ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ 🙏🏼
ਜੋ ਗਵਾ ਲਿਆ ਉਹ ਮੇਰੀ ਕਿਸਮਤ
ਜੋ ਮਿਲ ਗਿਆ ਉਹ ਤੇਰੀ ਰਹਿਮਤ 🙏🏼
” ਭਰੇ ਖਜਾਨੇ ਸਾਹਿਬ ਦੇ ਤੂੰ ਨੀਵਾਂ ਹੋ ਕੇ ਲੁੱਟ 🙏🏼
गूजरी महला ३ ॥ तिसु जन सांति सदा मति निहचल जिस का अभिमानु गवाए ॥ सो जनु निरमलु जि गुरमुखि बूझै हरि चरणी चितु लाए ॥१॥ हरि चेति अचेत मना जो इछहि सो फलु होई ॥ गुर परसादी हरि रसु पावहि पीवत रहहि सदा सुखु होई ॥१॥ रहाउ ॥ सतिगुरु भेटे ता पारसु होवै पारसु होइ त पूज कराए ॥ जो उसु पूजे सो फलु पाए दीखिआ देवै साचु बुझाए ॥२॥
राग गूजरी में गुरु अमरदास जी की बाणी, परमात्मा जिस मनुष्य का अहंकार दूर कर देता है, उस मनुष्य को शांति प्राप्त हो जाती है, उस की अकल (माया-मोह से) डोलनी हट जाती है। जो मनुष्य गुरु की शरण में जा कर ( यह भेद ) समझ लेता है , और परमात्मा के चरणों में अपना मन जोड़ता है, वह मनुष्य पवित्र जीवन वाला बन जाता है ॥੧॥ हे (मेरे गाफिल मन! परमात्मा को याद करता रह, तुझे वही फल मिलेगा जो तू माँगेगा। ( गुरु की शरण पडो) गुरु की कृपा के साथ तू परमात्मा के नाम का रस हासिल कर लेगा, और , अगर तू उस रस को पिता रहेगा, तो तुझे सदा आनंद मिलता रहेगा ॥੧॥ रहाउ॥ जब किसी मनुष्य को गुरु मिल जाता है तब वह पारस बन जाता है (वह और मनुष्यों को भी ऊँचे जीवन वाला बनाने योग्य हो जाता है), जब वह पारस बनता है तब लोगों से आदर और मान हासिल करता है। जो भी मनुष्य उस का आदर करता है वह (ऊँचा आत्मिक जीवन रूप) फल प्राप्त करता है। (पारस बना हुआ मनुष्य दूसरों को भी ऊँचे जीवन की) शिक्षा देता है, और, सदा-थिर रहने वाले प्रभु की समझ देता है॥२॥
ਅੰਗ : 491
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥
ਅਰਥ: ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ॥ ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥
ਮਨ ਤੂੰ ਜੋਤਿ ਸਰੂਪੁ ਹੈ
ਆਪਣਾ ਮੂਲੁ ਪਛਾਣੁ ।।
ਜੇ ਕੁਝ ਕਰਨਾ ਚਾਹੁੰਦੇ ਹੋ ਤਾ
ਸੇਵਾ ਕਰੋ।
ਜੇ ਕੁਝ ਖਾਣਾ ਚਹੁੰਦੇ ਹੋ ਤਾਂ
ਗੁੱਸਾ ਨੂੰ ਖਾਉ।
।।ਧੰਨਵਾਦ।।
धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
बिलावलु महला ५ ॥ अपणे बालक आपि रखिअनु पारब्रहम गुरदेव ॥ सुख सांति सहज आनद भए पूरन भई सेव ॥१॥ रहाउ ॥ भगत जना की बेनती सुणी प्रभि आपि ॥ रोग मिटाइ जीवालिअनु जा का वड परतापु ॥१॥ दोख हमारे बखसिअनु अपणी कल धारी ॥ मन बांछत फल दितिअनु नानक बलिहारी ॥२॥१६॥८०॥
अर्थ :- हे भाई ! परमात्मा सब से बड़ा देवता (है, हम जीव उस के बच्चे हैं) अपने बच्चों की वह सदा ही आप रक्षा करता आया है । (जो मनुख उस की शरण पड़ते हैं, उन के अंदर) शांती, आत्मिक अढ़ोलता के सुख आनंद पैदा होते हैं, उन की सेवा-सुमिरन की घाल सफल हो जाती है ।1 ।रहाउ । हे भाई ! जिस भगवान का (सब से) बड़ा तेज-प्रताप है उस ने अपने भक्तों की अरजोई (सदा) सुनी है (उन के अंदर से) रोग मिटा के उनको आत्मिक जीवन की दाति बख्शी है ।1 । हे भाई ! उस भगवान-पिता ने हम बच्चों के ऐब सदा बख्शे हैं, और हमारे अंदर अपने नाम की ताकत भरी है । हे नानक ! भगवान-पिता ने हम बच्चों को सदा मन-माँगे फल दिये हैं, उस भगवान से सदा सदके जाना चाहिए ।2 ।16 ।80 ।
ਅੰਗ : 819
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਅਰਥ: ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।1। ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।1। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।2। 16। 80