ਅੰਮ੍ਰਿਤਸਰ ਦੀ ਪਵਿੱਤਰ ਧਰਤੀ, ਜਿਸ ਨੂੰ ਗੁਰੂ ਨਗਰੀ ਹੋਣ ਦਾ ਮਾਣ ਪ੍ਰਾਪਤ ਹੈ। ਅੰਮ੍ਰਿਤਸਰ ਤੋਂ ਥੋੜੀ ਹੀ ਦੂਰ ਪਿੰਡ ਹੈ ਗੁਰੂ ਕੀ ਵਡਾਲੀ। ਇਸ ਪਿੰਡ ਵਿਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਘਰ ਅਤੇ ਮਾਤਾ ਗੰਗਾ ਜੀ ਦੀ ਕੁੱਖੋਂ ਪ੍ਰਕਾਸ਼ ਹਾੜ ਵਦੀ 7, 21 ਹਾੜ ਸੰਮਤ 1652 ਬਿਕ੍ਰਮੀ ਮੁਤਾਬਕ 19 ਜੂਨ 1595 ਈ ਨੂੰ ਜਨਮ ਲਿਆ। ਇਸੇ ਕਰਕੇ ਉਸ ਨਗਰ ਨੂੰ ਅੱਜ ‘ਗੁਰੂ ਕੀ ਵਡਾਲੀ’ ਕਿਹਾ ਜਾਂਦਾ ਹੈ।

ਸ੍ਰੀ ਗੁਰੂ ਅਰਜੁਨ ਦੇਵ ਜੀ ਨੇ ਬਚਪਨ ਤੋਂ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੂੰ ਬਾਣੀ ਪੜ੍ਹਨ ਅਤੇ ਵਿਦਿਆ ਸਿੱਖਣ ਲਈ ਬਾਬਾ ਬੁੱਢਾ ਸਾਹਿਬ ਜੀ ਦੇ ਲੜ ਲਗਾ ਦਿੱਤਾ। ਉਨ੍ਹਾਂ ਨੇ ਹਰਿਗੋਬਿੰਦ ਜੀ ਨੂੰ ਧਾਰਮਿਕ ਵਿਦਿਆ ਦੇ ਨਾਲ-ਨਾਲ ਸ਼ਸਤਰ ਵਿਦਿਆ ਦਾ ਅਭਿਆਸ ਵੀ ਕਰਨ ਲਈ ਕਿਹਾ। ਸੰਨ 1603 ਵਿਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁੱਢਾ ਜੀ ਨੂੰ ਜ਼ਿੰਮੇਵਾਰੀ ਸੌਂਪੀ ਗਈ। ਸ਼ਸਤਰ ਵਿਦਿਆ ਦਾ ਆਪ ਜੀ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਇਸ ਕਲਾ ਵਿਚ ਨਿਪੁੰਨ ਹੋ ਗਏ। ਬਾਬਾ ਬੁੱਢਾ ਜੀ ਆਪ ਜੀ ਨੂੰ ਦੇਖ ਕੇ ਮਹਾਂਬਲੀ ਯੋਧਾ ਨਾਂ ਨਾਲ ਪੁਕਾਰਦੇ ਸਨ।

ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ, ਮਾਤਾ ਨਾਨਕੀ ਜੀ ਅਤੇ ਮਾਤਾ ਮਹਾਂ ਦੇਵੀ (ਮਰਵਾਹੀ) ਨਾਲ ਹੋਇਆ। ਆਪ ਜੀ ਦੇ ਘਰ ਪੰਜ ਪੁੱਤਰਾਂ- ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ ਜੀ, ਬਾਬਾ ਅਣੀ ਰਾਇ ਜੀ, ਬਾਬਾ ਅਟੱਲ ਰਾਇ ਜੀ, ਬਾਬਾ ਤੇਗ ਮੱਲ ਜੀ (ਗੁਰੂ ਤੇਗ ਬਹਾਦਰ ਜੀ) ਅਤੇ ਇਕ ਪੁੱਤਰੀ ਬੀਬੀ ਵੀਰੋ ਜੀ ਨੇ ਜਨਮ ਲਿਆ।

ਜੋ ਸਿੱਖ ਸ਼ਸਤਰ ਜਾਂ ਘੋੜਾ ਗੁਰੂ ਸਾਹਿਬ ਨੂੰ ਭੇਟ ਕਰਦਾ, ਮਹਾਰਾਜ ਉਸ ਉੱਤੇ ਬਹੁਤ ਪ੍ਰਸੰਨ ਹੁੰਦੇ ਤੇ ਸਿਮਰਨ ਦੇ ਨਾਲ-ਨਾਲ ਅੰਦਰ ਸ਼ਕਤੀ ਪੈਦਾ ਕਰਨ ਦੀ ਪ੍ਰੇਰਨਾ ਦਿੰਦੇ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਮੰਨੇ ਹੋਏ ਪੰਜ ਤਖ਼ਤਾਂ ਵਿਚੋਂ ਪਹਿਲਾ ਸਰਵ-ਉੱਚ ਤਖ਼ਤ ਹੈ ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਆਪਣੇ ਕਰ-ਕਮਲਾਂ ਨਾਲ ਉਸਾਰਿਆ। 6 ਸਾਵਣ ਸੰਮਤ 1663, 5 ਜੁਲਾਈ 1606 ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਬਾਬਾ ਬੁੱਢਾ ਜੀ ਨੂੰ ਦੋ ਤਲਵਾਰਾਂ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਫ਼ੁਰਮਾਇਆ ਕਿ ਅਸੀਂ ਇਹ ਦੋ ਤਲਵਾਰਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਆਗਿਆ ਅਨੁਸਾਰ ਹੀ ਪਹਿਨੀਆਂ ਹਨ, ਜਿਨ੍ਹਾਂ ਵਿਚੋਂ ਇਕ ਮੀਰੀ ਦੀ ਪ੍ਰਤੀਕ ਹੈ ਤੇ ਦੂਜੀ ਪੀਰੀ ਦੀ। ਇਸ ਦਾ ਵਰਣਨ ਢਾਡੀ ਅਬਦੁੱਲਾ ਨੇ ਇਸ ਤਰ੍ਹਾਂ ਕੀਤਾ ਹੈ:

ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ।
ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰ ਦੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਫੁਰਮਾਇਆ ਕਿ ਗੁਰੂ-ਘਰ ਵਿਚ ਇਹ ਦੋਵੇਂ ਸ਼ਕਤੀਆਂ ਸੰਤ-(ਪੀਰੀ) ਤੇ ਸਿਪਾਹੀ (ਰਾਜਸੀ ਤਾਕਤ- ਮੀਰੀ) ਇਕੱਠੇ ਕੰਮ ਕਰਨਗੇ; ਚੰਗਾ ਸੰਤ ਹੀ ਚੰਗਾ ਸਿਪਾਹੀ ਹੋ ਸਕਦਾ ਹੈ ਤੇ ਚੰਗਾ ਸਿਪਾਹੀ ਹੀ ਚੰਗਾ ਸੰਤ। ਇਨ੍ਹਾਂ ਤੋਂ ਪਹਿਲਾਂ ਦੋਹਾਂ ਨੂੰ ਇਕੱਠਿਆਂ ਕਰਨ ਦਾ ਕਿਸੇ ਨੇ ਵੀ ਯਤਨ ਨਹੀਂ ਸੀ ਕੀਤਾ ਸਗੋਂ ਇਸ ਦਾ ਵਿਰੋਧ ਕਰਦਿਆਂ ਦੋਹਾਂ ਗੁਣਾਂ ਨੂੰ ਵੱਖ-ਵੱਖ ਰੱਖਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦਾ ਵਿਚਾਰ ਸੀ ਕਿ ਸਿਮਰਨ ਤੇ ਤਲਵਾਰ ਇਕੱਠੀਆਂ ਨਹੀਂ ਰਹਿ ਸਕਦੀਆਂ।

ਗੁਰੂ ਸਾਹਿਬ ਜੀ ਨੇ ਫ਼ੁਰਮਾਇਆ ਕਿ ਅੱਜ ਤੋਂ ਸਿੱਖ ਸ਼ਸਤਰ ਵੀ ਪਹਿਨਿਆ ਕਰਨ, ਸਿਮਰਨ ਦੇ ਨਾਲ ਸ਼ਸਤਰ ਅਭਿਆਸ ਵੀ ਕਰਨ। ਅੱਗੋਂ ਤੋਂ ਸਾਡਾ ਧਰਮ ਤੇ ਰਾਜਨੀਤੀ ਇਕ ਹੋਣਗੇ ਪਰ ਧਰਮ ਰਾਜਨੀਤੀ ਦੇ ਅਧੀਨ ਨਹੀਂ ਹੋਵੇਗਾ ਬਲਕਿ ਧਰਮ ਤੋਂ ਸੇਧ ਲੈ ਕੇ ਰਾਜਨੀਤੀ ਕੀਤੀ ਜਾਵੇਗੀ।

1606 ਨੂੰ ਜਹਾਂਗੀਰ ਦਾ ਪੁੱਤਰ ਖੁਸਰੋ ਬਾਗ਼ੀ ਹੋ ਕੇ ਆਗਰੇ ਤੋਂ ਪੰਜਾਬ ਆ ਗਿਆ। ਤਿੰਨ ਕੁ ਹਫ਼ਤਿਆਂ ਬਾਅਦ ਉਹ ਦਰਿਆ ਝਨਾਂ ਪਾਰ ਕਰਦਾ ਫੜਿਆ ਗਿਆ। ਸ਼ੇਖ ਅਹਿਮਦ ਸਰਹਿੰਦੀ ਤੇ ਹੋਰ ਕੱਟੜਵਾਦੀਆਂ ਨੇ ਜਹਾਂਗੀਰ ਦੇ ਕੰਨ ਭਰੇ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਖੁਸਰੋ ਦੀ ਮਦਦ ਕੀਤੀ ਹੈ। ਜਹਾਂਗੀਰ ਨੇ ਗੁਰੂ ਜੀ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦੇ ਦਿੱਤਾ।

15 ਮਈ 1606 ਦੇ ਆਖ਼ਰੀ ਹਫ਼ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਭਾਈ ਗੁਰਦਾਸ ਜੀ, ਬਾਬਾ ਬੁੱਢਾ ਜੀ ਤੇ ਹੋਰ ਸਿੱਖਾਂ ਨਾਲ ਚਰਚਾ ਕੀਤੀ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਿਆਈ ਦੀ ਜ਼ਿੰਮੇਵਾਰੀ ਸ੍ਰੀ ਗੁਰੂ ਹਰਗੋਬਿੰਦ ਜੀ ਨੂੰ ਸੌਂਪ ਦਿੱਤੀ। ਉਸ ਸਮੇਂ ਗੁਰੂ ਸਾਹਿਬ ਜੀ ਦੀ ਉਮਰ 11 ਕੁ ਸਾਲ ਦੀ ਸੀ। ਛੇਵੇਂ ਪਾਤਸ਼ਾਹ ਜੀ ਨੇ ਸੱਤਾ ਦੇ ਅਤਿਆਚਾਰਾਂ ਖ਼ਿਲਾਫ਼ ਹਥਿਆਰਬੰਦ ਸੰਘਰਸ਼ ਦਾ ਰਾਹ ਚੁਣਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਿੱਖਾਂ ਨੂੰ ਦਸਵੰਧ ਦੇ ਨਾਲ-ਨਾਲ ਵਧੀਆ ਘੋੜੇ ਤੇ ਸ਼ਸਤਰ ਗੁਰੂ ਘਰ ‘ਚ ਭੇਟ ਕਰਨ ਦੇ ਹੁਕਮਨਾਮੇ ਜਾਰੀ ਕੀਤੇ। ਸਿਖਾਂ ਸੇਵਕਾਂ ਨੂੰ ਹਥਿਆਰ ਚਲਾਉਣੇ ਸਿਖਾਉਣ ਦਾ ਯੋਗ ਪ੍ਰਬੰਧ ਕੀਤਾ। ਹੌਲੀ-ਹੌਲੀ ਸਿੱਖ ਸੈਨਿਕਾਂ ਦੀ ਗਿਣਤੀ ਵਧਣ ਲੱਗੀ। ਸੱਤਾ ਦੇ ਮੁਕਾਬਲੇ ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਰਵਾਈ।

ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤਰ ਵਿਦਿਆ ਸਿਖਾਉਣ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਾਈ ਬਿਧੀ ਚੰਦ ਵਰਗੇ ਚੋਣਵੇਂ ਸੂਰਮਿਆਂ ਦੀ ਨਿਗਰਾਨੀ ਹੇਠ ਗੱਭਰੂਆਂ ਦੀ ਸਿਖਲਾਈ ਦਾ ਪ੍ਰਬੰਧ ਕੀਤਾ। ਇਸ ਤਰ੍ਹਾਂ ਸਿੱਖ ਫ਼ੌਜ ਦੀ ਨੀਂਹ ਰੱਖੀ। ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਨੌਜਵਾਨ ਆਪ ਦੀ ਸ਼ਰਨ ਵਿਚ ਇਕੱਠੇ ਹੋ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਨੇ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰਕੇ ਕਈ ਮੁਸਲਮਾਨ ਭੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿਚ ਭਰਤੀ ਹੋ ਗਏ।

ਗੁਰੂ ਸਾਹਿਬ ਜੀ ਨੇ ਚਾਰ ਜੰਗਾਂ ਲੜੀਆਂ ਤੇ ਚਾਰਾਂ ਵਿੱਚ ਜਿੱਤ ਪ੍ਰਾਪਤ ਕੀਤੀ। ਪਹਿਲੀ ਜੰਗ 27 ਸਤੰਬਰ 1621 ਈ: ਨੂੰ ਰੁਹੇਲਾ ’ਤੇ ਹੋਈ, ਜਿਸ ਦਾ ਕਾਰਨ ਉਸ ਇਲਾਕੇ ਦੇ ਚੌਧਰੀ ਭਗਵਾਨ ਦਾਸ ਘੇਰੜ (ਚੰਦੂ ਦਾ ਕੁੜਮ) ਦਾ ਹੰਕਾਰ ਸੀ, ਜੋ ਗੁਰੂ ਜੀ ਦੇ ਜੇਲ੍ਹ ਜਾਣ ਉਪਰੰਤ ਗੁਰੂ ਘਰ ਦੀ ਜ਼ਮੀਨ ਦਾ ਮਾਲਕ ਬਣ ਬੈਠਾ ਸੀ। ਭਗਵਾਨ ਦਾਸ ਦੇ ਪੁੱਤਰ ਰਤਨ ਚੰਦ ਦੀ ਚੁੱਕਣਾ ’ਤੇ ਜਲੰਧਰ ਦਾ ਫੌਜਦਾਰ ਅਬਦੁੱਲਾ ਖ਼ਾਨ ਫੌਜ ਸਮੇਤ ਗੁਰੂ ਜੀ ’ਤੇ ਚੜ੍ਹਾਈ ਕਰਕੇ ਆਇਆ ਤੇ ਗੁਰੂ ਜੀ ਨੂੰ ਇਲਾਕਾ ਛੱਡ ਜਾਣ ਲਈ ਕਿਹਾ, ਇਸ ਲੜਾਈ ਵਿੱਚ ਭਗਵਾਨ ਦਾਸ, ਰਤਨ ਚੰਦ ਤੇ ਚੰਦੂ ਦਾ ਪੁੱਤਰ ਕਰਮ ਚੰਦ ਮਾਰੇ ਗਏ ।
28 ਅਕਤੂਬਰ 1627 ਨੂੰ ਜਹਾਂਗੀਰ ਦੀ ਮੌਤ ਹੋ ਗਈ। ਜਹਾਂਗੀਰ ਦਾ ਪੁੱਤਰ ਬਾਦਸ਼ਾਹ ਸ਼ਾਹਜਹਾਨ ਵੀ ਹੌਲ਼ੀ ਹੌਲ਼ੀ ਮੁਤੱਸਬੀ ਮੁਸਲਮਾਨਾਂ ਦੇ ਪ੍ਰਭਾਵ ਹੇਠ ਆ ਗਿਆ।

ਇਤਿਹਾਸ ਗਵਾਹ ਹੈ ਕਿ ਚਾਹੇ ਜ਼ਕਰੀਆ ਖਾਨ, ਮੀਰ ਮੰਨੂ ਹੋਵੇ ਜਾਂ ਅਹਿਮਦ ਸ਼ਾਹ ਅਬਦਾਲੀ ਜਾਂ 1984 ਦੀ ਭਾਰਤ ਸਰਕਾਰ, ਸਭਨਾਂ ਨੇ ਸਿੱਖ ਕੌਮ ਨੂੰ ਦਬਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਇਆ। ਸਮਾਂ ਬੀਤਦਾ ਗਿਆ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਵੀ ਦਿਨ ਪ੍ਰਤੀ-ਦਿਨ ਨਿਖਰਦੀ ਗਈ।

ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। ਸੋ 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ ਹਰਿ ਰਾਏ ਜੀ ਨੂੰ ਸੌਂਪੀ ਅਤੇ 3 ਮਾਰਚ 1644 ਨੂੰ 49 ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ।

सोरठि महला ४ ॥ आपे कंडा आपि तराजी प्रभि आपे तोलि तोलाइआ ॥ आपे साहु आपे वणजारा आपे वणजु कराइआ ॥ आपे धरती साजीअनु पिआरै पिछै टंकु चड़ाइआ ॥१॥ मेरे मन हरि हरि धिआइ सुखु पाइआ ॥ हरि हरि नामु निधानु है पिआरा गुरि पूरै मीठा लाइआ ॥ रहाउ ॥ आपे धरती आपि जलु पिआरा आपे करे कराइआ ॥ आपे हुकमि वरतदा पिआरा जलु माटी बंधि रखाइआ ॥ आपे ही भउ पाइदा पिआरा बंनि बकरी सीहु हढाइआ ॥२॥ आपे कासट आपि हरि पिआरा विचि कासट अगनि रखाइआ ॥ आपे ही आपि वरतदा पिआरा भै अगनि न सकै जलाइआ ॥ आपे मारि जीवाइदा पिआरा साह लैदे सभि लवाइआ ॥३॥ आपे ताणु दीबाणु है पिआरा आपे कारै लाइआ ॥ जिउ आपि चलाए तिउ चलीऐ पिआरे जिउ हरि प्रभ मेरे भाइआ ॥ आपे जंती जंतु है पिआरा जन नानक वजहि वजाइआ ॥४॥४॥

अर्थ: वह तराजू भी प्रभू आप ही है, उस तराजू की सुई भी प्रभू आप ही है, प्रभू ने आप ही वट्टे से (इस सृष्टि को) तोला हुआ है (अपने हुक्म में रखा हुआ है)। प्रभू आप ही (इस धरती पर व्यापार करने वाला) साहूकार है, आप ही (जीव-रूप हो कर) व्यापार​ करने वाला है, आप ही व्यापार कर रहा है। हे भाई! प्रभू ने आप ही धरती पैदा की हुई है (अपनी मर्यादा रूप तराजू के) पिछले छाबे में चार मासे का तोल रख कर (प्रभू ने आप ही इस सृष्टि को अपनी मर्यादा में रखा हुआ है। यह काम उस प्रभू के लिए बहुत साधारण और आसान है) ॥१॥ हे मेरे मन! सदा परमात्मा का सिमरन कर, (जिस किसी ने परमात्मा को सिमरिया है, उस ने) सुख पाया है। हे भाई! परमात्मा का नाम (सभी) सुखों का ख़ज़ाना है (जो मनुष्य​ गुरू की शरण आया है) पूरे गुरू ने उस को परमात्मा का नाम मीठा अनुभव करा दिया है ॥ रहाउ ॥ हे भाई! प्रभू प्यारा आप ही धरती पैदा करने वाला है, आप ही पानी पैदा करने​ वाला है, आप ही सब कुछ करता है आप ही (जीवों से सब कुछ) कराता है। आप ही अपने हुक्म अनुसार हर जगह कार्य चला रहा है, पानी को मिट्टी से (उस ने अपने हुक्म में ही) बांध रखा है (पानी मिट्टी को रोड़ नहीं सकता।) (पानी में उस ने) आप ही अपना डर पा रखा है, (मानों बकरी शेर को बांध कर फिरा रही है ॥२॥ हे भाई! प्रभू आप ही लकड़ी (पैदा करने​ वाला) है, (आप ही आग बनाने वाला है) लकड़ी में उस ने अाप ही आग टिका रखी है। प्रभू प्यारा आप ही अपना हुक्म चला रहा है (उस के हुक्म में) आग (लकड़ को) जला नहीं सकती। प्रभू आप ही मार के जीवालण वाला है। सारे जीव उस के प्रेरे होए ही स्वास ले रहे हैं ॥३॥ हे भाई! प्रभू आप ही ताकत है, आप ही (ताकत वरतने वाला) हाकम है, (सारे जगत को उस ने) आप ही कार्य में लगाया हुआ है। हे प्यारे सजन! जैसे प्रभू आप जीवों को चलाता है, जैसे मेरे हरी-प्रभू को अच्छा लगता है, वैसे ही चला​ सकता है। दास नानक जी! प्रभू आप ही (जीव-) वाजा (बनाने वाला) है, आप वाजा वजाने वाला है, सारे जीव-वाजे उसे के वजाए वज रहे हैं ॥४॥४॥

ਅੰਗ : 605

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਅਰਥ: ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ। ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ। ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ॥ ਰਹਾਉ ॥ ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ।) (ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ॥੨॥ ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ॥੩॥ ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ ਜੀ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ॥੪॥੪॥

गूजरी महला ५ ॥ जिसु मानुख पहि करउ बेनती सो अपनै दुखि भरिआ ॥ पारब्रहमु जिनि रिदै अराधिआ तिनि भउ सागरु तरिआ ॥१॥ गुर हरि बिनु को न ब्रिथा दुखु काटै ॥ प्रभु तजि अवर सेवकु जे होई है तितु मानु महतु जसु घाटै ॥१॥ रहाउ ॥ माइआ के सनबंध सैन साक कित ही कामि न आइआ ॥ हरि का दासु नीच कुलु ऊचा तिसु संगि मन बांछत फल पाइआ ॥२॥

में जिस् भी मनुष से ( अपने दुःख की) बात करता हूँ , वह अपने दुखो से भरा हुआ दिखता है(वह मेरा दुःख क्या हल्का करे ?) । जिस मनुष ने अपने दिल में परमात्मा की पूजा की है, उस ने ही यह डर (भरा संसार) सुमन्दर पार किया है ॥੧॥ गुरु से बिना और परमात्मा के बिना कोई और सदा के लिए (किसी का) दुःख पीड़ा काट नहीं सकता । परमात्मा (का आदर ) छोड़ कर किसी और सेवक बने तो इस काम में इज्जत मान शोभा घट जाती है ॥੧॥रहाऊ ॥ माया के कारन बने हुए यह साक सजन रिश्तेदार (दुखो को खत्म करने में) किसी भी काम नहीं आ सकते । परमात्मा का भगत जो छोटी कूल से भी हो, उस को सब से ऊपर ( जानो ), उस की संगत में रहने से मन-इच्छा फल प्राप्त कर सकते है ॥੨॥

ਅੰਗ : 497

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥

ਅਰਥ: ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ ॥੧॥ ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ ॥੧॥ ਰਹਾਉ॥ ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ), ਉਸ ਦੀ ਸੰਗਤ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ ॥੨॥

ਰਾਤ ਦੇ ਕਰੀਬਨ ਸਾਡੇ ਕੁ ਅੱਠ ਵਜੇ ਦਰਵਾਜ਼ਾ ਖੜਕਿਆ। ਮਾਤਾ ਨੇ ਦਰਵਾਜ਼ਾ ਖੋਲਿਆ ਅਤੇ ਕੱਚੀ ਕੰਧੋਲੀ ਦੇ ਅੰਦਰ ਚੁੱਲਾ ਬਾਲ ਰੋਟੀਆਂ ਪਕਾਉਣ ਲੱਗੀ । ਏਨੇ ਨੂੰ ਹੱਥ ਮੂੰਹ ਧੋਕੇ ਕੋਲ ਆਣ ਬੈਠੇ ਆਪਣੇ ਪੁੱਤ ਨੂੰ ਕਹਿੰਦੀ ਕਿ ਪੁੱਤ ਪਾਲੇ ਤੂੰ ਕੋਈ ਓਦਾਂ ਦਾ ਕੰਮ ਤਾਂ ਨਹੀਂ ਕਰਦਾ । ਅੱਗੋਂ ਪਾਲੇ ਨੇ ਜਵਾਬ ਦਿੱਤਾ,,ਓਦਾਂ ਦਾ ਮਤਲਬ ?? ਓਦਾਂ ਜਿਵੇਂ ਕਹਿੰਦੇ ਹੁਣ ਤਾਂ ਕੋਈ ਉੱਗ ਸੁੱਘ ਵੀ ਨਹੀਂ ਦਿੰਦੇ। ਪਤਾ ਨਹੀਂ ਕਿੱਧਰ ਖਪਾ ਦਿੰਦੇ ਆ । ਚੁੱਲਿਆਂ ਵਿੱਚ ਘਾਹ ਉੱਗ ਆਉਂਦੇ ਆ ਪੁੱਤ ਵੇ। ਬੇਬੇ ਤੂੰ ਓਦਾਂ ਹੀ ਬੱਸ । ਓਦਾਂ ਪੁੱਤ ਫ਼ਿਕਰ ਹੁੰਦਾ। ਜਦੋਂ ਐਥੇ ਗੱਡੀਆਂ ਦੇ ਹੂਟਰ ਵੱਜਦੇ ਆ ਤਾਂ ਕਾਲਜੇ ਨੂੰ ਧੂ ਪੈਂਦੀ ਆ। ਤੇਰਾ ਬਾਪੂ ਤਾਂ ਪਹਿਲਾਂ ਹੀ ਸਾਥ ਛੱਡ ਗਿਆ । ਤੇਰੇ ਬਿਨਾ ਹੈ ਹੀ ਕੌਂਣ ਮੇਰਾ? ਫੇਰ ਬੇਬੇ ਗੁਰੂ ਸਾਹਿਬ ਨੇ ਓਦਾਂ ਹੀ,,?? ਅੱਧੀ ਗੱਲ ਮੂੰਹ ਵਿੱਚ ਰੱਖ ਐਨਾ ਕਹਿੰਦਾ ਹੋਇਆ ਰੋਟੀ ਦਾ ਬੁਰਕਾ ਜਿਹਾ ਬਣਾ ਕੇ ਓਥੋਂ ਉੱਠ ਖਲੋਤਾ। ਅਤੇ ਕੋਠੇ ਉੱਪਰ ਜਾ ਕੇ ਸੌਂ ਗਿਆ। ਮਾਂ ਦੇ ਦਿਲ ਅੰਦਰ ਕਾਫੀ ਕੁੱਝ ਉਥਲ ਪੁਤਲ ਹੁੰਦੀ ਰਹੀ।
ਫੇਰ ਕੁੱਝ ਦਿਨਾਂ ਬਾਅਦ ਕੋਈ ਗੁਆਂਢ ਵਿੱਚੋਂ ਹੀ ਘਰੇ ਅਖ਼ਬਾਰ ਦੀ ਟੁਕੜੀ ਲੈ ਕੇ ਖ਼ਬਰ ਦੇਣ ਆਇਆ। ਬੇਬੇ ,ਬੇਬੇ ਆਪਣਾ ਪਾਲਾ ਮਾਰਤਾ ਜ਼ਾਲਮਾਂ ਨੇ। ਤਸਵੀਰ ਵੇਖਣ ਦੀ ਹਿੰਮਤ ਨਾ ਪਈ ਕੰਬਦੇ ਹੱਥਾਂ ਨਾਲ ਅਖ਼ਬਾਰ ਫੜਿਆ। ਦੋ ਅਫਸਰ ਪਾਲੇ ਦੀ ਲਾਸ਼ ਉੱਪਰ ਪੈਰ ਰੱਖ ਕੇ ਖੜੇ ਸਨ ਅਤੇ ਕੁੱਝ ਸਿਪਾਹੀ ਨਾਲ ਖੜ੍ਹੇ ਸਨ। ਗੁਆਂਢੀ ਨੇ ਹੈਡਿੰਗ ਪੜ ਕੇ ਸੁਣਾਇਆ ,,ਖੂੰਖਾਰ ਅੱਤਵਾਦੀ ਹਥਿਆਰਾਂ ਸਣੇ ਹਲਾਕ। ਹੈਂ??ਖੂੰਖਾਰ ਅੱਤਵਾਦੀ?? ਮਾਂ ਦਾ ਸਰੀਰ ਸੁੰਨ ਹੋ ਗਿਆ। ਅੱਖਾਂ ਵਿੱਚ ਲਹੂ ਉੱਤਰ ਆਇਆ ਪਰ ਪਾਣੀ ਅੰਦਰ ਹੀ ਰੋਕ ਲਿਆ । ਸਮੁੰਦਰ ਨੂੰ ਬੰਨ ਮਾਰਨ ਵਾਂਗ। ਮਨ ਵਿੱਚ ਪਾਲੇ ਦੀ ਕਹੀ ਹੋਈ ਗੱਲ ਦਾ ਖਿਆਲ ਆਇਆ ਕਿ ਬੇਬੇ ਫਿਰ ਗੁਰੂ ਸਾਹਿਬ ਓਦਾਂ ਹੀ ਅਗਲੀ ਗੱਲ ਆਪ ਮੁਹਾਰੇ ਕਰ ਲਈ ਗੁਰੂ ਸਾਹਿਬ ਓਦਾਂ ਹੀ ਆਪਣੇ ਚਾਰ ਵਾਰ ਗਿਆ। ਥੋੜਾ ਹੌਸਲਾ ਕੀਤਾ। ਕਿਓਂਕਿ ਅਜੇ ਪ੍ਰਿਖਿਆ ਹੋਣੀ ਬਾਕੀ ਸੀ। ਫੇਰ ਨਿੱਤ ਲਾਸ਼ ਲੈਣ ਲਈ ਥਾਣਿਆਂ ਦੇ ਗੇੜੇ। ਪੰਥਕ ਆਗੂਆਂ ਤੱਕ ਵੀ ਪਹੁੰਚ ਕੀਤੀ। ਕਿਸੇ ਨਾ ਸੁਣੀ । ਲਾਸ਼ ਹੋਵੇ ਤਾਂ ਦੇਣ। ਫੇਰ ਬੜੇ ਤਰਲੇ ਕੀਤੇ ਵੇ ਐਨਾ ਹੀ ਦੱਸ ਦਿਓ ਕਿ ਕਿੱਥੇ ਫੂਕਿਆ। ਮੈਂ ਓਹਦੀ ਸਵਾਹ ਦੇ ਸਹਾਰੇ ਜ਼ਿੰਦਗੀ ਕੱਟ ਲਵਾਂਗੀ। ਜ਼ਾਲਮੋਂ ਤੁਹਾਨੂੰ ਤੁਹਾਡੇ ਪੁੱਤਰਾਂ ਦੀ ਮਿੱਟੀ ਵੀ ਨਸੀਬ ਨਾ ਹੋਵੇ 2013 ਵਿੱਚ ਮਾਤਾ ਸੁਰਜੀਤ ਕੌਰ ਦੀ ਮੌਤ ਹੋ ਗਈ ਸੀ। ਬੜੇ ਵਾਰ ਦਿਲ ਕੀਤਾ ਕਿ ਜੋ ਓਹਦੇ ਮੂੰਹੋਂ ਸੁਣਿਆ ਓਦਾਂ ਹੀ ਲਿਖ ਦੇਵਾਂ ਪਰ ਜੇਰਾ ਨਹੀਂ ਹੋਇਆ। ਬੜਾ ਕੁੱਝ ਅਜੇ ਹੋਰ ਸੀ। ਜੋ ਸ਼ਾਇਦ ਲਿਖਣ ਦੀ ਮੈਂ ਹਿੰਮਤ ਵੀ ਨਾ ਕਰ ਸਕਾਂ।
ਇਹ ਜੋ ਤਸਵੀਰ ਆ ਇਹ ਬੀਬੀ ਬਿਮਲ ਕੌਰ ਖਾਲਸਾ ਦੀ ਏ ਨਾਲ ਬਾਈ ਸਰਬਜੀਤ ਸਿੰਘ ਜੋ ਕਿ ਅੱਜ ਫਰੀਦਕੋਟ ਤੋਂ ਇਲੈਕਸ਼ਨ ਲੜ ਰਿਹਾ। ਗੁਰੂ ਸਾਹਿਬ ਨੇ ਕਿਹਾ ਸੀ ਕਿ ਜੀਹਦੇ ਅੰਦਰ ਇੱਕ ਬੂੰਦ ਵੀ ਅੰਮ੍ਰਿਤ ਦੀ ਚਲੀ ਗਈ ਚਾਹੇ ਕਿੰਨੇ ਜਨਮ ਲੱਗ ਜਾਣ,ਮੈਂ ਓਹਨੂੰ ਮੁਕਤ ਜ਼ਰੂਰ ਕਰਾਂਵਾਂਗਾ। ਏਥੇ ਬੀਬੀ ਨੇ ਗੈਰ ਧਰਮ ਵਿੱਚੋਂ ਆ ਕੇ ਭਾਈ ਮੋਹਰ ਸਿੱੰਘ ਵਾਂਗੂੰ ਪੰਥ ਦੀ ਚੜਦੀ ਕਲਾ ਲਈ ਆਪਣਾ ਆਪ ਉਜਾੜ ਦਿੱਤਾ। ਪਰ ਏਥੇ ਜਿੰਨਾ ਨੂੰ ਸਿੱਖੀ ਖੂਨ ਵਿੱਚ ਮਿਲੀ ਸੀ ਓਹਨਾ ਆਪਣੇ ਹੀ ਗੁਰੂ ਤੇ ਸ਼ੰਕੇ ਕੀਤੇ। ਆਪਣੇ ਹੀ ਭਰਾਵਾਂ ਦੀ ਉੱਡਦੀ ਹੋਈ ਸਵਾਹ ਤੇ ਖੜ੍ਹ ਕੇ ਭੰਗੜੇ ਪਾਏ। ਅੱਜ ਤੱਕ ਵੱਡੇ ਵੱਡੇ ਲੇਖ ਲਿਖਦੇ ਰਹੇ ਆ ਆਪਣੇ ਹੀ ਨੌਜਵਾਨਾਂ ਦੇ ਖਿਲਾਫ। ਜਿਹੜੇ ਕੁੱਝ ਹਕੂਮਤ ਦੁਆਰਾ ਮਾਰ ਦਿੱਤੇ ਗਏ,ਅਤੇ ਕੁੱਝ ਜੇਲਾਂ ਵਿੱਚ ਬੰਦ ਆ। ਜਿੰਨਾ ਦਾ ਆਪਣਾ ਕੋਈ ਨਿੱਜ ਹੀ ਨਹੀਂ ਸੀ ।ਜਿਹੜੀਆਂ ਕੁਰਸੀਆਂ ਤੁਹਾਨੂੰ ਦਿੱਲੀ ਦੀ ਦਲਾਲੀ ਕਰਨ ਲਈ ਖੈਰਾਤ ਵਿੱਚ ਮਿਲੀਆਂ ਇਹ ਓਦੋਂ ਤੱਕ ਤੁਹਾਡੇ ਥੱਲੇ ਜਦੋਂ ਤੱਕ ਇਹ ਨੌਜਵਾਨ ਕੁਰਬਾਨੀਆਂ ਦੇ ਰਹੇ ਆ। ਪੰਥ ਵਸੈ ਮੈਂ ਉਜੜਾਂ ਮਨ ਚਾਓ ਘਨੇਰਾ।

ਅੰਗ : 607

ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਅਰਥ: ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥

ਫਿਰ ਚੜਿਆ ਮਹੀਨਾ ਜੂਨ ਦਾ ,
ਸਾਡੇ ਸੀਨੇ ਪਾਉਂਦਾ ਛੇਕ
ਤੂੰ ਲਾਂਬੂ ਲਾਇਆ ਤਖ਼ਤ ਨੂੰ ,
ਸਾਨੂੰ ਅਜੇ ਵੀ ਦਿੰਦਾ ਸੇਕ।

ਬਰਗੇਡੀਅਰ ਇਸ਼ਰਾਰ ਰਹੀਮ ਖਾਨ ਵੱਲੋਂ ਧਾਰਮਿਕ ਸੌਹਾਂ ਚੁਕਵਾਕੇ ਸ੍ਰੀ ਦਰਬਾਰ ਸਾਹਿਬ ਵੱਲ ਧੱਕੇ ਫੌਜੀਆਂ ਦੇ ਪੋੜ੍ਹੀਆਂ ਉਤਰਦਿਆਂ ਹੀ ਸਿੰਘਾਂ ਨੇ ਢੇਰ ਲਾ ਦਿੱਤੇ । ਜਖਮੀਂ ਹੋਏ ਡਿਗਿਆਂ ਦੀਆਂ ਚੀਕਾਂ ਸੁਣ ਉਹਨਾਂ ਨੂੰ ਚੁਕਣ ਲਈ ਕੋਈ ਵੀ ਗਾਂਹ ਨਾ ਹੋਇਆ । ਹੋਈ ਤਬਾਹੀ ਪਿਛੋਂ ਵੀ ਏਨਾਂ ਭਾਰੀ ਫਾਇਰ ਕਿਹੜੇ ਪਾਸਿਓਂ ਆਇਆ ? ਇਸ ਬਾਰੇ ਕੋਈ ਜਾਣਕਾਰੀ ਨਾ ਹੋਣੀ ਫੌਜੀ ਅਫਸਰਾਂ ਲਈ ਹੋਰ ਵੀ ਨਮੌਸੀ ਭਰਿਆ ਸੀ ।
ਅਸਮਾਨੋਂ ਉਚੀਆਂ ਚੀਕਾਂ ਨੇ ਅੰਦਰ ਮੌਤ ਵਲ ਧੱਕੀ ਜਾਣ ਵਾਲੀ ਦੂਜੀ ਟੁਕੜੀ ਨੂੰ ਸੁੰਨ ਕਰ ਦਿੱਤਾ ਸੀ । ਚੁੱਕਵਾਈਆਂ ਗਈਆਂ ਸੌਂਹਾਂ ਦੇ ਬਾਵਜੂਦ ਕੋਈ ਅੰਦਰ ਇਕ ਕਦਮ ਵੀ ਪੈਰ ਧਰਨ ਨੂੰ ਤਿਆਰ ਨਹੀ ਸੀ । ਫੌਜੀਆਂ ਅੰਦਰੋਂ ਇਸ ਡਰ ਨੂੰ ਖਤਮ ਕਰਨ ਲਈ ਹਿੰਦੋਸਤਾਨ ਦੀ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵੱਲ ਚੜ੍ਹ ਕੇ ਆਈ ਫੌਜ ਲਈ ਭਾਰੀ ਮਾਤਰਾ ਵਿੱਚ ਐਕਸਾਈਜ ਟੈਕਸ ਤੋਂ ਮੁਕਤ ਸ਼ਰਾਬ ਦੀ ਸਪਲਾਈ ਕੀਤੀ ਗਈ । ਇਸ ਵਿੱਚ ਲਗਪਗ 1,60,000 ਬੀਅਰ ਦੀਆਂ ਬੋਤਲਾਂ , 70,000 ਰੱਮ , 60,000 ਬਰਾਂਡੀ ਤੇ 30,000 ਵਿਸ਼ਕੀ ਦੇ ਪਊਏ ਸਨ । ਜਿਸਦੀ ਕੁੱਲ ਗਿਣਤੀ 3,20,000 ਸੀ ।
ਸਿੱਖੀ ਖਿਲਾਫ ਨਫਰਤ ਤੇ ਨਸ਼ੇ ਨਾਲ ਰੱਜੇ ਹਿੰਦੋਸਤਾਨੀ ਫੋਜੀਆਂ ਦਾ ਮੁਕਾਬਲਾ ਪਹਾੜੀ ਰਾਜਿਆਂ ਦੇ ਮਸਤੇ ਹੋਏ ਹਾਥੀ ਵਾਂਗ ਦਸਮੇਸ਼ ਪਿਤਾ ਦਾ ਬਚਿੱਤਰ ਖਾਲਸਾ ਸਿਰਫ ਭੁੱਝੇ ਹੋਏ ਛੋਲ੍ਹਿਆਂ ਨਾਲ ਕਰ ਰਿਹਾ ਸੀ ।
#neverforget1984
#ਨਾਬਰ 🚫
ਜੂਨ 84 🔥

ਜੂਨ ਦਾ ਮਹੀਨਾ ਆਉਣ ਵਾਲਾ ਹੈ ਸੰਗਤ ਜੀ
1 ਜੂਨ ਤੋਂ ਲੈ ਕੇ 6 ਜੂਨ ਤੱਕ
ਸੰਨ 84 ਵਿੱਚ ਸ਼ਹੀਦ ਹੋਏ
ਸਿੰਘਾ ਸਿੰਘਣੀਆਂ ਦੀ ਸ਼ਹਾਦਤ ਨੂੰ
ਯਾਦ ਕਰਦੇ ਹੋਏ ਬੋਲੋ ਜੀ ਵਾਹਿਗੁਰੂ

Begin typing your search term above and press enter to search. Press ESC to cancel.

Back To Top