ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਉਹ ਪਵਿੱਤਰ ਅਸਥਾਨ ਹੈ, ਜਿਥੇ ਬਾਬਾ ਬੁੱਢਾ ਸਾਹਿਬ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦਾ ਵਰ ਦਿੱਤਾ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਅੰਮ੍ਰਿਤਸਰ ਤੋਂ ਕੋਈ 20-25 ਕਿਲੋਮੀਟਰ ਦੂਰ ਖੇਮਕਰਨ ਰੋਡ ਨਜਦੀਕ ਕਸਬਾ ਝਬਾਲ ਨੇੜੇ ਸੁਸ਼ੋਭਿਤ ਹੈ। ਗੁਰਦੁਆਰਾ ਬੀੜ ਸਾਹਿਬ ਦਾ ਸਬੰਧ ਬ੍ਰਹਮਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਲ ਹੈ।
ਬਾਬਾ ਬੁੱਢਾ ਜੀ ਨੂੰ ਪਹਿਲੀ ਪਾਤਸ਼ਾਹੀ ਤੋਂ ਲੈ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਸੇਵਾ ਅਤੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਪੰਜ ਗੁਰੂ ਸਾਹਿਬਾਨ ਜੀ ਨੂੰ ਗੱਦੀ ਤਿਲਕ ਬਖਸ਼ਿਸ਼ ਕੀਤਾ। ਜਦੋਂ ਸ੍ਰੀ ਗੁਰੂ ਅਮਰਦਾਸ ਜੀ ਗੋਇੰਦਵਾਲ ਸਾਹਿਬ ਵਿਚ ਰਹਿੰਦੇ ਸਨ ਤਾਂ ਉਨ੍ਹਾਂ ਦੇ ਪਰਮ ਸੇਵਕ ਬਾਬਾ ਬੁੱਢਾ ਸਾਹਿਬ ਜੀ ਸੰਗਤਾਂ ਦੀ ਸੇਵਾ ਅਤੇ ਨਾਮ ਸਿਮਰਨ ਵਿਚ ਲੱਗੇ ਰਹਿੰਦੇ ਸਨ। ਅਕਬਰ ਬਾਦਸ਼ਾਹ ਵੀ ਗੁਰੂ ਜੀ ਦਾ ਸ਼ਰਧਾਲੂ ਸੀ। ਇਕ ਦਿਨ ਅਕਬਰ ਬਾਦਸ਼ਾਹ ਗੁਰੂ ਜੀ ਦੇ ਦਰਸ਼ਨ ਕਰਨ ਲਈ ਗੋਇੰਦਵਾਲ ਸਾਹਿਬ ਆਇਆ ਅਤੇ ਪਹਿਲਾਂ ਉਸ ਨੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ ਤੇ ਬਾਅਦ ਵਿਚ ਗੁਰੂ ਅਮਰਦਾਸ ਜੀ ਦੇ ਦਰਸ਼ਨ ਕੀਤੇ ।
ਗੁਰੂ ਜੀ ਦਾ ਹੁਕਮ ਸੀ ਕਿ ਪਹਿਲਾਂ ਪੰਗਤ ਪਾਛੇ ਸੰਗਤ’। ਅਕਬਰ ਬਾਦਸ਼ਾਹ ਨੇ ਸ੍ਰੀ ਗੁਰੂ ਅਮਰਦਾਸ ਜੀ ਨਾਲ ਵਚਨ ਬਿਲਾਸ ਕੀਤੇ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਤੇ ਸਹਿਣਸ਼ੀਲਤਾ ਵੇਖ ਕੇ ਬਹੁਤ ਪ੍ਰਭਾਵਿਤ ਹੋਇਆ। ਉਨ੍ਹਾਂ ਦੇ ਮਨ ਵਿਚ ਆਇਆ ਕਿ ਗੁਰੂ ਘਰ ਨੂੰ ਕੁਝ ਜ਼ਮੀਨ ਦਾਨ ਵਿਚ ਦਿੱਤੀ ਜਾਵੇ। ਬਾਦਸ਼ਾਹ ਨੇ ਪ੍ਰਸੰਨ ਹੋ ਕੇ ਆਪਣੀ ਜਗੀਰ ਵਿਚੋਂ ਕੁਝ ਜ਼ਮੀਨ ਝਬਾਲ ਅਤੇ ਠੱਠੇ ਪਿੰਡ ਵਿੱਚੋਂ ਦਾਨ ਕਰ ਦਿੱਤੀ। ਇਸ ਜ਼ਮੀਨ ਵਿਚ ਛੋਟਾ ਜਿਹਾ ਜੰਗਲ ਸੀ, ਜਿਸਨੂੰ ਬੀੜ ਵੀ ਕਿਹਾ ਜਾਂਦਾ ਸੀ। ਗੁਰੂ ਅਮਰਦਾਸ ਜੀ ਨੇ ਗੋਇੰਦਵਾਲ ਸਾਹਿਬ ਤੋਂ ਬਾਬਾ ਬੁਢਾ ਸਾਹਿਬ ਜੀ ਨੂੰ ਜ਼ਮੀਨ ਦੀ ਸਾਂਭ ਸੰਭਾਲ ਵਾਸਤੇ ਪਿੰਡ ਠੱਠੇ ਭੇਜਿਆ, ਕਿਉਂਕਿ ਬਾਬਾ ਬੁੱਢਾ ਸਾਹਿਬ ਜੀ ਖੇਤੀਬਾੜੀ ਬਹੁਤ ਚੰਗੀ ਤਰ੍ਹਾਂ ਜਾਣਦੇ ਸਨ। ਬਾਬਾ ਬੁੱਢਾ ਸਾਹਿਬ ਜੀ ਗੁਰੂ ਜੀ ਦਾ ਹੁਕਮ ਮੰਨ ਕੇ ਪਿੰਡ ਠੱਠੇ ਆ ਗਏ ਤੇ ਇੱਥੇ ਆ ਕੇ ਉਨ੍ਹਾਂ ਨੇ ਖੇਤੀ ਕੀਤੀ। ਨਾਲ ਹੀ ਜੰਗਲ ( ਬੀੜ ) ਦੀ ਸਾਂਭ-ਸੰਭਾਲ ਕੀਤੀ। ਬਾਬਾ ਬੁੱਢਾ ਸਾਹਿਬ ਜੀ ਨੇ ਮੱਝਾਂ, ਗਾਵਾਂ ਰੱਖੀਆ ਅਤੇ ਨਾਲ ਹੀ ਬੱਚਿਆਂ ਨੂੰ ਗੁਰਬਾਣੀ ਦੀ ਸਿੱਖਿਆ ਤੇ ਸ਼ਸਤਰ ਵਿਦਿਆ ਵੀ ਦਿੰਦੇ ਸਨ । ਇਸ ਤਰ੍ਹਾਂ ਇਸ ਅਸਥਾਨ ਦਾ ਨਾਮ ਬੀੜ ਬਾਬਾ ਬੁੱਡਾ ਸਾਹਿਬ ਜੀ ਪੈ ਗਿਆ ।
ਇਕ ਵਾਰ ਮਾਤਾ ਗੰਗਾ ਜੀ ਗੁਰੂ ਘਰ ਦੇ ਬਹੁਤ ਹੀ ਕੀਮਤੀ ਦੁਸ਼ਾਲੇ ਸੁਕਾ ਰਹੇ ਸਨ। ਦੁਸ਼ਾਲੇ ਵੇਖ ਕੇ ਪ੍ਰਿਥੀ ਚੰਦ ਦੀ ਘਰਵਾਲੀ ਕਰਮੋ, ਜੋ ਕਿ ਮਾਤਾ ਗੰਗਾ ਜੀ ਦੀ ਜੇਠਾਣੀ ਲਗਦੀ ਸੀ। ਆਪਣੇ ਪਤੀ ਪ੍ਰਿਥੀ ਚੰਦ ਨੂੰ ਕਹਿਣ ਲੱਗੀ ਕਿ ਮੈਨੂੰ ਵੀ ਵਧੀਆ ਦੁਸ਼ਾਲੇ ਲਿਆ ਕੇ ਦਿਓ, ਮੈਂ ਵੀ ਸੰਭਾਲ ਕੇ ਰੱਖਣੇ ਹਨ ਤਾਂ ਅੱਗੋਂ ਪਿਥੀ ਚੰਦ ਕਹਿਣ ਲੱਗਾ ਕਿ ਇਹ ਦੁਸ਼ਾਲੇ ਆਪਣੇ ਪੁੱਤਰ ਮਿਹਰਬਾਨ ਦੇ ਕੰਮ ਆਉਣੇ ਹਨ, ਕਿਉਂਕਿ ਮਾਤਾ ਗੰਗਾ ਜੀ ਦੇ ਘਰ ਕਿਹੜਾ ਕੋਈ ਪੁੱਤਰ ਹੈ। ਇਹ ਗੱਲ ਮਾਤਾ ਗੰਗਾ ਜੀ ਦੇ ਕੰਨੀਂ ਪੈ ਗਈ ਤੇ ਮਾਤਾ ਜੀ ਬਹੁਤ ਉਦਾਸ ਰਹਿਣ ਲਗ ਪਏ। ਮਾਤਾ ਗੰਗਾ ਜੀ ਦੀ ਉਦਾਸੀ ਵੇਖ ਕੇ ਗੁਰੂ ਅਰਜਨ ਦੇਵ ਜੀ ਨੇ ਮਾਤਾ ਗੰਗਾ ਜੀ ਨੂੰ ਉਨ੍ਹਾਂ ਦੀ ਉਦਾਸੀ ਦਾ ਕਾਰਨ ਪੁੱਛਿਆ ਤਾਂ ਮਾਤਾ ਗੰਗਾ ਜੀ ਨੇ ਸਾਰੀ ਗੱਲ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਦੱਸੀ। ਸ੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਨੂੰ ਕਹਿਣ ਲੱਗੇ ਕਿ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਬੀੜ ਸਾਹਿਬ ਵਿੱਚ ਰਹਿੰਦੇ ਹਨ। ਤੁਸੀਂ ਆਪ ਆਟਾ ਪੀਸ ਕੇ ਮਿੱਸੇ ਪ੍ਰਸ਼ਾਦੇ ,ਅਚਾਰ, ਪਿਆਜ ਤੇ ਲੱਸੀ ਦਾ ਮਟਕਾ ਲੈ ਕੇ ਨੰਗੇ ਪੈਰੀਂ ਜਾ ਕੇ ਬਾਬਾ ਬੁੱਢਾ ਸਾਹਿਬ ਜੀ ਨੂੰ ਪ੍ਰਸ਼ਾਦਾ ਛਕਾਓ ਅਤੇ ਉਨ੍ਹਾਂ ਅੱਗੇ ਅਰਦਾਸ ਕਰੋ ਕਿ ਬਾਬਾ ਜੀ ਸਾਨੂੰ ਪੁੱਤਰ ਦੀ ਦਾਤ ਬਖਸ਼ੋ ।
ਮਾਤਾ ਗੰਗਾ ਜੀ ਨੇ ਨੰਗੇ ਪੈਰੀਂ ਜਾ ਬੀੜ ਸਾਹਿਬ ਵਿਖੇ ਜਾ ਕੇ ਬਾਬਾ ਬੁੱਢਾ ਸਾਹਿਬ ਜੀ ਨੂੰ ਪ੍ਰਸ਼ਾਦਾ ਛਕਾਇਆ ਅਤੇ ਉਨ੍ਹਾਂ ਅੱਗੇ ਪੁੱਤਰ ਦੀ ਦਾਤ ਮੰਗੀ । ਬਾਬਾ ਬੁੱਢਾ ਜੀ ਨੇ ਮਾਤਾ ਗੰਗਾ ਜੀ ਦੀ ਸੇਵਾ ਭਾਵਨਾ ਤੋਂ ਪ੍ਰਸੰਨ ਹੋ ਕੇ ਕਿਹਾ ਕਿ ਆਪ ਜੀ ਦੇ ਘਰ ਵਿਚ ਬਹੁਤ ਵੱਡਾ ਯੋਧਾ ਪੁੱਤਰ ਪੈਦਾ ਹੋਵੇਗਾ। ਬਾਬਾ ਬੁੱਢਾ ਜੀ ਦੇ ਵਰ ਦੇ ਨਾਲ ਮਾਤਾ ਗੰਗਾ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜਨਮ ਲਿਆ।
ਬਾਬਾ ਬੁੱਢਾ ਜੀ ਸਿੱਖ ਪੰਥ ਦੀ ਮਹਾਨ ਸਤਿਕਾਰਯੋਗ ਸ਼ਖ਼ਸੀਅਤ ਸਨ। ਸ੍ਰੀ ਗੁਰੂ ਰਾਮਦਾਸ ਜੀ ਨੇ ਜਦੋਂ ਸ੍ਰੀ ਦਰਬਾਰ ਸਾਹਿਬ ਦੀ ਸਥਾਪਨਾ ਕੀਤੀ ਤਾਂ ਆਪ ਜੀ ਇੱਕ ਬੇਰੀ ਦੇ ਰੁੱਖ ਹੇਠ ਬੈਠ ਕੇ ਸੰਗਤਾਂ ਨੂੰ ਸੇਵਾ ਲਈ ਪ੍ਰੇਰਿਤ ਕਰਦੇ ਸਨ। ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਹੋਣ ਦਾ ਆਪ ਜੀ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਜਦੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕੀਤਾ ਗਿਆ ਸੀ ਤਾਂ ਬਾਬਾ ਬੁੱਢਾ ਜੀ ਅੰਮ੍ਰਿਤਸਰ ਤੋਂ ਸੰਗਤਾਂ ਨੂੰ ਨਾਲ ਲੈ ਕੇ ਗਵਾਲੀਅਰ ਜਾਂਦੇ ਰਹੇ। ਬਾਬਾ ਬੁੱਢਾ ਜੀ ਦੀ ਸਖਸ਼ੀਅਤ ਤੋਂ ਸਿੱਖ ਸੰਗਤਾਂ ਬਹੁਤ ਪ੍ਰਭਾਵਿਤ ਸਨ। ਅੱਜ ਵੀ ਸੰਗਤਾਂ ਬੀੜ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਿੱਸੇ ਪ੍ਰਸ਼ਾਦੇ ਪਿਆਜ ਚੜਾਉਂਦੀਆਂ ਹਨ। ਮਾਝੇ ਦੇ ਸਭ ਤੋਂ ਪ੍ਰਸਿੱਧ ਇਸ ਮੇਲੇ ਚ ਮਾਲਵੇ ਦੀ ਸੰਗਤ ਵੀ ਇਕ ਦਿਨ ਪਹਿਲਾਂ ਹੁੰਮ-ਹੁਮਾ ਕੇ ਆਉਂਦੀ ਹੈ। ਇਸ ਅਸਥਾਨ ਤੇ ਹਰ ਸਾਲ ਦੀ ਤਰ੍ਹਾਂ 6 ਅਤੇ 7 ਅਕਤੂਬਰ ਨੂੰ ਬਹੁਤ ਭਾਰੀ ਜੋੜ ਮੇਲਾ ਲੱਗਦਾ ਹੈ। ਇਸ ਅਸਥਾਨ ਦੀ ਸੇਵਾ ਸੰਭਾਲ ਸ਼ੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਸੰਭਾਲੀ ਹੋਈ ਹੈ ।
7 ਅਕਤੂਬਰ 2023
ਬਾਬਾ ਬੁੱਢਾ ਸਾਹਿਬ ਜੀ ਦੇ
ਜੋੜ ਮੇਲੇ ਦੀਆਂ ਸਭ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਵਾਹਿਗੁਰੂ ਜੀ
ਜੋੜ ਮੇਲਾ ਬੀੜ ਬਾਬਾ ਬੁੱਢਾ ਸਾਹਿਬ ਜੀ
ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ ।
ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰਾ ਦੇ ਵਰ ਦੇਦੇ ਹੀ ਦਿਖਾਇਆ ਗਿਆ ਹੈ । ਠੀਕ ਹੈ ਗੁਰੂ ਘਰ ਵਿੱਚ ਦੁੱਧ ਪੁੱਤ ਸਭ ਕੁਝ ਮਿਲਦਾ ਹੈ ਪਰ ਬਾਬਾ ਬੁੱਢਾ ਸਾਹਿਬ ਜੀ ਦਾ ਇਕ ਹੀ ਪੱਖ ਸਾਹਮਣੇ ਰੱਖਣਾ ਵੀ ਠੀਕ ਨਹੀ ਹੈ । ਬਾਬਾ ਬੁੱਢਾ ਸਾਹਿਬ ਜੀ ਜਿਥੇ ਸੇਵਾ ਸਿਮਰਨ ਦੀ ਮੂਰਤ ਸਨ ਉਥੇ ਉਹ ਮਹਾਨ ਯੋਧੇ ਤਲਵਾਰ ਦੇ ਧਨੀ , ਤੇ ਘੋੜ ਸਵਾਰ ਏਹੋ ਜਹੇ ਕਿ ਕੋਈ ਕੀ ਮੁਕਾਬਲਾ ਕਰ ਸਕਦਾ ਸੀ ਉਹਨਾ ਦਾ । ਤੀਰ ਅੰਦਾਜ ਏਹੋ ਜਹੇ ਸਨ ਕਿ ਪਾਂਡਵ ਅਰਜਨ ਵਰਗੇ ਵੀ ਉਹਨਾ ਦਾ ਸਾਹਮਣੇ ਨਾ ਟਿਕ ਸਕਦੇ । ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਤਿੰਨ ਗੁਰੂ ਸਾਹਿਬਾਨ ਤੇ ਹੋਰ ਕਈ ਸਿੱਖਾ ਨੂੰ ਘੋੜ ਸਵਾਰੀ ਤੇ ਸ਼ਸਤਰ ਵਿੱਦਿਆ ਸਿਖਾਈ । ਬਾਬਾ ਬੁੱਢਾ ਸਾਹਿਬ ਜੀ ਏਨੇ ਬਹਾਦਰ ਤੇ ਤੇਗ ਦੇ ਧਨੀ ਸਨ ਕਿ ਅੱਖ ਦੇ ਫੜਕੇ ਨਾਲ ਹੀ ਕਿਸੇ ਨੂੰ ਵੀ ਸ਼ਸਤਰ ਹੀਨ ਕਰ ਦੇਦੇ ਸਨ । ਗੁਰੂ ਰਾਮਦਾਸ ਸਾਹਿਬ ਜੀ ਦੇ ਕਹਿਣ ਉਤੇ ਬਾਬਾ ਬੁੱਢਾ ਸਾਹਿਬ ਜੀ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਸਿਖਾਈ ਗੁਰੂ ਅਰਜਨ ਸਾਹਿਬ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਵੇਲੇ ਗੁਰੂ ਅਰਜਨ ਦੇਵ ਜੀ ਨੂੰ ਪਿੰਡ ਦੇ ਲੋਕਾ ਦੇ ਕਹਿਣ ਤੇ ਜਦ ਕਿਲਾ ਪੁੱਟਣ ਆਏ ਤਾ ਕੁਝ ਸਰਾਰਤੀ ਮੁੰਡਿਆ ਨੇ ਕਿਲੇ ਦੀ ਥਾ ਤੇ ਇਕ ਰੁੱਖ ਉਤੋ ਵੱਢ ਕੇ ਉਸ ਨੂੰ ਕਿੱਲੇ ਦੇ ਵਰਗਾ ਅਕਾਰ ਦੇ ਕੇ ਗੁਰੂ ਜੀ ਨੂੰ ਪੁੱਟਣ ਵਾਸਤੇ ਆਖਿਆ ਜਦੋ ਅੰਤਰਯਾਮੀ ਸਤਿਗੁਰੂ ਅਰਜਨ ਸਾਹਿਬ ਜੀ ਘੋੜੇ ਤੇ ਚੜ ਕੇ ਹੱਥ ਵਿਚ ਨੇਜਾ ਫੜਕੇ ਕਿੱਲਾ ਪੁਟਣ ਲਈ ਆਏ ਤਾ ਉਸ ਰੁੱਖ ਨੂੰ ਜੜੋ ਪੁਟ ਸੁਟਿਆ ਇਹ ਕੰਮ ਏਨਾ ਔਖਾ ਸੀ ਕਿ ਬਹੁਤਾ ਜੋਰ ਲੱਗਣ ਕਾਰਨ ਗੁਰੂ ਸਾਹਿਬ ਜੀ ਦਾ ਘੋੜਾ ਆਪਣਾ ਸਰੀਰ ਛੱਡ ਗਿਆ। ਪਰ ਗੁਰੂ ਸਾਹਿਬ ਦੀ ਸ਼ਸਤਰ ਵਿਦਿਆ ਦੇਖ ਕੇ ਸਾਰਾ ਇਲਾਕਾ ਹੈਰਾਨ ਰਹਿ ਗਿਆ ਤੇ ਗੁਰੂ ਮਹਾਰਾਜ ਜੀ ਕੋਲੋ ਸਾਰਿਆ ਨੇ ਭੁੱਲ ਬਖਸ਼ਾਈ । ਫੇਰ ਜਦੋ ਛੇਵੇ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਕੁਝ ਜਵਾਨ ਹੋਏ ਤਾ ਗੁਰੂ ਅਰਜਨ ਸਾਹਿਬ ਜੀ ਨੇ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਕੋਲ ਸ਼ਸਤਰ ਵਿਦਿਆ ਘੋੜ ਸਵਾਰੀ ਤੇ ਸੰਸਾਰੀ ਵਿਦਿਆ ਲੈਣ ਲਈ ਭੇਜਿਆ ਸੀ। ਜਦੋ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼ਸਤਰ ਵਿਦਿਆ ਬਾਬਾ ਜੀ ਪਾਸੋ ਲੈ ਕੇ ਆਏ ਤਾ ਕੋਈ ਵੀ ਦੁਸ਼ਮਨ ਗੁਰੂ ਸਾਹਿਬ ਜੀ ਦਾ ਮੁਕਾਬਲਾ ਨਾ ਕਰ ਸਕਿਆ । ਜਦੋ ਮੀਰੀ ਪੀਰੀ ਦੀਆ ਦੋ ਤਲਵਾਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਧਾਰਨ ਕਰਵਾਉਣ ਦਾ ਸਮਾ ਆਇਆ ਤਾ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਹੱਥੀ ਹੀ ਦੋਵੇ ਤਲਵਾਰਾਂ ਗੁਰੂ ਸਾਹਿਬ ਜੀ ਨੂੰ ਪਵਾਈਆਂ ਸਨ । ਫੇਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਛੋਟੇ ਪੁੱਤਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਵੀ ਬਾਬਾ ਬੁੱਢਾ ਜੀ ਕੋਲੋ ਛੇ ਸਾਲ ਸ਼ਸਤਰ ਵਿਦਿਆ ਤੇ ਘੋੜ ਸਵਾਰੀ ਦੀ ਸਿਖਿਆ ਕਰਵਾਈ ਸੀ । ਤੇ ਫੇਰ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਕਰਤਾਰਪੁਰ ਦੀ ਜੰਗ ਵਿਚ ਐਸੇ ਜੌਹਰ ਦਿਖਾਏ ਕਿ ਗੁਰੂ ਹਰਿਗੋਬਿੰਦ ਜੀ ਨੇ ਤੇਗ ਬਹਾਦਰ ਜੀ ਨੂੰ ਬਹਾਦਰ ਦਾ ਖਿਤਾਬ ਦਿੱਤਾ ਸੀ । ਹੋਰ ਵੀ ਗੁਰੂ ਪੁੱਤਰਾ ਤੇ ਸਿੱਖਾ ਨੂੰ ਬਹਾਦਰ ਬਾਬਾ ਬੁੱਢਾ ਸਾਹਿਬ ਜੀ ਨੇ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਦਿੱਤੀ ਐਸੇ ਸਨ ਬਾਬਾ ਬੁੱਢਾ ਸਾਹਿਬ ਜੀ ।
ਛੇ ਪਾਤਸ਼ਾਹੀਆਂ ਵੱਲੋਂ ਬਾਬਾ ਬੁੱਢਾ ਸਾਹਿਬ ਜੀ ਪ੍ਰਤੀ ਬਚਨ
ਤੈਥੋਂ ਓਹਲੇ ਨਾ ਹੋਸਾਂ ॥ ( ਪਹਿਲੀ ਪਾਤਸ਼ਾਹੀ )
ਤਿਨ ਕਉ ਕਿਆ ਉਪਦੇਸੀਐ ਜਿਨ ਗੁਰੂ ਨਾਨਕ ਦੇਉ ॥ ( ਦੂਜੀ ਪਾਤਸ਼ਾਹੀ )
ਤੁਸੀਂ ਤਾਂ ਸਿੱਖੀ ਦਾ ਥੰਮ੍ਹ ਹੋ ॥ ( ਤੀਜੀ ਪਾਤਸ਼ਾਹੀ )
ਆਪ ਜੈਸਾ ਪਰਮ ਸੰਤ ਸੰਸਾਰ ਵਿੱਚ ਮਿਲਣਾ ਕਠਨ ਹੈ ॥ ( ਚੌਥੀ ਪਾਤਸ਼ਾਹੀ )
ਤੈਂ ਤਾਂ ਸਕਲ ਜਗਤ ਕੋ ਰਾਖਾ ॥ ( ਪੰਜਵੀਂ ਪਾਤਸ਼ਾਹੀ )
ਇਨ੍ਹਾਂ ਵਰਗੇ ਇਹੋ ਹੀ ਨੇ ॥ ( ਛੇਵੀਂ ਪਾਤਸ਼ਾਹੀ )
ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ ।
ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ ਦੇ ਘਰ ਤੇ ਮਾਤਾ ਗੌਰਾਂ ਜੀ ਦੀ ਪਵਿੱਤਰ ਕੁਖ ਤੋ ਹੋਇਆ ਸੀ । ਬਾਬਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ ਪਰ ਗੁਰੂ ਨਾਨਕ ਸਾਹਿਬ ਜੀ ਨੇ ਜਦ ਬੂੜੇ ਦੀਆ ਬਹੁਤ ਸਿਆਣੀਆ ਗੱਲਾ ਸੁਣੀਆ ਤਾ ਗੁਰੂ ਜੀ ਕਹਿਣ ਲਗੇ ਤੁਹਾਡੀ ਤੇ ਮਤ ਬੁੱਢਿਆਂ ਵਾਗ ਸਿਆਣੀ ਹੈ । ਇਸ ਤੋ ਹੀ ਬਾਬਾ ਬੁੱਢਾ ਜੀ ਕਰਕੇ ਨਾਮ ਮਸਹੂਰ ਹੋਇਆ । ਬਾਬਾ ਜੀ ਦਾ ਵਿਆਹ ਅੱਚਲ ਪਿੰਡ ਦੇ ਜਿੰਮੀਦਾਰ ਦੀ ਧੀ ਬੀਬੀ ਮਿਰੋਆ ਜੀ ਨਾਲ ਹੋਇਆ ਬਾਬਾ ਬੁੱਢਾ ਸਾਹਿਬ ਜੀ ਦੇ ਘਰ ਚਾਰ ਪੁੱਤਰਾਂ ਨੇ ਜਨਮ ਲਿਆ ਭਾਈ ਸੁਧਾਰੀ ਜੀ , ਭਾਈ ਭਿਖਾਰੀ ਜੀ , ਭਾਈ ਮਹਿਮੂ ਜੀ ਤੇ ਭਾਈ ਭਾਨਾ ਜੀ । ਵੱਡੇ ਤਿੰਨ ਪੁੱਤਰ ਕੰਮਾਂ ਕਾਰਾ ਵਿੱਚ ਵਿਅਸਤ ਹੋ ਗਏ ਪਰ ਛੋਟੇ ਪੁੱਤਰ ਭਾਈ ਭਾਨਾ ਜੀ ਗੁਰੂ ਘਰ ਵਿੱਚ ਬਾਬਾ ਬੁੱਢਾ ਸਾਹਿਬ ਜੀ ਤੋ ਬਾਅਦ ਵੀ ਗੁਰਤਾਗੱਦੀ ਦੀ ਸੇਵਾ ਨਿਭਾਉਦੇ ਰਹੇ । ਭਾਈ ਭਾਨਾ ਜੀ ਨੇ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾਗੱਦੀ ਦਾ ਤਿਲਕ ਲਾਇਆ ਇੰਝ ਇਹਨਾ ਨੇ ਆਪਣੀ ਖਾਨਦਾਨੀ ਡਿਉਟੀ ਨਿਭਾਹੀ । ਭਾਈ ਭਾਨਾ ਜੀ ਤੇ ਇਹਨਾ ਦੇ ਵੱਡੇ ਪੁੱਤਰ ਭਾਈ ਜਲਾਲ ਜੀ ਪ੍ਰਲੋਕ ਸਿਧਾਰ ਗਏ। ਤੇ ਇਹਨਾ ਮਗਰੋ ਇਹ ਗੁਰੂ ਘਰ ਦੀ ਸੇਵਾ ਭਾਈ ਭਾਨਾ ਜੀ ਦੇ ਛੋਟੇ ਪੁੱਤਰ ਭਾਈ ਸਰਵਨ ਜੀ ਵੱਧ ਚੜ ਕੇ ਨਿਭਾਉਣ ਲਗੇ 7-8 ਸਾਲ ਗੁਰੂ ਹਰਿਰਾਇ ਸਾਹਿਬ ਜੀ ਦੇ ਚਰਨਾਂ ਵਿੱਚ ਸੇਵਾ ਕਰਦਿਆ ਸੰਮਤ 1702 ਵਿੱਚ ਪ੍ਰਲੋਕ ਸਿਧਾਰ ਗਏ। ਇਹਨਾ ਤੋ ਬਾਅਦ ਆਪਣੀ ਪ੍ਪੰਰਾਗਤ ਡਿਊਟੀ ਨੂੰ ਸੰਭਾਲਣ ਲਈ ਬਾਬਾ ਬੁੱਢਾ ਜੀ ਦੇ ਪੜਪੋਤੇ ਅਤੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਝੰਡਾ ਜੀ ਮੈਦਾਨ ਵਿੱਚ ਆਣ ਨਿਤਰੇ ਅਤੇ ਸੇਵਾ ਦਾ ਝੰਡਾ ਬੁਲੰਦ ਰਖਣ ਲਈ ਦਿਨ ਰਾਤ ਇਕ ਕਰਨ ਲਗੇ । ਬਾਬਾ ਬੁੱਢਾ ਜੀ ਨੇ ਇਸ ਪੜਪੋਤੇ ਦਾ ਅਨੰਦ ਕਾਰਜ ਆਪਣੇ ਹੱਥੀ ਕੀਤਾ ਸੀ ਭਾਈ ਝੰਡਾ ਜੀ ਦੇ ਜਨਮ ਵੇਲੇ ਗੁਰੂ ਰਾਮਦਾਸ ਜੀ ਬਾਬਾ ਬੁੱਢਾ ਜੀ ਕੋਲ ਰਮਦਾਸ ਗਏ ਸੀ ਇਸ ਭਾਈ ਝੰਡੇ ਦੇ ਨਾ ਉਤੇ ਹੀ ਗੁਰੂ ਰਾਮਦਾਸ ਸਾਹਿਬ ਜੀ ਨੇ ਰਮਦਾਸ ਦਾ ਨਾ ਝੰਡਾ ਨਗਰ ਰਖਿਆ ਸੀ । ਪਰ ਬਾਬਾ ਬੁੱਢਾ ਜੀ ਦੇ ਕਹਿਣ ਤੇ ਹੀ ਗੁਰੂ ਰਾਮਦਾਸ ਜੀ ਦੇ ਨਾ ਉਤੇ ਰਮਦਾਸ ਝੰਡਾ ਕਰਕੇ ਨਗਰ ਦਾ ਨਾਮ ਰਖਿਆ ਗਿਆ। ਜਦੋ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਗੁਰਗੱਦੀ ਉਤੇ ਬਿਰਾਜਮਾਨ ਹੋਏ ਤਾ ਭਾਈ ਝੰਡਾ ਜੀ ਨੇ ਹੀ ਗੁਰਗੱਦੀ ਤਿਲਕ ਦੀ ਰਸਮ ਪੂਰੀ ਕੀਤੀ ਸੀ । ਭਾਈ ਝੰਡਾ ਜੀ ਗੁਰੂ ਹਰਗੋਬਿੰਦ ਸਾਹਿਬ ਨਾਲ ਵੀ ਜੰਗਾਂ ਵਿੱਚ ਹਿਸਾ ਲੈਦੇ ਰਹੇ ਸਨ । ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਗੁਰਗੱਦੀ ਤਿਲਕ ਦੀ ਰਸਮ ਤੋ ਕੁਝ ਸਮੇ ਬਾਅਦ ਭਾਈ ਝੰਡਾ ਜੀ ਵੀ ਪ੍ਰਲੋਕ ਸਿਧਾਰ ਗਏ। ਬਾਅਦ ਵਿੱਚ ਬਾਬਾ ਬੱਢਾ ਜੀ ਦੇ ਖਾਨਦਾਨ ਵਿੱਚੋ ਪੰਜਵੇ ਅਸਥਾਨ ਤੇ ਭਾਈ ਗੁਰਦਿੱਤਾ ਜੀ ਗੁਰੂ ਘਰ ਦੀ ਸੇਵਾ ਵਿੱਚ ਲਗ ਗਏ । ਭਾਈ ਗੁਰਦਿੱਤਾ ਜੀ ਦਾ ਸਮਾਂ ਬੜਾ ਪ੍ਖਿਆ ਵਾਲਾ ਸੀ ਉਸ ਸਮੇ 22 ਮੰਜੀਆਂ ਹੋ ਗਈਆ ਸਨ ਬਕਾਲੇ ਨਗਰ ਵਿੱਚ ਬਾਈ ਦੇ ਬਾਈ ਹੀ ਤਿਲਕ ਦੀ ਰਸਮ ਭਾਈ ਗੁਰਦਿੱਤਾ ਜੀ ਪਾਸੋ ਕਰਵਾਉਣਾ ਚਹੁੰਦੇ ਸਨ । ਪਰ ਭਾਈ ਗੁਰਦਿੱਤਾ ਜੀ ਆਪਣੇ ਆਪ ਵਿੱਚ ਕਾਇਮ ਰਹੇ ਤੇ ਕਿਸੇ ਵੱਲ ਨਹੀ ਗਏ ਫੇਰ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਗਟ ਹੋਏ ਤਾ ਭਾਈ ਗੁਰਦਿੱਤਾ ਜੀ ਵਲੋ ਗੁਰਗੱਦੀ ਦਾ ਤਿਲਕ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਤਾ ਗਿਆ । ਫਿਰ ਭਾਈ ਗੁਰਦਿੱਤਾ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਕੋਲ ਰਹਿਣ ਦਾ ਫੈਸਲਾ ਕੀਤਾ ਬਹੁਤ ਸਮਾ ਗੁਰੂ ਜੀ ਦੀ ਸੰਗਤ ਕੀਤੀ ਜਦੋ ਗੁਰੂ ਤੇਗ ਬਹਾਦਰ ਜੀ ਕੀਰਤਪੁਰ ਤੋ ਅਗਾਹ ਚਲੇ ਗਏ ਤਾ ਭਾਈ ਗੁਰਦਿੱਤਾ ਜੀ ਵਾਪਸ ਰਮਦਾਸ ਆ ਗਏ। ਪਰ ਫੇਰ ਮਨ ਨੇ ੳਛਾਲਾ ਖਾਦਾ ਤਾ ਆਪ ਅਨੰਦਪੁਰ ਸਾਹਿਬ ਫੇਰ ਗੁਰੂ ਤੇਗ ਬਹਾਦਰ ਸਾਹਿਬ ਜੀ ਕੋਲ ਆ ਗਏ। ਜਦੋ ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਗ੍ਰਿਫਤਾਰ ਕਰ ਲਿਆ ਤਾ ਭਾਈ ਗੁਰਦਿੱਤਾ ਜੀ ਵੀ ਨਾਲ ਸਨ । ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਨੂੰ ਜਦੋ ਸ਼ਹੀਦ ਕੀਤਾ ਗਿਆ ਤਾ ਗੁਰੂ ਤੇਗ ਬਹਾਦਰ ਸਾਹਿਬ ਦੀ ਆਗਿਆ ਮੰਨ ਕੇ ਆਪ ਅਨੰਦਪੁਰ ਸਾਹਿਬ ਵਾਪਸ ਆ ਗਏ। ਆਪ ਦਰਿਆ ਜਮਨਾਂ ਦੇ ਕੰਢੇ ਪੁਜੇ ਅਤੇ ਉਥੇ ਸਮਾਧੀ ਲੀਨ ਹੋ ਕੇ ਬਿਕ੍ਰਮੀ 1732 ਵਿੱਚ ਸਰੀਰ ਤਿਆਗ ਗਏ।
ਬਾਬਾ ਬੁੱਢਾ ਸਾਹਿਬ ਤੋ ਬਾਅਦ ਛੇਵੀ ਥਾਂ ਐਸੇ ਮਹਾਂਪੁਰਸ ਪੈਦਾ ਹੋਏ ਜਿਨਾ ਦਾ ਜਸ ਸਭ ਪਾਸੇ ਦੂਰ ਦੂਰ ਤਕ ਫੈਲ ਗਿਆ ਜਿਨਾ ਦਾ ਹਿੰਦੂ ਮੁਸਲਮਾਨ ਸਭ ਆਦਰ ਸਤਿਕਾਰ ਕਰਦੇ ਸਨ। ਇਹਨਾ ਦਾ ਨਾਮ ਭਾਈ ਰਾਮ ਕੋਇਰ ਜੀ ਸੀ ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਜੀ ਪਾਸੋ ਅੰਮ੍ਰਿਤ ਛਕ ਕੇ ਨਾਮ ਭਾਈ ਗੁਰਬਖਸ਼ ਸਿੰਘ ਜੀ ਰਖਿਆ ਗਿਆ। ਇਹ ਗੁਰੂ ਗੋਬਿੰਦ ਸਿੰਘ ਜੀ ਤੋ ਲਗਭਗ 6 ਸਾਲ ਛੋਟੇ ਸਨ । ਬਾਬਾ ਬੱਢਾ ਸਾਹਿਬ ਦੇ ਵੰਸ ਵਿੱਚੋ ਹੋਣ ਕਰਕੇ ਪੌਣੇ ਤਿੰਨ ਸਾਲ ਦੀ ਉਮਰ ਵਿੱਚ ਹੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਦਾ ਤਿਲਕ ਆਪ ਜੀ ਦੇ ਹੀ ਹੱਥੋ ਕਰਵਾਇਆ ਗਿਆ ਸੀ ।ਇਕ ਵਾਰ ਮਾਤਾ ਗੁਜਰ ਕੌਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਪੂਰਨ ਬ੍ਰਹਮ-ਗਿਆਨੀ ਦੇ ਦਰਸ਼ਨ ਕਰਵਾਉਣ ਵਾਸਤੇ ਬੇਨਤੀ ਕੀਤੀ ਤਾ ਗੁਰੂ ਗੋਬਿੰਦ ਸਿੰਘ ਜੀ ਰਾਮ ਕੋਇਰ ਜੀ ਨੂੰ ਮਾਤਾ ਜੀ ਕੋਲ ਲੈ ਕੇ ਆ ਗਏ। ਤੇ ਆਖਿਆ ਇਸ ਸਮੇ ਇਹਨਾ ਤੋ ਵੱਡਾ ਹੋਰ ਕੋਈ ਬ੍ਰਹਮ-ਗਿਆਨੀ ਨਹੀ ਹੈ ।
ਭਾਈ ਰਾਮ ਕੋਇਰ ਜੀ ਨਾਲ ਹੋਰ ਵੀ ਬਹੁਤ ਸਾਖੀਆ ਜੁੜੀਆ ਹਨ 300 ਸਾਖੀ ਵੀ ਭਾਈ ਰਾਮ ਕੋਇਰ ਜੀ ਨੇ ਹੀ ਲਿਖੀ ਸੀ ਜੋ ਭਵਿਖਤ ਬਚਨ ਸਨ । ਕਹਿਦੇ ਹਨ ਜਦੋ ਗੁਰੂ ਗੋਬਿੰਦ ਸਿੰਘ ਜੀ ਨੰਦੇੜ ਸਾਹਿਬ ਨੂੰ ਚਾਲੇ ਪਾਉਣ ਲਗੇ ਤਾ ਭਾਈ ਰਾਮ ਕੋਇਰ ਜੀ ਨੂੰ ਵਾਪਸ ਰਮਦਾਸ ਭੇਜ ਦਿਤਾ । ਤੇ ਗੁਰੂ ਗੋਬਿੰਦ ਸਿੰਘ ਜੀ ਨੇ ਦੋ ਵਰ ਦਿਤੇ ਕਿ ਜਦੋ ਤੁਸੀ ਕਥਾ ਕਰਿਆ ਕਰੋਗੇ ਤੁਹਾਡੀ ਜਬਾਨ ਤੇ ਅਸੀ ਬਿਰਾਜਮਾਨ ਹੋ ਕੇ ਕਥਾ ਕਰਵਾਇਆ ਕਰਾਗੇ । ਦੂਸਰਾ ਜਦੋ ਸਾਡੇ ਦਰਸ਼ਨ ਕਰਨ ਨੂੰ ਦਿਲ ਕਰੇ ਸ਼ਸਤਰ ਧਾਰਨ ਕਰਕੇ ਸਿਕਾਰ ਨੂੰ ਨਿਕਲਿਆ ਕਰਿਉ ਸਾਡੇ ਦਰਸ਼ਨ ਹੋਇਆ ਕਰਨਗੇ । ਭਾਈ ਸੰਤੋਖ ਸਿੰਘ ਜੀ ਭਾਈ ਰਾਮ ਕੋਇਰ ਜੀ ਦੇ ਸੇਵਕ ਸਨ ਆਪ ਜੀ ਪਾਸੋ ਹੀ ਗੁਰੂ ਘਰ ਦਾ ਇਤਿਹਾਸ ਸੁਣ ਕੇ ਭਾਈ ਸੰਤੋਖ ਸਿੰਘ ਜੀ ਨੇ ਸਾਰਾ ਇਤਿਹਾਸ ਕਲਮਬੰਦ ਕੀਤਾ ਸੀ । ਭਾਈ ਰਾਮ ਕੋਇਰ ਦੇ ਚਲਾਣੇ ਤੋ ਬਾਅਦ ਰਮਦਾਸ ਡੇਰੇ ਦੀ ਜਇਆਦਾਦ ਦਾ ਵਾਰਸ ਉਹਨਾ ਦਾ ਪੁੱਤਰ ਭਾਈ ਮੇਹਰ ਸਿੰਘ ਜੀ ਬਣੇ ਜਿਨਾ ਡੇਰੇ ਦੀ ਸੰਭਾਲ ਬਿਕ੍ਰਮੀ 1820 ਤਕ ਕੀਤੀ । ਉਪਰੰਤ ਉਹਨਾ ਦਾ ਸਪੁੱਤਰ ਭਾਈ ਸ਼ਾਮ ਸਿੰਘ ਜੀ ਵਾਰਿਸ ਬਣ ਗਏ ਭਾਈ ਸ਼ਾਮ ਸਿੰਘ ਜੀ ਚਲਾਣਾ ਕਰ ਜਾਣ ਬਾਅਦ ਉਹਨਾ ਦੇ ਜਵਾਨ ਪੁੱਤਰ ਭਾਈ ਕਾਹਨ ਸਿੰਘ ਜਵਾਨ ਉਮਰੇ ਉਸੇ ਸਾਲ ਹੀ ਚਲਾਣਾ ਕਰ ਗਏ। ਅਗੋ ਉਹਨਾ ਦੇ ਪੁੱਤਰ ਭਾਈ ਸੁਜਾਨ ਸਿੰਘ ਅਜੇ ਬਾਲ ਹੀ ਸਨ ਜਇਆਦਾਦ ਤੇ ਪ੍ਬੰਧ ਸੰਭਾਲਣ ਜੋਗੇ ਨਹੀ ਸਨ ਹੋਏ । ਜਦ ਤਕ ਬਣ ਚੁਕੀਆਂ ਸਿੱਖ ਮਿਸਲਾਂ ਦੀ ਆਪਸੀ ਲੜਾਈ ਸੁਰੂ ਹੋ ਗਈ ਉਹਨਾ ਨੇ ਡੇਰੇ ਤੇ ਕਬਜਾ ਕਰ ਲਿਆ ਪਰ ਛੇਤੀ ਹੀ ਗਲਤੀ ਦਾ ਅਹਿਸਾਸ ਹੋ ਗਿਆ । ਬਾਬਾ ਬੁੱਢਾ ਸਾਹਿਬ ਦੀ ਨਿਸ਼ਨੀ ਨੂੰ ਕਾਇਮ ਰੱਖਣ ਲਈ ਡੇਰੇ ਦਾ ਪ੍ਰਬੰਧ ਚਰਨ ਦਾਸ ਨਾਮ ਦੇ ਮਹੰਤ ਦੇ ਸਪੁਰਦ ਕਰ ਦਿਤਾ ।ਮਹੰਤ ਚਰਨ ਦਾਸ ਤੋ ਬਾਅਦ ਤਰਤੀਬਵਾਰ ਮਹੰਤ ਬ੍ਰਹਮ ਪ੍ਕਾਸ, ਮਹੰਤ ਰਾਮ ਪ੍ਸਾਦ , ਮਹੰਤ ਠਾਕੁਰ ਦਾਸ , ਅਤੇ ਅਖੀਰ ਵਿੱਚ ਰਘਬੀਰ ਦਾਸ ਉਸ ਸਮੇ ਤਕ ਬਾਬਾ ਬੁੱਢਾ ਸਾਹਿਬ ਜੀ ਦੀ ਲੱਖਾ ਰੁਪਇਆ ਦੀ ਜਇਆਦਾਦ ਦੀ ਸੰਭਾਲ ਕਰਦੇ ਰਹੇ ਅਤੇ ਡੇਰੇ ਦੀ ਸੰਭਾਲ ਬੜੇ ਸੁਚੱਜੇ ਢੰਗ ਨਾਲ ਨਿਭਾਉਦੇ ਰਹੇ । ਜਦੋ ਅਕਾਲੀ ਲਹਿਰ ਚਲੀ ਤਾ ਮਹੰਤ ਰਘੁਬੀਰ ਦਾਸ ਨੇ ਗੁਰਦੁਵਾਰੇ ਦਾ ਸਾਰਾ ਪ੍ਰਬੰਧ ਅਕਾਲੀਆ ਅਥਵਾ ਸਰੋਮਣੀ ਗੁਰਦੁਵਾਰਾ ਪਰਬੰਧਕ ਕਮੇਟੀ ਨੂੰ ਸੌਂਪ ਦਿੱਤਾ । ਬਾਅਦ ਵਿੱਚ ਬਾਬਾ ਖੜਕ ਸਿੰਘ ਜੀ ਨੇ ਰਾਤ ਦਿਨ ਇਕ ਕਰਕੇ ਬਾਬਾ ਬੁੱਢਾ ਸਾਹਿਬ ਜੀ ਦਾ ਇਹ ਰਮਦਾਸ ਵਾਲਾ ਅਸਥਾਨ , ਸਰੋਵਰ ਤੇ ਲੰਗਰ ਹਾਲ ਸੰਗਤਾ ਲਈ ਬਣਾ ਕੇ ਤਿਆਰ ਕਰ ਦਿੱਤਾ ਸੀ ।
ਬੀੜ ਬਾਬਾ ਬੁੱਢਾ ਸਾਹਿਬ ਜੀ ਵਿੱਚ ਗੁਰੂ ਅਰਜਨ ਸਾਹਿਬ ਜੀ ਦਾ ਹੁਕਮ ਮੰਨ ਕੇ ਬਾਬਾ ਬੁੱਢਾ ਸਾਹਿਬ ਜੀ ਨੇ ਮਾਤਾ ਗੰਗਾਂ ਜੀ ਨੂੰ ਪੁੱਤਰ ਦਾ ਵਰ ਦਿੱਤਾ ਸੀ । ਪੁੱਤਰ ਤਾ ਗੁਰੂ ਅਰਜਨ ਸਾਹਿਬ ਜੀ ਆਪ ਹੀ ਬਖਸ਼ਿਸ਼ ਕਰ ਦਿੱਤਾ ਸੀ ਜਦੋ ਕਹਿ ਦਿੱਤਾ ਬਾਬਾ ਬੁੱਢਾ ਸਾਹਿਬ ਜੀ ਕੋਲ ਜਾ ਕੇ ਉਹਨਾਂ ਦੀਆਂ ਖੁਸ਼ੀਆਂ ਲਵੋ ਉਹ ਪੁੱਤਰ ਦੀ ਬਖਸ਼ਿਸ਼ ਕਰਨਗੇ । ਗੁਰੂ ਜੀ ਆਪਣੇ ਸਿੱਖਾ ਦੀ ਵਡਿਆਈ ਕਰਵਾਕੇ ਹੀ ਆਪ ਖੁਸ਼ ਹੁੰਦੇ ਹਨ ਐਸਾ ਘਰ ਹੈ ਗੁਰੂ ਨਾਨਕ ਸਾਹਿਬ ਜੀ ਦਾ ।
ਭੁੱਲ ਚੁੱਕ ਦੀ ਮੁਆਫੀ ਦਾਸ ਜੋਰਾਵਰ ਸਿੰਘ ਤਰਸਿੱਕਾ ।
रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥
अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 654
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
वडहंसु महला ३ घरु १ ੴ सतिगुर प्रसादि ॥ मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥ इसु मन कउ होरु संजमु को नाही विणु सतिगुर की सरणाइ ॥ सतगुरि मिलिऐ उलटी भई कहणा किछू न जाइ ॥३॥ भणति नानकु सतिगुर कउ मिलदो मरै गुर कै सबदि फिरि जीवै कोइ ॥ ममता की मलु उतरै इहु मनु हछा होइ ॥४॥१॥
राग वडहंस,घर १ में गुरु अमरदास जी की बाणी। अकालपुर्ख एक है और सतगुरु की कृपा द्वारा मिलता है। जो मनुख का मन (विकारों से) मैला हो जाता है तो सब कुछ मैला हो जाता है और सनान करने से मन पवित्र नहीं हो सकता। परन्तु यह संसार भ्रम में आ कर कुराह चला जा रहा है, कोई विरला ही (इस सचाई को समझता है॥१॥ हे मेरे मन! तू सिर्फ परमात्मा का एक नाम ही जपा कर। यह (नाम) खज़ाना मुझे गुरु ने दिया है॥१॥रहाउ॥ अगर मनुख करामाती जोगियों वाले आसन करने सीख ले और काम-वासना को जीत कर (आसनों के अभियास की) कमाई करने लग जाये, तो भी मन की मैल नहीं उतरती और (मन में से) अहंकार-हौमय की मैल नहीं जाती॥२॥ हे भाई! गुरू की शरण पड़े बिना और कोई यत्न इस मन को पवित्र नहीं कर सकता। अगर गुरू मिल जाए तो मन बिरती संसार से पलट जाती है (और मन की ऐसी ऊँची दशा बन जाती है जो) बयान नहीं की जा सकती।3। नानक कहता है– जो मनुष्य गुरू को मिल के (विकारों से) अछूता हो जाता है, और, फिर गुरू के शबद में जुड़ के आत्मिक जीवन हासिल कर लेता है (उसके अंदर से माया की) ममता की मैल उतर जाती है, उसका ये मन पवित्र हो जाता है।4।1।
ਅੰਗ : 558
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।
सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥
हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।
ਅੰਗ : 648
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।