ਕਰਮਾਂ ਵਾਲਾ ਹੁੰਦਾ ਜਿਸ ਨੂੰ ਮਿਲੇ ਸੇਵਾ ਤੇਰੇ ਦਰ ਦੀ ✨️🌸
ਰੱਬ ਦੀ ਜਗ੍ਹਾ ‘ਤੇ ਆ ਸੱਚੀ ਅਮੀਰੀ ਸਭ ਦੀ

ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

ਅੰਗ : 670

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

सलोक मः ३ ॥ सभना का सहु एकु है सद ही रहै हजूरि ॥ नानक हुकमु न मंनई ता घर ही अंदरि दूरि ॥ हुकमु भी तिन्हा मनाइसी जिन्ह कउ नदरि करेइ ॥ हुकमु मंनि सुखु पाइआ प्रेम सुहागणि होइ ॥१॥ मः ३ ॥ रैणि सबाई जलि मुई कंत न लाइओ भाउ ॥ नानक सुखि वसनि सोहागणी जिन्ह पिआरा पुरखु हरि राउ ॥२॥ पउड़ी ॥ सभु जगु फिरि मै देखिआ हरि इको दाता ॥ उपाइ कितै न पाईऐ हरि करम बिधाता ॥ गुर सबदी हरि मनि वसै हरि सहजे जाता ॥ अंदरहु त्रिसना अगनि बुझी हरि अम्रित सरि नाता ॥ वडी वडिआई वडे की गुरमुखि बोलाता ॥६॥

सब (जीव-स्त्रीओं) का खसम एक परमात्मा है जो सदा ही इन के अंग संग रहता है, परन्तु, हे नानक! जो (जो जीव-इस्त्री) उस का हुकम नहीं मानती (उस की रजा में नहीं चलती) उस को वह खसम हृदय-घर में बस्ता हुआ भी कहीं दूर बस्ता लगता है। वह हुकम भी उन्ही (जीव-स्त्रिओं) से मनवाता है जिन पर कृपा की नज़र करता है; जिस ने हुकम मान कर सुख हसील किया है, वह प्रेम वाली आत्मा अच्छे भाग्य वाली हो जाती है॥१॥ जिस जीव-स्त्री ने कंत प्रभु से प्यार नहीं किया, वह (जिन्दगी रूप) सारी रात जल मरी (उस की सारी उम्र दुखों में निकली)। परन्तु, हे नानक! जिन का प्यार अकाल पुरख (खसम) है वह भाग्य वाली सुख के साथ सोती हैं (जिन्दगी की रात सुख के साथ बिताती हैं)॥२॥ मैने सारा संसार खोज कर देख लिया है, एक परमात्मा ही सरे जीवों को दातें देने वाला है; जीव के कार्मों की बिध बनाने वाला वह प्रभु किसी चतुराई सयानप से नहीं मिलता; सिर्फ गुरु के शब्द द्वारा हृदय में बस्ता है और आसानी से पहचाना जा सकता है। जो मनुख प्रभु के नाम-अमृत के सरोवर में नहाता है उस के अंदर से तृष्णा की अग्नि बुझ जाती है; यह उस बड़े की वडयाई है कि (जीव से) गुरु के रास्ते अपनी सिफत सलाह करता है॥६॥

ਅੰਗ : 510

ਸਲੋਕ ਮ: ੩॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ: ੩ ॥ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ਨਾਨਕ ਸੁਖਿ ਵਸਨਿ ਸੁੋਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

ਅਰਥ: ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ। ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ॥੧॥ ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ॥੨॥ ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥

Begin typing your search term above and press enter to search. Press ESC to cancel.

Back To Top