सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होइ भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥
अर्थ: (हे भाई! साध-संगति में जिस मनुष्य का) आत्मिक स्नान गुरू ने सफल कर दिया, वह मनुष्य सदा परमात्मा का नाम जप-जप के (अपने सारे) पाप नाश कर लेता है। सर्व-व्यापक करतार खुद उसकी सहायता करता है, (उसकी आत्मिक राशि-पूँजी का) रक्ती भर भी नुकसान नहीं होता।1। हे संत जनो! साध-संगति (एक) सुंदर (स्थान) है। जो मनुष्य (साध-संगति में) आत्मिक स्नान करता है (मन को नाम-जल से पवित्र करता है), उसके जीवन का (विकारों से) पार-उतारा हो जाता है, वह अपनी सारी कुल को भी (संसार समुंद्र से) पार लंघा लेता है।1। रहाउ। हे भाई! (जो मनुष्य राम के दासों के सरोवर में टिक के) अपने परमात्मा की आराधना करता है, (वह मनुष्य इस सत्संग-सरोवर में आत्मिक) स्नान कर के अपनी आत्मिक जीवन की राशि-पूँजी को पूर्ण-तौर पर बचा लेता है। सारा जगत उसकी शोभा के गीत गाता है, वह मनुष्य मन-वांछित फल हासिल कर लेता है।2। हे भाई! जो मनुष्य संतो के सरोवर में (साध-संगति में) आत्मिक स्नान करता है, वह मनुष्य सबसे उच्च आत्मिक अवस्था हासिल कर लेता है। जो मनुष्य सदा परमात्मा का नाम सिमरता रहता है, वह जनम-मरण के चक्कर में नहीं पड़ता।3। हे भाई! परमात्मा के मिलाप की इस विचार को वही मनुष्य समझता है जिस पर परमात्मा खुद दयावान होता है। हे नानक! (कह–) हे भाई! जो मनुष्य परमात्मा की शरण पड़ा रहता है, वह अपनी हरेक किस्म की चिंता-फिक्र दूर कर लेता है।4।7।57।
ਅੰਗ : 623
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: (ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧। ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ। ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨। ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩। ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
ਮਿਸਲਾਂ ਨੇ ਆਪਣੇ ਆਪਣੇ ਇਲਾਕੇ ਸਾਂਭ ਲਏ ਜਦੋਂ ਕੌਮ ਤੇ ਕੋਈ ਭੀੜ ਪੈਂਦੀ ਤਾਂ ਇਹ 11 ਮਿਸਲਾਂ ਇੱਕ ਸਥਾਨ ਤੇ ਇਕੱਠੇ ਹੋ ਕੇ ਗੁਰਮੱਤਾ ਕਰਦੀਆਂ ਤੇ ਅਗਲੀ ਰਣਨੀਤੀ ਤਿਆਰ ਕਰਦੀਆਂ,ਇਸ ਇਕੱਠ ਨੂੰ ਸਰਬੱਤ ਖਾਲਸਾ ਕਿਹਾ ਜਾਣ ਲੱਗਾ ਤੇ ਉਦੋਂ ਇਹ ਸ਼ਬਦ ਸ਼ਾਮਿਲ ਕੀਤੇ ਗਏ ਪ੍ਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ ਸਰਬੱਤ ਖਾਲਸਾ ਜੀ ਕੋ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਨਾਮ ਚਿੱਤ ਆਵੇ ਤੋਂ ਲੈ ਕੇ ਖਾਲਸਾ ਜੀ ਕੇ ਬੋਲਬਾਲੇ,ਬੋਲੋ ਜੀ ਵਾਹਿਗੁਰੂ ਤੱਕ,ਇਸ ਮਿਸਲਾਂ ਦੇ ਰਾਜ ਤੱਕ ਪਹੁੰਚਦੇ ਪਹੁੰਚਦੇ ਅਨੇਕਾਂ ਸ਼ਹਾਦਤਾਂ ਹੋਈਆਂ ਤੇ ਉਹਨਾਂ ਸ਼ਹਾਦਤ ਨੂੰ ਇਸ ਤਰ੍ਹਾਂ ਦਰਜ ਕੀਤਾ ਗਿਆ,”ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਤੋਂ ਲੈ ਕੇ ਸਿੱਖੀ ਕੇਸਾਂ ਸੁਆਸਾਂ ਨਾਲ ਨਿਭਾਹੀ ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ,ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਖਤਮ ਹੋਣ ਤੋਂ ਬਾਅਦ ਅੰਗਰੇਜਾਂ ਦਾ ਰਾਜ ਆਇਆ ਤੇ ਗੁਰੂ ਘਰਾਂ ਤੇ ਮਹੰਤਾਂ ਦਾ ਕਬਜਾ ਹੋ ਗਿਆ ਤੇ ਇਹਨਾਂ ਤੋਂ ਗੁਰੂ ਘਰ ਛੁਡਵਾਉਣ ਲਈ ਅਨੇਕਾਂ ਕੁਰਬਾਨੀਆਂ ਹੋਈਆਂ ਤੇ ਇਹਨਾਂ ਨੂੰ ਸਿਜਦਾ ਕਰਨ ਲਈ ਇੱਥੇ ਫੇਰ ਦਰਜ ਕੀਤਾ ਗਿਆ ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਗੁਰਦਵਾਰਿਆਂ ਦੀ ਸੇਵਾ ਸੰਭਾਲ ਲਈ ਕੁਰਬਾਨੀਆਂ ਕੀਤੀਆਂ,ਅੰਗਰੇਜ ਗਏ ਤੇ ਦੇਸ਼ ਦੀ ਵੰਡ ਹੋ ਗਈ,ਨਨਕਾਣਾ ਸਾਹਿਬ ਤੇ ਹੋਰ ਕਈ ਪਵਿੱਤਰ ਗੁਰਧਾਮ ਪਾਕਿਸਤਾਨ ਵਿੱਚ ਚਲੇ ਗਏ ਤੇ ਇੱਥੇ ਫੇਰ ਦਰਜ ਕੀਤਾ ਗਿਆ ਸ਼੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦਵਾਰਿਆਂ ਗੁਰਧਾਮਾਂ ਦੇ ਜਿਨ੍ਹਾਂ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਪਿਆਰੇ ਖਾਲਸਾ ਜੀ ਨੂੰ ਬਖਸ਼ੋ,ਮਿਸਲਾਂ ਦੇ ਰਾਜ ਵਿੱਚ ਕਈ ਇਤਿਹਾਸਕਾਰਾਂ ਅਤੇ ਸਾਹਿਤਕਾਰਾਂ ਵਲੋਂ ਸੰਯੁਕਤ ਰੂਪ ਵਿੱਚ ਰਾਜ ਕਰੇਗਾ ਖਾਲਸਾ ਵਾਲੇ ਦੋਹਰੇ ਤੋਂ ਪਹਿਲਾਂ ਕੁੱਝ ਸ਼ਬਦ ਜੋੜੇ ਗਏ”ਆਗਿਆ ਭਈ ਅਕਾਲ ਕੀ ਤਬੀ ਚਲਾਯੋ ਪੰਥ ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ,ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ ਜੋ ਪ੍ਰਭ ਕੋ ਮਿਲਬੋ ਚਹੈ ਖੋਜ ਸ਼ਬਦ ਮੈ ਲੇਹ,ਰਾਜ ਕਰੇਗਾ ਖਾਲਸਾ ਆਕੀ ਰਹੈ ਨ ਕੋਇ,ਖ਼੍ਵਾਰ ਹੋਇ ਸਭ ਮਿਲੈਂਗੇ ਬਚੇ ਸ਼ਰਨ ਜੋ ਹੋਇ,ਖੰਡਾ ਜਾ ਕੇ ਹੱਥ ਮੈ ਕਲਗੀ ਸੋਹੈ ਸੀਸ ਸੋ ਹਮਰੀ ਰੱਛਾ ਕਰੈ ਕਲਗੀਧਰ ਜਗਦੀਸ਼,ਵਾਹਿਗੁਰੂ ਨਾਮ ਜਹਾਜ ਹੈ ਚੜ੍ਹੇ ਸੋ ਉਤਰੇ ਪਾਰ,ਜੋ ਸ਼ਰਧਾ ਕਰ ਸੇਵਦੇ ਗੁਰ ਪਾਰ ਉਤਾਰਨ ਹਾਰ,ਤੇ ਇਸ ਤਰ੍ਹਾਂ ਹਰ ਚੰਗੇ ਮਾੜੇ ਸਮਿਆਂ ਨੂੰ ਆਪਣੇ ਵਿੱਚ ਸਮੋ ਕੇ ਅਰਦਾਸ ਨੇ ਇੱਕ ਸੰਪੂਰਨ ਰੂਪ ਧਾਰਨ ਕੀਤਾ,ਗੁਰੂ ਨਾਨਕ ਦੇਵ ਜੀ ਦੇ ਵੇਲੇ ਤੋਂ ਅਰਦਾਸ ਸ਼ੁਰੂ ਹੋਈ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ 52 ਹੁਕਮਾਂ ਵਿੱਚ ਸਿੱਖਾਂ ਵਲੋਂ ਕੀਤੇ ਜਾਣ ਵਾਲੇ ਹਰ ਨਵੇਂ ਕਾਰਜ ਤੋਂ ਪਹਿਲਾਂ ਅਰਦਾਸ ਕਰਨਾ ਜਰੂਰੀ ਹੁਕਮ ਦੇ ਰੂਪ ਵਿੱਚ ਦਰਜ ਕਰ ਦਿੱਤਾ,ਅੱਜ ਦੀ ਅਰਦਾਸ ਵਿੱਚ ਸਿੱਖ ਕੌਮ ਦਾ ਕਿੰਨਾ ਵੱਡਾ ਦਰਦ ਅਤੇ ਇਤਿਹਾਸ ਛੁਪਿਆ ਹੋਇਆ ਹੈ ਇਸਨੂੰ ਆਪਣੀ ਬੁੱਧੀ ਅਨੁਸਾਰ ਤਿੰਨ ਭਾਗਾਂ ਵਿੱਚ ਆਪਜੀ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਬਹੁਤ ਮਿਹਨਤ ਕੀਤੀ ਹੈ ਤੇ ਭੈਣ ਭਰਾ ਸਾਰੇ ਭਾਗ ਜਰੂਰ ਪੜ੍ਹਨ ਅਤੇ SHARE ਕਰਨ ਜੀ ………ਦਾਸ ਪ੍ਰਿਤਪਾਲ ਸਿੰਘ ਖਾਲਸਾ—–ਸਿੱਖ ਧਰਮ ਦੀਆਂ ਹਰ ਉਹ ਜਾਣਕਾਰੀਆਂ ਜੋ ਸਾਨੂੰ ਲਾਜਮੀ ਪਤਾ ਹੋਣੀਆਂ ਚਾਹੀਦੀਆਂ ਹਨ ਉਹਨਾਂ ਨੂੰ ਤੁਹਾਡੇ ਤੱਕ ਪਹੁੰਚਾਹੁੰਦੇ ਰਹਾਂਗੇ ਜੀ ਪੇਜ ਨੂੰ ਫੌਲੋ ਜਰੂਰ ਕਰ ਲੈਣਾ ਜੀ ਤੇ ਹੌਂਸਲਾ ਵਧਾਉਣ ਲਈ ਇੱਕ ਕੰਮੈਂਟ ਜਰੂਰ ਕਰਨਾ ਜੀ