रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥

अर्थ: रागु धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥

ਅੰਗ : 692

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

धनासरी महला ५ छंत ੴ सतिगुर प्रसादि ॥ सतिगुर दीन दइआल जिसु संगि हरि गावीऐ जीउ ॥ अम्रितु हरि का नामु साधसंगि रावीऐ जीउ ॥ भजु संगि साधू इकु अराधू जनम मरन दुख नासए ॥ धुरि करमु लिखिआ साचु सिखिआ कटी जम की फासए ॥ भै भरम नाठे छुटी गाठे जम पंथि मूलि न आवीऐ ॥ बिनवंति नानक धारि किरपा सदा हरि गुण गावीऐ ॥१॥ निधरिआ धर एकु नामु निरंजनो जीउ ॥ तू दाता दातारु सरब दुख भंजनो जीउ ॥ दुख हरत करता सुखह सुआमी सरणि साधू आइआ ॥ संसारु सागरु महा बिखड़ा पल एक माहि तराइआ ॥ पूरि रहिआ सरब थाई गुर गिआनु नेत्री अंजनो ॥ बिनवंति नानक सदा सिमरी सरब दुख भै भंजनो ॥२॥ आपि लीए लड़ि लाइ किरपा धारीआ जीउ ॥ मोहि निरगुणु नीचु अनाथु प्रभ अगम अपारीआ जीउ ॥ दइआल सदा क्रिपाल सुआमी नीच थापणहारिआ ॥ जीअ जंत सभि वसि तेरै सगल तेरी सारिआ ॥ आपि करता आपि भुगता आपि सगल बीचारीआ ॥ बिनवंत नानक गुण गाइ जीवा हरि जपु जपउ बनवारीआ ॥३॥ तेरा दरसु अपारु नामु अमोलई जीउ ॥ निति जपहि तेरे दास पुरख अतोलई जीउ ॥ संत रसन वूठा आपि तूठा हरि रसहि सेई मातिआ ॥ गुर चरन लागे महा भागे सदा अनदिनु जागिआ ॥ सद सदा सिम्रतब्य सुआमी सासि सासि गुण बोलई ॥ बिनवंति नानक धूरि साधू नामु प्रभू अमोलई ॥४॥१॥

अर्थ: हे भाई! वह गुरू दीनों पर दया करने वाला है जिसकी संगति में (रह कर) परमात्मा की सिफत सालाह की जा सकती है। गुरू की संगति में आत्मिक जीवन देने वाला हरी-नाम सिमरा जा सकता है। हे भाई! गुरू की संगति में जा, (वहाँ) एक प्रभू का सिमरन कर, (सिमरन की बरकति से) जनम-मरण के दुख दूर हो जाते हैं। (जिस मनुष्य के माथे पर) धुर-दरगाह से (सिमरन करने के लिए) बख्शिश (का लेख) लिखा होता है, वही सदा-स्थिर हरी-नाम सिमरन की शिक्षा ग्रहण करता है, उसका आत्मिक मौत का फंदा काटा जाता है। हे भाई! सिमरन की बरकति से सारे डर सारे भरम नाश हो जाते, (मन मे बँधी हुई) गाँठ खुल जाती है, (फिर वह) आत्मिक मौत सहेड़ने वाले रास्ते पर बिल्कुल नहीं चलता। नानक विनती करता है– हे प्रभू! मेहर कर कि हम जीव सदा तेरी सिफत सालाह करते रहें।1। हे प्रभू! तू माया की कालिख से रहित है, तेरा नाम ही निआसरों का आसरा है। तू सब जीवों को दातें देने वाला है, तू सबके दुख नाश करने वाला है। हे (सब जीवों के) दुख नाश करने वाले! सबको पैदा करने वाले!, सारे सुखों के मालिक प्रभू! जो मनुष्य गुरू की शरण आता है, उसको तू इस बड़े मुश्किल संसार-समुंद्र से एक छिन में पार लंघा देता है। हे प्रभू! गुरू का दिया हुआ ज्ञान-अंजन जिस मनुष्य की आँखों में पड़ता है, उसको तू सब जगहों में दिखता है। नानक विनती करता है– हे सारे दुखों का नाश करने वाले! (मेहर कर) मैं सदा तेरा नाम सिमरता रहूँ।2। हे अपहुँच! हे बेअंत! जिन पर तू मेहर (की निगाह) करता है, उनको अपने लड़ लगा लेता है। मैं गुणहीन, नीच और अनाथ (भी तेरी शरण आया हूँ, मेरे पर भी मेहर कर)। हे दया के घर! हे कृपा के घर मालिक! हे नीचों को ऊँचे बनाने वाले प्रभू! सारे जीव तेरे वश में हैं, सारे तेरी संभाल में हैं। तू स्वयं (सब जीवों को) पैदा करने वाला है, (सब में व्यापक हो के) तू खुद (सारे पदार्थ) भोगने वाला है, तू आप सारे जीवों के लिए विचारें करने वाला है। नानक (तेरे दर पर) विनती करता है– हे प्रभू! (मेहर कर) मैं तेरे गुण गा के आत्मिक जीवन प्राप्त करता रहूँ।3। हे प्रभू! तू बेअंत है! तेरा नाम किसी (दुनियावी) कीमत से नहीं मिल सकता। हे ना तोले जा सकने वाले सर्व-व्यापक प्रभू! तेरे दास सदा तेरा नाम जपते रहते हैं। हे प्रभू! संतों पर तू प्रसन्न होता है, और उनकी जीभ पर आ बसता है, वे तेरे नाम के रस में मस्त रहते हैं। जो मनुष्य गुरू के चरणों में आ लगते हैं, वे भाग्यशाली हो जाते हैं, वे सदा हर वक्त (सिमरन की बरकति से माया के हमलों से) सचेत रहते हैं। नानक विनती करता है– हे सिमरनयोग्य मालिक! हे प्रभू! मुझे उस गुरू की चरण-धूड़ दे, जो तेरा अमूल्य नाम (सदा जपता है), जो सदा ही हरेक सांस के साथ तेरे गुण उचारता रहता है।4।1।

ਅੰਗ : 691

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥

ਅਰਥ: ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ! ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧। ਹੇ ਪ੍ਰਭੂ! ਤੂੰ ਮਾਇਆ ਦੀ ਕਾਲਖ ਤੋਂ ਰਹਿਤ ਹੈਂ, ਤੇਰਾ ਨਾਮ ਹੀ ਨਿਆਸਰਿਆਂ ਦਾ ਆਸਰਾ ਹੈ। ਤੂੰ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ, ਤੂੰ ਸਭਨਾਂ ਦੇ ਦੁੱਖ ਨਾਸ ਕਰਨ ਵਾਲਾ ਹੈਂ। ਹੇ (ਸਭ ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ, ਸਭ ਦੇ ਪੈਦਾ ਕਰਨ ਵਾਲੇ, ਸਾਰੇ ਸੁਖਾਂ ਦੇ ਮਾਲਕ-ਪ੍ਰਭੂ! ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਸ ਨੂੰ ਤੂੰ ਇਸ ਬੜੇ ਔਖੇ ਸੰਸਾਰ-ਸਮੁੰਦਰ ਤੋਂ ਇਕ ਛਿਨ ਵਿਚ ਪਾਰ ਲੰਘਾ ਦੇਂਦਾ ਹੈਂ। ਹੇ ਪ੍ਰਭੂ! ਗੁਰੂ ਦਾ ਦਿੱਤਾ ਗਿਆਨ-ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ ਤੂੰ ਸਭ ਥਾਵਾਂ ਵਿਚ ਵਿਆਪਕ ਦਿੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ-ਹੇ ਸਾਰੇ ਦੁੱਖਾਂ ਦੇ ਨਾਸ ਕਰਨ ਵਾਲੇ! ਮੇਹਰ ਕਰ) ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂ।੨। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਨ੍ਹਾਂ ਉੱਤੇ ਤੂੰ ਮੇਹਰ (ਦੀ ਨਿਗਾਹ) ਕਰਦਾ ਹੈਂ, ਉਹਨਾਂ ਨੂੰ ਆਪਣੇ ਲੜ ਲਾ ਲੈਂਦਾ ਹੈਂ। ਮੈਂ ਗੁਣ-ਹੀਨ ਨੀਚ ਅਤੇ ਅਨਾਥ (ਭੀ ਤੇਰੀ ਸਰਨ ਆਇਆ ਹਾਂ, ਮੇਰੇ ਉਤੇ ਭੀ ਮੇਹਰ ਕਰ) । ਹੇ ਦਇਆ ਦੇ ਘਰ! ਹੇ ਕਿਰਪਾ ਦੇ ਘਰ ਮਾਲਕ! ਹੇ ਨੀਵਿਆਂ ਨੂੰ ਉੱਚੇ ਬਣਾਣ ਵਾਲੇ ਪ੍ਰਭੂ! ਸਾਰੇ ਜੀਵ ਤੇਰੇ ਵੱਸ ਵਿਚ ਹਨ, ਸਾਰੇ ਤੇਰੀ ਸੰਭਾਲ ਵਿਚ ਹਨ। ਤੂੰ ਆਪ (ਸਭ ਜੀਵਾਂ ਨੂੰ) ਪੈਦਾ ਕਰਨ ਵਾਲਾ ਹੈਂ, (ਸਭ ਵਿਚ ਵਿਆਪਕ ਹੋ ਕੇ) ਤੂੰ ਆਪ (ਸਾਰੇ ਪਦਾਰਥ) ਭੋਗਣ ਵਾਲਾ ਹੈਂ, ਤੂੰ ਆਪ ਸਾਰੇ ਜੀਵਾਂ ਵਾਸਤੇ ਵਿਚਾਰਾਂ ਕਰਨ ਵਾਲਾ ਹੈਂ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ) ਮੈਂ ਤੇਰੇ ਗੁਣ ਗਾ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ, ਮੈਂ ਸਦਾ ਤੇਰੇ ਨਾਮ ਦਾ ਜਾਪ ਜਪਦਾ ਰਹਾਂ।੩। ਹੇ ਪ੍ਰਭੂ! ਤੂੰ ਬੇਅੰਤ ਹੈਂ। ਤੇਰਾ ਨਾਮ ਕਿਸੇ (ਦੁਨੀਆਵੀ) ਕੀਮਤ ਤੋਂ ਨਹੀਂ ਮਿਲ ਸਕਦਾ। ਹੇ ਨਾਹ ਤੋਲੇ ਜਾ ਸਕਣ ਵਾਲੇ ਸਰਬ-ਵਿਆਪਕ ਪ੍ਰਭੂ! ਤੇਰੇ ਦਾਸ ਸਦਾ ਤੇਰਾ ਨਾਮ ਜਪਦੇ ਰਹਿੰਦੇ ਹਨ। ਹੇ ਪ੍ਰਭੂ! ਸੰਤਾਂ ਉੱਤੇ ਤੂੰ ਆਪ ਪ੍ਰਸੰਨ ਹੁੰਦਾ ਹੈਂ, ਤੇ ਉਹਨਾਂ ਦੀ ਜੀਭ ਉਤੇ ਆ ਵੱਸਦਾ ਹੈਂ, ਉਹ ਤੇਰੇ ਨਾਮ ਦੇ ਰਸ ਵਿਚ ਮਸਤ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਦਾ ਹਰ ਵੇਲੇ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਸਿਮਰਨ-ਜੋਗ ਮਾਲਕ! ਹੇ ਪ੍ਰਭੂ! ਮੈਨੂੰ ਉਸ ਗੁਰੂ ਦੀ ਚਰਨ-ਧੂੜ ਦੇਹ, ਜੇਹੜਾ ਤੇਰਾ ਅਮੋਲਕ ਨਾਮ (ਸਦਾ ਜਪਦਾ ਹੈ) , ਜੇਹੜਾ ਸਦਾ ਹੀ ਹਰੇਕ ਸਾਹ ਦੇ ਨਾਲ ਤੇਰੇ ਗੁਣ ਉਚਾਰਦਾ ਰਹਿੰਦਾ ਹੈ।੪।੧।

धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥

अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।

ਅੰਗ : 695

ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥

ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।

सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥

ਅੰਗ : 646

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥

अर्थ :-हे भाई ! जिन मनुष्यों ने इस मनुखा जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उनको विकारीआँ से पवित्र जीवन वाले बना दिया, उन का सारा रोग काट दिया।1।रहाउ। हे भाई ! गुरु की संगत में जिन मनुष्यों का मेल हो गया, (परमात्मा ने उन के अंदर से) काम क्रोध लोभ मार मुकाया। सर्व-व्यापक परमात्मा का नाम बार बार सिमर के उन्हों ने आपने सारे साथी भी (संसार-सागर से) पार निकाल लए।1। हे मन ! परमात्मा का एक नाम ही सभी दवाइयों का मूल है, सारे मंत्रों का मूल है। जिस मनुख ने आपने मन में परमात्मा के लिए श्रद्धा धार के लिए है, नानक उस मनुख के चरणों की धूल सदा माँगता है, नानक उस मनुख से सदा सदके जाता है।2।16।

ਅੰਗ : 674

ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।

Begin typing your search term above and press enter to search. Press ESC to cancel.

Back To Top