ਅਮ੍ਰਿਤ ਵੇਲੇ ਦਾ ਹੁਕਮਨਾਮਾ – 26 ਜੁਲਾਈ 2024

ਅੰਗ : 514

ਸਲੋਕੁ ਮ: ੩ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥

ਅਰਥ: ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।


Related Posts

3 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 2 ਜੁਲਾਈ 2024

  1. ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ

  2. 🙏🙏🌼🌸🌺ਸਤਿਪੁਰਖ ਜਿਨ ਜਾਣਿਆ ਸਤਿਗੁਰ ਤਿਸ ਕਾ ਨਾਉ,ਤਿਸ ਕੈ ਸੰਗ ਸਿੱਖ ਉਬਰੇ ਨਾਨਕ ਹਰ ਗੁਣ ਗਾਉ🌼🌸🌺🙏🙏

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top