धनासरी मः ५ ॥ जब ते दरसन भेटे साधू भले दिनस ओइ आए ॥ महा अनंदु सदा करि कीरतनु पुरख बिधाता पाए ॥१॥ अब मोहि राम जसो मनि गाइओ ॥ भइओ प्रगासु सदा सुखु मन महि सतिगुरु पूरा पाइओ ॥१॥ रहाउ ॥ गुण निधानु रिद भीतरि वसिआ ता दूखु भरम भउ भागा ॥ भई परापति वसतु अगोचर राम नामि रंगु लागा ॥२॥ चिंत अचिंता सोच असोचा सोगु लोभु मोहु थाका ॥ हउमै रोग मिटे किरपा ते जम ते भए बिबाका ॥३॥ गुर की टहल गुरू की सेवा गुर की आगिआ भाणी ॥ कहु नानक जिनि जम ते काढे तिसु गुर कै कुरबाणी ॥४॥४॥

अर्थ :-हे भाई ! मुझे पूरा गुरु मिल गया है, (इस लिए उस की कृपा के साथ) अब मैं परमात्मा की सिफ़त-सालाह (अपने) मन में गा रहा हूँ, (मेरे अंदर आत्मिक जीवन का) रोशनी हो गई है, मेरे मन में सदा आनंद बना रहता है।1।रहाउ। हे भाई ! जब से गुरु के दर्शन प्राप्त हुए हैं, मेरे इस प्रकार के अच्छे दिन आ गए कि परमात्मा की सिफ़त-सालाह कर कर के सदा मेरे अंदर सुख बना रहता है, मुझे सर्व-व्यापक करतार मिल गया है।1। (हे भाई ! गुरु की कृपा के साथ जब से) गुणों का खजाना परमात्मा मेरे हृदय में आ बसा है , तब से मेरा दु:ख भ्रम डर दूर हो गया है। परमात्मा के नाम में मेरा प्यार बन गया है, मुझे (वह उॅतम) चीज प्राप्त हो गई है जिस तक ज्ञान-इन्द्रियों की पहुंच नहीं हो सकती।2। (हे भाई ! गुरु के दर्शन की बरकत के साथ) मैं सभी चिंताँ और सोचों से बच गया हूँ, (मेरे अंदर से) गम खत्म हो गया है, लोभ खत्म हो गया है, मोह दूर हो गया है। (गुरु की) कृपा के साथ (मेरे अंदर से) हऊमै आदि रोग मिट गए हैं, मुझे यम-राज से भी कोई डर नहीं लगता।3। हे भाई ! अब मुझे गुरु की टहल-सेवा, गुरु की रजा ही प्यारी लगती है। हे नानक ! बोल-(हे भाई ! मैं उस गुरु से सदके जाता हूँ, जिस ने मुझे यमों से बचा लिया है।4।4।

ਅੰਗ : 671

ਧਨਾਸਰੀ ਮਃ ੫ ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥ ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

ਅਰਥ: ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ, (ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।1। ਰਹਾਉ। ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ।1। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ। ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ।2। (ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ। (ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ।3। ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ। ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ।4। 4।

सलोकु मरदाना १ ॥ कलि कलवाली कामु मदु मनूआ पीवणहारु ॥ क्रोध कटोरी मोहि भरी पीलावा अहंकारु ॥ मजलस कूड़े लब की पी पी होइ खुआरु ॥ करणी लाहणि सतु गुड़ु सचु सरा करि सारु ॥ गुण मंडे करि सीलु घिउ सरमु मासु आहारु ॥ गुरमुखि पाईऐ नानका खाधै जाहि बिकार ॥१॥

कलयुगी सवभाव (मानो) (शराब निकालने वाली) मटकी है ; काम (मानो) शराब है और इस को पीने वाला (मनुख का) मन है। मोह से भरी हुए क्रोध की (मानो) टोकरी है और अहंकार (मानो) पिलाने वाला है। कूड़े लभ की (मानो) मजलिस है (जिस में बैठ कर) मन (काम की शराब को) पी पी कर खुआर (परेशान) होता है। अच्छी करनी को (शराब निकालने वाली) लाहन, सच बोलने को गुड बना कर सच्चे नाम को श्रेष्ठ शराब बना! गुणों को रोटी,, शीतल सवभाव को घी, शर्म को मास वाली (यह सारी) खुराक बना! हे नानक! यह खुराक सतगुरु के सन्मुख होने से मिलती है और इस के खाने से विकार दूर हो जाते हैं॥१॥

ਅੰਗ : 553

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

ਅਰਥ: ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥

सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥

ਅੰਗ : 708

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਸ੍ਰੀ ਅਨੰਦਪੁਰ ਸਾਹਿਬ 16ਵੀਂ ਸਦੀ ਦਾ ਮਹਾਨ ਪ੍ਰਸਿੱਧ ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ ਜਿਸ ਨੂੰ ਤੀਸਰੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕੇਂਦਰ ਸਥਾਪਤ ਕੀਤਾ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਆਤਮਿਕ ਤੇ ਸੰਸਾਰਿਕ ਤ੍ਰਿਪਤੀ, ਤਨ-ਮਨ ਦੀ ਪਵਿੱਤਰਤਾ, ਉੱਚ ਨੀਚ-ਜਾਤ-ਪਾਤ ਦੇ ਭੇਦ-ਭਾਵ ਨੂੰ ਦੂਰ ਕਰਨ ਲਈ 84 ਪਉੜੀਆਂ ਵਾਲੀ ਬਉਲੀ ਦੀ ਰਚਨਾ ਕਰਵਾਈ। ਕੁਦਰਤੀ ਨਜ਼ਾਰਿਆ ਨਾਲ ਭਰਪੂਰ ਪਾਵਨ ਅਸਥਾਨ ਬਹੁਤ ਹੀ ਰਮਣੀਕ ਹੈ ਜਿਸ ਤੋਂ ਇਤਿਹਾਸਕ ਮਹੱਤਤਾ ਦਾ ਅੰਦਾਜ਼ਾ ਸਹਿਜੇ ਹੀ ਹੋ ਜਾਂਦਾ ਹੈ। ਅੱਜ ਵੀ ਗੋਇੰਦਵਾਲ ਸਾਹਿਬ ਸਿੱਖੀ ਦਾ ਧੁਰਾ ਹੈ। ਮਾਝੇ ਦੀ ਪਵਿਤਰ ਧਰਤੀ ‘ਤੇ ਸੁਭਾਇਮਾਨ ਇਸ ਪਾਵਨ ਅਸਥਾਨ ‘ਤੇ ਸਾਲਾਨਾ ਜੋੜ ਮੇਲਾ ਹਰ ਸਾਲ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ। ਇੱਥੇ ਦੂਰ ਦੁਰਾਡਿਓਂ ਸੰਗਤਾਂ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਂਦੀਆਂ ਹਨ। ਤਿੰਨ ਦਿਨ ਮਹਾਨ ਗੁਰਮਤਿ ਸਮਾਗਮ ਉਲੀਕੇ ਜਾਂਦੇ ਹਨ ਜਿਸ ਵਿੱਚ ਪੰਥ ਦੀਆਂ ਮਹਾਨ ਹਸਤੀਆਂ ਹਾਜ਼ਰੀ ਲਵਾਉਂਦੀਆਂ ਹਨ ਤੇ ਗੁਰੂ ਜਸ ਸਰਵਣ ਕਰਵਾਉਂਦੀਆਂ ਹਨ। ਇਹੀ ਉਹ ਪਾਵਨ ਅਸਥਾਨ ਹੈ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਦੀ ਬਾਣੀ ਦਾ ਸੰਗ੍ਰਹਿ ਵੀ ਬਾਬਾ ਮੋਹਨ ਜੀ ਵਾਲੀਆਂ ਪੋਥੀਆਂ ਨਾਲ ਹੋਇਆ। – “ਦੋਹਿਤਾ ਬਾਣੀ ਕਾ ਬੋਹਿਥਾ” ਭਾਵ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਵੀ ਇਸ ਸੁਹਾਵਣੀ ਧਰਤ ‘ਤੇ ਹੋਇਆ। – ਇੱਥੇ ਹੀ 1552 ਈ: ਵਿੱਚ ਗੁਰੂ ਅਮਰਦਾਸ ਜੀ ਗੁਰਗੱਦੀ ‘ਤੇ ਬਿਰਾਜਮਾਨ ਹੋਏ। – ਇੱਥੇ ਹੀ ਅਕਬਰ ਬਾਦਸ਼ਾਹ ਆਤਮਿਕ ਤ੍ਰਿਪਤੀ ਵਾਸਤੇ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਨੂੰ ਉਚੇਚਾ ਹਾਜ਼ਰ ਹੋਇਆ। ਗੋਇੰਦਵਾਲ ਸਾਹਿਬ ਦੀ ਬਉਲੀ ਸਾਹਿਬ ਤੇ ਹੋਰ ਗੁਰੂ ਅਸਥਾਨਾ ਦੀ ਸੇਵਾ ਪਹਿਲਾਂ ਮਿਸਲਾਂ ਦੇ ਸਰਦਾਰਾਂ ਤੇ ਫਿਰ ਮਾਹਾਰਾਜਾ ਰਣਜੀਤ ਸਿੰਘ ਨੇ ਕਰਵਾਈ। ਗੁਰਦੁਆਰਾ ਬਉਲੀ ਸਾਹਿਬ ਗੋਇੰਦਵਾਲ ਦਾ ਮੁੱਖ ਅਸਥਾਨ ਹੈ ਜਿੱਥੇ ਦਰਸ਼ਨ ਇਸ਼ਨਾਨ ਲਈ ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤ‘ਚ ਪਹੁੰਚਦੀ ਹੈ। ਐਸੇ ਮਹਾਨ ਸਤਿਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਜੀ ਦੇ ਜੋਤੀ-ਜੋਤਿ ਦਿਵਸ ਤੇ ਏਬੀਪੀ ਸਾਂਝਾ ਵੀ ਸ਼ਰਧਾ ਅਰਪਨ ਕਰਦਾ ਹੈ।

रामकली महला ४ ॥ सतगुरु दाता वडा वड पुरखु है जितु मिलिऐ हरि उर धारे ॥ जीअ दानु गुरि पूरै दीआ हरि अम्रित नामु समारे ॥१॥ राम गुरि हरि हरि नामु कंठि धारे ॥ गुरमुखि कथा सुणी मनि भाई धनु धनु वड भाग हमारे ॥१॥ रहाउ ॥ कोटि कोटि तेतीस धिआवहि ता का अंतु न पावहि पारे ॥ हिरदै काम कामनी मागहि रिधि मागहि हाथु पसारे ॥२॥ हरि जसु जपि जपु वडा वडेरा गुरमुखि रखउ उरि धारे ॥ जे वड भाग होवहि ता जपीऐ हरि भउजलु पारि उतारे ॥३॥ हरि जन निकटि निकटि हरि जन है हरि राखै कंठि जन धारे ॥ नानक पिता माता है हरि प्रभु हम बारिक हरि प्रतिपारे ॥४॥६॥१८॥

अर्थ: हे मेरे राम! मैं बहुत भाग्यशाली हो गया हूँ, गुरू के द्वारा, हे हरी! तेरा नाम मैंने अपने गले में परो लिया है। गुरू की शरण पड़ कर मैंने तेरी सिफत सालाह सुनी है, और वह मेरे मन को प्यारी लग रही है।1। रहाउ। हे भाई! प्रभू के नाम की दाति देने वाला गुरू ही सब से बड़ा व्यक्ति है। गुरू को मिलने से मनुष्य परमात्मा को अपने हृदय में बसा लेता है। जिस मनुष्य को पूरे गुरू ने आत्मिक जीवन की दाति दे दी, वह मनुष्य प्रभू के जीवन देने वाले नाम को (हृदय में) संभाल के रखता है।1। हे भाई! तेतीस करोड़ (देवते) परमात्मा का ध्यान धरते रहते हैं, पर उसके गुणों का अंत, गुणों का परला छोर नहीं पा सकते। (अनेकों ऐसे भी है जो अपने) हृदय में काम-वासना धार के (परमात्मा के दर से) स्त्री (ही) माँगते हैं, (उसके आगे) हाथ पसार के (दुनिया के) धन पदार्थ (ही) माँगते हैं।2। हे भाई! परमात्मा की सिफत-सालाह किया कर, परमात्मा के नाम का जाप ही सबसे बड़ा काम है। मैं तो गुरू की शरण पड़ कर हरी-नाम ही अपने हृदय में बसाता हॅूँ। हे भाई! यदि (कोई) अति भाग्यशाली हो तो ही हरी-नाम जपा जा सकता है (जो मनुष्य जपता है उसको) संसार-समुंद्र से पार लंघा देता है।3। हे भाई! संत जन परमात्मा के नजदीक बसते हैं, परमात्मा संतजनों के पास बसता है। परमात्मा अपने सेवकों को अपने गले से लगा के रखता है। हे नानक! (कह- हे भाई!) परमात्मा हमारा पिता है, परमात्मा हमारी माँ है। हमें बच्चों को परमात्मा ही पालता है।4।6।18।

ਅੰਗ : 882

ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥

ਅਰਥ: ਹੇ ਮੇਰੇ ਰਾਮ! ਮੇਰੇ ਵੱਡੇ ਭਾਗ ਹੋ ਗਏ ਹਨ, ਗੁਰੂ ਦੀ ਰਾਹੀਂ, ਹੇ ਹਰੀ! ਤੇਰਾ ਨਾਮ ਮੈਂ ਆਪਣੇ ਗਲ ਵਿਚ ਪ੍ਰੋ ਲਿਆ ਹੈ। ਗੁਰੂ ਦੀ ਸਰਨ ਪੈ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਸੁਣੀ ਹੈ, ਤੇ, ਉਹ ਮੇਰੇ ਮਨ ਵਿਚ ਪਿਆਰੀ ਲੱਗ ਰਹੀ ਹੈ।੧।ਰਹਾਉ। ਹੇ ਭਾਈ! ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ (ਹੀ) ਸਭ ਤੋਂ ਵੱਡਾ ਵਿਅਕਤੀ ਹੈ। ਗੁਰੂ ਨੂੰ ਮਿਲਣ ਨਾਲ ਮਨੁੱਖ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਆਤਮਕ ਜੀਵਨ ਦੀ ਦਾਤਿ ਦੇ ਦਿੱਤੀ, ਉਹ ਮਨੁੱਖ ਪ੍ਰਭੂ ਦੇ ਜੀਵਨ ਦੇਣ ਵਾਲੇ ਨਾਮ ਨੂੰ (ਹਿਰਦੇ ਵਿਚ) ਸੰਭਾਲ ਰੱਖਦਾ ਹੈ।੧। ਹੇ ਭਾਈ! ਤੇਤੀ ਕ੍ਰੋੜ (ਦੇਵਤੇ) ਪਰਮਾਤਮਾ ਦਾ ਧਿਆਨ ਧਰਦੇ ਰਹਿੰਦੇ ਹਨ, ਪਰ ਉਸ ਦੇ ਗੁਣਾਂ ਦਾ ਅੰਤ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦੇ। (ਅਨੇਕਾਂ ਐਸੇ ਭੀ ਹਨ ਜੋ ਆਪਣੇ) ਹਿਰਦੇ ਵਿਚ ਕਾਮ-ਵਾਸਨਾ ਧਾਰ ਕੇ (ਪਰਮਾਤਮਾ ਦੇ ਦਰ ਤੋਂ) ਇਸਤ੍ਰੀ (ਹੀ) ਮੰਗਦੇ ਹਨ, (ਉਸ ਦੇ ਅੱਗੇ) ਹੱਥ ਪਸਾਰ ਕੇ (ਦੁਨੀਆ ਦੇ) ਧਨ-ਪਦਾਰਥ (ਹੀ) ਮੰਗਦੇ ਹਨ।੨। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਪਰਮਾਤਮਾ ਦੇ ਨਾਮ ਦਾ ਜਾਪ ਹੀ ਸਭ ਤੋਂ ਵੱਡਾ ਕੰਮ ਹੈ। ਮੈਂ ਤਾਂ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਹੀ ਆਪਣੇ ਹਿਰਦੇ ਵਿਚ ਵਸਾਂਦਾ ਹਾਂ। ਹੇ ਭਾਈ! ਜੇ ਵੱਡੀ ਕਿਸਮਤ ਹੋਵੇ ਤਾਂ ਹੀ ਹਰਿ-ਨਾਮ ਜਪਿਆ ਜਾ ਸਕਦਾ ਹੈ (ਜੇਹੜਾ ਮਨੁੱਖ ਜਪਦਾ ਹੈ ਉਸ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੩। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨੇੜੇ ਵੱਸਦੇ ਹਨ, ਪਰਮਾਤਮਾ ਸੰਤ ਜਨਾਂ ਦੇ ਨੇੜੇ ਵੱਸਦਾ ਹੈ। ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਸਾਡਾ ਪਿਉ ਹੈ, ਪਰਮਾਤਮਾ ਸਾਡੀ ਮਾਂ ਹੈ। ਸਾਨੂੰ ਬੱਚਿਆਂ ਨੂੰ ਪਰਮਾਤਮਾ ਹੀ ਪਾਲਦਾ ਹੈ।੪।੬।੧੮।

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

Begin typing your search term above and press enter to search. Press ESC to cancel.

Back To Top