ਅੰਗ : 508
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
🔹 ਸ਼ਹੀਦੀ ਦਿਵਸ: ਸ੍ਰੀ ਗੁਰੂ ਤੇਗ ਬਹਾਦਰ ਜੀ 🔹
ਮਾਤਾ ਜੀ: ਮਾਤਾ ਨਾਨਕੀ ਜੀ
ਪਿਤਾ ਜੀ: ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ
ਪ੍ਰਕਾਸ਼ ਮਿਤੀ: 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.)
ਪ੍ਰਕਾਸ਼ ਸਥਾਨ: ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ)
ਮਹਿਲ: ਮਾਤਾ ਗੁਜਰ ਕੌਰ ਜੀ
ਸੰਤਾਨ: ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਸ਼ਹੀਦੀ ਦਿਨ: 11 ਮੱਘਰ, ਸੰਮਤ 1732 ਬਿ. (11 ਨਵੰਬਰ, 1675 ਈ.)
ਸ਼ਹੀਦੀ ਸਥਾਨ: ਚਾਂਦਨੀ ਚੌਂਕ, ਦਿੱਲੀ
🔸 ਮੁੱਢਲਾ ਜੀਵਨ: ਬਚਪਨ ਤੋਂ ਹੀ ਆਪ ਜੀ ਦਲੇਰ, ਤਿਆਗੀ, ਪਰਉਪਕਾਰੀ ਅਤੇ ਸਾਧੂ ਸੁਭਾਅ ਦੇ ਮਾਲਕ ਸਨ।ਗੁਰਮਤਿ ਦੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਆਪ ਜੀ ਨੇ ਯੁੱਧ ਕਲਾ ਵੀ ਸਿੱਖੀ।ਆਪ ਜੀ ਨੇ ਕਰਤਾਰਪੁਰ ਦੀ ਜੰਗ ਵਿੱਚ ਤੇਗ ਦੇ ਉਹ ਜੌਹਰ ਦਿਖਾਏ ਕਿ ਆਪ ਜੀ ਦੇ ਪਿਤਾ ਜੀ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਜੀ ਤੇ ਪ੍ਰਸੰਨ ਹੋ ਕੇ ਆਪ ਜੀ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ ਤੇਗ ਬਹਾਦਰ ਰੱਖ ਦਿੱਤਾ।
🔸 ਗੁਰੂ ਜੀ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਵਸਾਉਣਾ: ਗੁਰੂ ਜੀ ਨੇ ਕਹਿਲੂਰ ਦੇ ਰਾਜੇ ਦੀਪ ਚੰਦ ਪਾਸੋਂ ਮਾਖੋਵਾਲ ਪਿੰਡ ਦੀ ਜ਼ਮੀਨ ਮੁੱਲ ਲੈ ਕੇ ਅਕਤੂਬਰ 1665 ਈ. ਵਿੱਚ ਅਨੰਦਪੁਰ ਸਾਹਿਬ ਦੀ ਨੀਂਹ ਰੱਖੀ।ਇਸ ਨਗਰ ਦਾ ਪਹਿਲਾ ਨਾਂ ਚੱਕ ਨਾਨਕੀ ਸਤਿਗੁਰਾਂ ਨੇ ਆਪਣੀ ਮਾਤਾ ਜੀ ਦੇ ਨਾਮ ਤੇ ਰੱਖਿਆ ਸੀ, ਜੋ ਬਾਅਦ ਵਿੱਚ ਅਨੰਦਪੁਰ ਸਾਹਿਬ (ਅਨੰਦਾਂ ਦੀ ਪੁਰੀ) ਦੇ ਨਾਂ ਨਾਲ ਪ੍ਰਸਿੱਧ ਹੋਇਆ।
🔸 ਪ੍ਰਚਾਰ ਦੌਰੇ: ਆਪਣੇ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਪੰਜਾਬ ਦੇ ਪਿੰਡਾਂ ਤੋਂ ਇਲਾਵਾ ਕੁਰੂਕਸ਼ੇਤਰ, ਦਿੱਲੀ, ਹਰਿਦੁਆਰ, ਮਥੁਰਾ, ਆਗਰਾ, ਕਾਨਪੁਰ, ਇਲਾਹਾਬਾਦ, ਬਨਾਰਸ, ਗਯਾ, ਢਾਕਾ ਅਤੇ ਆਸਾਮ ਆਦਿ ਦੇ ਇਲਾਕਿਆਂ ਵਿੱਚ ਗਏ।ਗੁਰੂ ਜੀ ਨੇ ਧੂਬੜੀ (ਅਸਾਮ) ਵਿਖੇ ਰਾਜਾ ਰਾਮ ਸਿੰਘ ਅਤੇ ਹੋਮੀ ਕਬੀਲੇ ਦੇ ਸਰਦਾਰ ਚੱਕਰਧਵੱਜ ਵਿੱਚ ਸੁਲ੍ਹਾ ਕਰਵਾਈ।ਗੁਰੂ ਸਾਹਿਬ ਦੇ ਉਪਦੇਸ਼ਾਂ ਨੇ ਦੋਹਾਂ ਧਿਰਾਂ ਦੇ ਮਨਾਂ ਵਿੱਚੋਂ ਵੈਰ ਭਾਵਨਾ ਨੂੰ ਖ਼ਤਮ ਕਰ ਦਿੱਤਾ। ਇਨ੍ਹਾਂ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਨੇ ਮੁੱਖ ਤੌਰ ਤੇ ਲੋਕਾਂ ਨੂੰ ਨਾ ਕਿਸੇ ਤੋਂ ਡਰਨ ਅਤੇ ਨਾ ਹੀ ਕਿਸੇ ਨੂੰ ਡਰਾਉਣ ਦੀ ਪ੍ਰੇਰਨਾ ਕਰਕੇ ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਭਰਿਆ।
🔸 ਔਰੰਗਜ਼ੇਬ ਦੇ ਅੱਤਿਆਚਾਰ: ਮੁਗਲ ਬਾਦਸ਼ਾਹ ਔਰੰਗਜ਼ੇਬ ਨੇ 1658 ਈ. ਤੋਂ 1707 ਈ. ਤੱਕ ਦੇ ਆਪਣੇ ਰਾਜ ਦੇ ਸਮੇਂ ਦੌਰਾਨ ਭਾਰਤ ਵਿੱਚ ਹਰ ਪਾਸੇ ਬਹੁਤ ਜ਼ੁਲਮ ਕੀਤੇ।ਉਸ ਦੇ ਹੁਕਮ ਨਾਲ ਦੇਸ਼ ਅੰਦਰ ਧਾਰਮਿਕ ਕੱਟੜਤਾ ਦੀ ਲਹਿਰ ਚਲਾਈ ਗਈ, ਜਿਸ ਤਹਿਤ ਹਿੰਦੂ ਲੋਕਾਂ ਨੂੰ ਸਰਕਾਰੀ ਨੌਕਰੀਆਂ ਤੋਂ ਕੱਢਿਆ ਜਾਣ ਲੱਗਿਆ।ਔਰੰਗਜ਼ੇਬ ਨੇ 1674 ਈ. ਵਿੱਚ ਫ਼ੈਸਲਾ ਕੀਤਾ ਕਿ ਗੈਰ-ਮੁਸਲਮਾਨਾਂ ਨੂੰ ਮੁਸਲਮਾਨ ਬਣਾਇਆ ਜਾਵੇ।ਉਸ ਨੇ ਇਸ ਲਈ ਸਭ ਤੋਂ ਪਹਿਲਾਂ ਕਸ਼ਮੀਰ ਨੂੰ ਚੁਣਿਆ ਕਿਉਂਕਿ ਉਹ ਸੋਚਦਾ ਸੀ ਕਿ ਕਸ਼ਮੀਰ ਦੇ ਪੰਡਿਤ ਬਹੁਤ ਵਿਦਵਾਨ ਹਨ।ਇਸ ਲਈ ਜੇਕਰ ਉਹ ਇਸਲਾਮ ਧਰਮ ਅਪਣਾ ਲੈਣਗੇ ਤਾਂ ਬਾਕੀ ਦੇ ਆਮ ਲੋਕ ਵੀ ਉਨ੍ਹਾਂ ਵੱਲ ਵੇਖ ਕੇ ਅਸਾਨੀ ਨਾਲ ਆਪਣਾ ਧਰਮ ਬਦਲ ਲੈਣਗੇ।
🔸 ਕਸ਼ਮੀਰੀ ਪੰਡਿਤਾਂ ਦੀ ਪੁਕਾਰ: ਔਰੰਗਜ਼ੇਬ ਦੇ ਅੱਤਿਆਚਾਰਾਂ ਤੋਂ ਬਚਾਉਣ ਦੀ ਫਰਿਆਦ ਲੈ ਕੇ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ, ਕੁੱਝ ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਵਫ਼ਦ ਸ੍ਰੀ ਅਨੰਦਪੁਰ ਸਾਹਿਬ ਪੁੱਜਾ।25 ਮਈ, 1675 ਈ. ਨੂੰ ਉਨ੍ਹਾਂ ਦੀ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਹੋਈ।ਸਤਿਗੁਰਾਂ ਨੇ ਕਸ਼ਮੀਰੀ ਪੰਡਿਤਾਂ ਦੇ ਦੁੱਖ ਨੂੰ ਬਹੁਤ ਹਮਦਰਦੀ ਨਾਲ ਸੁਣਿਆ। ਗੁਰੂ ਜੀ ਨੇ ਸੋਚ ਵਿਚਾਰ ਕਰਨ ਉਪਰੰਤ ਇਹ ਬਚਨ ਕੀਤਾ ਕਿ ਇਹ ਸੰਕਟ ਤਾਂ ਟਲ ਸਕਦਾ ਹੈ, ਜੇਕਰ ਕੋਈ ਮਹਾਨ ਵਿਅਕਤੀ ਆਪਣਾ ਬਲੀਦਾਨ ਦੇਵੇ।ਇਹ ਸੁਣ ਕੇ ਪਾਸ ਬੈਠੇ ਬਾਲ ਸ੍ਰੀ ਗੋਬਿੰਦ ਰਾਇ ਜੀ ਨੇ ਕਿਹਾ ਕਿ ਪਿਤਾ ਜੀ! ਤੁਹਾਡੇ ਤੋਂ ਮਹਾਨ ਵਿਅਕਤੀ ਹੋਰ ਕੌਣ ਹੋ ਸਕਦਾ ਹੈ? ਇਹ ਸੁਣ ਕੇ ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਬਾਦਸ਼ਾਹ ਨੂੰ ਲਿਖ ਭੇਜੋ ਕਿ ਗੁਰੂ ਤੇਗ ਬਹਾਦਰ ਸਾਡੇ ਧਾਰਮਿਕ ਰਹਿਬਰ ਹਨ।ਜੇਕਰ ਉਹ ਇਸਲਾਮ ਕਬੂਲ ਕਰ ਲੈਣ ਤਾਂ ਅਸੀਂ ਸਾਰੇ ਹੀ ਇਸਲਾਮ ਕਬੂਲ ਕਰ ਲਵਾਂਗੇ।ਇਸ ਤਰ੍ਹਾਂ ਗੁਰੂ ਜੀ ਨੇ ਔਰੰਗਜ਼ੇਬ ਦੇ ਜ਼ੁਲਮ ਨੂੰ ਵੰਗਾਰਿਆ।
🔸 ਗੁਰੂ ਸਾਹਿਬ ਜੀ ਦੀ ਸ਼ਹੀਦੀ: ਗੁਰੂ ਸਾਹਿਬ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲਣ ਵੇਲੇ ਸੰਗਤਾਂ ਨੂੰ ਬਚਨ ਕੀਤਾ ਕਿ ਸਾਡੇ ਤੋਂ ਬਾਅਦ ਗੁਰਿਆਈ ਦੀ ਜ਼ੁੰਮੇਵਾਰੀ ਗੋਬਿੰਦ ਰਾਇ ਜੀ ਸੰਭਾਲਣਗੇ।ਮਿਤੀ 11 ਜੁਲਾਈ, 1675 ਈ. ਨੂੰ ਗੁਰੂ ਜੀ ਪੰਜ ਸਿੱਖਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਏ।ਉਸ ਸਮੇਂ ਭਾਵੇਂ ਔਰੰਗਜ਼ੇਬ ਦਿੱਲੀ ਵਿੱਚ ਨਹੀਂ ਸੀ, ਪਰ ਉਸ ਦੇ ਹੁਕਮ ਨਾਲ ਹੀ ਸਭ ਕੁਝ ਹੋ ਰਿਹਾ ਸੀ।ਔਰੰਗਜ਼ੇਬ ਦੇ ਭੇਜੇ ਹੁਕਮ ਅਨੁਸਾਰ ਸਥਾਨਕ ਹਾਕਮਾਂ ਨੇ ਗੁਰੂ ਜੀ ਅੱਗੇ ਤਿੰਨ ਸ਼ਰਤਾਂ ਰੱਖੀਆਂ, ‘ਇਸਲਾਮ ਕਬੂਲ ਕਰੋ, ਕਰਾਮਾਤ ਵਿਖਾਓ ਜਾਂ ਮੌਤ ਕਬੂਲ ਕਰੋ।’ ਗੁਰੂ ਜੀ ਨੇ ਉੱਤਰ ਦਿੱਤਾ ਕਿ ਸਾਡੇ ਲਈ ਆਪਣਾ ਧਰਮ ਪਿਆਰਾ ਹੈ; ਕਰਾਮਾਤ ਕਹਿਰ ਦਾ ਨਾਂ ਹੈ, ਇਹ ਅਸਾਂ ਦਿਖਾਉਣੀ ਨਹੀਂ, ਕਿਉਂਕਿ ਇਹ ਗੁਰੂ ਆਸ਼ੇ ਦੇ ਉਲਟ ਹੈ।ਤੀਸਰੀ ਰਹੀ ਮੌਤ ਦੀ ਗੱਲ, ਇਸ ਨੂੰ ਅਸੀਂ ਪ੍ਰਵਾਨ ਕਰਦੇ ਹਾਂ।ਇਹ ਸੁਣ ਕੇ ਸਤਿਗੁਰਾਂ ਨੂੰ ਸ਼ਹੀਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ। ਦਿੱਲੀ ਦੇ ਚਾਂਦਨੀ ਚੌਂਕ ਵਿੱਚ ਇਹ ਵਰਤਾਰਾ ਵੇਖਣ ਵਾਲਿਆਂ ਦੀ ਭੀੜ ਲੱਗ ਗਈ।ਗੁਰੂ ਜੀ ਨੂੰ ਆਪਣਾ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਾਨਸਿਕ ਤੌਰ ਤੇ ਡਰਾਉਣ ਧਮਕਾਉਣ ਦੇ ਨਾਲ ਨਾਲ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਪਿਆਰੇ ਤਿੰਨ ਸਿੱਖਾਂ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਗਿਆ ਤਾਂ ਜੋ ਗੁਰੂ ਸਾਹਿਬ ਤਸੀਹਿਆਂ ਤੋਂ ਡਰ ਕੇ ਈਨ ਮੰਨ ਲੈਣ ਅਤੇ ਮੁਸਲਮਾਨ ਧਰਮ ਕਬੂਲ ਲੈਣ।ਇਸ ਤਹਿਤ ਸਭ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਆਰੇ ਨਾਲ ਚੀਰਿਆ ਗਿਆ।ਫਿਰ ਭਾਈ ਸਤੀ ਦਾਸ ਜੀ ਨੂੰ ਜਿਉਂਦੇ ਜੀਅ ਰੂੰ ਵਿੱਚ ਲਪੇਟ ਕੇ ਅੱਗ ਲਾ ਕੇ ਸਾੜਿਆ ਗਿਆ।ਇਹਨਾਂ ਤੋਂ ਬਾਅਦ ਭਾਈ ਦਿਆਲਾ ਜੀ ਨੂੰ ਪਾਣੀ ਦੀ ਉਬਲਦੀ ਦੇਗ ਵਿੱਚ ਬਿਠਾ ਕੇ ਉਬਾਲਿਆ ਗਿਆ।ਗੁਰੂ ਜੀ ਦੇ ਤਿੰਨ ਪਿਆਰੇ ਸਿੱਖ, ਆਪਣਾ ਸਿੱਖੀ ਸਿਦਕ ਨਿਭਾਉਂਦੇ ਹੋਏ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਸ਼ਹੀਦ ਹੋ ਗਏ।ਤਿੰਨਾਂ ਸਿੱਖਾਂ ਦੀ ਸ਼ਹੀਦੀ ਤੋਂ ਬਾਅਦ ਗੁਰੂ ਜੀ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜ਼ਬੂਰ ਕੀਤਾ ਗਿਆ ਪਰ ਗੁਰੂ ਸਾਹਿਬ ਜੀ ਨੇ ਸ਼ਹੀਦੀ ਨੂੰ ਪ੍ਰਵਾਨ ਕੀਤਾ ਅਤੇ 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਲਾਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਤਲਵਾਰ ਨਾਲ ਧੜ ਤੋਂ ਵੱਖ ਕਰਨ ਦਾ ਕਹਿਰ ਕਮਾਇਆ।ਇਸ ਸਥਾਨ ਉੱਤੇ ਹੁਣ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।ਗੁਰੂ ਜੀ ਨੇ ਆਪਣੀ ਸ਼ਹਾਦਤ ਦੇ ਕੇ ਮੁਗਲ ਹਕੂਮਤ ਦੁਆਰਾ ਭਾਰਤ ਦੇ ਗਲ਼ ਪਾਈਆਂ ਗੁਲਾਮੀ ਦੀਆਂ ਜ਼ੰਜੀਰਾਂ ਸਦਾ ਲਈ ਤੋੜਨ ਦਾ ਬਿਗਲ ਵਜਾ ਦਿੱਤਾ।
🔸 ਸੀਸ ਦਾ ਸਸਕਾਰ: ਗੁਰੂ ਜੀ ਦੀ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਨੇ ਬਹੁਤ ਹੀ ਫੁਰਤੀ ਅਤੇ ਨਿਡਰਤਾ ਨਾਲ ਹਾਕਮਾਂ ਨੂੰ ਬਿਨਾਂ ਪਤਾ ਲੱਗਣ ਦਿੱਤੇ ਸਤਿਗੁਰਾਂ ਦਾ ਸੀਸ ਉਠਾ ਲਿਆ।ਇਸ ਨਿਰਭੈ ਸੂਰਮੇ ਨੇ ਜ਼ਾਲਮ ਹਕੂਮਤ ਦੀ ਪ੍ਰਵਾਹ ਨਹੀਂ ਕੀਤੀ ਅਤੇ ਦਿਨ ਰਾਤ ਚੱਲਦਾ ਹੋਇਆ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਪਹੁੰਚ ਗਿਆ।ਗੁਰੂ ਜੀ ਨੇ ਭਾਈ ਜੈਤਾ ਜੀ ਨੂੰ ਗਲ਼ ਨਾਲ ਲਾਇਆ ਅਤੇ ਪਿਆਰ ਨਾਲ ਬਚਨ ਕਹੇ, ‘ਰੰਘਰੇਟੇ ਗੁਰ ਕੇ ਬੇਟੇ’।ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਸੀਸ ਦਾ ਸਸਕਾਰ ਕੀਤਾ ਗਿਆ, ਉੱਥੇ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ।
🔸 ਗੁਰੂ ਜੀ ਦੇ ਧੜ ਦਾ ਸਸਕਾਰ: ਸਤਿਗੁਰਾਂ ਦੇ ਧੜ ਨੂੰ ਸੰਭਾਲਣ ਦੀ ਸੇਵਾ ਭਾਈ ਲੱਖੀ ਸ਼ਾਹ ਵਣਜਾਰਾ ਜੀ ਨੇ ਨਿਭਾਈ।ਉਹ ਸਮਾਂ ਦੇਖ ਕੇ ਸਤਿਗੁਰਾਂ ਦਾ ਧੜ ਉਠਾ ਕੇ ਘਰ ਲੈ ਆਏ।ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਚਿਖਾ ਤਿਆਰ ਕਰਕੇ ਸਤਿਕਾਰ ਨਾਲ ਸਤਿਗੁਰਾਂ ਦੀ ਦੇਹ ਰੱਖੀ ਅਤੇ ਘਰ ਨੂੰ ਹੀ ਅੱਗ ਲਗਾ ਦਿੱਤੀ। ਜਿੱਥੇ ਗੁਰੂ ਜੀ ਦੇ ਸਰੀਰ ਦਾ ਸਸਕਾਰ ਹੋਇਆ, ਇੱਥੇ ਗੁਰਦੁਆਰਾ ‘ਰਕਾਬ ਗੰਜ ਸਾਹਿਬ’ (ਦਿੱਲੀ) ਸੁਸ਼ੋਭਿਤ ਹੈ।
🔸 ਸ੍ਰਿਸ਼ਟੀ ਦੀ ਚਾਦਰ: ਆਪਣਾ ਬਲੀਦਾਨ ਦੇ ਕੇ ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਜੀ, ਨੇ ਸਿਰਫ਼ ਹਿੰਦੂ ਧਰਮ ਦੇ ਤਿਲਕ ਤੇ ਜੰਞੂ ਨੂੰ ਹੀ ਨਹੀਂ ਬਚਾਇਆ, ਸਗੋਂ ਸਾਰੀ ਮਨੁੱਖਤਾ ਦੀ ਧਾਰਮਿਕ ਸੁਤੰਤਰਤਾ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਦੀ ਅਵਾਜ਼ ਬੁਲੰਦ ਕੀਤੀ।ਕਲਯੁੱਗ ਵਿੱਚ ਸ਼ਹੀਦੀ ਪਾ ਕੇ ਸਤਿਗੁਰਾਂ ਨੇ ਬਹੁਤ ਵੱਡਾ ਸਾਕਾ ਕਰ ਦਿਖਾਇਆ।ਸ਼ਰਨ ਵਿੱਚ ਆਇਆਂ ਲਈ ਭਲਾਈ ਕਰਦਿਆਂ ਆਪਣਾ ਸੀਸ ਕੁਰਬਾਨ ਕਰ ਦਿੱਤਾ, ਪਰ ਮੁੱਖ ਤੋਂ ‘ਸੀ’ ਤੱਕ ਨਾ ਉਚਾਰੀ।ਧਰਮ ਦੀ ਰੱਖਿਆ ਲਈ ਇਹ ਮਹਾਨ ਸਾਕਾ ਕੀਤਾ।ਸਤਿਗੁਰਾਂ ਨੇ ਆਪਣਾ ਸੀਸ ਤਾਂ ਵਾਰ ਦਿੱਤਾ, ਪਰ ਸਿਦਕ ਨਾ ਹਾਰਿਆ।ਇਸ ਮਹਾਨ ਕੁਰਬਾਨੀ ਦੇ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ‘ਧਰਮ ਦੀ ਚਾਦਰ’ ਵੀ ਕਿਹਾ ਜਾਂਦਾ ਹੈ।
🔸 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਬਚਿੱਤਰ ਨਾਟਕ ਵਿੱਚ, ਇਉਂ ਫ਼ਰਮਾਉਂਦੇ ਹਨ:
ਤਿਲਕ ਜੰਞੂ ਰਾਖਾ ਪ੍ਰਭ ਤਾ ਕਾ॥
ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਿਨ ਕਰੀ॥
ਸੀਸੁ ਦੀਯਾ ਪਰੁ ਸੀ ਨ ਉਚਰੀ॥13॥
ਧਰਮ ਹੇਤ ਸਾਕਾ ਜਿਿਨ ਕੀਆ॥
ਸੀਸੁ ਦੀਆ ਪਰੁ ਸਿਰਰੁ ਨ ਦੀਆ॥
🔸 ਬਾਣੀ ਰਚਨਾ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 59 ਸ਼ਬਦ ਅਤੇ 57 ਸਲੋਕ ਉਚਾਰਨ ਕੀਤੇ ਹਨ।ਉਨ੍ਹਾਂ ਨੇ ਆਪਣੀ ਬਾਣੀ ਵਿੱਚ ਇਹ ਮਨੁੱਖਾ ਜੀਵਨ ਅਜਾਈਂ ਨਾ ਗੁਆਉਣ ਅਤੇ ਪ੍ਰਭੂ ਨਾਲ ਜੁੜ ਕੇ ਸਫ਼ਲ ਕਰਨ ਉੱਤੇ ਜ਼ੋਰ ਦਿੱਤਾ ਹੈ।
🔸 ਸਿੱਖਿਆ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਾਨੂੰ ਇਹ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਇੱਕ ਅਕਾਲ ਪੁਰਖ ਉੱਤੇ ਭਰੋਸਾ ਰੱਖਣਾ ਚਾਹੀਦਾ ਹੈ, ਕਦੇ ਵੀ ਜ਼ਾਲਮ ਦੇ ਜ਼ੁਲਮ ਅੱਗੇ ਝੁਕਣਾ ਨਹੀਂ ਚਾਹੀਦਾ ਅਤੇ ਮਨੁੱਖੀ ਅਧਿਕਾਰਾਂ ਅਤੇ ਕਦਰਾਂ ਕੀਮਤਾਂ ਦੀ ਰਾਖੀ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥
अर्थ: रागु धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥
ਅੰਗ : 692
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ
4 ਦਸੰਬਰ 2024
ਦਸ਼ਮੇਸ਼ ਪਿਤਾ ਸ਼੍ਰੀ ਗੁਰੂ
ਗੋਬਿੰਦ ਸਿੰਘ ਜੀ ਦੇ ਗੁਰਗੱਦੀ
ਦਿਵਸ ਦੀਆਂ ਸਮੂਹ ਸੰਗਤਾਂ ਨੂੰ
ਲੱਖ ਲੱਖ ਵਧਾਈਆਂ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਸਨ। ਉਨ੍ਹਾਂ ਦਾ ਜਨਮ ਪਟਨਾ ਸਾਹਿਬ, ਬਿਹਾਰ ਵਿਖੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਤੇ ਮਾਤਾ ਗੁਜਰੀ ਜੀ ਦੇ ਘਰ ਹੋਇਆ। ਕੇਵਲ ਨੌਂ ਸਾਲ ਦੀ ਉਮਰ ਵਿੱਚ ਆਪ ਜੀ ਨੂੰ ਪਿਤਾ ਜੀ ਦੀ ਸ਼ਹਾਦਤ ਤੋਂ ਬਾਅਦ ਗੁਰਗੱਦੀ ਸੌਂਪ ਦਿੱਤੀ ਗਈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਮਹਾਨ ਯੋਧਾ, ਉੱਚ ਕੋਟੀ ਦੇ ਕਵੀ ਤੇ ਦਾਰਸ਼ਨਿਕ ਸਨ।
ਆਪ ਜੀ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਧਰਮ ਤੇ ਸਮਾਜ ਦੀ ਰਾਖੀ ਲਈ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ। ਖਾਲਸਾ ਪੰਥ ਦੀ ਸਾਜਨਾ ਸਿੱਖ ਧਰਮ ਦੇ ਇਤਿਹਾਸ ਦੀਆਂ ਸਭ ਤੋਂ ਮਹੱਤਵਪੂਰਨ ਘਟਨਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਉਨ੍ਹਾਂ ਨੇ ਜਾਤ-ਪਾਤ ਤੇ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ।
ਆਪ ਜੀ ਨੇ 1708 ਈਸਵੀ ਵਿੱਚ ਆਪਣਾ ਨਾਸ਼ਵਰ ਸਰੀਰ ਛੱਡਣ ਤੋਂ ਪਹਿਲਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦੇ ਅਗਲੇ ਤੇ ਸਦੀਵੀ ਗੁਰੂ ਵਜੋਂ ਮਾਨਤਾ ਦਿੱਤੀ। ਆਪ ਜੀ ਦੇ ਚਾਰੇ ਪੁੱਤਰ ਧਰਮ ਤੇ ਸੱਚਾਈ ਦੀ ਖਾਤਰ ਮੁਗਲਾਂ ਨਾਲ ਜੂਝਦੇ ਹੋਏ ਸ਼ਹੀਦ ਹੋਏ। ਆਪ ਜੀ ਨੂੰ ਸਰਬੰਸ ਦਾਨੀ, ਸ਼ਾਹ-ਏ-ਸ਼ਹਿਨਸ਼ਾਹ, ਦਸਮੇਸ਼ ਪਿਤਾ ਜਾਂ ਦਸਮ ਪਿਤਾ, ਸੰਤ-ਸਿਪਾਹੀ, ਕਲਗੀਆਂ ਵਾਲਾ ਤੇ ਬਾਜਾਂ ਵਾਲਾ ਵਰਗੇ ਕਈ ਨਾਵਾਂ ਨਾਲ ਸਤਿਕਾਰਿਆ ਜਾਂਦਾ ਹੈ।
ਦਰਅਸਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਬਿਰ ਹਨ, ਜਿਨ੍ਹਾਂ ਦਾ ਜੀਵਨ ਅਦੁੱਤੀ ਹੈ, ਮਿਸਾਲੀ ਹੈ। ਗੁਰੂ ਸਾਹਿਬ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਤੇ ਧਰਮ ਦੇ ਉਭਾਰ ਵਾਲੀ ਹੈ। ਆਪ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਨੇ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿੱਚ ਸਪਸ਼ਟ ਕੀਤਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇੱਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ ਨੌਂ ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ। ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਤੇ ਮੁਰਦਾ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ।
ਗੁਰੂ ਸਾਹਿਬ ਨੇ ਲੋਕਾਂ ਵਿਚ ਹਿੰਮਤ ਤੇ ਦਲੇਰੀ ਭਰਨ ਲਈ ਸ੍ਰੀ ਆਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜੀਤ ਨਗਾਰੇ ’ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਨਾ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਅਧਿਆਏ ਸਿਰਜ ਗਿਆ। ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਊਚ ਨੀਚ ਦਾ ਫ਼ਰਕ ਸਦਾ ਲਈ ਮਿਟਾ ਦਿੱਤਾ। ਏਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ।
ਇਹ ਵੀ ਧਰਮਾਂ ਦੇ ਇਤਿਹਾਸ ਵਿਚ ਵਿਲੱਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।
ਗੁਰੂ ਸਾਹਿਬ ਵੱਲੋਂ ਰਚੀ ਗਈ ਬਾਣੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਗੁਰੂ ਸਾਹਿਬ ਜੀ ਦਾ ਫੁਰਮਾਣ ਹੈ: ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥ ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥ ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿੱਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫ਼ਰਜ਼ ਹੈ ਕਿ ਜਿੱਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉੱਥੇ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆਂ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆਂ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਅੰਤਿਮ ਦਿਨ ਨੰਦੇੜ ਵਿਖੇ ਬਿਤਾਏ। ਆਪਣੇ ਅਕਾਲ ਚਲਾਣੇ ਦਾ ਸਮਾਂ ਨੇੜੇ ਆਉਂਦਾ ਦੇਖ ਕੇ ਗੁਰੂ ਜੀ ਨੇ ਹੁਕਮ ਕੀਤਾ ਕਿ ਹੁਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਖਾਲਸਾ ਗੁਰੂ ਹਨ ਤੇ ਉਨ੍ਹਾਂ ਦੇ ਬਚਨਾਂ ਦੀ ਪਾਲਣਾ ਕੀਤੀ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਹੀ ਹਰ ਕਿਸੇ ਨੂੰ ਪਰਮਾਤਮਾ ਨਾਲ ਜੋੜਨਗੇ। ਆਪ ਜੀ ਅਕਤੂਬਰ 1708 ਈ: ਨੂੰ ਜੋਤੀ ਜੋਤ ਸਮਾ ਗਏ।
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ
ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
ਯਾਦ ਕਰੋ ਉਹ ਦਿਨ ਅਨੰਦਪੁਰ ਸਾਹਿਬ ਨੂੰ ਅੱਠ ਮਹੀਨੇ ਤੋਂ ਘੇਰਾ,
ਭੁੱਖਣ ਭਾਣਾ ਗੁਰੂ ਪਰਿਵਾਰ, ਸਿੰਘ ਸਿੰਘਣੀਆਂ ਤੇ ਬੱਚੇ।
ਮਜ਼ਲੂਮਾਂ ਦੀ ਰਾਖੀ ਲਈ ਜੰਗ ਜਾਰੀ।ਸ਼ਹੀਦੀਆਂ ਹੋ ਰਹੀਆਂ,
ਇੱਕ ਇੰਚ ਵੀ ਪਿੱਛੇ ਨੀ ਹਟੇ, ਡਟ ਕੇ, ਨਾਲੇ ਹੱਸ ਕੇ,
ਸ਼ਹਾਦਤਾਂ ਪਾ ਗਏ।