ਅੰਗ : 650

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ ਜਾਂ ਦਸੰਬਰ ਚ ਮਨਾਇਆ ਜਾਂਦਾ ਹੈ , ਸਾਡੇ ਸਭ ਦੇ ਮਨ ਵਿੱਚ ਸਵਾਲ ਜਰੂਰ ਆਉਂਦਾ ਹੈ ਕੇ ਕਿਉਂ ? ਅਸੀਂ ਤਾਂ ਇਹ ਪੜ੍ਹਿਆ ਸੀ ਕਿ ਗੁਰੂ ਜੀ ਦਾ ਜਨਮ ਅਪ੍ਰੈਲ ਚ ਹੋਇਆ ਸੀ ਫਿਰ ਗੁਰਪੁਰਬ ਨਵੰਬਰ ਜਾਂ ਦਸੰਬਰ ਵਿੱਚ ਕਿਉਂ ਮਨਾਇਆ ਜਾਂਦਾ ? ਬਹੁਤ ਲੋਕਾਂ ਦੇ ਮੈਨੂੰ ਮੈਸੇਜ ਆਏ ਸੀ ਕਿ ਇਸ ਤਰਾਂ ਕਿਉਂ ਹੈ , ਹੁਣ ਸ਼ੁਰੂ ਕਰਦੇ ਹਾਂ ਕੇ ਇਸ ਤਰਾਂ ਕਿਉਂ ਹੈ।
ਗੁਰੂ ਨਾਨਕ ਦੇਵ ਜੀ ਦੀ ਜੀਵਨੀ ਜਨਮਸਾਖੀਆਂ ਵਿਚ ਲਿਖੀ ਹੋਈ ਹੈ ਅਤੇ ਬਾਜ਼ਾਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਇੱਕ ਤੋਂ ਵੱਧ ਜਨਮਸਾਖੀਆਂ ਮੌਜੂਦ ਹਨ , ਪਰ ਸਭ ਤੋਂ ਪੁਰਾਣੀ ਜਨਮਸਾਖੀ ਜੋ ਕੇ ਗੁਰੂ ਅੰਗਦ ਦੇਵ ਜੀ ਦੇ ਸਮੇਂ ਵਿੱਚ ਲਿਖੀ ਗਈ ਸੀ ਜਿਸਨੂੰ ਭਾਈ ਬਾਲੇ ਵਾਲੀ ਜਨਮਸਾਖੀ ਕਿਹਾ ਜਾਂਦਾ ਹੈ ,
ਭਾਈ ਬਾਲੇ ਜੀ ਵਾਲੀ ਜਨਮਸਾਖੀ ਅਨੁਸਾਰ ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਮਹੀਨੇ ਵਿਚ ਹੋਇਆ ਸੀ ਅਤੇ ਬਾਕੀਆਂ ਦਾ ਕਹਿਣਾ ਹੈ ਕੇ ਗੁਰੂ ਜੀ ਦਾ ਜਨਮ ਵੈਸਾਖ ਮਹੀਨੇ ਚ ਹੋਇਆ ਸੀ , ਹੋਰ ਵੀ ਬਹੁਤ ਸਾਰੀਆਂ ਗੱਲਾਂ ਨੇ ਜੋ ਅਗਰ ਮੈਂ ਇਸ ਵਿਚ ਲਿਖ ਲੱਗ ਗਿਆ ਤਾਂ ਆਰਟੀਕਲ ਬਹੁਤ ਲੰਬਾ ਹੋ ਜਾਵੇਗਾ ਆਪਾਂ ਇਸਨੂੰ ਛੋਟਾ ਰੱਖਦੇ ਹੋਏ ਮੁੱਦੇ ਤੇ ਆਉਂਦੇ ਹਾਂ , ਸ਼੍ਰੀ ਅਕਾਲ ਤਖ਼ਤ ਤੋਂ 2003 ਵਿੱਚ ਛਪਿਆ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਗੁਰੂ ਜੀ ਦਾ ਜਨਮ 15 ਅਪ੍ਰੈਲ ਨੂੰ ਹੋਇਆ ਸੀ।
ਪਰ ਕਈ ਲੋਕ ਅਤੇ ਸੰਗਠਨ ਗੁਰੂ ਜੀ ਦਾ ਜਨਮ ਦਿਨ ਭਾਈ ਬਾਲਾ ਜੀ ਦੀ ਜਨਮਸਾਖੀ ਨੂੰ ਸਹੀ ਮੰਨਦੇ ਹੋਏ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਂਉਦੇ ਹਨ ਜੋ ਕੇ ਹਰ ਸਾਲ ਨਵੰਬਰ ਜਾਂ ਦਸੰਬਰ ਵਿੱਚ ਆਉਂਦਾ ਹੈ ਇਸ ਤਰਾਂ ਗੁਰੂ ਜੀ ਦਾ ਜਨਮ ਦਿਨ ਜ਼ਿਆਦਾ ਸਿਖਾਂ ਦੀ ਮੰਗ ਤੇ ਕੱਤਕ ਦੀ ਪੂਰਨਮਾਸ਼ੀ ਮਤਲਬ ਨਵੰਬਰ ਜਾਂ ਦਸੰਬਰ ਵਿੱਚ ਮਨਾਇਆ ਜਾਂਦਾ ਹੈ। ..

ਗੁਰੂ ਨਾਨਕ ਸਾਹਿਬ ਜੀ ਦਾ 8 ਨਵੰਬਰ ਨੂੰ ਪ੍ਕਾਸ ਪੁਰਬ ਆ ਰਿਹਾ ਹੈ ਜੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅੱਜ ਇਤਿਹਾਸ ਦੀ ਸਾਂਝ ਪਾਈਏ ਬੀਬੀ ਦੌਲਤਾਂ ਤੋਂ ਜਿਸ ਨੇ ਗੁਰੂ ਨਾਨਕ ਸਾਹਿਬ ਜੀ ਦੇ ਇਸ ਸੰਸਾਰ ਤੇ ਆਉਣ ਸਮੇਂ ਪਹਿਲੇ ਦਰਸ਼ਨ ਪਾਏ ਸਨ।
ਦਾਈ ਦੌਲਤਾਂ ਦੇ ਪਿਤਾ ਜੀ ਦਾ ਨਾਮ ਇਕਬਾਲ ਖਾਨ ਸੀ , ਦੌਲਤਾਂ ਜੀ ਨੇ ਆਪਣੇ ਜੀਵਨ ਕਾਲ ਦੌਰਾਨ ਅਣਗਿਣਤ ਬੱਚਿਆਂ ਨੂੰ ਜਨਮ ਦਿਵਾਇਆ ਹੋਵੇਗਾ। ਅਤੇ ਅੱਜ ਤੱਕ ਅਣਗਿਣਤ ਦਾਈਆਂ ਆਪਣੇ ਇਸ ਕਾਰਜ ਨੂੰ ਕਰਦਿਆਂ ਇਸ ਫਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਈਆਂ ਹੋਣਗੀਆਂ। ਪ੍ਰੰਤੂ ਸਿੱਖ ਇਤਿਹਾਸ ਦੇ ਬੇਸ਼ਕੀਮਤੀ ਪੰਨਿਆਂ ਤੇ ਕੇਵਲ ਦਾਈ ਦੌਲਤਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਰਹਿੰਦੀ ਦੁਨੀਆਂ ਤੱਕ ਪੁੰਨਿਆ ਦੇ ਚੰਨ ਦੀ ਨਿਆਈਂ ਚਮਕਦਾ ਰਹੇਗਾ।
ਦਾਈ ਦੌਲਤਾਂ ਦੇ ਮੁਕੱਦਰ ਦੇ ਸਿਤਾਰੇ ਉਦੋਂ ਜਾਗੇ, ਜਿਸ ਦਿਨ ਆਪ ਕਰਤਾਰ ਨੇ ਪਿਤਾ ਕਲਿਆਣ ਚੰਦ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਗ੍ਰਹਿ ਵਿੱਚ ਪੁੱਤਰ ਰੂਪ ਵਿੱਚ ਆਉਣਾ ਕੀਤਾ। ਕਤੱਕ ਦੀ ਪੂਰਨਮਾਸ਼ੀ ਵਾਲੀ ਸੋਹਣੀ ਰਾਤ ਨੂੰ ਜਦ ਆਪ ਨਿਰੰਕਾਰ ਨੇ ਸੰਸਾਰ ਨੂੰ ਤਾਰਨ ਹਿਤ ਮਾਤਾ ਤ੍ਰਿਪਤਾ ਜੀਆਂ ਦੀ ਪਾਵਨ ਕੁੱਖ ਤੋਂ ਜਨਮ ਲਿਆ ਤਾਂ ਸਾਰੇ ਜਗਤ ਨੂੰ ਰੁਸ਼ਨਾਉਣ ਵਾਲੀ ਕਰਤਾਰ ਦੇ ਪਰਗਟ ਹੋਣ ਦੀ ਗਵਾਹੀ ਭਰਦੀ ਜਗਤ ਨੂੰ ਰੁਸ਼ਨਾਉਣ ਵਾਲੀ ਪਹਿਲੀ ਕਿਰਨ ਦਾਈ ਦੌਲਤਾਂ ਨੂੰ ਨਸੀਬ ਹੋਈ। ਉਹ ਭਾਗਾਂ ਭਰੇ ਹੱਥ ਵੀ ਦਈ ਦੌਲਤਾਂ ਦੇ ਹੀ ਸਨ ਜਿਹਨਾਂ ਨੇ ਨਿਰੰਕਾਰ ਪਹਿਲੀ ਵਾਰ ਛੂਹਿਆ। ਜਿਹਨਾਂ ਦੀ ਪਹਿਲੀ ਛੋਹ ਅਤੇ ਪਹਿਲੇ ਦੀਦਾਰ ਪਾਕੇ ਦਈ ਦੌਲਤਾਂ ਸੰਸਾਰ ਦੀ ਸੱਚੀ ਸੁੱਚੀ ਦੌਲਤ ਨਾਲ ਸਦਾ ਚਿਰ ਲਈ ਤ੍ਰਿਪਤ ਹੋ ਗਈ।
ਮਾਈ ਦੌਲਤਾਂ ਜੀ ਜਿੰਨਾਂ ਨੇ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਸਨ । ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਮੁਸਲਮਾਨ ਦਾਈ ਮਾਈ ਦੌਲਤਾਂ ਨੂੰ ਪ੍ਰਾਪਤ ਹੋਇਆ । ਰਾਇ ਭੋਏ ਦੀ ਤਲਵੰਡੀ ‘ ਤੇ ਜਦ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਵੇਲੇ ਭਲੇ ਨਸੀਬਾਂ ਵਾਲੀ ਦਾਈ ਮਾਈ ਦੌਲਤਾਂ ਦੇ ਅਨੁਭਵੀ ਗਿਆਨ ਚੋਂ ਨਿਕਲੀ ਗੱਲ ਸੱਚੀ ਹੋਈ ਇਹ ਬਾਲਕ ( ਨਾਨਕ ) ਆਮ ਨਹੀਂ ਹੈ , ਕੋਈ ਰੱਬੀ ਨੂਰ ਹੈ । ਕਿਉਂਕਿ ਦਾਈ ਦੌਲਤਾਂ ਨੇ ਆਪਣੀ ਜਿੰਦਗੀ ਵਿੱਚ ਬਹੁਤ ਬੱਚਿਆਂ ਨੂੰ ਜਨਮ ਦਵਾਇਆ ਪਰ ਇਹ ਇਲਾਹੀ ਨੂਰ ਪਹਿਲੀ ਵਾਰ ਦੇਖਿਆ ਸੀ । ਮਾਈ ਦੌਲਤਾਂ ਰਿਸ਼ਤੇ ਚੋਂ ਭਾਈ ਮਰਦਾਨੇ ਦੇ ਤਾਏ ਦੀ ਧੀ ਲਗਦੀ ਸੀ ।ਮਾਈਂ ਦੌਲਤਾਂ ਕਿਸ ਨਾਲ ਵਿਆਹੇ ਸੀ ਤੇ ਉਹਨਾਂ ਦੇ ਕਿਨੇ ਬੱਚੇ ਸਨ ਜਾ ਹੋਰ ਅਜੇ ਖੌਜ ਨਹੀਂ ਕੀਤੀ ਗਈ । ਮਰਦਾਨਾਂ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਸਨ ਮਰਦਾਨੇ ਦੀ ਮਾਤਾ ਬੀਬੀ ਲੱਖੋ ਜੀ ਸਨ । ਦਾਈ ਦੌਲਤਾਂ ਦੇ ਪਿਤਾ ਜੀ ਇਕਬਾਲ ਖਾਂਨ ਤੇ ਭਾਈ ਮਰਦਾਨਾ ਜੀ ਦੇ ਪਿਤਾ ਜੀ ਮੀਰ ਬਾਦਰੇ ਉਰਫ ਬਦਰੂ ਜੀ ਦੋਵੇ ਭਰਾ ਸਨ। ਇਕਬਾਲ ਖਾਨ , ਬਦਰੂ ਜੀ ਤੋ ਉਮਰ ਵਿੱਚ ਵੱਡੇ ਸਨ । ਮਾਈ ਦੌਲਤਾਂ ਬਾਲਕ ਨਾਨਕ ਨੂੰ ਖਿਡਾਉਣ ਨਹਾਉਣ – ਧੁਆਉਣ ਅਥਵਾ ਮਾਲਸ਼ ਵਗੈਰਾ ਕਰਨ ਦਾ ਕਾਰਜ ਵੀ ਕਰਦੀ ਰਹੀ ਸੀ । ਸਿੱਖ ਇਤਿਹਾਸ ਵਿੱਚ ਦੌਲਤਾਂ ਦਾਈ ਦਾ ਨਾਂ ਹਮੇਸ਼ਾਂ ਅਮਰ ਰਹੇਗਾ ਕਿਉਂਕਿ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਨਮ ਦਿਵਾਇਆ , ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਮੁਖੜੇ ‘ ਤੇ ਇਲਾਹੀ ਜਲੌਅ ਵੇਖਣ ਅਤੇ ਆਪ ਨੂੰ ਆਪਣੀ ਗੋਦ ਵਿਚ ਲੈਣ ਦਾ ਮਾਣ ਪ੍ਰਾਪਤ ਹੋਇਆ ।
ਇਕ ਵਾਰ ਗੁਰੂ ਸਾਹਿਬ ਜੀ ਈਦ ਵਾਲੇ ਦਿਨ ਮਾਈ ਦੌਲਤਾਂ ਕੋਲ਼ ਜਾ ਪਹੁੰਚੇ ਅਤੇ ਮਿੱਠੀਆਂ ਸੇਵੀਆਂ ਖਾਣ ਦੀ ਇੱਛਾ ਜ਼ਾਹਰ ਕੀਤੀ ਤਾਂ ਮਾਈ ਕਹਿਣ ਲੱਗੀ, ” ਤੁਸੀਂ ਉੱਚ ਜਾਤੀ ਦੇ ਹੋ ਤੇ, ਮੈਂ ਗਰੀਬ ਮੀਰ ਆਲਮ, ਇਸ ਲਈ ਇਹ ਖਾਣਾ ਤੁਹਾਡੇ ਲਈ ਨਹੀਂ ਹੈ…।” ਗੁਰੂ ਜੀ ਨੇ ਇਕ ਨਾ ਮੰਨੀ। ਕਿਹਾ ਸਾਰੇ ਜੀਵ ਉਸ ਅਕਾਲ ਪੁਰਖ ਦੇ ਬਣਾਏ ਹੋਏ ਹਨ ਸਭ ਬਰਾਬਰ ਹਨ। ਮਾਈ ਦੌਲਤਾਂ ਦੇ ਸਵਾਲਾਂ ਨੂੰ ਤਰਕਵਾਦੀ ਜਵਾਬਾਂ ਨਾਲ ਮਨਾ ਲਿਆ ਤੇ ਮਾਈ ਦੌਲਤਾਂ ਤੋਂ ਸੇਵੀਆਂ ਲੈ ਕੇ ਖਾਣ ਲੱਗੇ। ਉਦੋਂ ਗੁਰੂ ਨਾਨਕ ਦੇਵ ਜੀ ਦੀ ਉਮਰ ਲਗਭਗ 6 ਸਾਲ ਦੱਸੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਰੱਬ ਰੁਤਬਾ ਦੇਣ ਵਾਲ਼ੀਆਂ ਤਿੰਨ ਸਖ਼ਸ਼ੀਅਤਾਂ ਵਿਚੋਂ ਇਕ ਸਖ਼ਸ਼ੀਅਤ ਮਾਈ ਦੌਲਤਾਂ ਸੀ, ਦੂਸਰੀ ਬੇਬੇ ਨਾਨਕੀ ਜੀ, ਤੀਸਰੇ ਰਾਏ ਬੁਲਾਰ ਜੀ ਜਿਹਨਾ ਨੂੰ ਸਿੱਖ ਜਗਤ ਵਿਚ ਬੜੇ ਅਦਬ ਸਤਿਕਾਰ ਨਾਲ਼ ਯਾਦ ਕੀਤਾ ਜਾਂਦਾ ਹੈ। ਮਾਈਂ ਦੌਲਤਾਂ ਸਾਰੀ ਉਮਰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਨੂੰ ਧਿਆਨ ਵਿੱਚ ਟਿਕਾਇਆ ਤੇ ਗੁਰੂ ਨਾਨਕ , ਗੁਰੂ ਨਾਨਕ ਕਰਦੀ ਅਖੀਰ ਗੁਰੂ ਨਾਨਕ ਜੀ ਵਿੱਚ ਹੀ ਅਭੇਦ ਹੋ ਗਈ ।
ਦਾਸ ਜੋਰਾਵਰ ਸਿੰਘ ਤਰਸਿੱਕਾ।

15 ਨਵੰਬਰ ਗੁਰੂ ਗ੍ਰੰਥ ਸਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ
ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ
ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ
ਜੋ ਪ੍ਰਭ ਕੋ ਮਿਲਬੋ ਚਾਹੈ ਖੋਜ ਸ਼ਬਦ ਮੇ ਲੇਹ ।
ਇਹ ਲਿਖਤਾ ਜਰੂਰ ਪੜਿਆ ਕਰੋ ਇਵੇ ਲਾਇਕ ਸੇਅਰ ਨਾ ਕਰ ਦਿਉ ਕਰੋ ਇਹਨਾ ਤੋ ਸਾਡੇ ਜੀਵਨ ਵਿੱਚ ਬਹੁਤ ਕੁਝ ਸਿਖਣ ਨੂੰ ਮਿਲਦਾ ਹੈ ।
ਅੱਜ ਦਾ ਇਤਿਹਾਸ ਲਿਖਣ ਤੋ ਪਹਿਲਾ ਇਕ ਗੱਲ ਮੈ ਸਾਫ ਕਰ ਦੇਣਾ ਚਹੁੰਦਾ ਹਾ ਕਿ ਜਿਹੜੇ ਪਹਿਲੇ ਗੁਰੂ ਸਹਿਬਾਨ ਤੋ ਲੈਕੇ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਰਤੀ ਮਾਤਰ ਵੀ ਅੰਤਰ ਸਮਝਦੇ ਹਨ । ਉਹਨਾ ਲਈ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਬਹੁਤ ਵੱਡਾ ਪਰਿਮਾਣ ਦਿੱਤਾ ਹੈ । ਜਿਹੜੇ ਗੁਰੂ ਗ੍ਰੰਥ ਸਾਹਿਬ ਦੇ ਤੁਸੀ ਸਾਰੇ ਗੁਰ ਅਸਥਾਨਾ ਤੇ ਹਰ ਰੋਜ ਦਰਸ਼ਨ ਕਰਦੇ ਹੋ ਇਹ ਗੁਰੂ ਗ੍ਰੰਥ ਸਾਹਿਬ ਜੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਪ ਆਪਣੀ ਰੂਹਾਨੀ ਤਾਕਤ ਸਦਕਾ ਲਿਖਵਾਇਆ ਹੈ । ਕਿਉਕਿ ਗੁਰੂ ਅਰਜਨ ਸਾਹਿਬ ਜੀ ਵਾਲੀ ਪੁਰਾਤਨ ਬੀੜ ਧੀਰ ਮੱਲ ਦੇ ਪਰਿਵਾਰ ਕੋਲ ਕਰਤਾਰਪੁਰ ਵਿੱਚ ਸੀ । ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਹ ਬੀੜ ਦੇਣ ਤੋ ਸਾਫ ਇਨਕਾਰ ਕਰ ਦਿੱਤਾ ਸੀ ਤੇ ਨਾਲ ਹੀ ਸਿੰਘਾਂ ਨੂੰ ਕਹਿ ਦਿੱਤਾ ਸੀ । ਜੇ ਗੋਬਿੰਦ ਸਿੰਘ ਗੁਰੂ ਨਾਨਕ ਸਾਹਿਬ ਜੀ ਦੀ ਜੋਤ ਦੇ ਵਾਰਿਸ ਹਨ ਤਾ ਆਪ ਖੁਦ ਗ੍ਰੰਥ ਸਾਹਿਬ ਦੀ ਬਾਣੀ ਦੀ ਰਚਨਾਂ ਕਰ ਲੈਣ ਸਾਡੇ ਪਾਸੋ ਕਿਉ ਮੰਗਦੇ ਹਨ। ਇਸ ਲਈ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਬੋ ਕੀ ਤਲਵੰਡੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾਂ ਸੰਪੂਰਨ ਕਰਵਾਈ ਸੀ । ਤੇ ਨਾਲ ਹੀ ਸਿੰਘਾਂ ਨੂੰ ਇਹ ਹਦਾਇਤ ਕੀਤੀ ਸੀ ਦਸ ਗੁਰੂ ਸਾਹਿਬਾਨ ਇਕ ਹੀ ਜੋਤ ਦੇ ਮਾਲਕ ਹਨ ਕੋਈ ਘਾਟ ਵਾਧ ਨਾ ਜਾਣਿਆ ਜੇ ਸਾਡੇ ਵਿੱਚ । ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ ਵਿਖੇ ਭਾਈ ਮਨੀ ਜੀ ਪਾਸੋਂ ਇਸ ਵਿਚ ਨੋਵੇਂ ਗੁਰੂ ਤੇਗ ਬਹਾਦਰ ਜੀ ਦੇ 59 ਸ਼ਬਦ ਤੇ 57 ਸਲੋਕ ਦਰਜ ਕਰਵਾਕੇ ਇਸ ਤੇ ਸੰਪੂਰਨਤਾ ਦੀ ਮੋਹਰ ਲਗਾਈ ਤੇ ਇਸ ਨੂੰ ਦਮਦਮੀ ਬੀੜ ਕਿਹਾ ਜਾਣ ਲਗਾ 1708 ਵਿਚ ਆਪਣੇ ਸਚ-ਖੰਡ ਦੀ ਵਾਪਸੀ ਦੇ ਸਮੇਂ ਨੰਦੇੜ ਵਿਖੇ ਦੇਹਧਾਰੀ ਗੁਰੂ ਦੀ ਹਮੇਸ਼ਾ ਲਈ ਸਮਾਪਤੀ ਕਰਕੇ ਗਿਆਰਵਾਂ ਅਸਥਾਨ ਗੁਰੂ ਗ੍ਰੰਥ ਸਾਹਿਬ ਨੂੰ ਦੇ ਦਿੱਤਾ।
ਗੁਰੂ ਪਾਤਸ਼ਾਹ ਵੱਲੋਂ ਹੋਏ ਹੁਕਮ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਹਰ ਸਿੱਖ ਲਈ ਸਤਿਗੁਰੂ ਹਨ ਜਿਨਾ ਵਿਚੋ ਹਰ ਇਨਸਾਨ ਆਪਣੀਆਂ ਮਾਨਸਿਕ, ਆਤਮਿਕ ਤੇ ਅਧਿਆਤਮਿਕ , ਸਭ ਲੋੜਾਂ ਦੀ ਪੂਰਤੀ ਕਰ ਸਕਦਾ ਹੈ । ਸਮੁੱਚੀ ਗੁਰਬਾਣੀ ਵਿਚ ਮਨੁੱਖਤਾ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਹੈ। ਮਾਨਵਤਾ ਨੂੰ ਚੜ੍ਹਦੀ ਕਲਾ, ਸ੍ਵੈ-ਵਿਸ਼ਵਾਸ, ਸਰਬ-ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਹਿੱਤ ਜਿਉਣ ਦੀ ਜਾਂਚ ਦੱਸੀ ਗਈ ਹੈ। ਸਮੁੱਚੀ ਮਾਨਵਤਾ ਨੂੰ ਇਕ ਸਮਾਨ ਸਮਝਣ, ਆਪਸੀ ਵਿਤਕਰਿਆਂ, ਭਿੰਨ-ਭੇਦਾਂ ਤੋਂ ਉੱਪਰ ਉੱਠਣ ਦਾ ਵਾਰ-ਵਾਰ ਸੰਦੇਸ਼ ਦਿਤਾ ਗਿਆ ਹੈ ।
ਗੁਰੂ ਸਾਹਿਬ ਨੇ ਆਪਣਾ ਵਕਤ ਨਜਦੀਕ ਆਉਣਾ ਜਾਣਕੇ , ਪੰਜ ਪੈਸੇ ਤੇ ਨਾਰੀਅਲ ਮੰਗਵਾਇਆ ਆਖਿਰੀ ਦੀਵਾਨ ਸਜਿਆ , ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਪੰਜ ਪੈਸੇ ਤੇ ਨਾਰਿਅਲ ਅਗੇ ਰਖ ਕੇ ਮਥਾ ਟੇਕਿਆ ਤੇ ਗੁਰਗਦੀ ਮਰਿਆਦਾ ਅਨੁਸਾਰ ਗੁਰੂ ਗਰੰਥ ਸਾਹਿਬ ਨੂੰ ਸੋੰਪ ਦਿਤੀ ਤੇ ਸਿਖਾਂ ਨੂੰ ਸ਼ਬਦ ਦੇ ਲੜ ਲਗਾਕੇ ਜੋ ਕਿ ਉਨ੍ਹਾਂ ਦਾ ਸਿੱਖ ਕੌਮ ਤੇ ਇਕ ਬਹੁਤ ਵਡਾ ਅਹਿਸਾਨ ਹੈ, ਜੋਤੀ ਜੋਤ ਸਮਾ ਗਏ। ਉਥੇ ਉਨ੍ਹਾ ਨੇ ਇਹ ਸ਼ਬਦ ਉਚਾਰਿਆ ਜਿਸਦੀ ਗੂੰਜ ਅਜ ਵੀ ਹਰ ਗੁਰੁਦਵਾਰੇ ਤੇ ਹਰ ਘਰ ਵਿਚ ਗੂੰਜਦੀ ਹੈ ।
,
” ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ
ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ
ਗੁਰੂ ਗਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ
ਜੋ ਪ੍ਰਭ ਕੋ ਮਿਲਬੋ ਚਾਹੈ ਖੋਜ ਸ਼ਬਦ ਮੇ ਲੇਹ ।
ਗੁਰੂ ਸਾਹਿਬ ਨੇ ਗੁਰੂ ਨਾਨਕ ਸਾਹਿਬ ਤੋਂ ਪ੍ਰਾਪਤ ਅਧਿਆਤਮਿਕ ਪਰਉਪਕਾਰਾਂ ਲਈ ਉਨਾ ਦਾ ਧੰਨਵਾਦ ਕਰਦਿਆਂ ਫ਼ਾਰਸੀ ਵਿਚ ਇਹ ਦੋਹਾ ਉਚਾਰਨ ਕੀਤਾ ।
ਦੇਗ ਤੇਗ ਫਤਹਿ ਬੇਦਰੰਗ ਯਾਫਤ ਅਜ ਨਾਨਕ ਗੁਰੂ ਗੋਬਿੰਦ ਸਿੰਘ
ਸਿਖੀ ਨੂ ਸ਼ਬਦ ਗੁਰੂ ਨਾਲ ਜੋੜ ਦਿਤਾ ਤੇ ਕਿਹਾ ਕੀ ਜੋ ਸਿਖ ਨੂੰ ਗੁਰੂ-ਦਰਸ਼ਨ ਦੀ ਚਾਹ ਹੋਵੇ ਓਹ ਗੁਰੂ ਗਰੰਥ ਸਾਹਿਬ ਦੇ ਦਰਸ਼ਨ ਕਰੇ , ਜੋ ਗੁਰੂ ਸਾਹਿਬ ਨਾਲ ਗਲ ਕਰਨਾ ਚਾਹੇ ਉਹ ਸ੍ਰੀ ਗੁਰੂ ਗਰੰਥ ਸਾਹਿਬ ਨੂੰ ਪੜੇ, ਸਮਝੇ ਤੇ ਵਿਚਾਰੇ ।
ਜੋ ਸਿੱਖ ਗੁਰ ਦਰਸਨ ਕੀ ਚਾਹਿ।
ਦਰਸ਼ਨ ਕਰੇ ਗ੍ਰੰਥ ਜੀ ਆਹਿ॥14॥
ਜੋ ਮਮ ਸਾਥ ਚਾਹੇ ਕਰ ਬਾਤ
ਗ੍ਰੰਥ ਜੀ ਪੜ੍ਹੇ ਸੁਣੇ ਬਿਚਾਰੇ ਸਾਥ॥22॥
ਹਿਦਾਇਤ ਦਿਤੀ ਕੀ ਅਜ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਹੀ ਸਿਖਾਂ ਦਾ ਗੁਰੂ ਹੈ ।
ਗੁਰੂ ਗਰੰਥ ਸਹਿਬ – ਕੁਲ ਅੰਗ ……………………1430
ਕੁਲ ਸ਼ਬਦ ………………………………..2026
ਕੁਲ ਰਾਗ…………………………………31
ਅਸ਼ਟਪਦੀਆਂ …………………………….305
ਵਾਰਾਂ ……………………………………..22
ਪੋੜੀਆਂ ………………………………..471
ਸਲੋਕ …………………………………….664
ਗੁਰੂਆਂ ਦੀ ਬਾਣੀ ………………………….6
ਸਿਖਾਂ ਦੀ ਬਾਣੀ…………………………….3 – 4
ਭਗਤਾਂ ਦੀ ਬਾਣੀ …………………………..15
ਭੱਟਾਂ ਦੀ ਬਾਣੀ …………………………….11
ਪਹਿਲਾ ਰਾਗ …………………………….ਸਿਰੀ ਰਾਗ
ਅੰਤਲਾ ……………………………………ਜੈਜੈਵੰਤੀ ।
ਸਿਰੀ ਰਾਗ(14-93)
ਮਾਝ ਰਾਗੁ(94-150)
ਗਉੜੀ ਰਾਗੁ(151-346)
ਆਸਾ ਰਾਗੁ(347-488)
ਗੂਜਰੀ ਰਾਗੁ(489-526)
ਦੇਵਗੰਧਾਰੀ ਰਾਗੁ(527-536)
ਬਿਹਾਗੜਾ ਰਾਗੁ(537-556)
ਵਡਹੰਸ ਰਾਗੁ (557-594)
ਸੋਰਠ ਰਾਗੁ (595-659)
ਧਨਾਸਰੀ ਰਾਗੁ (660-695)
ਜੈਤਸਰੀ ਰਾਗੁ (696-710)
ਟੋਡੀ ਰਾਗੁ (711-718)
ਬੈਰਾੜੀ ਰਾਗੁ (719-720)
ਤਿਲੰਗ ਰਾਗੁ (721-727)
ਸੂਹੀ ਰਾਗੁ (728-794)
ਬਿਲਾਵਲ ਰਾਗੁ (795-858)
ਗੌਂਡ ਰਾਗੁ (854-875)
ਰਾਮਕਲੀ ਰਾਗੁ (876-974)
ਨਟ ਨਰਾਇਣ ਰਾਗੁ (975-983)
ਮਾਲਿ ਗਉੜਾ ਰਾਗੁ (984-988)
ਮਾਰੂ ਰਾਗੁ(989-1106)
ਤੁਖਾਰੀ ਰਾਗੁ (1107-1117)
ਕੇਦਾਰ ਰਾਗੁ (1118-1124)
ਭੈਰਉ ਰਾਗੁ(1125-1167)
ਬਸੰਤੁ ਰਾਗੁ (1158-1196)
ਸਾਰੰਗ ਰਾਗੁ (1197-1253)
ਮਲਾਰ ਰਾਗੁ (1254-1293)
ਕਾਨੜਾ ਰਾਗੁ (1294-1318)
ਕਲਿਆਣ ਰਾਗੁ (1319-1326)
ਪਰਭਾਤੀ ਰਾਗੁ (1327-1351)
ਜੈਜਾਵੰਤੀ ਰਾਗੁ (1352-1353)
ਸਲੋਕ ਸਹਸਕ੍ਰਿਤੀ(1353-1360)
ਗਾਥਾ,ਫ਼ੁਨਹੇ ਤੇ ਚਉਬੋਲੇ(1360-1364)
ਸਲੋਕ ਕਬੀਰ(1364-1377)
ਸਲੋਕ ਫ਼ਰੀਦ(1377-1384)
ਸਵੱਈਏ(1385-1409)
ਸਲੋਕ ਵਾਰਾਂ ਤੌਂ ਵਧੀਕ(1410-1429)
ਮੁੰਦਾਵਣੀ ਤੇ ਰਾਗਮਾਲਾ(1429-1430)
ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ਜਪੁ ਜੀ , ਮਾਝ ਦੀ ਵਾਰ, ਪੱਟੀ, ਆਸਾ ਦੀ ਵਾਰ, ਸਿੱਧ ਗੋਸ਼ਟਿ, ਬਾਰਾਂ ਮਾਹ ਤੇ ਮੱਝਾਰ ਦੀ ਵਾਰ ਵੱਡੇ ਆਕਾਰ ਦੀਆਂ ਹਨ।ਗੁਰੂ ਜੀ ਦੀ ਰਚਿਤ ਆਸਾ ਦੀ ਵਾਰ ਵਿੱਚ 32 ਅਸ਼ਟਪਦੀਆਂ, 5 ਛੰਦ, 24 ਪਉੜੀਆਂ, 45 ਸਲੋਕ ਅਤੇ 30 ਪਦ ਹਨ।ਗੂਜਰੀ ਵਿੱਚ 2 ਪਦ, 9 ਅਸ਼ਟਪਦੀਆਂ ਹਨ।ਸੋਰਠਿ ਵਿੱਚ 12 ਪਦ, 4 ਅਸ਼ਟਪਦੀਆਂ, 2 ਸਲੋਕ ਹਨ।ਧਨਾਸਰੀ ਵਿੱਚ 9 ਪਦ, 2 ਅਸ਼ਟਪਦੀਆਂ, 3 ਛੰਦ ਹਨ।ਰਾਮਕਲੀ ਵਿੱਚ 11 ਪਦ, 9 ਅਸ਼ਟਪਦੀਆਂ ਤੇ 19 ਸਲੋਕ ਹਨ।
ਜਪੁਜੀ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਸਭ ਤੋਂ ਉੱਤਮ ਤੇ ਸ਼ੇ੍ਸ਼ਟ ਰਚਨਾ ਹੈ। ਇਸ ਦੀਆਂ 38 ਪੋੜੀਆਂ ਹਨ ਤੇ 2 ਸਲੋਕ ਹਨ। ਜਪੁਜੀ, ਸਿੱਧ ਗੋਸ਼ਟਿ ਵਰਗੇ ਪ੍ਰਬੰਧ ਕਾਵਿ ਲਿਖ ਕੇ ਗੁਰੂ ਜੀ ਨੇ ਸਿੱਧ ਕਰ ਦਿੱਤਾ ਕਿ ਜਨ ਸਾਧਾਰਣ ਦੀ ਬੋਲੀ ਵੀ ਯੋਜਨਾਬੱਧ ਕਾਵਿ ਦੀ ਰਚਨਾ ਕਰਨ ਦੇ ਸਮੱਰਥ ਹੋ ਸਕਦੀ ਹੈ ।
ਗੁਰੂ ਅੰਗਦ ਦੇਵ ਜੀ
ਗੁਰੂ ਅੰਗਦ ਦੇਵ ਜੀ ਨੇ 63 ਸਲੋਕਾਂ ਦੀ ਰਚਨਾ ਕੀਤੀ ਹੈ। ਜੋ ਕਿਸੇ ਰਾਗੁ ਅਧੀਨ ਨਹੀਂ ਆਉਂਦੇ ਬਲਕਿ ਹੋਰ ਗੁਰੂ ਜੀ ਦੀਆਂ ਵਾਰਾਂ ਦੇ ਨਾਲ ਅੰਕਿਤ ਕੀਤੇ ਗਏ ਹਨ।
ਗੁਰੂ ਅਮਰਦਾਸ ਜੀ
ਤੀਸਰੇ ਗੁਰੂ , ਸ੍ਰੀ ਗੁਰੂ ਅਮਰਦਾਸ ਜੀ ਨੇ ਸ਼ਬਦ ਨੂੰ ਨਾ ਸਮਝਣ ਵਾਲੇ…

ਜੀਵਨ ਨੂੰ ” ਸ਼ਬਦੁ
ਨਾ ਜਾਣਹਿ ਸੇ ਅੰਨੇ ਬੋਲੇ ਕਿਤੁ ਆਏ ਸੰਸਾਰਾ ਆਖ ਕੇ ਝੰਨਝੋੜਿਆ ਤੇ ਸਿਖਾਂ ਨੂੰ ਪ੍ਰੇਰਨਾ ਦਿੰਦੇ ਆਖਿਆ ,”
ਆਵਹੁ ਸਿਖ ਸਤਿਗੁਰੁ ਕੇ ਪਿਆਰਿਹੋ ਗਾਵਹੁ ਸਚੀ ਬਾਣੀ
ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ, ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਹਨ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਿਪਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ 17 ਰਾਗਾ ਵਿਚ ਹੈ ।
ਗੁਰੂ ਰਾਮਦਾਸ ਜੀ
ਚੌਥੇ ਗੁਰੂ ਸ੍ਰੀ ਗੁਰੂ ਰਾਮ ਦਾਸ ਜੀ ਨੇ ਸ਼ਬਦ ਰੂਪ ਬਾਣੀ ਨੂੰ ਪਰਤਖਿ ਗੁਰੂ ਦਾ ਦਰਜਾ ਦਿਤਾ ।
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅਮ੍ਰਿਤ ਸਾਰੇ
ਗੁਰੂ ਰਾਮਦਾਸ ਜੀ ਨੇ 30 ਰਾਗਾਂ ਚ ਬਾਣੀ ਦੀ ਰਚਨਾਂ ਕੀਤੀ ਹੈ। ਆਪ ਨੇ 678 ਸ਼ਬਦਾ ਦੀ ਰਚਨਾ ਕੀਤੀ ਹੈ। ਆਪ ਨੇ ਕੁੱਲ 264 ਸ਼ਬਦਾਂ, 58 ਅਸ਼ਟਪਦੀਆਂ, 38 ਛੰਤਾਂ, 183 ਪਉੜੀਆਂ, ਤੇ ਵਾਰਾਂ ਨਾਲ ਅੰਕਿਤ 105 ਸਲੋਕਾਂ ਤੇ ਅਠ ਵਾਰਾਂ ਦੀ ਰਚਨਾ ਕੀਤੀ ਹੈ ।
ਇਸਤੋਂ ਇਲਾਵਾ ਕੁੱਝ ਹੋਰ ਲੋਕ ਕਾਵਿ ਰੂਪ ਵਿਚ ਛੰਦ ਤੇ ਕਰਹਲੇ ਦੋ ਰਾਗਾਂ ਵਿਚ ਤੇ ਘੋੜੀਆਂ ਤੇ ਪਹਿਰੇ ਵੀ ਲਿਖੇ ਹਨ ।
ਗੁਰੂ ਅਰਜਨ ਸਾਹਿਬ ਜੀ
ਕੁੱਲ ਸ਼ਬਦ 2218 ਸੰਕਲਿਤ ਕੀਤੇ। ਗੁਰੂ ਜੀ ਨੇ 30 ਰਾਗਾਂ ਚ ਬਾਣੀ ਰਚੀ। ਸ੍ਰੀ ਗੁਰੂ ਗ੍ਰੰਥ ਸਹਿਬ ਵਿਚ ਦਰਜ ਸ਼ਬਦ = 1322 ਅਸ਼ਟਪਦੀਆਂ, 45 ਛੰਤ, 6 ਵਾਰਾਂ ,117 ਪਉੜੀਆਂ ਵਾਰਾਂ ਵਿਚਲੇ ਸਲੋਕ, 252 ਭਾਗਤ ਬਾਣੀ ਵਿੱਚ ਸ਼ਬਦ, 3 ਸਲੋਕ ਸਹਸਕ੍ਰਿਤੀ, 67 ਗਾਥਾ ਮਹੱਲਾ ਪੰਜਵਾਂ, 24 ਫੁਨਹੇ ਮਹੱਲਾ ਪੰਜਵਾਂ, 23 ਸਲੋਕ ਵਾਰਾਂ ਤੇ ਵਧੀਕ, 22 ਮੁੰਦਾਵਣੀ ਤੇ ਅੰਤਿਮ ਸਲੋਕ 2
30 ਰਾਗਾਂ ਦੇ ਨਾਲ ਨਾਲ ਇਹਨਾਂ ਵਾਰਾਂ ਦੇ ਆਰੰਭ ਵਿਚ ਨਿਰਦੇਸ਼ ਵਜੋਂ ਇਹਨਾਂ ਨੂੰ ਗਾਉਣ ਦੀ ਧੁਨੀ ਵੀ ਲਿਖੀ ਗਈ ਹੈ। ਜਿਸ ਤੋਂ ਇਸ ਦੇ ਲੋਕਵਾਰ ਜਾਂ ਅਧਿਆਤਮਕ ਵਾਰ ਹੋਣ ਦਾ ਸਪੱਸ਼ਟ ਝਲਕਾਰਾਂ ਪੈਂਦਾ ਹੈ। ਇਹਨਾਂ ਵਾਰਾਂ ਵਿਚ ਵੱਖ-ਵੱਖ ਬੋਲੀਆਂ ਅਤੇ ਭਾਸ਼ਾਵਾਂ ਦਾ ਪ੍ਰਭਾਵ ਸਪਸ਼ਟ ਹੁੰਦਾ ਹੈ। ਇਸਤੋਂ ਇਲਾਵਾ ਗੁਰੂ ਸਾਹਿਬ ਦੀਆਂ ਕੁਝ ਸੁਤੰਤਰ ਬਾਣੀਆਂ ਵੀ ਹਨ। ਜਿੰਨ੍ਹਾਂ ਵਿਚ ਬਾਰਾਮਾਂਹਾ, ਬਾਵਨ ਅੱਖਰੀ, ਸੁਖਮਨੀ, ਥਿਤੀ, ਪਹਿਰੇ, ਦਿਨ-ਰੈਣ, ਬਿਰਹੜੇ, ਗੁਣਵੰਤੀ, ਰੁੱਤੀ, ਅੰਜਲੀਆਂ ਆਦਿ ਬਾਣੀਆਂ ਸ਼ਾਮਲ ਹਨ। ਜਿਹਨਾਂ ਨੂੰ ਮੁਕਤਕ ਬਾਣੀਆਂ ਦੀ ਵਿਸ਼ੇਸਤਾ ਦਿੱਤੀ ਜਾਂਦੀ ਹੈ।
ਗੁਰੂ ਸਾਹਿਬ ਦੀ ਸਮੁੱਚੀ ਬਾਣੀ ਦਾ ਵਿਸ਼ਾ ਖੇਤਰ ਬਹੁਤ ਵਿਸ਼ਾਲ ਹੈ। ਇਸ ਵਿਚ ਪਰਮਾਤਮਾ, ਜੀਵ ਆਤਮਾ, ਸ੍ਰਿਸਟੀ, ਮੁਕਤੀ, ਧਰਮ ਸਾਧਨਾ, ਯੁੱਗ ਪ੍ਰਸਥਿਤੀਆਂ ਦਾ ਬੜਾ ਗੰਭੀਰ ਅਤੇ ਧਾਰਮਿਕ ਚਿਤਰਣ ਹੋਇਆ ਹੈ। ਕਰਮਕਾਂਡਾਂ ਤੇ ਬਾਹਰਲੇ ਦਿਖਾਵੇ ਦਾ ਖੰਡਨ ਇਹਨਾਂ ਵਿਚ ਦੇਖਿਆ ਜਾ ਸਕਦਾ ਹੈ। ਸਮੁੱਚੀ ਬਾਣੀ ਗੁਰੂ ਜੀ ਦੇ ਚਿੰਤਨ ਪੱਥ ਨੂੰ ਉਭਾਰਦੀ ਹੈ, ਜਿਸ ਨਾਲ ਗੁਰੂ ਸਾਹਿਬ ਸਾਡੇ ਸਾਹਮਣੇ ਮਹਾਨ ਰਚਨਾਕਾਰ ਵਜੋਂ ਪ੍ਰਤੱਖ ਹਨ।
ਗੁਰੂ ਤੇਗ ਬਹਾਦਰ ਜੀ
ਗੁਰੂ ਤੇਗ ਬਹਾਦਰ ਜੀ ਨੇ ਨੇ 15 ਰਾਗਾਂ, 59 ਸ਼ਬਦਾ, 57 ਸਲੋਕਾਂ ਦੀ ਰਚਨਾ ਕੀਤੀ। ਗੁਰੂ ਗੋਬਿੰਦ ਸਿੰਘ ਜੀ ਨੇ 1706 ਚ ਭਾਈ ਮਨੀ ਸਿੰਘ ਤੋਂ ਲੇਖਣ ਕਰਵਾਇਆ ਸੀ।
ਭਗਤ ਦੀ ਬਾਣੀ
ਭਗਤ ਕਬੀਰ ਜੀ – 224 ਸਲੋਕ
ਭਗਤ ਨਾਮਦੇਵ ਜੀ – 61 “
ਭਗਤ ਰਵਿਦਾਸ ਜੀ – 40 “
ਭਗਤ ਤਿਰਲੋਚਨ ਜੀ – 4 “
ਭਗਤ ਫਰੀਦ ਜੀ – 4+132″
ਭਗਤ ਬੈਣੀ ਜੀ – 3 “
ਭਗਤ ਧੰਨਾ ਜੀ – 3 “
ਭਗਤ ਜੈਦੇਵ ਜੀ – 2 “
ਭਗਤ ਭੀਖਣ ਜੀ- 2 ”
ਭਗਤ ਸੂਰਦਾਸ ਜੀ – 1 “
ਭਗਤ ਪਰਮਾਨੰਦ ਜੀ – 1 “
ਭਗਤ ਸੇਂਣ ਜੀ – 1 “
ਭਗਤ ਪੀਪਾ ਜੀ – 1 “
ਭਗਤ ਰਾਮਨੰਦ ਜੀ – 1 “
ਭਗਤ ਸਧਨਾ ਜੀ – 1 “
ਗੁਰੂ ਅਰਜਨ ਦੇਵ ਜੀ – 3 “
ਫਿਰ 11 ਭਟਾ ਦੀ ਬਾਣੀ,
ਕਲਸਹਾਰ ਜੀ ,
ਜਾਲਪ ਜੀ ,
ਕੀਰਤ ਜੀ ,
ਭਿਖੀਮਲ ਜੀ ,
ਸੱਲ ਜੀ ,
ਭੱਲ ਜੀ ,
ਨੱਲ ਜੀ ,
ਬੱਲ ਜੀ ,
ਗਯੰਦ ਜੀ ,
ਹਰਬੰਸਿ ਜੀ ,
ਮਥੁਰਾ ਜੀ ।
4 ਸਿੱਖਾਂ ਦੀ ਬਾਣੀ
ਬਾਬਾ ਸੁੰਦਰ ਜੀ ,
ਸਤਾ ਜੀ ,
ਬਲਵੰਡ ਜੀ ,
ਭਾਈ ਮਰਦਾਨਾ
ਸਭ ਤੋਂ ਵੱਧ ਗੁਰੂ ਅਰਜਨ ਦੇਵ ਜੀ ਦੀ ਬਾਣੀ ਹੈ। 5894 ਸਲੋਕਾਂ ਵਿਚੋਂ 2216 ਸਲੋਕ ਗੁਰੂ ਅਰਜਨ ਦੇਵ ਜੀ ਦੇ ਹਨ। ਗੁਰੂ ਅਰਜਨ ਸਾਹਿਬ ਵਕਤ ਇਹ ਸਲੋਕ 5762 ਸਨ ਬਾਅਦ ਵਿਚ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਦਰਜ ਕੀਤੀ ਗਈ । ਬੋਲੀ ਸੁਗਮ ਤੇ ਸਰਲ ਰਖੀ ਗਈ ਤਾਂਕਿ ਹਰ ਕੋਈ ਇਸ ਨੂੰ ਪੜ੍ਹ ਕੇ ਵਿਚਾਰ ਸਕੇ। ਇਹੋ ਸੰਸਾਰ ਨੂੰ ਵਿਲਾਸੀ ਤੇ ਨਿਰਾਸੀ ਜੀਵਨ ਤੋਂ ਹਟਾ ਕੇ ਸਿਧੇ ਰਸਤੇ ਪਾਉਣ ਤੇ ਸੰਗਤ ਨੂੰ ਸ਼ਬਦ ਨਾਲ ਜੋੜਨ ਦਾ ਇਕੋ ਇਕ ਤਰੀਕਾ ਸੀ।
ਘੋੜੀਆ, ਅਲਾਹੁਣੀਆਂ, ਕਰਹਲਾ, ਵਣਜਾਰਾ, ਥਿਤੀਵਾਰ, ਬਾਰਹ ਮਾਹ, ਸੁਚਜੀ, ਕੁਚਜੀ, ਗੁਣਵੰਤੀ, ਲਾਵਾ, ਚਉਬੋਲੇ, ਫੁਨਹੇ, ਸ਼ਾਮਲ ਕਰਕੇ ਬਾਣੀ ਨੂੰ ਨਿਤ ਦੇ ਜੀਵਨ ਦਾ ਅੰਗ ਬਣਾ ਦਿੱਤਾ। ਸ਼ਬਦ ਦੀ ਗਿਣਤੀ ਦੇ ਅੰਕੜੇ ਆਪਣੀ ਹਥੋਂ ਪਾਏ ਤਾ ਕਿ ਕਿਸੇ ਥਾਂ ਤੇ ਕੋਈ ਰਲਾ ਨਾ ਪਾ ਸਕੇ।
ਗੁਰੂ ਗ੍ਰੰਥ ਸਾਹਿਬ ਜੀ ਗੁਰੂ ਨਾਨਕ ਸਾਹਿਬ ਜੀ ਦੀ ਹੀ ਜੋਤ ਹੈ ਹਮੇਸ਼ਾਂ ਹੀ ਸੱਚ ਦਾ ਰਸਤਾ ਦਿਖੌਦੇ ਰਹਿਣਗੇ ਕਮੀ ਹੈ ਤੇ ਉਹ ਸਾਡੇ ਵਿੱਚ ਹੈ । ਜੋ ਅਸੀ ਸ਼ਰਧਾ ਤੋ ਹੀਣੇ ਹੋ ਗਏ ਹਾ ਹਰ ਗਲ ਤੇ ਤਰਕ ਵਾਦੀ ਸਾਡੀ ਸੋਚ ਹੋ ਗਈ ਹੈ । ਮੈ ਕਈ ਵਾਰ ਤਿਨ ਗੱਲਾ ਦਸਦਾ ਹੁੰਦਾ ਕਿ ਛੋਟੇ ਬੱਚੇ ਤੂਤ ਦੀ ਛਮਕ ਵਾਗ ਹੁੰਦੇ ਹਨ ਜਿਸ ਪਾਸੇ ਮੋੜ ਲਵੋ ਮੁੜ ਜਾਣਗੇ ਛੋਟੇ ਹੁੰਦਿਆ ਜਿਹੜੀ ਆਦਤ ਅਸੀ ਬੱਚਿਆ ਨੂੰ ਸਿਖਾ ਦਿੱਤੀ ਉਹ ਹੀ ਸਿਖ ਜਾਣਗੇ ਤੇ ਮਰਦੇ ਦਮ ਤਕ ਉਹ ਆਦਤ ਬੰਦੇ ਦੇ ਨਾਲ ਜਾਵੇਗੀ । ਉਹ ਮਾਪਿਆ ਦੀ ਮਰਜੀ ਹੈ ਬੱਚਿਆ ਨੂੰ ਬਾਣੀ ਨਾਲ ਜੋੜਨਾਂ ਹੈ ਜਾ ਭੰਗੜੇ ਪਵਾਉਣੇ ਹਨ । ਦੂਸਰੀ ਗਲ ਜਦੋ ਕਿਸੇ ਘਰ ਰਖੇ ਪਾਲਤੂ ਜਾਨਵਰ ਨੂੰ ਚਾਹੇ ਉਹ ਗਾਂ ਹੋਵੇ ਚਾਹੇ ਮੱਝ ਅਸੀ ਖੋਲ ਕੇ ਪਾਣੀ ਵਾਲੇ ਜੁਬੱਚੇ ਕੋਲ ਖੜ ਕੇ ਉਸ ਨੂੰ ਛਿਹੋ ਛਿਹੋ ਕਹਿ ਸਕਦੇ ਹਾ ਪਰ ਜਬਰਦਸਤੀ ਉਸ ਦੇ ਮੂੰਹ ਵਿੱਚ ਪਾਣੀ ਨਹੀ ਪਾ ਸਕਦੇ । ਸਾਡੇ ਲੇਖਕ ਤੇ ਪਰਿਚਾਰਕ ਤਹਾਨੂੰ ਸਮਝਾਂ ਸਕਦੇ ਹਨ ਕਿ ਇਹ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤਹਾਨੂੰ ਇਸ ਭਵਜਲ ਤੋ ਪਾਰ ਗੁਰੂ ਚਰਨਾਂ ਵਿੱਚ ਪਹੁੰਚਾਅ ਸਕਦੀ ਹੈ । ਬਾਣੀ ਨਾਲ ਜੁੜੋ ਤੇ ਬਾਣੀ ਪੜਿਆਂ ਕਰੋ ਪਰ ਅਸੀ ਜਬਰਦਸਤੀ ਤਹਾਨੂੰ ਬਾਣੀ ਨਹੀ ਪੜ੍ਹਾ ਸਕਦੇ । ਤੀਜੀ ਗਲ ਜੇ ਕੋਈ ਪੁਛੇ ਮੈ ਦਰਬਾਰ ਸਾਹਿਬ ਜਾਣਾ ਮੈਨੂੰ ਰਸਤਾ ਦਸੋ ਅਸੀ ਉਸ ਨੂੰ ਰਸਤਾ ਸਮਝਾਂ ਸਕਦੇ ਹਾ ਭਾਈ ਬਸ ਸਟੈਡ ਤੋ ਉਤਰ ਕੇ ਏਦਾ ਜਾਵੀ । ਜੇ ਕੋਈ ਅੱਗੇ ਜਾ ਕੇ ਦਰਬਾਰ ਸਾਹਿਬ ਦਾ ਰਸਤਾ ਛੱਡ ਕੇ ਕਿਸੇ ਸਿਨਮੇ ਜਾ ਹੋਰ ਪੁਠੇ ਰਸਤੇ ਚਲਿਆ ਜਾਵੇ ਇਸ ਵਿਚ ਸਾਡਾ ਤੇ ਕੋਈ ਕਸੂਰ ਨਹੀ ਅਸੀ ਤੇ ਰਸਤਾ ਸਹੀ ਦਸਿਆ ਸੀ ਅਗੇ ਜਾ ਕੇ ਤੇਰਾ ਹੀ ਮਨ ਬਦਲ ਗਿਆ ਇਸ ਵਿਚ ਅਸੀ ਕੀ ਕਰ ਸਕਦੇ ਹਾ । ਇਸੇ ਤਰਾ ਗੁਰੂ ਗ੍ਰੰਥ ਸਾਹਿਬ ਜੀ ਸਾਨੂੰ ਸਹੀ ਰਸਤਾ ਦਸਦੇ ਹਨ ਕਿ ਇਸ ਰਸਤੇ ਚਲਿਆ ਤੂੰ ਵਾਹਿਗੁਰੂ ਦਾ ਰੂਪ ਹੋ ਜਾਵੇਗਾ । ਜੇ ਤੂੰ ਗੁਰੂ ਦੀ ਗਲ ਨੂੰ ਛੱਡ ਕੇ ਨਸ਼ਾ ਧੋਖਾਂ ਬੇਈਮਾਨੀ ਜਾ ਹੋਰ ਗਲਤ ਰਸਤਿਆਂ ਤੇ ਚਲ ਪਵੇਗਾਂ ਇਸ ਵਿੱਚ ਗੁਰੂ ਦਾ ਦੋਸ਼ ਨਹੀ ਦੋਸ ਤੇਰਾ ਹੈ ।
ਭੁੱਲ ਚੁੱਕ ਦੀ ਮੁਆਫੀ ਜੋਰਾਵਰ ਸਿੰਘ ਤਰਸਿੱਕਾ ।

15 ਨਵੰਬਰ ਸ਼ਹੀਦੀ ਬਾਬਾ ਦੀਪ ਸਿੰਘ ਜੀ ਦੀ ਆਉ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਇਤਿਹਾਸ ਤੇ ਜੀ ।
ਸਿੱਖ ਕੌਮ ਦੇ ਮਹਾਨ ਜਰਨੈਲ ਤੇ ਅਣਖੀਲੇ ਯੋਧੇ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਨੂੰ ਮਾਤਾ ਜਿਊਣੀ ਜੀ ਦੇ ਉਦਰ ਤੋਂ ਪਿਤਾ ਭਾਈ ਭਗਤੂ ਜੀ ਦੇ ਗ੍ਰਹਿ ਪਿੰਡ ਪਹੂਵਿੰਡ, ਵਿੱਚ ਹੋਇਆ। ਮਾਤਾ ਪਿਤਾ ਨੇ ਬਾਲਕ ਦਾ ਨਾਮ ਦੀਪਾ ਰੱਖਿਆ ਗਿਆ।ਜਦ ਆਪ 18 ਸਾਲ ਦੇ ਹੋਏ, ਉਧਰ ਹੋਲੇ-ਮਹੱਲੇ ਦਾ ਸਮਾਂ ਨਜ਼ਦੀਕ ਆ ਚੁੱਕਾ ਸੀ। ਮਾਤਾ ਪਿਤਾ ਗੁਰੂ ਘਰ ਦੇ ਅਨਿੰਨ ਸੇਵਕ ਸਨ। ਮਾਝੇ ਦੀਆਂ ਸੰਗਤਾਂ ਨੇ ਐਂਤਕੀ ਹੋਲਾ-ਮਹੱਲਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਨਾਉਣ ਦਾ ਫੈਸਲਾ ਕੀਤਾ। ਦੀਪਾ ਜੀ ਵੀ ਆਪਣੇ ਮਾਤਾ ਪਿਤਾ ਨਾਲ ਗੁਰੂ ਦਰਸ਼ਨਾਂ ਨੂੰ ਤਿਆਰ ਹੋ ਗਏ। ਕਈ ਦਿਨ ਪੈਦਲ ਯਾਤਰਾ ਕਰਕੇ ਜਥਾ ਸ੍ਰੀ ਆਨੰਦਪੁਰ ਸਾਹਿਬ ਪੁੱਜਾ। ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨ ਦੀਦਾਰੇ ਕਰਕੇ ਸੰਗਤਾਂ ਨਿਹਾਲ ਹੋਈਆਂ ਤੇ ਗੁਰੂ ਜੀ ਦੀ ਪ੍ਰੇਰਨਾ ਸਦਕਾ ਸਭ ਨੇ ਕਲਗੀਧਰ ਪਾਤਸ਼ਾਹ ਜੀ ਕੋਲੋਂ ਪਵਿੱਤਰ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ ਦੀਪ ਸਿੰਘ’ ਰੱਖਿਆ ਗਿਆ। ਕੁੱਝ ਮਹੀਨੇ ਸੇਵਾ ਕਰਕੇ ਜਦੋਂ ਸੰਗਤਾਂ ਵਾਪਸ ਮੁੜਨ ਲੱਗੀਆਂ ਤੇ ਪਾਤਸ਼ਾਹ ਜੀ ਨੇ ਭਾਈ ਦੀਪ ਸਿੰਘ ਨੂੰ ਆਪਣੇ ਕੋਲ ਹੀ ਰੱਖ ਲਿਆ। ਅਨੰਦਪੁਰ ਸਾਹਿਬ ਰਹਿ ਕੇ ਭਾਈ ਦੀਪ ਸਿੰਘ ਨੇ ਗੁਰਮੁੱਖੀ, ਫਾਰਸੀ ਤੇ ਅਰਬੀ ਲਿਪੀ ਵਿੱਚ ਨਿਪੁੰਨਤਾ ਹਾਸਲ ਕੀਤੀ ਤੇ ਇੱਥੇ ਹੀ ਆਪ ਨੇ ਸ਼ਸਤਰ ਵਿੱਦਿਆ, ਘੋੜ ਸਵਾਰੀ, ਤਲਵਾਰਬਾਜ਼ੀ, ਤੀਰਅੰਦਾਜ਼ੀ ਤੇ ਨੇਜ਼ਾਬਾਜ਼ੀ ਦੀ ਮੁਹਾਰਤ ਹਾਸਲ ਕੀਤੀ। ਜਦੋਂ ਕਲਗੀਧਰ ਪਾਤਸ਼ਾਹ ਸ਼ਿਕਾਰ ਖੇਡਣ ਜਾਂਦੇ ਤਾਂ ਭਾਈ ਦੀਪ ਸਿੰਘ ਜੀ ਵੀ ਨਾਲ ਹੀ ਜਾਂਦੇ ਸਨ । ਆਪ ਜੀ ਨੇ ਇਥੇ ਰਹਿੰਦੀਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਅਨ ਕੀਤਾ। । ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ ਇਰਾਦੇ , ਭਜਨ ਬੰਦਗੀ ਕਰਨ ਵਾਲੇ ,ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ ਤੇ ਹਮੇਸ਼ਾਂ ਭਜਨ ਬੰਦਗੀ ਵਿਚ ਮਸਤ ਰਹਿੰਦੇ ਸਨ।
ਜਦੋਂ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਕਿਲਾ ਛੱਡਿਆ ਤਾਂ ਆਪਣੇ ਮਹਿਲ ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੀ ਸੇਵਾ ਸੰਭਾਲ ਅਤੇ ਦੇਖ-ਰੇਖ ਲਈ ਭਾਈ ਮਨੀ ਸਿੰਘ, ਭਾਈ ਧੰਨਾ ਸਿੰਘ ਅਤੇ ਭਾਈ ਜਵਾਹਰ ਸਿੰਘ ਜੀ ਨੂੰ ਮੁੱਖੀਆ ਬਣਾ ਕੇ ਦੋ ਦਾਸੀਆਂ ਬੀਬੀ ਭਾਗ ਕੌਰ ਤੇ ਬੀਬੀ ਹਰਦਾਸ ਕੌਰ ਦੇ ਕੇ ਦਿੱਲੀ ਭੇਜ ਦਿੱਤਾ। ਉਸ ਸਮੇਂ ਭਾਈ ਦੀਪ ਸਿੰਘ ਕੁਝ ਸਮਾਂ ਭਾਈ ਜਵਾਹਰ ਸਿੰਘ ਦੇ ਘਰ ਰਹਿ ਕੇ ਮਾਤਾ ਜੀ ਦੀ ਖੁਸ਼ੀ ਅਤੇ ਆਗਿਆ ਲੈ ਕੇ ਆਪਣੇ ਪਿੰਡ ਪਹੂਵਿੰਡ ਆ ਕੇ ਸਿੱਖੀ ਦਾ ਪ੍ਰਚਾਰ ਕਰਨ ਵਿੱਚ ਜੁੱਟ ਗਏ।
ਜਦ ਗੁਰੂ ਸਾਹਿਬ ਖਿਦਰਾਣੇ ਦੀ ਜੰਗ ਤੋ ਬਾਅਦ ਦਮਦਮਾ ਸਾਹਿਬ ਪੁਜੇ ਤਾ ਬਾਬਾ ਦੀਪ ਸਿੰਘ ਤੇ ਜਥੇਦਾਰ ਬੁੱਢਾ ਸਿੰਘ ਜੀ ਨੂੰ ਇਥੇ ਠਹਿਰ ਕੇ ਸੇਵਾ ਕਰਨ ਦਾ ਹੁਕਮ ਦਿਤਾ । ਜਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਿ ਬੀੜ ਦੀ ਤਿਆਰੀ ਦਾ ਕੰਮ ਮੁੜ ਕੇ ਆਰੰਭ ਕੀਤਾ ਤਾਂ ਉਸ ਸਮੇਂ ਬਾਬਾ ਦੀਪ ਸਿੰਘ ਜੀ ਦਸਮ ਪਾਤਸ਼ਾਹ ਜੀ ਦੇ ਹੁਕਮ ਅਨੁਸਾਰ ਲਿਖਾਰੀ ਦਾ ਕੰਮ ਕਰਦੇ ਰਹੇ। ਗੁਰੂ ਪਾਤਸ਼ਾਹ ਜੀ ਜਦੋਂ ਦੱਖਣ ਵੱਲ ਗਏ ਤਾਂ ਬਾਬਾ ਦੀਪ ਸਿੰਘ ਜੀ ਤੇ ਬਾਬਾ ਬੁਢਾ ਸਿੰਘ ਨੂੰ ‘ਗੁਰੂ ਕੀ ਕਾਂਸ਼ੀ ਦਮਦਮਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਅਤੇ ਗੁਰਬਾਣੀ ਪੜ੍ਹਨ-ਪੜ੍ਹਾਉਣ ਤੇ ਲਿਖਵਾਉਣ ਦੀ ਸੇਵਾ ਲਈ ਨਿਯਤ ਕਰ ਗਏ ਸਨ। ਬਾਬਾ ਦੀਪ ਸਿੰਘ ਜੀ ਨੇ ਇਹ ਸੇਵਾ ਬਹੁਤ ਸ਼ਰਧਾ ਤੇ ਪ੍ਰੇਮ ਸਹਿਤ ਨਿਭਾਈ। ਦਮਦਮਾ ਸਾਹਿਬ ਵਿਖੇ ਸੇਵਾ-ਸੰਭਾਲ ਕਰਦਿਆਂ ਬਾਬਾ ਦੀਪ ਸਿੰਘ ਜੀ ਨੇ ਇਕ ਖੂਹ ਲਗਵਾਇਆ ਜੋ ਤਖ਼ਤ ਸਾਹਿਬ ਦੀ ਪਰਕਰਮਾ ਵਿਚ ਹੈ, ਜੋ ਸ਼ਹੀਦਾਂ ਦੇ ਖੂਹ ਨਾਲ ਜਾਣਿਆ ਜਾਂਦਾ ਹੈ। ਜਥੇਦਾਰ ਬੁੱਢਾ ਸਿੰਘ ਜੀ ਨੇ ਬੇਰੀਆਂ ਦੇ ਦਰੱਖ਼ਤ ਲਗਵਾਏ।
ਬਾਬਾ ਦੀਪ ਸਿੰਘ ਜੀ ਨੇ ਆਪ ਖ਼ੁਦ ਗੁਰਬਾਣੀ ਦੇ ਅਭਿਲਾਸ਼ੀ ਅਤੇ ਰਸੀਏ ਹੋਣ ਕਰਕੇ ਵਿਸ਼ੇਸ਼ ਦਿਲਚਸਪੀ ਨਾਲ ਇਹ ਸੇਵਾ ਕੀਤੀ ਤੇ ਸਥਾਨਕ ਸੰਗਤਾਂ ਨੂੰ ਸਿੱਖੀ ਤੋਂ ਜਾਣੂ ਕਰਵਾਉਂਦੇ ਰਹੇ । ਇਸ ਸਮੇਂ ਦੌਰਾਨ ਹੀ ਬਾਬਾ ਜੀ ਨੇ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀਂ ਉਤਾਰਾ ਕੀਤਾ ਸੀ। ਇਹ ਆਪਣੇ ਸਮੇ ਦੇ ਸਭ ਤੋਂ ਉਚੇ ਸਿਖ ਵਿਦਵਾਨਾਂ ਵਿਚੋਂ ਇਕ ਸਨ । ਕਿਹਾ ਜਾਂਦਾ ਹੈ ਕਿ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਤੋਂ ਪਿੱਛੋਂ ਬਾਬਾ ਦੀਪ ਸਿੰਘ ਜੀ ਨੇ ਸਿਖੀ ਵਿਦਵਤਾ ਨੂੰ ਸਿਖਰਾਂ ਤੇ ਪਹੁੰਚਾਇਆ ।
ਨੰਦੇੜ ਵਿਚ ਜਦੋਂ ਗੁਰੂ ਗੋਬਿੰਦ ਜੀ ਨੇ ਮਾਧੋ ਦਾਸ ਨੂੰ ਬੰਦਾ ਬਹਾਦੁਰ ਦਾ ਖਿਤਾਬ ਬਖਸ਼ ਕੇ 1708 ਈ:ਵਿਚ ਪੰਜਾਬ ਭੇਜਿਆ ਤਾਂ ਸਿੱਖੀ ਦੀ ਸ਼ਾਨ ਹੋਰ ਵਧਾਉਣ ਲਈ ਆਪ ਬਾਬਾ ਦੀਪ ਸਿੰਘ ਜੀ ਮੈਦਾਨ ਵਿੱਚ ਕੁੱਦ ਪਏ ਤੇ ਬਾਬਾ ਬੰਦਾ ਬਹਾਦਰ ਦੇ ਮੁਗਲ ਹਕੂਮਤ ਖਿਲਾਫ਼ ਹਰ ਯੁੱਧ ਵਿੱਚ ਸਾਥ ਦਿਤਾ । ਇਹ ਮੈਦਾਨ-ਏ-ਜੰਗ ਵਿਚ ਸਭ ਤੋਂ ਅੱਗੇ ਹੋ ਕੇ ਲੜਦੇ ਜਿਸ ਨਾਲ ਵਿਰੋਧੀਆਂ ਵਿਚ ਬਾਬਾ ਜੀ ਦਾ ਇਤਨਾ ਦਬਦਬਾ ਬੈਠ ਗਿਆ ਕਿ ਬਾਬਾ ਦੀਪ ਸਿੰਘ ਜੀ ਦਾ ਨਾਂ ਸੁਣ ਕੇ ਹੀ ਮੈਦਾਨ ਵਿੱਚੋਂ ਫੌਜ਼ ਤਿੱਤਰ-ਬਿੱਤਰ ਹੋ ਜਾਇਆ ਕਰਦੀ ਇਨ੍ਹਾਂ ਦੇ ਜਥੇ ਦਾ ਨਾਂ ਸ਼ਹੀਦੀ ਜਥਾ ਪ੍ਰਸਿੱਧ ਹੋ ਗਿਆ ਸੀ। ਅਖੀਰ ਸਰਹੰਦ ਨੂੰ ਫਤਹਿ ਕਰਕੇ ਜਿੱਤ ਦਾ ਪਰਚਮ ਸਰਹੰਦ ਦੇ ਕਿਲੇ ਤੇ ਜਾ ਲਹਿਰਾਇਆ।
ਉਨ੍ਹਾ ਨੇ ਆਪਣੇ ਹਥਾਂ ਨਾਲ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਚਾਰ ਬੀੜਾਂ ਲਿਖਣ ਦੀ ਸੇਵਾ ਕੀਤੀ ਜੋ ਮਗਰੋਂ ਚਾਰੇ ਤਖਤਾਂ ਤੇ ਪ੍ਰਕਾਸ਼ ਕਰਨ ਲਈ ਭੇਜ ਦਿਤੀਆਂ ਗਈਆਂ । ਇਤਿਹਾਸ ਵਿਚ ਜ਼ਿਕਰ ਆਉਂਦਾ ਹੈ ਕਿ ਜਦ ਬਾਬਾ ਜੀ ਨੇ ਗੁਰੂ ਗਰੰਥ ਸਾਹਿਬ ਦੀ ਲਿਖਾਈ ਸ਼ੁਰੂ ਕੀਤੀ ਤਾਂ ਪਹਿਲੇ ਕਲਮਾਂ ਘੜ ਘੜ ਕੇ ਕੋਠਾ ਭਰ ਲਿਆ । ਜਦ ਲਿਖਦਿਆਂ ਲਿਖਦਿਆਂ ਕਲਮ ਘਿਸ ਕੇ ਮੋਟੀ ਹੋ ਜਾਂਦੀ ਤਾਂ ਉਹ ਕਲਮ ਸਰੋਵਰ ਵਿਚ ਪਾਕੇ ਦੂਸਰੀ ਲੈ ਲੈਂਦੇ ਇਕ ਸਿਖ ਜੋ ਕੋਲ ਬੈਠਾ ਸੀ ਕਿਹਾ ,” ਬਾਬਾ ਜੀ ਕਲਮ ਤਾਂ ਅਜੇ ਚੰਗੀ ਭਲੀ ਹੈ ਜੋ ਤੁਸੀਂ ਸੁਟ ਦਿੰਦੇ ਹੋ ਥੋੜਾ ਚਾਕੂ ਨਾਲ ਛਿਲ ਕੇ ਇਸ ਨਾਲ ਕਿਤਨਾ ਕੁਝ ਹੋਰ ਲਿਖਿਆ ਜਾ ਸਕਦਾ ਹੈ । ਤਾਂ ਬਾਬਾ ਜੀ ਨੇ ਜਵਾਬ ਦਿਤਾ ,” ਸਿੰਘੋ ਤੁਸੀਂ ਮੇਰੇ ਭਾਵ ਨੂੰ ਨਹੀਂ ਸਮਝ ਰਹੇ ,ਜਿਹੜੀ ਕਲਮ ਮਹਾਰਾਜ ਦੀ ਪਵਿਤਰ ਬਾਣੀ ਨੂੰ ਲਿਖਦੀ ਹੈ , ਉਸ ਕਲਮ ਦੇ ਮੂੰਹ ਨੂੰ ਚਾਕੂ ਨਾਲ ਛਿਲਾਂ ? ਉਸਦਾ ਸਨਮਾਨ ਕਰਨ ਦੀ ਬਜਾਏ ਅਪਮਾਨ ਕਰਾਂ ਇਹ ਮੈਥੋ ਨਹੀਂ ਹੋ ਸਕਦਾ ਇਹ ਸੀ ਉਨ੍ਹਾ ਦੀ ਸੋਚ ਦੀ ਉਚਾਈ ।
18 ਵੀਂ ਸਦੀ ਵਿੱਚ ਸਮੁੱਚਾ ਖਾਲਸਾ ਪੰਥ ਜੰਗਲਾਂ ਤੇ ਪਹਾੜਾਂ ਵਿੱਚੋਂ ਬਾਹਰ ਆ ਕੇ ਇੱਕ ਸੰਗਠਿਤ ਰੂਪ ਵਿੱਚ ਇਕੱਤਰ ਹੋਇਆ। ਖਾਲਸਾ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰ ਕਰ ਕੇ 12 ਮਿਸਲਾਂ ਅੰਦਰ ਵੰਡਿਆ ਗਿਆ ਜਿਸ ਦੇ 12 ਮੁੱਖ ਜਥੇਦਾਰ ਥਾਪੇ ਗਏ। ਇਨ੍ਹਾਂ ਮਿਸਲਾਂ ਵਿੱਚੋਂ ਇੱਕ ਮਿਸਲ ਦਾ ਨਾਂ ਸੀ ‘ਸ਼ਹੀਦ ਮਿਸਲ ‘ਜਿਸਦੇ ਬਾਬਾ ਦੀਪ ਸਿੰਘ ਜੀ ਮੁੱਖ ਜਥੇਦਾਰ ਸਨ। ਇਸ ਸਦੀ ਅੰਦਰ ਭਾਰਤ ਨੂੰ ਨਾਦਰਸ਼ਾਹ ਤੇ ਅਹਿਮਦਸ਼ਾਹ ਵਰਗੇ ਧਾੜਵੀਆਂ ਤੇ ਵਿਦੇਸ਼ੀ ਹਮਲਾਵਾਰਾਂ ਨੇ ਖ਼ੂਬ ਲੁੱਟਿਆ ਤੇ ਇਥੋਂ ਦੇ ਧੰਨ ਦੌਲਤ ਸਮੇਤ ਜਵਾਨ ਬਚੇ ਬੱਚੀਆਂ ਨੂੰ ਗੁਲਾਮ ਬਣਾਕੇ ਗਜਨੀ ਦੇ ਬਾਜ਼ਾਰਾਂ ਵਿਚ ਟਕੇ ਟਕੇ ਤੋਂ ਵੇਚਿਆ ਬਹੂ-ਬੇਟੀਆਂ ਦੀ ਇੱਜ਼ਤ ਨੂੰ ਸਰੇ-ਆਮ ਮਿੱਟੀ ਵਿੱਚ ਰੋਲ਼ਿਆ। ਇਸ ਸਮੇਂ ਮਿਸਲਾਂ ਬਣ ਚੁਕੀਆਂ ਸੀ ਜਿਨ੍ਹਾ ਨੇ ਇਕ ਜੁਟ ਹੋਕੇ ਇਨ੍ਹਾਂ ਅਫ਼ਗਾਨ ਧਾੜਵੀਆਂ ਦਾ ਮੁਕਾਬਲਾ ਕੀਤਾ, ਇਨ੍ਹਾ ਤੇ ਹਮਲਾ ਕਰਕੇ ਲੁੱਟਿਆ ਬਹੁ-ਕੀਮਤੀ ਮਾਲ-ਅਸਬਾਬ ਵਾਪਿਸ ਆ ਜਾਂਦਾ ਤੇ ਸਿਖ ਇਥੋਂ ਦੀਆਂ ਬਹੁ – ਬੇਟੀਆਂ ਨੂੰ ਧਾੜਵੀਆਂ ਹਥੋਂ ਖੋਹ ਕੇ ਬ-ਇਜ਼ਤ ਉਹਨਾ ਦੇ ਘਰੋ-ਘਰੀਂ ਪੁਚਾ ਦਿਆ ਕਰਦੇ ਸੀ ਇਨ੍ਹਾ ਸੂਰਬੀਰਾਂ ਵਿਚ ਵੀ ਬਾਬਾ ਦੀਪ ਸਿੰਘ ਜੀ ਸਨ ।
ਅਹਿਮਦ ਸ਼ਾਹ ਦੁਰਾਨੀ ਜੋ ਸਿੱਖਾਂ ਦੇ ਸਖ਼ਤ ਵਿਰੁੱਧ ਸੀ ਅਤੇ ਸਿੱਖਾਂ ਨੂੰ ਖ਼ਤਮ ਕਰਨ ਉਂਤੇ ਤੁਲਿਆ ਹੋਇਆ ਸੀ, 1757 ਈ: ਦੇ ਹਿੰਦੁਸਤਾਨ ਦੇ ਹਮਲੇ ਵੇਲੇ ਦਿੱਲੀ ਜਾਂਦਾ ਹੋਇਆ ਕੁਝ ਦੇਰ ਲਈ ਲਾਹੌਰ ਠਹਿਰਿਆ। ਉਸ ਨੇ ਅਮ੍ਰਿਤਸਰ ਸ਼ਹਿਰ ਨੂੰ ਲੁੱਟਿਆ ਅਤੇ ਸ਼ਹਿਰ ਦੀਆਂ ਇਮਾਰਤਾਂ ਨੂੰ ਢਾਹਿਆ। ਇਸ ਹਮਲੇ ਦੇ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਇਨਚਾਰਜ ਜਮਾਲ ਖਾਨ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕੀਤੀ ਤੇ , ਪਵਿੱਤਰ ਸਰੋਵਰ ਨੂੰ ਪੂਰ ਦੇਣ ਦਾ ਹੁਕਮ ਦਿਤਾ । ਜਦ ਇਹ ਖ਼ਬਰ ਬਾਬਾ ਦੀਪ ਸਿੰਘ ਜੀ ਕੋਲ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਅਸਥਾਨ ‘ਤੇ ਪੁੱਜੀ ਤਾਂ ਆਪ ਦੇ ਦਿਲ ‘ਤੇ ਅਸਹਿ ਸੱਟ ਵੱਜੀ ਉਸ ਵਕਤ ਉਹ ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਕਰ ਰਹੇ ਸਨ। ਉਸੇ ਵਕਤ ਇਹ ਜਿਮੇਵਾਰੀ ਦੂਸਰੇ ਸਿੰਘ ਨੂੰ ਦੇਕੇ ਖੁਦ ਸ੍ਰੀ ਅਮ੍ਰਿਤਸਰ ਜਾਣ ਲਈ ਤਿਆਰ ਹੋ ਗਏ। ਆਪ ਜੀ ਨੇ ਸ੍ਰੀ ਦਰਬਾਰ ਸਾਹਿਬ ਜੀ ਦੀ ਪਵਿੱਤ੍ਰਤਾ ਭੰਗ ਕਰਨ ਵਾਲਿਆਂ ਨਾਲ ਟੱਕਰ ਲੈਣ ਦਾ ਫੈਸਲਾ ਕਰ ਲਿਆ। ਆਸ-ਪਾਸ ਦੇ ਨਗਰਾਂ ਤੇ ਟਿਕਾਣਿਆਂ ‘ਤੇ ਇਤਲਾਹ ਦਿੱਤੀ ਗਈ। ਵੱਖ-ਵੱਖ ਨਗਰਾਂ ਤੋਂ ਅਣਗਿਣਤ ਸਿੰਘ ਬਾਬਾ ਜੀ ਦੀ ਅਗਵਾਈ ਵਿੱਚ ਪਾਵਨ ਧਰਮ ਅਸਥਾਨ ਦੀ ਰੱਖਿਆ ਲਈ ਹਾਜ਼ਰ ਹੋਏ। ਇਸ ਤਰ੍ਹਾਂ ਦਲ ਖਾਲਸਾ ਦੀ ਗਿਣਤੀ ਅਣਗਿਣਤ ਹੋ ਗਈ। ਬਿਆਸ ਦਰਿਆ ਪਾਰ ਕਰਕੇ ਸਿੰਘਾਂ ਦਾ ਜੱਥਾ ਮਾਝੇ ਦੇ ਇਲਾਕੇ ਅੰਦਰ ਦਾਖਲ ਹੋਇਆ। ਤਰਨਤਾਰਨ ਸਾਹਿਬ ਦੇ ਪਾਵਨ ਅਸਥਾਨ ਵਿਖੇ ਪਹੁੰਚ ਕੇ ਸਿੰਘਾਂ ਦੇ ਸਾਰੇ ਸਮੂਹ ਨੇ ਅਰਦਾਸ ਕੀਤੀ। ਇਸ ਸ਼ਹਿਰ ਤੋਂ ਬਾਹਰ ਆ ਕੇ ਬਾਬਾ ਦੀਪ ਸਿੰਘ ਜੀ ਨੇ ਇੱਕ ਲਕੀਰ ਖਿੱਚੀ ਅਤੇ ਕਿਹਾ ਕਿ ਜੋ ਸ਼ਹੀਦੀ ਪਾਉਣ ਲਈ ਤਿਆਰ ਹੈ, ਉਹ ਇਸ ਲਕੀਰ ਨੂੰ ਪਾਰ ਕਰੇ, ਜਿਹੜਾ ਸ਼ਹੀਦ ਨਹੀਂ ਹੋਣਾ ਚਾਹੁੰਦਾ ਉਹ ਵਾਪਸ ਚਲਿਆ ਜਾਵੇ। ਸਾਰੇ ਸਿੰਘ ਜੈਕਾਰੇ ਗਜਾਉਂਦੇ ਹੋਏ ਲਕੀਰ ਪਾਰ ਕਰਕੇ ਅੰਮ੍ਰਿਤਸਰ ਵੱਲ ਵਧਣ ਲੱਗੇ।
ਉਧਰੋਂ ਲਾਹੌਰ ਦੇ ਸੂਬੇ ਨੇ ਵੀ ਜਹਾਨ ਖਾਨ ਦੀ ਅਗਵਾਈ ਹੇਠ ਤਰਨ-ਤਾਰਨ ਤੋ 10 ਮੀਲ ਦੀ ਦੂਰੀ ਤੇ ਗੋਹਲਵੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ । ਦੋਨੋ ਦਲਾਂ ਦਾ ਟਾਕਰਾ ਹੋਇਆ , ਜਹਾਨ ਖਾਨ ਮਾਰਿਆ ਗਿਆ ਸ਼ਾਹੀ ਫੌਜ਼ ਵਿਚ ਭਾਜੜ ਪੈ ਗਈ ਇਨੇ ਚਿਰ ਨੂੰ ਹਾਜੀ ਹਤਾਈ ਖਾਨ ਵੀ ਫੌਜਾਂ ਲੈਕੇ ਪਹੁੰਚ ਗਿਆ । ਫਿਰ ਘਮਸਾਨ ਦਾ ਯੁਧ ਹੋਇਆ |ਇਸ ਜੰਗ ਅੰਦਰ ਸਿੱਖਾਂ ਦਾ ਜਾਨੀ ਨੁਕਸਾਨ ਹੋਣਾ ਸ਼ੁਰੂ ਹੋ ਗਿਆ। ਸਿੰਘ ਇਕ-ਇਕ ਕਰਕੇ ਸ਼ਹੀਦ ਹੋਣ ਲੱਗੇ। ਇਸ ਯੁੱਧ ਵਿੱਚ ਹੌਲੀ-ਹੌਲੀ ਸਿੰਘ ਅਫ਼ਗਾਨਾਂ ਨੂੰ ਧੱਕਦੇ-ਧੱਕਦੇ ਅੰਮ੍ਰਿਤਸਰ ਸ਼ਹਿਰ ਦੇ ਬਾਹਰਵਾਰ ਚਾਟੀਵਿੰਡ ਦਰਵਾਜੇ ਦੇ ਨੇੜੇ ਗੁਰਦੁਆਰਾ ਰਾਮਸਰ ਸਾਹਿਬ ਦੇ ਨੇੜੇ ਪੁੱਜ ਗਏ। ਬਾਬਾ ਦੀਪ ਸਿੰਘ ਜੀ 8 ਸੇਰ ਕੱਚੇ ਦਾ ਦੋ-ਧਾਰਾ ਖੰਡਾ ਖੜਕਾਉਂਦੇ ਵੈਰੀਆਂ ਨੂੰ ਸਦਾ ਦੀ ਨੀਂਦ ਸੁਆਉਂਦੇ ਹੋਏ ਅੱਗੇ ਵਧਦੇ ਜਾ ਰਹੇ ਸਨ। -ਲੜਦੇ ਲੜੇ ਸਿੰਘ ਅਮ੍ਰਿਤਸਰ ਦੇ ਨੇੜੇ ਪਹੁੰਚ ਗਏ । ਜਮਾਲ ਖਾਨ ਨਾਲ ਹਥੋ-ਹਥੀ ਲੜਾਈ ਵਿਚ ਬਾਬਾ ਜੀ ਦਾ ਸੀਸ ਕਟਿਆ ਗਿਆ ਜਦ ਡਿਗਣ ਲਗੇ ਤਾਂ ਇਕ ਸਿੰਘ ਨੇ ਬੜੇ ਪਿਆਰ ਨਾਲ ਕਿਹਾ ” ਬਾਬਾ ਜੀ ਤੁਸੀਂ ਤਾਂ ਅਰਦਾਸ ਕੀਤੀ ਸੀ ਕਿ ਦਰਬਾਰ ਸਹਿਬ ਜਾਕੇ ਸ਼ਹੀਦ ਹੋਵਾਂਗੇ ਪਰ ਆਪ ਉਰੇ ਹੀ ਫਤਹਿ ਬੁਲਾ ਚਲੇ ਹੋ “। ਫਿਰ ਗੁਰੂ ਅਗੇ ਕੀਤੀ ਅਰਦਾਸ ਪੂਰੀ ਕਰਨ ਲਈ ਗੁਰੂ ਰਾਮਦਾਸ ਸਾਹਿਬ ਜੀ ਦਾ ਧਿਆਨ ਧਾਰ ਕੇ ਉਠੇ ਤੇ ਖਬੇ ਹੱਥ ਨਾਲ ਸੀਸ ਟਿਕਾ ਕੇ ਸੱਜੇ ਹਥ ਨਾਲ ਖੰਡਾ ਵਾਹੁੰਦੇ ਵੈਰੀਆਂ ਦੇ ਆਹੂ ਲਾਹੁੰਦੇ ਲਾਹੁੰਦੇ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿਚ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਆਪਣਾ ਸੀਸ ਭੇਟਾ ਕਰ ਦਿਤਾ ਤੇ ਸ਼ਹੀਦ ਹੋ ਗਏ ।
ਇਸੇ ਤਰ੍ਹਾਂ ਜਥੇਦਾਰ ਰਾਮ ਸਿੰਘ ਵੀ ਬਹੁਤਿਆਂ ਨੂੰ ਮਾਰ ਕੇ ਸ਼ਹੀਦ ਹੋ ਗਿਆ, ਜਿਨ੍ਹਾਂ ਦਾ ਸ਼ਹੀਦ ਗੰਜ ਰਾਮਗੜ੍ਹੀਆਂ ਦੇ ਕਟੜੇ ਵਿਚ ਹੈ। ਬਾਬਾ ਸੱਜਣ ਸਿੰਘ, ਬਾਬਾ ਬਹਾਦਰ ਸਿੰਘ ਤੇ ਕਈ ਹੋਰ ਸਿੰਘ ਗੁਰੂ ਦੇ ਬਾਗ਼ ਵਿਚ ਲੜਦੇ ਸ਼ਹੀਦ ਹੋ ਗਏ, ਉਨ੍ਹਾਂ ਦਾ ਸਥਾਨ ਬਾਗ਼ ਵਿਚ ਹੈ। ਬਾਗ਼ ਦੀ ਜਗ੍ਹਾ ਅੱਜਕਲ੍ਹ ਦੀਵਾਨ ਹਾਲ ਮੰਜੀ ਸਾਹਿਬ ਬਣ ਗਿਆ ਹੈ। ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਮੰਜੀ ਸਾਹਿਬ ਦੇ ਨੇੜੇ ਨਿਸ਼ਾਨ ਸਾਹਿਬ ਝੁਲਾਇਆ ਹੋਇਆ ਹੈ, ਜਿਸ ਦੇ ਥੜ੍ਹੇ ਉੱਪਰ ਹੇਠ ਲਿਖੇ ਸਿੰਘਾਂ ਦੇ ਨਾਮ ਲਿਖੇ ਹੋਏ ਹਨ:
1.ਬਾਬਾ ਦੀਪ ਸਿੰਘ ਜੀ ਸ਼ਹੀਦ ਹੈੱਡ ਜਥੇਦਾਰ
2. ਬਾਬਾ ਬਲਵੰਤ ਸਿੰਘ ਜੀ ਸ਼ਹੀਦ ਜਥੇਦਾਰ
3. ਬਾਬਾ ਹੀਰਾ ਸਿੰਘ ਜੀ ਸ਼ਹੀਦ ਜਥੇਦਾਰ
4 . ਬਾਬਾ ਗੰਡਾ ਸਿੰਘ ਜੀ ਸ਼ਹੀਦ ਜਥੇਦਾਰ
5 . ਬਾਬਾ ਲਹਿਣਾ ਸਿੰਘ ਜੀ ਸ਼ਹੀਦ ਜਥੇਦਾਰ
6. ਬਾਬਾ ਰਣ ਸਿੰਘ ਜੀ ਸ਼ਹੀਦ ਜਥੇਦਾਰ
7 . ਬਾਬਾ ਗੁਪਾਲ ਸਿੰਘ ਜੀ ਸ਼ਹੀਦ ਜਥੇਦਾਰ
8. ਬਾਬਾ ਭਾਗ ਸਿੰਘ ਜੀ ਸ਼ਹੀਦ ਜਥੇਦਾਰ
9 . ਬਾਬਾ ਸੱਜਣ ਸਿੰਘ ਜੀ ਸ਼ਹੀਦ ਜਥੇਦਾਰ
10 . ਬਾਬਾ ਬਹਾਦਰ ਸਿੰਘ ਜੀ ਸ਼ਹੀਦ ਜਥੇਦਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਾਵਨ ਦਿਹਾੜੇ ਦੀ ਸੰਗਤ ਨੂੰ ਵਧਾਈ ਹੋਵੇ।
ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ।ਗੁਰੂ ਗ੍ਰੰਥ ਸਾਹਿਬ ‘ਚ 6 ਗੁਰੂ ਸਾਹਿਬਾਨਾਂ, 15 ਭਗਤਾਂ, 11 ਭੱਟਾਂ ਤੇ 3 ਗੁਰਸਿੱਖਾਂ ਦੀ ਬਾਣੀ ਦਰਜ ਹੈ ਅਤੇ 20 ਅਕਤੂਬਰ 1708 ਨੂੰ ਹਜ਼ੂਰ ਸਾਹਿਬ ਨੰਦੇੜ(ਮਹਾਰਾਸ਼ਟਰ) ਵਿਖੇ ਗੁਰੂ ਗੋਬਿੰਦ ਸਿੰਘ ਜੀ ਨੇ ਗੁਰਗੱਦੀ ਬਖਸੀ। ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ ਅਤੇ ਦੁਨੀਆਂ ਦਾ ਪਹਿਲਾਂ ਗ੍ਰੰਥ ਹੈ ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ।ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ।ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ।ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ।ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

सोरठि महला १ ॥ जिन्ही सतिगुरु सेविआ पिआरे तिन्ह के साथ तरे ॥ तिन्हा ठाक न पाईऐ पिआरे अम्रित रसन हरे ॥ बूडे भारे भै बिना पिआरे तारे नदरि करे ॥१॥ भी तूहै सालाहणा पिआरे भी तेरी सालाह ॥ विणु बोहिथ भै डुबीऐ पिआरे कंधी पाइ कहाह ॥१॥ रहाउ ॥ सालाही सालाहणा पिआरे दूजा अवरु न कोइ ॥ मेरे प्रभ सालाहनि से भले पिआरे सबदि रते रंगु होइ ॥ तिस की संगति जे मिलै पिआरे रसु लै ततु विलोइ ॥२॥ पति परवाना साच का पिआरे नामु सचा नीसाणु ॥ आइआ लिखि लै जावणा पिआरे हुकमी हुकमु पछाणु ॥ गुर बिनु हुकमु न बूझीऐ पिआरे साचे साचा ताणु ॥३॥ हुकमै अंदरि निमिआ पिआरे हुकमै उदर मझारि ॥ हुकमै अंदरि जमिआ पिआरे ऊधउ सिर कै भारि ॥ गुरमुखि दरगह जाणीऐ पिआरे चलै कारज सारि ॥४॥ हुकमै अंदरि आइआ पिआरे हुकमे जादो जाइ ॥ हुकमे बंन्हि चलाईऐ पिआरे मनमुखि लहै सजाइ ॥ हुकमे सबदि पछाणीऐ पिआरे दरगह पैधा जाइ ॥५॥ हुकमे गणत गणाईऐ पिआरे हुकमे हउमै दोइ ॥ हुकमे भवै भवाईऐ पिआरे अवगणि मुठी रोइ ॥ हुकमु सिञापै साह का पिआरे सचु मिलै वडिआई होइ ॥६॥ आखणि अउखा आखीऐ पिआरे किउ सुणीऐ सचु नाउ ॥ जिन्ही सो सालाहिआ पिआरे हउ तिन्ह बलिहारै जाउ ॥ नाउ मिलै संतोखीआं पिआरे नदरी मेलि मिलाउ ॥७॥ काइआ कागदु जे थीऐ पिआरे मनु मसवाणी धारि ॥ ललता लेखणि सच की पिआरे हरि गुण लिखहु वीचारि ॥ धनु लेखारी नानका पिआरे साचु लिखै उरि धारि ॥८॥३॥

अर्थ: जिन लोगों ने सतिगुरू का पल्ला पकड़ा है, हे सज्जन! उनके संगी-साथी भी पार लांघ जाते हैं। जिनकी जीभ परमात्मा का नाम-अमृत चखती है उनके (जीवन-यात्रा में विकार आदि की) रुकावटें नहीं पड़ती। हे सज्जन! जो लोग परमात्मा के डर-अदब से वंचित रहते हैं वे विकारों के भार से लादे जाते हैं और संसार समुंद्र में डूब जाते हैं। पर जब परमात्मा मेहर की निगाह करता है तो उनको भी पार लंघा लेता है।1। हे सज्जन प्रभू! सदा तुझे ही सलाहना चाहिए, हमेशा तेरी ही सिफत सालाह करनी चाहिए। (इस संसार-समुंद्र में से पार लांघने के लिए तेरी सिफत सालाह ही जीवों के लिए जहाज है, इस) जहाज के बिना भव-सागर में डूब जाते हैं। (कोई भी जीव समुंद्र का) दूसरा छोर ढूँढ नहीं सकता। रहाउ। हे सज्जन! सलाहने योग्य परमात्मा की सिफत सालाह करनी चाहिए, उस जैसा और कोई नहीं है। जो लोग प्यारे प्रभू की सिफत सालाह करते हैं वे भाग्यशाली हैं। गुरू के शबद में गहरी लगन रखने वाले व्यक्ति को परमात्मा का प्रेम रंग चढ़ता है। ऐसे आदमी की संगति अगर (किसी को) प्राप्त हो जाए तो वह हरी नाम का रस लेता है। और (नाम-दूध को) मथ के वह जगत के मूल प्रभू में मिल जाता है।2। हे भाई! सदा स्थिर रहने वाले प्रभू का नाम प्रभू-पति को मिलने के लिए (इस जीवन-सफर में) राहदारी है, ये नाम सदा-स्थिर रहने वाली मेहर है। (प्रभू का यही हुकम है कि) जगत में जो भी आया है उसने (प्रभू को मिलने के लिए, ये नाम-रूपी राहदारी) लिख के अपने साथ ले जानी है। हे भाई! प्रभू की इस आज्ञा को समझ (पर इस हुकम को समझने के लिए गुरू की शरण पड़ना पड़ेगा) गुरू के बिना प्रभू का हुकम समझा नहीं जा सकता। हे भाई! (जो मनुष्य गुरू की शरण पड़ के समझ लेता है, विकारों का मुकाबला करने के लिए उसको) सदा-स्थिर प्रभू का बल हासिल हो जाता है।3। हे भाई! जीव परमात्मा के हुकम अनुसार (पहले) माता के गर्भ में ठहरता है, और माँ के पेट में (दस महीने निवास रखता है)। उल्टे सिर भार रह के प्रभू के हुकम अनुसार ही (फिर) जनम लेता है। (किसी खास जीवन उद्देश्य के लिए ही जीव जगत में आता है) जो जीव गुरू की शरण पड़ कर जीवन-उद्देश्य को सँवार के यहाँ से जाता है वही परमात्मा की हजूरी में आदर पाता है।4। हे सज्जन! परमात्मा की रजा के अनुसार ही जीव जगत में आता है, रजा के अनुसार ही यहाँ से चला जाता है। जो मनुष्य अपने मन के पीछे चलता है (और माया के मोह में फस जाता है) उसे प्रभू की रजा के अनुसार ही बाँध के (भाव, जबरदस्ती) यहाँ से रवाना किया जाता है (क्योंकि मोह के कारण वह इस माया को छोड़ना नहीं चाहता)। परमात्मा की रजा के अनुसार ही जिसने गुरू के शबद के द्वारा (जीवन-उद्देश्य को) पहचान लिया है वह परमात्मा की हजूरी में आदर सहित जाता है।5। हे भाई! परमात्मा की रजा के अनुसार ही (कहीं) माया की सोच सोची जा रही है, प्रभू की रजा में ही कहीं अहंकार व कहीं द्वैत है। प्रभू की रजा के अनुसार ही (कहीं कोई माया की खातिर) भटक रहा है, (कहीं कोई) जनम-मरन के चक्कर में डाला जा रहा है, कहीं पाप की ठॅगी हुई दुनिया (अपने दुख) रो रही है। जिस मनुष्य को शाह-प्रभू की रजा की समझ आ जाती है, उसे सदा-स्थिर रहने वाला प्रभू मिल जाता है, उसकी (लोक-परलोक में) उपमा होती है।6। हे भाई! (जगत में माया का प्रभाव इतना है कि) परमात्मा का सदा-स्थिर रहने वाला नाम सिमरना बड़ा कठिन हो रहा है, ना ही प्रभू-नाम सुना जा रहा है (माया के प्रभाव तले जीव नाम नहीं सिमरते, नाम नहीं सुनते)। हे भाई! मैं उन लोगों से कुर्बान जाता हूँ जिन्होंने प्रभू की सिफत सालाह की है। (मेरी यही प्रार्थना है कि उन की संगति में) मुझे भी नाम मिले और मेरा जीवन संतोषी हो जाए, मेहर की नज़र वाले प्रभू के चरणों में मैं जुड़ा रहूँ।7। हे भाई! हमारा शरीर कागज बन जाए, यदि मन को स्याही की दवात बना लें, यदि हमारी जीभ प्रभू की सिफत सालाह बनने के लिए कलम बन जाए, तो हे भाई! (सौभाग्य इसी बात में है कि) परमात्मा के गुणों को अपने विचार-मण्डल में ला के (अपने अंदर) उकरते चलो। हे नानक! वह लिखारी धन्य है जो सदा-स्थिर प्रभू के नाम को हृदय में टिका के (अपने अंदर) उकर लेता है।8।3।

ਅੰਗ : 636

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਅਰਥ: ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥ ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥ ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥ ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥ ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥ ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥ ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ। ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥ ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)। ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ। (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥ ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ। ਹੇ ਨਾਨਕ ਜੀ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥

सोरठि महला ५ घरु २ असटपदीआ ੴ सतिगुर प्रसादि ॥ पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

राग सोरठि, घर २ में गुरु अर्जनदेव जी की आठ-बंद वाली बाणी अकाल पुरुख एक है वः सतगुरु की कृपा द्वारा मिलता है हे भाई! कोई मनुख वेद (आदिक धरम पुस्तक को) पड़ता है और विचारता है। कोई मनुख निवलीकरम करता है, कोई कुंडलनी नाडी रस्ते प्राण चडाता है। (परन्तु इन साधनों से कामादिक ) पांचो के साथ , साथ ख़तम नहीं हो सकता। (बलिक ) और अहंकार में (मनुख) बंध जाता है ।१। हे भाई! मेरे देखते हुए अनेकों ही लोग (निश्चित धार्मिक) कर्म करते हैं, परन्तु इन साधनों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालिक परभू के दर पर आ गिरा हूँ (और विनती करता रहता हूँ हे प्रभु! मुझे भलाई और बुराई की) परख करने की अकल दो।रहाउ। हे भाई! कोई मनुख चुप साधे बैठा है, कोई कर-पाती बन बैठा है (बर्तन के स्थान पर अपने हाथ बरतता है), कोई जंगल में नगन घूमता है। कोई मनुख सारे तीर्थों का रटन कर रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़तम नहीं होती॥२॥ हे भाई! कोई मनुष्य अपनी मनोकामना के अनुसार तीर्थों पे जा बसा है, (मुक्ति का चाहवान अपने) सिर पर (शिव जी वाला) आरा रखवाता है (और, अपने आप को चिरवा लेता है)। पर अगर कोई मनुष्य (ऐसे) लाखों ही यतन करे, इस तरह भी मन की (विकारों की) मैल नहीं उतरती।3। हे भाई! कोई मनुष्य सोना, स्त्री, बढ़िया घोड़े, बढ़िया हाथी (और ऐसे ही) कई किसमों के दान करने वाला है। कोई मनुष्य अन्न दान करता है, कपड़े दान करता है, जमीन दान करता है। (इस तरह भी) परमात्मा के दर पर पहुँचा नहीं जा सकता।4। हे भाई! कोई मनुष्य देव-पूजा में, देवताओं को नमस्कार दंडवत करने में, खट् कर्म करने में मस्त रहता है। पर वह भी (इन मिथे हुए धार्मिक कर्मों को करने के कारण अपने आप को धार्मिक समझ के) अहंकार करता-करता (माया के मोह के) बँधनों में जकड़ा रहता है। इस ढंग से भी परमात्मा को नहीं मिला जा सकता।5। योग-मत में सिद्धों के प्रसिद्ध चौरासी आसन हैं। ये आसन कर करके भी मनुष्य थक जाता है। उम्र तो लंबी कर लेता है, पर इस तरह परमात्मा से मिलाप का संजोग नहीं बनता, बार बार जनम मरन के चक्कर में पड़ा रहता है।6। हे भाई! कई ऐसे हैं जो राज हकूमत के रंग तमाशे भोगते हैं, राजाओं वाले ठाठ-बाठ बनाते हैं, लोगों पर हुकम चलाते हैं, कोई उनका हुकम मोड़ नहीं सकता। सुंदर स्त्री की सेज भोगते हैं, (अपने शरीर पर) चंदन व इत्र लगाते हैं। पर ये सब कुछ तो भयानक नर्क की ओर ले जाने वाले हैं।7। हे भाई! साध-संगति में बैठ के परमात्मा की सिफत सालाह करनी- ये कर्म और सारे कर्मों से श्रेष्ठ है। पर, हे नानक! कह– ये अवसर उस मनुष्य को ही मिलता है जिसके माथे पर पूर्बले किए कर्मों के संस्कारों के अनुसार लेख लिखा होता है।8। हे भाई! तेरा सेवक तेरी सिफत सालाह के रंग में मस्त रहता है। हे भाई! दीनों के दुख दूर करने वाला परमात्मा जिस मनुष्य पर दयावान होता है, उसका ये मन परमात्मा की सिफत सालाह के रंग में रंगा रहता है। रहाउ दूजा।1।3।

ਅੰਗ : 641

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।

Begin typing your search term above and press enter to search. Press ESC to cancel.

Back To Top