ਬੁਜਦਿਲ ਪਾਸੇ ਕਰਕੇ ਕੀਤੀ ਗੱਲ ਦਲੇਰਾਂ ਦੀ,
ਬਾਜ਼ਾਂ ਵਾਲੇ ਨੇ ਸਾਜਤੀ ਕੌਮ ਅਣਖੀ ਸ਼ੇਰਾਂ ਦੀ।
ਸਾਰੇ ਪੰਡਾਲ “ਚ ਛਾ ਗਈ ਸੀ ਖ਼ਾਮੋਸ਼ੀ ਭਾਰੀ,
ਦਿਲ ਦੀ ਧੜਕਨ ਸੁਣਦੀ ਸੀ ਵਾਰੀ ਵਾਰੀ॥
ਗੱਲ ਏਥੇ ਨਈ ਰਹਿ ਗਈ ਹੁਣ ਤੇਰਾਂ ਮੇਰਾਂ ਦੀ,
ਕਲਗ਼ੀਆਂ ਵਾਲੇ ਵੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ।
ਭਾਈ ਦਯਾ ਰਾਮ ਆ ਗਿਆ ਸੀਸ ਤਲੀ ਤੇ ਧਰ ਕੇ,
ਅਣਖੀਲਾ ਸ਼ੇਰ ਉਹ ਬਣ ਗਿਆ, ਅੰਮ੍ਰਿਤ ਬਾਟੇ ਦਾ ਛਕਕੇ
ਧਰਮ ਦਾਸ ਤੇ ਮੋਹਕਮ ਚੰਦ ਨੇ ਆਣ ਸੀਸ ਝੁਕਾਇਆ ,
ਪਾਤਸ਼ਾਹ ਅਸੀ ਤਾਂ ਆਪਣੇਆਪ ਨੂੰ ਤੇਰੇ ਲੜ ਲਾਇਆ।
ਅਨੰਦਪੁਰ ਸਾਹਿਬ “ਚ ਉਦਾਸੀ ਛਾ ਗਈ ਕੇਰਾਂ ਜੀ ,
ਬਾਜਾ ਵਾਲੇ ਨੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ ॥ ਸਾਹਿਬ ਚੰਦ ਤੇ ਹਿੰਮਤ ਰਾਏਵੀ ਆ ਗਏ ਸਿਰ ਉੱਚੇ ਕਰਕੇ
ਆਪਣੇ ਆਪ ਨੂੰ ਉਹ ਸਮਝਦੇ ਬੱਚੇ ਕਲਗੀੰਧਰ ਦੇ ।
ਮੁਗਲਾਂ ਨੂੰ ਗਸ਼ ਪੈ ਗਈ ਦਿਨ-ਰਾਤ ਦੇ ਗੇੜਾਂ ਦੀ ,
ਕਲਗ਼ੀਆਂ ਵਾਲੇ ਨੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ।
ਤੇਰੀ ਸੋਭਾ ਕਰਨੀ ਔਖੀ ਏ , ਤੇਰੇ ਚੋਜ ਨਿਆਰੇ,
ਧਰਮ ਤੋਂ ਜਾਨਾਂ ਵਾਰਦੇ ਰਹਿਣਗੇ , ਤੇਰੇ ਪਿਆਰੇ।
ਪਿਤਾ ਪੁੱਤਰ ਵਾਰ ਕੇ ਵੀ ਕੀਤਾ ਵੱਡਾ ਜੇਰਾ ਜੀ,
ਬਾਜ਼ਾਂ ਵਾਲੇ ਵੇ ਸਾਜ ਤੀ ਕੌਮ ਅਣਖੀ ਸ਼ੇਰਾਂ ਦੀ ।
सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥
अर्थ: जिन लोगों ने सतिगुरू का पल्ला पकड़ा है, हे सज्जन! उनके संगी-साथी भी पार लांघ जाते हैं। जिनकी जीभ परमात्मा का नाम-अमृत चखती है उनके (जीवन-यात्रा में विकार आदि की) रुकावटें नहीं पड़ती। हे सज्जन! जो लोग परमात्मा के डर-अदब से वंचित रहते हैं वे विकारों के भार से लादे जाते हैं और संसार समुंद्र में डूब जाते हैं। पर जब परमात्मा मेहर की निगाह करता है तो उनको भी पार लंघा लेता है।1। हे सज्जन प्रभू! सदा तुझे ही सलाहना चाहिए, हमेशा तेरी ही सिफत सालाह करनी चाहिए। (इस संसार-समुंद्र में से पार लांघने के लिए तेरी सिफत सालाह ही जीवों के लिए जहाज है, इस) जहाज के बिना भव-सागर में डूब जाते हैं। (कोई भी जीव समुंद्र का) दूसरा छोर ढूँढ नहीं सकता। रहाउ। हे सज्जन! सलाहने योग्य परमात्मा की सिफत सालाह करनी चाहिए, उस जैसा और कोई नहीं है। जो लोग प्यारे प्रभू की सिफत सालाह करते हैं वे भाग्यशाली हैं। गुरू के शबद में गहरी लगन रखने वाले व्यक्ति को परमात्मा का प्रेम रंग चढ़ता है। ऐसे आदमी की संगति अगर (किसी को) प्राप्त हो जाए तो वह हरी नाम का रस लेता है। और (नाम-दूध को) मथ के वह जगत के मूल प्रभू में मिल जाता है।2। हे भाई! सदा स्थिर रहने वाले प्रभू का नाम प्रभू-पति को मिलने के लिए (इस जीवन-सफर में) राहदारी है, ये नाम सदा-स्थिर रहने वाली मेहर है। (प्रभू का यही हुकम है कि) जगत में जो भी आया है उसने (प्रभू को मिलने के लिए, ये नाम-रूपी राहदारी) लिख के अपने साथ ले जानी है। हे भाई! प्रभू की इस आज्ञा को समझ (पर इस हुकम को समझने के लिए गुरू की शरण पड़ना पड़ेगा) गुरू के बिना प्रभू का हुकम समझा नहीं जा सकता। हे भाई! (जो मनुष्य गुरू की शरण पड़ के समझ लेता है, विकारों का मुकाबला करने के लिए उसको) सदा-स्थिर प्रभू का बल हासिल हो जाता है।3। हे भाई! जीव परमात्मा के हुकम अनुसार (पहले) माता के गर्भ में ठहरता है, और माँ के पेट में (दस महीने निवास रखता है)। उल्टे सिर भार रह के प्रभू के हुकम अनुसार ही (फिर) जनम लेता है। (किसी खास जीवन उद्देश्य के लिए ही जीव जगत में आता है) जो जीव गुरू की शरण पड़ कर जीवन-उद्देश्य को सँवार के यहाँ से जाता है वही परमात्मा की हजूरी में आदर पाता है।4। हे सज्जन! परमात्मा की रजा के अनुसार ही जीव जगत में आता है, रजा के अनुसार ही यहाँ से चला जाता है। जो मनुष्य अपने मन के पीछे चलता है (और माया के मोह में फस जाता है) उसे प्रभू की रजा के अनुसार ही बाँध के (भाव, जबरदस्ती) यहाँ से रवाना किया जाता है (क्योंकि मोह के कारण वह इस माया को छोड़ना नहीं चाहता)। परमात्मा की रजा के अनुसार ही जिसने गुरू के शबद के द्वारा (जीवन-उद्देश्य को) पहचान लिया है वह परमात्मा की हजूरी में आदर सहित जाता है।5। हे भाई! परमात्मा की रजा के अनुसार ही (कहीं) माया की सोच सोची जा रही है, प्रभू की रजा में ही कहीं अहंकार व कहीं द्वैत है। प्रभू की रजा के अनुसार ही (कहीं कोई माया की खातिर) भटक रहा है, (कहीं कोई) जनम-मरन के चक्कर में डाला जा रहा है, कहीं पाप की ठॅगी हुई दुनिया (अपने दुख) रो रही है। जिस मनुष्य को शाह-प्रभू की रजा की समझ आ जाती है, उसे सदा-स्थिर रहने वाला प्रभू मिल जाता है, उसकी (लोक-परलोक में) उपमा होती है।6। हे भाई! (जगत में माया का प्रभाव इतना है कि) परमात्मा का सदा-स्थिर रहने वाला नाम सिमरना बड़ा कठिन हो रहा है, ना ही प्रभू-नाम सुना जा रहा है (माया के प्रभाव तले जीव नाम नहीं सिमरते, नाम नहीं सुनते)। हे भाई! मैं उन लोगों से कुर्बान जाता हूँ जिन्होंने प्रभू की सिफत सालाह की है। (मेरी यही प्रार्थना है कि उन की संगति में) मुझे भी नाम मिले और मेरा जीवन संतोषी हो जाए, मेहर की नज़र वाले प्रभू के चरणों में मैं जुड़ा रहूँ।7। हे भाई! हमारा शरीर कागज बन जाए, यदि मन को स्याही की दवात बना लें, यदि हमारी जीभ प्रभू की सिफत सालाह बनने के लिए कलम बन जाए, तो हे भाई! (सौभाग्य इसी बात में है कि) परमात्मा के गुणों को अपने विचार-मण्डल में ला के (अपने अंदर) उकरते चलो। हे नानक! वह लिखारी धन्य है जो सदा-स्थिर प्रभू के नाम को हृदय में टिका के (अपने अंदर) उकर लेता है।8।3।
ਅੰਗ : 636
ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥
ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥
ਆਪ ਸਭ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ
ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
ਸ਼ੇਅਰ ਜਰੂਰ ਕਰੋ ਵਾਹਿਗੁਰੂ ਜੀ
ਗੁਰੂ ਵੱਲ ਪਿੱਠ ਕਰ ਕੇ ਜਦੋ ਸੈਲਫੀਆਂ ਅਸੀਂ ਲੈਂਦੇ ਹਾਂ ,,,
ਹੋ ਰਹੇ ਕੀਰਤਨ ਤੇ ਜਦੋਂ ਪਾਠ ਕਰਨ ਲਈ ਬਹਿੰਦੇ ਹਾਂ ,,,
ਖਲੋ ਕੇ ਸਰੋਵਰ ਦੇ ਕੰਢੇ ਕੈਮਰੇ ਸਾਹਮਣੇ, ਮੂੰਹ ਵੰਨ ਸੁਵੰਨਾ ਤੂੰ ਬਣਾਇਆ ਏ?
*ਮਾਫ਼ ਕਰੀਂ ਸਿੱਖਾ, ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ?*
ਮੱਸਿਆ, ਸੰਗਰਾਂਦਾਂ ਉੱਤੇ ਗਰੂਦੁਆਰੇ ਜੋ ਤੂੰ ਵੰਡ ਲਏ ,,,
ਵਰਤ ਕੇ ਆਪਣੀ ਸਿਆਣਪ ਗੁਰੂ ਦੇ ਲਿੱਖੇ ਬੋਲ ਵੀ ਤੂੰ ਭੰਡ ਲਏ ,,,
ਹੱਥ ਵਿਚ ਗੁਟਕਾ ਸਾਹਿਬ, ਫੋਨ ਕੰਨ ਨਾਲ ਤੂੰ ਲਗਾਇਆ ਏ ,,,
*ਮਾਫ਼ ਕਰੀਂ ਸਿੱਖਾ, ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ?*
10 ਮਿੰਟਾਂ ਵਿਚ ਲਾਵਾਂ, 5-5 ਘੰਟੇ ਦਾਰੂ ਪੈਲਸਾਂ ਵਿਚ ਚਲਦੀ ,,,
ਨੱਚੇ ਭੈਣਾਂ ਨਾਲ, ਓਥੇ ਕਿਓਂ ਨਹੀਂ ਹੁੰਦੀ ਤੈਨੂੰ ਜਲਦੀ?
ਭੁੱਲ ਮਰਿਆਦਾ, ਨੂੰਹ ਦਾ ਮੇਕਅਪ ਲੱਖਾਂ ਦਾ ਕਰਾਇਆ ਏ ,,,
*ਮਾਫ਼ ਕਰੀਂ ਸਿੱਖਾ, ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ?*
ਵਹਿਮ ਦਿਲ ਵਿਚ ਰੱਖਿਆ ਕਿਉਂ ਵੀਰਵਾਰ ਸ਼ਨੀਵਾਰ ਦਾ ,,,
ਮਿਲਦਾ ਹੈ ਮੁਕੱਦਰਾਂ ਵਿਚ ਲਿਖਿਆ,
ਨਾ ਜਾਦੂ ਟੂਣਾ ਕੰਮ ਕਿਸੇ ਦਾ ਵਿਗਾੜਦਾ ,,
ਆਖਦਾ ਏ *”ਵਾਹਿਗੁਰੂ”*, ਕਿਉਂ ਮਾਇਆ ਪਿੱਛੇ ਆਪਣਾ ਆਪ ਤੂੰ ਗਵਾਇਆ ਏ?
*ਮਾਫ਼ ਕਰੀਂ ਸਿੱਖਾ, ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ?*
ਮਹਾਰਾਜਾ ਸ਼ੇਰ ਸਿੰਘ ਤੇ ਉਸਦੇ ਪੁੱਤਰ ਪ੍ਰਤਾਪ ਸਿੰਘ ਦਾ ਬੇਰਹਿਮੀ ਨਾਲ ਕਤਲ
15 ਸਤੰਬਰ 1843 ਨੂੰ ਅੱਸੂ ਦੀ ਸੰਗਰਾਂਦ ਦਾ ਦਿਹਾੜਾ ਸੀ। ਕੁਝ ਘੋੜ ਸਵਾਰ ਧੂੜ ਉਡਾਉਂਦੇ ਹੋਏ ਤੇਜ਼ ਗਤੀ ਨਾਲ ਲਾਹੌਰ ਦੇ ਸ਼ਾਹੀ ਕਿਲ੍ਹੇ ਵੱਲ ਆਉਂਦੇ ਦਿਸੇ। ਕਿਲ੍ਹੇ ਦੇ ਮੁੱਖ ਦਰਵਾਜ਼ੇ ਉੱਪਰ ਤਾਇਨਾਤ ਪਹਿਰੇਦਾਰ ਸਾਵਧਾਨ ਹੋ ਗਏ। ਜਦੋਂ ਇਹ ਘੋੜ ਸਵਾਰ ਲਾਗੇ ਆਏ ਤਾਂ ਪਹਿਰੇਦਾਰਾਂ ਦੇਖਿਆ ਕਿ ਸਰਕਾਰ-ਏ-ਖ਼ਾਲਸਾ ਦੇ ਮਹਾਰਾਜਾ ਸ਼ੇਰ ਸਿੰਘ ਅਤੇ ਉਸਦੇ ਮਾਸੂਮ ਪੁੱਤਰ ਸ਼ਹਿਜ਼ਾਦਾ ਪ੍ਰਤਾਪ ਸਿੰਘ ਦੇ ਸਿਰ ਨੇਜ਼ਿਆਂ ਉੱਪਰ ਟੰਗੇ ਹੋਏ ਸਨ। ਮਹਾਰਾਜੇ ਤੇ ਉਸਦੇ ਪੁੱਤ ਦਾ ਸਿਰ ਕਿਸੇ ਹੋਰ ਨੇ ਨਹੀਂ ਬਲਕਿ ਉਸਦੇ ਸੰਧਾਵਾਲੀਏ ਚਾਚੇ ਨੇ ਹੀ ਆਪਣੇ ਨੇਜ਼ੇ ਉੱਪਰ ਟੰਗੇ ਹੋਏ ਸਨ।
ਨੇਜ਼ੇ ਉੱਪਰ ਟੰਗਿਆ ਮਹਾਰਾਜਾ ਸ਼ੇਰ ਸਿੰਘ ਦਾ ਲਾਲ ਸੁਰਖ ਚਿਹਰਾ ਆਪਣੇ ਨਾਲ ਹੋਏ ਦਗ਼ੇ ਤੋਂ ਕਾਫੀ ਗੁੱਸੇ ਵਿੱਚ ਲੱਗ ਰਿਹਾ ਸੀ। ਮਾਸੂਮ ਪ੍ਰਤਾਪ ਸਿੰਘ ਦਾ ਸੀਸ ਭਾਂਵੇ ਧੜ ਨਾਲੋਂ ਅਲੱਗ ਹੋ ਚੁੱਕਾ ਸੀ ਪਰ ਉਸ ਮਾਸੂਮ ਦੀਆਂ ਅੱਖਾਂ ਅਜੇ ਵੀ ਖੁੱਲੀਆਂ ਹੋਈਆਂ ਸਨ ਅਤੇ ਉਨ੍ਹਾਂ ਵਿਚੋਂ ਵਗੇ ਹੰਝੂਆਂ ਨੂੰ ਅਜੇ ਵੀ ਸਾਫ ਤੌਰ ’ਤੇ ਦੇਖਿਆ ਜਾ ਸਕਦਾ ਸੀ। ਪ੍ਰਤੀਤ ਹੋ ਰਿਹਾ ਸੀ ਕਿ ਕਤਲ ਹੋਣ ਤੋਂ ਪਹਿਲਾਂ ਮਾਸੂਮ ਪ੍ਰਤਾਪ ਸਿੰਘ ਨੇ ਸ਼ਰੀਕੇ ਵਿੱਚ ਦਾਦੇ ਲੱਗਦੇ ਕਾਤਲ ਲਹਿਣਾ ਸਿੰਘ ਨੂੰ ਰੋ-ਰੋ ਕੇ ਜਾਨ ਬਖਸ਼ਣ ਦੇ ਤਰਲੇ ਕੀਤੇ ਹੋਣਗੇ।
ਖੈਰ ਬੇ-ਗੈਰਤ ਪਹਿਰੇਦਾਰਾਂ ਨੇ ਕਿਲ੍ਹੇ ਦੇ ਦਰਵਾਜੇ ਖੋਲ੍ਹ ਦਿੱਤੇ। ਮਹਾਰਾਜੇ ਦੇ ਕਾਤਲ ਸੰਧਾਵਾਲੀਏ ਸਰਦਾਰ ਬੜੇ ਮਾਣ ਨਾਲ ਜੇਤੂ ਦੀ ਤਰਾਂ ਸ਼ਾਹੀ ਕਿਲ੍ਹੇ ਵਿੱਚ ਦਾਖਲ ਹੋਏ। ਲਾਹੌਰੀਆਂ ਨੇ ਜਦੋਂ ਆਪਣੇ ਮਹਾਰਾਜੇ ਦਾ ਇਹ ਹਸ਼ਰ ਦੇਖਿਆ ਤਾਂ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ। ਸਾਰੇ ਸ਼ਹਿਰ ਵਿੱਚ ਇਹ ਖਬਰ ਜੰਗਲ ਦੀ ਅੱਗ ਵਾਂਗ ਫੈਲ ਗਈ ਕਿ ਮਹਾਰਾਜਾ ਸ਼ੇਰ ਸਿੰਘ ਅਤੇ ਉਸਦਾ ਪੁੱਤਰ ਸ਼ਹਿਜ਼ਾਦਾ ਪਰਤਾਪ ਸਿੰਘ ਕਤਲ ਕਰ ਦਿੱਤੇ ਗਏ ਹਨ।
ਅਜੇ ਸਵੇਰ ਦੀ ਹੀ ਤਾਂ ਗੱਲ ਸੀ ਜਦੋਂ ਮਹਾਰਾਜਾ ਸ਼ੇਰ ਸਿੰਘ ਆਪਣੇ ਪੁੱਤ ਪਰਤਾਪ ਸਿੰਘ, ਦੀਵਾਨ ਦੀਨਾ ਨਾਥ, ਬੁੱਧ ਸਿੰਘ ਮੋਹਰਾ, ਮੰਗਲ ਸਿੰਘ ਬੁਤਾਲੀਆ ਅਤੇ ਕੁਝ ਕੁ ਹਜ਼ੂਰੀ ਸਵਾਰਾਂ ਦੇ ਨਾਲ ਰੌਸ਼ਨੀ ਦਰਵਾਜ਼ੇ ਵਿਚੋਂ ਦੀ ਲੰਘ ਕੇ ਪ੍ਰੇਡ ਮੈਦਾਨ ਦੇ ਰਾਹ ਸ਼ਾਹ ਬਲੋਲ ਵੱਲ ਗਏ ਸਨ। ਰਾਜਾ ਧਿਆਨ ਸਿੰਘ ਬਿਮਾਰੀ ਦਾ ਬਹਾਨਾ ਬਣਾ ਕੇ ਹਵੇਲੀ ਵਿੱਚ ਹੀ ਰਹਿ ਗਿਆ।
ਸ਼ਾਹ ਬਲੋਲ ਜੋ ਕਿ ਸ਼ਾਲਾਮਾਰ ਬਾਗ ਵਿੱਚ ਸੀ ਵਿਖੇ ਪਹੁੰਚ ਕੇ ਮਹਾਰਾਜਾ ਸ਼ੇਰ ਸਿੰਘ ਸ਼ਾਹ ਨਸ਼ੀਨ ਝਰੋਖੇ ਵਿੱਚ ਕੁਰਸੀ ਉਪਰ ਜਾ ਬੈਠੇ, ਜਿਹੜੀ ਖੁੱਲ੍ਹੇ ਮੈਦਾਨ ਦੇ ਮੱਥੇ ਵੱਲ ਸੀ। ਮਹਾਰਾਜੇ ਨੇ ਪਹਿਲਾਂ ਪਹਿਲਵਾਨਾਂ ਦੇ ਕੁਝ ਕੁ ਜੋੜਿਆਂ ਦੇ ਘੋਲ ਡਿੱਠੇ। ਜੇਤੂਆਂ ਨੂੰ ਇਨਾਮ ਵੰਡ ਕੇ ਹਟੇ ਹੀ ਸਨ ਕਿ ਦੀਵਾਨ ਦੀਨਾ ਨਾਥ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਹਜ਼ੂਰੀ ਵਿੱਚ ਹਾਜ਼ਰ ਹੋਇਆ ਅਤੇ ਮਿਸਲ ਵਿਚੋਂ ਪੜ੍ਹ-ਪੜ੍ਹ ਕੇ ਸੁਣਾਉਣ ਲੱਗਾ। ਏਨੇ ਨੂੰ ਅਜੀਤ ਸਿੰਘ ਸੰਧਾਵਾਲੀਆ ਸਣੇ ਆਪਣੇ 400 ਘੋੜ ਸਵਾਰਾਂ ਦੇ ਝਰੋਖੇ ਸਾਹਮਣੇ ਆ ਖੜੋਤਾ ਅਤੇ ਬੇਨਤੀ ਕੀਤੀ ਕਿ ਸਰਕਾਰ ਸਵਾਰ ਹਾਜ਼ਰ ਹਨ। ਮਹਾਰਾਜੇ ਨੇ ਦੀਨਾ ਨਾਥ ਨੂੰ ਹੁਕਮ ਦਿੱਤਾ ਕਿ ਆਪ ਸਵਾਰਾਂ ਦੀ ਫ਼ਰਦ ਬਣਾ ਲਵੋ ਤੇ ਸਾਡੇ ਪੇਸ਼ ਕਰੋ।
ਅਜੀਤ ਸਿੰਘ ਸੰਧਾਵਾਲੀਆ ਨੇ ਇਸ ਸਮੇਂ ਮਹਾਰਾਜਾ ਸਾਹਿਬ ਨੂੰ ਖੁਸ਼ੀ ਦੇ ਘਰ ਵਿੱਚ ਵੇਖ ਕੇ ਇੱਕ ਦੋਨਾਲੀ ਗੋਲੀਦਾਰ ਰਫ਼ਲ ਮਹਾਰਾਜ ਦੇ ਸਾਹਮਣੇ ਪੇਸ਼ ਕੀਤੀ ਤੇ ਆਖਿਆ ਹਜ਼ੂਰ ‘ਇਹ ਅੰਗਰੇਜ਼ੀ ਬੰਦੂਕ ਮੈਨੂੰ ਕਲਕੱਤੇ ਇੱਕ ਅੰਗਰੇਜ਼ ਨੇ ਦਿੱਤੀ ਸੀ’। ਹੁਣ ਮੈਨੂੰ ਇਸ ਦੇ ਬੜੇ ਰੁਪਏ ਮਿਲਦੇ ਹਨ ਪਰ ਦਾਸ ਨੇ ਹਜ਼ੂਰ ਦੀ ਭੇਟਾ ਲਈ ਰੱਖੀ ਹੋਈ ਹੈ। ਮਹਾਰਾਜਾ ਸ਼ੇਰ ਸਿੰਘ ਚੰਗੇ ਹਥਿਆਰਾਂ ਦੇ ਬੜੇ ਸ਼ੌਕੀਨ ਸਨ। ਮਹਾਰਾਜੇ ਨੇ ਰਫ਼ਲ ਫੜਨ ਲਈ ਆਪਣਾ ਸੱਜਾ ਹੱਥ ਅੱਗੇ ਕੀਤਾ। ਇਸ ਸਮੇਂ ਅਜੀਤ ਸਿੰਘ ਨੇ ਬੰਦੂਕ ਮਹਾਰਾਜੇ ਦੇ ਹੱਥ ਫੜਾਉਣ ਲਈ ਹੋਰ ਅਗਾਂਹ ਕੀਤੀ ਅਤੇ ਨਾਲ ਹੀ ਉਸਦੀ ਕਲਾ ਦਬਾ ਦਿੱਤੀ। ਬੰਦੂਕ ਚੱਲ ਗਈ ਅਤੇ ਦੋਵੇਂ ਗੋਲੀਆਂ ਮਹਾਰਾਜਾ ਸ਼ੇਰ ਸਿੰਘ ਦੀ ਛਾਤੀ ਵਿੱਚ ਲੱਗੀਆਂ। ਇਨ੍ਹਾਂ ਵਿਚੋਂ ਇੱਕ ਗੋਲੀ ਛਾਤੀ ਨੂੰ ਚੀਰਦੀ ਹੋਈ ਪਿੱਠ ਵਿਚੋਂ ਨਿਕਲ ਕੇ ਪਿਛਲੀ ਕੰਧ ਵਿੱਚ ਜਾ ਲੱਗੀ ਅਤੇ ਦੂਸਰੀ ਸਰੀਰ ਦੇ ਅੰਦਰ ਹੀ ਠੰਡੀ ਹੋ ਗਈ। ਜਦੋਂ ਹੀ ਗੋਲੀਆਂ ਮਹਾਰਾਜੇ ਦੀ ਛਾਤੀ ਵਿੱਚ ਲੱਗੀਆਂ ਤਾਂ ਮਹਾਰਾਜਾ ਸ਼ੇਰ ਸਿੰਘ ਦੇ ਮੂੰਹੋਂ ਆਖਰੀ ਬੋਲ ਨਿਕਲੇ ‘ਇਹ ਕੀ ਦਗਾ ਹੈ..?…. ਏਨਾਂ ਕਹਿ ਕੇ ਮਹਾਰਾਜਾ ਕੁਰਸੀ ਤੋਂ ਹੇਠਾਂ ਲੁੜਕ ਪਏ। ਅਜੇ ਸਵਾਸ ਨਹੀਂ ਸਨ ਨਿਕਲੇ ਕਿ ਅਜੀਤ ਸਿੰਘ ਉੱਪਰ ਚੜ੍ਹ ਆਇਆ ਅਤੇ ਤੜਫ਼ਦੇ ਹੋਏ ਮਹਾਰਾਜੇ ਦਾ ਸਿਰ ਆਪਣੀ ਤਲਵਾਰ ਨਾਲ ਧੜ ਤੋਂ ਅੱਡ ਕਰ ਦਿੱਤਾ।
ਗੋਲੀ ਦੀ ਅਵਾਜ਼ ਸੁਣ ਕੇ ਬੁੱਧ ਸਿੰਘ ਮੈਹਰਾ ਮੁਕੇਰੀਆਂ ਵਾਲਾ ਤਲਵਾਰ ਸੂਤ ਕੇ ਭੱਜਾ ਆਇਆ ਅਤੇ ਅਜੀਤ ਸਿੰਘ ਉੱਪਰ ਤਲਵਾਰ ਦਾ ਵਾਰ ਕੀਤਾ ਪਰ ਇਸ ਤੋਂ ਪਹਿਲਾਂ ਕਿ ਅਜੀਤ ਸਿੰਘ ਨੂੰ ਕੋਈ ਨੁਕਸਾਨ ਹੁੰਦਾ, ਉਸਦੀ ਫੌਜ ਦੇ ਇੱਕ ਜਵਾਨ ਨੇ ਬੁੱਧ ਸਿੰਘ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ। ਇਸੇ ਤਰਾਂ ਮਹਾਰਾਜੇ ਦੇ ਹੋਰ ਅੰਗ ਰੱਖਿਅਕਾਂ ਦਾ ਕਤਲ ਕਰ ਦਿੱਤਾ ਗਿਆ। ਅਜੀਤ ਸਿੰਘ ਸੰਧਾਵਾਲੀਆ ਨੇ ਮਹਾਰਾਜਾ ਸ਼ੇਰ ਸਿੰਘ ਦਾ ਸਿਰ ਆਪਣੇ ਨੇਜ਼ੇ ਉੱਪਰ ਟੰਗ ਲਿਆ।
ਓਧਰ ਲਹਿਣਾ ਸਿੰਘ ਸੰਧਾਵਾਲੀਆ ਜਿਸਨੇ ਸ਼ਹਿਜ਼ਾਦਾ ਪਰਤਾਪ ਸਿੰਘ ਨੂੰ ਟਿਕਾਣੇ ਲਗਾਉਣ ਦੀ ਜਿੰਮੇਵਾਰੀ ਲਈ ਹੋਈ ਸੀ ਨੂੰ ਜਦੋਂ ਉਸਨੇ ਗੋਲੀ ਦੀ ਅਵਾਜ਼ ਸੁਣੀ ਤਾਂ ਉਹ ਪਰਤਾਪ ਸਿੰਘ ਨੂੰ ਕਤਲ ਕਰਨ ਲਈ ਅੱਗੇ ਵਧਿਆ। ਪਰਤਾਪ ਸਿੰਘ ਬਾਗ ਵਿੱਚ ਖੇਡ ਰਿਹਾ ਸੀ। ਜਦੋਂ ਪਰਤਾਪ ਸਿੰਘ ਨੇ ਆਪਣੇ ਸ਼ਰੀਕੇ ਵਿੱਚੋਂ ਦਾਦੇ ਲੱਗਦੇ ਲਹਿਣਾ ਸਿੰਘ ਨੂੰ ਹੱਥ ਸੂਤੀ ਹੋਈ ਤਲਵਾਰ ਅਤੇ ਉਸਦਾ ਗਜ਼ਬ ਭਰਿਆ ਚਿਹਰਾ ਤੱਕਿਆ ਤਾਂ ਸ਼ਹਿਜ਼ਾਦਾ ਜਾਣ ਗਿਆ ਕਿ ਦਾਦਾ ਜੀ ਕੋਈ ਕਹਿਰ ਢਾਉਣ ਆਏ ਹਨ। ਉਹ ਅਜੇ ਕੁਝ ਕਦਮਾਂ ਦੀ ਵਿੱਥ ’ਤੇ ਹੀ ਸੀ ਕਿ ਸਹਿਮਿਆ ਹੋਇਆ ਨਿਹੱਥਾ ਸ਼ਹਿਜ਼ਾਦਾ ਅੱਗੋਂ ਸਤਿਕਾਰ ਵਜੋਂ ਉੱਠ ਖੜੋਤਾ ਅਤੇ ਦੋਵੇਂ ਹੱਥ ਜੋੜ ਕੇ ਕਿਹਾ ਕਿ ਬਾਬਾ ਜੀ ਮੈਂ ਤਾਂ ਆਪ ਦਾ ਬੱਚਾ ਹਾਂ, ਮੈਨੂੰ ਆਪਣਾ ਬਾਲਕ ਜਾਣ ਕੇ ਤਰਸ ਕਰੋ। ਇੰਨੇ ਨੂੰ ਲਹਿਣਾ ਸਿੰਘ ਸੋਹਣੇ ਬਾਲਕ ਕੋਲ ਪੁੱਜਾ ਅਤੇ ਆਪਣੀ ਤਿੱਖੀ ਤਲਵਾਰ ਦੇ ਇਕੋ ਵਾਰ ਨਾਲ ਸ਼ਹਿਜ਼ਾਦਾ ਪ੍ਰਤਾਪ ਸਿੰਘ ਦਾ ਸੀਸ ਉਸ ਦੀ ਕੋਮਲ ਧੌਣ ਨਾਲੋਂ ਕੱਟ ਕੇ ਪੈਰਾਂ ਵਿੱਚ ਸੁੱਟ ਦਿੱਤਾ।
ਮਾਸੂਮ ਸ਼ਹਿਜ਼ਾਦੇ ਦੇ ਵੱਢੇ ਹੋਏ ਸੀਸ ਦੀਆਂ ਦੋਵੇਂ ਅੱਖਾਂ ਲਹੂ ਦੇ ਅੱਥਰੂ ਵਹਾ ਰਹੀਆਂ ਸਨ, ਪਰ ਕੋਲ ਖੜ੍ਹੇ ਬਾਬੇ ਦੇ ਦਿਆ-ਹੀਣ ਨੈਣਾਂ ਵਿੱਚ ਕੋਈ ਹੰਝੂ ਨਹੀਂ ਸੀ। ਲਹਿਣਾ ਸਿੰਘ ਨੇ ਮਾਸੂਮ ਪਰਤਾਪ ਸਿੰਘ ਦੇ ਲਹੂ-ਲੁਹਾਣ ਸੀਸ ਨੂੰ ਚੁੱਕ ਕੇ ਆਪਣੇ ਨੇਜ਼ੇ ਦੀ ਤਿੱਖੀ ਨੋਕ ਉੱਤੇ ਟੰਗ ਲਿਆ ਅਤੇ ਜਾਨ ਤੋੜ ਰਹੀ ਦੇਹ ਨੂੰ ਓਥੇ ਕਾਵਾਂ ਤੇ ਕੁੱਤਿਆਂ ਦੇ ਤਰਸ ’ਤੇ ਛੱਡ ਕੇ ਝੱਟ ਘੋੜੇ ’ਤੇ ਸਵਾਰ ਹੋ ਕੇ ਫ਼ਖਰ ਨਾਲ ਨੇਜ਼ਾ ਹੁਲਾਰਦਾ ਹੋਇਆ ਅਜੀਤ ਸਿੰਘ ਵੱਲ ਚੱਲ ਪਿਆ।
ਇਸ ਭਿਆਨਕ ਅਤੇ ਘ੍ਰਿਣਤ ਦ੍ਰਿਸ਼ ਨੂੰ ਇੱਕ ਅੱਖੀਂ ਡਿੱਠੇ ਦਰਸ਼ਕ ਨੇ ਰੋਜ਼ਨਾਮਚੇ ਵਿੱਚ ਇੰਝ ਲਿਖਿਆ ਹੈ “ਜਿਸ ਸਮੇਂ ਇਹ ਸਹਿਜ਼ਾਦਾ ਪ੍ਰਤਾਪ ਸਿੰਘ ਅਤਿ ਨਿਰਦੈਤਾ ਨਾਲ ਕਤਲ ਕੀਤਾ ਗਿਆ, ਮੈਂ ਸ਼ਾਲਾਮਾਰ ਬਾਗ ਵੱਲ ਜਾ ਰਿਹਾ ਸੀ ਕਿ ਮੈਨੂੰ ਸੰਜੋਗ ਨਾਲ ਲਹਿਣਾ ਸਿੰਘ ਸਣੇ ਸਵਾਰਾਂ ਦੇ ਅੱਗੋਂ ਮਿਲ ਪਿਆ, ਜਿਸ ਨੇ ਸ਼ਹਿਜ਼ਾਦਾ ਪ੍ਰਤਾਪ ਸਿੰਘ ਦਾ ਸੀਸ ਆਪਣੇ ਨੇਜ਼ੇ ਦੀ ਨੋਕ ਪਰ ਟੰਗਿਆ ਹੋਇਆ ਸੀ। ਪ੍ਰਤਾਪ ਸਿੰਘ ਦੇ ਖਿੱਲਰੇ ਹੋਏ ਸੋਹਣੇ ਕੇਸ, ਜਿਹੜੇ ਚੋਖੇ ਲੰਮੇ ਸਨ, ਤਿੱਲੇ ਦੀਆਂ ਸੁਨਹਿਰੀ ਤਾਰਾਂ ਵਾਂਗ ਲਿਸ਼ਕ ਰਹੇ ਸਨ। ਉਸਦੇ ਸੁੰਦਰ ਮੁੱਖੜੇ ਦੀ ਗੁਲਾਬੀ ਭਾਹ ਲਹੂ ਦੀਆਂ ਧਾਰਾਂ ਪੈਣ ਨਾਲ ਵਧੇਰੇ ਗੁਲਾਲੀ ਹੋ ਗਈ ਸੀ। ਮਾਲੂਮ ਹੁੰਦਾ ਸੀ ਕਿ ਜਦ ਲਹਿਣਾ ਸਿੰਘ ਨੇ ਉਸ ਦੀ ਗਰਦਨ ਉੱਤੇ ਤਲਵਾਰ ਚਲਾਈ ਸੀ ਤਾਂ ਸ਼ਹਿਜ਼ਾਦਾ ਆਪਣੀਆਂ ਹੰਝੂ ਆਈਆਂ ਅੱਖਾਂ ਨਾਲ ਬਾਬਾ ਜੀ ਵੱਲ ਬਿੱਟ-ਬਿੱਟ ਤੱਕ ਰਿਹਾ ਸੀ, ਕਿਉਂਕਿ ਉਸਦੇ ਵੱਢੇ ਹੋਏ ਸੀਸ ਦੀਆਂ ਹਰਨਾਖੀਆਂ ਅੱਖਾਂ ਖੁੱਲੀਆਂ ਹੋਈਆਂ ਸਨ। ਸ਼ਾਇਦ ਉਹ ਆਪਣੇ ਖੁੱਲ੍ਹੇ ਹੋਏ ਬੰਕੇ ਲੋਇਣਾਂ ਦਾ ਵਾਸਤਾ ਪਾ ਕੇ ਵੇਖਣ ਵਾਲਿਆਂ ਤੋਂ ਅਜੇ ਵੀ ਆਪਣੇ ਲਈ ਤਰਸ ਦੀ ਭਿੱਖਿਆ ਦੀ ਮੰਗ ਰਹੀਆਂ ਸਨ।
ਪਿਓ-ਪੁੱਤ ਨੂੰ ਕਤਲ ਕਰਕੇ ਉਨ੍ਹਾਂ ਦੇ ਸਿਰ ਨੇਜਿਆਂ ਉੱਪਰ ਟੰਗ ਕੇ ਜਦੋਂ ਸੰਧਾਵਾਲੀਏ ਸਰਦਾਰ ਲਾਹੌਰ ਦੇ ਸ਼ਾਹੀ ਕਿਲ੍ਹੇ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਦੀਆਂ ਫੌਜਾਂ ਨੇ ਕਿਲ੍ਹੇ ਦੇ ਸਾਰੇ ਦਰਵਾਜ਼ੇ ਬੰਦ ਕਰ ਲਏ। ਸੰਧਾਵਾਲੀਆ ਸਰਦਾਰਾਂ ਨੇ ਵਜ਼ੀਰ ਧਿਆਨ ਸਿੰਘ ਜੋ ਕਿ ਇਸ ਸਾਜਿਸ਼ ਦਾ ਹਿੱਸਾ ਸੀ ਉਸ ਨੂੰ ਵੀ ਕਤਲ ਕਰ ਦਿੱਤਾ। ਜਦੋਂ ਇੱਕ ਦਿਨ ਵਿੱਚ ਲਾਹੌਰ ਦਰਬਾਰ ਦੇ ਮਹਾਰਾਜੇ, ਸ਼ਹਿਜ਼ਾਦੇ ਅਤੇ ਵਜ਼ੀਰ ਸਮੇਤ ਕਈ ਹੋਰ ਸਰਦਾਰਾਂ ਦੇ ਕਤਲ ਹੋ ਗਏ ਤਾਂ ਖ਼ਾਲਸਾ ਫੌਜ਼ਾਂ ਨੂੰ ਅੰਤਾਂ ਦਾ ਗੁੱਸਾ ਆ ਗਿਆ। ਸ਼ਾਮ ਪੈਣ ਤੱਕ 40000 ਖ਼ਾਲਸਾ ਫੌਜਾਂ ਨੇ ਕਿਲ੍ਹੇ ਨੂੰ ਘੇਰਾ ਪਾ ਲਿਆ ਅਤੇ ਕੁਝ ਘੰਟਿਆਂ ਵਿੱਚ ਵੀ ਘੇਰਾਬੰਦੀ ਤੋੜ ਕੇ ਖ਼ਾਲਸਾ ਫੌਜਾਂ ਕਿਲ੍ਹੇ ਅੰਦਰ ਦਾਖਲ ਹੋਈਆਂ ਅਤੇ ਸੰਧਾਵਾਲੀਆ ਸਰਦਾਰਾਂ ਨੂੰ ਕੀਤੀ ਦਾ ਫ਼ਲ ਦਿੰਦਿਆਂ ਉਨ੍ਹਾਂ ਦੇ ਵੀ ਸਿਰ ਵੱਢ ਕੇ ਬਦਲਾ ਲੈ ਲਿਆ।
ਅਗਲੇ ਦਿਨ 16 ਸਤੰਬਰ ਨੂੰ ਸ਼ਾਹਬਲੋਲ ਦੀ ਵਲਗਣ ਵਿੱਚ ਮਹਾਰਾਜਾ ਸ਼ੇਰ ਸਿੰਘ ਤੇ ਸ਼ਹਿਜ਼ਾਦਾ ਪ੍ਰਤਾਪ ਸਿੰਘ ਦੀਆਂ ਲਾਸ਼ਾਂ ਨੂੰ ਇਕੋ ਅੰਗੀਠੇ ਵਿੱਚ ਸਸਕਾਰਿਆ ਗਿਆ। ਮਹਾਰਾਜਾ ਸ਼ੇਰ ਸਿੰਘ ਤੇ ਸ਼ਹਿਜ਼ਾਦਾ ਪ੍ਰਤਾਪ ਸਿੰਘ ਦੇ ਸੀਸ ਵੀ ਕਿਲ੍ਹੇ ਵਿਚੋਂ ਮਿਲ ਗਏ ਸਨ ਜੋ ਦੋਵਾਂ ਦੇ ਨਾਲ ਹੀ ਅੰਗੀਠੇ ਵਿਚ ਸਸਕਾਰੇ ਗਏ।
ਇਸ ਤਰਾਂ 15 ਸਤੰਬਰ 1843 ਦਾ ਇਹ ਦਿਨ ਖ਼ਾਲਸਾ ਰਾਜ ਦਾ ਕਾਲਾ ਦਿਨ ਹੋ ਨਿਬੜਿਆ। ਮਾਹਾਰਾਜਾ ਸ਼ੇਰ ਸਿੰਘ ਜੋ ਬਟਾਲਾ ਸ਼ਹਿਰ ਵਿੱਚ ਜੰਮਿਆ, ਪਲਿਆ ਸੀ ਅਤੇ ਲਾਹੌਰ ਦਰਬਾਰ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਤੱਕ ਬਟਾਲਾ ਦਾ ਹੁਕਮਰਾਨ ਸੀ ਦਾ ਕਤਲ ਹੋ ਜਾਣਾ ਪੂਰੇ ਖ਼ਾਲਸਾ ਰਾਜ ਲਈ ਬਹੁਤ ਦੁੱਖਦਾਈ ਸੀ। ਜੇਕਰ ਮਹਾਰਾਜਾ ਸ਼ੇਰ ਸਿੰਘ ਅਤੇ ਉਸਦੇ ਸ਼ਹਿਜ਼ਾਦੇ ਦਾ ਕਤਲ ਨਾ ਹੁੰਦਾ ਤਾਂ ਅੱਜ ਇਤਿਹਾਸ ਕੁਝ ਹੋਰ ਹੋਣਾ ਸੀ। ਮਹਾਰਾਜਾ ਸ਼ੇਰ ਸਿੰਘ ਦੇ ਆਖਰੀ ਬੋਲ ‘ਇਹ ਕੀ ਦਗ਼ਾ ਹੈ….?’ ਹਮੇਸ਼ਾਂ ਹੀ ਕੌਮ ਨੂੰ ਸਵਾਲ ਕਰਦੇ ਰਹਿਣਗੇ।
– ਇੰਦਰਜੀਤ ਸਿੰਘ ਹਰਪੁਰਾ,
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,
ਗੁਰਦਾਸਪੁਰ।
98155-77574
धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥
हे मेरी जिंदे! जो हरी सब कामनाए पूरी करने वाला है, जो सरे सुख देने वाला है, जिस के बसमे (स्वर्ग में रहने वाली समझी गयी) कामधेन है उस ऐसी समर्था वाले परमात्मा का सुमिरन करना चाहिए। हे मेरे मन! (जब तू परमात्मा का सुमिरन करेगा) तब सारे सुख हासिल कर लेगा।१। हे मन! सदा-थिर प्रभु का नाम सदा जपा करो। हे भाई! सरब-व्यापक निर्लेप हरी का सदा ध्यान करना चाहिए, (इस प्रकार) लोक परलोक में इज्जत कमा लेनी चाहिए।रहाउ। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरू ने ये समझ दी है कि परमात्मा का नाम जप के संसार समुंद्र से पार लांघ जाना है।2।6।12।
ਅੰਗ : 669
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥
ਅਰਥ: ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।