जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥

ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥

अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।

ਅੰਗ : 684

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।

ਅੰਗ : 648

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥

अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥

ਅੰਗ : 611

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

ਅੰਗ : 493

ਗੂਜਰੀ ਮਹਲਾ ੪ ॥

ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥

ਅਰਥ:
Amritsar
todays hukamnama from sri darbar sahib
ShareComment
ਗੂਜਰੀ ਮਹਲਾ ੪ ॥

ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥੨॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ ਪਾਈ ॥੩॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥੪॥੪॥

ਐਤਵਾਰ, ੧੩ ਫੱਗਣ (ਸੰਮਤ ੫੫੫ ਨਾਨਕਸ਼ਾਹੀ) ੨੫ ਫਰਵਰੀ, ੨੦੨੪ (ਅੰਗ: ੪੯੩)

ਗੂਜਰੀ ਮਹਲਾ ੪ ॥

ਹੇ ਪ੍ਰਭੂ! ਮੇਰੇ ਉੱਤੇ ਦਇਆਵਾਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਹਰਾਂ । ਹੇ ਮੇਰੇ ਮਨ! ਸਾਰੇ ਸੁਖ ਸਾਰੇ ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ । ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ । ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ ਹਜ਼ੂਰੀ ਵਿਚ ਨਾਮ ਹੀ ਸੁਰਖ਼ਰੂ ਕਰਾਂਦਾ ਹੈ ।੧।ਰਹਾਉ। ਹੇ ਹਰੀ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ) ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੂੰ ਆਪ ਹੀ ਮੇਹਰ ਕਰ ਕੇ ਮੇਰੇ ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ । ਹੇ ਭਾਈ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ । ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਤਾਂਘ ਪੂਰੀ ਕਰ ਦਿੱਤੀ ਹੈ ।੨। ਹੇ ਭਾਈ! ਮਨੁੱਖਾ ਜਨਮ ਬੜੀ ਕਿਸਮਤ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ । ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ ।੩। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ । ਹੇ ਨਾਨਕ! ਪਰਮਾਤਮਾ ਆਪਣੇ ਸੇਵਕ ਨੂੰ ‘ਧੰਨ ਧੰਨ’ ਆਖਦਾ ਹੈ, ‘ਸਾਬਾਸ਼’ ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੪।੪।

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।

Begin typing your search term above and press enter to search. Press ESC to cancel.

Back To Top