ਅੰਗ : 706

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

*सलोक ॥*
*रचंति जीअ रचना मात गरभ असथापनं ॥ सासि सासि सिमरंति नानक महा अगनि न बिनासनं ॥१॥ मुखु तलै पैर उपरे वसंदो कुहथड़ै थाइ ॥ नानक सो धणी किउ विसारिओ उधरहि जिस दै नाइ ॥२॥ पउड़ी ॥ रकतु बिंदु करि निमिआ अगनि उदर मझारि ॥ उरध मुखु कुचील बिकलु नरकि घोरि गुबारि ॥ हरि सिमरत तू ना जलहि मनि तनि उर धारि ॥ बिखम थानहु जिनि रखिआ तिसु तिलु न विसारि ॥ प्रभ बिसरत सुखु कदे नाहि जासहि जनमु हारि ॥२॥*
*☬ अर्थ ☬*
*जो परमात्मा जीवों की बनावट बनाता है और उनको माँ के पेट में जगह देता है, हे नानक जी! जीव उस को प्रत्येक साँस के साथ साथ याद करते रहते हैं और (माँ के पेट की) बड़ी (भयानक) आग उसका नाश नहीं कर सकती ॥१॥ (हे भाई!) जब तेरा मुख नीचे को था, पैर ऊपर को थे, बहुत मुश्किल जगह पर तूँ वसता था, हे नानक जी! (कहो-) तब जिस प्रभू के नाम की बरकत से तूँ बचा रहा, अब उस मालिक को तुमने क्यों भुला दिया ? ॥२॥ (हे जीव!) (माँ की) रत्त से (पिता के) वीरज से (माँ के) पेट की आग में तूँ पैदा हुआ। तेरा मुख नीचे था, गंदा और डरावना था, (मानों) एक अंधेरे घोर नर्क में पड़ा हुआ था। जिस प्रभू को सिमर कर तूँ नहीं था जलता – उस को (अब भी) मनों तनों हृदय में याद कर। जिस प्रभू ने तुझे मुश्किल जगह से बचाया, उस को पल भर भी ना भुला। प्रभू को भुलाया कभी सुख नही होता, (अगर भुलाएंगा तो) मनुष्या जन्म (की बाज़ी) हार कर जाएंगा ॥२॥*

ਅੰਗ : 706

ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ ਜੀ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ ॥੧॥ (ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ, ਹੇ ਨਾਨਕ ਜੀ! (ਆਖੋ-) ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ ? ॥੨॥ (ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ। ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ। ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ – ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ। ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ। ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ ॥੨॥

*सलोक ॥*
*मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥*

*अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥*

ਅੰਗ : 706

*ਸਲੋਕ ॥*
*ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥*

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥*

सोरठि महला ९ ॥ मन की मन ही माहि रही ॥ ना हरि भजे न तीरथ सेवे चोटी कालि गही ॥१॥ रहाउ ॥ दारा मीत पूत रथ स्मपति धन पूरन सभ मही ॥ अवर सगल मिथिआ ए जानउ भजनु रामु को सही ॥१॥ फिरत फिरत बहुते जुग हारिओ मानस देह लही ॥ नानक कहत मिलन की बरीआ सिमरत कहा नही ॥२॥२॥

अर्थ: (हे भाई! देखो, माया धारी की मंद-भागता! उस के) मन की आश मन में ही रह गई। ना उस ने परमात्मा का भजन किया, ना ही उस ने संत जनों की सेवा की, और, मौत ने बोदी आ पकड़ी ॥१॥ रहाउ ॥ हे भाई! स्त्री, मित्र, पुत्र, गाड़ियाँ, माल-असबाब, धन-पदार्थ सारी ही धरती – यह सब कुछ नाशवान समझो। परमात्मा का भजन (ही) असली (मित्र) है ॥१॥ हे भाई! कई युग (जूनों में) भटक भटक कर तूँ थक गया था। (अब) तुझे मनुष्या शरीर मिला है। नानक जी कहते हैं – (हे भाई! परमात्मा को) मिलने की यही बारी है, अब तूँ सिमरन क्यों नहीं करता ? ॥२॥२॥

ਅੰਗ : 631

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥

ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥

धनासरी महला ५ ॥ पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥

अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०

ਅੰਗ : 673

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ। गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1। गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2। (जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) – यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3। जे कोई विरला प्रभू चरणों में जुड़ा हुआ सख्श शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4। (गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है। गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5। जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6। (पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)। अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7। सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है। नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।

Begin typing your search term above and press enter to search. Press ESC to cancel.

Back To Top