हुआ मेरा मन (जैसे जैसे परमात्मा के) गुण याद करता है (वैसे वैसे) मेरे मन में वह परमात्मा ही प्यारा लगता जा रहा है। परमात्मा के गुण गावने, मानो, एक सीढ़ी है जो गुरु ने दी है और इस सीढ़ी के द्वारा सदा-स्थिर रहने वाले परमात्मा तक पहुच सकता है, (इस सीढ़ी पर चड़ने की बरकत से मेरे अंदर) सदा-थिर रहने वाला आनंद बन रहा है। जो मनुख (इस सीढ़ी की बरकत से) आत्मिक आनंद में आत्मिक अडोलता में पहुचता है वह सदा-थिर प्रभु को प्यारा लगता है। सदा-थिर प्रभु के गुण गाने वाली उस की मति अटल हो जाती है। परमात्मा अटल है। (अगर गुण गाने वाली मति नहीं बनी, तो) कोई स्नान, कोई दान, कोई ज्ञानता, और कोई तीर्थ स्नान परमात्मा को कुश नहीं कर सकता। (गुण गाने वाले मनुख के मन में से) धोखा-फरेब, मोह के चमत्कार, विकार आदि सब ख़तम हो जाते है। उस के अंदर न झूठ रह जाता है, न ठगी रह जाती है, न मेर-तेर रह जाती है। (प्रभु के प्यार में) रंगा हुआ मेरा मन (जैसे जैसे प्रभु के) गुण गता है (वैसे वैसे) मेरे मन में वह प्रभु ही प्यारा लगने लग जाता है॥१॥
ਅੰਗ : 766
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮੱਤ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥
ਸੰਤਾਲੀ ਦੀ ਵੰਡ ਤੋਂ ਕੁਝ ਦਿਨ ਪਹਿਲਾਂ ਮੇਰੀ ਦਾਦੀ ਆਪਣੇ ਭਰਾ ਗਿਆਨੀ ਗੁਪਾਲ ਸਿੰਘ ਨੂੰ ਮਹਿੰਗੇ ਕੱਪੜੇ ਤੇ ਬਾਈ ਤੋਲੇ ਸੋਨਾ ਟਰੰਕ ਵਿੱਚ ਪਾ ਕੇ ਸੰਭਾਲ ਗਈ ਤੇ ਆਖਣ ਲੱਗੀ..ਸਰਹੱਦ ਨੇੜੇ ਬੈਠੇ ਓ..ਰੌਲੇ ਪੈ ਗਏ ਤਾਂ ਕੀਮਤੀ ਸਮਾਨ ਲੈ ਜਾਇਓ।
ਵੰਡ ਮਗਰੋਂ ਦੋਵੇਂ ਜਣੇ ਪਾਣੀਪਤ ਲਾਗੇ ਮਿਲੇ ਤਾਂ ਭਰਾ ਨੇ ਹੱਥ ਜੋੜ ਲਏ ਤੇ ਆਖਣ ਲੱਗਾ..ਭੈਣ ! ਮੁਆਫ ਕਰੀ..ਤੇਰਾ ਟਰੰਕ ਨਹੀਂ ਲਿਆ ਸਕਿਆ..ਟਕਾ ਟਕਾ ਜੋੜ ਤੇਰੀ ਅਮਾਨਤ ਮੋੜ ਦੇਵਾਂਗਾ..ਕੀ ਕਰਦਾ ਸਿਰ ਤੇ ਇੱਕੋ ਚੀਜ਼ ਹੀ ਚੁੱਕ ਸਕਦਾ ਸਾਂ। ਤੂੰ ਆਖਿਆ ਸੀ ਕੇ ਕੀਮਤੀ ਸਮਾਨ ਚੁੱਕ ਲਿਆਵੀਂ..ਮੈਂ ਗੁਰੂ ਗ੍ਰੰਥ ਸਾਬ ਦੀ ਬੀੜ ਚੁੱਕ ਲਿਆਇਆ!
ਸੁਖਪਾਲ ਦੀ ਕਿਤਾਬ ‘ ਰਹਣੁ ਕਿਥਾਊ ਨਾਹਿ ‘ ਵਿੱਚੋਂ
सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥
अर्थ: (हे भाई! साध-संगति में जिस मनुष्य का) आत्मिक स्नान गुरू ने सफल कर दिया, वह मनुष्य सदा परमात्मा का नाम जप-जप के (अपने सारे) पाप नाश कर लेता है। सर्व-व्यापक करतार खुद उसकी सहायता करता है, (उसकी आत्मिक राशि-पूँजी का) रक्ती भर भी नुकसान नहीं होता।1। हे संत जनो! साध-संगति (एक) सुंदर (स्थान) है। जो मनुष्य (साध-संगति में) आत्मिक स्नान करता है (मन को नाम-जल से पवित्र करता है), उसके जीवन का (विकारों से) पार-उतारा हो जाता है, वह अपनी सारी कुल को भी (संसार समुंद्र से) पार लंघा लेता है।1। रहाउ। हे भाई! (जो मनुष्य राम के दासों के सरोवर में टिक के) अपने परमात्मा की आराधना करता है, (वह मनुष्य इस सत्संग-सरोवर में आत्मिक) स्नान कर के अपनी आत्मिक जीवन की राशि-पूँजी को पूर्ण-तौर पर बचा लेता है। सारा जगत उसकी शोभा के गीत गाता है, वह मनुष्य मन-वांछित फल हासिल कर लेता है।2। हे भाई! जो मनुष्य संतो के सरोवर में (साध-संगति में) आत्मिक स्नान करता है, वह मनुष्य सबसे उच्च आत्मिक अवस्था हासिल कर लेता है। जो मनुष्य सदा परमात्मा का नाम सिमरता रहता है, वह जनम-मरण के चक्कर में नहीं पड़ता।3। हे भाई! परमात्मा के मिलाप की इस विचार को वही मनुष्य समझता है जिस पर परमात्मा खुद दयावान होता है। हे नानक! (कह–) हे भाई! जो मनुष्य परमात्मा की शरण पड़ा रहता है, वह अपनी हरेक किस्म की चिंता-फिक्र दूर कर लेता है।4।7।57।
ਅੰਗ : 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥
ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
बिलावलु महला ४ ॥ अंतरि पिआस उठी प्रभ केरी सुणि गुर बचन मनि तीर लगईआ ॥ मन की बिरथा मन ही जाणै अवरु कि जाणै को पीर परईआ ॥१॥ राम गुरि मोहनि मोहि मनु लईआ ॥ हउ आकल बिकल भई गुर देखे हउ लोट पोट होइ पईआ ॥१॥ रहाउ॥ हउ निरखत फिरउ सभि देस दिसंतर मै प्रभ देखन को बहुतु मनि चईआ ॥ मनु तनु काटि देउ गुर आगै जिनि हरि प्रभ मारगु पंथु दिखईआ ॥२॥ कोई आणि सदेसा देइ प्रभ केरा रिद अंतरि मनि तनि मीठ लगईआ ॥ मसतकु काटि देउ चरणा तलि जो हरि प्रभु मेले मेलि मिलईआ ॥३॥ चलु चलु सखी हम प्रभु परबोधह गुण कामण करि हरि प्रभु लहीआ ॥ भगति वछलु उआ को नामु कहीअतु है सरणि प्रभू तिसु पाछै पईआ ॥४॥
अर्थ: हे भाई! गुरु के वचन सुन के (ऐसे हुआ है जैसे मेरे) मन में (बिरह के) तीर लग गए हैं, मेरे अंदर प्रभु के दर्शन की तमन्ना पैदा हो गई है। हे भाई! (मेरे) मन की (इस वक्त की) पीड़ा को (मेरा अपना) मन ही जानता है। कोई और पराई पीड़ा को क्या जान सकता है?।1। हे (मेरे) राम! प्यारे गुरु ने (मेरा) मन अपने वश में कर लिया है। गुरु के दर्शन करके (अब) मैं अपनी चतुराई समझदारी गवा बैठी हूँ, मेरा अपना आप मेरे वश में नहीं रहा (मेरा मन और मेरी ज्ञान-इंद्रिय गुरु के वश में हो गई हैं)।1। रहाउ। हे भाई! (मेरे) मन में प्रभु के दर्शन करने की तीव्र इच्छा पैदा हो चुकी है, मैं सारे देशों-देशांतरों में (उसको) तलाशती फिरती हूँ (थी)। जिस (गुरु) ने (मुझे) प्रभु (के मिलाप) का रास्ता दिखा दिया है, उस गुरु के आगे मैंअपना तन काट के भेट कर रही हूँ (अपना आप गुरु के हवाले कर रही हूँ)।2। हे भाई! (अब अगर) कोई प्रभु का संदेश ला के (मुझे) देता है, तो वह मेरे दिल, मेरे मन, मेरे तन को प्यारा लगता है। हे भाई! जो कोई सज्जन मुझे प्रभु से मिलाता है, मैं अपना सिर काट के उसके पैरों के नीचे रखने को तैयार हूँ।3। हे सखी! आ चल, हे सखी! आ चल। हम (चल के) प्रभु (के प्यार) को जगा दें, (आत्मिक) गुणों वाले मोहक गीत (कामिनी) गा के उस प्रभु-पति को वश में करें। ‘भक्ति से प्यार करने वाला’ (भक्त वछल) – ये उसका नाम कहा जाता है। (हे सखी! आ) उसकी शरण पड़ जाएं, उसके दर पर गिर पड़ें।4।
ਅੰਗ : 835
ਬਿਲਾਵਲੁ ਮਹਲਾ ੪ ॥
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥
ਸੋਮਵਾਰ, ੩੦ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੧੪ ਅਗਸਤ, ੨੦੨੩ (ਅੰਗ: ੮੩੫)
ਅਰਥ: ਬਿਲਾਵਲੁ ਮਹਲਾ ੪ ॥
ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ । ਹੇ ਭਾਈ! (ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ । ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ ।੧।ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ । ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ।ਹੇ ਭਾਈ! (ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ) । ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।ਹੇ ਭਾਈ! (ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ । ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ ।੩।ਹੇ ਸਖੀ! ਆ ਤੁਰ ਹੇ ਸਖੀ! ਆ ਤੁਰ ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ । ਭਗਤੀ ਨਾਲ ਪਿਆਰ ਕਰਨ ਵਾਲਾ—ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ ਉਸ ਦੇ ਦਰ ਤੇ ਡਿੱਗ ਪਈਏ ।੪।ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ । ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ । ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ ।੫।ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੁੂਰ ਗਹਿਣਾ ਬਣਾ ਲਿਆ ਹੈ । ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ ।੬।ਹੇ ਸਹੇਲੀਏ! (ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ ਤੇ (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ ਬਿਲਕੁਲ ਫੋਕਾ ਬਣ ਜਾਂਦਾ ਹੈ । (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ ।੭।ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ । ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ । ਹੇ ਨਾਨਕ! (ਆਖ—) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ ਸਾਨੂੰ ਆਪਣੇ ਚਰਨਾਂ ਵਿਚ ਰੱਖ ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ ।੮।੫।
ੴ सतिगुर प्रसादि ॥ रागु सूही बाणी सेख फरीद जी की ॥ तपि तपि लुहि लुहि हाथ मरोरउ ॥ बावलि होई सो सहु लोरउ ॥ तै सहि मन महि कीआ रोसु ॥ मुझु अवगन सह नाही दोसु ॥१॥ तै साहिब की मै सार न जानी ॥ जोबनु खोइ पाछै पछुतानी ॥१॥ रहाउ ॥ काली कोइल तू कित गुन काली ॥ अपने प्रीतम के हउ बिरहै जाली ॥ पिरहि बिहून कतहि सुखु पाए ॥ जा होइ क्रिपालु ता प्रभू मिलाए ॥२॥ विधण खूही मुंध इकेली ॥ ना को साथी ना को बेली ॥ करि किरपा प्रभि साधसंगि मेली ॥ जा फिरि देखा ता मेरा अलहु बेली ॥३॥ वाट हमारी खरी उडीणी ॥ खंनिअहु तिखी बहुतु पिईणी ॥ उसु ऊपरि है मारगु मेरा ॥ सेख फरीदा पंथु सम्हारि सवेरा ॥४॥१॥
अर्थ: अकाल पुरख एक है और सतिगुरू की कृपा द्वारा मिलता है। राग सूही में सेख फरीद जी की बाणी। बड़ी दुखी हो कर, बड़ी तड़प के मैं अब हाथ मल रही हूँ, और कमली हो कर मैं अब उस खसम प्रभु को खोज रही हूँ। हे खसम-प्रभु! तभी तूने अपने मन में मेरे से रोस किया। तेरा कोई दोष (मेरी इस बुरी हालत बारे) नहीं है, मेरे में ही औगुण थे ॥१॥ हे मेरे मालिक मैंने तेरी कदर न जानी। जवानी का समय गँवा कर अब में पछ्ता रही हूँ ॥१॥ रहाउ ॥ (अब मैं काली कोयल से पूछती फिर रही हूँ-) हे काली कोयल! भला, मैं तो अपने कर्मों की मारी दुखी हूँ ही) तूँ भी क्यों काली (हो गयी) है ? (कोयल भी यही उत्तर देती है) मुझे मेरे प्रीतम के विछोड़े ने जला दिया है। (ठीक है) खसम से विछुड़ कर कहाँ कोई सुख पा सकती है ? (पर जीव-स्त्री के वस की बात नहीं) जब प्रभु आप मेहरबान होता है तो आप ही मिला लेता है ॥२॥ (इस जगत-रूप) डरावनी खूही में जीव-स्त्री अकेली (गिरी पड़ी थी, यहाँ) कोई मेरा साथी नहीं (मेरे दुःखों में) कोई मेरा मददगार नहीं। अब जब प्रभू ने मेहर कर के मुझे सतसंग में मिलाया है, (सतसंग में आ कर) जब मैं देखती हूँ तो मुझे मेरा रब मित्र दिख रहा है ॥३॥ हे भाई! हमारा यह जीवन-मारग बड़ा भयानक है, खंडे से तिखा है, बड़ी तेज़ धार वाला है। इस के उपरों हमें चलना है। इस लिए, हे फरीद जी! सुबह सुबह रस्ता संभाल ॥४॥१॥