ਨੂੰਨ ਨਿਕਲ ਚਲ ਘੋੜਿਆ ਕਿਲੇ ਦੀ ਵਲ
ਅਸਾਂ ਪਾਵਣਾਂ ਨਹੀਂ’ ਦੂਜੀ ਵਾਰ ਫੇਰਾ ।
ਗੋਲੀ ਲੱਗੀ ਐ ਕਹਿਰ ਕਲੂਰ ਵਾਲੀ
ਘਾਇਲ ਹੋਇਆ ਏ ਅੱਜ ਅਸਵਾਰ ਤੇਰਾ ।
ਮੇਰੇ ਬਾਂਕਿਆ ਛੈਲ ਛਬੀਲਿਆ ਓ
ਹੈਂ ਤੂੰ ਸੈਆਂ ਮੈਦਾਨਾਂ ਦਾ ਯਾਰ ਮੇਰਾ ।
ਕਾਦਰਯਾਰ ਜੇ ਲੈ ਚਲੇਂ ਅੱਜ ਡੇਰੇ
ਤੇਰਾ ਕਦੀ ਨਾ ਭੁੱਲਸੀ ਪਿਆਰ ਸ਼ੇਰਾ।
ਬਾਤਾਂ ਨਲਵੇ ਸਰਦਾਰ ਦੀਆਂ ~8
* (ਸਰਦਾਰ ਹਰੀ ਸਿੰਘ) ਦੇ ਦਬਦਬੇ ਦਾ ਐਸਾ ਸਿੱਕਾ ਅਫ਼ਗਾਨਾਂ ਦੇ ਦਿਲਾਂ ਤੇ ਬੈਠ ਗਿਆ ਸੀ ਕਿ ਅੱਜ ਤੱਕ ਹਰੀਆ ਆਖ ਕੇ ਉਸ ਦਾ ਨਾਮ ਦਹਰਾੳਂਦੇ ਹਨ ਅਤੇ ਪਿਸ਼ਾਵਰ ਦੇ ਨੇੜੇ ਦੇ ‘ਲਾਕੇ ਵਿਚ ਮਾਵਾਂ ਆਪਣੇ ਨਿਆਣਿਆਂ ਨੂੰ ਡਰਾਵਾ ਉਸਦੇ ਨਾਮ ਦਾ ਵਰਤਦੀਆਂ ਹਨ।(ਸ.ਮ.ਲਤੀਫ)
* ਇਲਾਕਾ ਪਿਸ਼ਾਵਰ ਮੇਂ ਤੋ ਇਸ ਕਦਰ ਇਸ ਕਾ ਰੋਅਬ ਥਾ ਕਿ ਮਾਏਂ ਅਪਨੇ ਸ਼ੀਰ ਖੋਰ ਬੱਚੋਂ ਕੋ ਕਹਾ ਕਰਤੀ ਥੀਂ ਕਿ ਅਗਰ ਤੁਮ ਨੇਕ ਨਹੀਂ ਬਨੋਗੇ ਤੋ ਹਰੀ ਸਿੰਘ ਤੁਮ ਕੋ ਪਕੜ ਕਰ ਲੇ ਜਾਏਗਾ ਔਰ ਛੋਟੇ ਛੋਟੇ ਬੱਚੇ ਤੋ ਹਰੀ ਸਿੰਘ ਕੋ ਏਕ ਹਊਆ ਖਿਆਲ ਕਰਤੇ ਥੇ।(ਮੀਰ ਅਹਿਮਦ)
* ਸ਼ਕਲ ਸੂਰਤ , ਵਰਤਾਓ , ਖੁੱਲ ਕੇ ਗੱਲ ਕਰਨ ਦਾ ਅੰਦਾਜ਼ ਅਤੇ ਉਹਦੀਆਂ ਆਦਤਾਂ ਰਣਜੀਤ ਸਿੰਘ ਵਰਗੀਆਂ ਸਨ(ਮੋਹਨ ਲਾਲ)
*ਮਹਾਰਾਜਾ ਰਣਜੀਤ ਸਿੰਘ, ਸਰਦਾਰ ਹਰੀ ਸਿੰਘ ਨਲਵਾ ਦੇ ਚੰਗੇ ਕਿਰਦਾਰ ਤੇ ਉੱਚੇ ਇਖਲਾਕ ਦੀ ਬਹੁਤ ਕਦਰ ਕਰਦਾ ਸੀ(ਸ.ਲ.ਸੂਰੀ)
*ਆਪਣੇ ਸਮੇਂ ਦੇ ਸਿੱਖ ਜਰਨੈਲਾਂ ਵਿਚੋਂ ਸਭ ਤੋਂ ਵੱਧ ਉੱਚੇ ਸੁੱਚੇ ਇਖਲਾਕ ਵਾਲਾ ਤੇ ਵੱਧ ਸਤਿਕਾਰਯੋਗ , ਦਲੇਰੀ ਤੇ ਬਹਾਦਰੀ ਦਾ ਪੁੰਜ ਸੀ। ਉਹਦਾ ਦਰਬਾਰ ਵਿੱਚ ਉੱਚ ਥਾਂ ਸੀ ਅਤੇ ਸਿੱਖਾਂ ਲਈ ਇੱਕ ਮਿਸਾਲ ਦਾ ਰੂਪ ਸੀ(ਪਾਨੀਕਰ)
* ਹਰੀ ਸਿੰਘ ਦੇ ਪਿਉ ਦੇ ਵਕਤ ਵੇਲੇ ਲੋਕ ਅਫ਼ਗਾਨਾਂ ਕੋਲੋਂ ਡਰਦੇ ਸਨ ਤੇ ਹਰੀ ਸਿੰਘ ਦੇ ਬਾਅਦ ਅਫ਼ਗਾਨ ਡਰਦੇ ਹਨ ਤੇ ਡਰਦੇ ਰਹਿਣਗੇ।( ਨੰਦ ਗੋਪਾਲ)
* ਜੇਕਰ ਹਰੀ ਸਿੰਘ ਨਲਵਾ ਕੁੱਝ ਹੋਰ ਚਿਰ ਜਿਉਂਦਾ ਰਹਿੰਦਾ ਅਤੇ ਉਸ ਕੋਲ ਅੰਗਰੇਜ਼ਾਂ ਵਾਲੇ ਸਮਾਨ ਤੇ ਸਾਧਨ ਹੁੰਦੇ ਤਾਂ ਉਹ ਕਝ ਮਹੀਨਿਆਂ ਵਿਚ ਹੀ ਖਾਲਸਾ ਰਾਜ ਦੀਆਂ ਹੱਦਾਂ ਵਿਚ ਏਸ਼ੀਆ ਤੇ ਯੂਰਪ ਵੀ ਸ਼ਾਮਲ ਕਰ ਲੈਂਦਾ(ਲੰਡਨ ਦਾ ਇਕ ਅਖਬਾਰ)
* ਸਰਦਾਰ ਹਰੀ ਸਿੰਘ ਨਲਵਾ ਵਾਹਿਦ ਇਕੋ ਇਕ ਜਰਨੈਲ ਸੀ ਜਿਸ ਨੂੰ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਨਾਮ ਤੇ ਸਿੱਕਾ ਚਲਾਉਣ ਦੀ ਇਜ਼ਾਜਤ ਦਿੱਤੀ।
* ਆਸਟ੍ਰੇਲੀਆ ਦੇ ਬਿਲੀਆਨਾਇਰ ਮੈਗਜ਼ੀਨ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ ਵਿਸ਼ਵ ਇਤਿਹਾਸ ਦੇ 10 ਮਹਾਨ ਜੇਤੂ ਜਰਨੈਲਾਂ ਦੀ ਸ਼੍ਰੇਣੀ ਵਿਚ ਸਰਦਾਰ ਹਰੀ ਸਿੰਘ ਨਲਵੇ ਨੂੰ ਪਹਿਲੇ ਸਥਾਨ ‘ਤੇ ਰੱਖਿਆ ਗਿਆ ਹੈ।
ਮਹਾਰਾਜਾ ਸਾਹਬ ਨੇ ਆਪਣੇ ਇਸ ਜਰਨੈਲ ਦੀ ਸਮਾਧ ਜਮਰੌਦ ਦੇ ਕਿਲੇ ਵਿਚ ਬਣਵਾਈ , ਨਾਲ ਹੀ ਗੁਰੂ ਘਰ ਬਣਾ ਕੇ ਗ੍ਰੰਥੀ ਸਿੰਘ ਰਖ ਦਿੱਤਾ ,ਜਿਸ ਨੂੰ ਸਰਕਾਰੀ ਖਜ਼ਾਨੇ ਵਿਚੋਂ ਅੰਗਰੇਜ਼ਾਂ ਦੇ ਮੁਲਕ ਤਕਸੀਮ ਕਰਨ ਤਕ ਤਨਖਾਹ ਮਿਲਦੀ ਰਹੀ, ਸਾਲ 2019 ਵਿਚ ਕਈ ਦਹਾਕਿਆਂ ਬਾਅਦ ਪਿਸ਼ਾਵਰੀ ਸਿੱਖਾਂ ਨੇ ਵੰਡ ਤੋਂ ਬਾਅਦ ਇਸ ਸਮਾਧ ਤੇ ਸਰਦਾਰ ਨੂੰ ਅਕੀਦਤ ਦੇ ਫੁੱਲ ਭੇਂਟ ਕੀਤੇ
ਬਲਦੀਪ ਸਿੰਘ ਰਾਮੂੰਵਾਲੀਆ
30 ਅਪ੍ਰੈਲ 1837 ਸ਼ਹਾਦਤ ਸਰਦਾਰ ਹਰੀ ਸਿੰਘ ਨਲੂਆ
ਜ਼ੋਏ-ਜ਼ਾਹਰਾ ਰਹੇ ਨਾ ਜ਼ਰਾ ਕਾਇਮ,
ਐਸਾ ਸਿੱਖਾਂ ਪਠਾਣਾਂ ਨੂੰ ਡੰਗਿਆ ਜੀ।
ਹਰੀ ਸਿੰਘ ਸਰਦਾਰ ਤਲਵਾਰ ਫੜਕੇ,
ਮੂੰਹ ਸੈਆਂ ਪਠਾਣਾਂ ਦਾ ਰੰਗਿਆ ਜੀ।
ਅੱਜ ਸਰਦਾਰ ਦੇ ਸ਼ਹੀਦੀ ਦਿਹਾੜੇ ਤੇ ਸਰਦਾਰ ਦੀ ਸ਼ਹੀਦੀ ਤੇ ਕਿਰਦਾਰ ਬਾਰੇ ਓਹ ਗੱਲਾਂ ਸਾਂਝੀਆਂ ਕਰਨ ਦੀ ਕੋਸ਼ਿਸ਼ ਕਰਦੇ ਆ ਜਿਨ੍ਹਾਂ ਬਾਰੇ ਸਾਨੂੰ ਘੱਟ ਪਤਾ।
ਇੱਕ ਵਾਰ ਸਰਦਾਰ ਆਪਣੇ 100 ਕ ਸਵਾਰਾਂ ਨਾਲ਼ ਮਿਚਨੀ ਦੇ ਇਲਾਕੇ ਚ ਸ਼ਿਕਾਰ ਕਰ ਰਿਹਾ ਸੀ ਜਦੋਂ ਇੱਕ ਹਿੰਦੂ ਫਰਿਆਦ ਲੈ ਕੇ ਆਇਆ ਕਿ ਓਹਦੀ ਘਰਵਾਲ਼ੀ ਨੂੰ ਵਿਆਹ ਦੇ ਮੰਡਪ ਤੋਂ ਅਫ਼ਗ਼ਾਨ ਚੱਕ ਕੇ ਮਿਚਨੀ ਦੇ ਖਾਨ ਕੋਲ ਲੈ ਗਏ ਨੇ ਤਾਂ ਸਰਦਾਰ ਨੇ 100 ਸਵਾਰਾਂ ਨਾਲ਼ ਮਿਚਨੀ ਤੇ ਚੜ੍ਹਾਈ ਕੀਤੀ, ਖਾਨ ਕੋਲ਼ 5000 ਫੌਜ ਸੀ, ਓਹ 500 ਦਾ ਜੱਥਾ ਲੈ ਕੇ ਆਇਆ ਤੇ ਲੜਾਈ ਚ ਮਰਿਆ ਗਿਆ, ਫੇਰ ਓਹਦੇ ਪੁੱਤਰ ਨੇ ਫੌਜ ਲੈ ਕੇ ਵੰਗਾਰਿਆ ਤੇ ਓਹ ਵੀ ਮਰਿਆ ਗਿਆ ਤੇ ਕਿਲੇ ਤੇ ਸਿੰਘਾਂ ਦਾ ਕਬਜ਼ਾ ਹੋ ਗਿਆ
ਸਿੰਘਾਂ ਦੀ ਬਹਾਦੁਰੀ ਦੇਖ ਕੇ ਕਈ ਅਫ਼ਗ਼ਾਨ ਔਰਤਾਂ ਨੇ ਅੰਮ੍ਰਿਤ ਛਕ ਕੇ ਸਿੱਖ ਫੌਜੀਆਂ ਨਾਲ਼ ਵਿਆਹ ਕਰਾ ਲਏ
ਫ਼ਰਾਂਸੀਸੀ ਲੇਖਕ ਡਾਰਮਸਟੇਟਰ ਲਿਖਦਾ ਹੈ ਕਿ ਹਰੀ ਸਿੰਘ ਹਰ ਸਾਲ ਯੂਸਫਜ਼ਈ ਪਠਾਣਾਂ ਤੋਂ ਟੈਕਸ ਲੈਣ ਜਾਂਦਾ ਸੀ ਤੇ ਸਰਦਾਰ ਦੇ ਚਲਾਣੇ ਤੋਂ ਕਈ ਸਾਲ ਬਾਦ ਤੱਕ ਮਾਵਾਂ ਬਚਿਆ ਨੂੰ ਹਰੀ ਸਿੰਘ ਦਾ ਨਾਂ ਲੈ ਕੇ ਡਰਾਉਂਦੀਆਂ ਸੀ, ਤੇ ਲੇਖਕ ਨੂੰ ਬਜ਼ੁਰਗਾਂ ਨੇ ਓਹ ਥਾਂ ਵੀ ਦਿਖਾਈ ਜਿੱਥੇ ਹਰੀ ਸਿੰਘ ਪਠਾਣਾਂ ਦਾ ਪਿੱਛਾ ਭੇਡਾਂ ਦਾ ਇੱਜੜ ਸਮਝ ਕੇ ਕਰਦਾ ਸੀ
ਅੰਗਰੇਜ਼ਾਂ ਵੇਲੇ ਪੇਸ਼ਾਵਰ ਦਾ ਡਿਪਟੀ ਕਮਿਸ਼ਨਰ ਓਲਫ ਕੈਰੋ ਲਿਖਦਾ ਹੈ ਕਿ ਓਹਦੀ ਨੌਕਰੀ ਵੇਲ਼ੇ ਓਹਨੂੰ ਇੱਕ ਪਠਾਣ ਨੇ ਗੱਲ ਦੱਸੀ ਕਿ ਇੱਕ ਵਾਰ ਸਰਦਾਰ ਜਮਰੌਦ ਦੇ ਕਿਲ੍ਹੇ ਦੇ ਬਾਹਰ ਫਲਾਹੀ ਦੀ ਦਾਤਣ ਕਰਦਾ ਸੀ ਤਾਂ ਇੱਕ ਪਠਾਣ ਓਥੋਂ ਲੰਘਿਆ ਤੇ ਕਹਿਣ ਲੱਗਾ ਤੁਸੀਂ ਪਠਾਣਾਂ ਦੇ ਇਲਾਕੇ ਚ ਬੇਖੌਫ ਇੱਕਲੇ ਤੁਰੇ ਫਿਰਦੇ ਹੋ ਜੇ ਕਿਸੇ ਨੇ ਮਾਰ ਦਿੱਤਾ ਤਾਂ ਸਰਦਾਰ ਕਹਿਣ ਲੱਗਾ ਔਖੀ ਘੜੀ ਚ ਗੁਰੂ ਸਾਡੀ ਰਾਖੀ ਆਪ ਕਰਦਾ ਹੈ,
ਪਠਾਣ ਨੇ ਰੋਹ ਚ ਕਿਹਾ ਮੇਰੇ ਪਿੰਡ ਚ ਮੇਰੇ ਨਾਲ ਲੜਾਈ ਕਰ ਮੈਂ ਵਾਦਾ ਕਰਦਾਂ ਕੋਈ ਤੈਨੂੰ ਕੁਝ ਨਹੀਂ ਕਹੇਗਾ
ਸਰਦਾਰ ਓਹਦੇ ਨਾਲ ਤੁਰ ਪਿਆ, ਪਠਾਣ ਨੇ ਇੱਕ ਤਲਵਾਰ ਤੇ ਢਾਲ ਸਰਦਾਰ ਨੂੰ ਦਿੱਤੀ ਤੇ ਇੱਕ ਆਪ ਲੈ ਲਈ ਤੇ ਪਹਿਲਾ ਵਾਰ ਕੀਤਾ ਸਰਦਾਰ ਨੇ ਡੱਕ ਲਿਆ ਫੇਰ ਸਰਦਾਰ ਨੇ ਵਾਰ ਕੀਤਾ ਤਲਵਾਰ ਢਾਲ ਦੇ ਦੋ ਟੁਕੜੇ ਕਰਕੇ ਪਠਾਣ ਦੀ ਵੱਖੀ ਚੀਰ ਗਈ, ਸਰਦਾਰ ਓਸੇ ਵੇਲੇ ਆਪਣੀ ਦਸਤਾਰ ਨਾਲੋਂ ਕਪੜਾ ਪਾੜ ਕੇ ਓਹਦੇ ਜ਼ਖਮ ਨੂੰ ਬੰਨਣ ਲੱਗ ਪਿਆ, ਸਾਰੇ ਹੈਰਾਨ ਹੋਏ, ਸਰਦਾਰ ਨੇ ਕਿਹਾ ਜਦ ਤੇਰੇ ਹਥ ਚ ਤਲਵਾਰ ਸੀ ਤੂੰ ਮੇਰਾ ਦੁਸ਼ਮਣ ਸੀ ਪਰ ਹੁਣ ਜ਼ਖਮੀ ਹੈਂ ਤੇ ਮੇਰੇ ਗੁਰੂ ਦਾ ਹੁਕਮ ਹੈ ਤੇਰੀ ਹਿਫ਼ਾਜ਼ਤ ਕਰਨੀ
ਓਸ ਨੇ ਪਿੰਡ ਵਾਲਿਆਂ ਨੂੰ ਸਰਦਾਰ ਨੂੰ ਵਾਪਿਸ ਛਡ ਕੇ ਆਉਣ ਨੂੰ ਕਿਹਾ, ਬਾਦ ਚ ਪਤਾ ਲੱਗਣ ਤੇ ਪਠਾਣ ਬਹੁਤ ਪਛਤਾਏ ਕਿ ਅਸੀਂ ਆਪਣੇ ਸਭ ਤੋਂ ਵੱਡੇ ਦੁਸ਼ਮਣ ਨੂੰ ਐਵੇਂ ਹੀ ਛਡ ਦਿੱਤਾ
ਇੱਕ ਵਾਰ ਅੰਗਰੇਜ਼ ਜਨਰਲ ਮਹਾਰਾਜਾ ਨੂੰ ਕਹਿਣ ਲੱਗਾ ਕਿ ਜੇਕਰ ਹਰੀ ਸਿੰਘ ਅੰਗਰੇਜ਼ ਫੌਜ ਦੀ ਅਗਵਾਈ ਕਰੇ ਤਾਂ ਮੈਂ ਤੁਹਾਨੂੰ ਚੀਨ ਵੀ ਜਿੱਤ ਕੇ ਦਿਖਾ ਸਕਦਾ ਹਾਂ, ਸ਼ੇਰੇ ਪੰਜਾਬ ਹੱਸ ਕੇ ਕਹਿਣ ਲੱਗੇ ਕਿ ਹਰੀ ਸਿੰਘ ਨੂੰ ਚੀਨ ਫਤਹਿ ਕਰਨ ਲਈ ਗੋਰੀਆਂ ਬਾਹਵਾਂ ਦੀ ਲੋੜ ਨਹੀਂ ਇਹ ਇੱਕਲਾ ਹੀ ਚੀਨ ਨੂੰ ਫਤਹਿ ਕਰਨ ਦਾ ਵੀ ਦਮ ਰੱਖਦਾ ਹੈ
ਜਦੋਂ ਕੰਵਰ ਨੌਨਿਹਾਲ ਦੇ ਵਿਆਹ ਕਰਕੇ ਦੋ ਤਿਹਾਈ ਖਾਲਸਾ ਫੌਜ ਲਾਹੌਰ ਚ ਸੀ ਤਾਂ ਇਸ ਦਾ ਫਾਇਦਾ ਚੱਕ ਕੇ 50000 ਪਠਾਣਾਂ ਨੇ ਜਮਰੌਦ ਦੇ ਕਿਲੇ ਤੇ ਹਮਲਾ ਕੇ ਦਿੱਤਾ ਜਿੱਥੇ ਸਰਦਾਰ ਮਹਾਂ ਸਿੰਘ ਕੇਵਲ 600 ਸਿਪਾਹੀਆਂ ਨਾਲ਼ ਸੀ
ਜਦੋਂ ਸਰਦਾਰ ਹਰੀ ਸਿੰਘ ਨੂੰ ਹਮਲੇ ਦੀ ਖਬਰ ਪਿਸ਼ਾਵਰ ਦੇ ਕਿਲੇ ਚ ਮਿਲੀ ਤਾਂ ਓਹ ਆਪਣੀ 10000 ਫੌਜ ਨਾਲ਼ ਅੱਜ ਦੇ ਦਿਨ 29 ਅਪ੍ਰੈਲ 1837 ਨੂੰ ਆਪਣੀ ਆਖਰੀ ਮੁਹਿੰਮ ਤੇ ਜਮਰੌਦ ਵੱਲ ਤੁਰ ਪਿਆ ।
30 ਅਪ੍ਰੈਲ ਦੀ ਸਵੇਰ ਨੂੰ ਸਰਦਾਰ ਜਮਰੌਦ ਪਹੁੰਚ ਗਿਆ ਤੇ ਲੜਾਈ ਭਖ ਗਈ, 10000 ਹਜ਼ਾਰ ਖਾਲਸਾ ਫੌਜ ਨੇ ਪੰਜ ਗੁਣਾ ਵੱਧ ਦੁਸ਼ਮਣਾਂ ਦੇ ਪੈਰ ਉਖੇੜ ਦਿੱਤੇ, ਪਰ ਇਸ ਇਸ ਜਿੱਤ ਦੀ ਕੀਮਤ ਬਹੁਤ ਭਾਰੀ ਸੀ, ਸਰਦਾਰ ਦੇ ਗੋਲੀਆਂ ਲੱਗੀਆਂ ਜੋ ਜਾਨ ਲੇਵਾ ਸਾਬਤ ਹੋਈਆਂ
ਸਰਦਾਰ ਜ਼ਖਮੀ ਹਾਲਤ ਵਿੱਚ ਕਿਲੇ ਵਿੱਚ ਵਾਪਸ ਆਇਆ ਤੇ ਆਪਣੇ ਸਰਦਾਰਾਂ ਨੂੰ ਕਿਹਾ ਕਿ ਜਦੋਂ ਤੱਕ ਲਾਹੌਰ ਤੋਂ ਮਦਦ ਨਹੀਂ ਆਉਂਦੀ ਮੇਰੀ ਮੌਤ ਦੀ ਖਬਰ ਗੁਪਤ ਰੱਖੀ ਜਾਵੇ, ਤੇ ਸਰਦਾਰ ਉਸੇ ਰਾਤ 30 ਅਪ੍ਰੈਲ ਨੂੰ ਗੁਰੂ ਮਾਹਰਾਜ ਦੇ ਚਰਨਾਂ ਚ ਜਾ ਹਾਜ਼ਰ ਹੋਇਆ,
ਕਈ ਇਤਿਹਾਸਕਾਰ ਲਿਖਦੇ ਨੇ ਕਿ ਸਰਦਾਰ ਦਾ ਉਸੇ ਰਾਤ ਕਿਲੇ ਚ ਸਸਕਾਰ ਕਰ ਦਿੱਤਾ ਗਿਆ ਪਰ ਗਿਆਨੀ ਗਿਆਨ ਸਿੰਘ ਮੁਤਾਬਕ ਸਸਕਾਰ ਬਾਦ ਚ ਕੀਤਾ ਗਿਆ
ਸਰਦਾਰ ਦੀ ਸ਼ਾਹਦਤ ਦੀ ਖਬਰ ਕਿਲੇ ਦੇ ਅੰਦਰ ਵੀ ਸਿਰਫ ਚੋਣਵੇਂ ਸਰਦਾਰਾਂ ਨੂੰ ਹੀ ਪਤਾ ਸੀ
ਅਫਗਾਨਾਂ ਨੂੰ ਸਰਦਾਰ ਏ ਜ਼ਖਮੀ ਹੋਣ ਦਾ ਪਤਾ ਸੀ ਪਰ ਓਹਨਾਂ ਚ ਸਰਦਾਰ ਦਾ ਏਨਾਂ ਡਰ ਸੀ ਕਿ ਓਹ 12 ਦਿਨ ਕਿਲੇ ਤੇ ਹਮਲਾ ਕਰਨ ਦੀ ਹਿੰਮਤ ਨਹੀਂ ਕਰ ਸਕੇ ਕਿ ਕਿਤੇ ਸਰਦਾਰ ਜਿਊਂਦਾ ਹੀ ਨਾ ਹੋਵੇ
ਏਨੀ ਦੇਰ ਨੂੰ ਲਾਹੌਰ ਤੋਂ 15000 ਫੌਜ ਲੈ ਕੇ ਕੰਵਰ ਨੌਨਿਹਾਲ ਪੇਸ਼ਾਵਰ ਆ ਗਿਆ ਤੇ ਅਫ਼ਗ਼ਾਨ ਪਿੱਛੇ ਮੁੜ ਗਏ
ਜਦੋਂ ਮਹਾਰਾਜਾ ਨੂੰ ਸਰਦਾਰ ਦੀ ਖਬਰ ਮਿਲੀ ਤਾਂ ਓਹਨਾਂ ਕਿਹਾ ਕਿ ਜੇ ਅੱਜ ਮੇਰਾ ਅੱਧਾ ਰਾਜ ਵੀ ਚਲਾ ਜਾਂਦਾ ਤਾਂ ਕੋਈ ਦੁੱਖ ਨਹੀਂ ਸੀ ਕਿਉਂਕਿ ਹਰੀ ਸਿੰਘ ਓਹ ਰਾਜ ਇੱਕ ਹੀ ਦਿਨ ਚ ਮੁੜ ਜਿੱਤ ਸਕਦਾ ਸੀ ਪਰ ਹਰੀ ਸਿੰਘ ਦੀ ਘਾਟ ਪੂਰੀ ਨਹੀਂ ਹੋਣੀ, ਤੇ ਓਹੀ ਹੋਇਆ ਉਸ ਤੋਂ ਬਾਦ ਖਾਲਸਾ ਰਾਜ ਅੱਗੇ ਨਹੀਂ ਵਧ ਸਕਿਆ
ਇਸ ਲੜਾਈ ਬਾਰੇ ਅੰਗਰੇਜ਼ ਅਫ਼ਸਰ ਵਿਲੀਅਮ ਬਾਰ ਲਿਖਦਾ ਹੈ ਕਿ ਕਾਸ਼ ਸਾਡੇ ਜਰਨੈਲ ਵੀ ਲੜਾਈ ਚ ਇਸ ਰੂਪ ਚ ਜਾਣ
ਕਈ ਹਵਾਲਿਆਂ ਤੋਂ ਲੱਗਦਾ ਹੈ ਕਿ ਸਰਦਾਰ ਦੇ ਗੋਲੀਆਂ ਪਿੱਠ ਪਿੱਛੇ ਮਾਰੀਆਂ ਗਈਆਂ ਸੀ ਤੇ ਕਿਸੇ ਆਪਣੇ ਨੇ ਹੀ ਮਾਰੀਆਂ ਸੀ
ਜਦੋਂ ਗੋਲੀਆਂ ਲੱਗੀਆਂ ਤਾਂ ਸਰਦਾਰ ਅਗਲੇ ਪਾਸੇ ਘੋੜੇ ਦੀ ਗਰਦਨ ਤੇ ਡਿੱਗ ਪਿਆ, ਮੰਨਿਆ ਜਾਂਦਾ ਹੈ ਕਿ ਡੋਗਰਿਆਂ ਨੇ ਜਮਾਂਦਾਰ ਖੁਸ਼ਾਲ ਸਿੰਘ ਨਾਲ਼ ਮਿਲ਼ ਕੇ ਫੌਜ ਚੋਂ ਹੀ ਕਿਸੇ ਤੋਂ ਗੋਲੀਆਂ ਚਲਵਾਈਆਂ ਸੀ
1837 ਦੇ ਸ਼ੁਰੂ ਚ ਦਰਬਾਰ ਵਿੱਚ ਇਹ ਖਬਰ ਚੱਲ ਰਹੀ ਸੀ ਕਿ ਹਰੀ ਸਿੰਘ ਨੂੰ ਦੋਬਾਰਾ ਕਸ਼ਮੀਰ ਦਾ ਨਾਜ਼ਿਮ ਨਿਯੁਕਤ ਕੀਤਾ ਜਾ ਰਿਹਾ ਹੈ, ਇਹ ਗੱਲ ਵੀ ਡੋਗਰਿਆਂ ਦੇ ਹੱਕ ਚ ਨਹੀਂ ਸੀ
ਬਾਦ ਵਿੱਚ ਖ਼ੁਸ਼ਾਲ ਸਿੰਘ ਦੋਸਤ ਮੁਹੰਮਦ ਖਾਨ ਨੂੰ ਲਿਖਦਾ ਵੀ ਹੈ ਕਿ ਸਾਡਾ ਸਾਂਝਾ ਦੁਸ਼ਮਣ ਹਰੀ ਸਿੰਘ ਮਾਰਿਆ ਗਿਆ ਹੈ
ਅੰਗਰੇਜ਼ੀ ਰਾਜ ਸਮੇਂ ਅੰਗਰੇਜਾਂ ਦਾ ਜਦੋਂ ਅਫਗਾਨਾਂ ਨਾਲ਼ ਵਾਹ ਪਿਆ ਤਾਂ ਓਹਨਾਂ ਵੀ ਮੰਨਿਆ ਕਿ ਇਹਨਾਂ ਨੂੰ ਕਾਬੂ ਕਰਨਾ ਕਿਸੇ ਚਮਤਕਾਰ ਤੋਂ ਘੱਟ ਨਹੀਂ ਤੇ ਓਹ ਚਮਤਕਾਰ ਸਰਦਾਰ ਹਰੀ ਸਿੰਘ ਨੇ ਕਰ ਦਿਖਾਇਆ ਸੀ ਜਿਸਦਾ ਸਿਰਫ ਨਾਂ ਸੁਣ ਕੇ ਹੀ ਅਫ਼ਗ਼ਾਨ ਮੈਦਾਨ ਛੱਡ ਜਾਂਦੇ ਸੀ
ਇਹ ਸੂਰਮਾ ਸਿਰਫ 46 ਸਾਲ ਦੀ ਉਮਰ ਚ ਖਾਲਸਾ ਰਾਜ ਦੀਆਂ ਹੱਦਾਂ ਦੀ ਰਾਖੀ ਕਰਦਾ ਆਪਣਿਆਂ ਦੇ ਧੋਖੇ ਦਾ ਸ਼ਿਕਾਰ ਹੋ ਗਿਆ ਤੇ ਖਾਲਸਾ ਰਾਜ ਦੇ ਪਤਨ ਦਾ ਮੁੱਢ ਵੀ ਉਸੇ ਦਿਨ ਬੱਝ ਗਿਆ ।
ਵਿਨੇ ਪ੍ਰਤਾਪ ਸਿੰਘ

तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

अर्थ: हे प्रभू! तेरे बिना और कोई दूसरा कुछ कर सकने वाला नहीं है। तूँ सारे जगत को पैदा करने वाला हैं, जो कुछ तूँ करता हैं, वही होता है, (हम जीवों को) तेरी ही शक्ति है, (हमारे) मन में तेरा ही सहारा है। हे नानक जी! सदा ही उस एक परमात्मा का नाम जपते रहो ॥१॥ हे भाई! सब जीवों को दाताँ देने वाला परमात्मा सब जीवों के सिर ऊपर राखा है। हे प्रभू! (हम जीवों को) तेरा ही आसरा है, तेरा ही सहारा है ॥ रहाउ ॥ हे प्रभू! हर जगह हर समय तूँ ही तूँ मौजूद हैं, तूँ ही सदा कायम रहने वाला हैं। हे अपहुँच प्रभू! हे अथाह प्रभू! हे सब से ऊँचे और बेअंत प्रभू! जो मनुष्य तुम्हें याद करते हैं, उनको कोई डर कोई दुःख परेशान नहीं कर सकता। हे नानक जी! गुरू की कृपा से ही (मनुष्य परमात्मा के) गुण गा सकते हैं ॥२॥ हे प्रभू! (जगत में) जो कुछ दिखता है तेरा ही स्वरूप है, हे गुणों के ख़ज़ाने! हे सुंदर गोबिंद! (यह जगत तेरा ही रूप है) हे मनुष्य! सदा उस परमात्मा का सिमरन करते रहो। हे नानक जी! (परमात्मा का सिमरन) परमात्मा की कृपा से ही मिलता है ॥३॥ हे भाई! जिस मनुष्य ने परमात्मा का नाम जपा है, उस से कुर्बान होना चाहिए। उस मनुष्य की संगत में (रह कर) सारा जगत संसार-समुँद्र से पार निकल जाता है। नानक जी कहते हैं – हे प्रभू! मेरी इच्छा पूरी करो जी, मैं (तेरे दर से) तेरे संत जनों के चरणों की धूल माँगता हूँ ॥४॥२॥

ਅੰਗ : 723

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥

सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥

अर्थ :- (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥

ਅੰਗ : 628

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

30 ਅਪ੍ਰੈਲ, ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ
ਵਾਹਿਗੁਰੂ ਲਿਖ ਕੇ ਸ਼ੇਅਰ ਕਰੋ ਜੀ।

ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ।ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ। ਇਧਰ ਸ੍ਰੀ ਗੁਰੂ ਰਾਮਦਾਸ ਜੀ ਨੇ 1 ਸਤੰਬਰ 1581 ਨੂੰ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਬਾਬਾ ਬੁੱਢਾ ਸਾਹਿਬ ਜੀ ਹੱਥੋਂ ਗੁਰਿਆਈ ਦਾ ਤਿਲਕ ਬਖਸ਼ਿਸ਼ ਕੀਤਾ ਅਤੇ ਆਪ ਚੌਥੇ ਗੁਰੂ ਉਸੇ ਦਿਨ ਹੀ ਜੋਤੀ ਜੋਤਿ ਸਮਾ ਗਏ। ਉਸ ਵਕਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ। ਦਸਤਾਰਬੰਦੀ ਦੀ ਰਸਮ ਤੋਂ ਬਾਅਦ ਆਪ ਜੀ ਅਕਤੂਬਰ ਮਹੀਨੇ ਸ੍ਰੀ ਅੰਮ੍ਰਿਤਸਰ ਆ ਗਏ।
ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸੁਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇੱਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿੱਚ ਛੇ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ , 11 ਭੱਟਾਂ ਅਤੇ ਚਾਰ ਗੁਰੂ ਘਰ ਦੇ ਸਿੱਖਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਗੁਰੂ ਸਾਹਿਬ ਜੀ ਨੇ ਆਪਣੀ ਦੇਖ ਰੇਖ ਹੇਠ ਜਿਲਦ ਸਾਜ ਕੀਤੀ ਅਤੇ 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ, ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ’ਤੇ ਪਹਿਲਾ ਹੁਕਮਨਾਮਾ ਲਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ ਕਿਉਂਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ।
ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਬਾਗ਼ੀ ਸ਼ਹਿਜ਼ਾਦਾ ਖੁਸਰੋ ਦੀ ਮਦਦ ਕਰਨ ਦੇ ਜ਼ੁਲਮ ਵਿਚ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਸ ਪੁਸਤਕ ਵਿਚ ਸਿਰਫ ਪਰਮਾਤਮਾ ਦੀ ਉਸਤਤ ਦੇ ਸ਼ਬਦ ਦਰਜ ਕੀਤੇ ਗਏ ਹਨ।
ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਕਾਨੂੰਨ ਯਾਸਾ ਦੇ ਤਹਿਤ ਸ਼ਹੀਦ ਕਰਨ ਦਾ ਫੈਸਲਾ ਕੀਤਾ ਗਿਆ ਇਸ ਧਾਰਾ ਦੇ ਤਹਿਤ ਇੱਕ ਖਾਸ ਗੱਲ ਦਾ ਧਿਆਨ ਰੱਖਣਾ ਜ਼ਰੂਰੀ ਹੁੰਦਾ ਸੀ ਕਿ ਸ਼ਹੀਦ ਹੋਣ ਵਾਲੇ ਦੇ ਲਹੂ ਦਾ ਇੱਕ ਵੀ ਕਤਰਾ ਧਰਤੀ ਤੇ ਨਾ ਡਿੱਗੇ।ਇਸ ਕਾਨੂੰਨ ਦੀ ਵਰਤੋਂ ਕਿਸੇ ਰੱਬੀ ਰੂਹ ਨੂੰ ਸ਼ਹੀਦ ਕਰਨ ਲਈ ਕੀਤੀ ਜਾਂਦੀ ਸੀ ਕਿਉਂਕਿ ਇਹ ਵਿਸ਼ਵਾਸ ਕੀਤਾ ਜਾਂਦਾ ਸੀ ਕਿ ਜੇਕਰ ਕਿਸੇ ਪਾਕ ਪਵਿੱਤਰ ਰੂਹ ਦੇ ਲਹੂ ਦਾ ਇੱਕ ਵੀ ਕਤਰਾ ਧਰਤੀ ਤੇ ਡਿੱਗਿਆ ਤਾਂ ਓਨੀਆਂ ਈ ਹੋਰ ਪਾਕ ਰੂਹਾਂ ਪੈਦਾ ਹੋਣਗੀਆਂ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ‘ ਦੀ ਧੁਨੀ ਜਾਰੀ ਰੱਖੀ ਅੰਤ 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿੱਚ ਹੈ।
ਉਮਦਤ ਤਵਾਰੀਕ ਦਾ ਲਿਖਾਰੀ ਲਿਖਦਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਲਿਖਣ ਲੱਗਿਆਂ ਕਲਮ ਲਹੂ ਦੇ ਹੰਝੂ ਕੇਰਦੀ ਹੈ, ਅੱਖਾਂ ਰੋਂਦੀਆਂ ਹਨ, ਦਿਲ ਪਾਟਦਾ ਹੈ ਅਤੇ ਜਾਨ ਹੈਰਾਨ ਹੁੰਦੀ ਹੈ।ਅਖੀਰ ਮੈਂ ਆਪਣੇ ਸ਼ਬਦਾਂ ਨੂੰ ਇਹਨਾਂ ਸਤਰਾਂ ਵਿਚ ਸਮੇਟਦੀ ਹਾਂ:
ਜਿਹਨੇ ਸਾਹਾਂ ਦੀ ਪੂੰਜੀ ਸਾਨੂੰ ਦਾਨ ਦਿੱਤੀ,ਉਹਦੇ ਉੱਤੋਂ ਅਸੀਂ ਕੀ ਵਾਰਨਾ ਏਂ
ਆਪਣੀ ਮੱਤ ਗੁਰ ਦੇ ਅੱਗੇ ਰੱਖੋ ,ਜੇ ਖੁਦ ਨੂੰ ਤੁਸੀਂ ਸਵਾਰਨਾ ਏਂ
ਬੰਦੇ ਦੀ ਕੀ ਹਸਤੀ ਅੱਗ ਅੱਗੇ ,ਰਾਖ ਇੱਕ ਪਲ ਵਿਚ ਕਰ ਦੇਵੇ
ਸ਼ਹੀਦਾਂ ਦੇ ਸਰਤਾਜ ਨੂੰ ਪੁੱਛੋ ,ਕਿੰਝ ਬਲਦੀ ਅੱਗ ਨੂੰ ਠਾਰਨਾ ਏਂ!!
ਸ਼ਹੀਦਾਂ ਦੇ ਸਰਤਾਜ,ਸ਼ਾਂਤੀ ਦੇ ਪੁੰਜ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ ਕੋਟ ਕੋਟ ਪ੍ਰਣਾਮ।
ਰਜਨੀਸ਼(ਚੰਨ)

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥

अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥

ਅੰਗ : 643

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

Begin typing your search term above and press enter to search. Press ESC to cancel.

Back To Top