ਸੰਧਿਆ ਵੇਲੇ ਦਾ ਹੁਕਮਨਾਮਾ – 29 ਜੂਨ 2024

ਅੰਗ : 594

ਸਲੋਕੁ ਮ: ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

ਅਰਥ: ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥ ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥


Related Posts

3 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 5 ਜੁਲਾਈ 2024

  1. 🙏🙏ਵਿਸਰ ਨਹੀ ਦਾਤਾਰ ਆਪਣਾ ਨਾਮ ਦਿਓ ਗੁਣ ਗਾਵਾਂ ਦਿਨ ਰਾਤ ਨਾਨਕ ਚਾਓ ਇਹੋ🙏🙏

  2. ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ ਸਾਡੇ ਵੀ ਦੁੱਖਾਂ ਦਾ ਨਾਸ ਕਰ ਦੇਣ

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top