ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ
ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

*सोरठि महला ३ ॥*
*बिनु सतिगुर सेवे बहुता दुखु लागा जुग चारे भरमाई ॥ हम दीन तुम जुगु जुगु दाते सबदे देहि बुझाई ॥१॥ हरि जीउ क्रिपा करहु तुम पिआरे ॥ सतिगुरु दाता मेलि मिलावहु हरि नामु देवहु आधारे ॥ रहाउ ॥ मनसा मारि दुबिधा सहजि समाणी पाइआ नामु अपारा ॥ हरि रसु चाखि मनु निरमलु होआ किलबिख काटणहारा ॥२॥ सबदि मरहु फिरि जीवहु सद ही ता फिरि मरणु न होई ॥ अंम्रितु नामु सदा मनि मीठा सबदे पावै कोई ॥३॥ दातै दाति रखी हथि अपणै जिसु भावै तिसु देई ॥ नानक नामि रते सुखु पाइआ दरगह जापहि सेई ॥४॥११॥*

ਅੰਗ : 603-604

ਸੋਰਠਿ ਮਹਲਾ ੩ ॥*
*ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ । ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ।੧। ਹੇ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ,ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ । ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ । ਹੇ ਨਾਨਕ ਜੀ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ ।੪।੧੧।*

ਸੁਣਦਾ ਏ ਉਹ ਸਭ ਦੀ ਅਰਦਾਸ,
ਪੂਰੀ ਕਰੇ ਹਰ ਇੱਕ ਦੀ ਆਸ,
ਜਪਦੇ ਰਹੋ ਬਸ ਹਰ ਇੱਕ ਸਵਾਸ,
ਧੰਨ ਗੁਰੂ ਰਾਮਦਾਸ, ਧੰਨ ਗੁਰੂ ਰਾਮਦਾਸ🙏

**ਹੱਕ ਪਰਾਇਆ ਨਾਨਕਾ, ਉਸ ਸੂਰ, ਉਸ ਗਾਉ 💙💙**
🌷🌷 (ਪਰਾਇਆ ਹੱਕ ਖਾਣਾ ਘੋਰ ਅਪਰਾਧ ਹੈ।) 🌷🌷
ਇੱਕ ਗਰੀਬ ਇੱਕ ਦਿਨ ਇੱਕ ਗੁਰਮੁਖ ਦੇ ਕੋਲ ਆਪਣੀ ਜ਼ਮੀਨ ਵੇਚਣ ਗਿਆ ਅਤੇ ਕਿਹਾ, **”ਸਾਹਿਬ ਜੀ, ਮੇਰੀ 2 ਏਕੜ ਜ਼ਮੀਨ ਤੁਸੀਂ ਰੱਖ ਲਓ।”**
ਗੁਰਮੁਖ ਨੇ ਪੁੱਛਿਆ, **”ਕੀ ਕੀਮਤ ਹੈ?”**
ਗਰੀਬ ਨੇ ਕਿਹਾ, **”2 ਲੱਖ ਰੁਪਏ।”**
ਗੁਰਮੁਖ ਨੇ ਥੋੜਾ ਸੋਚਿਆ ਅਤੇ ਪੁੱਛਿਆ, **”ਉਹੀ ਖੇਤ ਜਿਸ ਵਿੱਚ ਟਿਊਬਵੈੱਲ ਲੱਗਾ ਹੈ?”**
ਗਰੀਬ ਨੇ ਉੱਤਰ ਦਿੱਤਾ, **”ਜੀ, ਤੁਸੀਂ ਮੈਨੂੰ 2 ਲੱਖ ਤੋਂ ਘੱਟ ਵੀ ਦੇਵੋਗੇ ਤਾਂ ਵੀ ਮੈਂ ਦੇ ਦੇਵਾਂਗਾ।”**

ਗੁਰਮੁਖ ਨੇ ਅੱਖਾਂ ਬੰਦ ਕੀਤੀਆਂ, 5 ਮਿੰਟ ਸੋਚਿਆ, ਫਿਰ ਕਿਹਾ, **”ਨਹੀਂ, ਮੈਂ ਇਸਦੀ ਕੀਮਤ 5 ਲੱਖ ਰੁਪਏ ਦਿਆਂਗਾ।”**
ਗਰੀਬ ਹੈਰਾਨ ਹੋਇਆ, **”ਪਰ ਮੈਂ ਤਾਂ 2 ਲੱਖ ਹੀ ਮੰਗ ਰਿਹਾ ਹਾਂ, ਤੁਸੀਂ 5 ਲੱਖ ਕਿਉਂ ਦੇ ਰਹੇ ਹੋ?”**
ਗੁਰਮੁਖ ਨੇ ਪੁੱਛਿਆ, **”ਤੂੰ ਜ਼ਮੀਨ ਕਿਉਂ ਵੇਚ ਰਹਾ ਹੈ?”**

ਗਰੀਬ ਨੇ ਨਿਮਰਤਾ ਨਾਲ ਜਵਾਬ ਦਿੱਤਾ, **”ਬੇਟੀ ਦੀ ਸ਼ਾਦੀ ਕਰਨੀ ਹੈ, ਬੱਚਿਆਂ ਦੀ ਪੜ੍ਹਾਈ ਦੀ ਫੀਸ ਭਰਨੀ ਹੈ, ਬਹੁਤ ਕਰਜ਼ਾ ਹੈ, ਮਜਬੂਰੀ ਹੈ, ਇਸ ਕਰਕੇ ਵੇਚਣੀ ਪੈ ਰਹੀ ਹੈ। ਪਰ ਤੁਸੀਂ 5 ਲੱਖ ਕਿਉਂ ਦੇ ਰਹੇ ਹੋ?”**

ਗੁਰਮੁਖ ਨੇ ਪ੍ਰੇਮ ਭਰੀ ਆਵਾਜ਼ ਵਿੱਚ ਕਿਹਾ, **”ਮੈਨੂੰ ਜ਼ਮੀਨ ਖਰੀਦਣੀ ਹੈ, ਕਿਸੇ ਦੀ ਮਜਬੂਰੀ ਨਹੀਂ। ਜੇਕਰ ਮੈਨੂੰ ਇਸ ਜ਼ਮੀਨ ਦੀ ਅਸਲ ਕੀਮਤ ਪਤਾ ਹੈ, ਤਾਂ ਮੈਨੂੰ ਤੇਰੀ ਮਜਬੂਰੀ, ਤੇਰਾ ਕਰਜ਼ਾ ਜਾਂ ਤੇਰੀ ਲਾਚਾਰੀ ਖਰੀਦਣ ਦਾ ਹੱਕ ਨਹੀਂ। ਮੇਰੇ ਸਤਿਗੁਰੂ ਕਦੇ ਵੀ ਖੁਸ਼ ਨਹੀਂ ਹੋਣਗੇ।”**

**”ਅਜਿਹੀ ਜ਼ਮੀਨ ਜਾਂ ਕੋਈ ਵੀ ਵਸਤੂ ਜੋ ਕਿਸੇ ਦੀ ਮਜਬੂਰੀ ਵੇਖ ਕੇ ਖਰੀਦੀ ਜਾਵੇ, ਉਹ ਕਦੇ ਵੀ ਸੁੱਖ ਨਹੀਂ ਦਿੰਦੀ, ਬਲਕਿ ਆਉਣ ਵਾਲੀਆਂ ਪੀੜ੍ਹੀਆਂ ਤਬਾਹ ਹੋ ਜਾਂਦੀਆਂ ਹਨ।”**

**”ਮੇਰੇ ਮਿੱਤਰ, ਤੂੰ ਖੁਸ਼ ਹੋਕੇ ਆਪਣੀ ਬੇਟੀ ਦੀ ਸ਼ਾਦੀ ਦੀ ਤਿਆਰੀ ਕਰ। 2 ਲੱਖ ਰੁਪਏ ਦੀ ਵਿਵਸਥਾ ਪੂਰਾ ਪਿੰਡ ਕਰੇਗਾ, ਕਿਉਂਕਿ ਉਹ ਕੇਵਲ ਤੇਰੀ ਬੇਟੀ ਨਹੀਂ, ਪੂਰੇ ਪਿੰਡ ਦੀ ਬੇਟੀ ਹੈ। ਉਸ ਦੀ ਸ਼ਾਦੀ ਨਾਲ ਸਾਡੀ ਪਿੰਡ ਦੀ ਇੱਜ਼ਤ ਜੁੜੀ ਹੋਈ ਹੈ, ਅਤੇ ਤੇਰੀ ਜ਼ਮੀਨ ਵੀ ਤੇਰੀ ਹੀ ਰਹੇਗੀ।”**

**ਗੁਰੂ ਨਾਨਕ ਦੇਵ ਸਾਹਿਬ ਜੀ ਨੇ ਵੀ ਆਪਣੀ ਬਾਣੀ ਵਿੱਚ ਇਹੀ ਹੁਕਮ ਦਿੱਤਾ ਹੈ।**
ਗਰੀਬ ਨੇ ਹੱਥ ਜੋੜ ਕੇ, ਅੱਖਾਂ ਵਿੱਚ ਅੰਸੂ ਭਰ ਕੇ, ਦਿਲੋਂ ਦੁਆਵਾਂ ਦਿੰਦਿਆਂ ਉਹਥੋਂ ਚਲਾ ਗਿਆ।

**ਕੀ ਅਸੀਂ ਵੀ ਕਿਸੇ ਦਾ ਜੀਵਨ ਇਸ ਤਰ੍ਹਾਂ ਬਣਾ ਸਕਦੇ ਹਾਂ?**
**ਕਦੇ ਕਿਸੇ ਦੀ ਮਜਬੂਰੀ ਨਾ ਖਰੀਦੋ। ਕਿਸੇ ਦੇ ਦਰਦ, ਮਜਬੂਰੀ ਨੂੰ ਸਮਝ ਕੇ ਉਨ੍ਹਾਂ ਦੀ ਸਹਾਇਤਾ ਕਰਨੀ ਹੀ ਅਸਲ ਤੀਰਥ ਹੈ!!** 🙏🌿

Begin typing your search term above and press enter to search. Press ESC to cancel.

Back To Top