ਤਰਨਤਾਰਨ: ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇਕ ਪਿੰਡ ਹੈ। ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸ਼ਹਿਰ ਬਿਆਸ ਦਰਿਆ ਦੇ ਕੰਢੇ ਉਤੇ ਵਸਿਆ ਹੋਇਆ ਹੈ। ਇਹ ਸ਼੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ।

ਇਸ ਸ਼ਹਿਰ ਨੂੰ ਸਿੱਖੀ ਦਾ ਧੁਰਾ ਕਿਹਾ ਜਾਂਦਾ ਹੈ ਕਿਉਂਕਿ ਇਹ ਸਿੱਖ ਧਰਮ ਦਾ ਪਹਿਲਾ ਧਾਰਮਿਕ ਕੇਂਦਰ ਹੈ। ਇਸ ਤੋਂ ਪਹਿਲਾ ਲੋਕ ਇਸਨਾਨ ਕਰਨ ਲਈ ਤੀਰਥ ਸਥਾਨਾਂ ‘ਤੇ ਜਾਇਆ ਕਰਦੇ ਹਨ ਪਰ ਗੋਇੰਦਵਾਲ ਸ਼ਹਿਰ ਵਿਖੇ ਬਾਉਲੀ ਜਿਸ ਦੀਆਂ 84 ਪੌੜੀਆਂ ਹਨ, ਬਣਨ ਨਾਲ ਇਹ ਸਥਾਨ ਤੀਰਥ ਸਥਾਨ ਬਣ ਗਿਆ ਜਿੱਥੇ ਆਉਣ ਵਾਲੇ ਯਾਤਰੀਆਂ ਲਈ ਲੰਗਰ ਅਤੇ ਪਾਣੀ ਦੀ ਲੋੜ ਪੂਰੀ ਹੋਣ ਲੱਗੀ ਹੈ।

ਮਾਝੇ ਦੀ ਪਵਿੱਤਰ ਧਰਤੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਕੀਰਤਨ ਸਵਰਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। 8 ਗੁਰੂਆਂ ਦੀ ਚਰਨ ਛੋਹ ਪ੍ਰਾਪਤ ਗੋਇੰਦਵਾਲ ਸਾਹਿਬ ਦੀ ਧਰਤੀ ਦੀ ਸਿੱਖ ਇਤਿਹਾਸ ਵਿਚ ਖਾਸ ਮਹੱਤਤਾ ਹੈ।

ਇਸ ਜਗ੍ਹਾ ਤੋਂ ਸ੍ਰੀ ਗੁਰੂ ਅਮਰਦਾਸ ਜੀ ਨੇ ‘ਪਹਿਲਾਂ ਪੰਗਤ ਫਿਰ ਸੰਗਤ’ ਦੀ ਰੀਤ ਚਲਾਈ ਸੀ। ਇਥੇ ਹੀ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਨੂੰ ਗੁਰਿਆਈ ਦੀ ਬਖਸ਼ਿਸ਼ ਪ੍ਰਾਪਤ ਹੋਈ ਅਤੇ ਇਸ ਅਸਥਾਨ ‘ਤੇ ਹੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਹੋਇਆ।

ਸ੍ਰੀ ਗੁਰੂ ਅਮਰਦਾਸ ਜੀ ਦਾ ਸਮਾਂ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਹੈ। ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਸਮਾਂ (੧੫੫੨-੧੫੭੪ ਈ: ਤਕ) ਸਿੱਖ ਧਰਮ ਦੀ ਪ੍ਰਗਤੀ ਤੇ ਪਾਸਾਰ ਦਾ ਸਮਾਂ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੀ ਬੁਨਿਆਦ ਰੱਖੀ ਅਤੇ ਫਿਰ ਉਸ ਨੂੰ ਅੱਗੇ ਤੋਰਨ ਲਈ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਜੋ ਕਾਰਜ ਅਰੰਭੇ, ਉਨ੍ਹਾਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਨੇ ਨੇਪਰੇ ਚਾੜ੍ਹਿਆ। ਸ੍ਰੀ ਗੁਰੂ ਅਮਰਦਾਸ ਜੀ ਦੀ ਸਿੱਖ ਧਰਮ ਨੂੰ ਦੇਣ ਦੇ ਸਬੰਧ ਵਿਚ ਡਾ. ਇੰਦੂ ਭੂਸ਼ਣ ਬੈਨਰਜੀ ਲਿਖਦੇ ਹਨ, “ਸ੍ਰੀ ਗੁਰੂ ਅਮਰਦਾਸ ਜੀ ਦੇ ਅਧੀਨ ਸਿੱਖ ਧਰਮ ਨੇ ਆਪਣੀ ਇਕ ਵੱਖਰੀ ਹੋਂਦ ਵਿਕਸਿਤ ਕੀਤੀ। ਸਿੱਖ ਧਰਮ ਨੂੰ ਇਕ ਅਲੱਗ ਸੰਸਥਾ ਦਾ ਸਰੂਪ ਪ੍ਰਾਪਤ ਹੋ ਗਿਆ ਅਤੇ ਉਸ ਵਿਚ ਪੁਰਾਣੇ ਰੀਤੀ ਰਿਵਾਜ ਅਤੇ ਰਸਮਾਂ ਦੀ ਥਾਂ ਨਵੇਂ ਰੀਤੀ ਰਿਵਾਜ ਸ਼ੁਰੂ ਕੀਤੇ ਗਏ।” ਜਦੋਂ ਸ੍ਰੀ ਗੁਰੂ ਅਮਰਦਾਸ ਜੀ ਗੁਰਗੱਦੀ ਉੱਤੇ ਬੈਠੇ ਤਾਂ ਉਨ੍ਹਾਂ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਲਾਈ ਸਿੱਖ ਲਹਿਰ ਨੂੰ ਸਥਿਰ ਰੱਖਣ ਤੇ ਅੱਗੇ ਵਧਾਉਣ ਦੀ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ-ਪ੍ਰਦੇਸ ਵਿਚ ਜਾ ਕੇ ਲੋਕਾਂ ਨੂੰ ਹਲੂਣਿਆ ਅਤੇ ਜਾਗ੍ਰਿਤ ਕੀਤਾ। ਉਨ੍ਹਾਂ ਨੂੰ ਆਪਣੇ ਸਮੇਂ ਦੇ ਧਾਰਮਿਕ, ਸਮਾਜਿਕ ਤੇ ਰਾਜਸੀ ਦੰਭੀਆਂ ਅਤੇ ਜਾਬਰਾਂ ਵਿਰੁੱਧ ਬਲਵਾਨ ਅਵਾਜ਼ ਬੁਲੰਦ ਕਰਨੀ ਪਈ ਸੀ। ਇਕ ਪਾਸੇ ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਦੰਭੀਆਂ ਆਦਿਕ ਤੋਂ ਸੁਚੇਤ ਕੀਤਾ ਤੇ ਦੂਜੇ ਪਾਸੇ ਨਵੇਂ ਜੀਵਨ ਦੀ ਸਿਖਲਾਈ ਦਿੱਤੀ। ਪੁਰਾਣੇ ਨੂੰ ਢਾਹੁਣਾ ਅਤੇ ਨਵੇਂ ਨੂੰ ਉਸਾਰਨਾ ਹਰ ਕ੍ਰਾਂਤੀਕਾਰੀ ਦਾ ਦੋਹਰਾ ਕਰਤੱਵ ਹੁੰਦਾ ਹੈ। ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਕਾਰਜ ਖੇਤਰ ਬਹੁਤ ਵਿਸ਼ਾਲ ਸੀ। ਉਨ੍ਹਾਂ ਨੇ ਥਾਂ-ਥਾਂ ਨਵੇਂ ਜੀਵਨ ਦੇ ਬੀਜ ਖਿਲਾਰੇ ਅਤੇ ਉਨ੍ਹਾਂ ਨੂੰ ਪੁੰਗਰਨ ਲਈ ਹਰ ਥਾਂ ਆਪਣੇ ਪ੍ਰਤੀਨਿਧਾਂ ਨੂੰ ਸਾਥੀਆਂ ਦੀ ਅਗਵਾਈ ਕਰਨ ਲਈ ਸਥਾਪਿਤ ਕੀਤਾ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਪੂਰੀ ਸਮਰੱਥਾ ਨਾਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਬਿੰਬ ਕਾਇਮ ਰੱਖਿਆ। ਪਰ ਉਨ੍ਹਾਂ ਦੇ ਸਮੇਂ ਤਕ ਪੰਜਾਬ ਦੇ ਲੋਕਾਂ ਦੀ ਜਾਣ-ਪਛਾਣ ਸਿੱਖ ਲਹਿਰ ਨਾਲ ਅੱਗੇ ਨਾਲੋਂ ਕਾਫੀ ਡੂੰਘੀ ਹੋ ਚੁੱਕੀ ਸੀ। ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਤਕ ਉਨ੍ਹਾਂ ਦੇ ਛੋਟੇ-ਛੋਟੇ ਸਮੂਹ ਹੋਂਦ ਵਿਚ ਆ ਚੁੱਕੇ ਸਨ। ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਲਹਿਰ ਦੇ ਨਵੇਂ ਬਣ ਰਹੇ ਸਮੂਹਿਕ ਰੂਪ ਨੂੰ ਸਹੀ ਸੇਧ ਵਿਚ ਰੱਖਣਾ ਸੀ।
ਸ੍ਰੀ ਗੁਰੂ ਅਮਰਦਾਸ ਜੀ ਦੇ ਗੁਰੂ ਕਾਲ ਵਿਚ ਸਿੱਖ ਧਰਮ ਦਾ ਸੰਸਥਾਈ ਰੂਪ ਤੇ ਅਕਾਰ ਨਿਖਰਣ ਲੱਗ ਪਿਆ। ਸਮਾਜ ਵਿਚ ਨਵੇਂ ਨਿਯਮਾਂ ਤੇ ਸੰਸਥਾਵਾਂ ਨੂੰ ਪ੍ਰਚਲਿਤ ਕਰ ਸਕਣਾ ਸੂਝਵਾਨ ਆਗੂ ਦਾ ਕਰਤੱਵ ਹੁੰਦਾ ਹੈ। ਸ੍ਰੀ ਗੁਰੂ ਅਮਰਦਾਸ ਜੀ ਨੇ ੧੫੫੨ ਈ: ਤੋਂ ੧੫੭੪ ਈ: ਤਕ ਨਿਰੰਤਰ ੨੨ ਸਾਲ ਗੁਰੂ ਕਰਤੱਵ ਨਿਭਾਇਆ ਹੈ। ਗੁਰੂ-ਕਰਤੱਵ ਵਿੱਚੋਂ ਸਿੱਖ ਸੰਗਤ ਦੀ ਜੱਥੇਬੰਦੀ, ਬਾਉਲੀ ਸਾਹਿਬ ਦੀ ਸਿਰਜਨਾ, ਵਰਨ ਭੇਦ ਦਾ ਖਾਤਮਾ, ਸਤੀ ਦੀ ਰਸਮ ਨੂੰ ਬੰਦ ਕਰਨਾ, ਪ੍ਰਚਾਰ ਹਿਤ ਬਾਈ ਮੰਜੀਆਂ ਦੀ ਸਥਾਪਨਾ, ਅਕਾਲੀ ਬਾਣੀ ਦਾ ਪ੍ਰਕਾਸ਼, ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਕਲਪਨਾ ਆਦਿ ਅਜਿਹੇ ਕਰਤੱਵ ਸਨ ਜਿਨ੍ਹਾਂ ਤੋਂ ਪਤਾ ਚਲਦਾ ਹੈ ਕਿ ਗੁਰੂ ਸਾਹਿਬ ਦਾ ਅਨੁਭਵ ਵਿਸ਼ਾਲ, ਸਾਰਥਕ ਤੇ ਸਿਰਜਨਾਤਮਿਕ ਸੀ।
ਜੀ. ਐਸ. (ਛਾਬੜਾ) ਅਨੁਸਾਰ, “ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸਿੱਖੀ ਦਾ ਘੇਰਾ ਦਿਨ¬ਬ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਸੀ। ਇਸ ਆਸ਼ੇ ਨੂੰ ਮੁੱਖ ਰੱਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਸਾਰੇ ਸਿੱਖ ਜਗਤ ਨੂੰ ੨੨ ਹਿੱਸਿਆ ਵਿਚ ਵੰਡਿਆ ਤੇ ਇਨ੍ਹਾਂ ਥਾਵਾਂ ਉੱਤੇ ਸਿੱਖੀ ਦਾ ਪ੍ਰਚਾਰ ਕਰਨ ਵਾਸਤੇ ਯੋਗ ਤੇ ਮੁਖੀ ਸਿੱਖਾਂ ਨੂੰ ਨਿਯਤ ਕੀਤਾ ਜਾਂਦਾ ਸੀ। ਜਿਸ ਗੁਰਸਿੱਖ ਨੂੰ ਸਤਿਗੁਰੂ ਵੱਲੋਂ ਪ੍ਰਚਾਰਕ ਨਿਯੁਕਤ ਕੀਤਾ ਜਾਂਦਾ, … ਆਖਿਆ ਜਾਂਦਾ ਸੀ ਕਿ ਉਸ ਨੂੰ ‘ਮੰਜੀ’ ਦੀ ਬਖ਼ਸ਼ਿਸ਼ ਹੋਈ ਹੈ। ਕਿਉਂਕਿ ਸਿੱਖੀ ਦਾ ਪ੍ਰਚਾਰ ਕਰਨ ਵਾਲੇ ਆਮ ਤੌਰ ’ਤੇ ਸੰਗਤਾਂ ਨੂੰ ਮੰਜੀ ’ਤੇ ਬੈਠ ਕੇ ਹੀ ਉਪਦੇਸ਼ ਦਿੰਦੇ ਸਨ ਇਸ ਲਈ ਗੁਰੂ ਸਾਹਿਬ ਦੇ ਸਮੇਂ ਤੋਂ ਹੀ ‘ਮੰਜੀ’ ਦਾ ਸ਼ਬਦ ਪ੍ਰਚਾਰਕਾਂ ਲਈ ਵਰਤਿਆ ਜਾਣ ਲੱਗਾ।”
ਭਾਈ ਗੁਰਦਾਸ ਜੀ ਨੇ ਵੀ ਆਪਣੀਆਂ ਵਾਰਾਂ ਵਿਚ ‘ਮੰਜੀ’ ਸ਼ਬਦ ਦੀ ਵਰਤੋਂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦਰਭ ਵਿਚ ਕੀਤੀ ਹੈ।

ਫਿਰਿ ਬਾਬਾ ਆਇਆ ਕਰਤਾਰਪੁਰਿ। ਭੇਖੁ ਉਦਾਸੀ ਸਗਲ ਉਤਾਰਾ।
ਪਹਿਰਿ ਸੰਸਾਰੀ ਕਪੜੇ ਮੰਜੀ ਬੈਠਿ ਕੀਆ ਅਵਤਾਰਾ। (ਵਾਰ ੧:੩੮)

ਮੰਜੀ ਸਥਾਪਨਾ ਦਾ ਸਭ ਤੋਂ ਵੱਡਾ ਉਦੇਸ਼ ਆਪੋ ਆਪਣੇ ਇਲਾਕਿਆਂ ਵਿਚ ਨਿਯੁਕਤ ਕੀਤੇ ਪ੍ਰਚਾਰਕਾਂ ਦੁਆਰਾ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਹੁੰਦਾ ਸੀ। ਧਰਮਸ਼ਾਲਾ ਦੀ ਸਥਾਪਤੀ ਕੀਰਤਨ, ਕਥਾ ਤੇ ਲੰਗਰ ਦੀ ਮਰਯਾਦਾ ਨੂੰ ਕਾਇਮ ਕਰਨਾ ਅਤੇ ਗੁਰੂ ਸਾਹਿਬ ਦੇ ਨਾਮ ’ਤੇ ਆਈ ਚੜ੍ਹਤ ਨੂੰ ਦੀਵਾਲੀ, ਵੈਸਾਖੀ ਜਾਂ ਕੋਈ ਹੋਰ ਅਵਸਰ ’ਤੇ ਗੁਰੂ ਘਰ ਪਹੁੰਚਾਉਣਾ, ਉਨ੍ਹਾਂ ਦੀਆਂ ਜਿੰਮੇਵਾਰੀਆਂ ਦੇ ਪ੍ਰਮੁੱਖ ਅੰਗ ਹੋਇਆ ਕਰਦੇ ਸਨ। ਉਹ ਇਲਾਕੇ ਦੀਆਂ ਸੰਗਤਾਂ ਤੇ ਗੁਰੂ ਸਾਹਿਬ ਦੇ ਵਿਚਕਾਰ ਇਕ ਅਜਿਹੀ ਕੜੀ ਸੀ, ਜਿਸ ਰਾਹੀਂ ਗੁਰੂ ਸਾਹਿਬਾਨ ਦੁਆਰਾ ਜਾਰੀ ਕੀਤੇ ਗਏ ਆਦੇਸ਼ ਤੇ ਹੁਕਮਨਾਮੇ ਦੂਰ-ਦੂਰ ਸਿੱਖਾਂ ਤਕ ਪਹੁੰਚਾਏ ਜਾਂਦੇ ਸਨ।
ਸਿੱਖ ਲਹਿਰ ਨੂੰ ਕਰਮਕਾਂਡ ਦੀਆਂ ਪੇਚੀਦਗੀਆਂ ਤੋਂ ਅਲੱਗ ਕਰਨ ਦੀ ਸਥਾਪਤੀ ਇਕ ਮੀਲ ਪੱਥਰ ਦੀ ਤਰ੍ਹਾਂ ਸਾਬਤ ਹੋਈ। ਸ੍ਰੀ ਨਿਰੰਜਨ ਰੇਅ ਦੇ ਸ਼ਬਦਾਂ ਵਿਚ “ਦੂਰ¬ਦੂਰ ਤਕ ਫੈਲ ਚੁੱਕੀ ਸਿੱਖੀ ਨੂੰ ਕੇਂਦਰ ਨਾਲ ਜੋੜ ਕੇ ਜਥੇਬੰਦ ਕਰਨ ਵੱਲ ਚੁੱਕਿਆ ਇਹ ਕਦਮ ਸਿੱਖ ਰਾਜਨੀਤਿਕ ਸ਼ਕਤੀ ਦਾ ਮੁੱਢ ਕਿਹਾ ਜਾ ਸਕਦਾ ਹੈ।”

ਬਾਈ ਮੰਜੀਆਂ ਦੀ ਸਥਾਪਤੀ ਨੇ ਜਿੱਥੇ ਸਿੱਖਾਂ ਦੇ ਪ੍ਰਚਾਰ ਵਿਚ ਵਾਧਾ ਕਰ ਕੇ ਜਥੇਬੰਦੀ ਨੂੰ ਮਜ਼ਬੂਤ ਕੀਤਾ। ਉੱਥੇ ਨਾਲ ਹੀ ਨਾਲ ਸਾਰੀ ਸਿੱਖ ਸੰਗਤ ਨੂੰ ਇਕ ਵੱਖਰੀ ਜਿਹੀ ਮਰਯਾਦਾ ਕਾਇਮ ਕਰ ਕੇ ਸਿੱਖ ਸੰਗਤ ਨੂੰ ਇਕ ਵੱਖਰੀ ਤੇ ਸੁਤੰਤਰ ਹੋਂਦ ਲਈ ਤਿਆਰ ਕਰਨਾ ਸ਼ੁਰੂ ਕਰ ਦਿੱਤਾ। ਸਮਾਂ ਪਾ ਕੇ ਇਹ ਸੁਤੰਤਰ ਹੋਂਦ ਹੀ ਖਾਲਸਾ ਪੰਥ ਦੇ ਰੂਪ ਵਿਚ ਪ੍ਰਗਟ ਹੋਈ। ਜਿੱਥੇ ਪਹਿਲਾਂ ਸਿੱਖ ਧਰਮ ਦਾ ਪ੍ਰਚਾਰ ਬਿੰਦੂ ਕੇਵਲ ਗੁਰੂ ਸਾਹਿਬ ਦਾ ਨਿਵਾਸ ਅਸਥਾਨ ਹੀ ਹੋਇਆ ਕਰਦਾ ਸੀ, ਹੁਣ ਉਸ ਦਾ ਪ੍ਰਸਾਰ ਦੇਸ਼ ਦੇ ਕੋਨੇ-ਕੋਨੇ ਤਕ ਫੈਲ ਗਿਆ। ਸਥਾਨਕ ਪ੍ਰਚਾਰ ਕੇਂਦਰਾਂ (ਮੰਜੀਆਂ) ਦੀ ਸਥਾਪਤੀ ਨੇ ਸਿੱਖੀ ਆਸ਼ੇ ਨੂੰ ਦੂਰ-ਦੂਰ ਤਕ ਫੈਲਾਉਣ ਵਿਚ ਵੱਡਾ ਰੋਲ ਅਦਾ ਕੀਤਾ। ਡਾ. ਗੋਕਲ ਚੰਦ ਨਾਰੰਗ ਲਿਖਦੇ ਹਨ, “ਇਨ੍ਹਾਂ ਮੰਜੀਆਂ ਦੀ ਸਥਾਪਤੀ ਨੇ ਸਾਰੇ ਦੇਸ਼ ਵਿਚ ਸਿੱਖੀ ਮਹੱਲ ਦੀਆਂ ਨੀਹਾਂ ਨੂੰ ਬਹੁਤ ਮਜ਼ਬੂਤ ਕਰ ਦਿੱਤਾ। ਜਿਸ ਨੇ ਆਉਣ ਵਾਲੀਆਂ ਸਦੀਆਂ ਵਿਚ ਸਮੁੱਚੇ ਦੇਸ਼ ਦੀ ਰਾਜਨੀਤੀ ਵਿਚ ਇਕ ਅਹਿਮ ਰੋਲ ਅਦਾ ਕਰਨਾ ਸੀ।”

ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਚਾਰ ਹੋਰ ਵੀ ਪ੍ਰਭਾਵਸ਼ਾਲੀ ਹੋ ਗਿਆ। ਇਸ ਨਾਲ ਸਥਾਨਕ ਸੰਗਤਾਂ ਦੀਆਂ ਧਾਰਮਿਕ ਲੋੜਾਂ ਪੂਰੀਆਂ ਹੋਣ ਲੱਗੀਆਂ। ਸ੍ਰੀ ਗੁਰੂ ਅਮਰਦਾਸ ਜੀ ਨੇ ੨੨ ਮੰਜੀਆਂ ਨੂੰ ਵੱਖ-ਵੱਖ ਥਾਵਾਂ ਤੇ ਸਥਾਪਿਤ ਕੀਤਾ ਕਿਉਂਕਿ ਸੰਗਤਾਂ ਲਈ ਆਪ ਵੱਖ-ਵੱਖ ਥਾਵਾਂ ਤੋਂ ਗੁਰੂ ਜੀ ਨਾਲ ਸਿੱਧਾ ਸੰਪਰਕ ਰੱਖਣਾ ਮੁਸ਼ਕਲ ਸੀ। ਤੀਜੇ ਗੁਰੂ ਸਾਹਿਬ ਜੀ ਦੇ ਇਸ ਕਾਰਜ ਨੇ ਸਿੱਖ ਸੰਪਰਦਾ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿਚ ਬਹੁਤ ਵੱਡਾ ਹਿੱਸਾ ਪਾਇਆ। ਸਿੱਖ ਧਰਮ ਦੇ ਵਿਕਾਸ ਵਿਚ ਸ੍ਰੀ ਗੁਰੂ ਅਮਰਦਾਸ ਜੀ ਦਾ ਇਕ ਹੋਰ ਅਹਿਮ ਯੋਗਦਾਨ ‘ਗੋਇੰਦਵਾਲ’ ਨਗਰ ਦੀ ਸਥਾਪਨਾ ਕਰਨਾ ਸੀ। ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਆਗਿਆ ਲੈ ਕੇ ‘ਗੋਇੰਦਵਾਲ’ ਨਗਰ ਦੀ ਸਥਾਪਨਾ ਕੀਤੀ ਕਿਉਂਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਆਪਣੀ ਦੂਰ-ਦ੍ਰਿਸ਼ਟੀ ਨਾਲ ਇਹ ਅਨੁਭਵ ਕਰ ਲਿਆ ਸੀ ਕਿ ਕਿਸੇ ਵੇਲੇ ਇਹ ਸਥਾਨ ਸਿੱਖੀ ਪ੍ਰਚਾਰ ਦਾ ਵੱਡਾ ਕੇਂਦਰ ਬਣ ਸਕਦਾ ਹੈ। ਇਸ ਲਈ ਆਪ ਨੇ ਨਵਾਂ ਨਗਰ ਵਸਾਉਣ ਦੀ ਜਿੰਮੇਵਾਰੀ ਆਪਣੇ ਪਰਮ ਸੇਵਕ (ਸ੍ਰੀ ਗੁਰੂ) ਅਮਰਦਾਸ ਜੀ ਨੂੰ ਸੌਂਪ ਦਿੱਤੀ।

ਸ੍ਰੀ ਗੁਰੂ ਅਮਰਦਾਸ ਜੀ ਨੇ ਜਿੱਥੇ ਅਧਿਆਤਮਿਕ ਤੇ ਵਪਾਰਕ ਦ੍ਰਿਸ਼ਟੀ ਤੋਂ ਗੋਇੰਦਵਾਲ ਸਾਹਿਬ ਦੀ ਸਿਰਜਨਾ ਕਰਨੀ ਸ਼ੁਰੂ ਕਰ ਦਿੱਤੀ, ਉੱਥੇ ਨਾਲ ਹੀ ਨਾਲ ਉਨ੍ਹਾਂ ਦੀਆਂ ਸਮਾਜਿਕ ਤੇ ਆਰਥਿਕ ਲੋੜਾਂ ਪੂਰੀਆਂ ਕਰਨ ਵੱਲ ਵੀ ਪੂਰਨ ਤੌਰ ਤੇ ਚੇਤੰਨ ਸਨ। ਸ੍ਰੀ ਗੁਰੂ ਅਮਰਦਾਸ ਜੀ ਨੇ ਕਈ ਸਾਲ ਦਰਿਆ ਬਿਆਸ ਦੇ ਕਿਨਾਰੇ ਗੋਇੰਦਵਾਲ ਸਾਹਿਬ ਬਤੀਤ ਕੀਤੇ ਅਤੇ ਇਸ ਸਮੇਂ ਦੌਰਾਨ ਹੀ ਉਨ੍ਹਾਂ ਨੇ ਪੰਗਤ ਤੇ ਸੰਗਤ ਦੀ ਪਰੰਪਰਾ ਨੂੰ ਮਜ਼ਬੂਤ ਕੀਤਾ। ਉੱਥੇ ਹੀ ਗੁਰੂ ਸਾਹਿਬ ਨੇ ਭਾਈ ਜੇਠਾ ਜੀ ਦੀ ਆਚਰਣ ਉਸਾਰੀ ਕੀਤੀ, ਉਨ੍ਹਾਂ ਨੂੰ ਗੁਰਗੱਦੀ ਬਖ਼ਸ਼ੀ ਤੇ “ਦੋਹਿਤਾ-ਬਾਣੀ ਦਾ ਬੋਹਿਥਾ” ਦੀ ਅਸੀਸ ਬਾਲਕ (ਗੁਰੂ) ਅਰਜਨ ਦੇਵ ਨੂੰ ਦਿੱਤੀ। ਇਸੇ ਅਸਥਾਨ ’ਤੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਦੀ ਪ੍ਰਤਿਭਾ ਦੀ ਉਸਾਰੀ ਹੋਈ। ਗੋਇੰਦਵਾਲ ਸਾਹਿਬ ਸਿੱਖ ਸਭਿਆਚਾਰ ਦਾ ਕੇਂਦਰ ਬਣਿਆ।

ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਗੁਰੂ ਕਾਲ ਵਿਚ ਇੱਥੇ ਇਕ ਬਾਉਲੀ ਦਾ ਨਿਰਮਾਣ ਕਰਵਾਇਆ। ਬਾਉਲੀ ਸਾਹਿਬ ਦੀ ਰਚਨਾ ਨੇ ਸਿੱਖ ਧਰਮ ਵਿਚ ਇਕ ਬੜਾ ਵੱਡਾ ਪਰਿਵਰਤਨ ਲਿਆਂਦਾ। ਸਿੱਖ ਵੈਸਾਖੀ, ਦੀਵਾਲੀ ਅਤੇ ਹੋਰ ਦਿਨਾਂ ਉੱਤੇ ਗੋਇੰਦਵਾਲ ਸਾਹਿਬ ਆ ਕੇ ਇਕੱਤਰ ਹੋਣੇ ਸ਼ੁਰੂ ਹੋ ਗਏ। ਇਸ ਤਰ੍ਹਾਂ ਦੀਆਂ ਇਕੱਤਰਤਾਵਾਂ ਨੇ ਸਿੱਖਾਂ ਵਿਚ ਸੰਗਠਨ ਤੇ ਏਕਤਾ ਦੀ ਭਾਵਨਾ ਨੂੰ ਜਨਮ ਦਿੱਤਾ ਅਤੇ ਉਨ੍ਹਾਂ ਨੂੰ ਇੱਕ ਕੇਂਦਰ ਨਾਲ ਜੋੜ ਕੇ ਜਥੇਬੰਦੀ ਵਿਚ ਇਕਸੁਰਤਾ ਪੈਦਾ ਕੀਤੀ। ਇਸ ਬਾਉਲੀ ਸਾਹਿਬ ਦੀ ਸਿਰਜਨਾ ਨੇ ਜਾਤ-ਪਾਤ ਦੇ ਅਖੌਤੀ ਬੰਧਨਾਂ ਨੂੰ ਵੀ ਕਰਾਰੀ ਚੋਟ ਮਾਰੀ। ਸਮਾਜ ਵਿਚ ਪਏ ਵਿਤਕਰਿਆਂ ਨੂੰ ਮੇਟਿਆ ਅਤੇ ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਜਿਵੇਂ ਗੁਰੂ ਕੇ ਲੰਗਰ ਵਿਚ ਹਰ ਜਾਤ ਤੇ ਹਰ ਧਰਮ ਦਾ ਵਿਅਕਤੀ ਇੱਕੋ ਹੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਦਾ ਹੈ, ਇਸੇ ਤਰ੍ਹਾਂ ਬਾਉਲੀ ਵਿਚ ਹਰ ਜਾਤ ਦਾ ਵਿਅਕਤੀ ਇਸ਼ਨਾਨ ਕਰ ਕੇ ਜਾਤ ਪਾਤ ਦੇ ਬੰਧਨਾਂ ਤੋਂ ਛੁਟਕਾਰਾ ਪਾਉਣ ਲੱਗਾ।

ਬਾਉਲੀ ਸਾਹਿਬ ਦਾ ਨਿਰਮਾਣ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਬੜਾ ਮਹੱਤਵਪੂਰਨ ਕਾਰਜ ਸਿੱਧ ਹੋਇਆ। ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੇ ਪ੍ਰਚਾਰ ਦੌਰਿਆਂ ਦੌਰਾਨ ਲੋਕਾਂ ਨੂੰ ਸ਼ਬਦ ਨਾਲ ਜੋੜਿਆ। ਇਨ੍ਹਾਂ ਪ੍ਰਚਾਰ ਦੌਰਿਆਂ ਦਾ ਅਸਰ ਇਹ ਹੋਇਆ ਕਿ ਸਿੱਖ ਜਥੇਬੰਦੀ ਦੀਆਂ ਨੀਹਾਂ ਇਤਨੀਆਂ ਮਜ਼ਬੂਤ ਹੋ ਗਈਆਂ ਕਿ ਆਉਣ ਵਾਲੀ ਸਦੀ ਵਿਚ ਦੂਜੇ ਗੁਰੂ ਸਾਹਿਬਾਨ ਨੇ ਇਸ ਉੱਪਰ ਸਿੱਖੀ ਦਾ ਖੂਬਸੂਰਤ ਮਹੱਲ ਖੜਾ ਕਰ ਦਿੱਤਾ। ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸਿੱਖੀ ਦਾ ਫੈਲਾਉ ਵੀ ਹੋਇਆ ਤੇ ਜਥੇਬੰਦਕ ਤੌਰ ’ਤੇ ਮਜ਼ਬੂਤ ਵੀ। ਸ੍ਰੀ ਗੁਰੂ ਅਮਰਦਾਸ ਜੀ ਦੀ ਮਾਨਤਾ ਦਿਨੋਂ-ਦਿਨ ਵੱਧਦੀ ਗਈ। ਸੱਯਦ ਮੁਹੰਮਦ ਲਤੀਫ ਲਿਖਦਾ ਹੈ, “ਗੁਰੂ ਅਮਰਦਾਸ ਜੀ ਸਫਲ ਗੁਰੂ ਸਨ। ਉਨ੍ਹਾਂ ਦੇ ਉਤਸ਼ਾਹ ਤੇ ਮਿਲਾਪੜੇ ਸੁਭਾ ਕਰਕੇ ਬਹੁਤ ਸਾਰੇ ਲੋਕ ਆਪ ਦੇ ਧਰਮ ਵਿਚ ਆਏ।” ਸ੍ਰੀ ਗੁਰੂ ਅਮਰਦਾਸ ਜੀ ਨੇ ਜੀਵ ਨੂੰ ਸਤਿਗੁਰੂ ਦਾ ਉਪਦੇਸ਼ ਸੁਣਨ ਅਤੇ ‘ਸਦਾ ਸਚੁ ਸਮਾਲੇ’ ਭਾਵ ਸੱਚੇ ਨਾਮ ਦੀ ਅਰਾਧਨਾ ਕਰਨ ਦਾ ਉਪਦੇਸ਼ ਦਿੱਤਾ ਹੈ। ਮਨ ਦੇ ਨਾਲ ਹੀ ਗੁਰੂ ਸਾਹਿਬ ਨੇ ਤਨ ਦੀ ਮਹਾਨਤਾ ਨੂੰ ਵੀ ਬਿਆਨ ਕੀਤਾ ਹੈ। ਗੁਰੂ ਸਾਹਿਬ ਸਰੀਰ ਦਾ ਆਧਾਰ ਹਰਿ ਜੋਤਿ ਨੂੰ ਦੱਸਦੇ ਹਨ:

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ॥ (ਅੰਗ ੯੨੧)

ਗੋਇੰਦਵਾਲ ਸਾਹਿਬ ਸਿੱਖ ਧਰਮ ਦੇ ਪ੍ਰਚਾਰ ਦਾ ਪ੍ਰਸਿੱਧ ਕੇਂਦਰ ਬਣ ਜਾਣ ਪਿੱਛੋਂ ਦੂਰਦਰਸ਼ੀ ਗੁਰੂ ਸਾਹਿਬ ਨੇ ਮਾਝੇ ਦੇ ਇਲਾਕੇ ਵਿਚ ਇੱਕ ਹੋਰ ਧਾਰਮਿਕ ਕੇਂਦਰ ਬਣਾਉਣ ਦੇ ਆਸ਼ੇ ਨਾਲ ਯੋਗ ਸਥਾਨ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਲਦੀ ਹੀ ਉਨ੍ਹਾਂ ਨੇ ਨੇੜੇ ਦੇ ਪਿੰਡਾਂ ਗੁੰਮਟਾਲਾ, ਤੁੰਗ, ਸੁਲਤਾਨਵਿੰਡ ਤੇ ਗਿਲਵਾਲੀ ਦੇ ਪੈਂਚ ਸਦਵਾ ਕੇ ਉਨ੍ਹਾਂ ਸਾਹਮਣੇ ਮੋੜ੍ਹੀ ਗਡਵਾਈ ਤੇ ਅਬਾਦ ਹੋਣ ਵਾਲੇ ਨਵੇਂ ਪਿੰਡ ਦਾ ਨਾਮ ‘ਗੁਰੂ-ਚੱਕ’ ਰੱਖਿਆ। ਇਸ ਦੀ ਉਸਾਰੀ ਦਾ ਕੰਮ ਭਾਈ ਜੇਠਾ ਜੀ (ਸ੍ਰੀ ਗੁਰੂ ਰਾਮਦਾਸ ਜੀ) ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਅਮਰਦਾਸ ਜੀ ਨੇ ਹਦਾਇਤ ਕਰ ਦਿੱਤੀ ਸੀ ਕਿ ਆਪਣਾ ਟਿਕਾਣਾ ‘ਗੁਰੂ ਕੇ ਚੱਕ’ ਹੀ ਕਰ ਲੈਣ। ਸ੍ਰੀ ਗੁਰੂ ਰਾਮਦਾਸ ਜੀ ਦੇ ਸਮੇਂ ‘ਗੁਰੂ ਕਾ ਚੱਕ’ ਪਹਿਲਾਂ ਰਾਮਦਾਸਪੁਰਾ ਤੇ ਫਿਰ ਸ੍ਰੀ ਅੰਮ੍ਰਿਤਸਰ ਦੇ ਰੂਪ ਵਿਚ ਸਿੱਖੀ ਦਾ ਕੇਂਦਰੀ ਸਥਾਨ ਬਣ ਗਿਆ। ਜਿਸ ਨੇ ਆਉਣ ਵਾਲੇ ਸਿੱਖ ਇਤਿਹਾਸ ਵਿਚ ਸ਼ਾਨਦਾਰ ਭੂਮਿਕਾ ਨਿਭਾਈ।

ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਜਾਰੀ ਕੀਤੀ ਸੰਗਤ ਦੀ ਸੰਸਥਾ ਦਾ ਵੀ ਵਿਕਾਸ ਕੀਤਾ। ਸੰਗਤ ਸੰਸਥਾ ਵਿੱਚੋਂ ਭੇਦ ਭਾਵ ਮਿਟਾਉਣ ਲਈ ਆਪ ਜੀ ਨੇ ਸੰਗਤ ਸੰਸਥਾ ਦੇ ਨਾਲ-ਨਾਲ “ਲੰਗਰ” ਮਰਯਾਦਾ ਨੂੰ ਵੀ ਹੋਰ ਮਜ਼ਬੂਤ ਕੀਤਾ। ਬੇਸ਼ੱਕ ਲੰਗਰ ਦੀ ਸੰਸਥਾ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਹੀ ਸ਼ੁਰੂ ਹੋ ਗਈ ਸੀ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਵੀ ਬੜੀ ਮਿਹਨਤ ਅਤੇ ਵਫਾਦਾਰੀ ਨਾਲ ਇਸ ਪ੍ਰਥਾ ਨੂੰ ਮਜ਼ਬੂਤ ਕਰਨ ਵਿਚ ਜੁਟੇ ਰਹੇ ਸਨ। ਪਰ ਫਿਰ ਵੀ ਕਿਸੇ ਪਾਬੰਦੀ ਦੇ ਨਾ ਹੋਣ ਕਾਰਨ ਕਈ ਜਾਤ ਅਭਿਮਾਨੀ ਜਗਿਆਸੂ ਗੁਰੂ ਸਾਹਿਬ ਦੇ ਬਚਨ ਸੁਣਨ ਤਾਂ ਆ ਜਾਇਆ ਕਰਦੇ ਸਨ। ਪਰ ਅਖੌਤੀ ਨੀਵੀਂ ਜਾਤ ਵਾਲਿਆਂ ਨਾਲ ਬੈਠ ਕੇ ਲੰਗਰ ਛਕਣਾ ਪਸੰਦ ਨਹੀਂ ਸਨ ਕਰਦੇ।

ਸ੍ਰੀ ਗੁਰੂ ਅਮਰਦਾਸ ਜੀ ਨੇ ਆਪਸੀ ਵਿਤਕਰਿਆਂ ਨੂੰ ਮਿਟਾ ਕੇ ਸਮਾਨਤਾ ਲਿਆਉਣ ਲਈ ਹੁਕਮ ਜਾਰੀ ਕਰ ਦਿੱਤਾ ਕਿ ਜੋ ਕੋਈ ਵੀ ਸਾਡੇ ਦਰਸ਼ਨ ਕਰਨ ਆਵੇ ਪਹਿਲਾਂ ਲੰਗਰ ਵਿੱਚੋਂ ਪ੍ਰਸ਼ਾਦਾ ਛਕੇ ਅਤੇ ਫਿਰ ਸੰਗਤ ਵਿਚ ਹਾਜਰ ਹੋ ਕੇ ਉਪਦੇਸ਼ ਸੁਣੇ। ਮਾਨਵ ਜਾਤੀ ਨੂੰ ਅਧਿਆਤਮਿਕ, ਸਮਾਜਿਕ ਤੇ ਰਾਜਨੀਤਿਕ ਦ੍ਰਿਸ਼ਟੀ ਤੋਂ ਬਰਾਬਰ ਰੱਖਣ ਵਾਸਤੇ ਸ੍ਰੀ ਗੁਰੂ ਅਮਰਦਾਸ ਜੀ ਨੇ ਸੰਗਤ ਤੇ ਪੰਗਤ ਵਰਗੀਆਂ ਸੰਸਥਾਵਾਂ ਨੂੰ ਸੁਚੇਤ ਤੌਰ ’ਤੇ ਮਰਯਾਦਾ ਬੱਧ ਕੀਤਾ। ਡਾ. (ਛਾਬੜਾ) ਦੇ ਸ਼ਬਦਾਂ ਅਨੁਸਾਰ “ਲੰਗਰ ਦੀ ਮਰਯਾਦਾ ਨੇ ਲੋਕਾਂ ਨੂੰ ਸਮਾਜਿਕ ਵਿਤਕਰੇ ਮਿਟਾ ਕੇ ਇਕ ਦੂਜੇ ਪ੍ਰਤੀ ਪਿਆਰ ਤੇ ਭਰਾਤਰੀ ਭਾਵਨਾ ਪੈਦਾ ਕਰਨ ਵਿਚ ਕਾਫੀ ਮਦਦ ਕੀਤੀ”। ਮੁਗ਼ਲ ਬਾਦਸ਼ਾਹ ਅਕਬਰ ਜਦੋਂ ਗੁਰੂ ਸਾਹਿਬ ਨੂੰ ਮਿਲਣ ਆਇਆ ਤਾਂ ਉਸ ਨੇ ਵੀ ਗੁਰੂ ਜੀ ਦੇ ਹੁਕਮ ਨੂੰ ਮੰਨਦਿਆਂ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਅਤੇ ਫਿਰ ਗੁਰੂ ਸਾਹਿਬ ਦੇ ਦਰਸ਼ਨ ਕੀਤੇ। ਇਸ ਪ੍ਰਕਾਰ ਗੁਰੂ ਸਾਹਿਬ ਨੇ ‘ਪਹਿਲੇ ਪੰਗਤ ਪਾਛੇ ਸੰਗਤ’ ਦੀ ਮਰਯਾਦਾ ਸਥਾਪਿਤ ਕੀਤੀ।

ਸ੍ਰੀ ਗੁਰੂ ਅਮਰਦਾਸ ਜੀ ਨੇ ਜਾਤ ਤੇ ਮਾਇਆ-ਅਭਿਮਾਨ ਨੂੰ ਸਿਧਾਂਤਕ ਤੌਰ ’ਤੇ ਵੀ ਨੀਵਾਂ ਦਿਖਾਇਆ ਤੇ ਸੰਗਤ-ਪੰਗਤ ਸੰਸਥਾਵਾਂ ਸਿਰਜ ਕੇ ਅਮਲੀ ਰੂਪ ਵਿਚ ਵੀ ਪੂਰੀ ਦਲੇਰੀ ਨਾਲ ਨਿਖੇੜਿਆ।
ਜਾਤਿ ਕਾ ਗਰਬੁ ਨਾ ਕਰੀਅਹੁ ਕੋਈ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣ ਹੋਈ॥
ਜਾਤਿ ਕਾ ਗਰਬੁ ਨਾ ਕਰਿ ਮੂਰਖ ਗਵਾਰਾ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ॥ (ਅੰਗ ੧੧੨੭)
ਸ੍ਰੀ ਗੁਰੂ ਅਮਰਦਾਸ ਜੀ ਦੀ ਗੁਰਿਆਈ ਦਾ ਸਮਾਂ ਸਿੱਖ ਲਹਿਰ ਦੇ ਵਿਕਾਸ ਵਿਚ ਇਕ ਮਹੱਤਵਪੂਰਨ ਮੋੜ ਸਾਬਤ ਹੋਇਆ।ਸ੍ਰੀ ਗੁਰੂ ਅਮਰਦਾਸ ਜੀ ਨੇ ਵੱਖੋ ਵੱਖਰੇ ਸੰਗਠਨਾਤਮਿਕ ਕੰਮਾਂ ਤੋਂ ਇਲਾਵਾ ਉਸ ਸਮੇਂ ਦੇ ਸਮਾਜ ਵਿਚ ਆਈਆਂ ਕੁਰੀਤੀਆਂ ਦਾ ਖੰਡਨ ਕੀਤਾ।

ਸ੍ਰੀ ਗੁਰੂ ਅਮਰਦਾਸ ਜੀ ਨੇ ਜਿੱਥੇ ‘ਸਤੀ’ ਰਸਮ ਵਿਰੁੱਧ ਆਪਣੀ ਅਵਾਜ਼ ਬੁਲੰਦ ਕੀਤੀ, ਉੱਥੇ ਉਨ੍ਹਾਂ ਨੇ ਆਦਰਸ਼ ਪਤਨੀ ਦੇ ਲੱਛਣ ਦੱਸ ਕੇ ਸਪਸ਼ਟ ਕਰ ਦਿੱਤਾ ਕਿ ਸਤੀ ਉਹ ਨਹੀਂ; ਜਿਹੜੀ ਚਿਤਾ ਉੱਤੇ ਜਲ ਕੇ ਸੜ੍ਹ ਮੋਏ, ਬਲਕਿ ਸਤੀ ਤਾਂ ਉਹ ਹੈ, ਜੋ ਆਪਣੇ ਪਤੀ ਦੇ ਵਿਯੋਗ ਵਿਚ ਪ੍ਰਾਣ ਤਿਆਗ ਦੇਵੇ। ਗੁਰੂ ਸਾਹਿਬ ਨੇ ਸਤੀ ਦੀ ਮਹਾਨਤਾ ਨੂੰ ਇਉਂ ਦਰਸਾਇਆ ਹੈ:
ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿੑ॥
ਨਾਨਕ ਸਤੀਆ ਜਾਣੀਅਨ੍‍ ਜਿ ਬਿਰਹੇ ਚੋਟ ਮਰੰਨਿੑ॥ (ਅੰਗ ੭੮੭)

ਪੇਨ ਦੇ ਕਥਨ ਅਨੁਸਾਰ, “ਸ੍ਰੀ ਗੁਰੂ ਅਮਰਦਾਸ ਜੀ ਨੂੰ ਮੁੱਖ ਰੂਪ ਵਿਚ ਸਤੀ ਪ੍ਰਥਾ ਦੇ ਵਿਰੁੱਧ ਉਤਸ਼ਾਹ ਪੂਰਵਕ ਪ੍ਰਚਾਰ ਕਰਨ ਲਈ ਯਾਦ ਕੀਤਾ ਜਾਂਦਾ ਹੈ”। ਸ੍ਰੀ ਗੁਰੂ ਅਮਰਦਾਸ ਜੀ ਨੇ ਸਮਾਜ ਵਿਚ ਪ੍ਰਚਲਿਤ ਪਰਦਾ ਪ੍ਰਥਾ ਨੂੰ ਸਮਾਪਤ ਕੀਤਾ। ਗੁਰੂ ਜੀ ਨੇ ਸੰਗਤ ਵਿਚ ਆਉਣ ਵਾਲੀਆਂ ਔਰਤਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਪਰਦਾ ਨਾ ਕਰਨ ਕਿਉਂਕਿ ਇਹ ਪ੍ਰਥਾ ਇਸਤਰੀ ਜਾਤੀ ਦੇ ਮਾਨਸਿਕ, ਬੌਧਿਕ ਵਿਕਾਸ ਵਿਚ ਰੁਕਾਵਟ ਪਾਉਂਦੀ ਹੈ।

ਗੁਰੂ ਰਾਮਦਾਸ ਪਾਤਸ਼ਾਹ ਨੇ 24 ਸਤੰਬਰ 1535 (25 ਅੱਸੂ 1591) ਨੂੰ ਪਿਤਾ ਸ੍ਰੀ ਹਰੀਦਾਸ ਜੀ ਤੇ ਮਾਤਾ ਦਯਾ ਕੌਰ (ਬੀਬੀ ਅਨੂਪੀ) ਜੀ ਦੇ ਗ੍ਰਹਿ ਚੂਨਾ ਮੰਡੀ, ਲਾਹੌਰ ਪਾਕਿਸਤਾਨ ਵਿਚ ਅਵਤਾਰ ਧਾਰਿਆ। ਆਪ ਦੇ ਦਾਦਾ ਜੀ ਦਾ ਨਾਂ ਬਾਬਾ ਠਾਕੁਰ ਦਾਸ ਸੀ। ਆਪ ਦੇ ਪਿਤਾ ਹਰੀਦਾਸ ਜੀ ਦੁਕਾਨਦਾਰੀ ਕਰਦੇ ਸਨ। ਆਪ ਦਾ ਬਚਪਨ ਦਾ ਨਾਂ ‘ਜੇਠਾ’ ਸੀ। ਭਾਈ ਹਰਿਦਿਆਲ ਜੀ ਰਾਮਦਾਸੀ ਜੀ ਆਪ ਦੇ ਛੋਟੇ ਭਾਈ ਅਤੇ ਭੈਣ ਸਨ। ਆਪ ਦੀ ਮਾਤਾ ਦਯਾ ਕੌਰ (ਬੀਬੀ ਅਨੂਪੀ) ਜੀ ਨੇਕ ਦਿਲ ਇਸਤਰੀ ਸੀ। 1541 ਨੂੰ ਆਪ ਦੇ ਮਾਤਾ ਜੀ ਰੱਬ ਨੂੰ ਪਿਆਰੇ ਹੋ ਗਏ। ਕੁਝ ਮਹੀਨਿਆਂ ਬਾਅਦ ਆਪ ਦੇ ਪਿਤਾ ਜੀ ਵੀ ਅਕਾਲ ਪੁਰਖ ਦੇ ਚਰਨਾਂ ’ਚ ਜਾ ਬਿਰਾਜੇ। ਉਸ ਸਮੇਂ ਆਪ ਦੀ ਉਮਰ ਸੱਤ ਸਾਲ ਸੀ। ਆਪ ਦੀ ਨਾਨੀ ਆਪ ਬੱਚਿਆਂ ਨੂੰ ਪਿੰਡ ਬਾਸਰਕੇ ਗਿੱਲਾਂ ਲੈ ਆਈ।
ਹੁਤੇ ਨਾਨਕੇ ਬਾਸਰ ਗਾਮੂੰ।
ਨਾਨੀ ਲੈ ਗਈ ਨਿਜ ਧਾਮੂੰ।
ਆਪ ਦੀ ਨਾਨੀ ਬਹੁਤ ਬਿਰਧ ਸੀ, ਜਿਸ ਕਾਰਨ ਆਪ ਨੂੰ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਲਈ ਘੁੰਗਣੀਆਂ ਵੇਚਣ ਦਾ ਕੰਮ ਵੀ ਕਰਨਾ ਪਿਆ। 1546 ਵਿਚ ਭਾਈ ਜੇਠਾ ਜੀ ਗੋਇੰਦਵਾਲ ਸਾਹਿਬ ਆ ਗਏ। ਇਥੇ ਆਪ ਲੰਗਰ ਦੀ ਸੇਵਾ ਕਰਦੇ ਪਰ ਆਪਣਾ ਨਿਰਬਾਹ ਘੁੰਗਣੀਆ ਵੇਚ ਕੇ ਹੀ ਕਰਦੇ। ਆਪ 12 ਸਾਲ ਗੁਰੂ ਘਰ ਦੀ ਸੇਵਾ ਕਰਦੇ ਰਹੇ। ਗੁਰੂ ਜੀ ਨੇ ਆਪ ਦੀ ਨੇਕ ਨੀਤੀ, ਸੇਵਾ-ਭਾਵ, ਨਿਰਮਾਣਤਾ ਤੇ ਸੁਭਾਅ ਨੂੰ ਨੇੜਿਉਂ ਤੱਕਿਆ ਤੇ ਆਪ ਤੋਂ ਬਹੁਤ ਖ਼ੁਸ਼ ਹੋਏ। 1552 ਵਿਚ ਗੁਰੂ ਅੰਗਦ ਦੇਵ ਜੀ ਨੇ ਗੁਰਗੱਦੀ ਅਮਰਦਾਸ ਜੀ ਨੂੂੰ ਸੌਂਪ ਕੇ ਗੁਰੂ ਅਮਰਦਾਸ ਬਣਾ ਦਿੱਤਾ। ਗੁਰੂ ਅਮਰਦਾਸ ਜੀ ਦੀ ਛੋਟੀ ਬੇਟੀ ਬੀਬੀ ਭਾਨੀ ਜੀ ਲਈ ਜਦ ਵਰ ਲੱਭਣ ਦੀ ਗੱਲ ਚੱਲੀ ਤਾਂ ਗੁਰੂ ਸਾਹਿਬ ਨੇ ਆਪਣੀ ਪਤਨੀ ਬੀਬੀ ਮਨਸਾ ਦੇਵੀ ਜੀ ਨੂੰ ਪੁੱਛਿਆ ਕਿ ਕਿਹੋ ਜਿਹਾ ਵਰ ਹੋਣਾ ਚਾਹੀਦਾ ਹੈ? ਉਸ ਸਮੇਂ ਭਾਈ ਜੇਠਾ ਜੀ ਘੰੁਗਣੀਆਂ ਵੇਚ ਰਹੇ ਸਨ। ਬੀਬੀ ਜੀ ਨੇ ਭਾਈ ਜੇਠਾ ਜੀ ਵੱਲ ਵੇਖ ਕੇ ਕਿਹਾ ਕਿ ਐਸਾ ਵਰ ਹੋਣਾ ਚਾਹੀਦਾ ਹੈ। ਗੁਰੂ ਅਮਰਦਾਸ ਦਾਸ ਜੀ ਬੋਲੇ ਕਿ ਐਸਾ ਵਰ ਤਾਂ ਫਿਰ ਇਹੋ ਹੀ ਹੋ ਸਕਦਾ ਹੈ। ਭਾਈ ਜੇਠਾ ਜੀ ਦੀ ਮੰਗਣੀ ਬੀਬੀ ਭਾਨੀ ਜੀ ਨਾਲ ਕਰ ਦਿੱਤੀ ਗਈ। ਦਸੰਬਰ 1552 ਵਿਚ ਆਪ ਦਾ ਵਿਆਹ ਬੀਬੀ ਭਾਨੀ ਜੀ ਨਾਲ ਹੋਇਆ। ਬੀਬੀ ਭਾਨੀ ਜੀ ਚਾਰ ਭੈਣ ਭਰਾਵਾਂ ’ਚੋਂ ਸਭ ਤੋਂ ਛੋਟੇ ਸਨ। ਆਪ ਤੋਂ ਵੱਡੀ ਬੀਬੀ ਦਾਨੀ ਜੀ ਦੀ ਸ਼ਾਦੀ ਭਾਈ ਰਾਮਾ ਜੀ ਨਾਲ ਹੋਈ। ਭਾਈ ਜੇਠਾ ਜੀ ਗੁਰੂ ਘਰ ਦੇ ਜਵਾਈ ਹੋਣ ਕਾਰਣ ਵੀ ਆਪ ਦੀ ਸਹਿਣਸ਼ੀਲਤਾ, ਨਿਰਮਾਣਤਾ ਤੇ ਸੇਵਾ-ਭਾਵਨਾ ’ਚ ਕੋਈ ਫ਼ਰਕ ਨਹÄ ਪਿਆ। ਆਪ ਦਿਨ ਰਾਤ ਬਾਉਲੀ ਦੀ ਸੇਵਾ ’ਚ ਜੁਟੇ ਰਹਿੰਦੇ ਤੇ ਗੁਰੂ ਘਰ ਦੇ ਲੰਗਰ ਦੀ ਸੇਵਾ, ਸੰਗਤਾਂ ਲਈ ਰਿਹਾਇਸ਼ ਦਾ ਪ੍ਰਬੰਧ ਕਰਦੇ ਕਦੇ ਅੱਕੇ ਜਾਂ ਥੱਕੇ ਨਹੀ ਸਨ।
ਇਕ ਵਾਰੀ ਲਾਹੌਰ ਤੋਂ ਸੰਗਤ ਦਾ ਜਥਾ ਗੋਇੰਦਵਾਲ ਆ ਕੇ ਠਹਿਰਿਆ। ਜਥੇ ’ਚ ਭਾਈ ਜੇਠਾ ਜੀ ਦੀ ਬਰਾਦਰੀ ਦੇ ਲੋਕ ਵੀ ਸਨ। ਜਦੋ ਉਹ ਲੋਕ ਮਿਲੇ ਤਾਂ ਆਪ ਨੇ ਸਿਰ ’ਤੇ ਟੋਕਰੀ ਚੁੱਕੀ ਹੋਈ ਸੀ। ਉਨ੍ਹਾਂ ਨੇ ਬਹੁਤ ਬੁਰਾ ਮਨਾਇਆ ਤਾਂ ਗੁਰੂ ਅਮਰਦਾਸ ਜੀ ਨੇ ਕਿਹਾ ਕਿ ਇਹ ਮਿੱਟੀ ਗਾਰਾ ਨਹÄ ਇਹ ਤਾਂ ਵਡਿੱਤਣ ਦਾ ਕੇਸਰ ਹੈ, ਸਿਰ ਉੱਤੇ ਮੜਾਸਾ ਨਹÄ ਸਗੋਂ ਚਾਰ ਚੱਕ ਦੀ ਪਾਤਸ਼ਾਹੀ ਦਾ ਛਤਰ ਹੈ। ਇਕ ਵਾਰ ਗੁਰੂ ਅਮਰਦਾਸ ਜੀ ਨੇ ਬੀਬੀ ਭਾਨੀ ਜੀ ਨੂੰ ਕਿਹਾ ਕਿ ਜੇ ਰਾਮਦਾਸ ਗੁਜਰ ਜਾਣ ਤਾਂ ਤੂੰ ਕੀ ਕਰੇਗੀ? ਬੀਬੀ ਭਾਨੀ ਜੀ ਨੇ ਨਿਮਰਤਾ ਸਹਿਤ ਆਪਣੀ ਨੱਥ ਉਤਾਰ ਦਿੱਤੀ, ਜਿਸ ਦਾ ਭਾਵ ਸੀ ਕਿ ਜੋ ਰੱਬ ਦੀ ਰਜ਼ਾ ਹੋਏਗੀ ਮਨਜ਼ੂਰ ਹੋਏਗੀ। ਇਹ ਦੇਖ ਕੇ ਗੁਰਦੇਵ ਪਿਤਾ ਨੇ ਬੀਬੀ ਭਾਨੀ ਜੀ ਨੂੰ ਅਸ਼ੀਰਵਾਦ ਦਿੱਤਾ ਕਿ ਸਾਡੀ ਬਾਕੀ ਦੀ ਉਮਰ ਵੀ ਰਾਮਦਾਸ ਦੇ ਲੇਖੇ ਹੈ। ਇੰਨਾ ਕਹਿ ਕੇ ਆਪ ਬਾਉਲੀ ਵੱਲ ਚੱਲ ਪਏ। ਉਸ ਸਮੇਂ ਭਾਈ ਰਾਮਦਾਸ ਜੀ ਸਿਰ ਤੇ ਟੋਕਰੀ ਚੁੱਕੀ ਜਾ ਰਹੇ ਸਨ ਤਾਂ ਗੁਰੂ ਅਮਰਦਾਸ ਜੀ ਨੇ ਟੋਕਰੀ ਉਤਰਵਾ ਕੇ ਕਿਹਾ ਕਿ ਆਪ ਨੂੰ ਗੁਰਗੱਦੀ ਸੌਂਪਣ ਦਾ ਵਕਤ ਆ ਗਿਆ ਹੈ। ਆਪ ਜੀ ਨੇ ਕਿਹਾ ਕਿ ਹੇ! ਮੇਰੇ ਮਾਲਿਕ ਗੁਰਗੱਦੀ ਨਹÄ ਮੈਨੂੰ ਸੇਵਾ ਦਾ ਦਾਨ ਦਿਓ, ਗੱਦੀ ਮੋਹਰੀ ਜੀ ਨੂੰ ਦੇ ਦਿਓ। ਆਖ਼ਰੀ ਪ੍ਰੀਖਿਆ ਗੁਰੂ ਘਰ ਦੇ ਦੋਵਾਂ ਜਵਾਈਆਂ ਭਾਈ ਰਾਮਾ ਜੀ ਤੇ ਭਾਈ ਰਾਮਦਾਸ ਜੀ ਵਿਚ ਹੋਈ। ਗੁਰੂ ਅਮਰਦਾਸ ਜੀ ਨੇ ਭਾਈ ਰਾਮਾ ਜੀ ਤੇ ਭਾਈ ਰਾਮਦਾਸ ਜੀ ਨੂੰ ਥੜ੍ਹਾ ਬਣਾਉਣ ਲਈ ਕਿਹਾ। ਥੜ੍ਹ੍ਹਾ ਬਣ ਜਾਣ ’ਤੇ ਥੜ੍ਹਾ ਢਾਉਣ ਲਈ ਕਹਿ ਦਿੱਤਾ। ਚੌਥੀ ਵਾਰ ਥੜ੍ਹਾ ਬਣਾਉਣ ’ਤੇ ਭਾਈ ਰਾਮਾ ਜੀ ਖਿਝ ਗਏ। ਭਾਈ ਰਾਮਦਾਸ ਜੀ ਥੜ੍ਹਾ ਬਣਾ ਦਿੰਦੇ ਤੇ ਢਾਹ ਵੀ ਦਿੰਦੇ। ਸੱਤਵੀਂ ਵਾਰ ਥੜ੍ਹਾ ਬਣਾਉਣ ’ਤੇ ਗੁਰੂ ਅਮਰਦਾਸ ਜੀ ਨੇ ਕਿਹਾ ਕਿ ਅੱਛਾ ਨਹੀ ਬਣਾਇਆ ਤਾਂ ਭਾਈ ਜੇਠਾ ਜੀ ਨੇ ਗੁਰੂ ਜੀ ਦੇ ਚਰਨ ਪਕੜ ਲਏ ਤੇ ਕਿਹਾ ਕਿ ਮੈਂ ਭੁੱਲਣਹਾਰ ਹਾਂ, ਤੁਸੀ ਕਿ੍ਰਪਾਲੂ ਹੋ। ਵਾਰ-ਵਾਰ ਭੁੱਲਾਂ ਬਖ਼ਸ਼ ਦਿੰਦੇ ਹੋ। ਗੁਰੂ ਜੀ ਨੇ ਸਭ ਨੂੰ ਕਿਹਾ ਕਿ ‘ਇਨ੍ਹਾਂ ਦੀ ਸੇਵਾ ਮੈਨੂੰ ਪਸੰਦ ਆਈ। ਇਹ ਸੱਚੇ ਪ੍ਰੇਮੀ ਹਨ। ਰਾਮ ਦਾਸ ਮਹਾਨ ਪੁਰਸ਼ ਹੈ, ਇਸ ਸਦਕਾ ਕਿਤਨੇ ਹੀ ਤਰ ਜਾਣਗੇ।’
ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੋਇੰਦਵਾਲ ਸਾਹਿਬ ਵਿਖੇ ਆਪ ਨੂੰ ਗੁਰਿਆਈ ਸੌਂਪੀ। 1581 ਨੂੰ ਆਪ ਗੁਰਗੱਦੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸੌਂਪ ਕੇ ਗੁਰੂ ਰਾਮਦਾਸ ਜੀ ਜੋਤੀ ਜੋਤ ਸਮਾ ਗਏ।

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥

अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ। हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1। हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2। (माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3। हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।

ਅੰਗ : 616

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

ਧੰਨ ਗੁਰੂ ਰਾਮਦਾਸ ਮਹਾਰਾਜ ਜੀ ਦੇ ਤਿੰਨ ਸਪੁੱਤਰ ਸਨ ਵੱਡੇ ਬਾਬਾ ਪ੍ਰਿਥੀ ਚੰਦ ਉਨ੍ਹਾਂ ਤਾਂ ਛੋਟੇ ਬਾਬਾ ਮਹਾਂਦੇਵ ਸਭ ਤੋਂ ਛੋਟੇ ਸ੍ਰੀ ਅਰਜਨ ਦੇਵ ਜੀ। ਜਦੋਂ ਗੁਰੂ ਪਿਤਾ ਵਲੋੰ ਪਰਖ ਹੋਈ ਤਾ ਗੁਰੂ ਅਰਜਨ ਦੇਵ ਜੀ ਹੀ ਪੂਰੇ ਉਤਰੇ। ਹੋਇਆ ਏ ਕਿ ਗੁਰੂ ਰਾਮਦਾਸ ਜੀ ਦੇ ਤਾਏ ਦੇ ਪੁੱਤਰ ਬਾਬਾ ਸਹਾਰੀ ਮੱਲ ਜੀ ਦੇ ਪੁੱਤ ਦਾ ਵਿਆਹ ਸੀ ਉਨ੍ਹਾਂ ਕਿਆ ਮਹਾਰਾਜ ਆਪ ਜੀ ਲਾਹੌਰ ਆਕੇ ਵਿਆਹ ਚ ਦਰਸ਼ਨ ਦਿਓ ਤੇ ਹਾਡੀ ਸੋਭਾ ਦੂਣੀ ਹੋ ਜਾਊ ਗੁਰੂ ਰਾਮਦਾਸ ਜੀ ਨੇ ਮਜਬੂਰੀ ਦਸਦਿਆਂ ਕਿਹਾ ਸਰੋਵਰ ਦੀ ਸੇਵਾ ਚੱਲ ਰਹੀ ਹੈ ਹਜ਼ਾਰਾਂ ਸੰਗਤ ਅਉਦੀ ਜਾਂਦੀ ਹੈ ਸੋ ਹਾਡਾ ਜਾਣਾ ਸਹੀ ਨਹੀਂ , ਨਾਲੇ ਸਾਡੇ ਜਾਣ ਨਾਲ ਸੰਗਤ ਬਹੁਤ ਹੋ ਜਾਣੀ ਧੀ ਵਾਲਿਆਂ ਤੇ ਬੋਝ ਪਊ ਜੋ ਚੰਗਾ ਨਹੀਂ। ਸਹਾਰੀ ਮੱਲ ਜੀ ਨੇ ਕਿਆ ਫਿਰ ਆਪ ਜੀ ਕਿਸੇ ਪੁਤਰ ਨੂੰ ਭੇਜ ਦਿਓ ਸਤਿਗੁਰਾਂ ਕਿਹਾ ਠੀਕ ਹੈ।
ਵੱਡੇ ਪੁੱਤਰ ਪ੍ਰਿਥੀ ਚੰਦ ਨੂੰ ਕਿਆ ਤੁਸੀਂ ਲਾਹੌਰ ਵਿਆ ਤੇ ਜਾਓ ਪ੍ਰਿਥੀ ਚੰਦ ਨੇ ਕਿਹਾ ਇੱਥੇ ਕੰਮਕਾਰ ਹੈ ਮੇਰੇ ਬਿਨਾਂ ਸਰਨਾ ਨਹੀਂ ਮੈਂ ਨਹੀਂ ਜਾਣਾ ਵਾਰ ਵਾਰ ਕਹਿਣ ਤੇ ਵੀ ਬਚਨ ਨ ਮੰਨਿਆ ਦੂਜੇ ਪੁੱਤ ਮਹਾਂਦੇਵ ਨੂੰ ਕਿਹਾ ‌ਉਸ ਨੇ ਵੀ ਨਾਂਹ ਕਰ ਦਿੱਤੀ ਓ ਵਿਰੱਕਤ ਜੇਹਾ ਬੰਦਾ ਸੀ ਫਿਰ ਛੋਟੇ ਪੁਤਰ ਸ੍ਰੀ ਅਰਜਨ ਜੀ ਨੂੰ ਕਿਹਾ ਉਨ੍ਹਾਂ ਓਸੇ ਵੇਲੇ ਸੱਤ ਬਚਨ ਕਰਕੇ ਮੰਨ ਲਿਆ ਗੁਰੂ ਪਿਤਾ ਨੇ ਏ ਵੀ ਕਿਹਾ ਬਿਨਾਂ ਬੁਲਾਏ ਵਾਪਸ ਨਹੀਂ ਆਉਣਾ ਜਦੋਂ ਸੁਨੇਹਾ ਭੇਜਾਂਗੇ ਤਾਂ ਮੁੜਣਾ ਅਰਜਨ ਦੇਵ ਜੀ ਸਤਿ ਬਚਨ ਕਹਿ ਕੇ ਨਮਸਕਾਰ ਕਰਕੇ ਲਾਹੌਰ ਨੂੰ ਚਲੇ ਗਏ।
ਵਿਆਹ ਤੋਂ ਕਾਫੀ ਸਮਾਂ ਬਾਅਦ ਵੀ ਜਦੋ ਗੁਰੂ ਪਿਤਾ ਦਾ ਬੁਲਾਵਾ ਨ ਆਇਆ ਤੇ ਆਪਣੇ ਆਪ ਆ ਨਹੀ ਸਕਦੇ ਸੀ ਤਾਂ ਫਿਰ ਉਡੀਕ ਉਡੀਕ ਕੇ ਗੁਰੂ ਪਿਤਾ ਨੂੰ ਸਮੇ ਸਮੇ ਦੋ ਚਿੱਠੀਆਂ ਭੇਜੀਆਂ ਚਿੱਠੀਆਂ ਦੋਵੇ ਪ੍ਰਿਥੀ ਚੰਦ ਨੇ ਲੁਕਾ ਲਈਆਂ ਓ ਚਹੁੰਦਾ ਸੀ ਕੇ ਛੋਟਾ ਭਰਾ ਅਰਜਨ ਗੁਰੂ ਪਿਤਾ ਤੋ ਦੂਰ ਰਹੇ ਤੇ ਗੱਦੀ ਮੈਨੂੰ ਮਿਲੇ ਵਿਆਹ ਜਾਣ ਤੋ ਨਾਹ ਵੀ ਏਸੇ ਕਰਕੇ ਕੀਤੀ ਸੀ, ਦਿਲ ਚ ਖੋਟ ਸੀ ਸੋ ਚਿੱਠੀਆਂ ਸਤਿਗੁਰਾਂ ਤੱਕ ਪਹੁੰਚਣ ਨਾ ਦਿੱਤੀਆਂ ਫਿਰ ਸ੍ਰੀ ਅਰਜਨ ਦੇਵ ਜੀ ਨੇ ਤੀਜੀ ਚਿੱਠੀ ਸਿੱਖ ਦੇ ਹੱਥ ਭੇਜੀ ਨਾਲ ਕਿਹਾ ਇਹ ਚਿੱਠੀ ਸਤਿਗੁਰਾਂ ਨੂੰ ਹੀ ਦੇਣੀ ਹੋਰ ਕਿਸੇ ਨੂੰ ਨਹੀਂ।
ਜਦੋਂ ਤੀਜੀ ਚਿੱਠੀ ਆਈ ਗੁਰੂ ਰਾਮਦਾਸ ਜੀ ਨੇ ਪੜ੍ਹੀ ਤੇ ਸਿੱਖ ਤੋਂ ਪਤਾ ਲੱਗਾ ਕਿ ਪਹਿਲਾਂ ਵੀ ਦੋ ਚਿੱਠੀਆਂ ਆਈਆਂ ਜੋ ਪ੍ਰਿਥੀ ਚੰਦ ਦੇ ਕੋਲ ਆ। ਪ੍ਰਿਥੀ ਚੰਦ ਨੂੰ ਚਿੱਠੀਆਂ ਦੇ ਬਾਰੇ ਪੁੱਛਿਆ ਉਹ ਮੁੱਕਰ ਗਿਆ ਜਾਂ ਤਲਾਸ਼ੀ ਹੋਈ ਤਾਂ ਉਸ ਕੋਲੋਂ ਹੀ ਚਿੱਠੀਆਂ ਨਿਕਲ ਵੀ ਆਈਆਂ। ਪ੍ਰਿਥੀ ਚੰਦ ਦੀ ਖੋਟ ਸਾਰਿਆਂ ਚ ਪਰਗਟ ਹੋ ਗਈ , ਇਸ ਤਰਾਂ ਪਰਖ ਚੋ ਸ੍ਰੀ ਅਰਜਨ ਜੀ ਖਰੇ ਉਤਰੇ। ਕਮਾਲ ਆ ਗੁਰੂ ਦਾ ਕੌਤਕਾਂ ਦੀ ਕੇ ਵਿਆਹ ਤੇ ਜਾਣਾ ਵੀ ਪਰਖ ਸੀ ਕਿਸੇ ਨੇ ਸੁਪਨੇ ਚ ਵੀ ਨੀ ਸੋਚਿਆ ਹੋਣਾ ਏ।
ਗੁਰੂ ਰਾਮਦਾਸ ਜੀ ਨੇ ਬਾਬਾ ਬੁੱਢਾ ਜੀ ਨੂੰ ਭੇਜ ਕੇ ਪੁਤ ਅਰਜਨ ਨੂੰ ਲਾਹੌਰ ਤੋ ਬੁਲਾਇਆ। ਥੋੜ੍ਹੇ ਦਿਨਾਂ ਬਾਅਦ ਗੁਰੂ ਰਾਮਦਾਸ ਮਹਾਰਾਜ ਜੀ ਨੇ ਭਰੇ ਦਰਦਾਰ ਚ ਛੋਟੇ ਪੁੱਤ ਅਰਜਨ ਨੂੰ ਤਖ਼ਤ ਤੇ ਬਿਠਾ ਕੇ ਪੰਜ ਪੈਸੇ ਅਤੇ ਨਾਰੀਅਲ ਰੱਖ ਕੇ ਨਮਸਕਾਰ ਕੀਤੀ ਤੇ ਬਾਬਾ ਬੁੱਢਾ ਜੀ ਨੇ ਗੁਰਤਾ ਗੱਦੀ ਦਾ ਤਿਲਕ ਲਾਇਆ।
ਬਾਬਾ ਸੱਤਾ ਬਲਵੰਡ ਜੀ ਦੇ ਬਚਨ ਨੇ
ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥
ਚੌਥੇ ਪਾਤਸ਼ਾਹ ਨੇ ਸਾਰੀ ਸੰਗਤ ਨੂੰ ਹੁਕਮ ਕੀਤਾ ਅੱਜ ਤੋਂ ਬਾਅਦ ਇਹ ਗੁਰੂ ਹੋਣਗੇ ਇਨ੍ਹਾਂ ਨੂੰ ਹਾਡਾ ਹੀ ਰੂਪ ਕਰਕੇ ਜਾਨਣਾ
ਇਸ ਤਰ੍ਹਾਂ ਭਾਦੋਂ ਸੁਦੀ ਦੂਜ ਸੰਮਤ ੧੬੩੮ ( 1581ਈ:) ਨੂੰ ਅਜ ਦੇ ਦਿਨ ਪੰਜਵੇਂ ਪਾਤਸ਼ਾਹ ਧੰਨ ਗੁਰੂ ਅਰਜਨ ਦੇਵ ਜੀ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ
ਸਤਿਗੁਰਾਂ ਦੇ ਗੁਰਤਾਗੱਦੀ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ
ਲੱਖ ਲੱਖ ਵਧਾਈ
ਨੋਟ ਚਿੱਠੀਆਂ ਚ ਮਾਂਝ ਰਾਗ ਦਾ ਮੇਰਾ ਮਨ ਲੋਚੈ…. ਸ਼ਬਦ ਸੀ
ਪਹਿਲੀ ਚਿੱਠੀ ਚ
ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥
ਬਿਲਪ ਕਰੇ ਚਾਤ੍ਰਿਕ ਕੀ ਨਿਆਈ ॥
ਤ੍ਰਿਖਾ ਨ ਉਤਰੈ ਸਾਂਤਿ ਨ ਆਵੈ
ਬਿਨੁ ਦਰਸਨ ਸੰਤ ਪਿਆਰੇ ਜੀਉ ॥੧॥
ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥੧॥ ਰਹਾਉ ॥
ਦੂਜੀ ਚ
ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥
ਚਿਰੁ ਹੋਆ ਦੇਖੇ ਸਾਰਿੰਗਪਾਣੀ ॥
ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥੨॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥੧॥ ਰਹਾਉ ॥
ਤੀਜੀ ਚ
ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥
ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ ॥
ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
ਫੇਰ ਜਦੋ ਤਖਤ ਤੇ ਸੁਭਾਏਮਾਨ ਹੋਏ ਗੁਰੂ ਪਿਤਾ ਦੇ ਦਰਸ਼ਨ ਕਰਦਿਆਂ ਗੁਰੂ ਹੁਕਮ ਨਾਲ ਚੌਥਾ ਪਦਾ “ਨਾਨਕ” ਛਾਪ ਚ ਸ਼ੁਕਰਾਨਾ ਕਰਦਿਆਂ ਉਚਾਰ ਸ਼ਬਦ ਪੂਰਾ ਕੀਤਾ
ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥
ਮੇਜਰ ਸਿੰਘ
ਗੁਰੂ ਕਿਰਪਾ ਕਰੇ

रागु बिलावलु महला ५ घरु १३ पड़ताल ੴ सतिगुर प्रसादि ॥ मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥

अर्थ :-हे मोहन-भगवान ! (जैसे पती से विछुड़ी हुई स्त्री चाहे) हार, काजल, कपड़े, गहिणे पहनती है, (पर विछोड़े के कारण) (उस को) नींद नहीं आती, (पती के इंतज़ार में वह) हर समय उदास उदास रहती है, (और सहेली से पुछती है-) हे बहन ! (मेरा पती) कब घर आएगा (इसी प्रकार, हे मोहन ! तेरे से विछुड़ के मुझे शांती नहीं आती)।1।रहाउ। हे मोहन भगवान ! मैं गुरमुख सुहागण की शरण पड़ती हूँ, उस के चरणों पर (अपना) सिर रख कर (पुछती हूँ-) हे बहन ! मुझे सुंदर लाल मिला दे (बता, वह) कब मेरे हृदय-घर में आएगा।1। (सुहागण कहती है-) हे सखी ! सुन, मैं तुझे मोहन-भगवान के मिलने की बात सुनाती हूँ। तूँ (अपने अंदर से) सारा अहंकार दूर कर के। तब तूँ अपने हृदय-घर में ही उस सुंदर लाल को खोज पाएगी। (हृदय-घर में उस का दर्शन कर के) फिर तूँ खुशी आनंद पैदा करने वाले हरि-गुण गायन करना, और उस भगवान का सुमिरन करना जो केवल आनंद ही आनंद-रूप है। हे बहन ! नानक (भी उस गुरु के) दर पर आ गया है, (गुरु के दर पर आ के) मैं (नानक ने हृदय-घर में ही) सुंदर लाल खोज लिया है।2। हे बहन ! (अब) मोहन भगवान मुझे दर्शन दे रहा है, अब (माया के मोह की तरफ से पैदा हुई) उपरामता मुझे मिठ्ठी लग रही है, मेरी सारी माया की तृष्णा मिट गई है। अब मैं आत्मिक अढ़ोलता में टिक गई हूँ। भगवान-पती की सिफ़त-सालाह की बाते मुझे प्यारी लग रही हैं। हे बहन ! अब मैंने सुंदर लाल मोहण खोज लिया है।रहाउ दूजा।1।128।

ਅੰਗ : 830

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਅਰਥ: ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ—) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ)।1। ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ—) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।1। (ਸੁਹਾਗਣ ਆਖਦੀ ਹੈ—) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।2। ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ। ਰਹਾਉ ਦੂਜਾ।1। 128।

ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜਿੰਨੀ ਧੁਰ ਕੀ ਬਾਣੀ ਉਚਾਰਨ ਕਰਦੇ ਉਹ ਇੱਕ ਪੋਥੀ ਚ ਲਿਖ ਲੈਂਦੇ। ਇਹ ਪੋਥੀ ਉਦਾਸੀਆਂ ਸਮੇਂ ਵੀ ਸਤਿਗੁਰਾਂ ਨੇ ਕੋਲ ਰੱਖੀ। ਉਦਾਸੀਆਂ ਸਮੇਂ ਹੀ ਭਗਤ ਬਾਣੀ ਵੀ ਇਕੱਠੀ ਕੀਤੀ। ਜਦੋ ਪਹਿਲੇ ਪਾਤਸ਼ਾਹ ਨੇ ਗੁਰਤਾ ਗੱਦੀ ਦੂਸਰੇ ਪਾਤਸ਼ਾਹ ਨੂੰ ਸੌਂਪੀ ਤਾਂ ਉਹ ਬਾਣੀ ਦੀ ਪੋਥੀ ਵੀ ਨਾਲ ਦਿੱਤੀ। ਦੂਜੇ ਪਾਤਸ਼ਾਹ ਨੇ ਆਪਣੀ ਬਾਣੀ ਨਾਲ ਅੰਕਤ ਕੀਤੀ ਤੇ ਤੀਜੇ ਪਾਤਸ਼ਾਹ ਨੂੰ ਗੱਦੀ ਬਖਸ਼ੀ , ਨਾਲ ਹੀ ਪੋਥੀ ਵੀ ਸੋੰਪੀ। ਏਸੇ ਤਰ੍ਹਾਂ ਗੁਰੂ ਅਮਰਦਾਸ ਮਹਾਰਾਜ ਜੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਜੋ ਬਾਣੀ ਉਚਾਰਨ ਕਰਦੇ ਉਹ ਵੀ ਲਿਖਦੇ ਰਹੇ , ਇਹ ਸਾਰੀ ਬਾਣੀ ਗੋਇੰਦਵਾਲ ਸਾਹਿਬ ਪੋਥੀਆ ਚ ਇਕੱਤਰ ਹੋਈ।
ਸ੍ਰੀ ਹਰਿਮੰਦਰ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਗੁਰੂ ਅਰਜਨ ਦੇਵ ਨੇ ਸਮੇਂ ਤੇ ਹਾਲਾਤਾਂ ਨੂੰ ਧਿਆਨ ਚ ਰੱਖਦਿਆਂ ਸਾਰੀ ਬਾਣੀ ਨੂੰ ਇਕ ਥਾਂ ਤੇ ਇਕੱਤਰ ਕਰਨ ਦੀ ਵਿਚਾਰ ਬਣਾਈ। ਇਸ ਲਈ ਪਹਿਲਾਂ ਭਾਈ ਗੁਰਦਾਸ ਜੀ ਫਿਰ ਬਾਬਾ ਬੁੱਢਾ ਜੀ ਨੂੰ ਪੋਥੀਆਂ ਲੈਣ ਲਈ ਗੋਇੰਦਵਾਲ ਭੇਜਿਆ। ਪਰ ਤੀਜੇ ਪਾਤਸ਼ਾਹ ਦੇ ਪੁਤ ਬਾਬਾ ਮੋਹਨ ਜੀ ਨੇ ਪੋਥੀਆਂ ਨਾ ਦਿੱਤੀਆਂ। ਫਿਰ ਸਤਿਗੁਰੂ ਆਪ ਗਏ ਤੇ ਪਾਲਕੀ ਦੇ ਵਿੱਚ ਬਿਰਾਜਮਾਨ ਕਰ ਕੇ ਸਤਿਕਾਰ ਨਾਲ ਪੋਥੀਆਂ ਸ੍ਰੀ ਅੰਮ੍ਰਿਤਸਰ ਲੈ ਕੇ ਆਏ। ਜਿੱਥੇ ਲਿਆ ਕੇ ਪੋਥੀਆਂ ਬਿਰਾਜਮਾਨ ਕੀਤੀਆਂ ਉੱਥੇ ਅੱਜਕੱਲ੍ਹ ਅਸਥਾਨ ਬਣਿਆ ਹੈ ਥਡ਼੍ਹਾ ਅਠਸਠ ਸਾਹਿਬ , ਜੋ ਦੁੱਖ ਭੰਜਨੀ ਬੇਰੀ ਦੇ ਨੇੜੇ ਹੈ।
ਫਿਰ ਸ਼ਹਿਰ ਤੋਂ ਬਾਹਰਵਾਰ ਇਕਾਂਤ ਥਾਂ ਲੱਭਕੇ ਜਿੱਥੇ ਹੁਣ ਰਾਮਸਰ ਸਰੋਵਰ ਤੇ ਗੁਰੂ ਗ੍ਰੰਥ ਸਾਹਿਬ ਭਵਨ ਹੈ , ਇਸ ਥਾਂ ਤੇ ਤਿਆਰੀ ਕਰਾਈ। ਪੰਜਵੇੰ ਪਾਤਸ਼ਾਹ ਆਪ ਬਾਣੀ ਲਖਵਉਂਦੇ ਆ। ਭਾਈ ਗੁਰਦਾਸ ਜੀ ਲਿਖਦੇ ਆ ਨਾਲ ਕੁਝ ਹੋਰ ਸਿੱਖ ਸੇਵਾ ਕਰਵਾਉਂਦੇ ਨੇ। ਜਪੁ ਜੀ ਸਾਹਿਬ ਤੋ ਆਰੰਭਤਾ ਕਰਕੇ , ਤਰਤੀਬ ਨਾਲ ਸਾਰੀ ਬਾਣੀ ਲਿਖੀ। ਪਹਿਲਾਂ ਵਾਰਾਂ ਚ ਸਿਰਫ ਪਉੜੀਆ ਸੀ। ਸਤਿਗੁਰਾਂ ਨੇ ਹਰ ਪਉੜੀ ਦੇ ਨਾਲ ਸਲੋਕ ਜੋੜੇ। ਗੁਰਦੇਵ ਨੇ ਆਪਣੀ ਬਾਣੀ ਦੇ ਨਾਲ ਭਗਤਾਂ ਦੀ ਬਾਣੀ , ਭੱਟਾਂ ਦੀ ਬਾਣੀ , ਸਿੱਖਾਂ ਦੀ ਬਾਣੀ ਵੀ ਦਰਜ ਕੀਤੀ। ਲਿਖਾਈ ਦੀ ਸੰਪੂਰਨਤਾ ਤੋਂ ਬਾਅਦ ਸਾਰੀ ਬਾਣੀ ਦਾ ਤਤਕਰਾ ਲਿਖਿਆ। ਫਿਰ ਜਿੱਲਤ ਤੋ ਬਣਵਾਈ।
ਇਸ ਤਰ੍ਹਾਂ ਪਹਿਲੀ ਵਾਰ ਸਰੂਪ ਤਿਆਰ ਹੋਇਆ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਸੀਸ ਤੇ ਕਰਕੇ ਗੁਰੂ ਅਰਜਨ ਦੇਵ ਮਹਾਰਾਜ ਜੀ ਆਪ ਨੰਗੇ ਪੈਰੀ ਚੌਰ ਕਰਦਿਆਂ ਨਾਲ ਸਬਦ ਗਾਇਨ ਕਰਦਿਆ ਸੰਗਤੀ ਰੂਪ ਚ ਰਾਮਸਰ ਤੋ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਆਏ। ਸ੍ਰੀ ਹਰਿਮੰਦਰ ਸਾਹਿਬ ਚ ਪੀੜੇ ਤੇ ਬਿਰਾਮਾਨ ਕੀਤਾ ਤੇ ਸ਼ਹੀਦਾਂ ਦੇ ਸਰਤਾਜ ਨੇ ਬਾਬਾ ਬੁੱਢਾ ਜੀ ਨੂੰ ਕਿਹਾ ਪ੍ਰਕਾਸ਼ ਕਰੋ ਤੇ ਵਾਕ ਲਉ ਸਾਰੀ ਸੰਗਤ ਸੁਣੇ।
ਬੁੱਢਾ ਸਾਹਿਬ ਖੋਲੋ ਗ੍ਰੰਥ ।
ਲੇਹੁ ਅਵਾਜ ਸੁਣੇ ਸਭ ਪੰਥ ।
ਅਦਬ ਸਾਥ ਗ੍ਰੰਥ ਤਬ ਖੋਲਾ ।
ਲੇ ਅਵਾਜ ਬੁਢਾ ਤਬ ਬੋਲਾ । (ਸੂਰਜ ਪ੍ਰਕਾਸ਼)
ਪਹਿਲੀ ਵਾਰ ਹੁਕਮਨਾਮਾ ਆਇਆ
ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ
ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ
ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ (ਅੰਗ-੭੮੩) 873
ਇਸ ਤਰ੍ਹਾਂ ਸਰੂਪ ਤਿਆਰ ਹੋਇਆ ਤੇ 1604 ਭਾਦੋੰ ਸੁਦੀ ਏਕਮ ਨੂੰ ਅਜ ਦੇ ਦਿਨ ਸ੍ਰੀ ਦਰਬਾਰ ਸਾਹਿਬ ਚ ਪਹਿਲੀ ਵਾਰ ਪ੍ਰਕਾਸ਼ ਕੀਤਾ। ਬਾਬਾ ਬੁੱਢਾ ਸਾਹਿਬ ਜੀ ਪਹਿਲੇ ਗ੍ਰੰਥੀ ਨਿਯੁਕਤ ਕੀਤੇ।
ਇਹ ਪਾਵਨ ਸਰੂਪ ਲੰਬੇ ਸਮੇ ਤੋ ਕਰਤਾਰਪੁਰ ਸਾਹਿਬ (ਜਲੰਧਰ ਨੇੜੇ) ਬਿਰਾਜਮਾਨ ਹੈ। ਇਸ ਲਈ ਇਸ ਨੂੰ ਕਰਤਾਰਪੁਰੀ ਬੀੜ ਵੀ ਕਹਿੰਦੇ ਆ। ਇਸ ਦੇ 974 ਅੰਗ ਆ। ਇਸ ਬੀੜ ਚ ਬਾਣੀ 30 ਰਾਗਾਂ ਚ ਆ ਇਸ ਚ ਨੌਵੇਂ ਪਾਤਸ਼ਾਹ ਦੀ ਬਾਣੀ ਨਹੀ।
ਨੋਟ : ਕਰਤਾਰਪੁਰੀ ਬੀੜ ਭਾਈ ਜੋਧ ਸਿੰਘ ਹੁਣ ਦੀ ਲਿਖੀ ਪੂਰੀ ਕਿਤਾਬ ਹੈ , ਜਿਸ ਚ ਵਿਸਥਾਰ ਨਾਲ ਜਾਣਕਾਰੀ ਹੈ।
ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਲਖ ਲਖ ਵਧਾਈਆਂ।
ਮੇਜਰ ਸਿੰਘ
ਗੁਰੂ ਕਿਰਪਾ ਕਰੇ

धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥

अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥

Begin typing your search term above and press enter to search. Press ESC to cancel.

Back To Top