गोंड महला ५ ॥ धूप दीप सेवा गोपाल ॥ अनिक बार बंदन करतार ॥ प्रभ की सरणि गही सभ तिआगि ॥ गुर सुप्रसंन भए वड भागि ॥१॥ आठ पहर गाईऐ गोबिंदु ॥ तनु धनु प्रभ का प्रभ की जिंदु ॥१॥ रहाउ ॥ हरि गुण रमत भए आनंद ॥ पारब्रहम पूरन बखसंद ॥ करि किरपा जन सेवा लाए ॥ जनम मरण दुख मेटि मिलाए ॥२॥ करम धरम इहु ततु गिआनु ॥ साधसंगि जपीऐ हरि नामु ॥ सागर तरि बोहिथ प्रभ चरण ॥ अंतरजामी प्रभ कारण करण ॥३॥ राखि लीए अपनी किरपा धारि ॥ पंच दूत भागे बिकराल ॥ जूऐ जनमु न कबहू हारि ॥ नानक का अंगु कीआ करतारि ॥४॥१२॥१४॥

अर्थ :- हे भाई ! जिस परमात्मा का दिया हुआ हमारा यह शरीर है, यह जीवन है और धन है, उस की सिफ़त-सालाह आठो पहिर (हर समय) करनी चाहिए।1।रहाउ। (हे भाई ! कर्म कांडी लोक देवी देवताओ की पूजा करते हैं, उन के आगे धूप धुखाते हैं और दीवे जलाते हैं, पर) जिस मनुख के ऊपर बड़ी किस्मत के साथ गुरु मेहरबान हो गए, वह (धूप दीप आदि वाली) सारी क्रिया छोड़ के भगवान का सहारा लेता है, परमात्मा के दर पर हर समय सिर झुकाना, परमात्मा की भक्ति करनी ही उस मनुख के लिए ‘धूप दीप’ की क्रिया है।1। हे भाई ! परमात्मा कृपा कर के अपने सेवकों को अपनी भक्ति में जोड़ता है, उन के जन्म से ले के मरन तक के सारे दु:ख मिटा के उनको अपने चरणों में मिला लेता है। सर्व-व्यापक बख्शंद परमात्मा के गुण गाते हुए उनके अंदर आनंद बना रहता है।2। हे भाई ! गुरु की संगत में टिक के परमात्मा का नाम जपते रहना चाहिए, यही है धार्मिक कर्म और यही है असल ज्ञान। हे भाई ! सब के दिल की जानने वाले और जगत के पैदा करने वाले परमात्मा के चरणों को जहाज बना के इस संसार-सागर में से पार निकल।3। हे भाई ! भगवान अपनी कृपा कर के जिनकी रक्षा करता है, (कामादिक) पाँचो भयानक दुश्मन उन से दूर भाग जाते हैं। गुरू नानक जी कहते हैं, हे नानक ! जिस भी मनुख का पक्ष परमात्मा ने किया है, वह मनुख (विकारों के) जूए में अपना जीवन कभी भी नहीं गवाँता।4।12।14।

13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ ।
26 ਦਸੰਬਰ 1899 ਨੂੰ ਊਧਮ ਸਿੰਘ ਦਾ ਜਨਮ ਸੁਨਾਮ ਵਿਚ ਹੋਇਆ (ਇਤਿਹਾਸਕਾਰਾਂ ਦਾ ਜਨਮ ਅਤੇ ਜਨਮ ਸਥਾਨ ਬਾਰੇ ਥੋੜ੍ਹਾ-ਬਹੁਤਾ ਮਤਭੇਦ ਹੈ)। ਬਚਪਨ ਵਿਚ ਊਧਮ ਸਿੰਘ ਦਾ ਨਾਮ ਸ਼ੇਰ ਸਿੰਘ ਸੀ ਤੇ ਉਸ ਦੇ ਵੱਡੇ ਭਰਾ ਦਾ ਨਾਮ ਸਾਧੂ ਸਿੰਘ। ਅੰਮ੍ਰਿਤਪਾਨ ਕਰਕੇ ਚੂਹੜ ਸਿੰਘ ਕੰਬੋਜ (ਪਿਤਾ) ਟਹਿਲ ਸਿੰਘ ਬਣ ਗਿਆ। ਉਹ ਰੇਲਵੇ ਵਿਭਾਗ ਵਿਚ ਉਪਲੀ ਪਿੰਡ ਲਾਗੇ ਰੇਲਵੇ ਫਾਟਕ ’ਤੇ ਗੇਟਮੈਨ ਦੀ ਨੌਕਰੀ ਕਰਦਾ ਸੀ। ਦੋ ਸਾਲ ਦਾ ਸੀ ਸ਼ੇਰ ਸਿੰਘ ਜਦੋਂ ਉਸ ਦੀ ਮਾਂ ਦਾ ਦੇਹਾਂਤ ਹੋ ਗਿਆ। ਸਾਧੂ ਸਿੰਘ, ਸ਼ੇਰ ਸਿੰਘ ਤੋਂ 5 ਸਾਲ ਵੱਡਾ ਸੀ। ਘਰ ਦੀ ਹਾਲਤ ਚੰਗੀ ਨਹੀਂ ਸੀ। ਟਹਿਲ ਸਿੰਘ ਆਪਣੇ ਦੋਹਾਂ ਬੱਚਿਆਂ ਨੂੰ ਲੈ ਕੇ ਅੰਮ੍ਰਿਤਸਰ ਰਹਿੰਦੇ ਆਪਣੇ ਇਕ ਕੀਰਤਨੀਏ ਰਿਸ਼ਤੇਦਾਰ ਚੰਚਲ ਸਿੰਘ ਕੋਲ ਜਾਣ ਦਾ ਫ਼ੈਸਲਾ ਕਰਦਾ ਹੈ। ਰਸਤੇ ਵਿਚ ਬਿਮਾਰ ਹੋ ਜਾਂਦਾ ਹੈ। ਸਬੱਬ ਨਾਲ ਚੰਚਲ ਸਿੰਘ ਨਾਲ ਮੁਲਾਕਾਤ ਹੋ ਜਾਂਦੀ ਹੈ। ਟਹਿਲ ਸਿੰਘ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਂਦਾ ਹੈ। ਉੱਥੇ ਉਸ ਦੀ ਮੌਤ ਹੋ ਜਾਂਦੀ ਹੈ। ਦੋਵੇਂ ਬੱਚੇ ਅਨਾਥ ਹੋ ਜਾਂਦੇ ਹਨ। ਉਨ੍ਹਾਂ ਨੂੰ ਪਾਲਣ-ਪੋਸਣ ਦੀ ਜ਼ਿੰਮੇਵਾਰੀ ਚੰਚਲ ਸਿੰਘ ਉਪਰ ਆ ਜਾਂਦੀ ਹੈ। ਉਹ ਕੀਰਤਨੀਆ ਹੈ, ਦੂਰ ਨੇੜੇ ਵੀ ਜਾਣਾ ਪੈਂਦਾ ਹੈ। ਬੱਚਿਆਂ ਦੀ ਦੇਖ-ਭਾਲ ਕਿਵੇਂ ਹੋਵੇਗੀ? ਇਹ ਸੋਚ ਕੇ ਚੰਚਲ ਸਿੰਘ ਦੋਹਾਂ ਬੱਚਿਆਂ ਨੂੰ ਅੰਮ੍ਰਿਤਸਰ ਦੇ ਕੇਂਦਰੀ ਖਾਲਸਾ ਯਤੀਮਖਾਨੇ ਵਿਚ ਦਾਖ਼ਲ ਕਰਵਾ ਦਿੰਦਾ ਹੈ।
ਯਤੀਮਖਾਨੇ ਦੀ ਇਹ ਰਵਾਇਤ ਸੀ, ਇੱਥੇ ਹਰ ਬੱਚੇ ਨੂੰ ਅੰਮ੍ਰਿਤਪਾਨ ਕਰਨਾ ਜ਼ਰੂਰੀ ਸੀ। ਸ਼ੇਰ ਸਿੰਘ ਤੇ ਸਾਧੂ ਸਿੰਘ ਨੂੰ ਵੀ ਅੰਮ੍ਰਿਤਪਾਨ ਕਰਵਾਇਆ ਗਿਆ। ਸ਼ੇਰ ਸਿੰਘ ਦਾ ਨਾਮ ਊਧਮ ਸਿੰਘ ਰੱਖਿਆ ਗਿਆ, ਸਾਧੂ ਸਿੰਘ ਦਾ ਨਾਮ ਮੋਤਾ ਸਿੰਘ ਰੱਖਿਆ (ਕੁਝ ਇਤਿਹਾਸਕਾਰ ਸਾਧੂ ਸਿੰਘ ਦਾ ਨਾਮ ਮੁਕਤਾ ਸਿੰਘ ਵੀ ਲਿਖਦੇ ਹਨ)। ਦੋਵੇਂ ਭਰਾ ਯਤੀਮਖਾਨੇ ਵਿਚ ਪਲਦੇ ਰਹੇ ਤੇ ਉੱਥੇ ਦਸਤਕਾਰੀ ਵੀ ਸਿੱਖਦੇ ਰਹੇ। ਊਧਮ ਸਿੰਘ ਬਣੇ ਸ਼ੇਰ ਸਿੰਘ ਨੇ ਬੜੇ ਕੰਮ ਬਦਲੇ। ਕਦੇ ਕੁਰਸੀਆਂ ਬਣਾਉਣ ਲੱਗ ਜਾਂਦਾ, ਕਦੇ ਉਸ ਨੂੰ ਸਿਲਾਈ ਦਾ ਕੰਮ ਚੰਗਾ ਲੱਗਦਾ, ਕਦੇ ਉਹ ਤਬਲਾ ਸਿੱਖਣ ਲੱਗਦਾ, ਕਦੇ ਕੀਰਤਨੀਆ ਬਣ ਬਹਿੰਦਾ। ਬਚਪਨ ਵਿਚ ਹੀ ਉਹ ਟਿਕ ਕੇ ਕੰਮ ਕਰਨ ਦੇ ਸੁਭਾਅ ਵਾਲਾ ਨਹੀਂ ਸੀ। ਇਹੀ ਸੁਭਾਅ ਉਸ ਦੇ ਅੰਤ ਤੱਕ ਨਾਲ ਨਿਭਿਆ, ਜਦੋਂ ਹਰ ਯਾਤਰਾ ਵੇਲੇ ਉਹ ਆਪਣਾ ਨਾਮ ਬਦਲ ਲੈਂਦਾ ਸੀ। 1913 ਵਿਚ ਨਮੂਨੀਏ ਦੀ ਬਿਮਾਰੀ ਨਾਲ ਉਸ ਦੇ ਵੱਡੇ ਭਰਾ ਸਾਧੂ ਸਿੰਘ (ਮੋਤਾ ਸਿੰਘ) ਦੀ ਮੌਤ ਹੋ ਗਈ। ਸ਼ੇਰ ਸਿੰਘ ਨੂੰ ਵੱਡੇ ਭਰਾ ਦਾ ਬਾਪ ਜਿੰਨਾ ਆਸਰਾ ਸੀ। ਉਹ ਉਦਾਸ ਰਹਿਣ ਲੱਗਾ। ਰਾਤ ਵੇਲੇ ਰੋਇਆ ਕਰੇ। ਆਸਮਾਨ ਵਿਚ ਦਿਸਦੇ ਤਾਰਿਆਂ ਵਿਚੋਂ ਆਪਣੇ ਮਾਂ-ਬਾਪ ਤੇ ਭਰਾ ਭਾਲਿਆ ਕਰੇ। …ਹੌਲੀ ਹੌਲੀ ਉਹ ਸੰਭਲਿਆ ਤੇ ਉਸ ਨੇ ਦਸਵੀਂ ਜਮਾਤ ਪਾਸ ਕਰ ਲਈ। ਯਤੀਮਖਾਨੇ ਤੋਂ ਸਕੂਲ ਜਾਂਦਿਆਂ ਜਾਂ ਸਕੂਲ ਤੋਂ ਯਤੀਮਖਾਨੇ ਆਉਂਦਿਆਂ, ਕਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਜਾਂਦਿਆਂ ਰਸਤੇ ਵਿਚ ਉਹ ਅੰਗਰੇਜ਼ਾਂ ਨੂੰ ਵੇਖਦਾ, ਉਹ ਕਿਸੇ ਨੂੰ ਕੋੜੇ ਮਾਰ ਰਹੇ ਹੁੰਦੇ, ਕਿਸੇ ਕੋਲੋਂ ਬੈਠਕਾਂ ਕਢਵਾ ਰਹੇ ਹੁੰਦੇ, ਉਸਦਾ ਮਨ ਦੁਖੀ ਹੁੰਦਾ। ਜਦੋਂ ਮੌਕਾ ਮਿਲਦਾ ਉਹ ਜਾਨਣ ਦੀ ਕੋਸ਼ਿਸ਼ ਕਰਦਾ, ਉਹ ਅੰਗਰੇਜ਼ ਕਿਉਂ ਸਜ਼ਾ ਦਿੰਦੇ ਹਨ। ਪਤਾ ਲੱਗਦਾ ਇਧਰੋਂ ਅੰਗਰੇਜ਼ ਅਫ਼ਸਰ ਘੋੜੇ ਉੱਪਰ ਲੰਘ ਰਿਹਾ ਸੀ। ਬੇਧਿਆਨੀ ਵਿਚ ਕਿਸੇ ਦੁਕਾਨਦਾਰ ਜਾਂ ਰਾਹਗੀਰ ਨੇ ਅੰਗਰੇਜ਼ ਨੂੰ ਸਲੂਟ ਨਹੀਂ ਮਾਰਿਆ ਤਾਂ ਉਸ ਨੂੰ ਕੋੜੇ ਮਾਰੇ ਜਾਂਦੇ ਹਨ ਜਾਂ ਬੈਠਕਾਂ ਕਢਵਾਈਆਂ ਜਾਂਦੀਆਂ ਹਨ। ਅੰਗਰੇਜ਼ ਅਫ਼ਸਰਾਂ ਦੇ ਇਸ ਵਿਹਾਰ ਨੇ ਊਧਮ ਸਿੰਘ ਦਾ ਮਨ ਅੰਗਰੇਜ਼ਾਂ ਪ੍ਰਤੀ ਨਫ਼ਰਤ ਅਤੇ ਘ੍ਰਿਣਾ ਨਾਲ ਭਰ ਦਿੱਤਾ। ਸਮੇਂ ਦੇ ਨਾਲ ਨਾਲ ਇਸ ਘ੍ਰਿਣਾ ਵਿਚ ਹੋਰ ਵਾਧਾ ਹੁੰਦਾ ਗਿਆ।
13 ਅਪਰੈਲ 1919 ਨੂੰ ਜਲ੍ਹਿਆਂਵਾਲਾ ਬਾਗ਼ ਦੀ ਘਟਨਾ ਨਾਲ ਪੂਰੇ ਭਾਰਤ ਵਿਚ ਰੋਸ ਦੀ ਲਹਿਰ ਫੈਲ ਗਈ। ਦਰਅਸਲ, 1915 ਦੇ ਡਿਫੈਂਸ ਆਫ਼ ਇੰਡੀਆ ਐਕਟ ਤੋਂ ਹੀ ਇਸ ਘਟਨਾ ਦੇ ਬੀਜ ਬੀਜੇ ਗਏ ਸਨ। ਰੌਲਟ ਐਕਟ ਨੇ ਇਸ ਨੂੰ ਸਿੰਜਿਆ। ਭਾਰਤੀਆਂ ਦੀਆਂ ਮੁਸ਼ਕਾਂ ਕਸਣ ਲਈ ਇਹ ਕਾਨੂੰਨ ਲਿਆਂਦਾ ਸੀ। ਸ਼ੱਕ ਦੇ ਆਧਾਰ ’ਤੇ ਕਿਸੇ ਨੂੰ ਵੀ ਫੜ ਲਓ। ਨਾ ਮੁਕੱਦਮਾ, ਨਾ ਸੁਣਵਾਈ, ਨਾ ਫ਼ਰਿਆਦ। ਸਿੱਧੀ ਸਜ਼ਾ ਕਾਲੇਪਾਣੀ ਜਾਂ ਉਮਰ ਕੈਦ। ਨਾ ਕੋਈ ਅਪੀਲ, ਨਾ ਕੋਈ ਦਲੀਲ, ਨਾ ਕੋਈ ਵਕੀਲ।
ਮੁਜ਼ਾਹਰਿਆਂ ਅਤੇ ਜਲਸਿਆਂ-ਜਲੂਸਾਂ ਦੇ ਡਰ ਤੋਂ ਅੰਗਰੇਜ਼ੀ ਹਕੂਮਤ ਨੇ ਜਨਤਾ ਦੇ ਆਗੂ ਡਾ. ਸੈਫ਼ੂਦੀਨ ਕਿਚਲੂ ਅਤੇ ਡਾ. ਸਤਿਆਪਾਲ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਕੇ ਡਲਹੌਜ਼ੀ ਨਜ਼ਰਬੰਦ ਕਰ ਦਿੱਤਾ। ਊਸੇ ਰੋਸ ਵਿਚ ਤੇ ਆਪਣੇ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਜਲ੍ਹਿਆਂਵਾਲਾ ਬਾਗ਼ ਵਿਚ ਪੰਜਾਬੀ, ਜਿਨ੍ਹਾਂ ਵਿਚ ਹਿੰਦੂ, ਸਿੱਖ ਤੇ ਮੁਸਲਮਾਨ ਵੀ ਸਨ, ਇਕੱਠੇ ਹੋਏ। 13 ਅਪਰੈਲ ਵਿਸਾਖੀ ਦਾ ਦਿਹਾੜਾ ਸੀ। ਕੁਝ ਸ਼ਰਧਾਲੂ ਦਰਬਾਰ ਸਾਹਿਬ ਸੀਸ ਨਿਵਾਉਣ ਅਾਏ ਸਨ। ਉਹ ਵੀ ਜਲਸੇ ਵਿਚ ਸ਼ਾਮਲ ਹੋ ਗਏ। ਜਰਨਲ ਡਾਇਰ ਨੇ ਧਾਰਾ 144 ਲਗਾਈ ਹੋਈ ਸੀ ਤੇ ਇਕੱਠ ਕਾਰਨ ਦੀ ਮਨਾਹੀ ਸੀ। ਇਕ ਮੁਖ਼ਬਰ ਦੇ ਦੱਸਣ ’ਤੇ ਡਾਇਰ ਭੜਕ ਉੱਠਿਆ ਤੇ ਉਸ ਨੇ ਜਾ ਕੇ ਨਿਹੱਥੇ ਲੋਕਾਂ ਉੱਪਰ ਬਿਨਾਂ ਚਿਤਾਵਨੀ ਦਿੱਤਿਆਂ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ। ਗ਼ੈਰ-ਸਰਕਾਰੀ ਅੰਕੜਿਆਂ ਅਨੁਸਾਰ 1000 ਤੋਂ ਵੱਧ ਲੋਕ ਮਾਰੇ ਗਏ ਤੇ 1200 ਤੋਂ ਵੱਧ ਲੋਕ ਜ਼ਖ਼ਮੀ ਹੋਏ। ਅੰਮ੍ਰਿਤਸਰ ਦੇ ਸਿਵਲ ਸਰਜਨ ਅਨੁਸਾਰ 1800 ਮੌਤਾਂ ਹੋਈਆਂ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਊਧਮ ਸਿੰਘ ਆਪਣੇ ਯਤੀਮਖਾਨੇ ਦੇ ਸਾਥੀਆਂ ਨਾਲ ਉੱਥੇ ਪਾਣੀ ਪਿਲਾਉਣ ਦੀ ਸੇਵਾ ਕਰ ਰਿਹਾ ਸੀ ਤੇ ਦਰਿੰਦਗੀ ਦਾ ਇਹ ਕਾਂਡ ਉਸ ਨੇ ਅੱਖੀਂ ਵੇਖਿਆ ਸੀ ਤੇ ਦਰਬਾਰ ਸਾਹਿਬ ਜਾ ਕੇ ਇਸ਼ਨਾਨ ਕਰਕੇ, ਬਦਲਾ ਲੈਣ ਦਾ ਪ੍ਰਣ ਕੀਤਾ ਸੀ।
ਊਧਮ ਸਿੰਘ ਨੇ ਕਰਤਾਰ ਸਿੰਘ ਸਰਾਭੇ ਦੀ ਜੀਵਨੀ ਪੜ੍ਹੀ ਸੀ। ਮਦਨ ਲਾਲ ਢੀਂਗਰਾ ਬਾਰੇ ਸੁਣਿਆ ਹੋਇਆ ਸੀ। ਜਲ੍ਹਿਆਂਵਾਲਾ ਬਾਗ਼ ਕਾਂਡ ਤੋਂ ਬਾਅਦ ਉਸ ਦੇ ਜਿਉਣ ਦਾ ਮਕਸਦ ਹੀ ਬਦਲ ਗਿਆ। ਉਸ ਦਾ ਕੀਤਾ ਹੋਇਆ ਪ੍ਰਣ 21 ਸਾਲਾਂ ਬਾਅਦ 13 ਮਾਰਚ 1940 ਨੂੰ ਉਦੋਂ ਪੂਰਾ ਹੋਇਆ ਜਦੋਂ ਉਸ ਦਿਨ ਬਾਅਦ ਦੁਪਹਿਰ ਤਿੰਨ ਵਜੇ ਵੈਸਟਮਿੰਸਟਰ ਦੇ ਕੈਕਸਟਨ ਹਾਲ ਵਿਚ ਈਸਟ ਇੰਡੀਅਨ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ ਸਾਂਝੀ ਮੀਟਿੰਗ ਸਮੇਂ ਊਧਮ ਸਿੰਘ ਨੇ ਮਾਈਕਲ ਓਡਵਾਇਰ ਤੇ ਉਸ ਦੇ ਸਾਥੀਆਂ ’ਤੇ ਗੋਲੀਆਂ ਦਾਗ਼ ਦਿੱਤੀਆਂ। ਮਾਈਕਲ ਓਡਵਾਇਰ ਤਾਂ ਮੰਚ ਦੀਆਂ ਪੌੜੀਆਂ ਵਿਚ ਹੀ ਡਿੱਗ ਪਿਆ ਤੇ ਮਰ ਗਿਆ। ਲਾਰਡ ਜੈਟਲੈਂਡ ਅਤੇ ਲਾਰਡ ਲੈਮਿੰਗਟਨ ਜ਼ਖ਼ਮੀ ਹੋ ਗਏ। ਖ਼ਬਰ ਫੈਲਣ ਪਿੱਛੋਂ ਸਾਰੇ ਲੰਡਨ ਵਿਚ ਜਿਵੇਂ ਭੂਚਾਲ ਆ ਗਿਆ।
ਜੂਨ 1997 ‘ਚ ਇੰਗਲੈਡ ਸਰਕਾਰ ਵੱਲੋਂ ਰਿਲੀਜ ਕੀਤੀਆਂ ਗਈਆਂ 5 ਫਾਈਲਾਂ (771ਪੰਨੇ) ਤੋਂ ਪਤਾ ਲਗਦਾ ਹੈ ਕਿ ਸ਼ਹੀਦ ਊਧਮ ਸਿੰਘ ਨੇ ਕੈਕਸਟਨ ਹਾਲ ਵਿੱਚ ਇਕੱਲੇ ਮਾਈਕਲ ਓਡਵਾਇਰ ‘ਤੇ ਨਹੀਂ ਬਲਕਿ ਕੁੱਲ ਚਾਰ ਅੰਗਰੇਜ਼ ਅਫਸਰਾਂ ‘ਤੇ ਛੇ ਗੋਲੀਆਂ ਦਾਗੀਆਂ ਜਿਹਨਾਂ ਵਿੱਚ ਮਾਈਕਲ ਓਡਵਾਇਰ ਮੌਕੇ ‘ਤੇ ਹੀ ਮਾਰਿਆ ਗਿਆ ਅਤੇ ਬਾਕੀ ਜ਼ਖਮੀ ਹੋਏ। ਇਹ ਸਾਰੇ ਅਫਸਰ ਭਾਰਤ ਵਿੱਚ ਗਵਰਨਰ ਰਹਿ ਚੁੱਕੇ ਸਨ ਅਤੇ ਭਾਰਤ ਦੀ ਆਜ਼ਾਦੀ ਦੇ ਵਿਰੋਧੀ ਸਨ। ਲੇਖਕ ਜੋਰਾਵਰ ਸਿੰਘ ਤਰਸਿੱਕਾ ।
ਪੂਰੇ ਇੱਕੀ ਸਾਲ, ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਦੀ ਘਟਨਾ, ਊਧਮ ਸਿੰਘ ਦੇ ਸੀਨੇ ਵਿਚ ਅੱਗ ਵਾਂਗ ਬਲਦੀ ਰਹੀ ਤੇ ਬੇਕਸੂਰ ਨਿਹੱਥੇ ਪੰਜਾਬੀਆਂ ਦੀਆਂ ਚੀਕਾਂ ਉਸ ਦੇ ਕੰਨਾਂ ਵਿਚ ਗੂੰਜਦੀਆਂ ਰਹੀਆਂ। ਜਨਰਲ ਡਾਇਰ ਤੱਕ ਪੁੱਜਣ ਲਈ ਉਹ ਕਦੇ ਉਦੈ ਸਿੰਘ, ਕਦੇ ਸ਼ੇਰ ਸਿੰਘ, ਕਦੇ ਊਦਨ ਸਿੰਘ, ਕਦੇ ਊਧਮ ਸਿੰਘ, ਮੁਹੰਮਦ ਸਿੰਘ ਆਜ਼ਾਦ, ਆਜ਼ਾਦ ਸਿੰਘ, ਬਾਵਾ, ਫਰੈਂਕ ਬ੍ਰਾਜ਼ੀਲ ਬਣ ਕੇ ਯਤਨ ਕਰਦਾ ਰਿਹਾ। ਸ਼ਾਇਦ ਹੀ ਕੋਈ ਅਜਿਹਾ ਇਨਕਲਾਬੀ ਜਾਂ ਆਜ਼ਾਦੀ ਘੁਲਾਟੀਆ ਹੋਵੇਗਾ ਜਿਸ ਨੇ ਆਪਣੇ ਮਕਸਦ ਨੂੰ ਪੂਰਾ ਕਰਨ ਲਈ ਇੰਨੇ ਨਾਮ ਤਬਦੀਲ ਕੀਤੇ ਹੋਣ।
ਸ਼ਹੀਦ ਊਧਮ ਸਿੰਘ ਨੇ ਸਿਰਫ਼ ਆਪਣੇ ਨਾਮ ਹੀ ਨਹੀਂ ਬਦਲੇ, ਆਪਣੀ ਮੰਜ਼ਿਲ ਸਰ ਕਰਨ ਲਈ ਉਸ ਨੇ ਵੱਖ ਵੱਖ ਦੇਸ਼ਾਂ ਅਤੇ ਮਹਾਂਦੀਪਾਂ ਦੀਆਂ ਯਾਤਰਾਵਾਂ ਵੀ ਕੀਤੀਆਂ। ਕਦੇ ਸੜਕ ਰਾਹੀਂ, ਕਦੇ ਸਮੁੰਦਰਾਂ ਰਾਹੀਂ। ਜਦ ਤੱਕ ਉਸ ਨੇ ਆਪਣਾ ਮਿਸ਼ਨ ਪੂਰਾ ਨਹੀਂ ਕੀਤਾ, ਉਹ ਕਦੇ ਚੈਨ ਨਾਲ ਨਹੀਂ ਬੈਠਾ। ਉਹ ਗ਼ਦਰੀ ਬਾਬਿਆਂ ਨੂੰ ਮਿਲਿਆ, ਕ੍ਰਾਂਤੀਕਾਰੀਆਂ ਕੋਲ ਜਾਂਦਾ ਰਿਹਾ। ਉਨ੍ਹਾਂ ਲਈ ਹਥਿਆਰਾਂ ਦਾ ਪ੍ਰਬੰਧ ਵੀ ਕਰਦਾ ਰਿਹਾ। ਕਮਾਲ ਦੀ ਗੱਲ ਹੈ: ਆਪਣੇ ਸਾਥੀਆਂ ਨਾਲ ਉਹ ਇਹੋ ਜਿਹਾ ਵਿਵਹਾਰ ਕਰਦਾ, ਸਾਰੇ ਉਸ ਨੂੰ ‘ਫੜ੍ਹਾਂ ਮਾਰਨ ਵਾਲਾ’ ਹੀ ਸਮਝਦੇ ਸਨ। ਉਸ ਦੀਆਂ ਗੱਲਾਂ ਨੂੰ ਕਦੇ ਗੰਭੀਰਤਾ ਨਾਲ ਨਹੀਂ ਸੀ ਲੈਂਦੇ। ਉਲਟਾ ਉਸ ਨੂੰ ਕਹਿੰਦੇ ਸਨ…: ‘‘ਤੂੰ ਕਦੇ ਵੀ ਥੇਮਜ਼ ਦੇ ਪਾਣੀਆਂ ਨੂੰ ਅੱਗ ਨਹੀਂ ਲਾ ਸਕੇਂਗਾ।’’
13 ਮਾਰਚ 1940 ਨੂੰ ਊਧਮ ਸਿੰਘ ਨੇ ਸੱਚਮੁੱਚ ਥੇਮਜ਼ ਦੇ ਪਾਣੀਆਂ ਨੂੰ ਅੱਗ ਲਾ ਦਿੱਤੀ। ਇੰਗਲੈਂਡ ਵਿਚ ਉਸ ਦੇ ਦੋਸਤ ਤਾਂ ਚਕਿੱਤ ਹੀ ਰਹਿ ਗਏ। ਪੂਰਾ ਬਰਤਾਨੀਆ, ਭਾਰਤ ਤੇ ਵਿਸ਼ਵ ਭਰ ਵਿਚ ਇਸ ਸਾਹਸੀ ਕਾਰਨਾਮੇ ਦੇ ਚਰਚੇ ਹੋਣ ਲੱਗੇ। ਮਾਈਕਲ ਉਡਵਾਇਰ ਨੂੰ ਮਾਰ ਕੇ ਤੇ ਉਸ ਦੇ ਸਹਿਯੋਗੀਆਂ ਨੂੰ ਜ਼ਖ਼ਮੀ ਕਰਕੇ ਊਧਮ ਸਿੰਘ ਘਟਨਾ ਵਾਲੇ ਸਥਾਨ ਤੋਂ ਭੱਜਿਆ ਨਹੀਂ। ਉਸ ਮੌਕੇ ਦੀ ਤਸਵੀਰ ਵਿਚ ਊਹ ਮੁਸਕਰਾ ਰਿਹਾ ਦਿਸਦਾ ਹੈ ਤੇ ਮਾਣ ਨਾਲ ਭਰਿਆ ਹੋਇਆ ਹੈ। ਊਧਮ ਸਿੰਘ ਨੂੰ ਗਿਆਨ ਸੀ, ਉਸ ਨੂੰ ਫਾਂਸੀ ਦੀ ਸਜ਼ਾ ਮਿਲੇਗੀ। ਉਹ ਕਹਿੰਦਾ ਹੈ, ‘‘ਮੈਂ ਆਪਣੇ ਸ਼ਹੀਦ ਸਾਥੀਆਂ ਕੋਲ ਜਾ ਰਿਹਾ ਹਾਂ।’’

ਅੰਗ : 866

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1। ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ ‘ਧੂਪ ਦੀਪ’ ਦੀ ਕ੍ਰਿਆ ਹੈ।1। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।4।12।14।

ਜੈਸੇ ਜਲ ਤੇ ਬੁਦਬੁਦਾ
ਉਪਜੈ ਬਿਨਸੈ ਨੀਤ
ਜਗ ਰਚਨਾ ਤੈਸੇ ਰਚੀ
ਕਹੁ ਨਾਨਕ ਸੁਨਿ ਮੀਤ (ਮਹਲਾ ੯ )

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥ जब लगु तुटै नाही मन भरमा तब लगु मुकतु न कोई ॥ कहु नानक दइआल सुआमी संतु भगतु जनु सोई ॥२॥५॥३६॥

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक! कह– (पहरावों से भगत नहीं बन जाते) जिस मनुष्य पर मालिक-प्रभू खुद दयावान होता है (और, उसको नाम की दाति देता है) वही मनुष्य संत है भगत है।2।5।36।

ਅੰਗ : 680

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

गूजरी महला ३ ॥ तिसु जन सांति सदा मति निहचल जिस का अभिमानु गवाए ॥ सो जनु निरमलु जि गुरमुखि बूझै हरि चरणी चितु लाए ॥१॥ हरि चेति अचेत मना जो इछहि सो फलु होई ॥ गुर परसादी हरि रसु पावहि पीवत रहहि सदा सुखु होई ॥१॥ रहाउ ॥ सतिगुरु भेटे ता पारसु होवै पारसु होइ त पूज कराए ॥ जो उसु पूजे सो फलु पाए दीखिआ देवै साचु बुझाए ॥२॥

राग गूजरी में गुरु अमरदास जी की बाणी, परमात्मा जिस मनुष्य का अहंकार दूर कर देता है, उस मनुष्य को शांति प्राप्त हो जाती है, उस की अकल (माया-मोह से) डोलनी हट जाती है। जो मनुष्य गुरु की शरण में जा कर ( यह भेद ) समझ लेता है , और परमात्मा के चरणों में अपना मन जोड़ता है, वह मनुष्य पवित्र जीवन वाला बन जाता है ॥੧॥ हे (मेरे गाफिल मन! परमात्मा को याद करता रह, तुझे वही फल मिलेगा जो तू माँगेगा। ( गुरु की शरण पडो) गुरु की कृपा के साथ तू परमात्मा के नाम का रस हासिल कर लेगा, और , अगर तू उस रस को पिता रहेगा, तो तुझे सदा आनंद मिलता रहेगा ॥੧॥ रहाउ॥ जब किसी मनुष्य को गुरु मिल जाता है तब वह पारस बन जाता है (वह और मनुष्यों को भी ऊँचे जीवन वाला बनाने योग्य हो जाता है), जब वह पारस बनता है तब लोगों से आदर और मान हासिल करता है। जो भी मनुष्य उस का आदर करता है वह (ऊँचा आत्मिक जीवन रूप) फल प्राप्त करता है। (पारस बना हुआ मनुष्य दूसरों को भी ऊँचे जीवन की) शिक्षा देता है, और, सदा-थिर रहने वाले प्रभु की समझ देता है॥२॥

ਅੰਗ : 491

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥

ਅਰਥ: ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ॥ ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥

ਜਦ ਤੁਸੀ ਰੱਬ ਨਾਲ ਗੱਲਬਾਤ ਕਰਦੇ ੳ
ਆਪਣਾ ਦੁੱਖ ਸੁੱਖ ਪਰਮਾਤਮਾ ਨਾਲ ਸਾਂਝਾ ਕਰਦੇ ੳ
ਤਾ ਪ੍ਰਮਾਤਮਾ ਵੀ ਦੁੱਖ ਵਿਚ ਤੁਹਾਡੀ ਬਾਹ ਨਹੀ ਛੱਡ ਦੇ
ਸੁੱਖ ਵਿੱਚ ਵੀ ਹਮੇਸ਼ਾ ਅੰਗ ਸੰੰਗ ਸਹਾਈ ਹੁੰਦੇ ਨੇ ਜੀ
ਪ੍ਰਮਾਤਮਾ ਤੇ ਭਰੋਸਾ ਰੱਖੋ

Begin typing your search term above and press enter to search. Press ESC to cancel.

Back To Top