6 ਪੋਹ (20 ਦਸੰਬਰ)
ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਨੇ
ਅੱਜ ਦੇ ਦਿਨ ਆਪਣੇ ਪੂਰੇ ਪਰਿਵਾਰ ਸਮੇਤ,
ਆਪਣੀ ਕਲਗੀ ਭਾਈ ਜੈਤਾ ਜੀ ਨੂੰ ਸੌਂਪ ਕੇ
ਸ਼੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਸੀ

ਸਫ਼ਰ ਏ ਸ਼ਹਾਦਤ
ਅਨੰਦਪੁਰ ਛੱਡਣ ਸਮੇ ਕਲਗੀਧਰ ਪਾਤਸ਼ਾਹ ਦਾ
ਸਾਥੀ ਸਿੰਘਾਂ ਨੂੰ ਕਹਿਣਾ ……
ਛੱਡ ਜਾਣੀ ਅਨੰਦਪੁਰ ਦੀ ਧਰਤੀ ਮੁੜਕੇ ਐਥੇ
ਆਉਣਾ ਨਾ, ਪਰਮ ਪਿਤਾ ਦੇ ਪਾਕ ਅੰਗੀਠੇ ਨੂੰ ਮੁੜ
ਸੀਸ਼ ਝੁਕਾਉਣਾ ਨਾ ,
ਅੰਤਿਮ ਵਾਰੀ ਸ਼ਰਧਾ ਦੇ ਫੁੱਲ ਆਪਾਂ ਭੇਟ ਝੜਾ ਚਲੀਏ
ਚੱਲੋ ਸਿੰਘੋ ਗੁਰਦੇਵ ਪਿਤਾ ਨੂੰ ਅੰਤਿਮ ਫ਼ਤਿਹ ਬੁਲਾ ਚਲੀਏ

धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥

(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥

ਅੰਗ : 694

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

20 ਦਸੰਬਰ 2024
ਅੱਜ ਦੇ ਦਿਨ ਦਸ਼ਮੇਸ਼ ਪਿਤਾ ਨੇ
ਸਿੰਘਾਂ ਤੇ ਪਰਿਵਾਰ ਸਮੇਤ
ਅਨੰਦਪੁਰ ਦਾ ਕਿਲ੍ਹਾ ਛੱਡਿਆ ਸੀ
ਇਥੋਂ ਹੀ ਸ਼ੁਰੂਆਤ ਹੋਈ ਸੀ
ਸਫ਼ਰ-ਏ-ਸ਼ਹਾਦਤ ਦੀ

ਪੋਹ ਦੀਆਂ ਯਖ ਠੰਡੀਆਂ ਰਾਤਾਂ ਵਿੱਚ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦਾ ਸਮੁੱਚਾ ਪਰਿਵਾਰ ਅਤੇ ਹਜਾਰਾਂ ਸਿੰਘਾਂ ਨੇ ਆਪਣੀ ਜਾਨ ਤੇ ਖੇਡਦੇ ਹੋਏ ਇੱਕ ਬੇਮਿਸਾਲ ਇਤਿਹਾਸ ਦੀ ਸਿਰਜਣਾ ਕੀਤੀ ਸੀ। ਦੁਨੀਆਂ ਦੇ ਇਤਿਹਾਸ ਵਿੱਚ ਅਜਿਹੀ ਅਦੁੱਤੀ ਸ਼ਹਾਦਤਾਂ ਦੀ ਦਾਸਤਾਨ ਕਿਤੇ ਵੀ ਨਹੀਂ ਮਿਲਦੀ। ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਸਾਹਿਬ ਦੀ ਜੰਗ ਚ ਵੈਰੀਆਂ ਦੇ ਆਹੂ ਲਾਹੁੰਦੇ ਹੋਏ ਸ਼ਹੀਦ ਹੋ ਗਏ ,,,, ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਨੂੰ ਉਸ ਵੇਲੇ ਦੀ ਮੁਗਲ ਹਕੂਮਤ ਨੇ ਨੀਹਾਂ ਚ ਚਿਣਵਾ ਕੇ ਸ਼ਹੀਦ ਕਰ ਦਿਤਾ,,,,,, ਅਤੇ ਮਾਤਾ ਗੁਜਰੀ ਜੀ ਵੀ ਸ਼ਹਾਦਤ ਦਾ ਜਾਮ ਪੀ ਗਏ,,,,,ਪਰ ਗੁਰੂ ਜੀ ਨੇ ਇਸ ਨੂੰ ਅਕਾਲ ਪੁਰਖ ਦਾ ਮਿੱਠਾ ਭਾਣਾ ਹੀ ਮੰਨਿਆ ਜੋ ਕਿ ਦੁਨੀਆ ਲਈ ਕੁਰਬਾਨੀ ਦੀ ਇਕ ਮਿਸਾਲ ਬਣਿਆ..
ਜ਼ੁਲਮ ਅਤੇ ਬੇਇਨਸਾਫੀ ਵਿਰੁੱਧ ਲੜੀਆਂ ਗਈਆਂ ਜੰਗਾਂ ਵਿਚ ਚਮਕੌਰ ਸਾਹਿਬ ਦੀ ਜੰਗ ਸੰਸਾਰ ਦੀ ਅਸਾਵੀਂ ਤੇ ਅਨੋਖੀ ਜੰਗ ਮੰਨੀ ਜਾਂਦੀ ਹੈ। ਇਸ ਜੰਗ ਦੀ ਪਿੱਠ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਸ਼ੁਰੂ ਹੁੰਦੀ ਹੈ। ਜਿਸ ਦੀ ਸ਼ੁਰੂਆਤ 6 ਅਤੇ 7 ਪੋਹ 1704 ਤੋਂ ਹੋਈ,,,,ਜਦੋਂ ਬਾਈਧਾਰ ਦੇ ਪਹਾੜੀ ਰਾਜਿਆਂ ਅਤੇ ਮੁਗਲ ਹਕੂਮਤ ਦੇ ਰਾਜਸੀ ਪੈਂਤੜਿਆਂ ਦਾ ਇਲਮ ਹੋਣ ਦੇ ਬਾਵਜੂਦ ਗੁਰੂ ਗੋਬਿੰਦ ਸਿੰਘ ਜੀ ਨੇ ਕਿਲਾ ਅਨੰਦਗੜ੍ਹ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਹਮੇਸ਼ਾ ਲਈ ਤਿਆਗ ਦਿੱਤਾ। ਇਤਿਹਾਸ ਦਾ ਇਹ ਰੌਚਿਕ ਪੰਨਾ ਹੈ ਕਿ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ 9 ਸਾਲਾਂ ਦੀ ਉਮਰ ’ਚ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਤਿਲਕ ਜੰਝੂ ਦੀ ਰਾਖੀ ਲਈ ਸ਼ਹਾਦਤ ਪ੍ਰਾਪਤ ਕਰਨ ਲਈ ਦਿੱਲੀ ਭੇਜ ਚੁੱਕੇ ਸਨ। ਇਸ ਸ਼ਹਾਦਤ ਨਾਲ ਗੁਰੂ ਜੀ ਨੂੰ ਮੁਗਲ ਹਕੂਮਤ ਦੀ ਕੱਟੜਪੰਥੀ ਨੀਤੀ ਦਾ ਪੂਰਨ ਰੂਪ ’ਚ ਅਹਿਸਾਸ ਹੋ ਚੁਕਾ ਸੀ,,,, ਗੁਰੂ ਜੀ ਨੇ 1699 ਦੀ ਵਿਸਾਖੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ,,,ਤੇ ਨਿਡਰ ਸਿੰਘਾਂ ਦੀ ਫੌਜ ਤਿਆਰ ਕੀਤੀ,
ਕਿਉਂਕਿ ਮਗਲ ਫੌਜਾਂ ਦੇ ਸਿਪਾਹੀਆਂ ਚ ਗੁਰੂ ਦੇ ਸਿੰਘਾਂ ਜਿਨਾ ਜੋਸ਼ ਨਹੀਂ ਸੀ ..,,,ਤੇ ਇਹ ਗਲ ਜਲਦ ਹੀ ਦੁਸ਼ਮਣ ਸਿਪਾਹੀਆਂ ਨੂੰ ਸਮਝ ਆ ਗਈ ਸੀ,,,,ਜਿਸ ਲਈ ਉਨਾ ਨੇ ਜੰਗ ਤੋਂ ਪਿਛੇ ਹੱਟ ਕੇ ਕਿਲਾ ਅਨੰਦਪੁਰ ਸਾਹਿਬ ਨੂੰ ਚੁਫੇਰਿਓਂ ਘੇਰਾ ਪਾ ਲਿਆ,,,, ਹਮਲਾਵਰਾਂ ਵੱਲੋਂ ਅਨੰਦਪੁਰ ਸਾਹਿਬ ਦਾ ਮੁਕੰਮਲ ਘੇਰਾ ਪਾਇਆ ਗਿਆ ਜੋ ਕਈ ਮਹੀਨੇ ਚਲਦਾ ਗਿਆ। ਬਾਹਰੋਂ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਸਨ। ਸਿੰਘ ਬਹਾਦਰੀ ਨਾਲ ਡਟ ਕੇ ਮੁਕਾਬਲਾ ਕਰਦੇ ਗਏ,,,,,ਸ੍ਰੀ ਅਨੰਦਪੁਰ ਸਾਹਿਬ ਦੀ ਲੰਬੀ ਲੜਾਈ ਵਿਚ ਮੁਗਲ ਫੌਜਾਂ ਦੀ ਸਖਤ ਘੇਰਾਬੰਦੀ ਹੋਣ ਕਰਕੇ ਤੇ ਨਿੱਤ ਦੀ ਲੜਾਈ ਨਾਲ ਖਾਲਸਾ ਫੌਜਾਂ ਦੀ ਗਿਣਤੀ ਦਿਨ-ਬਦਿਨ ਘਟਦੀ ਜਾ ਰਹੀ ਸੀ। ਅਨਾਜ ਪਾਣੀ ਦੇ ਭੰਡਾਰ ਖਤਮ ਹੋਣ ਨੂੰ ਆ ਗਏ। ਪਾਲਤੂ-ਪਸ਼ੂਆਂ, ਘੋੜਿਆਂ ਲਈ ਚਾਰੇ ਦੀ ਭਾਰੀ ਕਿੱਲਤ ਆ ਗਈ, ਇਥੋਂ ਤਕ ਕਿ ਜਿਹੜੇ ਸੂਏ ਦਾ ਪਾਣੀ ਕਿਲੇ ਨੂੰ ਜਾਂਦਾ ਸੀ ਮੁਗਲ ਫੌਜਾਂ ਨੇ ਉਸ ਦਾ ਵੀ ਵੀ ਰੁਖ ਬਦਲ ਦਿਤਾ,,,,,ਬਹੁਤ ਸਾਰੇ ਬਹਾਦਰ ਸਿੰਘ ਤੇ ਘੋੜੇ ਭੁੱਖ ਦੀ ਭੇਟ ਚੜ੍ਹ ਗਏ। ਸਿਦਕੀ ਸਿੰਘਾਂ ਦੀ ਸਿਦਕ ਸਬੂਰੀ ਦੀ ਪਰਖ ਹੋ ਰਹੀ ਸੀ। ਦੁਸ਼ਮਣ ਦੇ ਵਾਰ-ਵਾਰ ਢੰਡੋਰਾ ਦੇਣ ’ਤੇ ਵੀ ਕਿ ਕੋਈ ਸਿੰਘ ਜੇਕਰ ਖਾਲੀ ਹੱਥ ਜਾਣਾ ਚਾਹੇ ਤਾਂ ਉਸ ਨੂੰ ਜਾਣ ਦਿੱਤਾ ਜਾਵੇਗਾ, ਕੋਈ ਵੀ ਸਿੰਘ ਸਿਦਕ ਤੋਂ ਨਹੀਂ ਡੋਲਿਆ,,,,ਪਰ ਪੇਟ ਦੀ ਭੁੱਖ ਮਨੁੱਖ ਨੂੰ ਨੀਚ ਤੋਂ ਨੀਚ ਕਰਮ ਕਰਨ ਲਈ ਕਈ ਵਾਰ ਮਜਬੂਰ ਕਰ ਦਿੰਦੀ ਹੈ,,,ਇਨ੍ਹਾਂ ਸਿੰਘਾਂ ਵਿਚੋਂ ਵੀ ਭੁੱਖ ਦੇ ਦੁੱਖ ਤੋਂ ਤੰਗ ਆ ਕੇ ਕੁਝ ਸਿੰਘਾਂ ਨੇ, ਜਿਨ੍ਹਾਂ ਦੀ ਗਿਣਤੀ 40 ਦੱਸੀ ਗਈ ਹੈ, ਗੁਰੂ ਤੋਂ ਬੇਮੁਖ ਹੋ ਕੇ ਅਨੰਦਪੁਰ ਸਾਹਿਬ ਨੂੰ ਛੱਡ ਜਾਣ ਦਾ ਇਰਾਦਾ ਕਰ ਲਿਆ। ਗੁਰੂ ਜੀ ਦੇ ਸਨਮੁਖ ਪੇਸ਼ ਹੋ ਕੇ ਇਨ੍ਹਾਂ ਸਿੰਘਾਂ ਨੇ ਬੇਨਤੀ ਕੀਤੀ, ‘ਗੁਰਦੇਵ ਅਸੀਂ ਜਾਣਾ ਚਾਹੁੰਦੇ ਹਾਂ।’ ਗੁਰੂ ਸਾਹਿਬ ਨੇ ਕਿਹਾ ਕਿ ਜਾਣਾ ਚਾਹੁੰਦੇ ਹੋ ਤਾਂ ਚਲੇ ਜਾਓ ਪਰ ਜਾਣ ਦੀ ਨਿਸ਼ਾਨੀ ਕਿ ਅਸੀਂ ਛੱਡ ਕੇ ਜਾ ਰਹੇ ਹਾਂ, ਲਿਖ ਕੇ ਦੇ ਜਾਓ।’ ਸਿੰਘਾਂ ਨੇ ਲਿਖ ਕੇ ਦੇ ਦਿੱਤਾ, ਜਿਸ ਨੂੰ ਬੇ-ਦਾਵਾ ਕਿਹਾ ਗਿਆ ਹੈ। ਇਨ੍ਹਾਂ ਸਿੰਘਾਂ ਨੇ ਅਨੰਦਪੁਰ ਸਾਹਿਬ ਨੂੰ ਛੱਡ ਕੇ ਘਰਾਂ ਵੱਲ ਨੂੰ ਮੂੰਹ ਕਰ ਲਏ। ਪਰ ਜਿਉਂ-ਜਿਉਂ ਇਹ ਅਨੰਦਪੁਰ ਤੋਂ ਦੂਰ ਹੁੰਦੇ ਗਏ, ਇਨ੍ਹਾਂ ਨੂੰ ਗੁਰੂ-ਵਿਛੋੜੇ ਦੀ ਪੀੜਾ ਤੰਗ ਕਰਨ ਲੱਗ ਪਈ। ਕਈ ਵਾਰ ਪਿਆਰ ਦਾ ਅਹਿਸਾਸ ਵਿਛੋੜੇ ਵਿਚ ਹੀ ਹੁੰਦਾ ਹੈ। ਜਦ ਘਰੀਂ ਪਹੁੰਚੇ ਤਾਂ ਇਨ੍ਹਾਂ ਨੂੰ ਸ਼ਰਮਿੰਦਗੀ ਨੇ ਪੂਰੀ ਤਰ੍ਹਾਂ ਆ ਘੇਰਿਆ, ਪਰ ਹੁਣ ਸਮਾਂ ਲੰਘ ਚੁੱਕਿਆ ਸੀ ,,,,,ਦੁਸ਼ਮਣ ਦੀ ਫੌਜ ਨੂੰ ਅਨੰਦਪੁਰ ਸਾਹਿਬ ਦਾ ਘੇਰਾ ਪਾਈ ਅੱਠ ਮਹੀਨੇ ਤੋਂ ਵੱਧ ਹੋ ਗਏ ਸਨ,,, ਖਾਲਸਾ ਫੌਜਾਂ ਬੜੇ ਧੀਰਜ ਨਾਲ ਦੁਸ਼ਮਣ ਦਾ ਮੁਕਾਬਲਾ ਕਰ ਰਹੀਆਂ ਸਨ। ਕਿਲੇ ਵਿਚੋਂ ਰਸਦ ਪਾਣੀ ਮੁੱਕਦਾ ਜਾ ਰਿਹਾ ਸੀ। ਇਹੋ ਜਿਹਾ ਸਮਾਂ ਆ ਗਿਆ ਕਿ ਚਾਰ ਸਿੱਖ ਕਿਲ੍ਹੇ ਵਿਚੋਂ ਨਿਕਲਦੇ ਤੇ ਕਿਸੇ ਇਕ ਪਾਸੇ ਦੁਸ਼ਮਣ ‘ਤੇ ਹਮਲਾ ਕਰਕੇ ,,,,ਦੋ ਸਿੱਖ ਸ਼ਹੀਦ ਹੋ ਜਾਂਦੇ ਤੇ ਦੋ ਜਿੰਨਾ ਹੋ ਸਕੇ ਰਸਦ-ਪਾਣੀ ਲੁੱਟ ਕੇ ਕਿਲ੍ਹੇ ਅੰਦਰ ਲੈ ਆਉਂਦੇ,,,,, ਇਸੇ ਸਥਿਤੀ ਵਿਚ ਸਮਾਂ ਬੀਤਦਾ ਗਿਆ,,,ਉਧਰ ਲੰਮੇਰੀ ਜੰਗ ਤੋਂ ਮੁਗਲ ਤੇ ਪਹਾੜੀ ਰਾਜੇ ਵੀ ਪੂਰੀ ਤਰ੍ਹਾਂ ਤੰਗ ਆ ਚੁੱਕੇ ਸਨ,,,,,ਅਖ਼ੀਰ ਨੂੰ ਹਮਲਾਵਰਾਂ ਨੇ ਇਕ ਚਾਲ ਚੱਲੀ। ਉਹਨਾਂ ਨੇ ਬਾਦਸ਼ਾਹ ਔਰੰਗਜੇਬ ਵਲੋਂ ਕੁਰਾਨ ਦੇ ਨਾਂ ਉੱਤੇ ਲਿਖਿਆ ਹੋਇਆ ਇਕ ਪਰਵਾਨਾ ਗੁਰੂ ਸਾਹਿਬ ਨੂੰ ਪਹੁੰਚਾਇਆਂ। ਇਸ ਦੇ ਨਾਲ ਹੀ ਪਹਾੜੀ ਰਾਜਿਆਂ ਵੱਲੋਂ ਗਊ ਦੀਆਂ ਸੋਹਾਂ ਅਤੇ ਮੁਗ਼ਲ ਹਾਕਮਾਂ ਵੱਲੋਂ ਕੁਰਾਨ ਦੀਆਂ ਕਸਮਾਂ ਵਾਲੀਆਂ ਚਿੱਠੀਆਂ ਗੁਰੂ ਸਾਹਿਬ ਨੂੰ ਭੇਜੀਆਂ ਗਈਆਂ। ਇਨ੍ਹਾਂ ਸਭ ਪੱਤਰਾਂ ਵਿਚ ਕਸਮਾਂ ਹੇਠ ਇਹ ਲਿਖਿਆ ਗਿਆ ਸੀ ਕਿ ਜੇਕਰ ਗੁਰੂ ਸਾਹਿਬ ਅਨੰਦਪੁਰ ਸਾਹਿਬ ਨੂੰ ਛੱਡ ਜਾਣ ਤਾਂ ਉਨ੍ਹਾਂ ‘ਤੇ ਹਮਲਾ ਨਹੀਂ ਕੀਤਾ ਜਾਵੇਗਾ। ਪਰ ਗੁਰੂ ਸਾਹਿਬ ਵਿਰੋਧੀਆਂ ਦੀ ਇਸ ਚਾਲ ਨੂੰ ਭਲੀ ਭਾਂਤ ਸਮਝਦੇ ਸਨ,,,ਗੁਰੂ ਸਾਹਿਬ ਨੇ ਸਿੱਖਾਂ ਨੂੰ ਆਪਣੀ ਗੱਲ ਦਾ ਯਕੀਨ ਦਵਾਉਣ ਦੇ ਲਈ ਜਾਨਵਰਾਂ ਦੇ ਹੱਡਾਂ ਨਾਲ ਭਰੀ ਹੋਈ ਰੇੜੀ ਤਿਆਰ ਕਰਵਾਈ ਤੇ ਉਸ ਉੱਤੇ ਰੇਸ਼ਮੀ ਕੱਪੜਾ ਵੀ ਪਵਾ ਦਿੱਤਾ। ਤਾਂ ਜੋ ਮੁਗਲਾਂ ਨੂੰ ਲੱਗੇ ਕਿ ਇਸ ਵਿੱਚ ਬਹੁਤ ਹੀ ਕੀਮਤੀ ਸਮਾਨ ਹੈ ਤੇ ਫਿਰ ਗੁਰੂ ਸਾਹਿਬ ਨੇ ਇਸ ਰੇੜੀ ਨੂੰ ਕਿਲ੍ਹੇ ਚੋਂ ਬਾਹਰ ਭੇਜਿਆ ।ਇਹ ਵੇਖ ਕੇ ਮੁਗਲਾਂ ਨੇ ਆਪਣੇ ਵਾਅਦੇ ਨੂੰ ਭੁਲਦੇ ਹੋਏ ਉਸ ਰੇੜੀ ਤੇ ਹਮਲਾ ਕਰ ਦਿੱਤਾ ਤੇ ਸਮਾਨ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ ,,,,ਇਹ ਸਭ ਗੁਰੂ ਜੀ ਨੇ ਸਿੱਖਾਂ ਨੂੰ ਵਿਖਾਇਆ ਤੇ ਕਿਹਾ ਕਿ ਮੁਗਲ ਕਦੀ ਵੀ ਆਪਣੇ ਵਾਅਦੇ ਦੇ ਪੱਕੇ ਨਹੀਂ ਹੋ ਸਕਦੇ,,,, ਭਾਵੇਂ ਗੁਰੂ ਸਾਹਿਬ ਵਿਰੋਧੀਆਂ ਦੀ ਇਸ ਚਾਲ ਨੂੰ ਭਲੀ ਭਾਂਤ ਸਮਝਦੇ ਸਨ ਪਰੰਤੂ ਸਿੰਘਾਂ ਦੇ ਜ਼ੋਰ ਪਾਉਣ ਤੇ ਅਨੰਦਪੁਰ ਸਾਹਿਬ ਨੂੰ ਛੱਡਣ ਲਈ ਤਿਆਰ ਹੋ ਗਏ,,,,,,ਤੇ ਫਿਰ ਅਨੰਦਪੁਰ ਸਾਹਿਬ ਖਾਲੀ ਕਰਨ ਦੀਆਂ ਤਿਆਰੀਆਂ ਅਰੰਭ ਹੋ ਗਈਆਂ,,, ਮਾਤਾ ਗੁਜਰੀ, ਮਾਤਾ ਸੁੰਦਰੀ ਅਤੇ ਮਾਤਾ ਸਾਹਿਬ ਦੇਵਾਂ ਤਿਆਰੀਆਂ ਵਿਚ ਰੁੱਝ ਗਏ ਸਨ। ਅਨੰਦਪੁਰ ਸਾਹਿਬ ਵਿਚ ਰਹਿੰਦਿਆਂ ਮਾਤਾ ਗੁਜਰੀ ਨੇ ਗੁਰੂ ਜੀ ਨੂੰ ਪਾਲਿਆ ਸੀ, ਲਾਡ ਲਡਾਏ ਸਨ। ਮਾਤਾ ਸੁੰਦਰੀ ਨੇ ਮਾਤਾ ਗੁਜਰੀ ਕੋਲੋਂ ਉਨ੍ਹਾਂ ਦੇ ਬਚਪਨ ਦੀਆਂ ਕਹਾਣੀਆਂ ਸੁਣੀਆਂ ਸਨ। ਸਤਲੁਜ ਦੇ ਪਾਣੀਆਂ ਦੀ ਕਲ-ਕਲ ਸੁਣੀ ਸੀ। ਇਥੇ ਹੀ ਮਾਤਾ ਸੁੰਦਰੀ ਨੇ ਸਿੱਖਾਂ ਨੂੰ ਹਥਿਆਰਾਂ ਦਾ ਅਭਿਆਸ ਕਰਦਿਆਂ ਤੇ ਸਾਹਿਬਜ਼ਾਦਿਆਂ ਨੂੰ ਹੱਸਦਿਆਂ-ਖੇਡਦਿਆਂ ਤੇ ਕਿਲਕਾਰੀਆਂ ਮਾਰਦਿਆਂ ਦੇਖਿਆ ਸੀ,,, ਮਾਤਾ ਜੀ ਨੇ ਅਜੀਤ ਸਿੰਘ ਨੂੰ ਜਵਾਨੀ ਦੀਆਂ ਪੌੜੀਆਂ ਚੜ੍ਹਦਿਆਂ ਦੇਖਿਆ ਸੀ,,,,, ਸਾਹਿਬਜ਼ਾਦਿਆਂ ਨੂੰ ਯੁੱਧ ਕਲਾ ਵਿਚ ਨਿਪੁੰਨ ਹੁੰਦੇ ਵੇਖਿਆ ਸੀ। ਗੱਲ ਕੀ, ਜ਼ਿੰਦਗੀ ਦਾ ਪਲ-ਪਲ ਯਾਦਾਂ ਦੇ ਹੀਰਿਆਂ ਨਾਲ ਜੜਿਆ ਹੋਇਆ ਸੀ,,,,ਤੇ ਅੱਜ ਇਸ ਥਾਂ ਨਾਲੋਂ ਵਿਛੜਦਿਆਂ ਹਿਰਦਾ ਕੰਬ ਰਿਹਾ ਸੀ, ਅੱਖਾਂ ਭਰ-ਭਰ ਆਉਂਦੀਆਂ ਸਨ,,,,,,, ਤੇ ਅਖੀਰ 6 ਤੇ 7 ਪੋਹ ਦੀ ਦਰਮਿਆਨੀ ਰਾਤ ਨੂੰ ਗੁਰੂ ਸਾਹਿਬ ਪਰਿਵਾਰ ਸਮੇਤ ਕਿਲ੍ਹਾ ਖਾਲੀ ਕਰ ਦਿਤਾ ਤੇ ਕੀਰਤਪੁਰ ਸਾਹਿਬ ਵੱਲ ਨੂੰ ਕੂਚ ਕਰ ਗਏ।

7 ਪੋਹ (21 ਦਸੰਬਰ) ਅੰਮ੍ਰਿਤ ਵੇਲੇ ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਗੁਰ ਇਤਿਹਾਸ ਤੇ ਜੀ।
ਸਰਸਾ ਦੇ ਕੰਢੇ ਤੇ ਲੜਾਈ
ਜਦੋਂ ਅਨੰਦਪੁਰ ਸਾਹਿਬ ਲੜਾਈ ਸ਼ੁਰੂ ਹੋਈ ਸੀ ਗੁਰੂ ਸਾਹਿਬ ਕੋਲ 10000 ਫੌਜ਼ ਸੀ ਹੁਣ ਸਿਰਫ 1500 -1600 ਰਹਿ ਗਏ , ਉਸ ਵਿਚੋਂ ਵੀ ਭੁਖ ਦੇ ਕਾਰਣ ਬਹੁਤੇ ਮਰਨ ਦੇ ਕਿਨਾਰੇ ਪਹੁੰਚ ਚੁਕੇ ਸੀ। ਆਨੰਦਪੁਰ ਦਾ ਕਿਲਾ ਤੇ ਹੋਰ ਗੁਰੂ ਅਸਥਾਨਾਂ ਦੀ ਸੇਵਾ ਭਾਈ ਗੁਰਬਖਸ਼ ਉਦਾਸੀ ਨੂੰ ਸੌਪ ਕੇ ਅਧੀ ਰਾਤੀ ਕਿਲਾ ਖਾਲੀ ਕਰ ਦਿਤਾ। 1500-1600 ਸਿਖ 21 ਦਸੰਬਰ ਦੀ ਬਰਫੀਲੀ ਰਾਤ ਵਿਚ ਭੁਖੇ ਭਾਣੇ ਜਿਸ ਦਲੇਰੀ ਤੇ ਸਾਹਸ ਨਾਲ ਗੁਰੂ ਸਾਹਿਬ ਦੀ ਅਗਵਾਈ ਹੇਠ ਜਾਲਮਾਂ ਦੇ ਘੇਰੇ ਵਿਚੋਂ ਲੰਘ ਕੇ ਜਾ ਰਹੇ ਸੀ ਉਸਦੀ ਦਾਦ ਜਾਲਮ ਤੇ ਲੁਟੇਰੇ ਵੀ ਦੇ ਰਹੇ ਸੀ। ਅਜੇ ਓਹ ਕੀਰਤਪੁਰ ਹੀ ਪਹੁੰਚੇ ਸਨ, ਕਿ ਮੁਗਲਾਂ ਨੇ ਬੜੀ ਬੇਰਹਿਮੀ ਤੇ ਬੇਹਆਈ ਨਾਲ ਕਸਮਾਂ ਵਾਇਦੇ ਛਿਕੇ ਟੰਗ ਕੇ ਥਕੇ ਟੁੱਟੇ, ਭੁਖੇ ਭਾਣੇ ਗਿਣਤੀ ਦੇ ਸਿਖਾਂ ਤੇ ਟੁਟ ਪਏ। ਬਾਬਾ ਅਜੀਤ ਸਿੰਘ, ਭਾਈ ਉਦੈ ਸਿੰਘ, ਭਾਈ ਜੀਵਨ ਸਿੰਘ ਤੇ ਕੁਝ ਹੋਰ ਸਿਖਾਂ ਨੇ ਇਨ੍ਹਾ ਨੂੰ ਇਥੇ ਹੀ ਰੋਕਣ ਦਾ ਫੈਸਲਾ ਕਰ ਲਿਆ ਤਾਕਿ ਓਹ ਗੁਰੂ ਸਾਹਿਬ ਤਕ ਨਾ ਪੁਜ ਸਕਣ। ਸ਼ਾਹੀ ਟਿਬੀ, ਸਰਸਾ ਦੇ ਕੰਢੇ, ਜਿਸ ਸਿਦਕ ਤੇ ਦਲੇਰੀ ਨਾਲ ਇਨਾ ਗਿਣਤੀ ਦੇ ਸਿੰਘਾਂ ਨੇ ਟਾਕਰਾ ਕੀਤਾ ਓਹ ਬੇਮਿਸਾਲ ਸੀ ਜੋ ਜਰਨੈਲ ਜੂਝ ਕੇ ਸ਼ਹੀਦ ਹੋਏ ਉਨ੍ਹਾ ਵਿਚ, ਭਾਈ ਜੀਵਨ ਸਿੰਘ, ਭਾਈ ਬਚਿਤਰ ਸਿੰਘ ਤੇ ਭਾਈ ਉਦੈ ਸਿੰਘ ਜੀ ਸਨ।
ਗੋਲੀਆਂ ਵਰ ਰਹੀਆਂ ਸਨ, ਤੀਰ ਚਲ ਰਹੇ ਸਨ, ਗੁਰੂ ਸਾਹਿਬ ਦੇ ਨਿਤਨੇਮ ਦਾ ਵਕਤ ਹੋ ਗਿਆ ਸੀ। ਗੁਰੂ ਸਾਹਿਬ ਨਿਤਨੇਮ ਦਾ ਪਾਠ ਤੇ ਆਸਾ ਦੀ ਵਾਰ ਦਾ ਕੀਰਤਨ ਕਰ ਰਹੇ ਸੀ। ਕੋਟਲਾ ਨਿਹੰਗ ਸਿੰਘ ਸੰਗਤਾ ਦੀ ਰਾਖੀ ਕਰ ਰਹੇ ਸੀ। ਭਿੰਆਨਕਤਾ ਚਰਮ ਸੀਮਾ ਤਕ ਪਹੁੰਚ ਚੁਕੀ ਸੀ, ਪੰਜਾਬ ਦੀਆ ਠੰਡੀਆਂ ਰਾਤਾਂ, ਬਾਰਸ਼, ਝਖੜ, ਮੀਹ ਵਰਗੀਆਂ ਗੋਲੀਆਂ ਦੀ ਬੁਛਾੜ, ਪਿਛੇ ਲਖਾਂ ਦੀ ਫੌਜ਼, ਚੜ ਆਈ ਸਰਸਾ ਜਿਸ ਨੂੰ ਪਾਰ ਕਰਨਾ ਸੀ, ਦੇ ਵਿਚ ਤਿਲਕਦੀਆਂ ਜਾਨਾਂ , ਜਿਨਾਂ ਵਿਚ ਕਈ ਸ਼ਹੀਦ ਹੋਏ , ਕਈ ਡੁਬੇ, , ਮਸਾਂ ਕੁਝ ਕੁ ਸਿੰਘ ਬਰ੍ਫੀਲੇ ਪਾਣੀ ਦੀ ਫੇਟ ਤੋ ਬਚਕੇ ਪਾਰ ਹੋਏ ਪਰ ਅਜਿਹੇ ਖੇਰੂੰ ਖੇਰੂੰ ਹੋਏ ਕਿ ਆਪਸ ਵਿਚ ਉਨ੍ਹਾ ਦਾ ਮੇਲ ਨਾ ਹੋ ਸਕਿਆ। ਮਾਤਾ ਗੁਜਰ ਕੌਰ ਤੇ ਦੋ ਸਾਹਿਬਜਾਦੇ ਗੰਗੂ ਬ੍ਰਾਹਮਣ ਨਾਲ ਸਰਹੰਦ ਵਲ ਨਿਕਲ ਗਏ। ਭਾਈ ਮਨੀ ਸਿੰਘ ਦੇ ਜਥੇ ਨਾਲ ਮਾਤਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਤੇ ਪੰਜ ਹੋਰ ਸਿੰਘਾਂ ਦੀ ਮੋਹਾੜ ਦਿਲੀ ਵਾਲੇ ਪਾਸੇ ਹੋ ਗਈ। ਬਹੁਤ ਸਾਰਾ ਸਮਾਨ ਜਿਸ ਵਿਚ ਸਾਲਾਂ ਦੀ ਕੀਤੀ ਮੇਹਨਤ ਦੇ ਨਾਲ ਨਾਲ ਕਈ ਗਰੰਥ ਵੀ ਰੁੜ ਗਏ। ਨੋਂ ਮਣ ਦੇ ਕਰੀਬ ਗੁਰੂ ਸਾਹਿਬ ਦੀਆਂ ਰਚਨਾਵਾਂ ਦੇ ਨਾਲ ਨਾਲ ਹੋਰ ਵੀ ਸਹਿਤ ਸਰਸਾ ਨਦੀ ਦੀ ਭੇਟ ਚੜ ਗਿਆ।
ਪਰਿਵਾਰ ਵਿਚ ਵਿਛੋੜਾ ਪੈ ਗਿਆ, ਤਿੰਨ ਥਾਈਂ ਵੰਡੇ ਗਏ, ਜੋ ਮੁੜ ਕਦੇ ਇੱਕਠੇ ਨਾ ਹੋ ਸਕੇ।
ਗੁਰੂ ਜੀ ਅਤੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਤਕਰੀਬਨ 40 ਸਿੰਘਾਂ ਨਾਲ ਸਰਸਾ ਪਾਰ ਕਰ ਗਏ ਜਦਕਿ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ) ਗੁਰੂ ਜੀ ਤੋਂ ਵਿਛੜ ਗਏ ਅਤੇ ਅੱਗੇ ਜਾ ਕੇ ਗੰਗੂ ਨੂੰ ਮਿਲ ਪਏ ਅਤੇ ਉਸਦੇ ਨਾਲ ਉਸਦੇ ਘਰ ਚਲੇ ਗਏ। ਸਾਹਿਬਜ਼ਾਦਿਆਂ ਦੀ ਮਾਤਾਵਾ ਸੁੰਦਰ ਕੌਰ ਤੇ ਮਾਤਾ ਸਾਹਿਬ ਕੌਰ ਜੀ ਅਤੇ ਕੁੱਝ ਸਿੰਘ ਦਿੱਲੀ ਪਹੁੰਚ ਗਏ।
ਇਸ ਜਗ੍ਹਾ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਥਾਪਤ ਹੈ, ਜਿਸ ਦੇ ਦਰਸ਼ਨ ਹਰ ਇੱਕ ਨੂੰ ਕਰਨੇ ਚਾਹੀਦੇ ਹਨ। ਉੱਥੇ ਜਾ ਕੇ ਤੇ ਆਲਾ-ਦੁਆਲਾ ਦੇਖ ਕੇ ਅੱਜ ਵੀ ਮਹਿਸੂਸ ਹੁੰਦਾ ਹੈ ਕਿ ਕਿਹੋ ਜਿਹੇ ਹੋਣਗੇ ਉਹ ਦਿਨ, ਜਦ ਗੁਰੂ ਸਾਹਿਬ ਦਾ ਪਰਿਵਾਰ ਵਿੱਛੜਿਆ ਅਤੇ ਸਿੱਖ ਜੰਗ ਲੜਦਿਆਂ ਸ਼ਹੀਦ ਹੋਏ।
ਗੁਰੂ ਸਾਹਿਬ ਆਪਣੇ ਦੋਨੋ ਸਾਹਿਬਜ਼ਾਦਿਆਂ ਤੇ ਗਿਣਤੀ ਦੇ ਕੁਛ ਸਿੰਘਾਂ ਨਾਲ ਵਸਦੇ ਮੀਹ, ਭਿਜੇ ਹੋਏ ਕਪੜੇ, ਥਕੇ, ਭੁਖੇ ਸਰੀਰਾਂ ਨੂੰ ਠੇਲਦੇ ਰੋਪੜ ਪਹੁੰਚੇ ਜਿਥੇ ਉਥੋਂ ਦੇ ਪਠਾਣਾ ਨੇ ਉਨ੍ਹਾ ਦਾ ਤਲਵਾਰਾਂ ਨਾਲ ਸਵਾਗਤ ਕੀਤਾ। ਮੁਕਾਬਲਾ ਕਰਦੇ ਕਰਦੇ ਓਹ ਚਮਕੌਰ ਦੀ ਗੜੀ ਤਕ ਪਹੁੰਚ ਗਏ। ਇਥੋਂ ਦੇ ਜ਼ਮੀਦਾਰ ਚੌਧਰੀ ਬੁਧੀ ਚੰਦ ਨੇ ਆਪਜੀ ਨੂੰ ਬੇਨਤੀ ਕੀਤੀ ਕਿ ਖੁਲੇ ਮੈਦਾਨ ਨਾਲੋਂ ਗੜੀ ਵਿਚ ਕੁਝ ਬਚਾਓ ਹੋ ਜਾਏਗਾ। ਕੁਰਕਸ਼ੇਤਰ ਤੋਂ ਮੁੜਦਿਆਂ ਵੀ ਓਹ ਇਸੇ ਹਵੇਲੀ ਵਿਚ ਠਹਿਰੇ ਸੀ। ਗੁਰੂ ਸਾਹਿਬ ਨੇ ਇਥੇ ਰੁਕਣ ਤੇ ਆਖਰੀ ਦਮ ਤਕ ਝੂਝਣ ਦਾ ਫੈਸਲਾ ਕਰ ਲਿਆ। ਗੁਰੂ ਸਾਹਿਬ ਦਾ ਕਾਫਲਾ ਚਮਕੌਰ ਦੇ ਆਸ ਪਾਸ ਪਹੁੰਚ ਗਿਆ ਹੈ ਇਹ ਖਬਰ ਸਰਹੰਦ ਤਕ ਪਹੁੰਚ ਗਈ। ਨਵਾਬ ਨੇ ਤੁਰੰਤ ਆਪਣੀ ਸੈਨਾ ਚਮਕੌਰ ਸਾਹਿਬ ਵਲ ਭੇਜ ਦਿਤੀ ਤਾਕਿ ਰਾਤੋ ਰਾਤ ਗੁਰੂ ਸਾਹਿਬ ਨੂੰ ਘੇਰ ਕੇ ਪਕੜ ਲਿਆ ਜਾਏ ਰਸਤੇ ਵਿਚੋਂ ਪਿੰਡਾ ਦੇ ਅਨੇਕ ਮੁਲਖਈਆਂ ਨੂੰ ਇਕਠਾ ਕਰ ਲਿਆ।
ਜਿਸ ਦਮ ਹੁਏ ਚਮਕੌਰ ਮੈਂ ਸਿੰਘੋਂ ਕੇ ਉਤਾਰੇ
ਬਿਫਰੇ ਹੁਏ ਸਤਿਗੁਰੁ ਕੇ ਦੁਲਾਰੇ ਨਜਰ ਆਏ
ਕਹਿਤੇ ਥੇ ਹਮੇ ਇਜਾਜ਼ਤ ਹੀ ਨਹੀਂ ਹੈ ਰਣ ਕੀ
ਮਟੀ ਤਕ ਉੜਾ ਸਕਤੇ ਹੈ ਦੁਸ਼ਮਨ ਕੇ ਚਮਨ ਕੀ ।
ਚਮਕੌਰ ਦੀ ਜੰਗ ਵਿੱਚ 40 ਸਿੰਘਾਂ ਨਾਲ ਲੜਨ ਵਾਲੀਆਂ ਫੌਜਾਂ ਇਹ ਸਨ ! ਔਰੰਗਜੇਬ ਦੀ ਫੌਜ਼ ਵਜੀਰ ਖਾਨ ਦੀ ਅਗਵਾਈ ਵਿੱਚ ਬਾਈ ਧਾਰ ਦੇ ਹਿੰਦੂ ਰਾਜਿਆਂ ਦੀ ਫੌਜ਼ ਵਿੱਚ।
ਰਾਜਾ ਕਹਿਲੂਰ ਦੀ ਫੌਜ
ਰਾਜਾ ਬੜੌਲੀ ਦੀ ਫੌਜ ,
ਰਾਜਾ ਕਸੌਲੀ ਦੀ ਫੌਜ ,
ਰਾਜਾ ਕਾਂਗੜਾ ਦੀ ਫੌਜ ,
ਰਾਜਾ ਨਦੌਨ ਦੀ ਫੌਜ ,
ਰਾਜਾ ਨਾਹਨ ਦੀ ਫੌਜ ,
ਰਾਜਾ ਬੁੜੈਲ ਦੀ ਫੌਜ ,
ਰਾਜਾ ਚੰਬਾ ਦੀ ਫੌਜ ,
ਰਾਜਾ ਭੰਬੋਰ ਦੀ ਫੌਜ ,
ਰਾਜਾ ਚੰਬੇਲੀ ਦੀ ਫੌਜ ,
ਰਾਜਾ ਜੰਮੂ ਦੀ ਫੌਜ ,
ਰਾਜਾ ਨੂਰਪੁਰ ਦੀ ਫੌਜ ,
ਰਾਜਾ ਜਸਵਾਲ ਦੀ ਫੌਜ ,
ਰਾਜਾ ਸ੍ਰੀਨਗਰ ਦੀ ਫੌਜ ,
ਰਾਜਾ ਗੜ੍ਹਵਾਲ ਦੀ ਫੌਜ ,
ਰਾਜਾ ਹਿੰਡੌਰ ਦੀ ਫੌਜ ,
ਰਾਜਾ ਮੰਡੀ ਦੀ ਫੌਜ ,
ਰਾਜਾ ਭੀਮ ਚੰਦ ਦੀ ਫੌਜ ,
( ਚਲਦਾ )
ਜੋਰਾਵਰ ਸਿੰਘ ਤਰਸਿੱਕਾ।

ਸ਼ਹੀਦ ਬਾਬਾ ਜੀਵਨ ਸਿੰਘ ਉਰਫ਼ ਭਾਈ ਜੈਤਾ ਜੀ ਦਾ ਨਾਮ ਸਿੱਖ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਚਮਕ ਰਿਹਾ ਹੈ। ਜਿੱਡੀਆਂ ਵੱਡੀਆਂ ਕੁਰਬਾਨੀਆਂ ਇਸ ਪ੍ਰਵਾਰ ਨੇ ਕੀਤੀਆਂ ਹਨ, ਉਹ ਵਿਰਲਿਆਂ ਦੇ ਹੀ ਹਿੱਸੇ ਆਉਂਦੀਆ ਹਨ। ਬਾਬਾ ਜੀਵਨ ਸਿੰਘ ਜੀ ਦੇ ਵੱਡੇ ਵਡੇਰੇ ਭਾਈ ਕਲਿਆਣਾ ਜੀ ਤੋਂ ਲੈਕੇ ਇਹ ਸਾਰਾ ਪ੍ਰਵਾਰ ਗੁਰੂ ਘਰ ਦਾ ਅਨਿੰਨ ਸੇਵਕ ਤੁਰਿਆ ਆਉਂਦਾ ਸੀ ਤੇ ਜਦ ਸਿੱਖ ਇਤਿਹਾਸ ਵਿਚ ਕੁਰਬਾਨੀਆਂ ਕਰਨ ਦਾ ਵਕਤ ਆਇਆ ਤਾਂ ਇਸ ਪ੍ਰਵਾਰ ਨੇ ਕੁਰਬਾਨੀਆਂ ਕਰਨ ਦੀ ਵੀ ਝੜੀ ਲਾ ਦਿੱਤੀ। ਬਾਬਾ ਜੀਵਨ ਸਿੰਘ ਦੇ ਪਿਤਾ ਭਾਈ ਸਦਾ ਨੰਦ ਜੀ ਆਪਣੇ ਪ੍ਰਵਾਰ ਅਤੇ ਨੌਂਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਲ ਹੀ ਧਰਮ ਪ੍ਰਚਾਰ ਹਿੱਤ ਦੂਰ ਦੂਰ ਦੇ ਇਲਾਕਿਆਂ ਜਾਂਦੇ ਹੁੰਦੇ ਸਨ। ਜਦ ਬਾਬਾ ਜੀਵਨ ਸਿੰਘ ਜੀ ਦਾ ਪਟਨਾ ਸਾਹਿਬ ਵਿਖੇ 13 ਦਸੰਬਰ, 1661 ਈਸਵੀ ਨੂੰ ਮਾਤਾ ਪ੍ਰੇਮੋ ਜੀ ਦੀ ਸੁਲੱਖਣੀ ਕੁੱਖੋਂ ਜਨਮ ਹੋਇਆ ਤਾਂ ਉਸ ਵਕਤ ਵੀ ਭਾਈ ਸਦਾ ਨੰਦ ਜੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਹੀ ਧਰਮ ਪ੍ਰਚਾਰ ਦੀ ਯਾਤਰਾ ’ਤੇ ਨਿਕਲੇ ਹੋਏ ਸਨ। ਬਾਬਾ ਜੀਵਨ ਸਿੰਘ ਜੀ ਦਾ ਨਾਮ ਭਾਈ ਜੈਤਾ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹੀ ਰੱਖਿਆ ਸੀ।
ਜਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ 19 ਜੂਨ 1665 ਨੂੰ ਸ੍ਰੀ ਅਨੰਦਪੁਰ ਸਾਹਿਬ ਵਸਾਇਆ ਤਾਂ ਭਾਈ ਸਦਾ ਨੰਦ ਜੀ ਦਾ ਪ੍ਰਵਾਰ ਵੀ ਕੁਝਸਮਾਂ ਗੁਰੂ ਜੀ ਨਾਲ ਹੀ ਇੱਥੇ ਰਿਹਾ ਤੇ ਜਦ ਗੁਰੂ ਜੀ ਪੂਰਬੀ ਇਲਾਕਿਆਂ ਦੀ ਤੀਜੀ ਯਾਤਰਾਂ ’ਤੇ ਚੱਲ ਪਏ ਤਾਂ ਭਾਈ ਸਦਾ ਨੰਦ ਜੀ ਵੀ ਪ੍ਰਵਾਰ ਸਮੇਤ ਉਹਨਾਂ ਨਾਲ ਚੱਲ ਪਏ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਟਨਾ ਸਾਹਿਬ ਵਿਖੇ ਆਪਣੇ ਪੂਜਨੀਕ ਮਾਤਾ ਬੇਬੇ ਨਾਨਕੀ ਜੀ, ਧਰਮ ਸੁਪਤਨੀ ਮਾਤਾ ਗੁਜਰੀ ਜੀ ਤੇ ਮਾਮਾ ਕ੍ਰਿਪਾਲ ਚੰਦ ਨੂੰ ਛੱਡ ਕੇ ਆਪ ਬੰਗਾਲ ਦੀ ਯਾਤਰਾ ’ਤੇ ਚਲੇ ਗਏ ਤੇ ਭਾਈ ਸਦਾ ਨੰਦ ਜੀ ਵੀ ਆਪਣੇ ਪ੍ਰਵਾਰ ਸਮੇਤ ਗੁਰੂ ਜੀ ਦੇ ਪ੍ਰਵਾਰ ਕੋਲ ਹੀ ਠਹਿਰ ਗਿਆ। ਇਥੇ ਪਟਨਾ ਸਾਹਿਬ ਵਿਖੇ ਹੀ ਮਾਤਾ ਗੁਜਰੀ ਜੀ ਦੀ ਪਵਿੱਤਰ ਕੁੱਖੋਂ ਸਾਹਿਬ ਸ੍ਰੀ ਗੋਬਿੰਦ ਰਾਏ ਜੀ ਨੇ 22 ਦਸੰਬਰ 1666 ਨੂੰ ਅਵਤਾਰ ਧਾਰਿਆ। ਗੁਰੂ ਤੇਗ ਬਹਾਦਰ ਜੀ ਦੇ ਆਦੇਸ਼ ਅਨੁਸਾਰ ਇਹ ਦੋਵੇਂ ਪ੍ਰਵਾਰ 1673 ਈਸਵੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਾਪਸ ਆ ਗਏ।
ਜਦ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜ਼ਬਰ ਜ਼ੁਲਮ ਦੇ ਵਿਰੁੱਧ ਸ਼ਹਾਦਤ ਦੇਣ ਦਾ ਵਕਤ ਆਇਆ ਤਾਂ ਭਾਈ ਜੈਤਾ ਜੀ ਆਪਣੇ ਪਿਤਾ ਜੀ ਭਾੲਂੀ ਸਦਾ ਨੰਦ ਅਤੇ ਤਾਇਆ ਭਾਈ ਆਗਿਆ ਰਾਮ ਜੀ ਨਾਲ ਦਿੱਲੀ ਵਿੱਚ ਹੀ ਸਨ। ਜਦ ਗੁਰੂ ਸਾਹਿਬ ਜੀ ਜੇਲ੍ਹ ਵਿੱਚ ਬੰਦ ਸਨ ਤਾਂ ਭਾਈ ਜੈਤਾ ਜੀ ਉਹਨਾਂ ਨੂੰ ਅਕਸਰ ਹੀ ਮਿਲਦੇ ਰਹਿੰਦੇ ਸਨ। ਗੁਰੂ ਸਾਹਿਬ ਨੇ ਉਹਨਾਂ ਹੱਥ ਆਪਣੇ ਰਚੇ 57 ਸਲੋਕ ਪੰਜ ਪੈਸੇ ਅਤੇ ਗੁਰਿਆਈ ਦਾ ਤਿਲਕ ਦੇਕੇ ਉਹਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਕੀਤਾ ਜਿਥੇ ਉਹਨਾਂ ਇਹ ਵਸਤਾਂ ਗੁਰੂ ਗੋਬਿੰਦ ਸਿੰਘ ਦੇ ਹਵਾਲੇ ਕਰ ਦਿੱਤੀਆਂ, ਜਿਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸੰਪੂਰਨ ਹੋਈ ਅਤੇ ਗੁਰਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲੀ। ਭਾਈ ਜੈਤਾ ਜੀ ਮੁੜ ਕੇ ਫਿਰ ਦਿੱਲੀ ਵਾਪਸ ਆ ਗਏ।
ਜਦ 11 ਨਵੰਬਰ 1675 ਦਿਨ ਵੀਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ ਤਾਂ ਹੁਣ ਮਸਲਾ ਉਨ੍ਹਾਂ ਦੇ ਪਵਿੱਤਰ ਸੀਸ ਅਤੇ ਪਵਿੱਤਰ ਧੜ ਦੀ ਸੰਭਾਲ ਦਾ ਪੈਦਾ ਹੋ ਗਿਆ ਸੀ ਕਿਉਂਕਿ ਇਨ੍ਹਾਂ ਦੁਆਲੇ ਮੁਗਲ ਹਕੂਮਤ ਵੱਲੋਂ ਬਹੁਤ ਹੀ ਸਖ਼ਤ ਪਹਿਰੇ ਲਗਾਏ ਗਏ ਸਨ। ਗੁਰੂ ਸਾਹਿਬ ਜੀ ਦੇ ਪਵਿੱਤਰ ਸਰੀਰ ਤੱਕ ਪਹੁੰਚਣਾ ਆਪਣੀ ਅਤੇ ਪ੍ਰਵਾਰ ਦੀ ਜਾਨ ਵਾਰਨ ਦਾ ਮਸਲਾ ਸੀ। ਇਸ ਮੌਕੇ ਭਾਈ ਸਦਾ ਨੰਦ ਅਤੇ ਭਾਈ ਜੈਤਾ ਦੇ ਮਨਾਂ ਵਿੱਚ ਕਿਹੋ ਜਿਹਾ ਘੋਲ ਚੱਲ ਰਿਹਾ ਸੀ, ਇਸ ਦਾ ਬਿਆਨ ਮੇਰੇ ਪਾਪਾ ਲੋਕ ਕਵੀ ਸੰਤ ਰਾਮ ਉਦਾਸੀ ਨੇ ਬਾਖ਼ੂਬੀ ਕੀਤਾ ਹੈ :
‘‘ਭੰਨਿਆ ਠਿੱਕਰ ਸਿਰ ਦਾ ਜੀਹਨੇ ਦਿੱਲੀ ਦੇ ਸਿਰ
ਪੱਗ ਉਹਦੀ ਬਜ਼ਾਰੀਂ ਨਾ ਰੁਲਣ ਦੇਣੀ
ਧੜ ਸੰਭੇ ਦਾ ਸੰਭੇ ਇਹ ਲੋਕ ਜਾਨਣ
ਦਿੱਲੀ ਬੰਦ ਕਰਨੀ ਤੇ ਜਾਂ ਹੈ ਖੁਲ੍ਹਣ ਦੇਣੀ
ਅੱਜ ਰਾਤ ਦੀ ਅੱਖ ਵੀ ਚੁਗਲ ਵਰਗੀ
ਸੀਸ ਤਲੀ ਤੇ ਰੱਖ ਕੇ ਹੈ ਸੀਸ ਚੁੱਕਣਾ
ਸੀਸ ਚੁੱਕਣ ਦੀ ਫੀਸ ਹੈ ਸੀਸ ਬਾਪੂ
ਦੱਸ ਤੂੰ ਫੀਸ ਦੇਣੀ ਜਾਂ ਹੈ ਸੀਸ ਚੁੱਕਣਾ।’’
ਇਥੇ ਮਸਲਾ ਆਪਣਾ ਸੀਸ ਦੇ ਕੇ ਗੁਰੂ ਸਾਹਿਬ ਦਾ ਸੀਸ ਚੁੱਕਣ ਦਾ ਸੀ। ਭਾਈ ਜੈਤਾ ਜੀ ਦੇ ਪਿਤਾ ਭਾਈ ਸਦਾ ਨੰਦ ਜੀ ਨੇ ਜੋਰ ਦੇ ਕੇ ਆਪਣੇ ਪੁੱਤਰ ਨੂੰ ਕਿਹਾ ਕਿ ਗੁਰੂ ਸਾਹਿਬ ਜੀ ਦੇ ਸੀਸ ਦੀ ਥਾਂ ਮੇਰਾ ਸੀਸ ਇੱਥੇ ਰੱਖ ਦਿੱਤਾ ਜਾਵੇ ਅਤੇ ਤੂੰ ਸੀਸ ਲੈਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋ ਜਾਹ।
‘‘ਨੰਗੇ ਪੈਰ ਬਿਆਈਆਂ ਦੇ ਨਾਲ ਪਾਟੇ
ਮਲੇ ਲਤੜਦਾ ਵੀ ਰੱਖੀਂ ਆਸ ਧੁਰ ਦੀ
ਝੰਡਾਂ ਸੁਰਗਾਂ ਦੀ ਪੌੜੀ ਦਾ ਮਿਲੂ ਮੈਨੂੰ
ਚਲੇ ਡੰਡੀ ਜਾ ਦਿੱਲੀਓਂ ਅਨੰਦਪੁਰ ਦੀ।’’
ਭਾਈ ਸਦਾ ਨੰਦ ਜੀ ਸ਼ਹੀਦ ਹੋਣ ਤੋਂ ਪਹਿਲਾਂ ਆਪਣੇ ਪੁੱਤਰ ਭਾਈ ਜੈਤਾ ਜੀ ਕੋਲ ਗੁਰੂ ਗੋਬਿੰਦ ਸਿੰਘ ਨੂੰ ਸੁਨੇਹਾ ਵੀ ਭੇਜਦੇ ਹਨ :
‘‘ਮੇਰਾ ਦੇਈਂ ਸੁਨੇਹਾ ਗੋਬਿੰਦ ਤਾਈਂ
ਦਾਅਵੇ ਜ਼ੁਲਮ ਦੇ ਕਦੋਂ ਤੱਕ ਜਰੀ ਜਾਣੇ
ਹੱਥ ਤੇਗ਼ ਦੇ ਮੁੱਠੇ ਨੂੰ ਪਾਉਣ ਖ਼ਾਤਰ
ਇਹਦੀ ਭੇਟ ਸਿਰ ਕਿੰਨੇ ਕੁ ਕਰੀ ਜਾਣੇ।’’
ਭਾਈ ਜੈਤਾ ਜੀ ਦਿੱਲੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਲੈ ਕੇ ਅਨੰਦਪੁਰ ਸਾਹਿਬ ਨੂੰ ਚੱਲ ਪਏ। ਉਹ ਹਨੇਰੀਆਂ ਰਾਤਾਂ ਵਿਚ 322 ਕਿਲੋਮੀਟਰ ਦਾ ਸਫ਼ਰ ਤਹਿ ਕਰਕੇ 16 ਨਵੰਬਰ 1675 ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਗਏ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਹਜ਼ਾਰਾਂ ਸੰਗਤਾਂ ਵੱਲੋਂ ਅੰਗੀਠਾ ਤਿਆਰ ਕਰਕੇ ਗੁਰੂ ਸਾਹਿਬ ਦੇ ਪਵਿੱਤਰ ਸੀਸ ਦਾ ਸਸਕਾਰ ਕਰ ਦਿੱਤਾ ਗਿਆ। ਇਥੇ ਭਾਈ ਜੈਤਾ ਜੀ ਦੀ ਲਾਸਾਨੀ ਕੁਰਬਾਨੀ ਤੋਂ ਖੁਸ਼ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਘੁੱਟ ਕੇ ਹਿੱਕ ਨਾਲ ਲਾ ਲਿਆ ਅਤੇ ਇਹ ਸ਼ਬਦ ਉਚਾਰੇ :
‘‘ਧੰਨ ਜੈਤੇ ਸਿੱਖਾ ਤੂੰ ਰਾਖੀ ਸਿੱਖੀ
ਖੰਡਿਓਂ ਤਿੱਖੀ ਵਾਲੋਂ ਨਿੱਕੀ
ਤੁਮ ਰੰਘਰੇਟੇ
ਗੁਰੂ ਕੇ ਬੇਟੇ,
ਰਹੋ ਪੰਥ ਕੇ ਸੰਗ ਅਮੇਟੇ।’’
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਉਹਨਾਂ ਨੂੰ ਗੁਰੂ ਕੇ ਬੇਟੇ ਦਾ ਖ਼ਿਤਾਬ ਦੇ ਦਿੱਤਾ ਸੀ। ਜਦ 30 ਮਾਰਚ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਗਈ ਤਾਂ ਭਾਈ ਜੈਤਾ ਜੀ ਵੀ ਗੁਰੂ ਸਾਹਿਬ ਜੀ ਦੇ ਪਵਿੱਤਰ ਕਰ ਕਮਲਾਂ ਦੁਆਰਾ ਅੰਮ੍ਰਿਤ ਛੱਕ ਕੇ ਭਾਈ ਜੀਵਨ ਸਿੰਘ ਬਣ ਗਏ ਤੇ ਉਹ ਛੇਤੀ ਹੀ ਜੰਗਾਂ ਦੇ ਜਰਨੈਲ ਬਣ ਕੇ ਉਭਰੇ। ਗੁਰੂ ਸਾਹਿਬ ਵੱਲੋਂ ਲੜੇ ਗਏ ਹੇਠ ਲਿਖੇ ਧਰਮ ਯੁੱਧਾਂ ਵਿੱਚ ਉਹਨਾਂ ਨੇ ਵੱਧ ਚੜ੍ਹਕੇ ਭਾਗ ਲਿਆ :
1. ਭੰਗਾਣੀ ਦਾ ਯੁੱਧ – 18 ਸਤੰਬਰ 1688 ਈ:
2. ਨਦੌਣ ਦਾ ਯੁੱਧ – 20 ਮਾਰਚ 1691 ਈ:
3. ਅਨੰਦਪੁਰ ਸਾਹਿਬ ’ਤੇ ਅਚਾਨਕ ਹਮਲੇ ਦਾ ਯੁੱਧ – 24 ਦਸੰਬਰ 1691 ਈ:
4. ਬਜਰੂੜ ਦਾ ਯੁੱਧ – 20 ਮਾਰਚ 1696 ਈ:
5. ਸ੍ਰੀ ਅਨੰਦਪੁਰ ਸਾਹਿਬ ਦਾ ਪਹਿਲਾ ਯੁੱਧ – 31 ਅਗਸਤ 1700 ਈ:
6. ਨਿਰਮੋਹਗੜ੍ਹ ਦਾ ਯੁੱਧ – 8 ਅਕਤੂਬਰ 1700 ਈ:
7. ਬਸਾਲੀ-ਕਲਮੋਟ ਦਾ ਯੁੱਧ – 20 ਅਕਤੂਬਰ 1700 ਈ:
8. ਚਮਕੌਰ ਸਾਹਿਬ ਦੇ ਨੇੜੇ ਅਚਾਨਕ ਹਮਲਾ – 8 ਦਸੰਬਰ 1702 ਈ:
9. ਬੱਸੀ ਕਲਾਂ ਦੇ ਕੋਤਵਾਲ ਜਬਰ ਜੰਗ ਖਾਂ ਕੋਲੋਂ ਬ੍ਰਾਹਮਣ ਬੀਬੀ ਛੁਡਾਉਣੀ – ਮਾਰਚ 1702 ਈ:
10. ਸ੍ਰੀ ਅਨੰਦਪੁਰ ਸਾਹਿਬ ਦਾ ਦੂਜਾ ਯੁੱਧ – 2 ਦਸੰਬਰ 1703 ਈ:
11. ਸ੍ਰੀ ਅਨੰਦਪੁਰ ਸਾਹਿਬ ਦਾ ਤੀਜਾ ਯੁੱਧ – ਮਾਰਚ 1704 ਈ:
12. ਸ੍ਰੀ ਅਨੰਦਪੁਰ ਸਾਹਿਬ ਦਾ ਚੌਥਾ ਯੁੱਧ – 15 ਮਾਰਚ 1704 ਤੋਂ 18 ਦਸੰਬਰ 1704 ਈ: ਤੱਕ।
ਸ੍ਰੀ ਅਨੰਦਪੁਰ ਸਾਹਿਬ ਦੀ ਚੌਥੀ ਜੰਗ ਸਮੇਂ ਪਏ ¦ਬੇ ਘੇਰੇ ਤੋਂ ਬਾਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ 19-20 ਦਸੰਬਰ 1704 ਦੀ ਰਾਤ ਨੂੰ ਕਿਲ੍ਹਾ ਖਾਲੀ ਕਰਨਾ ਪਿਆ। 20 ਦਸੰਬਰ ਨੂੰ ਗੁਰੂ ਸਾਹਿਬ ਸਰਸਾ ਨਦੀ ਦੇ ਕੰਢੇ ਪਹੁੰਚ ਗਏ। ਅਗਾਂਹ ਸਰਸਾ ਨਦੀ ਵਿੱਚ ਹੜ੍ਹ ਆਇਆ ਹੋਇਆ ਸੀ। ਇਥੇ ਮੁਗਲ ਫੌਜਾਂ ਨਾਲ ਘਮਸਾਨ ਦਾ ਯੁੱਧ ਸ਼ੁਰੂ ਹੋ ਗਿਆ। ਇਸ ਯੁੱਧ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਜਖ਼ਮੀ ਹੋ ਗਿਆ ਅਤੇ ਬਾਬਾ ਜੀਵਨ ਸਿੰਘ ਦੇ ਮਾਤਾ ਜੀ ਬੇਬੇ ਪ੍ਰੇਮੋ ਤੇ ਉਹਨਾਂ ਦੇ ਦੋ ਸਪੁੱਤਰ ਭਾੲਂੀ ਗੁਲਜ਼ਾਰ ਸਿੰਘ ਜੀ ਤੇ ਭਾਈ ਗੁਰਦਿਆਲ ਸਿੰਘ ਜੀ ਸ਼ਹੀਦ ਹੋ ਗਏ। ਇਸ ਯੁੱਧ ਸਮੇਂ ਅਨੇਕਾਂ ਸਿੰਘ, ਸਿੰਘਣੀਆਂ ਤੇ ਬੱਚੇ ਸਰਸਾ ਨਦੀ ਰੁੜ੍ਹ ਗਏ ਤੇ ਗੁਰੂ ਸਾਹਿਬ ਦੇ ਪ੍ਰਵਾਰ ਦਾ ਵਿਛੋੜਾ ਪੈ ਗਿਆ।
ਗੁਰੂ ਸਾਹਿਬ ਇਸ ਘੇਰੇ ਵਿਚੋਂ ਬਚ ਕੇ ਆਪਣੇ ਥੋੜੇ ਜਿਹੇ ਸਿੰਘਾਂ ਸਮੇਤ 21 ਦਸੰਬਰ ਨੂੰ ਚਮਕੌਰ ਪਿੰਡ ਵਿਚ ਚਮਕੌਰੇ ਜੱਟ ਦੀ ਕੱਚੀ ਹਵੇਲੀ ਵਿੱਚ ਪਹੁੰਚ ਗਏ। ਜਿਥੇ ਸ਼ਾਮ ਤੱਕ ਇਸ ਹਵੇਲੀ ਨੂੰ ਦਸ ਲੱਖ ਮੁਗਲ ਫੌਜ਼ਾਂ ਵੱਲੋਂ ਘੇਰਾ ਪਾ ਲਿਆ ਗਿਆ ਤੇ ਇਥੇ ਫਿਰ ਸ਼ੁਰੂ ਹੋਇਆ ਇਤਿਹਾਸ ਦਾ ਇੱਕ ਅਨੋਖਾ ਤੇ ਅਣਸਾਵਾਂ ਯੁੱਧ। ਇੱਕ ਪਾਸੇ ਦਸ ਲੱਖ ਫੌਜ ਤੇ ਦੂਜੇ ਪਾਸੇ ਗੁਰੂ ਸਾਹਿਬ ਨਾਲ ਚਾਲੀ ਕੁ ਸਿਰਲੱਥ ਸਿੰਘ। ਇਥੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਤੇ 27 ਸਿੰਘ ਸ਼ਹੀਦ ਹੋ ਗਏ। ਇਥੇ ਸੰਗਤ ਦੇ ਫੈਸਲੇ ਅਨੁਸਾਰ ਗੁਰੂ ਸਾਹਿਬ ਨੇ ਭਾਈ ਜੀਵਨ ਸਿੰਘ ਜੀ ਨੂੰ ਆਪਣੀ ਕਲਗ਼ੀ ਅਤੇ ਪੁਸ਼ਾਕਾਂ ਪਹਿਨਾਕੇ 22 ਦਸੰਬਰ ਨੂੰ ਤਾੜੀ ਵਜਾਕੇ ਗੜ੍ਹੀ ਛੱਡ ਗਏ ਤੇ ਸਿੰਘ ਸਾਰੀ ਰਾਤ ਨਗਾਰਾ ਵਜਾਉਂਦੇ ਰਹੇ ਤੇ ਜੈਕਾਰੇ ਛੱਡਦੇ ਰਹੇ। 23 ਦਸੰਬਰ 1704 ਈ: ਨੂੰ ਬਾਬਾ ਜੀਵਨ ਸਿੰਘ ਜੀ ਸਮੇਤ ਬਾਕੀ ਬਚੇ ਸੱਤ ਸਿੰਘ ਜੈਕਾਰੇ ਛੱਡਦੇ ਹੋਏ ਗੜ੍ਹੀ ’ਚੋਂ ਖੁਲ੍ਹੇ ਮੈਦਾਨ ਵਿੱਚ ਆ ਗਏ। ਜਿਥੇ ਉਹ ਟਿੱਡੀ ਦਲ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀ ਪਾ ਗਏ। ਇਸ ਜੰਗ ਵਿਚ ਬਾਬਾ ਜੀਵਨ ਸਿੰਘ ਦੇ ਦੋ ਸਪੁੱਤਰ ਭਾਈ ਸੁੱਖਾ ਸਿੰਘ ਜੀ ਅਤੇ ਭਾਈ ਸੇਵਾ ਸਿੰਘ ਜੀ ਵੀ ਸ਼ਹੀਦ ਹੋ ਗਏ। ਬਾਬਾ ਜੀਵਨ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਕਵੀ ਕੰਕਣ ਨੇ ਦਸ ਗੁਰੂ ਕਥਾ ਵਿਚ ਲਿਖਿਆ ਹੈ :
‘‘ਅੰਤ ਇਕੱਲਾ ਗੜ੍ਹ ਮੇਂ ਬੰਦੂਕੀ ਪ੍ਰਬੀਨ।
ਜੀਵਨ ਸਿੰਘ ਰੰਘਰੇਟੇ ਜੋ ਜੂਝ ਗਇਓ ਸੰਗਦੀਨ
ਵਜੀਦਾ ਅਤਿ ਪ੍ਰਸ਼ੰਨ ਭਯੋ ਲੀਉ ਮਾਰ ਗੋਬਿੰਦ
ਦਿੱਲੀ ਧਾਇਉ ਸੀਸ ਲੈ ਖੁਸੀ ਕਰਨ ਨਾਰਿੰਦ।’’
ਬਾਬਾ ਜੀਵਨ ਸਿੰਘ ਜੀ ਗੁਰੂ ਸਾਹਿਬ ਦੀ ਪ੍ਰੰਪਰਾ ’ਤੇ ਚੱਲਦੇ ਹੋਏ ਸਿੱਖੀ ਖਾਤਰ ਆਪਣੇ ਪਿਤਾ, ਮਾਤਾ, ਚਾਰ ਪੁੱਤਰ ਅਤੇ ਅਖ਼ੀਰ ਆਪ ਵੀ ਆਪਣੇ ਆਪ ਨੂੰ ਸਿੱਖ ਕੌਮ ਦੇ ਲੇਖੇ ਲਾ ਗਏ।
– ਪ੍ਰਿਤਪਾਲ ਕੌਰ ਉਦਾਸੀ

ਇੱਕ ਸਮਾਂ ਇਹੋ ਜਿਹਾ ਆਇਆ ਜਿਸ ਵਕਤ ਮੁਗਲਾਂ ਤੇ ਪਹਾੜੀ ਰਾਜਿਆਂ ਨੇ ਮਿਲ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ।ਦੁਸ਼ਮਨਾਂ ਦਾ ਮਕਸਦ ਸੀ ਗੁਰੂ ਜੀ ਤੇ ਸਿੱਖ ਕੌਮ ਨੂੰ ਖਤਮ ਕਰਨਾ ਤੇ ਉਹਨਾਂ ਦੇ ਧਾਰਮਿਕ ਸਥਾਨਾਂ ਤੇ ਕਬਜਾ ਕਰਨਾ।
8 ਮਹੀਨਿਆਂ ਤੋਂ ਵੀ ਜਿਆਦਾ ਸਮਾਂ ਮੁਗਲ ਅਪਣੀ 10 ਲੱਖ ਫੌਜ ਨਾਲ ਅਨੰਦਪੁਰ ਸਾਹਿਬ ਨੂੰ ਘੇਰਾ ਪਾਏ ਖੜੇ ਸੀ।ਅਨੰਦਪੁਰ ਸਾਹਿਬ ਦੇ ਕਿਲ੍ਹੇ ਵਿੱਚ ਕੇਵਲ 10,000 ਸਿੱਖ ਸੀ।ਮੁਗਲਾਂ ਨੇ ਬਾਹਰ ਜਾਣ ਦਾ ਕੋਈ ਰਸਤਾ ਨਹੀਂ ਛੱਡਿਆ।ਇਸ ਸਮੇਂ ਦੌਰਾਨ ਮੁਗਲਾਂ ਨੇ ਚਾਲ ਖੇਡੀ ਤੇ ਗੁਰੂ ਜੀ ਨੂੰ ਇੱਕ ਸੰਦੇਸ਼ ਭੇਜਿਆ ਤੇ ਕਿਹਾ ਕਿ ਗੁਰੂ ਜੀ ਤੁਸੀ ਆਪਣੇ ਪਰਿਵਾਰ ਨਾਲ ਕਿਲ੍ਹਾ ਛੱਡਕੇ ਜਾ ਸਕਦੇ ਹੋ।ਅਸੀਂ ਤੁਹਾਡੇ ਪਰਿਵਾਰ ਤੇ ਸਾਥੀਆਂ ਨੂੰ ਕੁੱਝ ਨਹੀਂ ਕਹਾਂਗੇ। ਮੁਗਲਾਂ ਵੱਲੋਂ ਕੁਰਾਨ ਤੇ ਹੱਥ ਰੱਖ ਕੇ ਕਸਮਾਂ ਵੀ ਖਾਦੀਆਂ ਗਈਆਂ। ਹਿੰਦੂ ਰਾਜਿਆਂ ਨੇ ਆਟੇ ਦੀ ਗਊ ਬਣਾ ਕੇ ਸੌਂਹ ਖਾਧੀ ਗੁਰੂ ਸਾਹਿਬ ਨੂੰ ਪਤਾ ਸੀ ਕਿ ਇਹ ਕਸਮਾਂ ਵਾਧੇ ਸਾਰੇ ਝੂਠੇ ਹਨ।
ਪਰ ਸਿੱਖਾਂ ਤੇ ਮਾਤਾ ਗੁਜਰ ਕੌਰ ਜੀ ਦੇ ਕਹਿਣ ਤੇ ਗੁਰੂ ਜੀ ਨੇ ਅਨੰਦਪੁਰ ਸਾਹਿਬ ਛੱਡਣ ਦੀ ਤਿਆਰੀ ਕਰ ਲਈ ।
ਮਾਤਾ ਸੁੰਦਰ ਕੌਰ ਜੀ ਨੇ ਮਾਤਾ ਗੁਜਰੀ ਕੋਲੋਂ ਗੁਰੂ ਜੀ ਦੇ ਬਚਪਨ ਦੀਆਂ ਕਹਾਣੀਆਂ ਸੁਣੀਆਂ ਸਨ। ਸਤਲੁਜ ਦੇ ਪਾਣੀਆਂ ਦੀ ਕਲ-ਕਲ ਸੁਣੀ ਸੀ। ਗੁਰੂ ਜੀ ਦੇ ਸਾਥ ਵਿਚ ਹਰਿਆਲੀਆਂ ਥਾਂਵਾਂ ‘ਤੇ ਘੁੰਮਦਿਆਂ ਅਨੰਦ ਮਾਣਿਆ ਸੀ। ਇਥੇ ਹੀ ਮਾਤਾ ਸੁੰਦਰੀ ਨੇ ਸਿੱਖਾਂ ਨੂੰ ਹਥਿਆਰਾਂ ਦਾ ਅਭਿਆਸ ਕਰਦਿਆਂ ਤੇ ਸਾਹਿਬਜ਼ਾਦਿਆਂ ਨੂੰ ਹੱਸਦਿਆਂ-ਖੇਡਦਿਆਂ ਤੇ ਕਿਲਕਾਰੀਆਂ ਮਾਰਦਿਆਂ ਦੇਖਿਆ। ਮਾਤਾ ਜੀ ਨੇ ਅਜੀਤ ਸਿੰਘ ਨੂੰ ਜਵਾਨੀ ਦੀਆਂ ਪੌੜੀਆਂ ਚੜ੍ਹਦਿਆਂ ਦੇਖਿਆ। ਮਾਤਾਵਾਂ ਨੇ ਸਾਹਿਬਜ਼ਾਦਿਆਂ ਨੂੰ ਯੁੱਧ ਕਲਾ ਵਿਚ ਨਿਪੁੰਨ ਹੁੰਦੇ ਵੇਖਿਆ। ਗੱਲ ਕੀ, ਜ਼ਿੰਦਗੀ ਦਾ ਪਲ-ਪਲ ਯਾਦਾਂ ਦੇ ਹੀਰਿਆਂ ਨਾਲ ਜੜਿਆ ਹੋਇਆ ਸੀ। ਅੱਜ ਇਸ ਥਾਂ ਨਾਲੋਂ ਵਿਛੜਦਿਆਂ ਹਿਰਦਾ ਕੰਬ ਰਿਹਾ ਸੀ, ਅੱਖਾਂ ਭਰ-ਭਰ ਆਉਂਦੀਆਂ ਸਨ। ਮਨ ਵਿਚ ਵਾਰ-ਵਾਰ ਆਉਂਦਾ ਕਿ ਕਦੀ ਫਿਰ ਵੀ ਇਸ ਥਾਂ ਆਵਾਂਗੇ? ਅੱਗੇ ਜਾ ਕੇ ਕੀ ਹੋਣਾ ਹੈ? ਅਗਲਾ ਟਿਕਾਣਾ ਕਿਥੇ ਹੋਵੇਗਾ? ਕੋਈ ਨਹੀਂ ਸੀ ਜਾਣਦਾ!
ਗੁਰੂ ਜੀ ਨੇ ਡੇਢ ਪਹਿਰ ਰਾਤ ਪਈ ਤੋਂ ਅੱਧਾ ਵਹੀਰ ਤੋਰ ਦਿੱਤਾ। ਗੁਰੂ ਜੀ ਦੇ ਅਨੰਦਪੁਰ ਛੱਡਣ ਦੀ ਮਿਤੀ 20 ਅਤੇ 21 ਦਸੰਬਰ 1704 ਈਸਵੀ ਦੀ ਵਿਚਕਾਰਲੀ ਰਾਤ ਮੰਨੀ ਜਾਂਦੀ ਹੈ। ਇਸ ਅਨੁਸਾਰ ਚਮਕੌਰ ਸਾਹਿਬ ਦਾ ਯੁੱਧ 23 ਦਸੰਬਰ 1704 ਈਸਵੀ ਅਤੇ ਛੋਟੇ ਸਾਹਿਬਜ਼ਾਦੀਆਂ ਦੀ ਸ਼ਹੀਦੀ 27 ਦਸੰਬਰ 1704 ਨੂੰ ਮੰਨਿਆ ਗਿਆ ਹੈ। ‘ਗੁਰਬਿਲਾਸ ਪਾਤਸ਼ਾਹੀ 10’ ਵਿਚ ਭਾਈ ਸੁੱਖਾ ਸਿੰਘ ਲਿਖਦੇ ਹਨ:
ਡੇਢ ਕੁ ਜਾਮ ਜੁ ਰਾਤ ਗਈ
ਤਬ ਤੋ ਕਰੁਨਾਨਿਧ ਕੂਚ ਕਰਾਯੋ।
ਆਦਿ ਵਹੀਰ ਸੁ ਤੋਰ ਦਯੋ
ਪੁਨ ਕੈ ਅਰੁ ਅੱਧ ਕੁ ਆਪ ਸਿਧਾਯੋ।
ਗੁਰੂ ਜੀ ਨੇ ਅਨੰਦਪੁਰ ਸਾਹਿਬ ਵਿਚ ਵੱਸਣ ਵਾਲੇ ਗ੍ਰਹਿਸਥੀ ਪਰਿਵਾਰਾਂ ਨੂੰ ਅਨੰਦਪੁਰ ਸਾਹਿਬ ਤੋਂ ਚਲੇ ਜਾਣ ਲਈ ਕਿਹਾ। ਉਨ੍ਹਾਂ ਮਾਤਾ ਸੁੰਦਰ ਕੌਰ, ਮਾਤਾ ਸਾਹਿਬ ਕੌਰ ਨੂੰ ਵਹੀਰ ਨਾਲ ਤੋਰ ਦਿੱਤਾ। ਮਾਤਾ ਗੁਜਰ ਕੌਰ ਉਨ੍ਹਾਂ ਦੇ ਨਾਲ ਜਾਣ ਲਈ ਨਹੀਂ ਮੰਨੇ। ‘ਬੰਸਾਵਲੀਨਾਮਾ’ ਵਿਚ ਭਾਈ ਕੇਸਰ ਸਿੰਘ ਛਿੱਬਰ ਲਿਖਦੇ ਹਨ:
ਤਬ ਸਾਹਿਬ ਆਪਣੀ ਮਾਤਾ ਗੁਜਰੀ ਨੂੰ ਐਸੇ ਕਹਿਆ,
“ਮਾਤਾ ਜੀ! ਤੁਸੀਂ ਨਿੱਕੇ ਨੀਂਗਰ ਨਾਲ ਲੈ ਚਾਹੀਐ ਗਇਆ।
ਵੱਡੇ ਦੋਨੋਂ ਭਾਈ ਰਹਿਨ ਅਸਾਡੇ ਨਾਲ।
ਤੁਸੀਂ ਪਹਿਲੇ ਟੂਰੋ ਪਾਓ ਚਾਲ। (581)
ਮਾਤਾ ਨ ਮੰਨੀ ਸਾਹਿਬ ਦੀ ਏਹੁ ਗੱਲ।
ਕਹਿਆ, ਚਾਰੇ ਨੀਂਗਰ ਨਾਲ ਮੇਰੇ ਘੱਲ।
ਸਾਹਿਬ ਬਹੁਤ ਮਾਤਾ ਜੀ ਨੂੰ ਆਖ ਰਹੇ।
ਮਾਤਾ ਜੀ ਨਾ ਲੱਗੇ ਸਾਹਿਬ ਦੇ ਕਹੇ। (542)
ਫੇਰ ਸਾਹਿਬ ਕਹਿਆ ਚਉਪਾ ਸਿੰਘ,
ਸਾਹਿਬ ਸਿੰਘ ਸਾਲੇ ਜੋਗੁ।
(ਨੋਟ: ਸਾਹਿਬ ਸਿੰਘ ਮਾਤਾ ਸਾਹਿਬ ਦੇਵਾਂ ਦਾ ਭਰਾ ਸੀ)
ਤੁਸੀਂ ਲੈ ਟੁਰੋ ਜਨਾਨੇ ਨਾਲ ਲੋਗ।
ਸਭ ਤਿਆਰ ਕਰ ਦਿੱਤੇ ਟੋਰ।
ਮਾਤਾ ਸੁੰਦਰੀ, ਮਾਤਾ ਸਾਹਿਬ ਦੇਈ, ਨਾਲੇ ਕੁਝ ਲੋਕ ਹਰੋ। (543)
ਨਾਲਿ ਦਿੱਤੇ ਊਠ ਸੰਦੂਕਾਂ ਵਾਲੇ।
ਜਿਨ੍ਹਾਂ ਦੇ ਵਿਚਿ ਛਿੱਤਰ ਪੱਥਰ ਆਹੇ ਡਾਲੇ।
ਬਚਨ ਕੀਤਾ, ਤੁਸਾਂ ਟੁਰ ਜਾਣਾ ਜਨਾਨੇ ਲੋਕ ਲੈ ਕੇ ਅੱਗੇ।
ਅਤੇ ਊਠ ਅਉਸਨ ਹਉਲੀ ਹਉਲੀ ਪਿਛੇ ਲੱਗੇ। (544)
ਚਉਪਾ ਸਿੰਘ ਨੂੰ ਸਭ ਹਕੀਕਤ ਛੱਡੀ ਸੀ ਸਮਝਾਇ।

/> ਤੁਸਾਂ ਪਿਛੇ ਨਹੀਂ ਰਹਿਣਾ ਅਟਕਾਇ, ਜੇ ਕੋਈ ਫਉਜ ਪਈ ਆਇ।
ਤੁਸਾਂ ਛੱਡ ਕੇ ਊਠ, ਅੱਗੇ ਜਾਣਾ ਧਾਇ। (545)

ਜਦੋਂ ਕੋਸ ਦੁਇ ਤ੍ਰੈ ਟੁਰਿ ਕੇ ਗਏ।
ਤਦਿ ਰਾਜੇ ਲੈਉਂ ਫਉਜਾਂ ਪਿਛੇ ਪਏ। (546)
ਪੋਹ ਮਹੀਨੇ ਅੱਧੀ ਨਿਸਾ ਕੂਚ ਕੀਤਾ।
ਲੋਕ ਆਪਣਾ ਸਭ ਇਕੱਠਾ ਕਰ ਲੀਤਾ।
ਜਿਸ ਕਾਲੀ ਰਥ ਮਾਤਾ ਦਾ ਭੁੱਲ ਗਿਆ।
ਸਹੇੜੀ ਗਿਰਾਉਂ ਰੰਘੜਾਂ ਦਾ,
ਤਿਤ ਮਾਰਗ ਪਿਆ। (556)
‘ਗੁਰੂ ਸੋਭਾ’ ਦਾ ਲੇਖਕ ਗੁਰੂ ਗੋਬਿੰਦ ਸਿੰਘ ਦਾ ਦਰਬਾਰੀ ਕਵੀ ਸੈਨਾਪਤੀ ਲਿਖਦਾ ਗੁਰੂ ਜੀ ਵਲੋਂ ਉਦੈ ਸਿੰਘ ਨੂੰ ਸ਼ਾਹੀ ਟਿੱਬੀ ‘ਤੇ ਤੁਰਕ ਤੇ ਹਿੰਦੂ ਫੌਜਾਂ ਨੂੰ ਰੋਕਣ ਲਈ ਛੱਡ ਕੇ ਆਪ ਚਮਕੌਰ ਸਾਹਿਬ ਚਲੇ ਜਾਣ ਬਾਰੇ ਲਿਖਿਆ ਹੈ। ਅਜੀਤ ਸਿੰਘ ਜੋ ਪਿਛੇ ਆ ਰਿਹਾ ਸੀ, ਨੂੰ ਅੱਗੇ ਭੇਜ ਦੇਣ ਲਈ ਕਹਿ ਗਏ। ਉਦੈ ਸਿੰਘ ਨੇ ਫੌਜਾਂ ਨੂੰ ਰੋਕੀ ਰੱਖਿਆ ਅਤੇ ਵਹੀਰ ਉਥੋਂ ਬਚ ਕੇ ਅੱਗੇ ਨਿਕਲ ਗਿਆ।
ਭਾਈ ਦੁਲਾ ਸਿੰਘ ਹੰਡੂਰੀਆ ਦੀ ਰਚਨਾ ‘ਕਥਾ ਗੁਰੂ ਕੇ ਸੁਤਨ ਕੀ’ ਵਿਚ ਸਰਹਿੰਦ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਵਰਣਨ ਬਹੁਤ ਦਰਦੀਲੇ ਸ਼ਬਦਾਂ ਵਿਚ ਕੀਤਾ ਹੈ। ਮਾਤਾ ਗੁਜਰੀ ਨਾਲ ਜੋ ਬੀਤਦੀ ਹੈ ਅਤੇ ਉਨ੍ਹਾਂ ਦੇ ਹਿਰਦੇ ਵਿਚ ਜੋ ਵਿਚਾਰ ਆਉਂਦੇ ਹਨ, ਉਨ੍ਹਾਂ ਦਾ ਵਰਣਨ ਬਹੁਤ ਭਾਵਕ ਸ਼ਬਦਾਂ ਵਿਚ ਕੀਤਾ ਹੈ:
ਸਿੱਖ ਟੋਡਰ ਮੱਲ ਤੇਹ,
ਮਾਤਾ ਕੋ ਐਸੇ ਕਹਯੇ।
ਕਾਰਣ ਭਯੋ ਸੁ ਏਹੁ,
ਸੀਸੇ ਉਤਾਰੇ ਤੁਮ ਸੁਤਨ।
ਤਬ ਮਾਤਾ ਬਿਲਖੀ
ਭਈ ਐਸੀ ਸੁਨੀ ਜੁ ਬਾਤ।
ਦੇਖੇ ਸੀਸ ਜੁ ਲਟਕਤੇ,
ਹਿੱਕ ਮਰੋਰੀ ਪਾਤ।
ਹੇ ਪੁੱਤਰ! ਐਸੀ ਤੁਮ ਕਰੀ।
ਹੌਂ ਜੀਵਤ ਤੁਮ ਸੀਸ ਉਤਰੀ।
ਐਸੇ ਭਾਖਿ ਮੂਰਛਾ ਪਾਈ।
ਘਰੀ ਚਾਰ ਸੁਧ ਫਿਰ ਨਹਿੰ ਆਈ।
ਮਿਰਜ਼ਾ ਮੁਹੰਮਦ ਅਬਦਲ ਗਨੀ ਨੇ ‘ਜੌਹਰਾ-ਏ-ਤੇਗ’ ਵਿਚ ਅਤੇ ਹਕੀਮ ਅੱਲ੍ਹਾ ਯਾਰ ਖਾਂ ਨੇ ‘ਗੰਜ-ਏ-ਸ਼ਹੀਦਾਂ’ ਵਿਚ ਚਮਕੌਰ ਸਾਹਿਬ ਅਤੇ ‘ਸ਼ਹੀਦਾਨਿ-ਵਫਾ’ ਵਿਚ ਸਾਕਾ ਸਰਹਿੰਦ ਦਾ ਵਰਣਨ ਜੋਸ਼ੀਲੇ ਤੇ ਸ਼ਰਧਾ ਭਰਪੂਰ ਸ਼ਬਦਾਂ ਵਿਚ ਕੀਤਾ ਹੈ। ਦੋਵਾਂ ਥਾਂਵਾਂ ਬਾਰੇ ਪੜ੍ਹਦਿਆਂ ਅੱਖਾਂ ਸੇਜਲ ਹੋ ਜਾਂਦੀਆਂ ਹਨ। ਅੱਲ੍ਹਾ ਯਾਰ ਖਾਂ ਜਦੋਂ ਸਰਹਿੰਦ ਸ਼ਹੀਦੀ ਦਿਵਸ ‘ਤੇ ਆਇਆ, ਆਪਣੀਆਂ ਕਵਿਤਾਵਾਂ ਪੜ੍ਹ ਕੇ ਸਰੋਤਿਆਂ ਨੂੰ ਰੁਆ ਕੇ ਗਿਆ।
ਹੁਣ ਅਸੀਂ ਇਸ ਸਿੱਟੇ ‘ਤੇ ਪਹੁੰਚ ਗਏ ਹਾਂ ਕਿ ਮਾਤਾ ਸੁੰਦਰ ਕੌਰ ਮਾਤਾ ਸਾਹਿਬ ਕੌਰ , ਪਹਿਲੇ ਵਹੀਰ ਨਾਲ ਚਲੇ ਗਏ ਸਨ। ਉਨ੍ਹਾਂ ਨਾਲ ਗਰਜਾ ਸਿੰਘ, ਜਵਾਹਰ ਸਿੰਘ, ਦਰਬਾਰਾ ਸਿੰਘ, ਸਹਿਜ ਸਿੰਘ, ਮਾਤਾ ਸਾਹਿਬ ਕੌਰ ਦਾ ਭਰਾ ਸਾਹਿਬ ਸਿੰਘ ਸਨ। ਇਹ ਚਲਦੇ-ਚਲਦੇ ਗੁਰੂ ਗੋਬਿੰਦ ਸਿੰਘ ਦੇ ਮਾਮੇ ਮਿਹਰ ਚੰਦ ਦੇ ਘਰ ਲਖਨੌਰ ਪੁੱਜ ਗਏ ਅਤੇ ਫਿਰ ਦਿੱਲੀ ਚਲੇ ਗਏ। ਉਨ੍ਹੀਵੀਂ ਤੇ ਵੀਹਵੀਂ ਸਦੀ ਦੇ ਬਹੁਤ ਸਾਰੇ ਇਤਿਹਾਸਕਾਰਾਂ ਅਨੁਸਾਰ ਭਾਈ ਮਨੀ ਸਿੰਘ ਮਾਤਾਵਾਂ ਨਾਲ ਦਿੱਲੀ ਗਏ।
ਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦੇ ਰੱਥ ਵਿਚ ਸਵਾਰ ਹੋ ਕੇ ਉਦੈ ਸਿੰਘ ਦੀ ਨਿਗਰਾਨੀ ਵਿਚ ਦੂਜੇ ਵਹੀਰ ਨਾਲ ਤੋਰ ਦਿੱਤੇ ਸਨ। ਸਾਹਿਬਜ਼ਾਦੇ ਅਜੀਤ ਸਿੰਘ ਤੇ ਜੁਝਾਰ ਸਿੰਘ, ਗੁਰੂ ਜੀ ਦੇ ਨਾਲ ਸਨ। ਜਦੋਂ ਇਹ ਵਹੀਰ ਸ਼ਾਹੀ ਟਿੱਬੀ ਪਹੁੰਚਿਆ ਤਾਂ ਗੁਰੂ ਜੀ ਵੀ ਕੀਰਤਪੁਰ ਤੋਂ ਲੜਦੇ ਹੋਏ ਸ਼ਾਹੀ ਟਿੱਬੀ ਪਹੁੰਚ ਗਏ। ਗੁਰੂ ਜੀ ਪੰਜਾਹ ਸਿੰਘ ਉਦੈ ਸਿੰਘ ਨਾਲ ਛੱਡ ਕੇ ਫੌਜਾਂ ਨੂੰ ਰੋਕੀ ਰੱਖਣ ਅਤੇ ਸ਼ਹੀਦੀਆਂ ਪਾਉਣ ਤੱਕ ਲੜਦੇ ਰਹਿਣ ਲਈ ਕਹਿ ਕੇ ਅਤੇ ਪਿਛੇ ਆ ਰਹੇ ਅਜੀਤ ਸਿੰਘ ਨੂੰ ਅੱਗੇ ਤੋਰਨ ਲਈ ਕਹਿ ਕੇ ਅੱਗੇ ਨਿਕਲ ਗਏ। ਅੱਗੇ ਪਹੁੰਚ ਕੇ ਭਾਈ ਬਚਿੱਤਰ ਸਿੰਘ ਨੂੰ ਸੌ ਕੁ ਸਿੰਘਾਂ ਨਾਲ ਰੋਪੜ ਵਲੋਂ ਆ ਰਹੀ ਸਰਹਿੰਦੀ ਫੌਜ ਨੂੰ ਰੋਕਣ ਲਈ ਭੇਜਿਆ ਤਾਂ ਕਿ ਵਹੀਰ ਬਚ ਕੇ ਨਿਕਲ ਜਾਵੇ। ਭਾਈ ਬਚਿੱਤਰ ਸਿੰਘ ਸਖ਼ਤ ਜ਼ਖ਼ਮੀ ਹੋ ਗਿਆ। ਅਜੀਤ ਸਿੰਘ ਉਸ ਨੂੰ ਲੈ ਕੇ ਕੋਟਲਾ ਨਿਹੰਗ ਖਾਂ ਵਿਚ ਨਿਹੰਗ ਖਾਂ ਦੇ ਘਰ ਲੈ ਗਿਆ। ਗੁਰੂ ਜੀ ਪਹਿਲਾਂ ਹੀ ਉਥੇ ਪੁੱਜੇ ਹੋਏ ਸਨ। ਭਾਈ ਬਚਿੱਤਰ ਸਿੰਘ ਇਥੇ ਹੀ ਪਰਲੋਕ ਸਿਧਾਰ ਗਿਆ। ਗੁਰੂ ਜੀ ਵੱਡੇ ਸਾਹਿਬਜ਼ਾਦਿਆਂ ਨਾਲ ਨਿਹੰਗ ਖਾਂ ਦੇ ਪੁੱਤਰ ਆਲਮ ਜੋ ਰਾਏਕੋਟ ਵਾਲੇ ਰਾਏ ਕੱਲ੍ਹ ਦਾ ਜਵਾਈ ਸੀ, ਦੀ ਸਹਾਇਤਾ ਨਾਲ ਰਾਤ ਨੂੰ ਚਮਕੌਰ ਸਾਹਿਬ ਪਹੁੰਚ ਗਏ।
ਜੋਰਾਵਰ ਸਿੰਘ ਤਰਸਿੱਕਾ।

18 ਦਸੰਬਰ 1845
ਮੁੱਦਕੀ ਦੀ ਜੰਗ (ਜੰਗ ਸਿੰਘਾਂ ਤੇ ਫਿਰੰਗੀਆਂ)
ਸ਼ਾਹ ਮੁਹੰਮਦਾ ਗੋਰਿਆਂ ਛੇੜ ਛੇੜੀ,
ਮੁਲਕ ਪਾਰ ਦਾ ਮੱਲਿਆ ਆਨ ਮੀਆਂ ।
ਇਹ ਜੰਗ ਲਾਹੌਰ ਦਰਬਾਰ ਵੱਲੋਂ ਨਹੀਂ , ਗੋਰਾਸ਼ਾਹੀ ਵੱਲੋਂ ਛੇੜੀ ਗਈ ਸੀ । ਮੁਦਕੀ ਦੀ ਜੰਗ ਵਕਤ ਸਿੱਖਾਂ ਦਾ ਵਜ਼ੀਰ ਅਤੇ ਸੈਨਾਪਤੀ ਅੰਗਰੇਜ਼ਾਂ ਦੇ ਜ਼ਰ ਖ਼ਰੀਦ ਗੁਲਾਮ ਬਣ ਚੁਕੇ ਸਨ । ਲਾਲ ਸਿੰਘ , ਤੇਜਾ ਸਿੰਘ ਤੇ ਗੁਲਾਬ ਸਿੰਘ ਡੋਗਰੇ ਨੇ ਅੰਗਰੇਜ਼ਾਂ ਨੂੰ ਹਰ ਹਾਲਤ ਵਿਚ ਮੈਦਾਨ ਫ਼ਤਹ ਕਰਵਾਉਣ ਦਾ ਕੌਲ੍ਹ ਦਿੱਤਾ ਹੋਇਆ ਸੀ । ਇਸ ਲਈ ਹੀ ਦਰਿਆ ਪਾਰ ਆਪਣੇ ਇਲਾਕੇ ਵਿਚ ਆ ਕੇ ਵੀ , ਸਿੱਖ ਫੌਜਾਂ ਦੇ ਜਜ਼ਬਾਤਾਂ ਅਤੇ ਨੀਤੀ ਦੀ ਪਰਵਾਹ ਕੀਤੇ ਬਿਨਾਂ ਲਾਲ ਸਿੰਘ ਨੇ ਫਿਰੋਜ਼ਪੁਰ ਅੰਗਰੇਜ਼ ਛਉਣੀ ਤੇ ਹਮਲਾ ਨਹੀਂ ਕੀਤਾ ; ਸਗੋਂ ਉਥੋਂ ਦੇ ਪੌਲੀਟੀਕਲ ਏਜੰਟ ਪੀਟਰ ਨਿਕਲਸਨ ਨਾਲ ਚਿੱਠੀ ਪੱਤਰ ਕਰਕੇ ਉਸਤੋਂ ਪੁਛਿਆ :-
” ਮੈਂ ਫੌ਼ਜ ਨਾਲ ਦਰਿਆ ਪਾਰ ਹੋ ਆਇਆ ਹਾਂ । ਤੁਹਾਨੂੰ ਮੇਰੀ ਅੰਗਰੇਜ਼ਾਂ ਨਾਲ ਦੋਸਤੀ ਦਾ ਪਤਾ ਹੀ ਹੈ।ਮੈਨੂੰ ਦੱਸੋ ਹੁਣ ਮੈਂ ਕੀ ਕਰਾਂ।”
ਜੁਆਬ ਵਿਚ ਨਿਕਲਸਨ ਨੇ ਲਿਖਿਆ “ਫੀਰੋਜ਼ਪੁਰ ਤੇ ਹੱਲਾ ਨ ਕਰਨਾ ।ਜਿਨਾ ਚਿਰ ਹੋ ਸਕੇ , ਅਟਕੇ ਰਹੋ ਅਤੇ ਫੇਰ ਗਵਰਨਰ ਜਨਰਲ ਵਲ ਨੂੰ ਕੂਚ ਕਰਨਾ।”
ਕਰਨਲ ਮੂਤੋ, ਜੌਨ ਲਡਲੋ ਆਦਿ ਮੰਨਦੇ ਹਨ ਕਿ, ਜੇ ਕਿਤੇ ਲਾਲ ਸਿੰਘ ਫ਼ਿਰੋਜ਼ਪੁਰ ਤੇ ਹਮਲਾ ਕਰ ਦਿੰਦਾ ਤਾਂ ਸਾਰੀ ਤਾਰੀਖ਼ ਨੇ ਹੀ ਪਲਟ ਜਾਣਾ ਸੀ, ਇਹ ਹਾਰ ਨੇ ਅੰਗਰੇਜ਼ਾਂ ਦੇ ਪੈਰਾਂ ਥੱਲੋਂ ਜ਼ਮੀਨ ਕੱਢ ਲੈਣੀ ਸੀ ।ਕੈਪਟਨ ਮਰੇ ਵੀ ਲਿਖਦਾ ਕਿ ਜੇ ਖਾਲਸਾ ਫੌ਼ਜ ਵਾਂਗ ਉਹਨਾਂ ਦੇ ਆਗੂ ਵੀ ਇਮਾਨਦਾਰ ਹੁੰਦੇ ਤਾਂ ਫ਼ਿਰੋਜ਼ਪੁਰ ਡਵੀਜ਼ਨ ਤਬਾਹੀ ਤੋਂ ਨ ਬਚ ਪਾਉਂਦੀ। ਪਰ ……!
ਅੰਗਰੇਜ਼ਾਂ ਦੀਆਂ 12 ਪੈਦਲ ਬਟਾਲੀਅਨਾਂ ਦੇ ਸਾਹਮਣੇ ਸਿੱਖਾਂ ਦੀਆਂ ਕੇਵਲ ਤਿੰਨ ਪੈਦਲ ਬਟਾਲੀਅਨਾਂ ਸਨ । 2000 ਪੈਦਲ ਤੇ 8000 ਘੋੜ ਚੜੇ ਤੇ ਕੋਈ 22 ਤੋਪਾਂ ਨਾਲ ਉਹ ਮੁੱਦਕੀ ਦੇ ਮੈਦਾਨ ਵਿਚ ਦੁਪਿਹਰ ਤੋਂ ਬਾਅਦ ਪਹੁੰਚੇ। ਲੜਾਈ ਦੀ ਸ਼ੁਰੂਆਤ ਵਿਚ ਹੀ ਸਿੱਖ ਫੌਜ ਦਾ ਵਜ਼ੀਰ ਅੰਗਰੇਜ਼ਾਂ ਨਾਲ ਯਾਰੀ ਨਿਭਾਉਂਦਿਆਂ ਦੌੜ ਗਿਆ । ਕਨਿੰਘਮ ਲਿਖਦਾ ਹੈ :
” ਹੱਲਾ ਕਰਨ ਵੇਲੇ ਲਾਲ ਸਿੰਘ ਫ਼ੌਜਾਂ ਦਾ ਮੁਹਰੀ ਸੀ , ਪਰ ਮੂਲ ਤੇ ਗਿਣੀ ਮਿਥੀ ਸਾਜ਼ਸ਼ ਅਨੁਸਾਰ ਉਹ ਫ਼ੌਜਾਂ ਦੀ ਮੁਠ ਭੇੜ ਕਰਵਾ ਕੇ ਤੇ ਅੰਗਰੇਜ਼ ਦੁਸ਼ਮਣ ਨਾਲ ਉਲਝਾ ਕੇ ਆਪ ਉਨ੍ਹਾਂ ਨੂੰ ਛੱਡ ਗਿਆ ,ਤਾਂ ਜੋ , ਜਿਵੇਂ ਉਹਨਾਂ ਦੀ ਮਰਜੀ ਹੋਵੇ , ਆਪਣੀ ਬੇ ਮੁਹਾਰੀ ਬਹਾਦਰੀ ਦੇ ਜੌਹਰ ਪਏ ਵਿਖਾਉਣ।”
ਲਾਲ ਸਿੰਘ ਦੇ ਨਾਲ ਹੀ ਅਯੁੱਧਿਆ ਪ੍ਰਸਾਦ , ਅਮਰ ਨਾਥ ਤੇ ਬਖ਼ਸ਼ੀ ਘਨੱਈਆ ਲਾਲ ਭੱਜ ਤੁਰੇ , ਪਰ ਫਿਰ ਵੀ ਫ਼ਰਾਸੀਸੀ ਬ੍ਰਿਗੇਡ ਦੇ ਸਹਾਇਕ ਕਮਾਂਡਰ ਜਨਰਲ ਰਾਮ ਸਿੰਘ , ਜਨਰਲ ਮਹਿਤਾਬ ਸਿੰਘ ਮਜੀਠੀਆ , ਬੁਧ ਸਿੰਘ , ਚਤਰ ਸਿੰਘ ਕਾਲਿਆਂ ਵਾਲਾ ਆਦਿ ਫ਼ੌਜ ਨੂੰ ਹੱਲਾਸ਼ੇਰੀ ਦੇ ਰਹੇ ਸਨ । ਜਾਰਜ ਬਰੂਸ ਲਿਖਦਾ ਹੈ ਕਿ ਹੁਣ ਹਾਲਤ ਇਹ ਸੀ :-
” ਸਿੱਖਾਂ ਦੇ ਇਕ ਪੈਦਲ ਫ਼ੌਜੀ ਦੇ ਮੁਕਾਬਲੇ ਅੰਗਰੇਜ਼ਾਂ ਦੇ ਪੰਜ ਪੈਦਲ ਫ਼ੌਜੀ ਸਨ, ਪਰ ਫਿਰ ਵੀ ਉਹ (ਅੰਗਰੇਜ਼) ਪਿੱਛੇ ਧੱਕ ਦਿੱਤੇ ਗਏ।”
ਇਸ ਵਕਤ ਅੰਗਰੇਜ਼ਾਂ ਦੇ ਪੂਰਬੀਏ ਫ਼ੌਜੀ ਜੋ ਛਿਲੜਾਂ ਲਈ ਲੜ ਰਹੇ ਸਨ , ਉਹ ਭੱਜ ਉੱਠੇ । ਜਦ ਗਫ਼ ਨੂੰ ਪਤਾ ਲੱਗਾ ਤਾਂ ਉਸਨੇ ਕੈਪਟਨ ਹੈਵਲਾਕ ਨੂੰ ਇਹਨਾਂ ਨੂੰ ਰੋਕਣ ਲਈ ਭੇਜਿਆ । ਜਾਰਜ ਬਰੂਸ ਲਿਖਦਾ :-
” ਬਹੁਤ ਸਾਰੇ ਪੂਰਬੀਏ ਫ਼ੌਜੀ , ਜਿਨ੍ਹਾਂ ਨੇ ਹਿੰਦੁਸਤਾਨ ਵਿੱਚ ਇੰਨੀ ਭਿਆਨਕ ਤੇ ਤਬਾਹੀ ਵਾਲੀ ਜੰਗ ਅਜੇ ਤਕ ਨਹੀਂ ਸੀ ਲੜੀ , ਤੋਪਾਂ ਦੀ ਭਿਆਨਕ ਮਾਰ ਤੋਂ ਬਚਣ ਲਈ ਘਬਰਾਹਟ ਵਿਚ ਜਾਂ ਡਰ ਕਾਰਨ ਵਫ਼ਾਦਾਰੀ ਭੁੱਲਦੇ ਹੋਏ ਇਕਦਮ ਮੈਦਾਨ ‘ਚੋਂ ਭੱਜ ਪਏ।ਹੀਊ ਗਫ਼ ਨੇ ਉਨ੍ਹਾਂ ਨੂੰ ਰੋਕਣ ਵਾਸਤੇ ਕੈਪਟਨ ਹੈਨਰੀ ਹੈਵਲਾਕ ਨੂੰ ਉਹਨਾਂ ਦੇ ਮਗਰ ਭੇਜਿਆ ਜੋ ਘੋੜਾ ਭਜਾਉਂਦਾ ਹੋਇਆ ਉਹਨਾਂ ਕੋਲ ਪਹੁੰਚ ਕੇ ਉੱਚੀ ਉੱਚੀ ਚੀਕ ਚੀਕ ਕੇ ਕਹਿ ਰਿਹਾ ਸੀ ਕਿ ਦੁਸ਼ਮਣ ਤੁਹਾਡੇ ਸਾਹਮਣੇ ਹੈ , ਤੁਹਾਡੇ ਪਿਛੇ ਨਹੀਂ ।”
ਸਿੱਖ ਫੌ਼ਜੀਆਂ ਤੇ ਪੂਰਬੀਏ ਅੰਗਰੇਜ਼ ਫੌ਼ਜੀਆਂ ਦੇ ਸੁਭਾਅ ਵਿਚਲਾ ਅੰਤਰ ਕਨਿੰਘਮ ਨੇ ਬਹੁਤ ਸੋਹਣਾ ਬਿਆਨ ਕੀਤਾ:-
” ਹਰ ਸਿੱਖ ਇਸ ਕਾਰਜ ਨੂੰ ਆਪਣਾ ਸਮਝਦਾ ਸੀ ।ਉਹ ਮਜ਼ਦੂਰ ਦਾ ਕੰਮ ਵੀ ਕਰਦਾ ਸੀ ਤੇ ਬੰਦੂਕ ਵੀ ਧਾਰਨ ਕਰਦਾ ਸੀ ।ਉਹ ਤੋਪਾਂ ਖਿੱਚਦਾ , ਬੌਲਦ ਹਿੱਕਦਾ , ਸਾਰਬਾਨੀ ਕਰਦਾ ਅਤੇ ਚਾਈਂ ਚਾਈਂ ਬੇੜੀਆਂ ਤੇ ਮਾਲ ਲੱਦਦਾ ਤੇ ਲਾਹੁੰਦਾ ਸੀ ।ਇਸਦੇ ਮੁਕਾਬਲੇ ਤੇ ਅੰਗਰੇਜ਼ ਫ਼ੌਜ ਦੇ ਹਿੰਦੁਸਤਾਨੀ ਫ਼ੌਜੀ ਕੇਵਲ ਪੈਸੇ ਲਈ ਲੜ ਰਹੇ ਸਨ ।ਇਹਨਾਂ ਭਾੜੇ ਦੇ ਟੱਟੂ ਫ਼ੌਜੀਆਂ ਦੀ ਲੜਨ ਦੀ ਕੋਈ ਖ਼ਾਸ ਰੁਚੀ ਨਹੀਂ ਸੀ ।ਉਹ ਤਾਂ ਅਣਮੰਨੇ ਮਨ ਨਾਲ ਹੁਕਮ ਮੰਨਣ ਦਾ ਦਿਖਾਵਾ ਕਰਦੇ ਸਨ । ”
ਅੰਗਰੇਜ਼ ਸਿੱਖਾਂ ਨੂੰ ਹਿੰਦੁਸਤਾਨੀਆਂ ਵਾਂਗ ਆਪਣੇ ਮੁਕਾਬਲੇ ਤੇ ਪਹਿਲਾਂ ਕੱਖ ਨਹੀਂ ਸਮਝਦੇ ਸਨ। ਪਰ ਜੰਗ ਦੇ ਮੈਦਾਨ ਵਿਚ ਹੁਣ ਇਹ ਵੇਖ ਹੈਰਾਨ ਸਨ ਕਿ ਕਿਵੇਂ ਸਿੱਖ ਆਪਣੇ ਖੱਬੇ ਹਥ ਨਾਲ ਉਹਨਾਂ ਉਪਰ ਹੋ ਰਹੇ ਨੇਜ਼ਿਆਂ ਜਾਂ ਸੰਗੀਨਾਂ ਦੇ ਵਾਰ ਨੂੰ ਰੋਕਦੇ ਹਨ ਤੇ ਸੱਜੇ ਹਥ ਨਾਲ ਇੰਨਾ ਜੋਰਦਾਰ ਤਲਵਾਰ ਦਾ ਵਾਰ ਕਰਦੇ ਹਨ ਕਿ ਉਹ ਜਰਾ ਬਖਤਰ ਸਣੇ ਸਰੀਰ ਨੂੰ ਚੀਰਦੀ ਜਾਂਦੀ ਹੈ । ਥੋਰਬਰਨ ਲਿਖਦਾ ਹੈ :-
” ਅੰਗਰੇਜ਼ ਅਫ਼ਸਰ ਅਤੇ ਫ਼ੌਜੀ ਸਮਝਦੇ ਸਨ ਕਿ ਬਗ਼ਾਵਤੀ ਸੁਰਾਂ ‘ਚ ਲਿਪਟੀ ਤੇ ਹੁਲੜਬਾਜ਼ੀ ਦਾ ਸ਼ਿਕਾਰ ਹੋਈ ਖ਼ਾਲਸਾ ਫ਼ੌਜ ਨੂੰ ਹਿੰਦੁਸਤਾਨੀਆਂ ਵਾਂਗ ਇਕ ਦੋ ਲੜਾਈਆਂ ਵਿਚ ਹੀ ਹਰਾ ਦੇਣਗੇ ਤੇ ਭਜਾ ਦੇਣਗੇ।” …….ਪਰ ਇਸ ਲੜਾਈ ਨੇ ਸਾਰੇ ਮਨਸੂਬੇ ਫੇਲ ਕਰ ਦਿੱਤੇ । ਅੰਗਰੇਜ਼ਾਂ ਨੂੰ ਯਕੀਨ ਨਹੀਂ ਸੀ ਰਿਹਾ ਆਗੂਆਂ ਤੋਂ ਬਿਨਾਂ ਕੋਈ ਫ਼ੌਜ ਲੜੇ ਤੇ ਉਹਨਾਂ ਦਾ ਇੰਨਾ ਵੱਡਾ ਨੁਕਸਾਨ ਕਰ ਜਾਵੇ , ਜੋ ਉਹਨਾਂ ਸੋਚਿਆ ਵੀ ਨਹੀਂ ਸੀ । ਹਕੀਕਤ ਵਿਚ ਅੰਗਰੇਜ਼ ਦੀ ਛੱਲ ਕਪਟ ਦੀ ਇਹ ਜਿੱਤ ਅੰਗਰੇਜ਼ਾਂ ਨੂੰ ਹੀ ਜਿੱਤ ਨਹੀਂ ਲੱਗ ਰਹੀ ਸੀ ।
ਇਸ ਲੜਾਈ ਵਿੱਚ 215 ਅੰਗਰੇਜ਼ ਫੌਜੀ ਮਾਰੇ ਗਏ । ਮਰਨ ਵਾਲਿਆਂ ਵਿਚ 15 ਵੱਡੇ ਅਫ਼ਸਰ ਸਨ । 657 ਜਖ਼ਮੀ ਹੋਏ । ਇਹਨਾਂ ਨੁਕਸਾਨ ਹੀ ਖਾਲਸਾ ਫੌਜਾਂ ਦਾ ਹੋਇਆ । ਇਸ ਸਮੇਂ ਦਰਦਮੰਦ ਘਟਨਾ ਇਹ ਵਾਪਰੀ ਕਿ ਖਾਲਸਾ ਫ਼ੌਜਾਂ ਦੇ ਸ਼ਹੀਦ ਫ਼ੌਜੀਆਂ ਦਾ ਸਸਕਾਰ ਕਰਨ ਵਾਲਾ ਕੋਈ ਨਹੀਂ ਸੀ ।17 ਖਾਲਸਾ ਫੌ਼ਜ ਦੀਆਂ ਤੋਪਾਂ ਵੀ ਅੰਗਰੇਜ਼ਾਂ ਹਥ ਲੱਗੀਆਂ।ਲਾਸ਼ਾਂ ਰੁਲਦੀਆਂ ਰਹੀਆਂ । ਜਦ ਮੁਦਕੀ ਪਿੰਡ ਵਾਲੇ ਕੁਝ ਮਹੀਨਿਆਂ ਬਾਅਦ ਵਾਪਸ ਆਏ ਤਾਂ ਉਹਨਾਂ ਸਾਰੇ ਕਰੰਗ ‘ਕੱਠੇ ਕਰਕੇ ਦੋ ਥਾਂਈਂ ਸਸਕਾਰ ਕੀਤਾ । ਇਸ ਸਮੇਂ ਫ਼ਰੀਦਕੋਟੀਆ ਪਹਾੜਾ ਸਿੰਘ ਅੰਗਰੇਜ਼ਾਂ ਨੂੰ ਹਰ ਤਰ੍ਹਾਂ ਮਦਦ ਕਰ ਰਿਹਾ ਸੀ । ਉਸਨੇ ਆਪਣਾ ਮੁੰਡਾ ਵਜ਼ੀਰ ਸਿੰਘ ਤੇ ਵਕੀਲ ਘੁਮੰਡ ਸਿੰਘ ਅੰਗਰੇਜ਼ਾਂ ਕੋਲ ਮੁੱਦਕੀ ਭੇਜ ਦਿੱਤੇ ਸਨ । ਪਹਾੜਾ ਸਿੰਘ ਮੁਦਕੀ ਦੀ ਜੰਗ ਤੋਂ ਅਗਲੇ ਦਿਨ ਜਦ ਪੁਜਾ ਤਾਂ ਮੇਜਰ ਬ੍ਰਾਡਫੁਟ ਨੇ ਉਸਦੀਆਂ ਅੰਗਰੇਜ਼ੀ ਰਾਜ ਪ੍ਰਤੀ ਸੇਵਾਵਾਂ ਦੇ ਇਨਾਮ ਵਿਚ ਸਿੱਖ ਪਰਗਣਾ ਕੋਟਕਪੂਰਾ ਪਹਾੜਾ ਸਿੰਘ ਨੂੰ ਦੇਣ ਦੀ ਗਵਰਨਰ ਜਨਰਦ ਪਾਸ ਸਿਫ਼ਾਰਸ਼ ਕੀਤੀ ਸੀ ।
ਇਸ ਲੜਾਈ ਬਾਰੇ ਹਿਊ ਗਫ਼ ਨੇ ਕਿਹਾ ਸੀ ” ਸਿੱਖ ਆਪਣਾ ਸਭ ਕੁਝ ਦਾਅ ਤੇ ਲਾ ਕੇ ਖ਼ੂਬ ਲੜੇ ।”
ਮੈਕਗ੍ਰੇਗਰ ਲਿਖਦਾ ਹੈ ਕਿ ਸਿੱਖਾਂ ਨੇ ਜੰਗ ਦੇ ਮੈਦਾਨ ਵਿਚ ਵੀ ਉਚ ਕਿਰਦਾਰ ਦੀ ਪੇਸ਼ਕਾਰੀ ਕੀਤੀ , ਜਿਸਦਾ ਅੰਗਰੇਜ਼ਾਂ ਤੇ ਬਹੁਤ ਪ੍ਰਭਾਵ ਪਿਆ ।ਉਹ ਲਿਖਦਾ “(ਇਸ ਜੰਗ ਪਿੱਛੋਂ ਹੀ) ਕੁਝ ਅੰਗਰੇਜ਼ ਫ਼ੌਜੀ ਰਾਹ ਖੁੰਝ ਕੇ ਸਿੱਖ ਛਾਉਣੀ ਵਿਚ ਚੱਲੇ ਗਏ , ਤਾਂ ਸਿੱਖ ਸਰਦਾਰਾਂ ਨੇ ਬਾਇਜ਼ੱਤ ਉਹਨਾਂ ਨੂੰ ਰਾਹ ਖਰਚ ਲਈ ਪੈਸੇ ਦੇ ਕੇ ਅੰਗਰੇਜ਼ ਛਾਉਣੀ ਵਿਚ ਪਹੁੰਚਾ ਦਿੱਤਾ ਸੀ ।”
ਮੁੱਦਕੀ ਦੀ ਜੰਗ ਖਾਲਸਾ ਫ਼ੌਜ ਨੇ ਲੜੀ , ਵਜ਼ੀਰ ਲਾਲ ਸਿੰਘ ਗ਼ਦਾਰੀ ਕਰ ਗਿਆ , ਅੰਗਰੇਜ਼ਾਂ ਨੇ ਛਲ ਕਪਟ ਨਾਲ ਇਹ ਜੰਗ ਜਿੱਤੀ ਪਰ ਖ਼ੁਦ ਸਮਝਦੇ ਸਨ ਕਿ ਇਹ ਨੂੰ ਜਿੱਤ ਨਹੀਂ ਕਿਹਾ ਜਾ ਸਕਦਾ ।ਪੀਅਰਸਨ ਲਿਖਦਾ ਹੈ ਕਿ “ਮੁਦਕੀ ਦੀ ਪਹਿਲੀ ਲੜਾਈ ਵਿਚ ਅੰਗਰੇਜ਼ਾਂ ਨੂੰ ਇਸ ਕਰਕੇ ਜਿੱਤ ਹੋ ਗਈ ਕਿ ਹੱਲੇ ਦਾ ਹੁਕਮ ਦੇਣ ਪਿਛੋਂ ਮਿਥੀ ਹੋਈ ਵਿਉਂਤ ਅਨੁਸਾਰ ਲਾਲ ਸਿੰਘ ਨੇ ਲੜਾਈ ਵਿਚ ਕੋਈ ਹਿੱਸਾ ਨ ਲਿਆ।”ਕਰਨਲ ਮੈਲੀਸਨ ਲਿਖਦਾ ਹੈ ” ਇਸ ਵਿਚ ਸ਼ੱਕ ਹੈ ਕਿ ਫ਼ਤਹ ਨੇ ਅੰਗਰੇਜ਼ਾਂ ਦੇ ਕਦਮ ਚੁੰਮੇ ਹੋਣ।” ਕਨਿੰਘਮ ਵੀ ਲਿਖਦਾ ਹੈ “ਅੰਗਰੇਜ਼ਾਂ ਦੀ ਇਹ ਫ਼ਤਹ ਉਹਨਾਂ ਦੀਆਂ ਹੋਰ ਜਿੱਤਾਂ ਵਾਂਗ ਪੂਰੀ ਨਹੀਂ ਸੀ।”
ਬਲਦੀਪ ਸਿੰਘ ਰਾਮੂੰਵਾਲੀਆ
18 ਦਸੰਬਰ 2021

Begin typing your search term above and press enter to search. Press ESC to cancel.

Back To Top