धनासिरी महला ५ ॥ अब हरि राखनहारु चितारिआ ॥ पतित पुनीत कीए खिन भीतरि सगला रोगु बिदारिआ ॥१॥ रहाउ ॥ गोसटि भई साध कै संगमि काम क्रोधु लोभु मारिआ ॥ सिमरि सिमरि पूरन नाराइन संगी सगले तारिआ ॥१॥ अउखध मंत्र मूल मन एकै मनि बिस्वासु प्रभ धारिआ ॥ चरन रेन बांछै नित नानकु पुनह पुनह बलिहारिआ ॥२॥१६॥
अर्थ :-हे भाई ! जिन मनुष्यों ने इस मनुखा जन्म में (विकारों से) बचा सकने वाले परमात्मा को याद करना शुरू कर दिया, परमात्मा ने एक छिन में उनको विकारीआँ से पवित्र जीवन वाले बना दिया, उन का सारा रोग काट दिया।1।रहाउ। हे भाई ! गुरु की संगत में जिन मनुष्यों का मेल हो गया, (परमात्मा ने उन के अंदर से) काम क्रोध लोभ मार मुकाया। सर्व-व्यापक परमात्मा का नाम बार बार सिमर के उन्हों ने आपने सारे साथी भी (संसार-सागर से) पार निकाल लए।1। हे मन ! परमात्मा का एक नाम ही सभी दवाइयों का मूल है, सारे मंत्रों का मूल है। जिस मनुख ने आपने मन में परमात्मा के लिए श्रद्धा धार के लिए है, नानक उस मनुख के चरणों की धूल सदा माँगता है, नानक उस मनुख से सदा सदके जाता है।2।16।
ਅੰਗ : 674
ਧਨਾਸਿਰੀ ਮਹਲਾ ੫ ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ, ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕ੍ਰੋਧ ਲੋਭ ਮਾਰ ਮੁਕਾਇਆ। ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ।1। ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ। ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ।2। 16।
सोरठि महला ५ ॥ गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ ॥ जैसा बालकु भाइ सुभाई लख अपराध कमावै ॥ करि उपदेसु झिड़के बहु भाती बहुड़ि पिता गलि लावै ॥ पिछले अउगुण बखसि लए प्रभु आगै मारगि पावै ॥२॥ हरि अंतरजामी सभ बिधि जाणै ता किसु पहि आखि सुणाईऐ ॥ कहणै कथनि न भीजै गोबिंदु हरि भावै पैज रखाईऐ ॥ अवर ओट मै सगली देखी इक तेरी ओट रहाईऐ ॥३॥ होइ दइआलु किरपालु प्रभु ठाकुरु आपे सुणै बेनंती ॥ पूरा सतगुरु मेलि मिलावै सभ चूकै मन की चिंती ॥ हरि हरि नामु अवखदु मुखि पाइआ जन नानक सुखि वसंती ॥४॥१२॥६२॥
अर्थ: हे प्रभू! तूँ (आत्मिक जीवन की) लुप्त हो चुकी (रास-पूँजी) को वापिस दिलाने वाला हैं, तुँ (विकारों की) कैद से छुड़ाने वाला हैं, तेरा कोई खास स्वरूप बयान नहीं किया जा सकता, तूँ (जीवों को दुःख में धीरज देने वाला हैं। हे प्रभू! मैं कोई अच्छा कर्म कोई अच्छा धर्म करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभू! मेरा नाम “गोबिंद का भगत” पड़ चुका है। सो, अब तूँ अपने नाम की आप लाज रख ॥१॥ हे प्रभू जी! तूँ उन लोगो को मान देता हैं, जिनका कोई मान नहीं करता। मैं तेरी ताकत से सदके जाता हूँ। हे भाई! मेरा गोबिंद नाकाम और नकारे गए लोगों को भी आदर के योग्य बना देता है ॥ रहाउ ॥ हे भाई! जैसे कोई बच्चा अपनी लग्न अनुसार स्वभाव अनुसार लाखों गलतियाँ करता है, उस का पिता उस को शिक्षा दे दे कर कई तरीकों से झिड़कता भी है, परन्तु फिर अपने गल से (उस को) लगा लेता है, इसी तरह प्रभू-पिता भी जीवों के पिछले गुनाह बख़्श लेता है, और आगे के लिए (जीवन के) ठीक रास्ते पर पा देता है ॥२॥ हे भाई! परमात्मा प्रत्येक के दिल की जानने वाला है, (जीवों की) प्रत्येक (आत्मिक) हालत को जानता है। (उस को छोड़ कर) अन्य किस पास (अपनी हालत) कह कर सुनाई जा सकती है ? हे भाई! परमात्मा केवल जुबानी बातों से ख़ुश नहीं होता। (कार्या कर के जो मनुष्य) परमात्मा को अच्छा लग जाता है, उस की वह इज़्ज़त रख लेता है। हे प्रभू! मैं अन्य सभी आसरे देख लिए हैं, मैं एक तेरा आसरा ही रखा हुआ है ॥३॥ हे भाई! मालिक-प्रभू दयावान हो कर कृपाल हो कर आप ही (जिस मनुष्य की) बेनती सुन लेता है, उसको पूरा गुरू मिला देता है (इस तरह, उस मनुष्य के) मन की प्रत्येक चिंता ख़त्म हो जाती है। दास नानक जी! (कहो – गुरू जिस मनुष्य के) मुँह में परमात्मा की नाम-दवाई पा देता है, वह मनुष्य आत्मिक आनंद में जीवन बितीत करता है ॥४॥१२॥६२॥
ਅੰਗ : 624
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥
27 ਜਨਵਰੀ 2025
ਸਿੱਖਾਂ ਦੇ ਮਹਾਨ ਜੱਥੇਦਾਰ
ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ
ਵਧਾਈਆਂ ਵਾਹਿਗੁਰੂ ਜੀ
27 ਜਨਵਰੀ 2025
ਬਾਬਾ ਦੀਪ ਸਿੰਘ ਜੀ ਦੇ
ਜਨਮ ਦਿਵਸ ਦੀਆਂ ਸਮੂਹ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ
सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥
अर्थ: हे भाई! गुरु प्रभु गरीबों पर दया करने वाला है, (शरण आए की) इस लोक और परलोक में रक्षा करने वाला है। (हे भाई! प्रभु) अपने सेवकों की स्वयं रक्षा करता है (सेवकों को ये भरोसा रहता है कि) प्रभु हरेक शरीर में (स्वयं ही) वचन बिलास कर रहा है।1। हे भाई! मैं (अपने) गुरु के चरणों से सदके जाता हूँ, (गुरु की कृपा से ही) मैं (अपने) हरेक सांस के साथ दिन रात (उस परमात्मा को) याद करता रहता हूँ जो सब जगहों में भरपूर है। रहाउ। (हे भाई! गुरु की कृपा से) परमात्मा स्वयं मददगार बनता है (गुरु की मेहर से) सदा स्थिर रहने वाले प्रभु की सदा स्थिर रहने वाली महिमा की दाति मिलती है। हे नानक! (कह:) हे प्रभु! (गुरु की कृपा से) तेरी शरण में आने से, तेरी भक्ति, तेरी महिमा प्राप्त होती है।2।14।78।
ਅੰਗ : 628
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
ਅਰਥ: ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।
ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।