ਦੋ ਘੁੱਟਾਂ ਦੁੱਧ ਦੀ ਸੇਵਾ ਬਦਲੇ ਜਿਸ ਨੂੰ ਪਰਿਵਾਰ ਸਮੇਤ
ਕੋਹਲੂ ਵਿੱਚ ਪੀੜਿਆ ਗਿਆ ਸੀ
ਆਓ ਯਾਦ ਕਰੀਏ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ
ਵਾਹਿਗੁਰੂ ਜੀ🙏

धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥

अर्थ :राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥

ਅੰਗ : 683

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

रामकली महला ५ ॥ महिमा न जानहि बेद ॥ ब्रहमे नही जानहि भेद ॥ अवतार न जानहि अंतु ॥ परमेसरु पारब्रहम बेअंतु ॥१॥ अपनी गति आपि जानै ॥ सुणि सुणि अवर वखानै ॥१॥ रहाउ ॥ संकरा नही जानहि भेव ॥ खोजत हारे देव ॥ देवीआ नही जानै मरम ॥ सभ ऊपरि अलख पारब्रहम ॥२॥ अपनै रंगि करता केल ॥ आपि बिछोरै आपे मेल ॥ इकि भरमे इकि भगती लाए ॥ अपणा कीआ आपि जणाए ॥३॥ संतन की सुणि साची साखी ॥ सो बोलहि जो पेखहि आखी ॥ नही लेपु तिसु पुंनि न पापि ॥ नानक का प्रभु आपे आपि ॥४॥२५॥३६॥

ਅੰਗ : 894

ਰਾਮਕਲੀ ਮਹਲਾ ੫ ॥ਮਹਿਮਾ ਨ ਜਾਨਹਿ ਬੇਦ ॥ਬ੍ਰਹਮੇ ਨਹੀ ਜਾਨਹਿ ਭੇਦ ॥ਅਵਤਾਰ ਨ ਜਾਨਹਿ ਅੰਤੁ ॥ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ਅਪਨੀ ਗਤਿ ਆਪਿ ਜਾਨੈ ॥ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ਖੋਜਤ ਹਾਰੇ ਦੇਵ ॥ਦੇਵੀਆ ਨਹੀ ਜਾਨੈ ਮਰਮ ॥ਸਭ ਊਪਰਿ ਅਲਖ ਪਾਰਬ੍ਰਹਮ ॥੨॥ਅਪਨੈ ਰੰਗਿ ਕਰਤਾ ਕੇਲ ॥ਆਪਿ ਬਿਛੋਰੈ ਆਪੇ ਮੇਲ ॥ਇਕਿ ਭਰਮੇ ਇਕਿ ਭਗਤੀ ਲਾਏ ॥ਅਪਣਾ ਕੀਆ ਆਪਿ ਜਣਾਏ ॥੩॥ਸੰਤਨ ਕੀ ਸੁਣਿ ਸਾਚੀ ਸਾਖੀ ॥ਸੋ ਬੋਲਹਿ ਜੋ ਪੇਖਹਿ ਆਖੀ ॥ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥

ਅਰਥ: ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ ॥੧॥ (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।
(ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ ॥੧॥ ਰਹਾਉ ॥ (ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ॥੨॥ (ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ ॥੩॥ (ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ ॥੪॥੨੫॥੩੬॥

23 ਦਸੰਬਰ 8 ਪੋਹ 1704 ਈ:
ਅੱਜ ਦੇ ਦਿਨ ਚਮਕੌਰ ਦੀ ਕੱਚੀ ਗੜ੍ਹੀ ਵਿਖੇ ਸਾਹਿਬ ਸ਼੍ਰੀ
ਗੁਰੂ ਗੋਬਿੰਦ ਸਿੰਘ ਜੀ ਦੀ ਅਗਵਾਈ ਹੇਠ ਵੱਡੇ
ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ
ਸਿੰਘ ਜੀ 40 ਲੱਖ ਫੌਜ ਨਾਲ ਲੜਦੇ ਹੋਏ ਸ਼ਹੀਦੀ
ਪ੍ਰਾਪਤ ਕਰ ਗਏ ਸਨ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ

Begin typing your search term above and press enter to search. Press ESC to cancel.

Back To Top