ਅੰਗ : 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! (ਕਬੀਰ ਜੀ ਆਪਣੇ ਆਪ ਨੂੰ ਕਹਿੰਦੇ ਹਨ ) ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਜੀ ਕਹਿੰਦੇ ਹਨ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।
जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥
अर्थ :- जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ?क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर कहता है-हे लोको ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3।
ਅੰਗ : 692
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।
रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥
अर्थ: रागु धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥