रागु सोरठि बानी भगत रविदास जी की ੴ सतिगुर प्रसादि ॥ दुलभ जनमु पुंन फल पाइओ बिरथा जात अबिबेकै ॥ राजे इंद्र समसरि ग्रिह आसन बिनु हरि भगति कहहु किह लेखै ॥१॥ न बीचारिओ राजा राम को रसु ॥ जिह रस अन रस बीसरि जाही ॥१॥ रहाउ ॥ जानि अजान भए हम बावर सोच असोच दिवस जाही ॥ इंद्री सबल निबल बिबेक बुधि परमारथ परवेस नही ॥२॥ कहीअत आन अचरीअत अन कछु समझ न परै अपर माइआ ॥ कहि रविदास उदास दास मति परहरि कोपु करहु जीअ दइआ ॥३॥३॥
अर्थ: राग सोरठि में भगत रविदास जी की बाणी। अकाल पुरख एक है और सतिगुरू की कृपा द्वारा मिलता है। यह मनुष्य जन्म बहुत मुश्किल से मिलता है, (पहले किए) भले कामों के फल स्वरूप हमें मिला है, परन्तु हमारी अज्ञानता में यह व्यर्थ ही जा रहा है, (हमने कभी सोचा ही नहीं कि) जे प्रभू की बंदगी से दूर रहे तो (देवतायों के) राजा इन्दर के स्वर्ग के महल भी किसी काम न आएंगे ॥१॥ (हम मायाधारी जीवों ने) जगत-प्रभू परमात्मा के नाम के उस आनंद को कभी नहीं विचारा, जिस आनंद की बरकत से (माया के) और सारे चस्के दूर हो जाते हैं ॥१॥ रहाउ ॥ (हे प्रभू!) जानते बुझते हुए भी हम पागल और मुर्ख बने हुए हैं, हमारी उम्र के दिन (माया की ही) अच्छी बुरी विचारों में बीत रहे हैं, हमारी काम-वाश़ना बढ रही है, विचार-शक्ति घट रही है, इस बात को हमने कभी नहीं सोचा की हमारी सब से बड़ी जरुरत क्या है ॥२॥ हम कहते कुछ हैं और करते कुछ ओर हैं, माया इतनी बलवान हो रही है कि हमें (अपनी मुर्खता की) समझ ही नहीं होती। (हे प्रभू!) तेरा दास रविदास कहता है – मैं अब इस (मुर्ख-पुने) से निरलेप हो गया हूँ, (मेरे अनजानपुने पर) गुस्सा ना करना और मेरी आत्मा पर मेहर करना ॥३॥३॥
ਅੰਗ : 658
ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥ (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ – ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥
ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ ਮਹੱਲਾ
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ।
ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿੱਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿੱਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ. ਵਣਜਾਰਾ ਬੇਦੀ ਨੇ ‘ਮੁਹੱਲਾ` ਨੂੰ ਅਰਬੀ ਦੇ ਸ਼ਬਦ ਮਹਲੱਹੇ ਦਾ ਤਦਭਵ ਦੱਸਿਆ ਹੈ। ਜਿਸ ਦਾ ਭਾਵ ਉਸ ਸਥਾਨ ਤੋਂ ਹੈ ਜਿੱਥੇ ‘ਫ਼ਤਹ` ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਪਹਿਲਾ ਇਹ ਸ਼ਬਦ ਇਸੇ ਭਾਵ ਵਿੱਚ ਵਰਤਿਆ ਜਾਂਦਾ ਜਦੋਂ ਮਿਥੇ ਹੋਏ ਅਸਥਾਨ ਉੱਪਰ ਕੋਈ ਦਲ ਕਾਬਜ ਹੋ ਜਾਂਦਾ ਤਾਂ ਉੱਥੇ ਹੀ ਦਰਬਾਰ ਲੱਗਦਾ ਹੈ ਸ਼ਾਸਤਰਧਾਰੀ ਤੇਗਾਂ ਦੇ ਕਮਾਲ ਵਿਖਾਉਂਦੇ ਪਰ ਹੌਲੀ-ਹੌਲੀ ਇਹ ਸ਼ਬਦ ਜਲੂਸ ਲਈ ਪ੍ਰਚਲਿਤ ਹੋ ਗਿਆ ਜੋ ਫ਼ੌਜੀ ਸੱਜ ਪੱਜ ਕੇ ਨਗਾਰਿਆਂ ਦੀ ਚੋਟ ਨਾਲ ਆਨੰਦਪੁਰ ਸਾਹਿਬ ਵਿੱਚ ਇੱਕ ਗੁਰਧਾਮ ਤੋਂ ਦੂਜੇ ਗੁਰਧਾਮਾ ਦੀ ਯਾਤਰਾਂ ਲਈ ਨਿਕਲਦਾ ਸੀ।
ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿੱਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇੱਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇੱਕ ਖਾਸ ਹਮਲੇ ਦੀ ਥਾਂ ‘ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿੱਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿੱਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿੱਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿੱਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿੱਚ ਧੜਾ-ਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਿਲ ਹੋਣ ਲੱਗੇ। ‘ਹੋਲਾ ਮਹੱਲਾ’ ਸਾਨੂੰ ਇੱਕ ਉਪਦੇਸ਼ ਦਿੰਦਾ ਹੈ। ਜਦ ਤਕ ਇਸ ਜਗਤ ਵਿੱਚ ਮਚ ਰਹੇ ‘ਮਹੱਲੇ’ ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਿਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ। ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫਲ ਕਰੀਏ ਤਾਂ ਸਾਨੂੰ ਪਿਤਾ ਕਲਗੀਧਰ ਦਾ ਦੱਸਿਆ ਉਦੇਸ਼ ਚੇਤੇ ਰੱਖਣਾ ਚਾਹੀਦਾ ਹੈ। ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉੱਦਮੀ ਜੀਵਨ ਲੈ ਕੇ ਆਪਣੀ ਤਕਦੀਰ ਨੂੰ ਨਵੇਂ ਸਿਰਿਓਂ ਘੜਨਾ ਚਾਹੀਦਾ ਹੈ।
ਜੋਰਾਵਰ ਸਿੰਘ ਤਰਸਿੱਕਾ ।
वडहंसु महला ५ घरु २ ੴ सतिगुर प्रसादि मेरै अंतरि लोचा मिलण की पिआरे हउ किउ पाई गुर पूरे ॥ जे सउ खेल खेलाईऐ बालकु रहि न सकै बिनु खीरे ॥ मेरै अंतरि भुख न उतरै अमाली जे सउ भोजन मै नीरे ॥ मेरै मनि तनि प्रेमु पिरम का बिनु दरसन किउ मनु धीरे॥१॥ सुणि सजण मेरे प्रीतम भाई मै मेलिहु मित्रु सुखदाता ॥ ओहु जीअ की मेरी सभ बेदन जाणै नित सुणावै हरि कीआ बाता ॥ हउ इकु खिनु तिसु बिनु रहि न सका जिउ चात्रिकु जल कउ बिललाता ॥ हउ किआ गुण तेरे सारि समाली मै निरगुण कउरखि लेता ॥२॥
राग वडहंस , घर २ में गुरु अर्जनदेव जी की बाणी। अकाल पुरख एक है और सतगुरु की कृपा द्वारा मिलता है। हे प्यारे! मेरे मन में (गुरु को) मिलने की तीव्र इच्छा है, मैं किस प्रकार पूरे गुरु को खोजूं ?अगर बालक को सौ खेलों के साथ खिलाया जाए (बहलाया जाये), तो भी वह दूध के बिना नहीं रह सकता। (उसी प्रकार) हे सखी! अगर मुझ सौ भोजन भी दिए जाएँ, तो भी मेरे अंदर (बस्ती प्रभु-मिलाप की) भूख ख़त्म नहीं हो सकती। मेरे मन में,मेरे हृदय में प्यारे प्रभु का नाम बस रहा है, और (उस के) दर्शन के बिना मेरा मन शांति हासिल नहीं कर सकता॥१॥ हे मेरे सज्जन! हे मेरे प्यारे भाई! (मेरी विनती) सुन! और मुझे आत्मिक आनंद देने वाला मित्र-गुरु मिला दे। वह (गुरु) मेरी जिंद (जान)की सारी पीड़ा जानता है, और मुझे परमात्मा की सिफत-सलाह की बातें सुनाता है। में उस (परमात्मा) के बिना तनिक भर समय भी नहीं रह सकता (मेरी हालत ऐसी है) जैसे पपीहा बरखा की बूँद की खातिर बिलकता है। (हे प्रभु!) तेरे कौनकौन से गुण याद कर के में अपने हृदये में बसायूँ ?तूं मुझे गुण-हीन को (सदा) बचा लेता है॥२॥
ਅੰਗ : 564
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥
ਅਰਥ: ਰਾਗ ਵਡਹੰਸ , ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ, ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ, ਤੇ (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ॥੧॥ ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ! ਤੇ ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਮੇਰੀ ਹਾਲਤ ਇੰਜ ਹੈ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ। (ਹੇ ਪ੍ਰਭੂ!) ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ॥੨॥
रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥
अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥
ਅੰਗ : 666
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥
धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥
ਅੰਗ : 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥
सोरठि महला ५ ॥ गुर अपुने बलिहारी ॥ जिनिपूरन पैज सवारी ॥ मन चिंदिआ फलु पाइआ ॥ प्रभु अपुना सदा धिआइआ ॥१॥ संतहु तिसु बिनुअवरु न कोई ॥ करण कारण प्रभु सोई ॥ रहाउ ॥ प्रभि अपनै वर दीने ॥ सगल जीअ वसि कीने ॥ जन नानक नामु धिआइआ ॥ ता सगले दूखमिटाइआ ॥२॥५॥६९॥
हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाही मुराद प्राप्त कर लेता है, जो मनुख सदा अपने प्रभु का ध्यान करता है॥१॥ हे संत जनों! उस परमात्मा के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥