ਬਾਬੇ ਨਾਨਕ ਦੀ ਕਿਰਪਾ ਨਾਲ ਨਵੀਂ ਸਵੇਰ ਸਭ ਲਈ ਖੁਸ਼ੀਆਂ ਤੇ ਤੰਦਰੁਸਤੀ ਲੈ ਕੇ ਆਵੇ…
ਬਾਬਾ ਨਾਨਕ ਸਭ ਦੀਆਂ ਆਸਾਂ ਮੁਰਾਦਾਂ ਪੂਰੀਆਂ ਕਰਨ ਤੇ ਸਭ ਨੂੰ ਖੁਸ਼ ਰੱਖਣ
ਸਤਿਨਾਮ ਸ਼੍ਰੀ ਵਾਹਿਗੁਰੂ ਜੀ 🙏🙏

ਬਾਬਾ ਨਾਨਕ ਬਦਲ ਦੇਊਗਾ, ਤੇਰੀ ਜਿੰਦਗੀ ਦੀ ਕਹਾਣੀ
ਤੜਕੇ ਉੱਠ ਕੇ ਪੜ੍ਹਿਆ ਕਰ ਤੂੰ, ਸ੍ਰੀ ਜਪੁਜੀ ਸਾਹਿਬ ਦੀ ਬਾਣੀ
🙏🙏🙏

ਸਤਿਨਾਮੁ ਸ਼੍ਰੀ ਵਾਹਿਗੁਰੂ ਜੀ
ਵਾਹਿਗੁਰੂ ਜੀ ਸਰਬੱਤ ਦੇ ਸਿਰ ਤੇ ਮੇਹਰ
ਭਰਿਆ ਹੱਥ ਰੱਖਣਾ
ਖੁਸ਼ੀਆਂ ਨਾਲ ਨਿਵਾਜਣਾ ਵਾਹਿਗੁਰੂ ਜੀ

ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ
ਜਿਨਿ ਸਿਰਿਆ ਤਿਨੈ ਸਵਾਰਿਆ
ਪਰਮਾਤਮਾ ਜੀ ਮੇਹਰ ਕਰਿਓ ਦਾਤਾ ਸਭ ਤੇ ਜੀ

ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ
ਜਿਨਿ ਸਿਰਿਆ ਤਿਨੈ ਸਵਾਰਿਆ
ਪਰਮਾਤਮਾ ਜੀ ਮੇਹਰ ਕਰਿਓ ਦਾਤਾ ਸਭ ਤੇ ਜੀ

ਵਾਹਿਗੁਰੂ ਦਾ ਹਿਸਾਬ ਬੜਾ ਸਿੱਧਾ ਏ
” ਕਰ ਭਲਾ ਹੋ ਭਲਾ…!”
#ਧੰਨ_ਗੁਰੂ_ਰਾਮਦਾਸ

धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानक सचु वडिआई ॥४॥४॥२८॥

अर्थ: मेरे मित्र (मन)! (अब) तू हृदय-घर में टिका रह (आ जा)। परमात्मा ने खुद ही (कामादिक) तेरे वैरी दूर कर दिए हैं (कामादिक वैरियों से पड़ रही मार की) विपदा (अब) समाप्त हो गई है। रहाउ।(हे मेरी जिंदे!) जिसने तुझे (संसार में) भेजा है, उसने तुझे अपनी ओर प्रेरित करना आरम्भ किया हुआ है, तू आनंद से आत्मिक अडोलता से हृदय-घर में टिका रह। हे जिंदे! आत्मिक अडोलता की रौंअ(धुन) में, आनंद-खुशी पैदा करने वाले हरी-गुण गाया कर (इस तरह कामादिक वैरियों पर) अटल राज कर।1।(हे मेरी जिंदे!) सब कुछ कर सकने वाले पति-प्रभू ने जिन पर मेहर की, उनके अंदर उसने अपना आप प्रगट कर दिया, उनकी भटकनें खत्म हो गई, उनके हृदय-घर में आत्मिक आनंद के (मानो) बाजे सदा बजने लग जाते हैं।2।(हे जिंदे!) गुरू के उपदेश पर चल के, गुरू के आसरे रह के, तू भी (कामादिक वैरियों की टक्कर में) मजबूती से खड़ा हो जा, देखना, कभी भी डोलना नहीं। सारी सृष्टि में शोभा होगी, प्रभू की हजूरी में तेरा मुँह उज्जवल होगा।3।हे नानक! जिस प्रभू जी ने जीव पैदा किए हुए हैं, वह स्वयं ही इनको (विकारों से) बचाता है, वह खुद ही मददगार बनता है। सब कुछ कर सकने वाले परमात्मा ने ये अनोखी खेल बना दी है, उसकी महिमा सदा कायम रहने वाली है।4।4।28।

ਅੰਗ : 678

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।

7 ਮਾਰਚ 1703 ਨੂੰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਉਦੈ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ਅਨੁਸਾਰ ਮੁਗਲਾ ਕੋਲੋ ਹਿੰਦੂ ਲੜਕੀ ਛੁਡਵਾਂ ਕੇ ਹਿੰਦੂਆਂ ਦੇ ਘਰ ਇੱਜਤ ਨਾਲ ਭੇਜੀ ਸੀ ।
ਲੇਖਕ ਜੋਰਾਵਰ ਸਿੰਘ ਤਰਸਿੱਕਾ ।
ਇਕ ਵਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦੀਵਾਨ ਸਜਿਆ ਹੋਇਆ ਸੀ ਕਿ ਇੱਕ ਬ੍ਰਾਹਮਨ ਜਿਸ ਦਾ ਨਾਂਅ ਦੇਵਦਾਸ ਜਾ ( ਦੇਵੀਦਾਸ ) ਸੀ, ਰੋਂਦਾ ਕੁਰਲਾਂਦਾ ਦੀਵਾਨ ਵਿੱਚ ਪੁੱਜਿਆ। ਇਹ ਹੁਸ਼ਿਆਰਪੁਰ ਦੇ ਨੇੜੇ ਦੇ ਇੱਕ ਪਿੰਡ ਜੋਜੇ ਦਾ ਰਹਿਣ ਵਾਲਾ ਸੀ। ਗੁਰੂ ਜੀ ਨੇ ਬ੍ਰਾਹਮਣ ਨੂੰ ਚੁੱਪ ਕਰਾ ਕੇ ਰੋਣ ਦਾ ਕਾਰਨ ਪੁੱਛਿਆ। ਬ੍ਰਾਹਮਣ ਕਹਿਣ ਲੱਗਾ ਬੱਸੀਆਂ ਦਾ ਪਠਾਣ ਜਾਬਰ ਖਾਨ ਜੋ ਹਿਂਦੂਆਂ ਤੇ ਬਹੁਤ ਜੁਲਮ ਕਰਦਾ ਹੈ ਹਿੰਦੂ ਕੁੜੀਆ ਨੂੰ ਚੱਕ ਕੇ ਲੈ ਜਾਦਾ ਹੈ ਤੇ ਉਹਨਾ ਦੀ ਇਜਤ ਬੇ ਪਤ ਕਰਦਾ ਹੈ। ਮੈਂ ਮੁਕਲਾਵਾ ਲੈ ਕੇ ਆ ਰਿਹਾ ਸੀ ਕਿ ਮੇਰੀ ਘਰ ਵਾਲੀ ਬ੍ਰਾਹਮਣੀ , ਪਠਾਣਾਂ ਨੇ ਖੋਹ ਲਈ ਹੈ। ਮੈਂ ਬਹੁਤ ਚੀਕ-ਪੁਕਾਰ ਕੀਤੀ ਪਰ ਮੇਰੀ ਕਿਸੇ ਨੇ ਨਾ ਸੁਣੀ। ਇਨ੍ਹਾਂ ਮੈਨੂੰ ਫੜ ਕੇ ਬਹੁਤ ਮਾਰਿਆ ਤੇ ਮੇਰੀ ਘਰਵਾਲੀ ਖੋਹ ਕੇ ਚਲਦੇ ਬਣੇ। ਮੈ ਸਰਕਾਰੇ ਦਰਬਾਰੇ ਬਹੁਤ ਧੱਕੇ ਖਾਦੇ ਸਾਰੇ ਨਵਾਬਾਂ ਦੇ ਅਗੇ ਹੱਥ ਜੋੜੇ ਪਰ ਮੇਰੀ ਕਿਸੇ ਨੇ ਨਹੀ ਸੁਣੀ ਹੁਣ ਮੈਂ ਆਪ ਜੀ ਦੀ ਸ਼ਰਨ ਆਇਆ ਹਾਂ। ਮੇਰੀ ਸਹਾਇਤਾ ਕਰੋ ਤੇ ਮੇਰੀ ਇਸਤਰੀ ਮੈਨੂੰ ਵਾਪਸ ਦਿਵਾਉ।
ਗੁਰੂ ਜੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਹੁਕਮ ਦਿੱਤਾ ਕਿ ਬਸੀ ਦੇ ਪਠਾਣ ਜਾਬਰ ਖਾਂ ਨੇ ਇਸ ਬ੍ਰਾਹਮਣ ਦੀ ਘਰਵਾਲੀ ਖੋਹ ਲਈ ਹੈ। ਤੁਸੀਂ ਸਿੰਘਾਂ ਨੂੰ ਲੈ ਕੇ ਜਾਉ ਤੇ ਬਿਜਲੀ ਦੀ ਫੁਰਤੀ ਵਾਂਗੂ ਬ੍ਰਾਹਮਣੀ ਨੂੰ ਛੁਡਾ ਕੇ ਇਸ ਦੇ ਹਵਾਲੇ ਕਰੋ। ਜਾਬਰ ਖਾਂ ਨੂੰ ਉਸ ਦੇ ਕੀਤੇ ਦੀ ਕਰੜੀ ਸਜ਼ਾ ਦਿਉ।
ਸਾਹਿਬਜਾਦਾ ਅਜੀਤ ਸਿੰਘ ਨੇ ਭਾਈ ਉਦੈ ਸਿੰਘ ਤੇ 100 ਸਿੰਘਾਂ ਨੂੰ ਨਾਲ ਲਿਆ ਤੇ ਬ੍ਰਾਹਮਣ ਨੂੰ ਘੋੜੇ ਤੇ ਬਿਠਾ ਲਿਆ। ਅਜੇ ਦਿਨ ਨਹੀਂ ਸੀ ਚੜ੍ਹਿਆ ਕਿ ਬਸੀ ਪਠਾਣਾਂ ਤੇ ਸਿੰਘ ਜਾ ਪਏ। ਹਵੇਲੀ ਦਾ ਬੂਹਾ ਤੋੜ ਕੇ ਅੰਦਰ ਲੰਘ ਗਏ। ਪਠਾਣਾਂ ਨੇ ਸਿੱਖਾਂ ਨੂੰ ਅੰਦਰ ਆਉਂਦਿਆਂ ਵੇਖ ਸਿੰਘ ਆ ਗਏ ਸਿੱਖ ਆ ਗਏ। ਦਾ ਰੌਲਾ ਪਾ ਦਿੱਤਾ। ਕਿਸੇ ਪਠਾਣ ਦਾ ਹੌਂਸਲਾ ਨਹੀਂ ਸੀ ਕਿ ਸਿੱਖਾਂ ਨਾਲ ਟਾਕਰਾ ਲੈ ਸਕੇ।
ਪਰ ਜਾਨ ਬਚੌਣ ਲਈ ਪਠਾਣਾਂ ਨੇ ਤਲਵਾਰਾ ਸਿੰਘਾ ਨਾਲ ਖੜਕਾਈਆਂ ਜਿਸ ਵਿੱਚ ਬਹੁਤ ਪਠਾਣ ਮਾਰੇ ਗਏ ਕੁਝ ਸਿੰਘ ਵੀ ਜਖਮੀ ਹੋਏ ।
ਜਾਬਰ ਖਾਂ ਅੰਦਰਲੇ ਕਮਰੇ ਵਿੱਚ ਲੁਕਿਆ ਹੋਇਆ ਸੀ। ਸਿੱਖਾਂ ਨੇ ਘਬਰਾਏ ਹੋਏ ਜਾਬਰ ਖਾਂ ਨੂੰ ਜਾ ਪਕੜਿਆਂ ਬ੍ਰਾਹਮਣ ਨੇ ਦੋਸ਼ੀ ਜਾਬਰ ਖਾਂ ਨੂੰ ਪਛਾਣ ਲਿਆ ਸੀ। ਬ੍ਰਾਹਮਣੀ ਨੂੰ ਵੀ ਅੰਦਰੋਂ ਲੱਭ ਕੇ ਬ੍ਰਾਹਮਣ ਦੇ ਹਵਾਲੇ ਕੀਤੀ। ਹੋਰ ਕਿਸੇ ਚੀਜ ਨੂੰ ਹੱਥ ਨਹੀਂ ਲਾਇਆ।
ਸਾਹਿਬਜਾਦਾ ਅਜੀਤ ਸਿੰਘ ਜੀ ਫਿਰ ਉੱਥੇ ਪਹੁੰਚੇ ਜਿੱਥੇ ਹੁਣ ਗੁਰਦੁਆਰਾ ਸ਼ਹੀਦਾਂ ਲਦੇਵਾਲ ਮਹਿਲਪੁਰ ਸਥਿਤ ਹੈ।ਜਖਮੀ ਸਿੰਘਾਂ ਵਿੱਚੋਂ ਕੁੱਝ ਰਾਤ ਨੂੰ ਸ਼ਹੀਦ ਹੋ ਗਏ। ਉਨ੍ਹਾਂ ਸਿੰਘਾਂ ਦਾ ਸੰਸਕਾਰ ਬਾਬਾ ਅਜੀਤ ਸਿੰਘ ਜੀ ਨੇ ਸਵੇਰੇ ਆਪਣੇ ਹੱਥਾਂ ਨਾਲ ਕੀਤਾ।
ਜਾਬਰ ਖਾਂ ਪਠਾਣ ਨੂੰ ਬੰਨ੍ਹ ਕੇ ਘੋੜੇ ਤੇ ਬਿਠਾ ਕੇ ਬ੍ਰਾਹਮਣੀ ਸਮੇਤ ਅਨੰਦਪੁਰ ਸਾਹਿਬ ਪਹੁੰਚੇ। ਗੁਰੂ ਗੋਬਿੰਦ ਸਿੰਘ ਜੀ ਨੇ ਬ੍ਰਾਹਮਣੀ ਪੰਡਤ ਨੂੰ ਦੇ ਕੇ ਉਸਦੇ ਘਰ ਭੇਜ ਦਿੱਤਾ ਤੇ ਕਿਹਾ ਜਿਸ ਦੇ ਲਈ ਸਾਰੇ ਦਰਵਾਜੇ ਬੰਦ ਹੋ ਜਾਣ ਉਸ ਲਈ ਗੁਰੂ ਨਾਨਕ ਸਾਹਿਬ ਜੀ ਦੇ ਦਰਵਾਜੇ ਹਮੇਸ਼ਾ ਲਈ ਖੁਲੇ ਹਨ । ਜਿਸ ਦੀ ਕੋਈ ਮੱਦਦ ਨਹੀ ਕਰਰੇਗਾ ਹਮੇਸ਼ਾ ਮੇਰਾ ਖਾਲਸਾ ਉਸ ਨਾਲ ਹੋਵੇਗਾ ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ।।

ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ, ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀਂ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ ਜੀ! (ਆਖੋ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥*

Begin typing your search term above and press enter to search. Press ESC to cancel.

Back To Top