गूजरी स्री रविदास जी के पदे घरु ३ ੴ सतिगुर प्रसादि ॥ दूधु त बछरै थनहु बिटारिओ ॥ फूलु भवरि जलु मीनि बिगारिओ ॥१॥ माई गोबिंद पूजा कहा लै चरावउ ॥ अवरु न फूलु अनूपु न पावउ ॥१॥ रहाउ ॥ मैलागर बेर्हे है भुइअंगा ॥ बिखु अम्रितु बसहि इक संगा ॥२॥ धूप दीप नईबेदहि बासा ॥ कैसे पूज करहि तेरी दासा ॥३॥ तनु मनु अरपउ पूज चरावउ ॥ गुर परसादि निरंजनु पावउ ॥४॥ पूजा अरचा आहि न तोरी ॥ कहि रविदास कवन गति मोरी ॥५॥१॥
राग गूजरी, घर ३ में भगत रविदास जी की बन्दों वाली बाणी। अकाल पुरख एक है और सतगुरु की कृपा द्वारा मिलता है। दूध तो थनों से ही बछड़े ने जूता कर दिया; फूल भवरे ने (सूंघ कर) और पानी मश्ली ने ख़राब कर दिय (सो, दूध पूल पानी यह तीनो ही जूठे हो जाने के कारन प्रभु के आगे भेंट करने योग्य न रह गए)॥१॥ हे माँ! गोबिं की पूजा करने के लिए मैं कहाँ से कोई वास्तु ले के भेंट करूँ? कोई और (सुच्चा) फूल (आदिक मिल) नहीं (सकता)। क्या मैं (इस कमीं के कारण) उस सुंदर प्रभु को कभी प्राप्त न कर सकूँगा? ॥१॥रहाउ॥ चन्दन के पौधों को सर्प जकड़े हुए हैं (और उन्होंने ने चन्दन को जूठा कर दिया है), जहर और अमृत (भी समुन्दर में) इकठे ही बसते हैं॥२॥ सुगंधी आ जान कर के धुप दीप और नैवेद भी (जूठे हो जाते हैं), (फिर हे प्रभु! अगर तेरी पूर इन वस्तुओं से ही हो सकती हो, तो यह जूठी चीजें तेरे भक्त किस प्रकार तेरे आगे रख कर तेरी पूजा करें? ॥३॥ (हे प्रभू! ) मैं अपना तन और मन अर्पित करता हूँ, तेरी पूजा के तौर पर भेट करता हूँ; (इसी भेटा से ही) सतिगुरू की मेहर की बरकति से तुझ माया-रहित को ढूँढ सकता हूँ।4। रविदास कहता है– (हे प्रभू! अगर सुच्चे दूध, फूल, धूप, चंदन और नैवेद आदि की भेटा से ही तेरी पूजा हो सकती तो कहीं भी ये वस्तुएं स्वच्छ ना मिलने के कारण) मुझसे तेरी पूजा व भक्ति हो ही नहीं सकती, तो फिर (हे प्रभू!) मेरा क्या हाल होता?।5।1।
ਅੰਗ : 525
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
ਅਰਥ: ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਆਖਦਾ ਹੈ-(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 11 ਅਕਤੂਬਰ ਨੂੰ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਂ ਰਹੀਆਂ ਹਨ । ਆਉ ਆਪਾ ਵੀ ਗੁਰੂ ਸਾਹਿਬ ਜੀ ਦੇ ਜੀਵਨ ਦੀਆਂ ਵੀਚਾਰਾ ਰਾਹੀ ਗੁਰੂ ਚਰਨਾਂ ਨਾਲ ਸਾਂਝ ਪਾਉਣ ਦੀ ਕੋਸ਼ਿਸ਼ ਕਰੀਏ ਜੀ ।
ਗੁਰੂ ਰਾਮਦਾਸ ਸਾਹਿਬ ਦੇ ਵੱਡੇ ਬਜ਼ੁਰਗਾਂ ਤੋ ਗੱਲ ਸ਼ੁਰੂ ਕਰਦੇ ਹਾ ਬਾਬਾ ਮੋਤਾ ਰਾਏ ਸੋਢੀ ਜੀ ਨੇ ਕਦੇ ਖਿਆਲ ਵਿੱਚ ਵੀ ਨਹੀ ਸੋਚਿਆ ਹੋਵੇਗਾ ਕਿ ਉਹਨਾਂ ਦੀ ਕੁਲ ਵਿੱਚ ਆਪ ਪ੍ਰਮੇਸ਼ਰ ਗੁਰੂ ਰਾਮਦਾਸ ਸਾਹਿਬ ਜੀ ਦੇ ਰੂਪ ਵਿੱਚ ਪੈਦਾ ਹੋਵਣਗੇ । ਬਾਬਾ ਮੋਤਾ ਰਾਏ ਸੋਢੀ ਜੀ ਦੇ ਘਰ ਅਨੰਤ ਰਾਏ ਸੋਢੀ ਜੀ ਪੈਦਾ ਹੋਏ ਅੱਗੇ ਬਾਬਾ ਅਨੰਤ ਰਾਏ ਸੋਢੀ ਜੀ ਦੇ ਘਰ ਚਿਤਰਭੁਜ ਸੋਢੀ ਜੀ ਪੈਦਾ ਹੋਏ ਸਾਰੇ ਹੱਕ ਦੀ ਕਮਾਈ ਵਿੱਚ ਵਿਸ਼ਵਾਸ ਰੱਖਦੇ ਤੇ ਲੋਕ ਭਲਾਈ ਲਈ ਤਤਪਰ ਰਹਿਣ ਵਾਲੇ ਸਨ । ਚਿਤਰਭੁਜ ਸੋਢੀ ਦੇ ਘਰ ਕ੍ਰਿਸ਼ਨ ਕੁਵਰ ਸੋਢੀ ਜੀ ਪੈਦਾ ਹੋਏ ਅੱਗੇ ਕ੍ਰਿਸ਼ਨ ਕੁਵਰ ਜੀ ਦੇ ਘਰ ਹਰੀ ਰਾਮ ਸੋਢੀ ਜੀ ਪੈਦਾ ਹੋਏ ਸਨ ਆਪ ਜੀ ਸਾਧੂ ਸੁਭਾਅ ਦੇ ਮਾਲਿਕ ਸਨ ਤੇ ਪ੍ਰਮੇਸ਼ਰ ਦੀ ਭਗਤੀ ਵਿੱਚ ਲੀਨ ਰਹਿੰਦੇ ਸਨ । ਹਰੀ ਰਾਮ ਸੋਢੀ ਜੀ ਦੇ ਘਰ ਠਾਕੁਰ ਦਾਸ ਜੀ ਪੈਦਾ ਹੋਏ ਜੋ ਸਤਿਗੁਰੂ ਰਾਮਦਾਸ ਸਾਹਿਬ ਜੀ ਦੇ ਦਾਦਾ ਜੀ ਸਨ । ਠਾਕੁਰ ਦਾਸ ਸੋਢੀ ਜੀ ਦੇ ਘਰ ਸੰਨ 1500 ਨੂੰ ਪੁੱਤਰ ਨੇ ਜਨਮ ਲਿਆ ਜਿਸ ਨਾਮ ਹਰਿਦਾਸ ਜੀ ਰੱਖਿਆ ਗਿਆ ਜਦੋ ਬਾਬਾ ਹਰਿਦਾਸ ਜੀ ਜਵਾਨ ਹੋਏ ਉਹਨਾ ਦਾ ਵਿਆਹ ਕਰ ਦਿੱਤਾ ਗਿਆ।
ਉਹਨਾਂ ਦੀ ਘਰਵਾਲੀ ਦਾ ਨਾਮ ਬੀਬੀ ਅਨੂਪੀ ਸੀ । ਉਹਨਾਂ ਨੂੰ ਹੀ ਦਯਾ ਕੌਰ ਕਰ ਕੇ ਜਾਣਿਆ ਜਾਂਦਾ ਸੀ । ਬਾਬਾ ਹਰਿਦਾਸ ਜੀ ਨਿਰੇ ਨਾਂ ਦੇ ਹੀ ਹਰਿਦਾਸ ਨਹੀਂ ਸਨ , ਸੱਚਮੁੱਚ ਹੀ ਪ੍ਰਭੂ ਦੇ ਦਾਸ ਸਨ । ਬੜਾ ਨਿੱਘਾ ਸੁਭਾਅ ਸੀ । ਦੇਵੀ ਦੇਵਤੇ ਨਹੀਂ ਸਨ ਮਨਾਂਦੇ ਇਕ ਪ੍ਰਮੇਸ਼ਰ ਤੇ ਵਿਸ਼ਵਾਸ ਰੱਖਦੇ ਸਨ । ਸੰਤੋਖੀ ਸੁਭਾਅ ਸੀ ਕਿਰਤ ਵਿਚ ਹੀ ਸੰਤੁਸ਼ਟ ਸਨ । ਹਰ ਆਏ ਗਏ ਦੀ ਸੇਵਾ ਕਰ ਕੇ ਅਨੰਦ ਲੈਂਦੇ । ਅੰਮ੍ਰਿਤ ਵੇਲੇ ਉੱਠਦੇ , ਪ੍ਰਭੂ ਭਗਤੀ ਵਿਚ ਜੁੜ ਜਾਂਦੇ । ਉਹਨਾਂ ਦੀ ਇਹ ਹੀ ਅਰਦਾਸ ਸੀ ਕਿ ਘਰ ਅਜਿਹਾ ਬੇਟਾ ਪੈਦਾ ਹੋਵੇ ਜੋ ਕੁਲ ਦਾ ਨਾਂ ਰੌਸ਼ਨ ਕਰੇ । ਪ੍ਰਭੂ ਦਾ ਪਿਆਰਾ ਹੋਵੇ ਗੁਰ – ਪ੍ਰਣਾਲੀ ਦੇ ਲਿਖੇ ਅਨੁਸਾਰ ਰਾਵੀ ਦੇ ਕਿਨਾਰੇ ਲਾਹੌਰ ਇਕ ਬਹੁਤ ਹੀ ਸੁੰਦਰ ਸ਼ਹਿਰ ਬਣ ਗਿਆ ਸੀ ਇਸ ਸ਼ਹਿਰ ਵਿਖੇ ਥਾਂ – ਥਾਂ , ਬਾਜ਼ਾਰ , ਗਲੀਆਂ ਵਿੱਚ ਲੋਕ ਬੈਠੇ ਸਨ ਜੋ ਸ਼ਾਹੂਕਾਰਾ ਕਰਦੇ ਸਨ । ਉਥੇ ਹੀ ਸੋਢੀ ਕੁਲ ਵਿਚੋਂ ਇਕ ਉੱਚੇ ਮੁਰਾਤਬੇ ਵਾਲੇ ਭਾਈ ਹਰਿਦਾਸ ਜੀ ਵਸੇਬਾ ਕਰਦੇ ਸਨ । ਬਾਬਾ ਹਰਿਦਾਸ ਜੀ ਦੇ ਵਿਆਹ ਤੋਂ ਬਾਰਾਂ ਸਾਲ ਪਿਛੋਂ ਦਾਤਾਰ ਪ੍ਰਭੂ ਨੇ ਅਰਦਾਸ ਸੁਣੀ ਤੇ ੧੫੩੪ ਨੂੰ ਇਸ ਰੱਬੀ ਜੋੜੇ ਘਰ ( ਗੁਰੂ ) ਰਾਮਦਾਸ ਜੀ ਦਾ ਪ੍ਰਕਾਸ਼ ਹੋਇਆ | ਐਸਾ ਨੂਰ ਹੋਇਆ ਚਾਰੇ ਪਾਸੇ ਕਿ ਚਾਂਦਨੀ ਜਹੀ ਹੋ ਗਈ । – ਬਾਲਕ ਦਾ ਨਾਮ ਜੇਠਾ ਰਖਿਆ ਗਿਆ ਕਿਉਂਕਿ ਬਾਬਾ ਹਰਿਦਾਸ ਜੀ ਘਰ ਜਨਮੇ ਉਹ ਪਹਿਲੇ ਬਾਲਕ ਸਨ । ਫਿਰ ਦੋ ਸਾਲ ਪਿਛੋਂ ਦੂਜੇ ਪੁੱਤਰ ਭਾਈ ਹਰਿਦਿਆਲ ਦਾ ਜਨਮ ਹੋਇਆ ਤੇ ਫਿਰ ਇਕ ਭੈਣ ਜਿਸ ਨੂੰ ‘ ਰਮਦਾਸੀ ‘ ਕਿਹਾ ਜਾਂਦਾ ਸੀ , ਦਾ ਜਨਮ ਹੋਇਆ ।
ਰਾਮਦਾਸ ਹਰਦਿਆਲ ਸੋਢੀ ਦੁਇ ਭਾਈ
ਇਕ ਬੀਬੀ ਰਮਦਾਸੀ ਸਕੀ ਭੈਣ ਕਹਾਈ ।
ਗਿਆਨੀ ਗਿਆਨ ਸਿੰਘ ਨੇ ਤਵਾਰੀਖ਼ ਗੁਰ ਖ਼ਾਲਸਾ ਵਿਚ ਆਪ ਜੀ ਦੀ ਨੁਹਾਰ ਬਾਰੇ ਲਿਖਿਆ ਹੈ ਕਿ ਗੋਰਾ ਬਦਨ , ਅਤਿ ਸੁੰਦਰ , ਮੋਟੇ ਨਕਸ਼ ਤੇ ਚੌੜੇ ਮੱਥੇ ਵਾਲੇ ਸਨ | ਮੈਕਾਲਫ਼ ਨੇ ਸੋਹਣੇ , ਸੁਣੱਖੇ , ਮੁਸਕਰਾਂਦੇ ਤੇ ਕਦੇ ਕਿਸੇ ਨੂੰ ਰੋਂਦੇ ਨਾ ਦੇਖਣ ਦਾ ਜ਼ਿਕਰ ਖ਼ਾਸ ਕਰ ਕੇ ਕੀਤਾ ਹੈ । ਰੱਬੀ ਭੱਟਾਂ ਨੇ ਗੁਰੂ ਗ੍ਰੰਥ ਸਾਹਿਬ ਵਿਚ ਉਚੇਚੇ ਤੌਰ ‘ ਤੇ ਲਿਖਿਆ ਹੈ ਕਿ ਠਾਕੁਰ ਹਰਿਦਾਸ ਜੀ ਦੇ ਪੁੱਤਰ ਨੂੰ ਜਸੋਧਾ ਮਾਂ ਵਾਂਗ ਮਾਪਿਆਂ ਬਹੁਤ ਲਾਡ ਲਡਾਏ | ਕੰਵਲ ਨੈਨ ਹਨ , ਅਤਿ ਸੁਹਣੇ ਹਨ ਅਤੇ ਜਦ ਤੋਤਲੀ ਜ਼ਬਾਨ ਵਿਚ ਗੱਲਾਂ ਕਰਦੇ ਹਨ ਤਾਂ ਬਹੁਤ ਹੀ ਮਿੱਠੇ ਲੱਗਦੇ ਹਨ । ਮੱਥਾ ਚੌੜਾ ਤੇ ਦੰਦ ਚਿੱਟੇ ਹਨ । ਉੱਚੀ ਚੰਗੀ ਮਤਿ ਤੇ ਸੰਤੋਖੀ ਵਾਤਾਵਰਨ ਵਿਚ ਪਲੇ ਹਨ । ਸੁਭਾਅ ਕਰਮ ਸਵੱਛ ਵਾਤਾਵਰਣ ਵਿਚ ਪਲਣ ਕਾਰਨ ਮਤਿ ਅਤਿ ਡੂੰਘੀ ਸੀ । ਪ੍ਰਭੂ ਨਾਲ ਨਿੱਕਿਆਂ ਹੁੰਦਿਆਂ ਤੋਂ ਪਿਆਰ ਸੀ । ਅਡੋਲ ਚਿੱਤ , ਧੀਰਜਵਾਨ ਧਰਮ ਸਰੂਪ ਸਨ । ਦੇਣ ਅਤੇ ਵੰਡਣ ਦੀ ਰੁਚੀ ਬਾਲਪਣ ਤੋਂ ਹੀ ਸੀ । ਆਇਆ ਗਿਆ ਸਾਧੂ ਸੰਤ ਮਹਾਤਮਾ ਜਾਂ ਫ਼ਕੀਰ ਜੋ ਵੀ ਦੇਖਦੇ ਤੱਕਦੇ ਘਰ ਲੈ ਆਉਂਦੇ ਜਾਂ ਉਸ ਦੀ ਲੋੜ ਪੂਰੀ ਕਰਨ ਲਈ ਪਿਤਾ ਨੂੰ ਕਹਿੰਦੇ । ਪੰਥ ਪ੍ਰਕਾਸ਼ ਵਿਚ ‘ ਬਾਲ ਉਮਰ ਬ੍ਰਿਧਨ ਸੀ ਚਾਲੇ ‘ ਦੇ ਸ਼ਬਦ ਲਿਖੇ ਹਨ । – ਜਦ ਬੱਚਿਆਂ ਨਾਲ ਖੇਡਦੇ ਤਾਂ ਵੀ ਭਗਤੀ ਭਾਵ ਦੀਆਂ ਗੱਲਾਂ ਕਰਦੇ ਤੇ ਪ੍ਰਭੂ ਨਾਲ ਚਿੱਤ ਲਗਾਉਣ ਲਈ ਪ੍ਰੇਰਦੇ :
ਖੇਲਨ ਬੀਚ ਬਾਲਕਨ ਤਾਈ | ਉਪਦੇਸ਼ ਭਗਤੀ ਜਗ ਸਾਈਂ ।
ਜਦੋ ਆਪ ਜੀ 7 ਕੁ ਸਾਲ ਦੀ ਉਮਰ ਤੱਕ ਆਏ ਸਾਰੇ ਪਰਿਵਾਰ ਦੇ ਜੀਅ ਆਪ ਜੀ ਨੂੰ ਛੱਡ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਏਨੇ ਸੰਸਾਰ ਵਿੱਚ ਹੁੰਦਿਆ ਹੋਇਆ ਆਪ ਜੀ ਇਕੱਲੇ ਰਹਿ ਗਏ ਸਾਰੇ ਸਰੀਕੇ ਤੇ ਪਿੰਡ ਵਾਲੇ ਆਪ ਜੀ ਨੂੰ ਹੀਣ ਭਾਵਨਾ ਨਾਲ ਵੇਖਣ ਲੱਗੇ ।
ਆਂਢ ਗੁਆਢ ਤੇ ਰਿਸਤੇਦਾਰ ਜੇਠਾ ਜੀ ਤੋ ਨਫਰਤ ਕਰਨ ਲੱਗ ਪਏ ਆਪਣੇ ਬੱਚਿਆ ਤੇ ਵੀ ਰਾਮਦਾਸ ਸਾਹਿਬ ਜੀ ਦਾ ਪਰਿਸ਼ਾਵਾ ਤੱਕ ਨਾ ਪੈਣ ਦੇਂਦੇ । ਪਰ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਦੇ ਦਰਸ਼ਨਾਂ ਲਈ ਸੰਗਤ ਤਰਸਦੀਆਂ ਫਿਰਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਨੂੰ ਕੋਈ ਆਸਰਾ ਤਕ ਨਹੀ ਸੀ ਦੇਂਦਾ ਅੱਜ ਉਹ ਗੁਰੂ ਰਾਮਦਾਸ ਸਾਹਿਬ ਜੀ ਨਿਆਸਰਿਆਂ ਦੇ ਆਸਰਾ ਹਨ । ਜਿਸ ਗੁਰੂ ਰਾਮਦਾਸ ਸਾਹਿਬ ਨੂੰ ਕੋਈ ਖਾਣ ਲਈ ਰੋਟੀ ਨਹੀ ਸੀ ਦੇਂਦਾ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਤੋ ਹਰ ਰੋਜ ਲੱਖਾਂ ਸੰਗਤਾਂ ਪ੍ਰਸ਼ਾਦਾ ਛੱਕਦੀਆਂ ਹਨ । ਜਿਸ ਰਾਮਦਾਸ ਨੂੰ ਕੋਈ ਪੈਸਾਂ ਤੱਕ ਨਹੀ ਸੀ ਦੇਣ ਨੂੰ ਤਿਆਰ ਅੱਜ ਉਸ ਰਾਮਦਾਸ ਸਾਹਿਬ ਜੀ ਦੇ ਚਰਨਾਂ ਵਿੱਚ ਹਰ ਰੋਜ ਲੱਖਾਂ ਕਰੋੜਾਂ ਰੁਪਏ ਚੜਦੇ ਹਨ । ਜਿਸ ਰਾਮਦਾਸ ਦਾ ਨਾਮ ਆਢ ਗੁਆਢ ਜਾ ਰਿਸਤੇਦਾਰ ਆਪਣੇ ਬੱਚਿਆ ਨੂੰ ਨਹੀ ਸਨ ਲੈਣ ਦੇਂਦੇ ਅੱਜ ਉਸ ਰਾਮਦਾਸ ਸਾਹਿਬ ਜੀ ਦਾ ਨਾਮ ਲੈ ਕੇ ਸੰਗਤਾਂ ਮੁਕਤੀ ਪ੍ਰਾਪਤ ਕਰ ਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਨੂੰ ਇਹ ਆਖ ਕੇ ਛੱਡ ਦਿਤਾਂ ਸੀ ਕਿ ਇਸ ਦੇ ਜਨਮ ਲੈਣ ਕਰਕੇ ਇਸ ਦੇ ਮਾ ਪਿਉ ਭੈਣ ਭਰਾ ਮਰ ਗਏ ਹਨ । ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦਾ ਨਾਮ ਲੈਣ ਕਰਕੇ ਮਰਦੇ ਲੋਕ ਵੀ ਤੰਦਰੁਸਤ ਹੋ ਰਹੇ ਹਨ । ਜਿਸ ਗੁਰੂ ਰਾਮਦਾਸ ਸਾਹਿਬ ਜੀ ਨੂੰ ਆਢ ਗੁਆਢ ਤੇ ਰਿਸਤੇਦਾਰ ਆਪਣੇ ਘਰਾਂ ਵਿੱਚ ਰਹਿਣ ਨਹੀ ਸਨ ਦੇਂਦੇ ,ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦਾ ਘਰ ਸੋਨੇ ਹੀਰਿਆਂ ਨਾਲ ਜੜਿਆ ਹੈ ਜਿਸ ਦੇ ਦਰਸ਼ਨਾਂ ਵਾਸਤੇ ਸਾਰੀ ਦੁਨੀਆ ਤੋ ਸੰਗਤਾ ਆਉਦੀਆਂ ਹਨ । ਜਿਸ ਰਾਮਦਾਸ ਸਾਹਿਬ ਜੀ ਦੇ ਤਨ ਢੱਕਣ ਨੂੰ ਕੋਈ ਰਿਸਤੇਦਾਰ ਕਪੜਾ ਨਹੀ ਸੀ ਦੇਂਦਾ ਅੱਜ ਉਸ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ਤੇ ਲੱਖਾ ਦੇ ਰੁਮਾਲਿਆ ਦੀ ਕਈ ਕਈ ਸਾਲ ਵਾਰੀ ਨਹੀ ਆਉਦੀ । ਇਹ ਹਨ ਬਰਕਤਾਂ ਮੇਰੇ ਧੰਨ ਗੁਰੂ ਰਾਮਦਾਸ ਸਾਹਿਬ ਜੀ ਦੀਆਂ । ਗੁਰੂ ਰਾਮਦਾਸ ਸਾਹਿਬ ਨੇ ਜਦੋ ਅਵਤਾਰ ਧਾਰਿਆ ਸੀ ਉਸ ਸਮੇ ਇਸ ਧਰਤੀ ਤੇ ਵੱਡੇ ਤਿੰਨ ਗੁਰੂ ਸਹਿਬਾਨ ਸਰੀਰ ਕਰਕੇ ਵਿਚਰ ਰਹੇ ਸਨ ਤੇ ਚੌਥੇ ਗੁਰੂ ਸਹਿਬਾਨ ਵੀ ਇਸ ਧਰਤੀ ਤੇ ਸਰੀਰ ਕਰਕੇ ਆ ਗਏ ਸਨ। ਕਿਨਾ ਕਰਮਾ ਵਾਲਾ ਉਹ ਸਮਾਂ ਹੋਵੇਗਾ ਜਦੋ ਆਪ ਅਕਾਲ ਪੁਰਖ ਜੀ ਚਾਰ ਸਰੀਰ ਧਾਰ ਕੇ ਇਸ ਮਾਤਲੋਕ ਤੇ ਵਿਚਰ ਰਹੇ ਹੋਣਗੇ ਧਰਤੀ ਦੇ ਕਿਨੇ ਵੱਡੇ ਭਾਗ ਹੋਣਗੇ । ਗੁਰੂ ਰਾਮਦਾਸ ਸਾਹਿਬ ਜੀ ਦਾ ਅਵਤਾਰ ਧਾਰਨ ਨਾਲ ਉਹ ਲਾਹੌਰ ਦੀ ਸ਼ਰਾਪੀ ਧਰਤੀ ਸਿਫਤੀ ਦਾ ਘਰ ਬਣ ਗਈ। ਬਹੁਤ ਸੋਚਣ ਵਾਲੀ ਗੱਲ ਹੈ ਜਿਵੇ ਮਗਹਰ ਦੀ ਧਰਤੀ ਜਿਥੇ ਲੋਕ ਮਰਨ ਤੋ ਡਰਦੇ ਸਨ ਕਿ ਏਥੇ ਮਰਿਆ ਖੋਤੇ ਦੀ ਜੂੰਨ ਮਿਲਦੀ ਹੈ । ਪਰ ਭਗਤ ਕਬੀਰ ਸਾਹਿਬ ਜੀ ਦੇ ਉਸ ਮਗਹਰ ਦੀ ਧਰਤੀ ਤੇ ਸਰੀਰ ਛੱਡਣ ਨਾਲ ਉਹ ਸ਼ਰਾਪੀ ਧਰਤੀ ਪੂਜਨ ਯੋਗ ਹੋ ਗਈ । ਇਸੇ ਤਰਾਂ ਕਿਸੇ ਸਮੇ ਗੁਰੂ ਨਾਨਕ ਸਾਹਿਬ ਜੀ ਜੀਵਾਂ ਤੇ ਅਤਿਆਚਾਰ ਹੁੰਦਾ ਵੇਖ ਕੇ ਕਹਿ ਦਿੰਦੇ ਹਨ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ । ਜਦੋ ਗੁਰੂ ਰਾਮਦਾਸ ਸਾਹਿਬ ਜੀ ਨੇ ਲਾਹੌਰ ਦੀ ਧਰਤੀ ਚੂਨਾ ਮੰਡੀ ਵਿੱਚ ਅਵਤਾਰ ਧਾਰਨ ਕੀਤਾਂ ਤਾ ਗੁਰੂ ਅਮਰਦਾਸ ਸਾਹਿਬ ਜੀ ਨੇ ਕਹਿ ਦਿੱਤਾ ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ।।
ਬਿਰਧ ਨਾਨੀ ਗੁਰੂ ਰਾਮਦਾਸ ਸਾਹਿਬ ਜੀ ਨੂੰ ਨਾਲ ਬਾਸਰਕੇ ਪਿੰਡ ਲੈ ਆਈ ਤੇ ਫੇਰ ਗੋਇੰਦਵਾਲ ਸਾਹਿਬ ਵਿਖੇ ਲੈ ਗਈ ।ਬਿਰਧ ਨਾਨੀ ਰਾਤ ਨੂੰ ਹੀ ਕਣਕ ਭਿਉ ਰਖਦੀ ਸਵੇਰੇ ਹੀ ਜੇਠਾ ਜੀ ਗੁਰੂ ਦਰਬਾਰ ਵਿਚ ਜਿਥੇ ਕਾਰ -ਸੇਵਾ ਹੁੰਦੀ ਮਿਠੀ ਤੇ ਸੁਰੀਲੀ ਅਵਾਜ਼ ਵਿਚ ਘੁੰਗਨੀਆਂ ਵੇਚਦੇ ,ਸੰਗਤਾਂ ਨੂੰ ਠੰਡਾ ਜਲ ਛਕਾਂਦੇ ਤੇ ਨਾਲ ਨਾਲ ਤੰਤੀ ਵਜਾ ਕੇ ਗੁਰਬਾਣੀ ਵੀ ਸੁਣਾਉਂਦੇ ਰਹਿੰਦੇ ਸੰਗਤਾਂ ਉਨ੍ਹਾ ਦੀ ਸੋਹਣੀ ਸੂਰਤ , ਮਿਠੀ ਅਵਾਜ਼ ਤੇ ਗੁਣੀ ਸੁਭਾਵ ਕਰਕੇ ਬਦੋ -ਬਦੀ ਖਿਚੀਆਂ ਆਉਦੀਆਂ ਘੁੰਗਨੀਆਂ ਵੇਚਣ ਤੋ ਬਾਦ ਜੇਠਾ ਜੀ ਗੁਰੂ ਦਰਬਾਰ ਵਿਚ ਹਾਜਰੀ ਭਰਦੇ , ਬੜੇ ਪਿਆਰ ਨਾਲ ਸੇਵਾ ਦੇ ਨਾਲ ਨਾਲ ਸਿਮਰਨ ਵੀ ਕਰਦੇ ਰਹਿੰਦੇ ਤੇ ਕਦੀ ਕਦੀ ਤੰਤੀ ਵਜਾਕੇ ਕੀਰਤਨ ਵੀ ਕਰਦੇ ਇਸ ਬੱਚੇ ਦੀ ਇਸ ਛੋਟੀ ਜਹੀ ਉਮਰ ਵਿਚ ਇਤਨੀ ਲਗਨ , ਪ੍ਰੇਮ ਸਾਦਗੀ ,ਤੇ ਨਿਮਰਤਾ ਦੇਖ ਕੇ ਗੁਰੂ ਸਹਿਬ ਮਨ ਹੀ ਮਨ ਵਿਚ ਬਹੁਤ ਖੁਸ਼ ਹੁੰਦੇ ਤੇ ਉਸਨੂੰ ਆਸ਼ੀਰਵਾਦ ਦਿੰਦੇ ।
ਗੁਰੂ ਅਮਰ ਦਾਸ ਦੀਆ ਦੋ ਸਪੁਤਰੀਆਂ ਸਨ ਵਡੀ ਪੁਤਰੀ ਦਾਨੀ ਦਾ ਵਿਆਹ ਭਾਈ ਰਾਮਾ ਜੀ ਨਾਲ ਹੋ ਗਿਆ ਸੀ । ਛੋਟੀ ਪੁਤਰੀ ਬੀਬੀ ਭਾਨੀ ਦੇ ਵਿਆਹ ਦਾ ਜਿਕਰ ਆਪਣੀ ਪਤਨੀ ਮਨਸਾ ਦੇਵੀ ਨਾਲ ਕਰਦਿਆਂ ਕਰਦਿਆਂ ਇਕ ਦਿਨ ਅਚਾਨਕ ਪੁਛ ਲਿਆ ਕਿ ਬੀਬੀ ਭਾਨੀ ਲਈ ਤੁਹਾਨੂੰ ਕਿਹੋ ਜਿਹਾ ਵਰ ਚਾਹੀਦਾ ਹੈ ? ਸਾਹਮਣੇ ਭਾਈ ਜੇਠਾ ਜੀ ਸੇਵਾ ਕਰ ਰਹੇ ਸਨ , ਕਹਿਣ ਲਗੇ ਇਹੋ ਜਿਹਾ , ਤਾਂ ਗੁਰੂ ਸਾਹਿਬ ਨੇ ਕਿਹਾ ਕਿ ਇਹੋ ਜਿਹਾ ਤਾ ਸਿਰਫ ਇਹੀ ਹੋ ਸਕਦਾ ਹੈ ? ਬਸ ਫੈਸਲਾ ਕਰ ਲਿਆ ਨਾਨੀ ਨੂੰ ਬੁਲਾ ਕੇ ਬੀਬੀ ਭਾਨੀ ਦਾ ਰਿਸ਼ਤਾ ਪੱਕਾ ਕਰ ਦਿਤਾ ਅਗਲੇ ਸਾਲ ਜੇਠਾ ਜੀ ਨੂੰ ਸਭ ਗੁਣ ਸੰਪੂਰਨ ਦੇਖਕੇ, ਬੀਬੀ ਭਾਨੀ ਦਾ ਵਿਆਹ ਜੇਠਾ ਜੀ ਨਾਲ ਕਰਵਾ ਦਿਤਾ ।
ਗੁਰੂ ਅਮਰ ਦਾਸ ਜੇਠਾ ਜੀ ਦੀ ਸਖਸ਼ੀਅਤ ਤੋ ਕਾਫੀ ਪ੍ਰਭਾਵਿਤ ਸਨ । ਉਨ੍ਹਾ ਦੀ ਅਦੁਤੀ ਸੇਵਾ, ਨਿਮਰਤਾ ਮਿਠਾ ਬੋਲਣਾ, ਤੇ ਚੇਹਰੇ ਤੇ ਅਲਾਹੀ ਨੂਰ ਸੀ । ਵਿਆਹ ਤੋ ਬਾਅਦ ਵੀ ਓਹ ਗੁਰੂ ਅਮਰਦਾਸ ਦੀ ਤਨ-ਮਨ ਨਾਲ ਸੇਵਾ ਕਰਦੇ ਗੋਇੰਦਵਾਲ ਦੀ ਬਾਓਲੀ ਸੇਵਾ ਦੀ ਤਿਆਰੀ ਕੀਤੀ, ਜਿਸਦਾ ਸਾਰਾ ਕਾਰਜ ਰਾਮਦਾਸ ਜੀ ਨੇ ਸੰਭਾਲ ਲਿਆ । ਸੇਵਾ ਕਰਦੇ ਕਰਦੇ ਓਹ ਖੁਦ ਵੀ ਟੋਕਰੀਆਂ ਢੋਂਦੇ ਸਾਰਾ ਸਾਰਾ ਦਿਨ ਗੁਰੂ ਘਰ ਦੀ ਸੇਵਾ, ਕਾਰ ਸੇਵਾ ਤੇ ਲੰਗਰ ਦੀ ਸੇਵਾ ਵਿਚ ਲਗੇ ਰਹਿੰਦੇ ਉਨਾ ਦੀ ਹਲੀਮੀ, ਬਾਣੀ ਦੀ ਮਿਠਾਸ , ਤੇ ਤੰਤੀ ਸਾਜ ਵਜਾਕੇ ਕੀਰਤਨ ਕਰਨ ਨਾਲ ਸੰਗਤਾਂ ਨਿਹਾਲ ਹੋ ਜਾਂਦੀਆ ਸਨ ।
ਇਕ ਦਿਨ ਰਾਮ ਦਾਸ ਜੀ ਨੇ ਬਾਓਲੀ ਦੀ ਸੇਵਾ ,ਕਰਦੇ ਸਿਰ ਤੇ ਟੋਕਰੀ ਚੁਕੀ ਹੋਈ ਸੀ । ਕਪੜੇ ਸਾਰੇ ਮਿਟੀ ਤੇ ਗਾਰੇ ਨਾਲ ਲਿਬੜੇ ਹੋਏ ਸੀ ਓਨ੍ਹਾ ਦੇ ਰਿਸ਼ਤੇਦਾਰ ਤੇ ਗੁਆਂਢੀ ,ਜੋ ਲਾਹੌਰ ਦੀਆਂ ਸੰਗਤਾ ਨਾਲ ਗੁਰੂ ਸਾਹਿਬ ਦੇ ਦਰਸ਼ਨਾ ਲਈ ਆਏ ਹੋਏ ਸਨ ,ਜਦ ਜੇਠਾ ਜੀ ਨੂੰ ਦੇਖਿਆ ਤੇ ਬੁਰਾ ਭਲਾ ਕਿਹਾ ” ਤੂੰ ਪੇਟ ਦੀ ਖਾਤਿਰ ਸਹੁਰਿਆਂ ਦੀ ਟੋਕਰੀ ਢੋਂਦਾ ਹੈ , ਤੂੰ ਤਾਂ ਸਾਡੇ ਪਿੰਡ ਦਾ ਨੱਕ ਵਢਾ ਦਿਤਾ ਹੈ । ਗੁਰੂ ਸਾਹਿਬ ਨੂੰ ਵੀ ਓਲਾਹਬਾ ਦਿਤਾ ਕਿ ਤੁਸੀਂ ਜਵਾਈ ਕੋਲੋਂ ਮਜਦੂਰੀ ਕਰਾ ਰਹੇ ਹੋ ਜਦੋਂ ਭਾਈ ਜੇਠਾ ਜੀ ਨੂੰ ਪਤਾ ਲਗਾ ਤਾਂ ਬਹੁਤ ਦੁਖੀ ਹੋਏ । ਗੁਰੂ ਸਾਹਿਬ ਦੇ ਚਰਨਾ ਵਿਚ ਡਿਗ ਪਏ ਤੇ ਕਹਿਣ ਲਗੇ ਮਹਾਰਾਜ ਜੀ ਇਹ ਭੁਲਣਹਾਰ ਹਨ ਇਹਨਾਂ ਦੀ ਭੁਲ ਬਖਸ ਦੇਣੀ ।
ਗੁਰੂ ਅਮਰਦਾਸ ਮਹਾਰਾਜ ਜੀ ਨੇ ਅਖੀਰ ਗੁਰੂ ਨਾਨਕ ਸਾਹਿਬ ਜੀ ਦੀ ਗੁਰਗੱਦੀ ਦਾ ਵਾਰਿਸ ਗੁਰੂ ਰਾਮਦਾਸ ਸਾਹਿਬ ਜੀ ਨੂੰ ਬਣਾ ਦਿੱਤਾ ।
ਗੁਰੂ ਰਾਮਦਾਸ ਸਾਹਿਬ ਦੀ ਸਿਫਤ ਜੇ ਮੈ ਕਈ ਜਨਮ ਲੈ ਕੇ ਵੀ ਲਿਖਦਾ ਰਹਾ ਤਾ ਵੀ ਨਹੀ ਲਿਖ ਸਕਦਾ , ਲੇਖ ਬਹੁਤ ਲੰਮਾ ਹੋ ਜਾਵੇਗਾ ਅਖੀਰ ਵਿਚ ਗੁਰੂ ਜੀ ਸਾਨੂੰ ਸਮਝਾਉਦੇ ਹੋਏ ਆਖਦੇ ਹਨ ।
ਵਿਣੁ ਨਾਵੈ ਹੋਰ ਸਲਾਹਣਾ ਸਭੁ ਬੋਲਣ ਫਿਕਾ ਸਾਦੁ ।।
ਨਾਮ ਜਪਣਾ, ਵੰਡ ਛਕਣਾ, ਕਿਰਤ ਕਰਨੀ ਗੁਰੂ ਨਾਨਕ ਸਾਹਿਬ ਦੇ ਅਸੂਲਾਂ ਦੇ ਨਾਲ ਨਾਲ ਆਪਣੇ ਪਰਿਵਾਰਕ ਜਿਮੇਦਾਰੀਆਂ ਲਈ ਤੇ ਸਮਾਜਿਕ ਵਿਕਾਸ ਲਈ ਸੇਵਾ ਨੂੰ ਉਤਮ ਮੰਨਿਆ, ਜਿਸ ਲਈ ਕਾਮ, ਕ੍ਰੋਧ, ਲੋਭ ,ਮੋਹ, ਹੰਕਾਰ,ਕਪਟ ਝੂਠ ਨਿੰਦਾ , ਦੁਬਿਧਾ, ਤੇ ਈਰਖਾ ਨੂੰ ਤਿਆਗਣਾ ਬਹੁਤ ਜਰੂਰੀ ਹੈ । ਮਾਇਆ ਦਾ ਮਾਨ ਕੂੜਾ ਹੈ ਮਾਇਆ ਪਰਛਾਵੈ ਦੀ ਨਿਆਈ ਹੈ ਜੋ ਕਦੇ ਚੜਦੇ ਤੇ ਕਦੀ ਲਹਿੰਦੇ ਪਾਸੇ ਹੋ ਜਾਂਦੀ ਹੈ ਘੁਮਿਆਰ ਦੇ ਚਕ ਵਾਂਗ ਘੁੰਮਦੀ ਫਿਰਦੀ ਰਹਿੰਦੀ ਹੈ । ਗੁਰਮਤਿ ਸਿਧਾਂਤਾਂ ਦਾ ਪਾਲਣ ਕਰਨ ਵਾਲਾ ਹੀ ਗੁਰਸਿੱਖ ਅਖਵਾਣ ਦਾ ਅਧਿਕਾਰੀ ਹੈ ।
ਭੁੱਲ ਚੁੱਕ ਦੀ ਮੁਆਫ਼ੀ ਗੁਰੂ ਸਾਹਿਬ ਤੇ ਸੰਗਤ ਬਖਸ਼ਣਯੋਗ ਹੈ ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ।
ਜੋਰਾਵਰ ਸਿੰਘ ਤਰਸਿੱਕਾ ।
ਆਓ ਗੁਰਮੁੱਖ ਪਿਆਰਿਓ ਅੱਜ ਸਿੱਖ ਇਤਿਹਾਸ ਦੇ ਸੁਨਹਿਰੀ ਇਤਿਹਾਸ ਵਿੱਚ ਦਰਜ ਇੱਕ ਹੋਰ ਸਿੱਖ ਬੀਬੀ ਦਾਈ ਦੌਲਤਾਂ ਦੇ ਜੀਵਨ ਤੇ ਪ੍ਰਾਪਤੀਆਂ ਦੇ ਪੰਨੇ ਫਰੋਲੀਏ। ਇਹਨਾਂ ਬੀਬੀਆਂ ਦੇ ਜੀਵਨ ਤੋਂ ਕੁਝ ਸਿੱਖਣ ਦੀ ਕੋਸ਼ਿਸ਼ ਕਰੀਏ।
ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ ਜਨਮ ਦਿਵਾਇਆ ਹੋਵੇਗਾ। ਅਤੇ ਅੱਜ ਤੱਕ ਅਣਗਿਣਤ ਦਾਈਆਂ ਆਪਣੇ ਇਸ ਕਾਰਜ ਨੂੰ ਕਰਦਿਆਂ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਈਆਂ ਹੋਣਗੀਆਂ। ਪ੍ਰੰਤੂ ਸਿੱਖ ਇਤਿਹਾਸ ਦੇ ਬੇਸ਼ਕੀਮਤੀ ਪੰਨਿਆਂ ਤੇ ਕੇਵਲ ਦਾਈ ਦੌਲਤਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਰਹਿੰਦੀ ਦੁਨੀਆਂ ਤੱਕ ਪੁੰਨਿਆ ਦੇ ਚੰਨ ਦੀ ਨਿਆਈਂ ਚਮਕਦਾ ਰਹੇਗਾ।
ਦਾਈ ਦੌਲਤਾਂ ਦੇ ਮੁਕੱਦਰ ਦੇ ਸਿਤਾਰੇ ਉਦੋਂ ਜਾਗੇ, ਜਿਸ ਦਿਨ ਆਪ ਕਰਤਾਰ ਨੇ ਪਿਤਾ ਕਾਲੂ ਜੀਆਂ ਅਤੇ ਮਾਤਾ ਤ੍ਰਿਪਤਾ ਜੀਆਂ ਦੇ ਗ੍ਰਹਿ ਵਿੱਚ ਪੁੱਤਰ ਰੂਪ ਵਿੱਚ ਆਉਣਾ ਕੀਤਾ। ਕਤੱਕ ਦੀ ਪੂਰਨਮਾਸ਼ੀ ਵਾਲੀ ਸੋਹਣੀ ਰਾਤ ਨੂੰ ਕੁਝ ਇਤਿਹਾਸਕਾਰ ਵੈਸਾਖ ਵਿੱਚ ਦਸਦੇ ਹਨ ਜਦ ਆਪ ਨਿਰੰਕਾਰ ਨੇ ਸੰਸਾਰ ਨੂੰ ਤਾਰਨ ਹਿਤ ਮਾਤਾ ਤ੍ਰਿਪਤਾ ਜੀਆਂ ਦੀ ਪਾਵਨ ਕੁੱਖ ਤੋਂ ਜਨਮ ਲਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਹ ਭਾਗਾਂ ਭਰੇ ਹੱਥ ਵੀ ਦਈ ਦੌਲਤਾਂ ਦੇ ਹੀ ਸਨ ਜਿਹਨਾਂ ਨੇ ਨਿਰੰਕਾਰ ਪਹਿਲੀ ਵਾਰ ਛੂਹਿਆ। ਜਿਹਨਾਂ ਦੀ ਪਹਿਲੀ ਛੋਹ ਅਤੇ ਪਹਿਲੇ ਦੀਦਾਰ ਪਾਕੇ ਦਈ ਦੌਲਤਾਂ ਸੰਸਾਰ ਦੀ ਸੱਚੀ ਸੁੱਚੀ ਦੌਲਤ ਨਾਲ ਸਦਾ ਚਿਰ ਲਈ ਤ੍ਰਿਪਤ ਹੋ ਗਈ।
ਮਾਈ ਦੌਲਤਾਂ ਜੀ ਜਿੰਨਾਂ ਨੇ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਸਨ । ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਮੁਸਲਮਾਨ ਦਾਈ ਮਾਈ ਦੌਲਤਾਂ ਨੂੰ ਪ੍ਰਾਪਤ ਹੋਇਆ । ਰਾਇ ਭੋਏ ਦੀ ਤਲਵੰਡੀ ‘ ਤੇ ਜਦ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਵੇਲੇ ਭਲੇ ਨਸੀਬਾਂ ਵਾਲੀ ਦਾਈ ਮਾਈ ਦੌਲਤਾਂ ਦੇ ਅਨੁਭਵੀ ਗਿਆਨ ਚੋਂ ਨਿਕਲੀ ਗੱਲ ਸੱਚੀ ਹੋਈ ਇਹ ਬਾਲਕ ( ਨਾਨਕ ) ਆਮ ਨਹੀਂ ਹੈ , ਕੋਈ ਰੱਬੀ ਨੂਰ ਹੈ । ਕਿਉਂਕਿ ਦਾਈ ਦੌਲਤਾਂ ਨੇ ਆਪਣੀ ਜਿੰਦਗੀ ਵਿੱਚ ਬਹੁਤ ਬੱਚਿਆਂ ਨੂੰ ਜਨਮ ਦਵਾਇਆ ਪਰ ਇਹ ਇਲਾਹੀ ਨੂਰ ਪਹਿਲੀ ਵਾਰ ਦੇਖਿਆ ਸੀ । ਮਾਈ ਦੌਲਤਾਂ ਰਿਸ਼ਤੇ ਚੋਂ ਭਾਈ ਮਰਦਾਨੇ ਦੇ ਤਾਏ ਦੀ ਧੀ ਲਗਦੀ ਸੀ ।ਮਾਈਂ ਦੌਲਤਾਂ ਕਿਸ ਨਾਲ ਵਿਆਹੇ ਸੀ ਤੇ ਉਹਨਾਂ ਦੇ ਕਿਨੇ ਬੱਚੇ ਸਨ ਜਾ ਹੋਰ ਅਜੇ ਖੌਜ ਨਹੀਂ ਕੀਤੀ ਗਈ । ਮਰਦਾਨਾਂ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਸਨ ਮਰਦਾਨੇ ਦੀ ਮਾਤਾ ਬੀਬੀ ਲੱਖੋ ਜੀ ਸਨ । ਦਾਈ ਦੌਲਤਾਂ ਦੇ ਪਿਤਾ ਜੀ ਇਕਬਾਲ ਖਾਂਨ ਤੇ ਭਾਈ ਮਰਦਾਨਾ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਦੋਵੇ ਭਰਾ ਸਨ। ਇਕਬਾਲ ਖਾਨ , ਬਦਰੂ ਜੀ ਤੋ ਉਮਰ ਵਿੱਚ ਵੱਡੇ ਸਨ । ਮਾਈ ਦੌਲਤਾਂ ਬਾਲਕ ਨਾਨਕ ਨੂੰ ਖਿਡਾਉਣ ਨਹਾਉਣ – ਧੁਆਉਣ ਅਥਵਾ ਮਾਲਸ਼ ਵਗੈਰਾ ਕਰਨ ਦਾ ਕਾਰਜ ਵੀ ਕਰਦੀ ਰਹੀ ਸੀ । ਸਿੱਖ ਇਤਿਹਾਸ ਵਿੱਚ ਦੌਲਤਾਂ ਦਾਈ ਦਾ ਨਾਂ ਹਮੇਸ਼ਾਂ ਅਮਰ ਰਹੇਗਾ ਕਿਉਂਕਿ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਨਮ ਦਿਵਾਇਆ , ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਪ੍ਰਾਪਤ ਹੋਇਆ ।
ਇਕ ਵਾਰ ਗੁਰੂ ਸਾਹਿਬ ਜੀ ਈਦ ਵਾਲੇ ਦਿਨ ਮਾਈ ਦੌਲਤਾਂ ਕੋਲ਼ ਜਾ ਪਹੁੰਚੇ ਅਤੇ ਮਿੱਠੀਆਂ ਸੇਵੀਆਂ ਖਾਣ ਦੀ ਇੱਛਾ ਜ਼ਾਹਰ ਕੀਤੀ ਤਾਂ ਮਾਈ ਕਹਿਣ ਲੱਗੀ, ” ਤੁਸੀਂ ਉੱਚ ਜਾਤੀ ਦੇ ਹੋ ਤੇ, ਮੈਂ ਗਰੀਬ ਮੀਰ ਆਲਮ, ਇਸ ਲਈ ਇਹ ਖਾਣਾ ਤੁਹਾਡੇ ਲਈ ਨਹੀਂ ਹੈ…।” ਗੁਰੂ ਜੀ ਨੇ ਇਕ ਨਾ ਮੰਨੀ। ਕਿਹਾ ਸਾਰੇ ਜੀਵ ਉਸ ਅਕਾਲ ਪੁਰਖ ਦੇ ਬਣਾਏ ਹੋਏ ਹਨ ਸਭ ਬਰਾਬਰ ਹਨ। ਮਾਈ ਦੌਲਤਾਂ ਦੇ ਸਵਾਲਾਂ ਨੂੰ ਤਰਕਵਾਦੀ ਜਵਾਬਾਂ ਨਾਲ ਮਨਾ ਲਿਆ ਤੇ ਮਾਈ ਦੌਲਤਾਂ ਤੋਂ ਸੇਵੀਆਂ ਲੈ ਕੇ ਖਾਣ ਲੱਗੇ। ਉਦੋਂ ਗੁਰੂ ਨਾਨਕ ਦੇਵ ਜੀ ਦੀ ਉਮਰ ਲਗਭਗ 6 ਸਾਲ ਦੱਸੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਰੱਬ ਰੁਤਬਾ ਦੇਣ ਵਾਲ਼ੀਆਂ ਤਿੰਨ ਸਖ਼ਸ਼ੀਅਤਾਂ ਵਿਚੋਂ ਇਕ ਸਖ਼ਸ਼ੀਅਤ ਮਾਈ ਦੌਲਤਾਂ ਸੀ, ਦੂਸਰੀ ਬੇਬੇ ਨਾਨਕੀ ਜੀ, ਤੀਸਰੇ ਰਾਏ ਬੁਲਾਰ ਜੀ ਜਿਹਨਾ ਨੂੰ ਸਿੱਖ ਜਗਤ ਵਿਚ ਬੜੇ ਅਦਬ ਸਤਿਕਾਰ ਨਾਲ਼ ਯਾਦ ਕੀਤਾ ਜਾਂਦਾ ਹੈ। ਮਾਈਂ ਦੌਲਤਾਂ ਸਾਰੀ ਉਮਰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨੂੰ ਧਿਆਨ ਵਿੱਚ ਟਿਕਾਇਆ ਤੇ ਗੁਰੂ ਨਾਨਕ , ਗੁਰੂ ਨਾਨਕ ਕਰਦੀ ਅਖੀਰ ਗੁਰੂ ਨਾਨਕ ਜੀ ਵਿੱਚ ਹੀ ਅਭੇਦ ਹੋ ਗਈ ।
ਦਾਸ ਜੋਰਾਵਰ ਸਿੰਘ ਤਰਸਿੱਕਾ।
ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ ਤੇ ਨਬੀ ਖ਼ਾਂ ਆਉਂਦੇ ਤੇ ਚਲੇ ਜਾਂਦੇ ਸਨ । ਸਤਿਗੁਰੂ ਜੀ ਬਿਰਾਜੇ ਸਨ । ਅਕਾਲ ਪੁਰਖ ਦਾ ਜੱਸ ਕਰ ਰਹੇ ਸਨ ਕਿ ਪੂਰਨ ਤੇ ਦੁਰਗੀ ਵੀ ਆ ਗਏ । ਦੋਹਾਂ ਨੇ ਮੱਥਾ ਟੇਕਿਆ । ਪੂਰਨ ਦੀ ਬਾਂਹ ਗਲ ਪਈ ਤੇ ਮੱਥੇ ਉੱਤੇ ਪੱਟੀ ਬੰਨ੍ਹੀ ਸੀ । ਉਸ ਦੀ ਪੱਟੀ ਤੇ ਬਾਂਹ ਗ਼ਲ ਪਈ ਦੇਖ ਕੇ ਸਤਿਗੁਰੂ ਜੀ ਨੇ ਬੜੀ ਹਲੀਮੀ ਨਾਲ ਪੁੱਛਿਆ , “ ਪੂਰਨ ! ਇਹ ਕੀ ਹੋਇਆ ? ਪੱਟੀ ਬੰਨ੍ਹੀ ਹੈ ? ” ਪੂਰਨ ਬੋਲ ਨਾ ਸਕਿਆ । ਉਹ ਸ਼ਰਮਿੰਦਾ ਸੀ । ਉਸ ਨੇ ਸਤਿਗੁਰੂ ਜੀ ਨੂੰ ਘਰ ਨਹੀਂ ਸੀ ਟਿਕਣ ਦਿੱਤਾ । “ ਮਹਾਰਾਜ ! ਆਪ ਜਾਣੀ ਜਾਣ ਹੋ ! ਅਸਾਂ ਭੁੱਲੜਾਂ ਪਾਪੀਆਂ ਨੂੰ ਖ਼ਿਮਾਂ ਬਖ਼ਸ਼ੋ । ” ਦੁਰਗੀ ਹੱਥ ਜੋੜ ਕੇ ਬੋਲੀ , “ ਅਸਾਂ ਦਾ ਕੱਖ ਨਹੀਂ ਰਿਹਾ , ਘਰ ਘਾਟ ਨਹੀਂ ਰਿਹਾ । ” “ ਕੀ ਹੋਇਆ ? ” ਸਤਿਗੁਰੂ ਜੀ ਨੇ ਮੁਸਕਰਾ ਕੇ ਪੁੱਛਿਆ । ਅਸਲ ਵਿਚ ਉਸ ਨਾਲ ਹੱਡ – ਬੀਤੀ ਨੂੰ ਅੰਤਰਯਾਮੀ ਸਤਿਗੁਰੂ ਜੀ ਜਾਣ ਗਏ ਸਨ । ਫਿਰ ਵੀ ਉਸ ਦੇ ਕੋਲੋਂ ਪੁੱਛਣਾ ਚਾਹੁੰਦੇ ਸਨ । “ ਮੁਗ਼ਲਾਂ ਨੂੰ ਪਤਾ ਲੱਗ ਗਿਆ — ਆਪ ਆਏ ਸੀ । ” “ ਪਤਾ ਲੱਗਣਾ ਹੀ ਸੀ । ” “ ਹਾਂ , ਮਹਾਰਾਜ ! ਪਤਾ ਲੱਗ ਗਿਆ , ਬਸ ਇਸ ਬਹਾਨੇ …..। ” ਦੁਰਗੀ ਦੇ ਅੱਥਰੂ ਵਗ ਤੁਰੇ । ਉਸ ਨੇ ਝੁਕ ਕੇ ਗੁਰੂ ਚਰਨਾਂ ਉੱਤੇ ਮੱਥਾ ਟੇਕਿਆ । ਦੁਰਗੀ ਨੇ ਸਾਰੀ ਬੀਤੀ ਦੁਰਘਟਨਾ ਸੁਣਾ ਕੇ ਅੰਤ ਵਿਚ ਆਖਿਆ , “ ਮਹਾਰਾਜ ! ਨਦੀ ਲੰਘਣ ਲੱਗੇ ਸੀ ਤਾਂ ਘੋੜਾ ਡਿੱਗ ਪਿਆ , ਸੱਟਾਂ ਲੱਗੀਆਂ , ਇਹ ਸਭ ਅਵੱਗਿਆ ਕਰਨ ਦਾ ਫਲ ਹੈ । ਦਾਤਾ ! ਭੁੱਲ ਗਏ ਹਾਂ ! ਬੱਚੇ ਹਾਂ , ਦਇਆ ਕਰੋ । ” ‘ ਬੇਟੀ ! ਕਰਮਾਂ ਦਾ ਫਲ …..। ” ਗੁਰੂ ਜੀ ਸਹਿਜ ਸੁਭਾ ਬੋਲੇ । ਪੂਰਨ ਦਾ ਹੰਕਾਰ ਟੁੱਟ ਚੁੱਕਾ ਸੀ , ਉਸ ਦਾ ਲਾਲਚ ਮਰ ਗਿਆ । ਉਸ ਨੇ ਦੇਖ ਲਿਆ , ‘ ਮੂਸਾ ਨੱਠਾ ਮੌਤ ਤੋਂ , ਅੱਗੇ ਮੌਤ ਖੜੀ ‘ ਸੀ । ਉਹ ਵੀ ਗਿੜਗਿੜਾ ਕੇ ਸਤਿਗੁਰੂ ਜੀ ਦੇ ਚਰਨਾਂ ਉੱਤੇ ਡਿੱਗ ਪਿਆ । ਉਹ ਰੋਣ ਲੱਗਾ । “ ਮਹਾਰਾਜ ! ਮਿਹਰ ਕਰੋ । ਆਪ ਕ੍ਰਿਪਾਲੂ ਹੋ ! ” ਉਸ ਦੇ ਕੰਬਦੇ ਬੁੱਲ੍ਹਾਂ ਦੀ ਆਵਾਜ਼ ਸੀ । ਉਸ ਦੀਆਂ ਅੱਖਾਂ ਵਿਚੋਂ ਨਿਕਲੇ ਪਛਤਾਵੇ ਦੇ ਅੱਥਰੂ ਗੁਰੂ ਮਹਾਰਾਜ ਦੇ ਚਰਨਾਂ ਉਪਰ ਡਿੱਗੇ । “ ਮੈਂ ਅੱਗੋਂ ਅਜਿਹੀ ਭੁੱਲ ਨਹੀਂ ਕਰਾਂਗਾ । ਸੇਵਕ ਰਹਾਂਗਾ । ਮੇਰੇ ਕੋਲ ਮੋਹਰਾਂ ਹਨ , ਆਪ ਲੈ ਲਉ । ” “ ਇਹ ਮੋਹਰਾਂ ਕਿਥੋਂ ਲਈਆਂ ? ” ‘ ਆਪ ਦੇ ਖ਼ਜ਼ਾਨੇ ਵਿਚੋਂ । “ ਫਿਰ ਰੱਖ ! ਤੁਸਾਂ ਆਖ਼ਰ ਲੋੜ ਵਾਸਤੇ ਹੀ ਤਾਂ ਚੁੱਕੀਆਂ ਹੋਣਗੀਆਂ । ਭਜਨ ਕਰੋ , ਮਾਇਆ ਵਿਚ ਅੰਨ੍ਹੇ ਹੋ ਕੇ ਆਪਣੇ ਆਪ ਨੂੰ ਨਾ ਭੁੱਲਣਾ , ਗੁਰੂ ਘਰ ਦੀ ਵਸਤੂ ਅਜਰ ਹੈ । ਉਸ ਨੂੰ ਪਚਦੀ ਹੈ , ਜਿਹੜਾ ਗੁਰੂ ਘਰ ਦੀ ਸੇਵਾ ਕਰੇ , ਗੁਰੂ ਘਰ ਵੱਲੋਂ ਬੇਮੁਖ ਨਾ ਹੋਵੇ । ਗੁਰੂ ਮਹਾਰਾਜ ਤੋਂ ਬੇਮੁਖ ਹੋਣ ਵਾਲਾ ਸਦਾ ਪਛਤਾਉਂਦਾ ਹੈ । ਸਤਿਗੁਰੂ ਮਹਾਰਾਜ ਦਾ ਹੁਕਮ ਹੈ । ”…
ਸਤਿਗੁਰੂ ਜੀ ਧੀਰਜਵਾਨ ਸਮਝਾਈ ਗਏ । ਪੂਰਨ ਨੂੰ ਖ਼ਿਮਾਂ ਦੇ ਦਿੱਤੀ । ਜਿਉਂ ਹੀ ਸਤਿਗੁਰੂ ਜੀ ਨੇ ਖ਼ਿਮਾਂ ਬਖ਼ਸ਼ੀ , ਤਿਉਂ ਹੀ ਪੂਰਨ ਦੀ ਬਾਂਹ ਨੂੰ ਫ਼ਰਕ ਪੈ ਗਿਆ , ਪੀੜ ਘਟ ਗਈ । “ ਜਾਉ ! ਆਪਣੇ ਨਗਰ ਨੂੰ , ਵੀਹ ਦਿਨਾਂ ਨੂੰ ਜਾਣਾ , ਘਰ ਵਾਪਸ ਮਿਲ ਜਾਏਗਾ । ” ਗੁਰੂ ਜੀ ਨੇ ਬਚਨ ਕਰ ਦਿੱਤਾ । ਉਹ ਅਜੇ ਬਾਹਰ ਗਏ ਹੀ ਸਨ ਕਿ ਗੁਲਾਬਾ ਘਾਬਰਿਆ ਹੋਇਆ ਆਇਆ । ਉਸ ਨੇ ਬੜੀ ਕਾਹਲੀ ਨਾਲ ਨਮਸਕਾਰ ਕੀਤੀ ਅਤੇ ਬੋਲਿਆ , “ ਮਹਾਰਾਜ , ਹਨੇਰ ਹੋ ਗਿਆ । “ ਕੀ ਹੋਇਆ ? ” ਸਤਿਗੁਰੂ ਜੀ ਨੇ ਪੁੱਛਿਆ । “ ਨਵਾਬ ਸਰਹਿੰਦ ਦਾ ਲਸ਼ਕਰ ਆ ਗਿਆ । ਮਾਛੀਵਾੜੇ ਨੂੰ ਘੇਰ ਲਿਆ ” ਗੱਲ ਕੀ “ ਪਤਾ ਲੱਗ ਗਿਆ ਕਿ ਆਪ ਏਥੇ ਹੋ । ‘ ‘ ਉਹ ਕਿਵੇਂ “ ਮਹਾਰਾਜ ਬੰਦਾ ਆਇਆ । ਉਸ ਨੇ ਦੱਸਿਆ ਹੈ ਕਿ ਚਮਕੌਰ ਵਿਚੋਂ ਜਦ ਭਾਈ ਸੰਗਤ ਸਿੰਘ ਦੇ ਸਿਰ ਨੂੰ ਸੂਬਾ ਸਰਹਿੰਦ ਕੋਲ ਪੇਸ਼ ਕੀਤਾ ਗਿਆ ਤਾਂ ਉਸ ਨੇ ਕਿਹਾ ਕਿ ਇਹ ਗੁਰੂ ਨਹੀਂ ਹੈ । ਉਸ ਨੇ ਆਪ ਦੀ ਭਾਲ ਕਰਨ ਲਈ ਫ਼ੌਜਾਂ ਭੇਜੀਆਂ ਹਨ ਤੇ ਉਹਨਾਂ ਨੇ ਇਸ ਬਾਹਰ ਦੇ ਸਾਰੇ ਕਸਬੇ ਘੇਰ ਲਏ ਹਨ । ਮੈਂ ਖੱਤਰੀ ਹਾਂ , ਮਾਰਿਆ ਜਾਵਾਂਗਾ । ਮੇਰਾ ਘਰ – ਘਾਟ ਨਹੀਂ ਰਹੇਗਾ । ” “ ਕੀ ਚਾਹੁੰਦਾ ਹੈ ? ” ਗੁਰੂ ਜੀ ਉਸ ਦੇ ਮਨ ਦੀ ਅਵਸਥਾ ਨੂੰ ਜਾਣ ਗਏ । ਮੈਂ ਚਾਹੁੰਦਾ ਹਾਂ , ਆਪ …..। ” ਉਹ ਪੂਰੀ ਗੱਲ ਕਰਨੋਂ ਝਿਜਕਿਆ । ਉਸ ਨੂੰ ਇਹ ਵੀ ਡਰ ਲੱਗਾ ਕਿ ਜੇ ਜ਼ਬਾਨੋਂ ਕਿਹਾ ਚਲੇ ਜਾਓ ਤਾਂ ….. ਕੀ ਪਤਾ ਮਹਾਰਾਜ ਕੀ ਬਚਨ ਕਰ ਦੇਣ । ਉਸ ਦੀ ਜ਼ਬਾਨ ਨਾ ਖੁੱਲ੍ਹੀ । ਉਹਦਾ ਦਿਲ ਉਸ ਨੂੰ ਲਾਹਨਤ ਪਾ ਰਿਹਾ ਸੀ , ਗੁਲਾਬੇ ! ਘਰ ਆਏ ਭਗਵਾਨ ਨੂੰ ਘਰੋਂ ਚਲੇ ਜਾਣ ਲਈ ਨਾ ਕਹੋ । “ ਠੀਕ ਹੈ , ਤੂੰ ਚਾਹੁੰਦਾ ਹੈ , ਅਸੀਂ ਚਲੇ ਜਾਈਏ । ” ਗੁਰੂ ਜੀ ਸਹਿਜ – ਸੁਭਾ ਬੋਲੇ “ ਖ਼ਿਆਲ ਤਾਂ ਇਹ ਨਹੀਂ , ਆਪ ਦੇ ਚਰਨਾਂ ਤੋਂ ਸਿਰ ਚੁੱਕਣ ਨੂੰ ਚਿੱਤ ਤਾਂ ਨਹੀਂ ਕਰਦਾ , ਪਰ …..। ” ਪਰ ਡਰ ਹੈ । ” “ ਕੈਸਾ ਡਰ ਹੈ ? ਮੁਸਲਮਾਨ ਹਾਕਮਾਂ ਦਾ ਪਿੰਡ , ਮੈਂ ਖੱਤਰੀ ਹਾਂ । ਚਾਰ ਪੈਸੇ ਵੀ ਆਪ ਦੀ ਕ੍ਰਿਪਾ ਨਾਲ ਜਮ੍ਹਾਂ ਕੀਤੇ , ਇਹ ਲੋਕ ਉਜਾੜ ਦੇਣਗੇ । ਮਹਾਰਾਜ ਆਪ ਤਾਂ ਕਿਸੇ ਹੋਰ ਥਾਂ ਵੀ ….। ‘ ‘ “ ਹਾਂ , ਅਸੀਂ ਕਿਸੇ ਹੋਰ ਥਾਂ ਵੀ ਜਾ ਸਕਦੇ ਹਾਂ , ਰਹਿ ਸਕਦੇ ਹਾਂ , ਏਹੋ ਨਾ ? ‘ ‘ “ ਤੁਸੀਂ ਨਹੀਂ । ” ਮਸੰਦ ਸਤਿਗੁਰੂ ਜੀ ਦੇ ਚਿਹਰੇ ਵੱਲ ਦੇਖਣ ਲੱਗ ਪਿਆ । ਉਹ ਬਚਨਾਂ ਤੋਂ ਵੀ ਡਰਦਾ ਸੀ ਤੇ ਹਾਕਮਾਂ ਕੋਲੋਂ ਵੀ । ਉਸ ਦੀ ਐਸੀ ਦਸ਼ਾ ਦੇਖ ਕੇ ਮਹਾਰਾਜ ਮੁਸਕਰਾਏ ਤੇ ਦਇਆ ਦੇ ਘਰ ਆਏ । “ ਜਾਹ ਨਬੀ ਖ਼ਾਂ ਨੂੰ ਸੱਦ ਕੇ ਲੈ ਆ । ਡਰ ਨਾ , ਕੋਈ ਐਸਾ ਬਚਨ ਨਹੀਂ ਆਖਾਂਗੇ । ਅਸਾਂ ਨੂੰ ਆਸਰਾ ਦਿੱਤਾ , ਜਾਹ ਤੇਰਾ ਨਾਮ ਅਮਰ ਹੋ ਜਾਏਗਾ । ਅਸਥਾਨ ਦਾ ਸਤਿਕਾਰ ਹੋਏਗਾ । ਨਬੀ ਖ਼ਾਂ ਨੂੰ ਲਿਆ ਸੱਦ ਕੇ । ” ਗੁਲਾਬੇ ਨੇ ਗੁਰੂ ਮਹਾਰਾਜ ਦੇ ਚਰਨਾਂ ਉਪਰ ਮੱਥਾ ਟੇਕਿਆ । ਹੌਂਸਲਾ ਹੋਇਆ ਤੇ ਉਹ ਦਬਾ – ਦਬ ਘਰੋਂ ਬਾਹਰ ਹੋ ਗਿਆ ।
( ਚਲਦਾ )
ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥
ਆਪ ਹਾਥ ਦੈ ਲੇਹੁ ਉਬਾਰੀ ॥
ਧੰਨ ਸਤਿਗੁਰੂ ਗੋਬਿੰਦ ਸਿੰਘ ਜੀ ਅਕਾਲਪੁਰਖ ।
ਹੇ ਭਾਈ ਸਿੱਖਾ ਤੂੰ ਸੁਆਸ ਸੁਆਸ ਉਸ ਸੱਚੇ ਗੁਰਾਂ ਦੀ ਅਰਾਧਨਾ ਕਰ,,ਗੁਰਮੁਖ ਰੋਮ ਰੋਮ ਹਰਿ ਧਿਆਵੈ।।
ਜਾਗਦਿਆਂ ਤੇ ਧਿਆਉਣਾ ਹੀ ਹੈ ਕੋਸ਼ਿਸ਼ ਕਰ ਕਿ ਸੁਤਿਆਂ ਵੀ ਸੁਰਤ ਗੁਰੂ ਨਾਲ ਜੁੜੀ ਰਵ੍ਹੇ,,, ਅਸੀਂ ਕਹਿੰਦੇ ਹਾਂ ਕਿ ਜੀ ਕੰਮ ਕਾਰ ਹੀ ਐਨੇ ਹਨ, ਰੱਬ ਦਾ ਨਾਂ ਲੈਣ ਦਾ ਟੈਮ ਈ ਹੈਨੀ, ਆਹ ਜ਼ਿੰਦਗੀ ਦੇ ਝਮੇਲਿਆਂ ਤੋਂ ਥੋੜੇ ਵਿਹਲੇ ਹੋਈਏ ਫਿਰ ਅੰਮ੍ਰਿਤ ਛਕ ਕੇ ਪੂਜਾ ਪਾਠ ਕਰਿਆ ਕਰਾਂਗੇ, ਪਰ ਪਾਤਸ਼ਾਹ ਕਹਿੰਦੇ,,, ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ।।
ਬੀ ਤੂੰ ਭਾਈ ਨਾਲੇ ਆਵਦੇ ਕੰਮ ਕਾਰ ਕਰੀ ਚੱਲ ਨਾਲੇ ਰੱਬ ਰੱਬ ਕਰੀ ਚੱਲ,,ਬੱਸ ਕੁਛ ਨਹੀਂ ਕਰਨਾ ਸਿਰਫ ਰੱਬ ਸੱਚੇ ਨੂੰ ਚੇਤੇ ਰੱਖਣਾ ਹੈ, ਬੇਸ਼ੱਕ ਵਾਹਿਗੁਰੂ ਵੀ ਨਹੀਂ ਜਪਿਆ ਜਾਂਦਾ , ਬੱਸ ਚਿੱਤ ਸੁਰਤ ਵਿੱਚ ਵਸਾ ਕੇ ਰੱਖ, ਇਸ ਗੱਲ ਦਾ ਅਹਿਸਾਸ ਕਰ ਕਿ,, ਹਾਂ ਹੈ,,,,ਉਹ ਹੈ।
ਪਾਤਸ਼ਾਹ ਕਹਿੰਦੇ ਜੇ ਕੋਈ ਐਸਾ ਗੁਰਮੁਖ ਸੱਜਣ ਮਿਲ ਜਾਵੇ ਜਿਹੜਾ ਉਸ ਰੱਬ ਸੱਚੇ ਦੇ ਨਾਲ ਜੁੜਨ ਦੀ ਜੁਗਤ ਦੱਸ ਦੇਵੇ ਤਾਂ ਮੈਂ ਉਹਦੇ ਚਰਨਾਂ ਵਿੱਚ ਢਹਿ ਕੇ ਉਹਦੇ ਪੈਰ ਵੀ ਧੋਵਾਂ।
ਹੁਣ ਸਾਡੀ ਬੋਲਚਾਲ ਵਿੱਚ ਜੇ ਕਹੀਏ ਕਿ ਬਾਈ ਜਰ ਜੇ ਫਲਾਣਾ ਬੰਦਾ ਮੇਰਾ ਫਲਾਣਾ ਕੰਮ ਕਰ ਦੇਵੇ ਤਾਂ ਮੈਂ ਉਹਦੇ ਪੈਰ ਧੋ ਧੋ ਪੀਵਾਂ। ਮਤਲਬ ਕਿ ਉਹਦੇ ਤੋਂ ਬਲਿਹਾਰੇ ਜਾਵਾਂ, ਐਨਾ ਅਹਿਸਾਨ ਮੰਨਾਂ,,,,ਪਰ ਅੱਜ ਕੱਲ੍ਹ ਦੇ ਤਰਕਵਾਦੀ ਗੁਰੂ ਸਾਹਿਬ ਵੱਲੋਂ ਵਰਤੇ ਗਏ ਅਜਿਹੇ ਕਈ ਲਫ਼ਜ਼ਾਂ ਤੇ ਵੀ ਕਿੰਤੂ ਪ੍ਰੰਤੂ ਤਰਕ ਬਿਤਰਕ ਕਰਦੇ ਦੇਖੇ ਸੁਣੇ ਹਨ, ਕਿ ਜੀ ਕਿਸੇ ਦੇ ਪੈਰ ਧੋਣੇ ਜਾਂ ਪੈਰ ਧੋ ਕੇ ਪੀਣ ਦਾ ਕੀ ਮਤਲਬ, ਜਾਂ ਇੱਥੇ ਤੱਕ ਕਿ ਉਨ੍ਹਾਂ ਸਮਿਆਂ ਵਿੱਚ ਚਲਦੀ ਚਰਨ ਪਾਹੁਲ ਤੇ ਵੀ ਕਿੰਤੂ ਕੀਤਾ ਜਾਂਦਾ ਹੈ।
ਪਰ ਸੱਚੇ ਅਤੇ ਸ਼ਰਧਾਵਾਨ ਸਿੱਖ ਨੂੰ ਕਦੇ ਵੀ ਇਹਨਾਂ ਲੋਕਾਂ ਦੀਆਂ ਗੱਲਾਂ ਵਿੱਚ ਆ ਕੇ ਸ਼ੰਕਾ ਨਹੀਂ ਕਰਨਾ ਚਾਹੀਦਾ।ਹੋਰ ਇਤਿਹਾਸਕ ਪੋਸਟਾਂ ਦੇਖਣ ਲਈ ਪੇਜ ਨੂੰ ਫੌਲੋ ਕਰੋ ਜੀ🙏
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
ਸੂਰਜ ਚੜ ਕੇ ਕਿੰਨਾ ਉੱਚਾ ਚੜ੍ਹ ਆਇਆ । ਦੂਰ ਤਕ ਅਮਨ ਸੀ । ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਤਿੰਨੇ ਮਾਛੀਵਾੜੇ ਦੀ ਵਿਚ ਆ ਗਏ । ਉਹ ਕੁਝ ਬੇਰੀਆਂ ਤੋਂ ਅੱਗੇ ਹੋਏ ਤਾਂ ਉਹਨਾਂ ਨੂੰ ਭਾਈ ਦਇਆ ਸਿੰਘ ਨੇ ਆ ਫ਼ਤਹਿ ਬੁਲਾਈ । ਉਹਨਾਂ ਕੰਬਲੀ ਦਾ ਝੁੰਬ ਮਾਰਿਆ ਹੋਇਆ ਸੀ । ਫ਼ਤਹਿ ਬੁਲਾਉਣ ਤੋਂ ਪਤਾ ਲੱਗਾ । ਖ਼ੁਸ਼ ਹੋ ਗਏ । ਅੱਗੇ ਚੱਲ ਪਏ । ਉਹ ਤਿੰਨਾਂ ਤੋਂ ਚਾਰ ਹੋਏ ਤੇ ਚਾਰੇ ਗ਼ਨੀ ਖ਼ਾਂ ਨਬੀ ਖ਼ਾਂ ਦੇ ਬਾਗ ਵਿਚ ਆਏ । ਜੰਡ ਦੇ ਹੇਠਾਂ ਕਲਗੀਧਰ ਪਿਤਾ ਜੀ ਨੂੰ ਸੁੱਤਿਆਂ ਦੇਖ ਲਿਆ । ਨੱਸ ਕੇ ਅੱਗੇ ਹੋਏ । ਕੋਲ ਹੋ ਕੇ ਪੈਰ ਦੱਬੇ ਤੇ ਚਰਨਾਂ ਉੱਤੇ ਨਮਸਕਾਰ ਕਰ ਕੇ ਬੈਠ ਗਏ । ਭਾਈ ਦਇਆ ਸਿੰਘ ਜੀ ਨੇ ਸ੍ਰੀ ਅਨੰਦੁ ਸਾਹਿਬ ਦੀ ਬਾਣੀ ਦਾ ਪਾਠ ਰਤਾ ਉੱਚੀ ਕੀਤਾ ਤਾਂ ਪਾਠ ਦੀ ਆਵਾਜ਼ ਨਾਲ ਸਤਿਗੁਰੂ ਜੀ ਦੀ ਨੀਂਦ ਖੁੱਲ੍ਹ ਗਈ । ਨੇਤਰ ਖੁੱਲ੍ਹੇ ਤਾਂ ਆਪਣੇ ਪਿਆਰੇ ਸਿੱਖਾਂ ਨੂੰ ਹਾਜ਼ਰ ਬੈਠਿਆਂ ਦੇਖਦੇ ਸਾਰ ਮੁਸਕਰਾਏ , ਉੱਠ ਕੇ ਬੈਠ ਗਏ ਤੇ ਫ਼ਤਹਿ ਬੁਲਾ ਕੇ ਸੁੱਖ ਸਾਂਦ ਪੁੱਛੀ । “ ਸੇਵਾ । ” ਭਾਈ ਦਇਆ ਸਿੰਘ ਨੇ ਹੱਥ ਜੋੜ ਕੇ ਬੇਨਤੀ ਕੀਤੀ ਤੇ ਭਾਈ ਧਰਮ ਸਿੰਘ ਤੇ ਮਾਨ ਸਿੰਘ ਸਤਿਗੁਰੂ ਜੀ ਦੇ ਚਰਨ ਘੁੱਟਣ ਲੱਗ ਪਏ । “ ਜਲ ਲਿਆਉ । ” ਗੁਰੂ ਜੀ ਨੇ ਫੁਰਮਾਇਆ । ਉਸੇ ਵੇਲੇ ਭਾਈ ਦਇਆ ਸਿੰਘ ਉੱਠ ਕੇ ਖੂਹ ਵੱਲ ਗਿਆ ਤੇ ਖੂਹ ਦੀ ਮਾਹਲ ਨਾਲੋਂ ਪਾਣੀ ਦੀ ਭਰੀ ਹੋਈ ਟਿੰਡ ਲਾਹ ਕੇ ਲੈ ਆਇਆ । ਭਾਈ ਦਇਆ ਸਿੰਘ ਦੇ ਪਾਸ ਕੁਝ ਮਿੱਠਾ ਸੀ । ਉਹ ਮਿੱਠਾ ਗੁਰੂ ਜੀ ਨੂੰ ਦਿੱਤਾ । ਉਹਨਾਂ ਨੇ ਛਕ ਕੇ ਪਾਣੀ ਪੀਤਾ ਤੇ ਬਚਨ ਬਿਲਾਸ ਕਰਨ ਲੱਗੇ । ਚਮਕੌਰ ਸਾਹਿਬ ਤੋਂ ਮਾਛੀਵਾੜੇ ਤਕ ਕੀਤੇ ਸਫ਼ਰ ਬਾਬਤ ਬਚਨ – ਬਿਲਾਸ ਕਰ ਰਹੇ ਸਨ ਕਿ ਘੋੜੇ ਉੱਤੇ ਸਵਾਰ ਮੁਸਲਮਾਨ ਆਇਆ । ਉਸ ਦਾ ਲਿਬਾਸ ਕੁਝ ਠਾਠ ਵਾਲਾ ਸੀ । ਉਸ ਨੂੰ ਦੇਖ ਕੇ ਸਿੰਘ ਚੌਕਸ ਹੋਏ , ਪਰ ਉਹ ਨੇੜੇ ਆ ਕੇ ਘੋੜੇ ਤੋਂ ਉੱਤਰ ਬੈਠਾ । ਉੱਤਰ ਕੇ ਅੱਗੇ ਹੋਇਆ ਤੇ ਹੱਥ ਜੋੜ ਕੇ ਆ ਨਿਮਸ਼ਕਾਰ ਕੀਤੀ । ਬੈਠ ਗਿਆ । ਸਤਿਗੁਰੂ ਜੀ ਤੇ ਧਰਮ ਸਿੰਘ ਜੀ ਨੇ ਸਿਆਣ ਲਿਆ ਗੁਰੂ ਜੀ ਮੁਸਕਰਾ ਕੇ ਬੋਲੇ , “ ਆਓ ਨਬੀ ਖ਼ਾਂ ਜੀ ! ਅੱਜ ਅਸੀਂ ਤੁਸਾਂ ਦੇ ਘਰ ਆਏ ਹਾਂ । ” “ ਮੇਰੇ ਧੰਨ ਭਾਗ ! ਇਸ ਬਾਗ਼ ਵਿਚ ਚਰਨ ਪਾਏ ਜੇ । ਇਹ ਬਾਗ ਆਪ ਦਾ ਹੀ ਹੈ , ਪਰ ਇਹ ਮਾਮਲਾ ਕੀ ? ” ਉਸ ਮੁਸਲਮਾਨ ਦਾ ਨਾਂ ਨਬੀ ਖ਼ਾਂ ਸੀ ਤੇ ਉਸ ਦਾ ਵੱਡਾ ਭਰਾ ਗ਼ਨੀ ਖ਼ਾਂ । ਦੋਨੋਂ ਭਰਾ ਮਾਛੀਵਾੜੇ ਦੇ ਵਸਨੀਕ ਤੇ ਘੋੜਿਆਂ ਦੇ ਸੌਦਾਗਰ ਸਨ । ਅਨੰਦਪੁਰ ਘੋੜੇ ਵੇਚਣ ਜਾਇਆ ਕਰਦੇ ਸਨ । ਉਸ ਨੇ ਸਤਿਗੁਰੂ ਜੀ ਨੂੰ ਸਿਆਣ ਲਿਆ । “ ਸ਼ਾਹੀ ਲਸ਼ਕਰ ਦਾ ਰੌਲਾ ਤੁਸਾਂ ਸੁਣਿਆ ਹੋਏਗਾ ? ” ਭਾਈ ਧਰਮ ਸਿੰਘ ਜੀ ਬੋਲੇ । “ ਸੁਣਿਆ ਤਾਂ ਹੈ , ਪਰ ਜਿੰਨੇ ਮੂੰਹ , ਉਨੀਆਂ ਹੀ ਗੱਲਾਂ । ” ਨਬੀ ਖ਼ਾਂ ਨੇ ਉੱਤਰ ਦਿੱਤਾ , “ ਅਸਲ ਗੱਲ ਕੀ ਹੈ ? ” “ ਅਨੰਦਪੁਰ ਛੱਡਣਾ ਪਿਆ । ” ਭਾਈ ਧਰਮ ਸਿੰਘ ਨੇ ਚਮਕੌਰ ਸਾਹਿਬ ਤਕ ਸਾਰਾ ਹਾਲ ਸੁਣਾ ਦਿੱਤਾ ਤੇ ਆਖਿਆ , “ ਚਮਕੌਰ ਸਾਹਿਬ ਦੀ ਗੜ੍ਹੀ ਵਿਚ ਮਹਾਰਾਜ ਜੀ ਦੇ ਦੋ ਵੱਡੇ ਪੁੱਤਰ ਸ਼ਹੀਦ ਹੋ ਗਏ ਹਨ । ਨਿੱਕਿਆਂ ਸਪੁੱਤਰਾਂ , ਮਹਿਲਾਂ , ਵੱਡੇ ਮਾਤਾ ਜੀ ਅਤੇ ਸਿੱਖਾਂ ਸੇਵਕਾਂ ਦਾ ਕੋਈ ਪਤਾ ਨਹੀਂ , ਕਿਧਰ ਗਏ , ਕਿਸ ਹਾਲਤ ਵਿਚ ਹਨ ? ਹੁਣੇ ਹੀ ਅਸੀਂ ਆ ਕੇ ਮਿਲੇ ਹਾਂ । ਮਹਾਰਾਜ ਹਨੇਰੇ ਵਿਚ ਇਕੱਲੇ ਹੀ ਆਏ । ਦੇਖੋ ਚਰਨਾਂ ਵਿਚੋਂ ਲਹੂ ਸਿੰਮ ਰਿਹਾ ਹੈ । ਖਾਧਾ ਪੀਤਾ ਵੀ ਸ਼ਾਇਦ ਕੁਝ ਨਹੀਂ । ਹੁਣੇ ਤੁਸਾਂ ਦੇ ਖੂਹ ‘ ਚੋਂ ਜਲ ਲਿਆ ਕੇ ਛਕਾਇਆ ਹੈ । ਪਾਤਸ਼ਾਹੀ ਨਾ ਰਹੀ , ਪਾਤਸ਼ਾਹ ਹਨ । ”ਸਾਰੀ ਵਾਰਤਾ ਸੁਣ ਕੇ ਨਬੀ ਖ਼ਾਂ ਦੇ ਨੇਤਰ ਸੱਜਲ ਹੋ ਗਏ । ਉਹਨਾਂ ਨੇ ਚਰਨਾਂ ਨੂੰ ਹੱਥ ਲਾ ਕੇ ਕਿਹਾ , “ ਅਸੀਂ ਦੋਵੇਂ ਭਰਾ ਸੇਵਾ ਕਰਾਂਗੇ । ਜੇ ਜਾਨ…
ਚਲੀ ਜਾਏ , ਤਾਂ ਵੀ ਧੰਨ ਭਾਗ ! ਮੈਂ ਹੁਣੇ ਆਇਆ , ਆਪਣੇ ਭਰਾ ਗ਼ਨੀ ਖ਼ਾਂ ਨੂੰ ਦੱਸਦਾ ਹਾਂ । ਦੁੱਧ ਲਿਆਉਂਦੇ ਹਾਂ , ਅਜੇ ਏਥੇ ਬਿਰਾਜੋ । ” “ ਹਾਂ ! ਰਤਾ ਪੰਜਾਬੇ ਗੁਲਾਬੇ ਨੂੰ ਸੁਨੇਹਾ ਦੇਣਾ । ਮਸੰਦ ਹੈ ਗੁਰੂ ਘਰ ਦਾ । ” “ ਖੱਤਰੀ । ” ਹਾਂ ! ’ ’ “ ਉਹਨਾਂ ਨੂੰ ਹੀ ਸਾਰਾ ਸਾਮਾਨ ਚੁਕਵਾ ਕੇ ਲਿਆਉਂਦੇ ਹਾਂ । ਚਿੰਤਾ ਨਹੀਂ ਕਰਨੀ , ਅੱਗੇ ਪਿੱਛੇ ਨਹੀਂ ਜਾਣਾ । ਮੈਂ ਖ਼ੁਦਾ ਨੂੰ ਹਾਜ਼ਰ – ਨਾਜ਼ਰ ਸਮਝ ਕੇ ਕਸਮ ਖਾਂਦਾ ਹਾਂ , ਸੱਚੀ ਸੇਵਾ ਕਰਾਂਗਾ । ” ਨਬੀ ਖ਼ਾਂ ਨੇ ਹੱਥ ਜੋੜ ਕੇ ਦਿਲ ਦੀ ਗੱਲ ਇਸ ਕਰਕੇ ਦੱਸੀ ਕਿ ਕਿਤੇ ਗੁਰੂ ਜੀ ਸ਼ੱਕ ਨਾ ਕਰ ਲੈਣ ਕਿ ਮੁਸਲਮਾਨ ਹੈ , ਕੀ ਪਤਾ ਇਨਾਮ ਲੈਣ ਲਈ ਧੋਖਾ ਕਰੇ | ਪਰ ਉਹ ਭੋਲਾ ਨਹੀਂ ਸੀ ਸਮਝਦਾ ਕਿ ਮਹਾਰਾਜ ਤਾਂ ਹਰ ਇਕ ‘ ਤੇ ਹੀ ਭਰੋਸਾ ਕਰ ਲੈਂਦੇ ਸਨ । ਸਤਿਗੁਰੂ ਜੀ ਨੇ ਆਪ ਫ਼ੁਰਮਾਇਆ , “ ਨਬੀ ਖ਼ਾਂ ਜੀ ! ਐਸਾ ਖ਼ਿਆਲ ਅਸਾਂ ਦੇ ਮਨ ਵਿਚ ਕਦੀ ਨਹੀਂ ਆ ਸਕਦਾ । ਭਲਾ ਕਰਨ ਵਾਲੇ ਨੇ ਭਲਿਆਈ ਦਾ ਫਲ ਲੈਣਾ ਹੈ ਤੇ ਬੁਰਿਆਈ ਕਰਨ ਵਾਲੇ ਨੇ ਬੁਰਿਆਈ ਦਾ । ਅਕਾਲ ਪੁਰਖ ਸਭ ਕੁਝ ਦੇਖਦਾ ਤੇ ਜਾਣਦਾ ਹੈ । ” ਨਬੀ ਖ਼ਾਂ ਨਿਮਸ਼ਕਾਰ ਕਰ ਕੇ ਘੋੜੇ ‘ ਤੇ ਸਵਾਰ ਹੋਇਆ ਤੇ ਘਰ ਨੂੰ ਤੁਰ ਗਿਆ । ਭਾਈ ਜੀਊਣਾ , ਭਾਈ ਧਰਮ ਸਿੰਘ ਤੇ ਭਾਈ ਮਾਨ ਸਿੰਘ ਸਤਿਗੁਰੂ ਜੀ ਦੇ ਸਰੀਰ ਨੂੰ ਘੁੱਟਦੇ ਰਹੇ । ਭਾਈ ਦਇਆ ਸਿੰਘ ਨੇ ਸੁੱਕੀਆਂ ਲੱਕੜਾਂ ਇਕੱਠੀਆਂ ਕੀਤੀਆਂ ਤੇ ਦੂਰ ਦੇਖਿਆ , ਬਾਗ ਦੇ ਇਕ ਪਾਸੇ ਇਕ ਆਦਮੀ ਅੱਗ ਧੁਖਾਈ ਬੈਠਾ ਸੀ । ਉਸ ਕੋਲੋਂ ਅੱਗ ਲੈ ਆਂਦੀ ਤੇ ਅੱਗ ਬਾਲ ਦਿੱਤੀ । ਸਿੰਘ ਗੁਰੂ ਜੀ ਦੇ ਨਾਲ ਹੀ ਅੱਗ ਸੇਕ ਕੇ ਆਪਣੇ ਆਪ ਨੂੰ ਵੀ ਨਿੱਘਿਆਂ ਕਰਨ ਲੱਗੇ । “ ਮਹਾਰਾਜ ) ਪੂਰਨ ਮਸੰਦ ਵੀ ਦੇਖੋ । ” ਜੀਉਣਾ ਬੋਲਿਆ , “ ਕਿੰਨਾ ਅਕ੍ਰਿਤਘਣ ਨਿਕਲਿਆ । ਆਪ ਨੂੰ ਆਸਰਾ ਨਾ ਦਿੱਤਾ । ਜੇ ਆਸਰਾ ਦਿੰਦਾ ਤਾਂ ਕਿੰਨਾ ਚੰਗਾ ਹੁੰਦਾ । ” “ ਗੁਰਮੁਖਾ ! ਸ਼ਾਇਦ ਉਸ ਕੋਲੋਂ ਅਕਾਲ ਪੁਰਖ ਨੇ ਚੰਗਾ ਹੀ ਕਰਾਇਆ । ਸੂਰਮਾ ਤੇ ਸ਼ੇਰ ਜੰਗਲ ਵਿਚ ਹੀ ਠੀਕ ਰਹਿੰਦੇ ਹਨ । ਮਕਾਨਾਂ ਵਿਚ ਘਿਰ ਜਾਂਦੇ ਹਨ । ਪੂਰਨ ਨੂੰ ਮਾੜਾ ਕਾਹਨੂੰ ਆਖਣਾ । ਅਕਾਲ ਪੁਰਖ ਜਾਣਦਾ ਹੀ ਹੈ । ” “ ਧੰਨ ਹੋ ਆਪ ! ਮਹਾਰਾਜ , ਵੈਰੀ ਦਾ ਵੀ ਭਲਾ ਤੱਕਦੇ ਹੋ । ” “ ਸਭ ਦਾ ਭਲਾ । ਕਿਸੇ ਨੂੰ ਜ਼ਬਾਨੋਂ ਮੰਦਾ ਆਖਣਾ ਠੀਕ ਨਹੀਂ । ਕਿਉਂਕਿ ਸਭ ਕੁਝ ਅਕਾਲ ਪੁਰਖ ਦੇ ਹੁਕਮ ਨਾਲ ਹੁੰਦਾ ਹੈ । ” ਉਨੇ ਨੂੰ ਗ਼ਨੀ ਖ਼ਾਂ ਤੇ ਨਬੀ ਖ਼ਾਂ ਦੋਵੇਂ ਭਰਾ ਆ ਗਏ । ਗੁਲਾਬਾ ਮਸੰਦ ਵੀ ਆਇਆ । ਉਸ ਨੂੰ ਗਰਮ ਦੁੱਧ ਚੁਕਵਾ ਕੇ ਲਿਆਏ ਸਨ । ਸਤਿਗੁਰੂ ਜੀ ਨੇ ਦੁੱਧ ਛਕਿਆ । ਦੁੱਧ ਦੇ ਛਕਣ ਨਾਲ ਸਾਰਿਆਂ ਦੀ ਕੁਝ ਨਾ ਕੁਝ ਭੁੱਖ ਮਰੀ ਤੇ ਸਰੀਰਾਂ ਦਾ ਥਕੇਵਾਂ ਦੂਰ ਹੋਇਆ । “ ਆਪ ਗੁਲਾਬੇ ਦੇ ਘਰ ਚੱਲੋ । ” ਨਬੀ ਖ਼ਾਂ ਨੇ ਆਖਿਆ । “ ਗੁਲਾਬੇ ਦੀ ਕੀ ਇੱਛਾ ਹੈ ? ” “ ਚਲੋ ਮਹਾਰਾਜ ! ਅਸਾਂ ਦੇ ਧੰਨ ਭਾਗ , ਆਉ । ” “ ਦੇਖ ਲੈ । ” ਭਾਈ ਦਇਆ ਸਿੰਘ ਜੀ ਵਿਅੰਗ ਨਾਲ ਬੋਲੇ । “ ਦੇਖਣਾ ਕੀ ਹੈ । ਵਾਹਿਗੁਰੂ ਦਾ ਦਿੱਤਾ ਸਭ ਕੁਝ ਹੈ । ” “ ਜਿਸ ਚੀਜ਼ ਦੀ ਲੋੜ ਹੋਵੇਗੀ , ਅਸੀਂ ਪਹੁੰਚਾਵਾਂਗੇ । ਹੱਥ ਬੰਨ੍ਹੀ ਗ਼ੁਲਾਮ ਹਾਂ । ” ਗ਼ਨੀ ਖ਼ਾਂ ਦਾ ਬੋਲ ਸੀ । ਗੁਲਾਬਾ ਮੰਨ ਗਿਆ । ਉਸ ਨੇ ਪਹਿਲਾਂ ਵੀ ਨਾਂਹ ਨਹੀਂ ਸੀ ਕੀਤੀ । ਸਤਿਗੁਰੂ ਜੀ ਤੁਰਨ ਲੱਗੇ ਤਾਂ ਪੈਰਾਂ ਨੂੰ ਕੁਝ ਤਕਲੀਫ਼ ਹੋਈ ਪਰ ਆਪ ਨੇ ਤਕਲੀਫ਼ ਨੂੰ ਪ੍ਰਗਟ ਨਾ ਹੋਣ ਦਿੱਤਾ । ਚੱਲ ਪਏ । ਗ਼ਨੀ ਖ਼ਾਂ ਸਿੱਧਾ ਬਾਜ਼ਾਰ ਨੂੰ ਤੁਰ ਗਿਆ ਤੇ ਮੋਚੀ ਕੋਲੋਂ ਤਿਆਰ ਹੋਇਆ ਇਕ ਜੋੜਾ ਲੈ ਆਇਆ । ਉਹ ਜੋੜਾ ਕਿਸੇ ਹੋਰ ਵਾਸਤੇ ਤਿਆਰ ਕੀਤਾ ਸੀ । ਮਾਛੀਵਾੜਾ ਪਿੰਡ ਦੇ ਵਿਚਾਲੇ ਗੁਲਾਬੇ ਮਸੰਦ ਦਾ ਘਰ ਸੀ , ਗੁਰੂ ਜੀ ਉਸ ਘਰ ਵਿਚ ਜਾ ਬਿਰਾਜੇ ।
( ਚਲਦਾ )