ਅੰਗ : 676
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥
ਧੰਨ ਗੁਰੂ ਅਰਜਨ ਦੇਵ ਜੀ ਨੂੰ ਇਕ ਸਿੱਖ ਨੇ ਬੇਨਤੀ ਕੀਤੀ , ਸਤਿਗੁਰੂ ਜੀ ਮੈ ਨਿਤਨੇਮ ਤਾਂ ਕਰਦਾ ਹਾਂ ਪਰ ਫਿਰ ਛੁਟ ਜਾਂਦਾ। ਬੜਾ ਯਤਨ ਕਰਦਾ ਗੁਰਮਤਿ ਦੇ ਰਾਹ ਤੁੁਰਨ ਦਾ , ਤੁਰਦਾ ਵੀ ਹਾਂ , ਪਰ ਫਿਰ ਡਿਗ ਜਾਨਾ। ਕਿਰਪਾ ਕਰਕੇ ਦਸੋ ਮੈ ਕੀ ਕਰਾਂ …..
ਪਾਤਸ਼ਾਹ ਨੇ ਬਚਨ ਕਹੇ , ਅਰਦਾਸ , ਅਰਦਾਸ ਕਰ , ਗਲ ਪੱਲਾ ਪਾ ਕੇ ਤਰਲਾ ਕਰਿਆ ਕਰ।
“ਹੇ ਬਲਵਾਨ ਤੇ ਲੰਮੀਆਂ ਬਾਂਹਾਂ ਵਾਲੇ ਸੁਖ ਦੇ ਸਾਗਰ ਮਾਲਕਾ , ਮੇਰੀ ਹਾਲਤ ਉਸ ਬੱਚੇ ਵਰਗੀ ਆ, ਜਿਸ ਨੇ ਅਜ ਹੀ ਤੁਰਨਾ ਸਿਖਿਆ ਹੋਵੇ , ਜਿਵੇ ਉ ਬੱਚਾ ਮੁੜ ਮੁੜ ਡਿੱਗਦਾ ਆ।
ਏਦਾ ਹੀ ਮੈ ਤੇਰੇ ਘਰ ਵਲ ਨੂੰ ਤੁਰਦਾ ਪਰ ਡਿਗ ਜਾਨਾ ਫਿਰ ਤੁਰਦਾ ਫਿਰ ਡਿਗ ਜਾਨਾ ਮੇਰੀਆਂ ਲੱਤਾਂ ਭਾਰ ਨਹੀ ਝੱਲਦੀਆਂ ਤੂ ਕਿਰਪਾ ਕਰ ਆਪ ਹੀ #ਉਗਲ_ਫੜਕੇ ਆਪਣੇ ਰਾਹ ਤੇ ਤੋਰ ਲੈ”
ਪਾਤਸ਼ਾਹ ਦੇ ਬਚਨ ਨੇ
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ
ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਬਾਲ ਗੋਬਿੰਦ ਜੀ ਗੰਗਾ ਦੇ ਕਿਨਾਰੇ ਸੈਰ ਕਰਦੇ ਦੂਰ ਇਕਾਂਤਾਂ ਵਲ ਨਿਕਲ ਜਾਂਦੇ।
ਉਥੇ ਕਈ ਜੋਗੀ, ਸੰਤ, ਮਹਾਤਮਾ ਸਮਾਧੀਆਂ ਲਾਈ ਬੈਠੇ ਹੁੰਦੇ। ਉਨ੍ਹਾਂ ਦੇ ਕੋਲ ਕਾਸੇ, ਕਰਮੰਡਲ, ਖੜਾਵਾਂ ਆਦਿ ਪਏ ਹੁੰਦੇ।
ਬਾਲ ਗੋਬਿੰਦ ਜੀ ਦੀ ਪਰਖ ਸ਼ਕਤੀ ਬੜੀ ਤੀਖਣ ਸੀ। ਜਿਸ ਸਾਧੂ ਜਾਂ ਜੋਗੀ ਦੀ ਭਗਤੀ ਲੀਨਤਾ ਕੇਵਲ ਦਿਖਾਵਾ ਹੁੰਦੀ,
ਉਹ ਝਟ ਤਾੜ ਜਾਂਦੇ ਤੇ ਉਸ ਨਾਲ ਛੇੜ ਛਾੜ ਸ਼ੁਰੂ ਕਰ ਦਿੰਦੇ।
ਕਦੀ ਕਿਸੇ ਦੀਆਂ ਖੜਾਵਾਂ ਲੁਕੋ ਦਿੰਦੇ, ਕਦੀ ਕਰਮੰਡਲ ਇਧਰ ਉਧਰ ਖਿਸਕਾ ਦਿੰਦੇ ਤੇ ਜਦੋਂ ਉਹ ਭੇਖੀ ਸਾਧ ਆਪਣੀਆਂ ਵਸਤਾਂ ਗੁੰਮ ਹੋਈਆਂ ਵੇਖਦੇ ਤਾਂ ਭਗਤੀ ਸਿਮਰਨ ਭੁੱਲ ਜਾਂਦੇ ਤੇ ਵਿਆਕੁਲ ਹੋ ਕੇ ਉਨ੍ਹਾਂ ਨੂੰ ਲੱਭਦੇ ਫਿਰਦੇ।
ਬਾਲ ਗੋਬਿੰਦ ਉਨ੍ਹਾਂ ਦੀ ਘਬਰਾਹਟ ਵੇਖ ਵੇਖ ਹੱਸਦੇ।
👉ਪੋਸਟ ਨੂੰ ਪੜ੍ਹ ਕੇ #ਸ਼ੇਅਰ ਜਰੂਰ ਕਰੋ ਜੀ ਜੋ ਵੱਧ ਤੋਂ ਵੱਧ ਵੀਰ ਭੈਣਾਂ ਆਪਣੇ ਇਤਿਹਾਸ ਨਾਲ ਜੁੜ ਸਕਣ ਇਹ ਵੀ ਇਕ ਸੇਵਾ ਹੀ ਹੈ ਜੀ . . . . .
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।