सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥
ਅੰਗ : 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥
अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०
ਅੰਗ : 673
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥
29 ਅਗਸਤ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਆ ਰਿਹਾ ਹੈ ਆਉ ਸੰਖੇਪ ਸਾਂਝ ਪਾਈਏ ਗੁਰ ਇਤਿਹਾਸ ਉਤੇ ਜੀ ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮਹਾਨ ਉਪਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਤਿਆਰ ਕਰਨਾ ਪੰਚਮ ਪਾਤਸ਼ਾਹ ਨੇ ਸੰਸਾਰ ਉਤੇ ਜੋ ਪਰਉਪਕਾਰ ਕੀਤੇ ਹਨ , ਉਨ੍ਹਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਤਿਆਰ ਕਰਨਾ ਇਕ ਮਹਾਨ ਉਪਕਾਰ ਹੈ । ਇਹ ਆਪ ਦੀ ਅਮਰ ਯਾਦਗਾਰ ਹੈ । ਸਿਖ ਪੰਥ ਦੀ ਜਥੇਬੰਦੀ , ਕੌਮੀ ਜੀਵਨ ਤੇ ਪ੍ਰਚਾਰ ਦੀ ਉੱਨਤੀ ਇਸੇ ਦੇ ਆਸਰੇ ਹੈ । ਸਾਰੀ ਮਨੁੱਖ ਜਾਤੀ ਨੂੰ ਆਤਮਿਕ ਉੱਨਤੀ , ਵਿਕਾਸ ਸਚਾਈ ਤੇ ਨੇਕੀ ਦਾ ਸੰਦੇਸ਼ ਦਿਤਾ ਗਿਆ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਕੀ ਹਨ ? ਰੂਹਾਨੀ ਸ਼ਾਂਤੀ ਲਈ ਅੰਮ੍ਰਿਤ ਦੇ ਅਮੁਕ ਸਮੇਂ ਭਗਤੀ , ਗਿਆਨ ਤੇ ਵੈਰਾਗ ਦੇ ਭੰਡਾਰ , ਬਾਣੀ ਦੇ ਬੋਹਿਬ ਅਤੇ ਸਚਾਈ ਦਾ ਪ੍ਰਕਾਸ਼ ਹੈ ।
ਗੁਰਬਾਣੀ ਨੂੰ ਗ੍ਰੰਥ ਸਾਹਿਬ ਦੇ ਰੂਪ ਵਿਚ ਤਿਆਰ ਕਰਨ ਦਾ ਮਾਣ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੈ । ਪਹਿਲੇ ਸਤਿਗੁਰੂ ਦੀ ਬਾਣੀ ਮਨਸੁਖ ਆਦਿਕ ਸਿਖਾਂ ਨੇ ਲਿਖੀ । ਕੁਝ ਬਾਣੀ ਦੂਸਰੇ ਪਾਤਸ਼ਾਹ ਨੇ ਭਾਈ ਪੈੜੇ ਮੋਖੇ ਪਾਸੋਂ ਲਿਖਾਈ । ਤੀਸਰੇ ਪਾਤਸ਼ਾਹ ਦੇ ਸਮੇਂ ਬਾਬਾ ਮੋਹਨ ਜੀ ਦੇ ਪੁੱਤਰ ਸਹੰਸ ਰਾਮ ਜੀ ਨੇ ਗੁਰੂਆਂ ਦੀ ਬਾਣੀ ਲਿਖੀ ਜੋ ਸੈਂਚੀਆਂ ਦੇ ਰੂਪ ਵਿਚ ਬਾਬਾ ਮੋਹਨ ਜੀ ਪਾਸ ਗੋਇੰਦਵਾਲ ਵਿਚ ਮੌਜੂਦ ਸੀ । ਸ੍ਰੀ ਗੁਰੂ ਅਰਜਨ ਦੇਵ ਜੀ ਸੰਮਤ ੧੬੫੭ ਤੋਂ ੧੬੬੨ ਤਕ ਸ੍ਰੀ ਅੰਮ੍ਰਿਤਸਰ ਬਿਰਾਜੇ । ਆਪ ਨੇ ਇਸ ਸਮੇਂ ਵਿਚ ਗ੍ਰੰਥ ਸਾਹਿਬ ਤਿਆਰ ਕਰਨ ਦਾ ਮਹਾਨ ਕੰਮ ਕੀਤਾ ਹੈ । ਬਾਬਾ ਮੋਹਨ ਜੀ ਪਾਸੋਂ ਸੈਂਚੀਆਂ ਲਿਆਉਣ ਲਈ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਨੂੰ ਭੇਜਿਆ ਪਰ ਗੁਰਬਾਣੀ ਵਰਗਾ ਪਦਾਰਥ ਕੌਣ ਦੇਵੇ ? ਮੋਹਨ ਜੀ ਨੇ ਇਨਕਾਰ ਕਰ ਦਿਤਾ । ਇਸ ਪਰ ਮਹਾਰਾਜ ਆਪ ਨੰਗੇ ਚਰਨੀਂ ਸੰਗਤ ਸਮੇਤ ਗੋਇੰਦਵਾਲ ਪੁਜੇ । ਜਿਸ ਚੁਬਾਰੇ ਵਿਚ ਮੋਹਨ ਜੀ ਰਹਿੰਦੇ ਸਨ , ਉਸਦੇ ਥਲੇ ਜਾ ਖਲੋਤੇ । ਮੋਹਨ ਜੀ ਮਸਤਾਨੀ ਬ੍ਰਿਤੀ ਦੇ ਅਤੇ ਸਮਾਧੀ ਵਿਚ ਲੀਨ ਸਨ । ਉਨਾਂ ਨੂੰ ਕੌਣ ਬੁਲਾਉਂਦਾ ? ‘ ਧੇਅ ’ ਇਕ ਵਾਹਿਗੁਰੂ ਸੀ , ‘ ਧਿਆਤਾ ’ ਮੋਹਨ ਜੀ ਸਨ । ਆਤਮਕ ਵਿਸਮਾਦ ਤੇ ਅੰਦਰਲੀ ਮਗਨਤਾ ਵਿਚ ਟਿਕੀ ਹੋਈ ਸੂਰਤ ਅਤੇ ਧਿਆਨ ਨੂੰ ਕੌਣ ਉਖੇੜ ਸਕਦਾ ਸੀ ? ਪੰਚਮ ਸਤਿਗੁਰੂ ਨੇ ਸੋਚਿਆ , ਸ਼ਾਇਦ ਮੋਹਨ ਜੀ ਨਾ ਬੋਲਣ । ਕਿਉਂ ਨਾ ਉਸ ਸੰਸਾਰ ਵਿਆਪੀ ਮੋਹਨ ਨੂੰ ਆਵਾਜ਼ ਮਾਰੀਏ , ਜਿਸ ਦੇ ਧਿਆਨ ਵਿਚ ਉਹ ਬੈਠੇ ਹਨ । ਆਪ ਨੇ ਸਿਰੰਦਾ ਸੁਰ ਕੀਤਾ । ਸ਼ਾਮ ਦਾ ਵਕਤ ਸੀ । ਬੜੀ ਮਧੁਰ ਸੁਰ ਤੇ ਲੈਅ ਵਿਚ ਗਉੜੀ ਰਾਗ ਦਾ ਇਹ ਸ਼ਬਦ ਉਚਾਰਨ ਕੀਤਾ
ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ।।
ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮਸਾਲਾ ॥
ਇਹ ਸੁਣਕੇ ਮੋਹਨ ਜੀ ਦੀ ਸਮਾਧੀ ਖੁਲ੍ਹ ਗਈ । ਚੁਬਾਰੇ ਦੀ ਬਾਰੀ ਖੋਲ੍ਹ ਕੇ ਉਨ੍ਹਾਂ ਥਲੇ ਵੇਖਿਆ।ਪੰਚਮ ਪਾਤਸ਼ਾਹ ਖੜੇ ਸਨ । ਆਪ ਨੂੰ ਵੇਖ ਕੇ ਬਾਬਾ ਜੀ ਨੇ ਕਿਹਾ
ਪ੍ਰਥਮ ਹਮਾਰੀ ਵਸਤੂ ਲਈ ਪਿਤ ਪਾਸ ਤੇ । ਕੁਲ ਭਲਯਨ ਕੀ ਹੁਤੀ ਜੋ ਗੁਰਤਾ ਜਾਸ ਤੇ । ਲਾਜ ਨ ਧਾਰਿਹੁ ਆਪੁ ਅਬ ਚਲਿ ਆਇਓ ॥ ਸਭਿ ਗੁਰੂਅਨਿ ਕੇ ਸ਼ਬਦ ਲੈਨਿ ਹਿਤੁ ਧਾਇਓ । ਨਿੰਦਾ ਉਸਤਤਿ ਬਯਾਜ ਬਚਨ ਮੋਹਨ ਕਹੇ । ਗੁਰ ਅਰਜਨ ਹੀ ਜਾਨ ਅਪਰ ਨਹਿ ਕਿਸ ਲਹੇ । ( ਗੁਪ੍ਰਸੂ ੩-੩੪ )
ਇਹ ਬਚਨ ਸੁਣ ਕੇ ਪੰਚਮ ਪਾਤਸ਼ਾਹ ਜੀ ਨੇ ਸ਼ਬਦ ਦ ਅੰਕ ਉਚਾਰਨ ਕੀਤਾ ੧੯੨
/> ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ । ਮੋਹਨ ਤੂੰ ਮਾਨੈ ਏਕੁ ਜੀਅ ਅਵਰ ਸਭ ਰਾਲੀ ।।
ਇਸ ਸ਼ਬਦ ਦੇ ਦੋ ਅੰਕ ਹੋਰ ਸੁਣ ਕੇ ਮੋਹਨ ਜੀ ਦਾ ਮਨ ਅਤਿ ਕੋਮਲ ਹੋ ਗਿਆ । ਨਿੰਮ੍ਰਤਾ ਅਤੇ ਪਰੇਮ ਵਸ ਹੋ ਕੇ ਆਪ ਨੇ ਸੈਂਚੀਆਂ ਦਿਤੀਆਂ । ਇਨ੍ਹਾਂ ਨੂੰ ਗੁਰੂ ਜੀ ਬੜੇ ਸਤਿਕਾਰ ਨਾਲ ਅੰਮ੍ਰਿਤਸਰ ਲੈ ਆਏ । ਰਾਮਸਰ ਦੇ ਕਿਨਾਰੇ ਬੈਠ ਕੇ ਭਾਈ ਗੁਰਦਾਸ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਲਿਖਾਉਣੀ ਆਰੰਭ ਕੀਤੀ । ਪੰਚਮ ਪਾਤਸ਼ਾਹ ਨੇ ਪਹਿਲੇ ਸਤਿਗੁਰਾਂ ਦੀ ਬਾਣੀ ਜੋ ਲਿਖਤ ਰੂਪ ਵਿਚ ਮਿਲ ਸਕੀ , ਉਹ ਵੀ ਮੰਗਾਈ । ਜੋ ਸਿਖਾਂ ਨੂੰ ਜ਼ਬਾਨੀ ਯਾਦ ਸੀ , ਇਕੱਤਰ ਕੀਤੀ । ਇਥੋਂ ਤੀਕ ਕਿ ਭਾਈ ਪੈੜੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਪਰ ਦਸੀ ਗਈ ‘ ਪ੍ਰਾਣ – ਸੰਗਲੀ ’ ਲਿਆਉਣ ਲਈ ਸੰਗਲਾ ਦੀਪ ਭੇਜਿਆ , ਭਗਤਾਂ ਦੀ ਜੋ ਬਾਣੀ ਪੰਜਾਬ ਵਿਚੋਂ ਜਾਂ ਬਾਹਰੋਂ ਮਿਲੀ , ਉਹ ਭੀ ਇਕੱਠੀ ਕੀਤੀ । ਜੋ ਭਗਤਾਂ ਤੇ ਪ੍ਰੇਮੀਆਂ ਨੂੰ ਯਾਦ ਸੀ ਉਹ ਭੀ ਸੁਣੀ । ਸਰਬ ਵਿਦਿਆ ਨਿਧਾਨ , ਤਤ੍ਰ ਵੇਤਾ ਆਤਮ ਦਰਸ਼ੀ ਤੇ ਬ੍ਰਹਮ ਗਿਆਨੀ ਸਤਿਗੁਰੂ ਨੇ ਬਾਣੀ ਨੂੰ ਸੋਧਨ , ਲਿਖਣ ਅਤੇ ਸੰਪਾਦਤ ਕਰਨ ਵਿਚ ਕਮਾਲ ਕਰ ਦਿਤਾ ਹੈ । ਆਪ ਨੇ ਸਤਿਗੁਰਾਂ ਦੀ ਬਾਣੀ ਨੂੰ ਕ੍ਰਮ ਤੇ ਅਨੁਸਾਰ ਤਰਤੀਬ ਦਿਤੀ ਹੈ । ਸਾਰੀ ਬਾਣੀ ੩੦ ਰਾਗਾਂ ਵਿਚ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸ੍ਰੀ ਰਾਗ ਤੋਂ ਆਰੰਭ ਕੀਤੀ ਹੈ । ੧ ਓ ਤੋਂ ਲੈ ਕੇ ਦੂਸਰੇ ੧ ਓ ਤਕ ਇਕ ਖਾਸ ਖਿਆਲ ਦਾ ਵਰਣਨ ਮਿਲਦਾ ਹੈ । ਰਾਗ , ਕਾਵਯ , ਛੰਦਾਂ ਬੰਦੀ , ਸ਼ਬਦਾਂ ਦੀ ਰਚਨਾ , ਗੁਰਬਾਣੀ ਨੂੰ ਲਗਾਂ – ਮਾਤਰਾਂ ਅਨੁਸਾਰ ਗੁਰਮੁਖੀ ਵਿਚ ਆਪਣੇ ਢੰਗ ਨਾਲ ਲਿਖਣਾ , ਆਤਮਿਕ ਗਿਆਨ ਨੂੰ ਡਾਢੀ ਸਖੈਨ ਤਰਤੀਬ ਦੇਣੀ ਆਦਿ ਹੈਰਾਨ ਕਰ ਦੇਣ ਵਾਲੀਆਂ ਗੱਲਾਂ ਹਨ । ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਬਾਣੀ ਨੂੰ ਇਕੱਤਰ ਕਰਕੇ ਉਸ ਨੂੰ ਗ੍ਰੰਥ ਸਾਹਿਬ ਦਾ ਰੂਪ ਇਸ ਲਈ ਵੀ ਦਿਤਾ ਕਿ ਪਹਿਲੇ ਚਾਰ ਸਤਿਗੁਰੂਆਂ ਦੀ ਬਾਣੀ ਨੂੰ ਸਹੀ ਰੂਪ ਵਿਚ ਸੁਰਖਿਅਤ ਤੇ ਕਾਇਮ ਰਖਿਆ ਜਾਵੇ । ਉਸ ਵਕਤ ਪ੍ਰਿਥੀ ਚੰਦ ਦਾ ਪੁੱਤਰ ਮਨੋਹਰ ਦਾਸ ਮਿਹਰਵਾਨ ਜਿਸਨੇ ਜਨਮ ਸਾਖੀ ਸ੍ਰੀ ਗੁਰੂ ਨਾਨਕ ਦੇਵ ਵੀ ਲਿਖੀ ਸੀ , ਉਹ ਆਪਣੀ ਬਾਣੀ ਨਾਨਕ ਨਾਮ ਹੇਠ ਰਚਕੇ ਸਿਖੀ ਨੂੰ ਟਪਲਾ ਦੇਕੇ ਆਪਣਾ ਗੁਰੂ ਡੰਮ ਸਿਧ ਕਰਨਾ ਚਾਹੁੰਦਾ ਸੀ । ਉਸਨੇ ਮਹਲਾ ੧ ਦੇ ਸਿਰਲੇਖ ਹੇਠਾਂ ਕਈ ਸ਼ਬਦ ਲਿਖੇ , ਚਲਾਕੀ ਨਾਲ ਆਪਣੇ ਨਾਂ ਨਾਲ ਮਹਲਾ ੬ ਵੀ ਲਿਖਦਾ ਰਿਹਾ । ਮਜ੍ਹਬ ਵਿਚ ਇਕ ਪੁਰਾਣਾ ਖਿਆਲ ਇਹ ਸੀ ਕਿ ਈਸ਼ਵਰ ਦਾ ਗਿਆਨ ਅਕਾਸ਼ ਬਾਣੀ ਦੇ ਰੂਪ ਵਿਚ ਪਰਗਟ ਹੁੰਦਾ ਹੈ । ਇਲਹਾਮ ਜਾਂ ਫਰਿਸ਼ਤਿਆਂ ਰਾਹੀਂ ਵਹੀ ਦੀ ਸ਼ਕਲ ਵਿਚ ਪੈਗੰਬਰਾਂ ਤੇ ਨਾਜ਼ਲ ਹੁੰਦਾ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਆਕਾਸ਼ ਵਿਚੋਂ ਆਈ ਆਵਾਜ਼ ਜਾਂ ਫਰਿਸ਼ਤਿਆਂ ਰਾਹੀਂ ਨਾਜ਼ਲ ਹੋਈ ਕਲਾਮ ਨਹੀਂ , ਇਹ ਸਤਿਗੁਰਾਂ ਤੇ ਭਗਤਾਂ ਦੀ ਪਵਿੱਤਰ ਆਤਮਾ ਦਾ ਵਾਹਿਗੁਰੂ ਵਿਚ ਲੀਨ ਹੋ ਕੇ ਪ੍ਰਾਪਤ ਕੀਤਾ ਹੋਇਆ ਗਿਆਨ ਤੇ ਅਨੁਭਵ ਹੈ । “ ਜਿਹਾ ਡਿਠਾ ਮੈਂ ਤੋਹ ਕਹਿਆ ਹੈ । ਗੁਰਬਾਣੀ , ਵੇਦ ਅਤੇ ਕਤੇਬ ਸਭ ਤੋਂ ਪਿਛੋਂ ਲਿਖੀ ਗਈ ਹੈ , ਇਸ ਲਈ ਸਭ ਤੋਂ ਵਧੀਕ ਸਾਇੰਟੇਫਿਕ ਹੈ ।
( ਚਲਦਾ )
रामकली महला १ ॥ सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ॥पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥सिध साधिक अरु जोगी जंगम पीर पुरस बहुतेरे ॥ जे तिन मिला त कीरति आखा ता मनु सेव करे ॥३॥कागदु लूणु रहै घ्रित संगे पाणी कमलु रहै ॥ ऐसे भगत मिलहि जन नानक तिन जमु किआ करै ॥४॥४॥
अर्थ: (जो प्रभु सारे) जगत को सुनता है (भाव, सारे जगत की सदाअ सुनता है) उसके चरणों में तवज्जो जोड़नी मेरी सदाअ है, उसको अपने अंदर साक्षात देखना (उसके दर पर) मेरी सिंगी बज रही है। (उसके दर से भिक्षा) मांगने के लिए अपने आप को योग्य पात्र बनाना, (ये) मैंने (कंधे पर) झोली डाली हुई है, ता कि मुझे नाम-भिक्षा मिल जाए।1। हे जोगी! (मैं भी गोरख का चेला हूँ, पर मेरा) गोरख (सदा जीता-) जागता है। (मेरा) गोरख वह है जिसने सृष्टि पैदा की है, और पैदा करते हुए समय नहीं लगता।1। रहाउ। (जिस परमात्मा ने) पानी-पवन (आदि तत्वों) में (जीवों के) प्राण टिका के रख दिए हैं, सूर्य और चंद्रमा मुखी दीए बनाए हैं, बसने के लिए (जीवों को) धरती दी है (जीवों ने उसको भुला के उसके) इतने उपकार बिसार दिए हैं।2। जगत में अनेक जंगम-जोगी, पीर जोग-साधना में सिद्ध हुए जोगी और अन्य साधन करने वाले देखने में आते हैं, पर मैं तो यदि उन्हें मिलूँगा तो (उनसे मिलके) परमात्मा की महिमा ही करूँगा (मेरा जीवन-उद्देश्य यही है) मेरा मन प्रभु का नाम जपना ही करेगा।3। जैसे नमक घी में पड़ा गलता नहीं, जैसे कागज़ घी में रखा गलता नहीं, जैसे कमल फूल पानी में रहने से कुम्हलाता नहीं, इसी तरह, हे दास नानक! भक्त जन परमात्मा के चरणों में मिले रहते हैं, यम उनका कुछ बिगाड़ नहीं सकता।4।4।
ਅੰਗ : 877
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
धनासरी महला ५ ॥ जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति ॥२॥ उतम संत भले संजोगी इसु जुग महि पवित पुनीत ॥ जात अकारथ जनमु पदारथ काच बादरै जीत ॥३॥ जनम जनम के किलविख दुख भागे गुरि गिआन अंजनु नेत्र दीत ॥ साधसंगि इन दुख ते निकसिओ नानक एक परीत ॥४॥९॥ {पन्ना 673}
अर्थ: हे भाई! माया के मोह (में फस के) तू गलत राह पर पड़ गया है, (परमात्मा को छोड़ के) और में प्यार डाल रहा है। तेरी अपनी विक्त तो इतनी ही है जितनी जंगल के हरे पक्तों की, जितनी आकाश में दिख रही हरीचंद की नगरी की।1। रहाउ।
हे भाई! जिन कामों से तू (परमात्मा की दरगाह में) शर्मिंदा होगा उन कामों को ही तू किए जा रहा है। तू संत जनों की निंदा करता रहता है, और, परमात्मा के साथ टूटे हुए मनुष्यों का आदर-सत्कार करता रहता है। तूने आश्चर्यजनक उल्टी मति ग्रहण की हुई है।1।
हे भाई! गधा मिट्टी में (लेटने से) खुद को सुखी समझता है, चाहे उसके शरीर पर चंदन का लेप करते रहें (यही हाल तेरा है) आत्मिक जीवन देने वाले नाम-जल से तेरा प्यार नहीं बनता। तू विषियों की ठॅग-बूटी से ही प्यार करता है।2।
हे भाई! ऊँचे जीवन वाले संत जो इस संसार (के विकारों) में भी पवित्र ही रहते हैं, भले संजोगों से ही मिलते हैं। (उनकी संगति से वंचित रह के) तेरा कीमती मानस जन्म व्यर्थ जा रहा है, काँच के बदले में जीता जा रहा है।3।
हे नानक! (कह– हे भाई!) जिस मनुष्य की आँखों में गुरू ने आत्मिक सूझ वाला सुरमा डाल दिया, उसके अनेकों जन्मों के किए पाप दूर हो गए। संगति में टिक के वह मनुष्य इन दुखों-पापों से बच निकला, उसने एक परमात्मा के साथ प्यार डाल लिया।4।9।
ਅੰਗ : 673
ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥ {ਪੰਨਾ 673}
ਅਰਥ: ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।੧।
ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ।੨।
ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।੪।੯।