ਸਰੂਬ ਰੋਗੁ ਕਾ ਅਉਖਧੁ ਨਾਮ ,
ਕਲਿਆਣੁ ਰੂਪ ਮੰਗਲੁ ਗੁਣ ਗਾਮੁ ll
ਧੰਨ ਧੰਨ ਗੁਰੂ ਗਾੋਬਿਦ ਸਿੰਘ ਜੀ ॥

ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ॥
ਨਾਨਕ ਗੁਰਮੁਖਿ ਜਿਨ੍ਹ੍ਹ ਪੀਆ ਤਿਨ੍ਹ੍ਹ ਬਹੁੜਿ ਨ ਲਾਗੀ ਆਇ॥

सोरठि महला ३ घरु १ तितुकी ੴ सतिगुर प्रसादि ॥ भगता दी सदा तू रखदा हरि जीउ धुरि तू रखदा आइआ ॥ प्रहिलाद जन तुधु राखि लए हरि जीउ हरणाखसु मारि पचाइआ ॥ गुरमुखा नो परतीति है हरि जीउ मनमुख भरमि भुलाइआ ॥१॥ हरि जी एह तेरी वडिआई ॥ भगता की पैज रखु तू सुआमी भगत तेरी सरणाई ॥ रहाउ ॥ भगता नो जमु जोहि न साकै कालु न नेड़ै जाई ॥ केवल राम नामु मनि वसिआ नामे ही मुकति पाई ॥ रिधि सिधि सभ भगता चरणी लागी गुर कै सहजि सुभाई ॥२॥

राग सोरठि, घर १ में गुरु अमरदास जी की तीन-तुकी बाणी। अकाल पुरख एक है और सतगुरु की कृपा द्वारा मिलता है। हे हरी! तूं अपने भगतों की इज्जत सदा रखता है, जब से जगत बना है तब से (भगतों की इज्जत) रखता आ रहा है। हे हरी! प्रहलाद भगत जैसे अनेकों सेवकों के तुने इज्जत राखी है, तुने हर्नाकश्यप को मार डाला। हे हरी! जो मनुख गुरु के सन्मुख रहते हैं उनको निश्चय होता है (की भगवान् भगतों की इज्जत बचाता है, परन्तु) अपने मन के पीछे चलने वाले मनुख भटक कर कुराह पड़े रहते हैं।१। हे हरी! हे स्वामी! भगत तेरी सरन पड़े रहते हैं, तूं भगतों की इज्जत रख। हे हरी! (भगतों की इज्जत) तेरी ही इज्जत है।रहाउ। हे भाई! भगतों को मौत डरा नहीं सकती, मौत का डर भगतों के नजदीक नहीं आ सकता (क्यों-की मौत के डर की जगह) परमात्मा का नाम हर समय मन में बस्ता है, नाम की बरकत से ही वह (मौत के डर से मुक्ति पा लेते हैं। भगत गुरु के द्वारा (गुरु की सरन आ कर) आत्मिक अदोलता में प्रभु-प्रेम में (टिके रहते है, इस लिए) सब करामाती शक्तियां भगतों के चरणों में लगी रहती हैं।२।

ਅੰਗ : 637

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਸਰੂਬ ਰੋਗੁ ਕਾ ਅਉਖਧੁ ਨਾਮ ,
ਕਲਿਆਣੁ ਰੂਪ ਮੰਗਲੁ ਗੁਣ ਗਾਮੁ ll
ਧੰਨ ਧੰਨ ਗੁਰੂ ਗਾੋਬਿਦ ਸਿੰਘ ਜੀ ॥

ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ।
ਪੂਰੀ ਕਹਾਣੀ ਭਾਈ ਸੁਖਦੇਵ ਸਿੰਘ ਸੁੱਖੇ ਦੀ ਜ਼ੁਬਾਨੀ…..
ਮੈਂ (ਸੁੱਖਾ) ਹਰਜਿੰਦਰ ਸਿੰਘ ਤੇ ਇੱਕ ਹੋਰ ਵੀਰ ਅਸੀਂ 3 ਅਗਸਤ (1986) ਨੂੰ ਦੁਰਗ (MP) ਆ ਗਏ। ਫਿਰ ਮੈਂ ਤੇ ਜਿੰਦਾ ਪੂੰਨੇ ਨੂੰ ਚੱਲ ਪਏ। 7 ਨੂੰ ਪੂਨੇ ਪਹੁੰਚੇ ਵੈਦਿਆ ਦਾ ਘਰ ਲੱਭਿਆ (ਭਾਈ ਸੁੱਖਾ ਜੀ ਪਹਿਲਾਂ ਵੀ ਮਾਰਨ ਗਏ ਸੀ ਹਥਿਆਰਾਂ ਨ ਹੋਣ ਕਰਕੇ ਬਚ ਗਿਆ। ਪਰ ਘਰ ਆਦਿਕ ਦਾ ਪਤਾ ਲੱਗ ਗਿਆ) ਪਰ ਉਹਨੇ ਘਰ ਬਦਲ ਲਿਆ ਸੀ। ਅਸੀਂ ਪੁੱਛ ਗਿੱਛ ਕੀਤੀ ਤਾਂ ਪਤਾ ਲੱਗਾ ਉਹਨੇ ਦੂਸਰੀ ਕਲੋਨੀ ਚ ਮਕਾਨ ਲਿਆ, ਉੱਥੇ ਗਏ ਕਲੋਨੀ ਕਾਫ਼ੀ ਵੱਡੀ ਸੀ। ਕਈ ਚੱਕਰ ਲਾਏ ਮਸਾਂ ਘਰ ਲੱਭਿਆ ਸਵੇਰੇ 9:30 ਵਜੇ ਅਸੀਂ ਉਹਦੇ ਘਰ ਪਹੁੰਚ ਗਏ। ਮੈਂ ਦੇਖਕੇ ਕਿਹਾ ਜਿੰਦੇ ਗੱਡੀ ਤੇ ਗਾਰਡ ਤੇ ਉਹੀ ਹੈ। ਪਰ ਉਹ ਨਹੀਂ ਦਿਖਿਆ। ਥੋੜ੍ਹੇ ਸਮੇਂ ਬਾਅਦ ਵੈਦਿਆ ਦੀ ਘਰ ਵਾਲੀ ਦਿਸੀ। ਉਹਨੇ ਛਤਰੀ ਫੜੀ ਸੀ ਮੈਂ ਕਿਹਾ ਜ਼ਰੂਰ ਕਿਤੇ ਜਾਣਾ ਆਉਣਾ। ਉਡੀਕ ਕਰਨ ਲੱਗੇ। 11 ਵਜ ਗਏ ਫਿਰ ਸਾਨੂੰ ਵੈਦਿਆ ਦਿਸਿਆ, ਉਹ ਕਾਰ ਚ ਬਹਿ ਕੇ ਕਿਤੇ ਚੱਲਿਆ ਸੀ , ਅਸੀਂ ਮੋਟਰਸਾਇਕਲ ਮਗਰ ਲਾ ਲਿਆ। ਬਾਜ਼ਾਰ ਜਾ ਕੇ ਉਨ੍ਹਾਂ ਨੇ ਕੁਝ ਸਾਮਾਨ ਖਰੀਦਿਆ। ਫਿਰ ਕਾਰ ਚ ਬੈਠ ਕੇ ਚੱਲਿਆ। ਅੱਗੇ ਜਾ ਕੇ ਕੁਝ ਸਬਜ਼ੀ ਖਰੀਦੀ। ਜਿੰਦਾ ਕਹਿੰਦਾ ਆਪਾਂ ਏਨੂ ਵਾਪਸ ਨਹੀਂ ਜਾਣ ਦੇਣਾ। ਅਜ ਸਬਜ਼ੀ ਖਰੀਦ ਕੇ ਕਾਰ ਚ ਬੈਠ ਚੱਲ ਪਿਆ। ਕਾਰ ਉਹ ਆਪ ਚਲਾਉਂਦਾ ਅਸੀਂ ਵੀ ਮਗਰ ਤੁਰ ਪਏ।
ਜ਼ਿੰਦਾ ਕਹਿੰਦਾ ਕਰਦਿਆਂ ਬਰਾਬਰ ??? ਮੈਂ ਕਿਹਾ ਕਰਦੇ ਮੋਟਰਸਾਈਕਲ ਬਰਾਬਰ ਕੀਤਾ। ਉਹਦੇ ਗੋਲੀਆਂ ਮਾਰੀਆਂ। ਮੁੰਹ ਸਟੇਰਿੰਗ ਤੇ ਵਜ੍ਹਾ ਮੂੰਹ ਤੇ ਨੱਕ ਚੋਂ ਖੂਨ ਵਗ ਪਿਆ। ਜਦੋਂ ਸਾਨੂੰ ਪੂਰੀ ਤਸੱਲੀ ਹੋ ਗਈ ਕਿ ਕੰਮ ਹੋ ਗਿਆ ਅਸੀ ਜੈਕਾਰਾ ਛੱਡਿਆ। ਵੈਦਿਆ ਦੀ ਕਾਰ ਇੱਕ ਪਾਸੇ ਜਾ ਵੱਜੀ।
ਅਸੀ ਵਾਪਸ ਕਮਰੇ ਚ ਆਏ ਕੱਪੜੇ ਬਦਲੇ ਤੇ ਵੱਖ ਵੱਖ ਹੋ ਕੇ ਬਸ ਤੇ ਬਹਿ ਕੇ ਬੰਬੇ ਚਲੇ ਗਏ। ਬੰਬੇ ਤੋਂ ਟਰੇਨ ਤੇ ਦੁਰਗ ਤੇ ਉਥੋ ਕਲਕੱਤੇ ਚਲੇ ਗਏ।
“ਦੋ ਸਿੰਘ ਸੂਰਮੇ ਜੀ ਕੱਢਕੇ ਜਾਨ ਪਾਪੀ ਦੀ ਲੈ ਗਏ”
ਨੋਟ ਇੰਦਰਾ ਦੀ ਮੌਤ ਤੋਂ ਬਾਅਦ ਸਿੰਘਾਂ ਦਾ ਇਹ ਵੱਡਾ ਐਕਸ਼ਨ ਸੀ। ਇਸ ਦੇ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਵੈਦਿਆ ਏਡਾ ਵੱਡਾ ਅਫ਼ਸਰ ਤੇ ਉਹਨੂੰ ਕੋਈ ਘਰ ਆ ਕੇ ਚਿਟੇ ਦਿਨ ਮਾਰਜੂ ਸਾਰੇ ਪਾਸੇ ਹਾਹਾਕਾਰ ਮੱਚ ਗਈ
ਮੇਜਰ ਸਿੰਘ
ਗੁਰੂ ਕਿਰਪਾ ਕਰੇ

ਅੰਗ : 652

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ । ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

Begin typing your search term above and press enter to search. Press ESC to cancel.

Back To Top